Revised Common Lectionary (Complementary)
ਭਾਗ
(ਜ਼ਬੂਰ 1-41)
1 ਉਹ ਵਿਅਕਤੀ ਵਡਭਾਗਾ ਹੈ
ਜਿਹੜਾ ਬੁਰੇ ਬੰਦਿਆਂ ਦੀਆਂ ਸਲਾਹਾਂ ਨਹੀਂ ਲੈਂਦਾ
ਅਤੇ ਜਿਹੜਾ ਪਾਪੀਆਂ ਵਾਂਗ ਨਹੀਂ ਜਿਉਂਦਾ।
ਅਤੇ ਉਨ੍ਹਾਂ ਲੋਕਾਂ ਨਾਲ ਨਹੀਂ ਰਲਦਾ ਜਿਹੜੇ ਪਰਮੇਸ਼ੁਰ ਨੂੰ ਮਾਨ ਨਹੀਂ ਦਿੰਦੇ।
2 ਇੱਕ ਚੰਗਾ ਵਿਅਕਤੀ, ਯਹੋਵਾਹ ਦੇ ਉਪਦੇਸ਼ਾਂ ਨੂੰ ਪਿਆਰ ਕਰਦਾ,
ਅਤੇ ਉਹ ਉਨ੍ਹਾਂ ਤੇ ਦਿਨ ਰਾਤ ਸੋਚ ਵਿੱਚਾਰ ਕਰਦਾ ਹੈ।
3 ਇਸ ਤਰ੍ਹਾਂ ਉਹ ਉਸ ਰੁੱਖ ਵਾਂਗ ਬਲਵਾਨ ਬਣ ਜਾਂਦਾ ਹੈ ਜਿਹੜਾ ਨਦੀ ਦੇ ਕਿਨਾਰੇ ਉੱਤੇ ਬਰਾਬਰੀ ਨਾਲ ਵੱਧਦਾ ਹੈ।
ਅਤੇ ਉਹ ਰੁੱਖ ਉਪਯੁਕਤ ਸਮੇਂ ਤੇ ਫ਼ਲ ਦਿੰਦਾ ਹੈ।
ਉਹ ਉਸ ਰੁੱਖ ਵਰਗਾ ਹੈ ਜਿਸਦੇ ਪੱਤੇ ਨਹੀਂ ਸੁੱਕਦੇ
ਅਤੇ ਉਹ ਆਪਣੇ ਹਰ ਅਮਲ ਵਿੱਚ ਫ਼ਲਦਾਇੱਕ ਹੋ ਜਾਂਦਾ ਹੈ।
4 ਪਰ ਬੁਰੇ ਵਿਅਕਤੀ ਇਸ ਤਰ੍ਹਾਂ ਨਹੀਂ ਹਨ।
ਬੁਰੇ ਵਿਅਕਤੀ ਉਸ ਤੂੜੀ ਵਰਗੇ ਹਨ ਜਿਹੜੀ ਹਵਾ ਦੇ ਨਾਲ ਉੱਡ ਜਾਂਦੀ ਹੈ।
5 ਜੇ ਨੇਕ ਬੰਦੇ ਕਿਸੇ ਅਦਾਲਤੀ ਮੁਕੱਦਮੇ ਦਾ ਨਿਆਂ ਕਰਨ ਲਈ ਇਕੱਠੇ ਹੁੰਦੇ ਹਨ, ਤਾਂ ਬੁਰੇ ਵਿਅਕਤੀਆਂ ਨੂੰ ਬੁਰੇ ਅਮਲਾਂ ਵਾਸਤੇ ਦੋਸ਼ੀ ਠਹਿਰਾਇਆ ਜਾਵੇਗਾ।
ਉਨ੍ਹਾਂ ਪਾਪੀਆਂ ਦਾ ਨਿਆਂ ਬੇਕਸੂਰਾਂ ਵਾਂਗ ਨਹੀਂ ਹੋਵੇਗਾ।
6 ਕਿਉਂਕਿ ਯਹੋਵਾਹ, ਚੰਗੇ ਬੰਦਿਆਂ ਦੀ ਰੱਖਿਆ ਕਰਦਾ ਹੈ,
ਪਰ ਬੁਰੇ ਵਿਅਕਤੀਆਂ ਨੂੰ ਖਤਮ ਕਰਦਾ ਹੈ।
2 ਮੂਸਾ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਕੱਠਿਆ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਉਹ ਸਭ ਕੁਝ ਵੇਖਿਆ ਜੋ ਮਿਸਰ ਦੀ ਧਰਤੀ ਵਿੱਚ ਵਾਪਰਿਆ। ਤੁਸੀਂ ਉਹ ਸਭ ਵੇਖਿਆ ਜੋ ਯਹੋਵਾਹ ਨੇ ਫ਼ਿਰਊਨ, ਫ਼ਿਰਊਨ ਦੇ ਅਧਿਕਾਰੀਆਂ ਅਤੇ ਉਸ ਦੇ ਸਾਰੇ ਦੇਸ਼ ਨਾਲ ਕੀਤਾ। 