Revised Common Lectionary (Complementary)
ਤੀਜਾ ਭਾਗ
(ਜ਼ਬੂਰ 73-89)
ਅਸਾਫ਼ ਦਾ ਇੱਕ ਉਸਤਤਿ ਗੀਤ।
73 ਪਰਮੇਸ਼ੁਰ ਸੱਚਮੁੱਚ ਇਸਰਾਏਲ ਨੂੰ ਚੰਗਾ ਹੈ।
ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਚੰਗਾ ਹੈ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ।
2 ਮੈਂ ਬਸ ਤਿਲਕ ਹੀ ਗਿਆ ਸਾਂ
ਅਤੇ ਪਾਪ ਕਰਨੇ ਸ਼ੁਰੂ ਕਰ ਦਿੱਤੇ ਸਨ।
3 ਮੈਂ ਦੇਖਿਆ ਕਿ ਮੰਦੇ ਲੋਕ ਸਫ਼ਲ ਹੁੰਦੇ ਸਨ
ਅਤੇ ਮੈਂ ਉਨ੍ਹਾਂ ਗੁਮਾਨੀ ਲੋਕਾਂ ਨਾਲ ਈਰਖਾ ਕਰਨ ਲੱਗਾ।
4 ਉਹ ਲੋਕ ਸਿਹਤਮੰਦ ਹਨ।
ਉਨ੍ਹਾਂ ਨੂੰ ਬਚੇ ਰਹਿਣ ਲਈ ਸੰਘਰਸ਼ ਨਹੀਂ ਕਰਨਾ ਪੈਂਦਾ।
5 ਉਹ ਗੁਮਾਨੀ ਲੋਕ ਸਾਡੇ ਵਾਂਗ ਦੁੱਖ ਨਹੀਂ ਭੋਗਦੇ।
ਉਨ੍ਹਾਂ ਦੀਆਂ ਮੁਸੀਬਤਾਂ ਹੋਰਾਂ ਲੋਕਾਂ ਵਰਗੀਆਂ ਨਹੀਂ।
6 ਇਸੇ ਲਈ ਉਹ ਬਹੁਤ ਹੰਕਾਰੀ ਅਤੇ ਘਿਰਣਾਯੋਗ ਹਨ।
ਉਸ ਨੂੰ ਵੇਖਣਾ ਓਨਾ ਹੀ ਸੌਖਾ ਹੈ ਜਿੰਨਾ ਉਨ੍ਹਾਂ ਦੇ ਜਵਾਹਰਾਤਾਂ ਅਤੇ ਉਨ੍ਹਾਂ ਦੇ ਪਹਿਨੇ ਆਕਰਸ਼ਕ ਕੱਪੜਿਆ ਨੂੰ ਵੇਖਣਾ।
7 ਜੇ ਉਹ ਕਿਸੇ ਚੀਜ਼ ਨੂੰ ਦੇਖਦਿਆਂ ਹੀ ਪਸੰਦ ਕਰਦੇ ਹਨ ਤਾਂ ਉਹ ਅੱਗੇ ਵੱਧਕੇ ਹਾਸਲ ਕਰ ਲੈਂਦੇ ਹਨ।
ਉਹ ਮਨ ਭਾਉਂਦੀਆਂ ਗੱਲਾਂ ਕਰਦੇ ਹਨ।
8 ਉਹ ਲੋਕਾਂ ਬਾਰੇ, ਮੰਦੀਆਂ ਅਤੇ ਕਰੂਰ ਗੱਲਾਂ ਆਖਦੇ ਹਨ।
ਉਹ ਗੁਮਾਨੀ ਤੇ ਜ਼ਿੱਦੀ ਹਨ।
ਅਤੇ ਉਹ ਸਦਾ ਦੂਸਰੇ ਲੋਕਾਂ ਤੋਂ ਲਾਹਾ ਖੱਟਣ ਦੀਆਂ ਵਿਉਂਤਾਂ ਬਣਉਂਦੇ ਹਨ।
9 ਜਿਸ ਢੰਗ ਨਾਲ ਉਹ ਗੱਲਾਂ ਕਰਦੇ ਹਨ ਦਰਸਾਉਂਦਾ ਹੈ ਕਿ ਉਹ ਆਪਣੇ-ਆਪ ਨੂੰ ਦੇਵਤੇ ਸਮਝਦੇ ਹਨ।
ਉਹ ਸੋਚਦੇ ਹਨ ਕਿ ਉਹ ਧਰਤੀ ਦੇ ਹਾਕਮ ਹਨ।
10 ਇਸ ਲਈ ਪਰਮੇਸ਼ੁਰ ਦੇ ਬੰਦੇ ਵੀ ਉਨ੍ਹਾਂ ਕੋਲ ਆਉਂਦੇ ਹਨ
ਅਤੇ ਉਨ੍ਹਾਂ ਦੀਆਂ ਆਖੀਆਂ ਗੱਲਾਂ ਕਰਦੇ ਹਨ।
11 ਉਹ ਮੰਦੇ ਲੋਕ ਆਖਦੇ ਹਨ, “ਜੋ ਕੁਝ ਅਸੀਂ ਕਰਦੇ ਹਾਂ ਪਰਮੇਸ਼ੁਰ ਜਾਣਦਾ ਹੀ ਨਹੀਂ।
ਸਰਬ ਉੱਚ ਪਰਮੇਸ਼ੁਰ ਨੂੰ ਨਹੀਂ ਪਤਾ।”
12 ਉਹ ਗੁਮਾਨੀ ਲੋਕ ਕਮੀਨੇ ਹਨ,
ਪਰ ਉਹ ਅਮੀਰ ਹਨ ਅਤੇ ਉਹ ਹੋਰ ਅਮੀਰ ਹੁੰਦੇ ਜਾਂਦੇ ਹਨ।
13 ਇਸ ਲਈ ਮੈਂ ਆਪਣਾ ਹਿਰਦਾ ਸ਼ੁੱਧ ਕਿਉਂ ਕਰਾਂ?
ਮੈਂ ਆਪਣੇ ਹੱਥਾਂ ਨੂੰ ਸਾਫ਼ ਕਿਉਂ ਕਰਾਂ?
14 ਹੇ ਪਰਮੇਸ਼ੁਰ, ਮੈਂ ਸਾਰਾ ਦਿਨ ਦੁੱਖ ਭੋਗਦਾ ਹਾਂ।
ਅਤੇ ਤੁਸੀਂ ਹਰ ਸਵੇਰ ਮੈਨੂੰ ਦੁੱਖ ਦਿੰਦੇ ਹੋ।
15 ਹੇ ਪਰਮੇਸ਼ੁਰ, ਮੈਂ ਇਸ ਬਾਰੇ ਹੋਰਾਂ ਲੋਕਾਂ ਨਾਲ ਗੱਲ ਕਰਨੀ ਚਾਹੀ।
ਪਰ ਜੇਕਰ ਮੈਂ ਉਸ ਤਰ੍ਹਾਂ ਬੋਲਿਆ ਹੁੰਦਾ, ਮੈਂ ਬਿਲਕੁਲ ਉਨ੍ਹਾਂ ਜਿਹਾ ਹੋਵਾਂਗਾ।
ਮੈਂ ਤੁਹਾਡੇ ਲੋਕਾਂ ਨੂੰ ਧੋਖਾ ਦਿੱਤਾ ਹੁੰਦਾ।
16 ਮੈਂ ਇਹ ਗੱਲਾਂ ਸਮਝਣ ਦੀ ਬਹੁਤ ਕੋਸ਼ਿਸ਼ ਕੀਤੀ।
ਪਰ ਇਹ ਮੇਰੇ ਲਈ ਬਹੁਤ ਮੁਸ਼ਕਿਲ ਸੀ।
17 ਜਦੋਂ ਤੱਕ ਕਿ ਮੈਂ ਤੁਹਾਡੇ ਮੰਦਰ ਵਿੱਚ ਨਹੀਂ ਗਿਆ।
ਮੈਂ ਪਰਮੇਸ਼ੁਰ ਦੇ ਮੰਦਰ ਵਿੱਚ ਗਿਆ, ਅਤੇ ਫ਼ੇਰ ਮੈਂ ਸਮਝ ਗਿਆ ਸਾਂ।
18 ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਉਨ੍ਹਾਂ ਲੋਕਾਂ ਨੂੰ ਖਤਰਨਾਕ ਸਥਿਤੀ ਵਿੱਚ ਪਾ ਦਿੱਤਾ ਹੈ।
ਉਨ੍ਹਾਂ ਲਈ ਡਿੱਗ ਪੈਣਾ ਅਤੇ ਤਬਾਹ ਹੋ ਜਾਣਾ ਕਿੰਨਾ ਆਸਾਨ ਹੈ।
19 ਅਚਾਨਕ ਹੀ ਮੁਸੀਬਤ ਆ ਸੱਕਦੀ ਹੈ।
ਅਤੇ ਫ਼ੇਰ ਉਹ ਗੁਮਾਨੀ ਲੋਕ ਬਰਬਾਦ ਹੋ ਜਾਣਗੇ।
ਉਨ੍ਹਾਂ ਨਾਲ ਭਿਆਨਕ ਗੱਲਾਂ ਵਾਪਰ ਸੱਕਦੀਆਂ ਹਨ
ਅਤੇ ਫ਼ੇਰ ਉਹ ਖਤਮ ਹੋ ਜਾਣਗੇ।
20 ਯਹੋਵਾਹ, ਉਹ ਲੋਕ ਸੁਪਨੇ ਵਾਂਗ ਹੋਣਗੇ
ਜਿਸ ਨੂੰ ਅਸੀਂ ਜਾਗਣ ਉੱਤੇ ਭੁੱਲ ਜਾਂਦੇ ਹਾਂ।
ਤੁਸੀਂ ਉਨ੍ਹਾਂ ਨੂੰ ਸਾਡੇ ਸੁਪਨਿਆਂ ਦੇ ਦਾਨਵਾਂ
ਵਾਂਗ ਗਾਇਬ ਕਰ ਦਿਉਂਗੇ।
21-22 ਮੈਂ ਬਹੁਤ ਮੂਰਖ ਸਾਂ,
ਹਾਂ ਅਮੀਰਾਂ ਅਤੇ ਕਮੀਨੇ ਲੋਕਾਂ ਬਾਰੇ ਸੋਚਿਆ ਅਤੇ ਮੈਂ ਪਰੇਸ਼ਾਨ ਹੋ ਗਿਆ।
ਹੇ ਪਰਮੇਸ਼ੁਰ, ਮੈਂ ਬੇਚੈਨ ਅਤੇ ਤੁਹਾਡੇ ਉੱਤੇ ਗੁੱਸੇ ਸਾਂ
ਅਤੇ ਮੈਂ ਮੂਰਖ ਅਗਿਆਨੀ ਜਾਨਵਰ ਵਰਗਾ ਵਿਹਾਰ ਕੀਤਾ।
23 ਮੇਰੇ ਕੋਲ ਲੋੜੀਂਦੀ ਹਰ ਚੀਜ਼ ਹੈ। ਮੈਂ ਸਦਾ ਤੁਹਾਡੇ ਨਾਲ ਹਾਂ।
ਹੇ ਪਰਮੇਸ਼ੁਰ, ਤੁਸੀਂ ਮੇਰਾ ਹੱਥ ਫ਼ੜਿਆ ਹੈ।
24 ਹੇ ਪਰਮੇਸ਼ੁਰ ਤੁਸੀਂ ਮੇਰੀ ਅਗਵਾਈ ਕਰਦੇ ਹੋਂ ਅਤੇ ਨੇਕ ਸਲਾਹ ਦਿੰਦੇ ਹੋ।
ਅਤੇ ਬਾਅਦ ਵਿੱਚ ਤੁਸੀਂ ਮੈਨੂੰ ਮਹਿਮਾ ਵੱਲ ਲੈ ਜਾਵੋਂਗੇ।
25 ਹੇ ਪਰਮੇਸ਼ੁਰ, ਸਵਰਗ ਵਿੱਚ ਤੁਸੀਂ ਮੇਰੇ ਨਾਲ ਹੋਂ ਅਤੇ ਜਦੋਂ ਮੈਂ ਤੁਹਾਡੇ ਨਾਲ ਹੁੰਦਾ ਹਾਂ
