Revised Common Lectionary (Complementary)
113 ਯਹੋਵਾਹ ਦੀ ਉਸਤਤਿ ਕਰੋ!
ਯਹੋਵਾਹ ਦੇ ਸੇਵਕੋ, ਉਸਦੀ ਉਸਤਤਿ ਕਰੋ!
ਯਹੋਵਾਹ ਦੇ ਨਾਮ ਦੀ ਉਸਤਤਿ ਕਰੋ।
2 ਯਹੋਵਾਹ ਦਾ ਨਾਮ ਹੁਣ ਅਤੇ ਸਦਾ ਲਈ ਸੁਭਾਗਾ ਹੋਵੇਗਾ।
3 ਯਹੋਵਾਹ ਦੇ ਨਾਮ ਦੀ ਉਸਤਤਿ ਪੂਰਬ ਵਿੱਚ ਉੱਗਦੇ ਸੂਰਜ ਵੱਲੋਂ
ਪਰਮੇਸ਼ੁਰ ਦੇ ਨਾਮ ਨੂੰ ਉਸ ਥਾਂ ਤੱਕ ਅਸੀਸ ਮਿਲੇ ਜਿੱਥੇ ਸੂਰਜ ਜਾ ਛਿਪਦਾ ਹੈ।
4 ਯਹੋਵਾਹ ਸਭ ਕੌਮਾਂ ਨਾਲੋਂ ਉਚੇਰਾ ਹੈ।
ਉਸਦੀ ਮਹਿਮਾ ਅਕਾਸ਼ ਵੱਲ ਉੱਠਦੀ ਹੈ।
5 ਕੋਈ ਬੰਦਾ ਯਹੋਵਾਹ ਸਾਡੇ ਪਰਮੇਸ਼ੁਰ ਵਰਗਾ ਨਹੀਂ ਹੈ,
ਪਰਮੇਸ਼ੁਰ ਉੱਚੇ ਸਵਰਗ ਵਿੱਚ ਬੈਠਾ ਹੈ।
6 ਪਰਮੇਸ਼ੁਰ ਸਾਡੇ ਕੋਲੋਂ ਇੰਨਾ ਉੱਚਾ ਹੈ ਕਿ ਉਸ ਨੂੰ ਧਰਤੀ
ਅਤੇ ਅਕਾਸ਼ ਵੇਖਣ ਲਈ ਹੇਠਾਂ ਦੇਖਣਾ ਪੈਂਦਾ ਹੈ।
7 ਪਰਮੇਸ਼ੁਰ ਮਸੱਕੀਨ ਲੋਕਾਂ ਨੂੰ ਖਾਕ ਵਿੱਚੋਂ ਚੁੱਕਦਾ ਹੈ।
ਪਰਮੇਸ਼ੁਰ ਮੰਗਤਿਆਂ ਨੂੰ ਕੂੜੇ ਦੇ ਢੇਰ ਵਿੱਚੋਂ ਚੁੱਕਦਾ ਹੈ।
8 ਅਤੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮਹੱਤਵਪੂਰਣ ਬਣਾ ਦਿੰਦਾ ਹੈ।
ਪਰਮੇਸ਼ੁਰ ਉਨ੍ਹਾਂ ਨੂੰ ਮਹਤਵਪੂਰਣ ਆਗੂ ਬਣਾ ਦਿੰਦਾ ਹੈ।
9 ਭਾਵੇਂ ਕਿਸੇ ਔਰਤ ਦੇ ਔਲਾਦ ਨਾ ਹੋਵੇ।
ਪਰ ਪਰਮੇਸ਼ੁਰ ਉਸ ਨੂੰ ਬੱਚੇ ਦੇ ਦੇਵੇਗਾ।
ਅਤੇ ਉਸ ਨੂੰ ਖੁਸ਼ੀ ਪ੍ਰਦਾਨ ਕਰੇਗਾ।