3 ਤੁਸੀਂ ਉਸ ਦੁਆਰਾ ਉਨ੍ਹਾਂ ਨੂੰ ਦਿੱਤੀਆਂ ਸਾਰੀਂ ਵੱਡੀਆਂ ਆਫ਼ਤਾ ਅਤੇ ਜੋ ਮਹਾਨ ਕਰਿਸ਼ਮੇ ਕੀਤੇ, ਵੇਖੇ। 4 ਪਰ ਅੱਜ ਵੀ ਤੁਸੀਂ ਇਹ ਗੱਲ ਨਹੀਂ ਸਮਝਦੇ ਕਿ ਉੱਥੇ ਕੀ ਵਾਪਰਿਆ ਸੀ। ਯਹੋਵਾਹ ਨੇ ਅਸਲ ਵਿੱਚ ਤੁਹਾਨੂੰ ਉਹ ਕੁਝ ਸਮਝਣ ਨਹੀਂ ਦਿੱਤਾ ਜੋ ਤੁਸੀਂ ਦੇਖਿਆ ਅਤੇ ਸੁਣਿਆ। 5 ਚਾਲੀ ਸਾਲ ਤੱਕ ਮੈਂ ਮਾਰੂਥਲ ਵਿੱਚ ਤੁਹਾਡੀ ਅਗਵਾਈ ਕੀਤੀ। ਇਸ ਸਾਰੇ ਸਮੇਂ ਦੌਰਾਨ, ਤੁਹਾਡੇ ਕੱਪੜੇ ਅਤੇ ਜੁੱਤੀਆਂ ਨਹੀਂ ਘਸੀਆਂ। 6 ਤੁਹਾਡੇ ਕੋਲ ਤੁਹਾਡੇ ਨਾਲ ਕੋਈ ਭੋਜਨ ਨਹੀਂ ਸੀ ਅਤੇ ਤੁਹਾਡੇ ਕੋਲ ਕੋਈ ਮੈਅ ਨਹੀਂ ਸੀ। ਪਰ ਯਹੋਵਾਹ ਨੇ ਤੁਹਾਡਾ ਧਿਆਨ ਰੱਖਿਆ। ਉਸ ਨੇ ਅਜਿਹਾ ਇਸ ਵਾਸਤੇ ਕੀਤਾ ਤਾਂ ਜੋ ਤੁਸੀਂ ਸਮਝ ਸੱਕੋ ਕਿ ਉਹ ਯਹੋਵਾਹ, ਤੁਹਾਡਾ ਪਰਮੇਸ਼ੁਰ, ਹੈ।
7 “ਜਦ ਤੁਸੀਂ ਇਸ ਥਾਂ ਉੱਤੇ ਆ ਗਏ, ਹਸ਼ਬੋਨ ਦਾ ਰਾਜਾ ਸੀਹੋਨ ਅਤੇ ਬਾਸ਼ਾਨ ਦਾ ਰਾਜਾ ਓਗ।, ਸਾਡੇ ਖਿਲਾਫ਼ ਲੜਨ ਲਈ ਆਏ, ਪਰ ਅਸੀਂ ਉਨ੍ਹਾਂ ਨੂੰ ਹਰਾ ਦਿੱਤਾ। 8 ਫ਼ੇਰ ਅਸੀਂ ਉਨ੍ਹਾਂ ਦੀ ਧਰਤੀ ਹਾਸਿਲ ਕਰ ਲਈ ਅਤੇ ਇਸ ਨੂੰ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਨੂੰ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦੇ ਦਿੱਤਾ। 9 ਜੇ ਤੁਸੀਂ ਇਕਰਾਰਨਾਮੇ ਦੀਆਂ ਸਾਰੀਆਂ ਸ਼ਰਤਾ ਨੂੰ ਮੰਨੋਗੇ, ਤੁਸੀਂ ਆਪਣੇ ਕੀਤੇ ਸਭ ਕੁਝ ਵਿੱਚ ਸਿਆਣੇ ਹੋਵੋਂਗੇ।
10 “ਅੱਜ, ਤੁਸੀਂ ਸਾਰੇ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਖਲੋਤੇ ਹੋ। ਤੁਹਾਡੇ ਸਾਰੇ ਆਗੂ, ਅਧਿਕਾਰੀ, ਬਜ਼ੁਰਗ ਅਤੇ ਇਸਰਾਏਲ ਦੇ ਸਾਰੇ ਆਦਮੀ ਇੱਥੇ ਹਨ। 