Revised Common Lectionary (Complementary)
ਦਾਊਦ ਦਾ ਇੱਕ ਗੀਤ।
37 ਦੁਸ਼ਟ ਲੋਕਾਂ ਬਾਰੇ ਪਰੇਸ਼ਾਨ ਨਾ ਹੋਵੋ।
ਬਦਕਾਰਾਂ ਬਾਰੇ ਈਰਖਾਲੂ ਨਾ ਹੋਵੋ।
2 ਮੰਦੇ ਲੋਕ ਉਸ ਘਾਹ ਅਤੇ ਹਰੇ ਪੌਦਿਆਂ ਵਰਗੇ ਹਨ
ਜਿਹੜੇ ਛੇਤੀ ਹੀ ਮੁਰਝਾ ਜਾਂਦੇ ਹਨ ਅਤੇ ਮਰ ਜਾਂਦੇ ਹਨ।
3 ਜੇ ਤੁਸੀਂ ਯਹੋਵਾਹ ਵਿੱਚ ਯਕੀਨ ਰੱਖਦੇ ਹੋ ਅਤੇ ਚੰਗੇ ਕਾਰੇ ਕਰਦੇ ਹੋ,
ਤੁਸੀਂ ਧਰਤੀ ਉੱਤੇ ਜੀਵੋਂਗੇ ਅਤੇ ਉਨ੍ਹਾਂ ਵਿਭਿੰਨ ਚੀਜ਼ਾਂ ਨਾਲ ਆਨੰਦਿਤ ਹੋ ਜਾਵੋਂਗੇ ਜੋ ਉਹ ਦਿੰਦਾ ਹੈ।
4 ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ੀ ਅਨੁਭਵ ਕਰੋ,
ਅਤੇ ਉਹ ਤੁਹਾਡੀਆਂ ਮੁਰਾਦਾਂ ਪੂਰੀਆਂ ਕਰੇਗਾ।
5 ਯਹੋਵਾਹ ਤੇ ਨਿਰਭਰ ਹੋਵੋ, ਅਤੇ ਉਸ ਵਿੱਚ ਯਕੀਨ ਰੱਖੋ।
ਫ਼ੇਰ ਜਿਹੜਾ ਲੋੜੀਦਾ ਹੈ, ਉਹ ਕਰੇਗਾ।
6 ਆਪਣੀ ਨੇਕੀ ਅਤੇ ਨਿਰਪੱਖਤਾ ਨੂੰ ਦੁਪਿਹਰ ਦੀ ਤਿੱਖੀ ਧੁੱਪ ਵਾਂਗ ਚਮਕਣ ਦਿਉ।
7 ਯਹੋਵਾਹ ਉੱਤੇ ਭਰੋਸਾ ਕਰੋ ਅਤੇ ਉਸਦੀ ਮਦਦ ਲਈ ਇੰਤਜ਼ਾਰ ਕਰੋ।
ਜਦੋਂ ਮੰਦੇ ਲੋਕੀਂ ਸਫ਼ਲ ਹੋ ਜਾਂਦੇ ਹਨ ਪਰੇਸ਼ਾਨ ਨਾ ਹੋਵੋ।
ਜਦੋਂ ਬੁਰੇ ਲੋਕ ਦੁਸ਼ਟ ਵਿਉਂਤਾ ਬਣਾਉਂਦੇ ਹਨ, ਅਤੇ ਉਹ ਸਫ਼ਲ ਹੋ ਜਾਂਦੇ ਹਨ।
8 ਕ੍ਰੋਧ ਨਾ ਕਰੋ।
ਪਾਗਲ ਨਾ ਬਣੋ। ਇੰਨਾ ਨਾ ਕੁੜ੍ਹੋ ਕਿ ਤੁਸੀਂ ਵੀ ਮੰਦੀਆਂ ਗੱਲਾਂ ਕਰਨੀਆਂ ਚਾਹੋਂ।
9 ਕਿਉਂ? ਕਿਉਂਕਿ ਦੁਸ਼ਟ ਲੋਕ ਨਸ਼ਟ ਹੋ ਜਾਣਗੇ।
ਪਰ ਉਹ ਜਿਹੜੇ ਮਦਦ ਲਈ ਯਹੋਵਾਹ ਨੂੰ ਪੁਕਾਰਦੇ ਹਨ ਉਨ੍ਹਾਂ ਨੂੰ ਉਹ ਭੂਮੀ ਮਿਲੇਗੀ ਜਿਸਦਾ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ।
