Revised Common Lectionary (Complementary)
ਨਿਰਦੇਸ਼ਕ ਲਈ: ਯਦੂਥੂਨ ਨੂੰ। ਦਾਊਦ ਦਾ ਗੀਤ।
62 ਭਾਵੇਂ ਕੁਝ ਵੀ ਹੋਵੇ, ਮੇਰੀ ਆਤਮਾ ਸਬਰ ਨਾਲ ਪਰਮੇਸ਼ੁਰ ਲਈ ਇੰਤਜ਼ਾਰ ਕਰਦੀ ਹੈ।
ਮੈਨੂੰ ਬਚਾਉਣ ਵਾਸਤੇ ਮੈਨੂੰ ਆਪਣੀ ਮੁਕਤੀ ਉਸਤੋਂ ਹੀ ਮਿਲਦੀ ਹੈ।
2 ਮੇਰੇ ਬਹੁਤ ਵੈਰੀ ਹਨ, ਪਰ ਪਰਮੇਸ਼ੁਰ ਮੇਰਾ ਕਿਲ੍ਹਾ ਹੈ।
ਪਰਮੇਸ਼ੁਰ ਮੈਨੂੰ ਬਚਾਉਂਦਾ ਹੈ।
ਪਰਮੇਸ਼ੁਰ ਉੱਚੇ ਪਰਬਤਾਂ ਉੱਤੇ ਮੇਰਾ ਸੁਰੱਖਿਆ ਦਾ ਟਿਕਾਣਾ ਹੈ।
ਵੱਡੀ ਫ਼ੌਜ ਵੀ ਮੈਨੂੰ ਨਹੀਂ ਹਰਾ ਸੱਕਦੀ।
3 ਤੁਸੀਂ ਕਿੰਨਾ ਕੁ ਚਿਰ ਮੇਰੇ ਉੱਪਰ ਹਮਲਾ ਕਰੋਂਗੇ?
ਮੈਂ ਤਾਂ ਇੱਕ ਝੁਕੀ ਹੋਈ ਕੰਧ ਹਾਂ,
ਇੱਕ ਵਾੜ, ਜਿਹੜੀ ਡਿੱਗਣ ਲਈ ਤਿਆਰ ਹੈ।
4 ਮੇਰੇ ਕੋਲ ਮਹੱਤਵਪੂਰਣ ਦਰਜੇ ਹੋਣ ਦੇ ਬਾਵਜੂਦ ਵੀ
ਉਹ ਲੋਕ ਮੈਨੂੰ ਤਬਾਹ ਕਰਨ ਦਿਆਂ ਵਿਉਂਤਾ ਬਣਾ ਰਹੇ ਹਨ।
ਇਸਤੋਂ ਉਨ੍ਹਾਂ ਨੂੰ ਮੇਰੇ ਬਾਰੇ ਬੋਲਕੇ ਖੁਸ਼ੀ ਮਿਲਦੀ ਹੈ।
ਲੋਕਾਂ ਸਾਹਮਣੇ ਉਹ ਮੇਰੇ ਬਾਰੇ ਚੰਗਾ ਬੋਲਦੇ ਹਨ
ਪਰ ਲੁਕਵੇਂ ਤੌਰ ਤੇ ਮੈਨੂੰ ਗਾਲ੍ਹਾਂ ਕੱਢਦੇ ਹਨ।
5 ਮੇਰੀ ਆਤਮਾ ਪਰਮੇਸ਼ੁਰ ਦਾ ਮੈਨੂੰ ਬਚਾਉਣ ਲਈ ਸਬਰ ਨਾਲ ਇੰਤਜ਼ਾਰ ਕਰਦੀ ਹੈ।
ਪਰਮੇਸ਼ੁਰ ਹੀ ਮੇਰੀ ਇੱਕੋ-ਇੱਕ ਉਮੀਦ ਹੈ।
6 ਪਰਮੇਸ਼ੁਰ ਮੇਰਾ ਕਿਲ੍ਹਾ ਹੈ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ।