11 ਤੁਹਾਡੀਆਂ ਪਤਨੀਆਂ ਅਤੇ ਬੱਚੇ ਇੱਥੇ ਹਨ ਅਤੇ ਇਹ ਵਿਦੇਸ਼ੀ ਵੀ ਜਿਹੜੇ ਤੁਹਾਡੇ ਨਾਲ ਰਹਿ ਰਹੇ ਹਨ-ਉਹ ਲੋਕ ਜਿਹੜੇ ਤੁਹਾਡੇ ਲਈ ਲੱਕੜੀਆਂ ਕੱਟਦੇ ਹਨ ਅਤੇ ਪਾਣੀ ਭਰਦੇ ਹਨ। 12 ਤੁਸੀਂ ਸਾਰੇ ਇੱਥੇ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਇੱਕ ਇਕਰਾਰਨਾਮਾ ਕਰਨ ਵਾਲੇ ਹੋ। ਯਹੋਵਾਹ ਇਹ ਇਕਰਾਰਨਾਮਾ ਅੱਜ ਤੁਹਾਡੇ ਨਾਲ ਕਰ ਰਿਹਾ ਹੈ। 13 ਇਸ ਇਕਰਾਰਨਾਮੇ ਰਾਹੀਂ ਯਹੋਵਾਹ ਤੁਹਾਨੂੰ ਆਪਣੇ ਖਾਸ ਬੰਦੇ ਬਣਾ ਰਿਹਾ ਹੈ। ਅਤੇ ਉਹ ਖੁਦ ਤੁਹਾਡਾ ਪਰਮੇਸ਼ੁਰ ਬਣ ਜਾਵੇਗਾ। ਉਸ ਨੇ ਇਹ ਤੁਹਾਨੂੰ ਦੱਸਿਆ ਸੀ। ਉਸ ਨੇ ਇਹ ਇਕਰਾਰ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤਾ ਸੀ। 14 ਯਹੋਵਾਹ ਇਹ ਇਕਰਾਰਨਾਮਾ, ਆਪਣੇ ਇਕਰਾਰਾ ਸਮੇਤ, ਸਿਰਫ਼ ਤੁਹਾਡੇ ਲੋਕਾਂ ਨਾਲ ਨਹੀਂ ਕਰ ਰਿਹਾ। 15 ਉਹ ਇਹ ਇਕਰਾਰਨਾਮਾ ਸਾਡੇ ਸਾਰਿਆਂ ਨਾਲ ਕਰ ਰਿਹਾ ਹੈ ਜਿਹੜੇ ਅੱਜ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਖੜ੍ਹੇ ਹਾਂ। ਪਰ ਇਹ ਇਕਰਾਰਨਾਮਾ ਸਾਡੇ ਉੱਤਰਾਧਿਕਾਰੀਆਂ ਨਾਲ ਵੀ ਹੈ ਜਿਹੜੇ ਅੱਜ ਇੱਥੇ ਸਾਡੇ ਨਾਲ ਨਹੀਂ ਹਨ। 16 ਤੁਹਾਨੂੰ ਯਾਦ ਹੈ ਕਿ ਅਸੀਂ ਮਿਸਰ ਦੀ ਧਰਤੀ ਉੱਤੇ ਕਿਵੇਂ ਰਹਿੰਦੇ ਸਾਂ। ਅਤੇ ਤੁਹਾਨੂੰ ਇਹ ਵੀ ਯਾਦ ਹੈ ਕਿ ਅਸੀਂ ਕਿਵੇਂ ਉਨ੍ਹਾਂ ਦੇਸ਼ਾਂ ਵਿੱਚੋਂ ਲੰਘਕੇ ਇੱਥੇ ਆਏ ਹਾਂ। 17 ਤੁਸੀਂ ਉਨ੍ਹਾਂ ਦੀਆਂ ਘਿਰਣਾਯੋਗ ਚੀਜ਼ਾਂ ਦੇਖੀਆਂ-ਉਹ ਬੁੱਤ ਜਿਹੜੇ ਉਨ੍ਹਾਂ ਨੇ ਲੱਕੜ, ਪੱਥਰ, ਚਾਂਦੀ ਅਤੇ ਸੋਨੇ ਤੋਂ ਬਣਾਏ ਹੋਏ ਸਨ। 18 ਇਹ ਗੱਲ ਯਕੀਨੀ ਬਣਾਉ ਕਿ ਅੱਜ ਇੱਥੇ ਕਦੇ ਵੀ ਆਦਮੀ, ਔਰਤ, ਪਰਿਵਾਰ ਜਾਂ ਪਰਿਵਾਰ-ਸਮੂਹ ਯਹੋਵਾਹ, ਸਾਡੇ ਪਰਮੇਸ਼ੁਰ, ਤੋਂ ਨਹੀਂ ਪਰਤ ਜਾਵੇਗਾ। ਕਿਸੇ ਨੂੰ ਵੀ ਹੋਰਨਾ ਦੇਸ਼ਾ ਦੇ ਦੇਵਤਿਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ। ਜਿਹੜੇ ਲੋਕ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਦੇ ਹਨ ਜ਼ਹਿਰੀਲੀਆਂ ਜੜ੍ਹਾਂ ਵਰਗੇ ਹਨ ਜੋ ਕੌੜੇ ਫ਼ਲ ਪੈਦਾ ਕਰਦੀਆਂ ਹਨ।