ਹਿਜ਼ਕੀਯਾਹ ਨੇ ਯਹੂਦਾਹ ਉੱਪਰ ਆਪਣਾ ਰਾਜ ਸ਼ੁਰੂ ਕੀਤਾ
18 ਯਹੂਦਾਹ ਦੇ ਪਾਤਸ਼ਾਹ ਆਹਾਜ਼ ਦਾ ਪੁੱਤਰ ਹਿਜ਼ਕੀਯਾਹ ਨਵਾਂ ਪਾਤਸ਼ਾਹ ਹੋਇਆ। ਹਿਜ਼ਕੀਯਾਹ ਨੇ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤਰ ਹੋਸ਼ੇਆ ਦੇ ਤੀਜੇ ਸਾਲ ਵਿੱਚ ਰਾਜ ਕਰਨ ਲੱਗਾ। 2 ਜਦੋਂ ਉਹ ਰਾਜ ਕਰਨ ਲੱਗਾ ਉਹ 25ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ 29ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਅਬੀ ਸੀ ਜੋ ਕਿ ਜ਼ਕਰਯਾਹ ਦੀ ਧੀ ਸੀ।
3 ਹਿਜ਼ਕੀਯਾਹ ਨੇ ਸਭ ਕੁਝ ਉਵੇਂ ਹੀ ਕੀਤਾ ਜਿਵੇਂ ਉਸ ਦੇ ਪੁਰਖੇ ਦਾਊਦ ਨੇ ਕੀਤਾ ਸੀ ਅਤੇ ਉਸ ਨੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸਨ।
4 ਉਸ ਨੇ ਉੱਚੀਆਂ ਥਾਵਾਂ ਨੂੰ ਢਾਹ ਦਿੱਤਾ ਅਤੇ ਉਸ ਨੇ ਯਾਦਗਾਰੀ ਪੱਥਰ ਅਤੇ ਅਸ਼ੀਰਾ ਦੇ ਥੰਮ ਨੂੰ ਵੀ ਟੁਕੜੇ-ਟੁਕੜੇ ਕਰਵਾ ਦਿੱਤਾ। ਉਸ ਨੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਵਾਇਆ ਸੀ ਉਸ ਨੂੰ ਚਕਨਾ ਚੂਰ ਕਰ ਦਿੱਤਾ ਕਿਉਂ ਕਿ ਉਨ੍ਹਾਂ ਦਿਨਾਂ ਵਿੱਚ ਇਸਰਾਏਲ ਉਸ ਦੇ ਅੱਗੇ ਧੂਫ਼ ਧੁਖਾਉਂਦੇ ਸਨ ਸੋ ਉਸ ਨੇ ਉਸਦਾ ਨਾਂ “ਨਹੁਸ਼ਤਾਨ” ਰੱਖਿਆ।
5 ਹਿਜ਼ਕੀਯਾਹ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਵਿੱਚ ਵਿਸ਼ਵਾਸ ਰੱਖਦਾ ਸੀ। ਯਹੂਦਾਹ ਵਿੱਚ ਹਿਜ਼ਕੀਯਾਹ ਤੋਂ ਪਹਿਲਾਂ ਅਤੇ ਉਸਤੋਂ ਬਾਅਦ ਵੀ ਅਜਿਹਾ ਕੋਈ ਵੀ ਅਜਿਹਾ ਪਾਤਸ਼ਾਹ ਨਹੀਂ ਪੈਦਾ ਹੋਇਆ। 