ਉੱਚੇ ਪਰਬਤਾਂ ਉੱਤੇ ਪਰਮੇਸ਼ੁਰ ਹੀ ਮੇਰਾ ਸੁਰੱਖਿਅਤ ਟਿਕਾਣਾ ਹੈ।
7 ਮੇਰੀ ਮਹਿਮਾ ਅਤੇ ਜਿੱਤ ਪਰਮੇਸ਼ੁਰ ਵੱਲੋਂ ਆਉਂਦੀ ਹੈ।
ਉਹੀ ਮੇਰਾ ਮਜ਼ਬੂਤ ਕਿਲ੍ਹਾ ਹੈ। ਪਰਮੇਸ਼ੁਰ ਮੇਰਾ ਸੁਰੱਖਿਅਤ ਟਿਕਾਣਾ ਹੈ।
8 ਹੇ ਲੋਕੋ, ਹਰ ਸਮੇਂ ਪਰਮੇਸ਼ੁਰ ਵਿੱਚ ਯਕੀਨ ਰੱਖੋ।
ਪਰਮੇਸ਼ੁਰ ਨੂੰ ਤੁਹਾਡੀਆਂ ਮੁਸੀਬਤਾਂ ਬਾਰੇ ਦੱਸੋ।
ਪਰਮੇਸ਼ੁਰ ਹੀ ਸਾਡਾ ਸੁਰੱਖਿਆ ਦਾ ਸਥਾਨ ਹੈ।
9 ਸੱਚਮੁੱਚ ਸਹਾਇਤਾ ਨਹੀਂ ਕਰ ਸੱਕਦੇ।
ਸੱਚਮੁੱਚ ਤੁਸੀਂ ਉਨ੍ਹਾਂ ਉੱਤੇ ਸਹਾਇਤਾ ਲਈ ਵਿਸ਼ਵਾਸ ਨਹੀਂ ਕਰ ਸੱਕਦੇ।
ਪਰਮੇਸ਼ੁਰ ਦੇ ਮੁਕਾਬਲੇ ਉਹ ਨਿਗੂਣੇ ਹਨ,
ਜਿਵੇਂ ਹਵਾ ਦਾ ਹਲਕਾ ਜਿਹਾ ਬੁੱਲਾ ਹੋਵੇ।
10 ਚੀਜ਼ਾਂ ਹਾਸਲ ਕਰਨ ਲਈ ਜ਼ੋਰੋ ਜ਼ੋਰੀ ਸ਼ਕਤੀ ਉੱਤੇ ਵਿਸ਼ਵਾਸ ਨਾ ਕਰੋ।
ਇਹ ਨਾ ਸੋਚੋ ਕਿ ਕੋਈ ਚੀਜ਼ ਚੁਰਾਉਣ ਵਿੱਚ ਤੁਹਾਨੂੰ ਕੋਈ ਲਾਭ ਹੋਵੇਗਾ।
ਅਤੇ ਜੇਕਰ ਤੁਸੀਂ ਅਮੀਰ ਹੋ ਜਾਂਦੇ ਹੋ,
ਅਮੀਰੀ ਉੱਤੇ ਆਪਣੀ ਸਹਾਇਤਾ ਲਈ ਵਿਸ਼ਵਾਸ ਨਾ ਕਰੋ।
11 ਪਰਮੇਸ਼ੁਰ ਆਖਦਾ ਹੈ, ਇੱਥੇ ਇੱਕੋ ਹੀ ਚੀਜ਼ ਹੈ ਜਿਸ ਉੱਤੇ ਤੁਸੀਂ ਨਿਰਭਰ ਕਰ ਸੱਕਦੇ ਹੋਂ ਅਤੇ ਮੈਨੂੰ ਇਸ ਉੱਤੇ ਵਿਸ਼ਵਾਸ ਹੈ,
“ਪਰਮੇਸ਼ੁਰ ਵੱਲੋਂ ਮਜ਼ਬੂਤੀ ਆਉਂਦੀ ਹੈ।”
12 ਮੇਰੇ ਮਾਲਕ, ਤੁਹਾਡਾ ਪਿਆਰ ਅਸਲੀ ਹੈ।
ਤੁਸੀਂ ਕਿਸੇ ਬੰਦੇ ਨੂੰ ਉਸ ਦੇ ਕਰਮਾਂ ਬਦਲੇ ਇਨਾਮ ਦਾ ਦੰਡ ਦਿੰਦੇ ਹੋ।
8 ਯਹੋਵਾਹ ਮੇਰੇ ਪ੍ਰਭੂ ਨੇ ਆਪਣਾਂ ਨਾਉਂ ਵਰਤ ਕੇ ਸੌਂਹ ਖਾਧੀ। ਅਤੇ ਯਹੋਵਾਹ ਪਰਮੇਸ਼ੁਰ ਸਰਬ ਸ਼ਕਤੀਮਾਨ ਨੇ ਇਹ ਇਕਰਾਰ ਕੀਤਾ:
“ਯਾਕੂਬ ਨੂੰ ਜਿਨ੍ਹਾਂ ਗੱਲਾਂ ਦਾ ਹਂਕਾਰ ਹੈ
ਮੈਂ ਉਨ੍ਹਾਂ ਤੋਂ ਨਫ਼ਰਤ ਕਰਦਾ ਹਾਂ।
ਮੈਨੂੰ ਉਸ ਦੇ ਮਜ਼ਬੂਤ ਕਿਲਿਆਂ ਤੋਂ ਵੀ ਨਫਰਤ ਹੈ
ਅਤੇ ਮੈਂ ਉਸ ਸ਼ਹਿਰ ਵਿੱਚਲਾ ਸਭ ਕੁਝ ਉਨ੍ਹਾਂ ਦੇ ਦੁਸ਼ਮਣਾਂ ਨੂੰ ਸੌਂਪ ਦਿਆਂਗਾ।”
ਬੋੜੇ ਜਿਹੇ ਇਸਰਾਏਲੀ ਹੀ ਜਿਉਂਦੇ ਛੱਡੇ ਜਾਣਗੇ
9 ਉਸ ਵੇਲੇ ਇੱਕ ਘਰ ਵਿੱਚ ਦਸ ਮਨੁੱਖ ਬਚਣਗੇ, ਪਰ ਉਹ ਵੀ ਮਰ ਜਾਣਗੇ। 10 ਅਤੇ ਜਦੋਂ ਕੋਈ ਮਨੁੱਖ ਮਰੇਗਾ ਤਾਂ ਉਸਦਾ ਕੋਈ ਰਿਸ਼ਤੇਦਾਰ ਉਸ ਨੂੰ ਲੈ ਕੇ ਜਲਾਉਣ ਲਈ ਆਵੇਗਾ ਅਤੇ ਉਸ ਨੂੰ ਜਲਾਕੇ ਉਸਦੀਆਂ ਹੱਡੀਆਂ ਨਾਲ ਲੈ ਜਾਵੇਗਾ। “ਅਤੇ ਉਸ ਨੂੰ ਜੋ ਕੋਈ ਘਰ ਦੇ ਅੰਦਰਲੇ ਹਿੱਸੇ ਵਿੱਚ ਹੈ ਆਕੇ ਆਖੇਗਾ ਕਿ ਕੀ ਤੇਰੇ ਨਾਲ ਕੋਈ ਹੋਰ ਵੀ ਲੋਬ ਹੈ?”
ਉਹ ਮਨੁੱਖ ਬੋਲੇਗਾ, “ਨਹੀਂ …।”
ਪਰ ਉਸ ਦਾ ਰਿਸ਼ਤੇਦਾਰ ਉਸ ਨੂੰ ਵਿੱਚਾਲੇ ਹੀ ਟੋਕੇਗਾ ਤੇ ਕਹੇਗਾ, “ਚੁੱਪ ਰਹਿ! ਅਸੀਂ ਯਹੋਵਾਹ ਦੇ ਨਾਉਂ ਦਾ ਜ਼ਿਕਰ ਨਹੀਂ ਕਰਨਾ।”
11 ਵੇਖੋ, ਯਹੋਵਾਹ ਪਰਮੇਸ਼ੁਰ ਹੁਕਮ ਦੇਵੇਗਾ
ਅਤੇ ਵੱਡੇ-ਵੱਡੇ ਘਰ ਟੁਕੜੇ-ਟੁਕੜੇ ਹੋ ਜਾਣਗੇ
ਅਤੇ ਛੋਟੇ ਘਰ ਛੋਟੇ ਟੁਕੜਿਆਂ ਵਿੱਚ ਬਦਲ ਜਾਣਗੇ।
12 ਕੀ ਘੋੜੇ ਭਲਾ ਖੁਲ੍ਹੀਆਂ ਚਟਾਨਾਂ ਉੱਪਰ ਦੌੜਦੇ ਹਨ?