19 “ਇਹ ਸੰਭਵ ਹੈ ਕਿ ਕੋਈ ਬੰਦਾ ਇਨ੍ਹਾਂ ਸਰਾਪਾਂ ਬਾਰੇ ਸੁਣੇ ਅਤੇ ਇਹ ਆਖਕੇ ਆਪਣੇ-ਆਪ ਨੂੰ ਤਸੱਲੀ ਦੇਵੇ, ‘ਮੈਂ ਉਹੋ ਕੁਝ ਕਰਦਾ ਰਹਾਂਗਾ ਜੋ ਮੈਂ ਚਾਹੁੰਦਾ ਹਾਂ, ਮੇਰੇ ਨਾਲ ਕੁਝ ਵੀ ਮਾੜਾ ਨਹੀਂ ਵਾਪਰੇਗਾ।’ ਉਹ ਬੰਦਾ ਸਿਰਫ਼ ਆਪਣੇ ਨਾਲ ਹੀ ਨਹੀਂ ਸਗੋਂ ਹੋਰਨਾ ਨੇਕ ਬੰਦਿਆਂ ਨਾਲ ਵਾਪਰਨ ਵਾਲੀਆਂ ਮੰਦੀਆਂ ਘਟਨਾਵਾ ਲਈ ਵੀ ਜ਼ਿੰਮੇਵਾਰ ਹੋਵੇਗਾ। 20-21 ਯਹੋਵਾਹ ਉਸ ਬੰਦੇ ਨੂੰ ਮਾਫ਼ ਨਹੀਂ ਕਰੇਗਾ। ਉਹ ਉਸ ਬੰਦੇ ਦੇ ਬਹੁਤ ਪਰੇਸ਼ਾਨ ਅਤੇ ਗੁੱਸੇ ਹੋਵੇਗਾ ਅਤੇ ਉਹ ਉਸ ਬੰਦੇ ਨੂੰ ਇਸਰਾਏਲ ਦੇ ਹੋਰਨਾ ਪਰਿਵਾਰ-ਸਮੂਹਾਂ ਨਾਲੋਂ ਵੱਖ ਕਰ ਦੇਵੇਗਾ। ਉਹ ਉਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ। ਉਹ ਸਾਰੀਆਂ ਮੰਦੀਆਂ ਗੱਲਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਉਸ ਬੰਦੇ ਨਾਲ ਵਾਪਰਨਗੀਆਂ। ਇਹ ਗੱਲਾਂ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਇਕਰਾਰਨਾਮੇ ਦਾ ਹਿੱਸਾ ਹਨ।
ਮੈਂ ਤੁਹਾਨੂੰ ਤਲਵਾਰ ਦੇਣ ਆਇਆ ਹਾਂ(A)
34 “ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਤੁਹਾਨੂੰ ਸ਼ਾਂਤੀ ਦੇਣ ਆਇਆ ਹਾਂ। ਮੈਂ ਸ਼ਾਂਤੀ ਦੇਣ ਨਹੀਂ, ਸਗੋਂ ਤਲਵਾਰ ਦੇਣ ਲਈ ਆਇਆ ਹਾਂ। 35-36 ਕਿਉਂਕਿ ਮੈਂ ਇਹ ਪੂਰਨ ਕਰਨ ਵਾਸਤੇ ਆਇਆ ਹਾਂ:
‘ਮਨੁੱਖ ਦੇ ਵੈਰੀ ਉਸ ਦੇ ਆਪਣੇ ਘਰ ਦੇ ਜੀਅ ਹੋਣਗੇ।
ਪੁੱਤਰ ਆਪਣੇ ਪਿਓ ਦੇ ਵਿਰੁੱਧ ਹੋਵੇਗਾ