6 ਹਿਜ਼ਕੀਯਾਹ ਯਹੋਵਾਹ ਨਾਲ ਬੜਾ ਧਰਮੀ ਸੀ ਅਤੇ ਉਸ ਨੇ ਯਹੋਵਾਹ ਦੀ ਹਰ ਗੱਲ ਮੰਨੀ। ਉਹ ਉਸ ਦੇ ਪਿੱਛੇ ਚੱਲਣੋ ਨਾ ਹਟਿਆ ਅਤੇ ਉਸ ਦੇ ਹੁਕਮਾਂ ਨੂੰ ਮੰਨਦਾ ਰਿਹਾ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿਤੇ ਸਨ। 7 ਯਹੋਵਾਹ ਹਿਜ਼ਕੀਯਾਹ ਦੇ ਅੰਗ-ਸੰਗ ਰਿਹਾ। ਅਤੇ ਉਹ ਹਰ ਕਾਰਜ ਵਿੱਚ ਕਾਮਯਾਬ ਰਿਹਾ ਕਿਉਂ ਕਿ ਯਹੋਵਾਹ ਉਸ ਦੇ ਨਾਲ ਸੀ।
ਹਿਜ਼ਕੀਯਾਹ ਅੱਸ਼ੂਰ ਦੇ ਪਾਤਸ਼ਾਹ ਤੋਂ ਬੇਮੁੱਖ ਹੋ ਗਿਆ ਉਸ ਨੇ ਪਾਤਸ਼ਾਹ ਨਾਲੋਂ ਤੋੜ ਲਈ। 8 ਉਸ ਨੇ ਫ਼ਲਿਸਤੀਆਂ ਨੂੰ ਅੱਜ਼ਾਹ ਅਤੇ ਉਸਦੀਆਂ ਹੱਦਾਂ ਤੀਕ ਪਹਿਰੇਦਾਰਾਂ ਦੇ ਬੁਰਜ ਤੋਂ ਗੜ੍ਹ ਵਾਲੇ ਸ਼ਹਿਰ ਤੀਕ ਹਰਾਇਆ।
28 ਤਦ ਕਮਾਂਡਰ ਉੱਚੀ ਆਵਾਜ਼ ਵਿੱਚ ਯਹੂਦੀਆਂ ਦੀ ਬੋਲੀ ਵਿੱਚ ਬੋਲਿਆ,
ਤੁਸੀਂ ਅੱਸ਼ੂਰ ਦੇ ਮਹਾਨ ਪਾਤਸ਼ਾਹ ਦੀ ਇਹ ਖਬਰ ਸੰਦੇਸ਼ ਸੁਣ ਲਵੋ! 29 ਪਾਤਸ਼ਾਹ ਦਾ ਕਹਿਣਾ ਹੈ, ‘ਹਿਜ਼ਕੀਯਾਹ ਤੁਹਾਨੂੰ ਮੂਰਖ ਨਾ ਬਣਾਵੇ! ਉਹ ਤੁਹਾਨੂੰ ਮੇਰੀ ਤਾਕਤ ਤੋਂ ਛੁਡਾਅ ਨਹੀਂ ਸੱਕਦਾ।’ 30 ਨਾ ਹੀ ਹਿਜ਼ਕੀਯਾਹ ਇਹ ਆਖਕੇ ਯਹੋਵਾਹ ਉੱਪਰ ਤੁਹਾਡਾ ਭਰੋਸਾ ਕਰਾਵੇ ਕਿ “ਯਹੋਵਾਹ ਤਹਾਨੂੰ ਬਚਾਅ ਲਵੇਗਾ। ਅਤੇ ਅੱਸੂਰ ਦਾ ਪਾਤਸ਼ਾਹ ਇਸ ਸ਼ਹਿਰ ਨੂੰ ਜਿੱਤ ਨਹੀਂ ਪਾਵੇਗਾ!”
31 ਪਰ ਤੁਸੀਂ ਹਿਜ਼ਕੀਯਾਹ ਦੀਆਂ ਗੱਲਾਂ ਵਿੱਚ ਨਾ ਆਉਣਾ। ਅੱਸ਼ੂਰ ਦਾ ਪਾਤਸ਼ਾਹ ਇਹ ਆਖਦਾ ਹੈ: ਮੇਰੇ ਨਾਲ ਸੁਲਾਹ ਕਰੋ ਅਤੇ ਅਮਨ ਸ਼ਾਂਤੀ ਨਾਲ ਮੇਰੇ ਵੱਲ ਆ ਜਾਓ। ਤਦ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਅੰਗੂਰਾਂ ਦੇ ਵੇਲ ਤੋਂ ਅਤੇ ਆਪਣੇ ਹੀ ਹੰਜੀਰ ਦੇ ਰੁੱਖ ਤੋਂ ਖਾਵੇਗਾ ਅਤੇ ਆਪਣੇ ਹੀ ਖੂਹ ਦਾ ਪਾਣੀ ਪੀਵੇਗਾ। 32 ਜਦੋਂ ਤੀਕ ