Revised Common Lectionary (Complementary)
ਨਿਰਦੇਸ਼ਕ ਲਈ: ਸੇਮਿਨਿਥ ਦੀ ਸੰਗਤ ਨਾਲ ਦਾਊਦ ਦਾ ਇੱਕ ਗੀਤ।
12 ਯਹੋਵਾਹ, ਮੈਨੂੰ ਬਚਾਉ।
ਸਾਰੇ ਚੰਗੇ ਲੋਕ ਚੱਲੇ ਗਏ ਹਨ।
ਧਰਤੀ ਉਤਲੀ ਮਾਨਵਤਾ ਵਿੱਚ ਕੋਈ ਵੀ ਸੱਚਾ ਆਸਥਾਵਾਨ ਨਹੀਂ ਬਚਿਆ।
2 ਲੋਕੀਂ ਆਪਣੇ ਗੁਆਂਢੀਆਂ ਨੂੰ ਝੂਠ ਬੋਲਦੇ ਹਨ,
ਉਹ ਆਪਣੇ ਗੁਆਂਢੀਆਂ ਨੂੰ ਝੂਠ ਬੋਲਦੇ ਹਨ ਅਤੇ ਚਾਪਲੂਸੀ ਕਰਦੇ ਹਨ।
3 ਯਹੋਵਾਹ, ਉਨ੍ਹਾਂ ਚਾਪਲੂਸੀ ਭਰੇ ਬੁਲ੍ਹਾਂ
ਅਤੇ ਸ਼ੇਖੀ ਮਾਰਦੀਆਂ ਜੀਭਾਂ ਵਾਲੇ ਲੋਕਾਂ ਨੂੰ ਤੜੀਪਾਰ ਕਰ ਦੇਵੇ।
4 ਉਹ ਲੋਕ ਆਖਦੇ ਹਨ, “ਅਸੀਂ ਢੁਕਵੇਂ ਝੂਠ ਬੋਲਾਂਗੇ ਅਤੇ ਬਹੁਤ ਮਹੱਤਵਪੂਰਣ ਬਣ ਜਾਵਾਂਗੇ।
ਅਸੀਂ ਜਾਣਦੇ ਹਾਂ ਕਿ ਕੀ ਆਖਣਾ ਹੈ,
ਇਸ ਲਈ ਕੋਈ ਵੀ ਸਾਡਾ ਮਾਲਕ ਨਹੀਂ ਹੋਵੇਗਾ।”
5 ਪਰ ਯਹੋਵਾਹ ਆਖਦਾ, “ਬੁਰੇ ਵਿਅਕਤੀ ਗਰੀਬੜਿਆਂ ਦੀ ਚੋਰੀ ਕਰ ਰਹੇ ਹਨ,
ਉਹ ਬੇਸਹਾਰਿਆਂ ਦਾ ਮਾਲ ਲੁੱਟ ਰਹੇ ਹਨ।
ਪਰ ਹੁਣ ਉਨ੍ਹਾਂ ਥੱਕਿਆਂ
ਅਤੇ ਹਾਰਿਆਂ ਹੋਇਆਂ ਨਾਲ ਮੈਂ ਖਲੋਵਾਂਗਾ।”
6 ਯਹੋਵਾਹ ਦੇ ਸ਼ਬਦ ਸੱਚੇ ਅਤੇ ਪਵਿੱਤਰ ਹਨ,
ਜਿਵੇਂ ਸੱਚਮੁੱਚ ਚਾਂਦੀ ਸੱਤ ਵੇਰਾਂ ਤਪਾਈ ਗਈ ਹੋਵੇ।
7 ਯਹੋਵਾਹ, ਲਾਚਾਰ ਲੋਕਾਂ ਦਾ ਧਿਆਨ ਕਰ।
ਉਨ੍ਹਾਂ ਦੀ ਹੁਣ ਅਤੇ ਹਮੇਸ਼ਾ ਰੱਖਿਆ ਕਰ।
8 ਉਹ ਮੰਦੇ ਲੋਕ ਇੰਝ ਵਿਖਾਵਾ ਕਰਦੇ ਹਨ ਜਿਵੇਂ ਕਿ ਉਹ ਮਹੱਤਵਪੂਰਣ ਹਨ।
ਪਰ ਅਸਲ ਵਿੱਚ ਉਹ ਨਕਲੀ ਮੋਤੀ ਹਨ।