ਅਤੇ ਧੀ ਆਪਣੀ ਮਾਂ ਦੇ ਵਿਰੁੱਧ ਹੋਵੇਗੀ।
ਅਤੇ ਇੱਕ ਨੂੰਹ ਆਪਣੀ ਸੱਸ ਦੇ ਵਿਰੁੱਧ ਹੋਵੇਗੀ।’ (B)
37 “ਜੋ ਵਿਅਕਤੀ ਪਿਉ ਜਾਂ ਮਾਂ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਮਗਰ ਚੱਲਣ ਦੇ ਲਾਇੱਕ ਨਹੀਂ ਹੈ। 38 ਜੇਕਰ ਕੋਈ ਵਿਅਕਤੀ ਆਪਣੀ ਸਲੀਬ ਨੂੰ ਕਬੂਲ ਨਹੀਂ ਕਰੇਗਾ ਉਹ ਉਸ ਨੂੰ ਤਦ ਦਿੱਤੀ ਜਾਵੇਗੀ ਜਦ ਉਹ ਮੇਰੇ ਮਗਰ ਤੁਰੇਗਾ। 39 ਜੇਕਰ ਕੋਈ ਵਿਅਕਤੀ ਆਪਣੀ ਪਤਨੀ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਸੱਚਾ ਜੀਵਨ ਗੁਆ ਲਵੇਗਾ। ਜੋ ਕੋਈ ਵੀ ਮੇਰੇ ਲਈ ਆਪਣੀ ਜਾਨ ਦੇਵੇਗਾ ਸੱਚਾ ਜੀਵਨ ਲੱਭ ਲਵੇਗਾ।
ਤੁਹਾਨੂੰ ਕਬੂਲਣ ਵਾਸਤੇ ਪਰਮੇਸ਼ੁਰ ਲੋਕਾਂ ਨੂੰ ਅਸੀਸਾਂ ਦੇਵੇਗਾ(C)
40 “ਜੋ ਕੋਈ ਤੁਹਾਨੂੰ ਕਬੂਲਦਾ ਹੈ ਉਹ ਮੈਨੂੰ ਕਬੂਲਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ। 41 ਜੇਕਰ ਕੋਈ ਕਿਸੇ ਨਬੀ ਨੂੰ ਇਸ ਕਰਕੇ ਕਬੂਲਦਾ ਹੈ ਕਿ ਉਹ ਨਬੀ ਹੈ ਤਾਂ, ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਨਬੀ ਦਾ ਹੁੰਦਾ ਹੈ। ਅਤੇ ਜੋ ਕੋਈ ਚੰਗੇ ਆਦਮੀ ਨੂੰ ਇਸ ਲਈ ਕਬੂਲਦਾ ਹੈ ਕਿਉਂਕਿ ਉਹ ਇੱਕ ਚੰਗਾ ਆਦਮੀ ਹੈ, ਤਾਂ ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਚੰਗੇ ਆਦਮੀ ਦਾ ਹੁੰਦਾ ਹੈ। 42 ਇਹ ਛੋਟੇ ਬੱਚੇ ਮੇਰੇ ਚੇਲੇ ਹਨ। ਜੇਕਰ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇੱਕ ਨੂੰ ਵੀ ਇਹ ਸੋਚਕੇ ਇੱਕ ਠੰਡੇ ਪਾਣੀ ਦਾ ਪਿਆਲਾ ਦਿੰਦਾ ਹੈ ਕਿਉਂ ਜੋ ਉਹ ਮੇਰੇ ਚੇਲੇ ਹਨ, ਤਾਂ ਸੱਚਮੁੱਚ ਮੈਂ ਤੁਹਾਨੂੰ ਦੱਸਦਾ ਹਾਂ ਕਿ, ਉਹ ਆਪਣਾ ਫ਼ਲ ਪ੍ਰਾਪਤ ਕਰੇਗਾ।”
2010 by World Bible Translation Center