ਨਹੀਂ! ਤੇ ਨਾ ਹੀ ਲੋਕ ਗਊਆਂ ਨਾਲ ਸਮੁੰਦਰ ਵਾਹੁਂਦੇ ਹਨ!
ਪਰ ਤੁਸੀਂ ਸਭ ਕੁਝ ਉਲਟਾਅ-ਪੁਲਟਾਅ ਦਿੱਤਾ ਤੁਸੀਂ ਨੇਕੀ ਨੂੰ ਜ਼ਹਰ ਵਿੱਚ
ਅਤੇ ਨਿਪ ਖੱਤਾ ਨੂੰ ਕੌੜੀ ਜ਼ਹਰ ਵਿੱਚ ਬਦਲ ਦਿੱਤਾ।
13 ਤੁਸੀਂ ਲੇ-ਡੇਬਾਰ ਉੱਤੇ ਖੁਸ਼ ਹੁੰਦੇ ਹੋ
ਅਤੇ ਤੁਸੀਂ ਆਖਦੇ ਹੋ “ਅਸੀਂ ਕਾਰਨੀਅਮ ਤੇ ਆਪਣੀ ਖੁਦ ਦੀ ਤਾਕਤ ਨਾਲ ਕਬਜ਼ਾ ਕੀਤਾ।”
14 “ਪਰ ਹੇ ਇਸਰਾਏਲ! ਮੈਂ ਤੁਹਾਡੇ ਵਿਰੁੱਧ ਕੌਮ ਠਹਿਰਾਵਾਂਗਾ ਜਿਹੜੀ ਤੁਹਾਡੇ ਪੂਰੇ ਦੇਸ ਤੇ ਸੰਕਟ ਲਿਆਵੇਗੀ। ਉਹ ਤੁਹਾਨੂੰ ਹਮਾਬ ਦੇ ਰਸਤੇ ਤੋਂ ਲੈ ਕੇ ਅਰਬਾਹ ਤੀਕ ਸਤਾਵੇਗੀ।” ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ।
ਯਿਸੂ ਦਾ ਲਾਉਦਿਕੀਏ ਦੀ ਕਲੀਸਿਯਾ ਨੂੰ ਪੱਤਰ
14 “ਲਾਉਦਿਕੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ:
“ਉਹ ਇੱਕ ਜਿਹੜਾ “ਆਮੀਨ” ਹੈ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹੈ। ਉਹ ਵਫ਼ਾਦਾਰ ਅਤੇ ਸੱਚਾ ਗਵਾਹ ਹੈ। ਉਹ ਉਨ੍ਹਾਂ ਸਭ ਦੇਸ਼ਾਂ ਦਾ ਹਾਕਮ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ ਹੈ। ਉਹ ਇਹ ਗੱਲਾਂ ਆਖਦਾ ਹੈ।
15 “ਮੈਂ ਤੁਹਾਡੀਆਂ ਕਰਨੀਆਂ ਨੂੰ ਜਾਣਦਾ ਹਾਂ। ਨਾ ਹੀ ਤੁਸੀਂ ਗਰਮ ਹੋ ਤੇ ਨਾ ਹੀ ਠੰਡੇ ਹੋ। ਮੈਂ ਇੱਛਾ ਕਰਦਾ ਹਾਂ ਕਿ ਜਾਂ ਤਾਂ ਤੁਸੀਂ ਠੰਡੇ ਸੀ ਜਾਂ ਗਰਮ। 16 ਪਰ ਤੁਸੀਂ ਸਿਰਫ਼ ਕੋਸੇ ਹੋ—ਨਾ ਗਰਮ ਨਾ ਸਰਦ। ਇਸ ਲਈ ਮੈਂ ਤੁਹਾਨੂੰ ਆਪਣੇ ਮੂੰਹ ਵਿੱਚੋਂ ਬਾਹਰ ਥੁੱਕਣ ਲਈ ਤਿਆਰ ਹਾਂ। 17 ਤੁਸੀਂ ਆਖਦੇ ਹੋ ਕਿ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਕਿ ਤੁਸੀਂ ਅਮੀਰ ਬਣ ਗਏ ਹੋ ਅਤੇ ਤੁਹਾਨੂੰ ਕਿਸੇ ਚੀਜ਼ ਦੀ ਲੋੜ ਨਹੀਂ। ਪਰ ਤੁਹਾਨੂੰ ਪਤਾ ਨਹੀਂ ਕਿ ਤੁਸੀਂ ਦੁੱਖੀ, ਮੰਦਭਾਗੇ, ਕੰਗਾਲ, ਅੰਨ੍ਹੇ ਅਤੇ ਨੰਗੇ ਹੋ। 18 ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਮੇਰੇ ਪਾਸੋਂ ਸੋਨਾ ਖਰੀਦੋ ਅੱਗ ਵਿੱਚ ਸ਼ੁੱਧ ਕੀਤਾ ਹੋਇਆ ਸੋਨਾ। ਫ਼ੇਰ ਤੁਸੀਂ ਸੱਚਮੁੱਚ ਅਮੀਰ ਹੋ ਸੱਕੋਂਗੇ। ਮੈਂ ਤੁਹਾਨੂੰ ਇਹ ਦੱਸਦਾ ਹਾਂ; ਉਹ ਕੱਪੜੇ ਖਰੀਦੋ ਜਿਹੜੇ ਸਫ਼ੇਦ ਹਨ। ਫ਼ੇਰ ਤੁਸੀਂ ਆਪਣਾ ਬੇਸ਼ਰਮੀ ਭਰਿਆ ਨੰਗ ਢੱਕ ਸੱਕੋਂਗੇ। ਮੈਂ ਤੁਹਾਨੂੰ ਇਹ ਵੀ ਆਖਦਾ ਹਾਂ ਕਿ ਆਪਣੀਆਂ ਅੱਖਾਂ ਵਿੱਚ ਪਾਉਣ ਲਈ ਦਵਾਈ ਖਰੀਦੋ। ਫ਼ੇਰ ਤੁਸੀਂ ਸੱਚਮੁੱਚ ਦੇਖ ਸੱਕੋਂਗੇ।
19 “ਮੈਂ ਉਨ੍ਹਾਂ ਲੋਕਾਂ ਨੂੰ ਝਿੜਕਦਾ ਅਤੇ ਅਨੁਸ਼ਾਸਿਤ ਕਰਦਾ ਹਾਂ ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ। ਇਸ ਲਈ ਸਖਤ ਕੋਸ਼ਿਸ਼ ਕਰਨੀ ਅਰੰਭ ਕਰੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ। 20 ਇਹ ਮੈਂ ਹਾਂ! ਮੈਂ ਦਰਵਾਜ਼ੇ ਤੇ ਖਲੋਤਾ ਹੋਇਆ ਦਸਤਕ ਦੇ ਰਿਹਾ ਹਾਂ। ਜੇਕਰ ਕੋਈ ਮੇਰੀ ਅਵਾਜ਼ ਸੁਣਕੇ ਦਰਵਾਜ਼ਾ ਖੋਲ੍ਹ ਦਿੰਦਾ ਹੈ, ਮੈਂ ਅੰਦਰ ਆਵਾਂਗਾ, ਅਤੇ ਅਸੀਂ ਇਕੱਠੇ ਖਾਵਾਂਗੇ। ਅਤੇ ਉਹ ਵਿਅਕਤੀ ਮੇਰੇ ਨਾਲ ਭੋਜਨ ਕਰੇਗਾ।
21 “ਹਰ ਉਸ ਵਿਅਕਤੀ ਨੂੰ ਜਿਹੜਾ ਜਿੱਤ ਪ੍ਰਾਪਤ ਕਰਦਾ ਹੈ ਮੈਂ ਆਪਣੇ ਨਾਲ ਤਖਤ ਤੇ ਬਿਠਾਵਾਂਗਾ ਮੇਰੇ ਨਾਲ ਵੀ ਇਵੇਂ ਹੀ ਹੋਇਆ ਸੀ। ਮੈਂ ਜਿੱਤ ਪ੍ਰਾਪਤ ਕੀਤੀ ਅਤੇ ਆਪਣੇ ਪਿਤਾ ਨਾਲ ਉਸ ਦੇ ਤਖਤ ਤੇ ਬੈਠ ਗਿਆ। 22 ਹਰ ਵਿਅਕਤੀ ਜੋ ਇਹ ਗੱਲਾਂ ਸੁਣਦਾ ਹੈ ਉਸ ਨੂੰ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਦੱਸ ਰਿਹਾ ਹੈ।”
2010 by World Bible Translation Center