ਉਹ ਬਹੁਤ ਮਹਿੰਗੇ ਮੁੱਲ ਦੇ ਲੱਗਦੇ ਹਨ ਪਰ ਅਸਲ ਵਿੱਚ ਕੌੜੀਉਂ ਵੀ ਸਸਤੇ ਹਨ।
17 ਸ਼ਾਂਤੀ ਨਾਲ ਸੁੱਕੀ ਰੋਟੀ ਦੇ ਟੁਕੜੇ ਨੂੰ ਖਾਣਾ ਦਲੀਲਬਾਜ਼ੀ ਨਾਲ ਭਰੇ ਹੋਏ ਘਰ ਵਿੱਚ ਸ਼ਾਹੀ ਭੋਜਨ ਖਾਣ ਨਾਲੋਂ ਬਿਹਤਰ ਹੈ।
2 ਸੂਝਵਾਨ ਨੋਕਰ ਆਪਣੇ ਮਾਲਕ ਦੇ ਮੂਰਖ ਪੁੱਤਰ ਉੱਤੇ ਰਾਜ ਕਰੇਗਾ, ਜੋ ਸ਼ਰਮਸਾਰੀ ਲਿਆਉਂਦਾ ਹੈ। ਅਜਿਹਾ ਨੋਕਰ ਆਪਣੇ ਮਾਲਕ ਦੀ ਦੌਲਤ ਉਸ ਦੇ ਪੁੱਤਰ ਵਾਂਗ ਵਿਰਾਸਤ ਵਿੱਚ ਲੈ ਲਵੇਗਾ।
3 ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਵਿੱਚ ਸੁੱਟਿਆ ਜਾਂਦਾ ਹੈ ਪਰ ਇਹ ਯਹੋਵਾਹ ਹੀ ਹੈ ਜਿਹੜਾ ਲੋਕਾਂ ਦੇ ਦਿਲਾਂ ਨੂੰ ਸ਼ੁੱਧ ਕਰਦਾ ਹੈ।
4 ਬੁਰਾ ਬੰਦਾ ਹੋਰਨਾਂ ਲੋਕਾਂ ਦੀਆਂ ਮੰਦੀਆਂ ਗੱਲਾਂ ਸੁਣਦਾ ਹੈ। ਜਿਹੜੇ ਬੰਦੇ ਝੂਠ ਬੋਲਦੇ ਹਨ ਉਹ ਝੂਠ ਸੁਣਦੇ ਵੀ ਹਨ।
5 ਉਹ ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ, ਆਪਣੇ ਬਨਾਉਣ ਵਾਲੇ ਲਈ ਅਨਾਦਰ ਦਰਸਾਉਂਦਾ, ਅਤੇ ਉਹ ਜਿਹੜੇ ਬਿਪਤਾ ਤੇ ਆਨੰਦ ਮਾਣਦੇ ਹਨ ਸਜ਼ਾ ਪਾਉਣਗੇ।
19 ਮੈਂ ਆਜ਼ਾਦ ਹਾਂ। ਮੈਂ ਕਿਸੇ ਵੀ ਮਨੁੱਖ ਦੇ ਅਧੀਨ ਨਹੀਂ। ਪਰ ਮੈਂ ਆਪਣੇ-ਆਪ ਨੂੰ ਸਮੂਹ ਲੋਕਾਂ ਦਾ ਗੁਲਾਮ ਬਨਾਉਂਦਾ ਹਾਂ। ਇਹ ਗੱਲ ਮੈਂ ਇਸ ਵਾਸਤੇ ਕਰਦਾ ਹਾਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਬਚਾ ਸੱਕਾਂ। 20 ਯਹੂਦੀਆਂ ਵਾਸਤੇ ਮੈਂ ਯਹੂਦੀਆਂ ਜਿਹਾ ਬਣ ਗਿਆ ਸਾਂ। ਅਜਿਹਾ ਮੈਂ ਯਹੂਦੀਆਂ ਨੂੰ ਬਚਾਉਣ ਵਿੱਚ ਸਹਾਇਤਾ ਕਰਨ ਲਈ ਕੀਤਾ। ਭਾਵੇਂ ਮੇਰੇ ਉੱਤੇ ਸ਼ਰ੍ਹਾ ਦਾ ਸ਼ਾਸਨ ਨਹੀਂ ਹੈ, ਮੈਂ ਉਨ੍ਹਾਂ ਵਰਗਾ ਬਣ ਗਿਆ ਹਾਂ ਜਿਨ੍ਹਾਂ ਉੱਤੇ ਸ਼ਰ੍ਹਾ ਦਾ ਸ਼ਾਸਨ ਹੁੰਦਾ ਹੈ। ਮੈਂ ਅਜਿਹਾ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਮੁਕਤੀ ਵੱਲ ਲੈ ਜਾ ਸੱਕਾਂ ਜਿਨ੍ਹਾਂ ਉੱਤੇ ਸ਼ਰ੍ਹਾ ਦੁਆਰਾ ਸ਼ਾਸਨ ਹੁੰਦਾ ਹੈ। 21 ਉਨ੍ਹਾਂ ਲਈ ਜਿਹੜੇ ਨੇਮ ਤੋਂ ਬਿਨਾ ਹਨ ਮੈਂ ਉਨ੍ਹਾਂ ਲਈ ਉਹੋ ਜਿਹਾ ਬਣ ਜਾਂਦਾ ਹਾਂ ਜੋ ਨੇਮ ਤੋਂ ਬਿਨਾ ਹੈ। ਮੈਂ ਇਹ ਉਨ੍ਹਾਂ ਲੋਕਾਂ ਦੀ ਮੁਕਤੀ ਵੱਲ ਅਗਵਾਈ ਕਰਨ ਲਈ ਕਰਦਾ ਹਾਂ ਜਿਨ੍ਹਾਂ ਕੋਲ ਨੇਮ ਨਹੀਂ ਹੈ। ਪਰ ਅਸਲ ਵਿੱਚ ਮੈਂ ਪਰਮੇਸ਼ੁਰ ਦੇ ਨੇਮ ਤੋਂ ਬਿਨਾ ਨਹੀਂ ਹਾਂ। ਮੈਂ ਮਸੀਹ ਦੇ ਨੇਮ ਦੇ ਅਧੀਨ ਹਾਂ। 22 ਮੈਂ ਕਮਜ਼ੋਰ ਬਣ ਗਿਆ ਹਾਂ ਤਾਂ ਜੋ ਮੈਂ ਉਨ੍ਹਾਂ ਦੀ ਮੁਕਤੀ ਵੱਲ ਅਗਵਾਈ ਕਰ ਸੱਕਾਂ ਜਿਹੜੇ ਕਮਜ਼ੋਰ ਹਨ। ਮੈਂ ਸਮੂਹ ਲੋਕਾਂ ਲਈ ਚੀਜ਼ਾਂ ਬਣ ਜਾਂਦਾ ਹਾਂ। ਮੈਂ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਮੈਂ ਹਰ ਸੰਭਵ ਢੰਗ ਨਾਲ ਸਮੂਹ ਲੋਕਾਂ ਨੂੰ ਬਚਾ ਸੱਕਾਂ। 23 ਮੈਂ ਇਹ ਸਾਰੀਆਂ ਗੱਲਾਂ ਖੁਸ਼ਖਬਰੀ ਦੇ ਕਾਰਣ ਕਰਦਾ ਹਾਂ। ਮੈਂ ਇਹ ਸਭ ਗੱਲਾਂ ਕਰਦਾ ਹਾਂ ਤਾਂ ਜੋ ਮੈਂ ਖੁਸ਼ਖਬਰੀ ਦੀਆਂ ਸ਼ੁਭਕਾਮਨਾਵਾਂ ਵਿੱਚ ਭਾਈਵਾਲ ਹੋ ਸੱਕਾਂ।
2010 by World Bible Translation Center