ਯਹੋਵਾਹ ਦੀ ਉਸਤਤਿ ਕਰੋ।
8 ਤੁਹਾਡੇ ਤੇ ਹਾਏ, ਜਿਹੜੇ ਘਰ ਉਸਾਰਦੇ ਹੋਂ ਅਤੇ ਜਦੋਂ ਤੀਕ ਹੋਰ ਕਾਸੇ ਲਈ ਜਗ੍ਹਾ ਨਹੀਂ ਰਹਿੰਦੀ ਵੱਧ ਤੋਂ ਵੱਧ ਜ਼ਮੀਨ ਲੈਂਦੇ ਰਹਿੰਦੇ ਹੋ। ਤੁਹਾਨੂੰ ਇੱਕਲਿਆਂ ਰ੍ਰਹਿਣ ਲਈ ਮਜਬੂਰ ਕੀਤਾ ਜਾਵੇਗਾ। 9 ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਮੈਨੂੰ ਆਖਿਆ ਤੇ ਮੈਂ ਉਸ ਨੂੰ ਸੁਣਿਆ, “ਹੁਣ ਇੱਥੇ ਬਹੁਤ ਮਕਾਨ ਹਨ। ਪਰ ਮੈਂ ਇਕਰਾਰ ਕਰਦਾ ਹਾਂ ਕਿ ਇਹ ਸਾਰੇ ਮਕਾਨ ਤਬਾਹ ਹੋ ਜਾਣਗੇ। ਹੁਣ ਇੱਥੇ ਸੁੰਦਰ ਤੇ ਵੱਡੇ ਮਕਾਨ ਹਨ। ਪਰ ਉਹ ਮਕਾਨ ਖਾਲੀ ਹੋਣਗੇ। 10 ਉਸ ਸਮੇਂ ਦਸ ੇਕੜ ਅੰਗੂਰਾਂ ਦਾ ਖੇਤ ਸਿਰਫ਼ ਬੋੜੀ ਜਿਹੀ ਸ਼ਰਾਬ ਪੈਦਾ ਕਰੇਗਾ। ਅਤੇ ਬੀਜਾਂ ਦੇ ਬਹੁਤ ਸਾਰੇ ਬੋਰਿਆਂ ਵਿੱਚੋਂ ਥੋੜਾ ਜਿਹਾ ਹੀ ਅਨਾਜ ਪੈਦਾ ਹੋਵੇਗਾ।”
11 ਤੁਸੀਂ ਲੋਕ ਬਹੁਤ ਸਵੇਰੇ ਉੱਠਦੇ ਹੋ ਅਤੇ ਪੀਣ ਲਈ ਬੀਅਰ ਭਾਲਦੇ ਹੋ। ਤੁਸੀਂ ਦੇਰ ਰਾਤ ਤੱਕ ਜਾਗਦੇ ਹੋ, ਸ਼ਰਾਬ ਨਾਲ ਮਧਹੋਸ਼ ਹੁੰਦੇ ਹੋ। 12 ਤੁਸੀਂ ਦਾਅਵਤਾਂ ਕਰਦੇ ਹੋ, ਸ਼ਰਾਬਾਂ, ਰਬਾਬਾਂ, ਢੋਲਾਂ, ਬਂਸਰੀਆਂ ਅਤੇ ਹੋਰ ਸੰਗੀਤਕ ਸਾਜ਼ਾਂ ਨਾਲ। ਅਤੇ ਤੁਸੀਂ ਉਨ੍ਹਾਂ ਗੱਲਾਂ ਨੂੰ ਦੇਖਦੇ ਹੀ ਨਹੀਂ ਜੋ ਯਹੋਵਾਹ ਨੇ ਕੀਤੀਆਂ ਹਨ। ਯਹੋਵਾਹ ਦੇ ਹੱਥਾਂ ਨੇ ਬਹੁਤ ਸਾਰੀਆਂ ਚੀਜ਼ਾਂ ਬਣਾਈਆਂ ਹਨ-ਪਰ ਤੁਸੀਂ ਉਨ੍ਹਾਂ ਚੀਜ਼ਾਂ ਵੱਲ ਧਿਆਨ ਹੀ ਨਹੀਂ ਦਿੰਦੇ। ਇਸ ਲਈ ਤੁਹਾਡੇ ਲੋਕਾਂ ਨਾਲ ਬਹੁਤ ਬੁਰਾ ਹੋਵੇਗਾ।
13 ਯਹੋਵਾਹ ਆਖਦਾ ਹੈ, “ਮੇਰੇ ਲੋਕਾਂ ਨੂੰ ਫੜ ਲਿਆ ਜਾਵੇਗਾ ਅਤੇ ਦੂਰ ਲਿਜਾਇਆ ਜਾਵੇਗਾ। ਕਿਉਂ? ਕਿਉਂ ਕਿ ਉਹ ਅਸਲ ਵਿੱਚ ਮੈਨੂੰ ਜਾਣਦੇ ਨਹੀਂ। ਇਸਰਾਏਲ ਵਿੱਚ ਹੁਣ ਰਹਿਣ ਵਾਲੇ ਕੁਝ ਲੋਕ ਬਹੁਤ ਮਹੱਤਵਪੂਰਣ ਹਨ। ਉਹ ਆਪਣੇ ਸੁਖੀ ਜੀਵਨ ਨਾਲ ਬਹੁਤ ਪ੍ਰਸੰਨ ਹਨ। ਪਰ ਉਹ ਸਾਰੇ ਮਹਾਨ ਲੋਕ ਬਹੁਤ ਭੁੱਖੇ ਪਿਆਸੇ ਹੋ ਜਾਣਗੇ। 14 ਫ਼ੇਰ ਉਹ ਮਰ ਜਾਣਗੇ ਅਤੇ ਸ਼ਿਓਲ ਮੌਤ ਦਾ ਸਥਾਨ ਹੋਰ-ਹੋਰ ਲੋਕਾਂ ਨਾਲ ਭਰ ਜਾਵੇਗਾ। ਉਹ ਮੌਤ ਦਾ ਸਥਾਨ ਆਪਣਾ ਅਸੀਂਮ ਮੂੰਹ ਖੋਲ੍ਹ ਦੇਵੇਗਾ। ਅਤੇ ਉਹ ਸਾਰੇ ਲੋਕ ਸ਼ਿਉਲ ਵਿੱਚ ਚੱਲੇ ਜਾਣਗੇ।”
15 ਉਹ ਨਿਮਾਣੇ ਬਣਾਏ ਜਾਣਗੇ। ਉਹ ਮਹਾਨ ਲੋਕ ਆਪਣੇ ਸਿਰ ਝੁਕਾ ਕੇ ਧਰਤੀ ਵੱਲ ਝਾਕਣਗੇ। 16 ਯਹੋਵਾਹ, ਸਰਬ ਸ਼ਕਤੀਮਾਨ, ਨਿਰਪੱਖਤਾ ਨਾਲ ਨਿਆਂ ਕਰੇਗਾ, ਅਤੇ ਲੋਕ ਜਾਣ ਲੈਣਗੇ ਕਿ ਉਹ ਮਹਾਨ ਹੈ। ਪਵਿੱਤਰ ਪਰਮੇਸ਼ੁਰ ਉਹੀ ਗੱਲਾਂ ਕਰੇਗਾ ਜੋ ਸਹੀ ਹਨ, ਅਤੇ ਲੋਕ ਉਸਦਾ ਆਦਰ ਕਰਨਗੇ। 17 ਪਰਮੇਸ਼ੁਰ ਇਸਰਾਏਲ ਦੇ ਲੋਕਾਂ ਨੂੰ ਆਪਣਾ ਦੇਸ ਛੱਡਣ ਲਈ ਮਜ਼ਬੂਰ ਕਰ ਦੇਵੇਗਾ, ਧਰਤੀ ਸੱਖਣੀ ਹੋ ਜਾਵੇਗੀ। ਭੇਡਾਂ ਜਿੱਧਰ ਚਾਹੁਂਣਗੀਆਂ ਚਲੀਆਂ ਜਾਣਗੀਆਂ। ਜਿਸ ਧਰਤੀ ਉੱਤੇ ਕਦੇ ਅਮੀਰ ਲੋਕਾਂ ਦੀ ਮਾਲਕੀ ਸੀ ਹੁਣ ਉੱਥੇ ਲੇਲੇ ਘੁੰਮਣਗੇ।
18 ਉਨ੍ਹਾਂ ਲੋਕਾਂ ਵੱਲ ਦੇਖੋ! ਉਹ ਆਪਣੇ ਪਿੱਛੇ ਦੋਸ਼ ਅਤੇ ਪਾਪ ਨੂੰ ਖਿੱਚ ਰਹੇ ਹਨ ਜਿਵੇਂ ਲੋਕੀ ਰੱਸਿਆਂ ਨਾਲ ਗਡਿਆਂ ਨੂੰ ਖਿੱਚਦੇ ਹਨ। 19 ਉਹ ਬੰਦੇ ਆਖਦੇ ਹਨ, “ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਜੋ ਕਰਨਾ ਚਾਹੁੰਦਾ ਹੈ ਛੇਤੀ ਕਰੇ। ਫ਼ੇਰ ਅਸੀਂ ਜਾਣ ਲਵਾਂਗੇ ਕਿ ਕੀ ਵਾਪਰੇਗਾ। ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਦੀ ਯੋਜਨਾ ਛੇਤੀ ਵਾਪਰੇ। ਫ਼ੇਰ ਅਸੀਂ ਜਾਣ ਜਾਵਾਂਗੇ ਕਿ ਉਸਦੀ ਯੋਜਨਾ ਕੀ ਹੈ।”
20 ਉਨ੍ਹਾਂ ਲੋਕਾਂ ਤੇ ਹਾਏ ਜਿਹੜੇ ਆਖਦੇ ਹਨ ਕਿ ਚੰਗੀਆਂ ਚੀਜ਼ਾਂ ਮੰਦੀਆਂ ਹਨ ਅਤੇ ਮੰਦੀਆਂ ਚੀਜ਼ਾਂ ਚੰਗੀਆਂ ਹਨ। ਉਹ ਲੋਕ ਸਮਝਦੇ ਹਨ ਕਿ ਰੌਸ਼ਨੀ ਹਨੇਰਾ ਹੈ ਅਤੇ ਹਨੇਰਾ ਰੌਸ਼ਨੀ ਹੈ। ਉਹ ਲੋਕ ਸਮਝਦੇ ਹਨ ਕਿ ਖੱਟਾ ਮਿੱਠਾ ਹੈ ਅਤੇ ਮਿੱਠਾ ਖੱਟਾ ਹੈ। 21 ਉਹ ਲੋਕ ਸਮਝਦੇ ਹਨ ਕਿ ਉਹ ਬਹੁਤ ਚਤੁਰ ਹਨ। ਉਹ ਸਮਝਦੇ ਹਨ ਕਿ ਉਹ ਬਹੁਤ ਬੁੱਧੀਮਾਨ ਹਨ। 22 ਉਹ ਲੋਕ ਸ਼ਰਾਬ ਪੀਣ ਲਈ ਮਸ਼ਹੂਰ ਹਨ। ਉਹ ਸ਼ਰਾਬਾਂ ਨੂੰ ਇੱਕ ਦੂਸਰੇ ਵਿੱਚ ਮਿਲਾਉਣ ਵਿੱਚ ਮਾਹਰ ਹਨ। 23 ਅਤੇ ਜੇ ਤੁਸੀਂ ਉਨ੍ਹਾਂ ਲੋਕਾਂ ਨੂੰ ਪੈਸੇ ਦੇ ਦੇਵੋਗੇ ਤਾਂ ਉਹ ਮੁਜਰਿਮ ਨੂੰ ਵੀ ਮਾਫ਼ ਕਰ ਦੇਣਗੇ। ਪਰ ਉਹ ਨੇਕ ਲੋਕਾਂ ਨੂੰ ਨਿਰਪੱਖਤਾ ਨਾਲ ਇਨਸਾਫ਼ ਨਹੀਂ ਦੇਣ ਦਿੰਦੇ।
ਇੱਕ ਵਿਧਵਾ ਦੇਣ ਦਾ ਮਤਲਬ ਦੱਸਦੀ ਹੈ(A)
41 ਯਿਸੂ ਮੰਦਰ ਦੇ ਖਜ਼ਾਨੇ ਦੇ ਸੰਦੂਕ ਕੋਲ ਬੈਠਾ ਇਹ ਵੇਖ ਰਿਹਾ ਸੀ ਕਿ ਲੋਕ ਆਂਦੇ-ਜਾਂਦੇ ਉਸ ਵਿੱਚ ਕੀ ਭੇਟਾ ਪਾਉਂਦੇ ਹਨ। ਬਹੁਤ ਸਾਰੇ ਅਮੀਰ ਲੋਕ ਇਸ ਵਿੱਚ ਬਹੁਤ ਸਾਰਾ ਧਨ ਪਾ ਰਹੇ ਸਨ। 42 ਫ਼ਿਰ ਇੱਕ ਗਰੀਬ ਵਿਧਵਾ ਆਈ ਅਤੇ ਉਸ ਨੇ ਦੋ ਛੋਟੇ-ਛੋਟੇ ਤਾਂਬੇ ਦੇ ਸਿੱਕੇ ਭੇਟਾ ਕੀਤੇ ਜੋ ਕਿ ਇੱਕ ਪੈਸੇ ਦੇ ਤੁੱਲ ਵੀ ਨਹੀਂ ਸਨ।
43 ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਗਰੀਬ ਵਿਧਵਾ ਨੇ ਦੋ ਛੋਟੇ ਸਿੱਕੇ ਚਢ਼ਾਏ ਹਨ, ਅਸਲ ਵਿੱਚ ਜੋ ਕਿ ਸਾਰੇ ਧਨਵਾਨਾਂ ਦੀ ਚਢ਼ਾਈ ਢੇਰ ਸਾਰੀ ਭੇਟਾ ਨਾਲੋਂ ਕਿਤੇ ਵੱਧੇਰੇ ਹਨ। 44 ਉਨ੍ਹਾਂ ਅਮੀਰ ਲੋਕਾਂ ਕੋਲ ਅਥਾਹ ਧਨ ਹੈ ਅਤੇ ਉਸ ਸਭ ਕਾਸੇ ਵਿੱਚੋਂ, ਉਨ੍ਹਾਂ ਕੋਲ ਜੋ ਫ਼ਾਲਤੂ ਸੀ, ਸੋ ਉਨ੍ਹਾਂ ਨੇ ਭੇਟਾ ਕਰ ਦਿੱਤਾ। ਪਰ ਇਹ ਔਰਤ ਬਹੁਤ ਗਰੀਬ ਹੈ ਅਤੇ ਉਸ ਕੋਲ ਜੋ ਵੀ ਸੀ ਉਸ ਨੇ ਅਰਪਣ ਕਰ ਦਿੱਤਾ ਹੈ। ਜੋ ਕੁਝ ਉਸ ਨੇ ਅਰਪਣ ਕੀਤਾ ਹੈ ਉਹ ਉਸ ਦੇ ਆਪਣੇ ਜਿਉਣ ਵਾਸਤੇ ਸੀ।”
2010 by World Bible Translation Center