ਮੈਂ ਧਰਤੀ ਉੱਤੇ ਹੋਰ ਕੀ ਪ੍ਰਾਪਤ ਕਰਨ ਦੀ ਆਸ ਰੱਖ ਸੱਕਦਾ ਹਾਂ।
26 ਸ਼ਾਇਦ ਮੇਰਾ ਮਨ ਤੇ ਸ਼ਰੀਰ ਨਸ਼ਟ ਹੋ ਜਾਣਗੇ ਪਰ ਮੇਰੇ ਕੋਲ ਇੱਕ ਚੱਟਾਨ ਹੈ
ਜਿਸ ਨੂੰ ਮੈਨੂੰ ਪਿਆਰ ਕਰਨਾ ਚਾਹੀਦਾ।
ਹਮੇਸ਼ਾ ਪਰਮੇਸ਼ੁਰ ਮੇਰੇ ਕੋਲ ਹੈ।
27 ਹੇ ਪਰਮੇਸ਼ੁਰ, ਜੋ ਲੋਕ ਤੁਹਾਨੂੰ ਛੱਡ ਜਾਂਦੇ ਹਨ, ਉਹ ਗੁੰਮ ਜਾਣਗੇ।
ਤੁਸੀਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਉਂਗੇ, ਜਿਹੜੇ ਤੁਹਾਡੇ ਵਫ਼ਾਦਾਰ ਨਹੀਂ ਹਨ।
28 ਜਿੱਥੇ ਤੀਕ ਮੇਰੀ ਗੱਲ ਹੈ, ਮੈਂ ਤਾਂ ਪਰਮੇਸ਼ੁਰ ਵੱਲ ਆ ਗਿਆ ਹਾਂ।
ਅਤੇ ਮੇਰੇ ਲਈ ਇਹ ਸ਼ੁਭ ਹੈ।
ਮੈਂ ਯਹੋਵਾਹ ਆਪਣੇ ਮਾਲਕ ਨੂੰ ਆਪਣਾ ਸੁਰੱਖਿਅਤ ਟਿਕਾਣਾ ਬਣਾ ਲਿਆ ਹੈ।
ਹੇ ਪਰਮੇਸ਼ੁਰ, ਮੈਂ ਉਨ੍ਹਾਂ ਸਮੂਹ ਗੱਲਾਂ ਬਾਰੇ ਦੱਸਣ ਆਇਆ ਹਾਂ ਜੋ ਤੁਸਾਂ ਕੀਤੀਆਂ ਹਨ।
ਟਿੱਡੀਦਲ ਦੇ ਦਰਸ਼ਨ
7 ਯਹੋਵਾਹ ਨੇ ਮੈਨੂੰ ਇਉਂ ਵਿਖਾਇਆ। ਜਦੋਂ ਦੂਜੀ ਫ਼ਸਲ ਤਿਆਰ ਹੋ ਰਹੀ ਸੀ, ਉਸ ਵਕਤ ਉਸ ਨੇ ਇੱਕ ਟਿੱਡੀਦਲ ਬਣਾਇਆ ਅਤੇ ਉਹ ਹਾੜੀ ਸ਼ਾਹੀ ਵਾਢੀ ਦੇ ਮਗਰੋਂ ਸੀ। 2 ਟਿੱਡੀਦਲ ਸਾਰੇ ਦੇਸ ਦਾ ਘਾਹ ਖਾ ਗਿਆ। ਉਸ ਉਪਰੰਤ ਮੈਂ ਕਿਹਾ, “ਯਹੋਵਾਹ, ਮੇਰੇ ਪ੍ਰਭੂ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਸਾਨੂੰ ਮੁਆਫ਼ ਕਰਦੇ! ਯਾਕੂਬ ਕਿਵੇਂ ਬਚੇਗਾ! ਉਹ ਅਜੇ ਬਹੁਤ ਛੋਟਾ ਹੈ!”
3 ਤਦ ਯਹੋਵਾਹ ਨੇ ਇਸ ਬਾਬਤ ਆਪਣਾ ਮਨ ਬਦਲ ਲਿਆ ਅਤੇ ਉਸ ਨੇ ਆਖਿਆ, “ਅਜਿਹਾ ਨਹੀਂ ਹੋਵੇਗਾ।”
ਅੱਗ ਦੇ ਦਰਸ਼ਨ
4 ਯਹੋਵਾਹ, ਮੇਰੇ ਪ੍ਰਭੂ ਨੇ ਮੈਨੂੰ ਇਹ ਵਸਤਾਂ ਵਿਖਾਈਆਂ। ਮੈਂ ਯਹੋਵਾਹ ਪਰਮੇਸ਼ੁਰ ਨੂੰ ਅੱਗ ਦੁਆਰਾ ਨਿਆਂ ਲਈ ਪੁਕਾਰਦਿਆਂ ਵੇਖਿਆ ਅਤੇ ਉਸ ਅੱਗ ਨੇ ਵੱਡੀ ਡੂੰਘਾਈ ਨੂੰ ਵੀ ਤਬਾਹ ਕਰ ਦਿੱਤਾ। ਇਸਦੇ ਜ਼ਮੀਨ ਨੂੰ ਨਸ਼ਟ ਕਰਨਾ ਸ਼ੁਰੂ ਕਰ ਦਿੱਤਾ। 5 ਪਰ ਮੈਂ ਆਖਿਆ, “ਹੇ ਯਹੋਵਾਹ ਪਰਮੇਸ਼ੁਰ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਇਹ ਸਭ ਰੋਕਦੇ! ਯਾਕੂਬ ਅਜੇ ਬਹੁਤ ਛੋਟਾ ਹੈ, ਉਹ ਇਉਂ ਬਚ ਨਹੀਂ ਪਾਵੇਗਾ।”
6 ਤਦ ਯਹੋਵਾਹ ਪਰਮੇਸ਼ੁਰ ਨੇ ਆਪਣਾ ਇਰਾਦਾ ਬਦਲਿਆ ਅਤੇ ਯਹੋਵਾਹ ਨੇ ਆਖਿਆ, “ਇਉਂ ਵੀ ਨਹੀਂ ਹੋਵੇਗਾ।”
18 ਤਿਮੋਥਿਉਸ, ਤੁਸੀਂ ਮੇਰੇ ਲਈ ਇੱਕ ਪੁੱਤਰ ਵਾਂਗ ਹੋ। ਮੈਂ ਤੁਹਾਨੂੰ ਆਦੇਸ਼ ਦੇ ਰਿਹਾ ਹਾਂ। ਇਹ ਆਦੇਸ਼ ਉਨ੍ਹਾਂ ਅਗੰਮੀ ਵਾਕਾਂ ਦੇ ਅਨੁਸਾਰ ਹੈ ਜਿਹੜੇ ਅਤੀਤ ਵਿੱਚ ਤੁਹਾਡੇ ਸੰਬੰਧ ਵਿੱਚ ਦੱਸੇ ਗਏ ਸਨ। ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਤੁਸੀਂ ਉਨ੍ਹਾਂ ਅਗੰਮ ਵਾਕਾਂ ਅਨੁਸਾਰ ਚੱਲੋ ਅਤੇ ਵਿਸ਼ਵਾਸ ਲਈ ਸਫ਼ਲ ਯੁੱਧ ਲੜੋ। 19 ਵਿਸ਼ਵਾਸ ਵਿੱਚ ਸਥਿਰ ਰਹੋ, ਅਤੇ ਉਸ ਦੇ ਆਧਾਰ ਤੇ ਜੀਣ ਜਿਸ ਨੂੰ ਤੁਸੀਂ ਮੰਨੋ ਕਿ ਸਹੀ ਹੈ। ਕੁਝ ਲੋਕਾਂ ਨੇ ਅਜਿਹਾ ਨਹੀਂ ਕੀਤਾ, ਇਸ ਲਈ ਉਹ ਵਿਸ਼ਵਾਸ ਤੋਂ ਡਿੱਗ ਗਏ। 20 ਹੁਮਿਨਾਯੁਸ ਅਤੇ ਸਿਕੰਦਰ ਉਨ੍ਹਾਂ ਲੋਕਾਂ ਵਿੱਚੋਂ ਹਨ ਜਿਨ੍ਹਾਂ ਨੇ ਇਹ ਕੀਤਾ ਹੈ। ਮੈਂ ਉਨ੍ਹਾਂ ਨੂੰ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਨਾ ਸਿੱਖਣਗੇ।
2010 by World Bible Translation Center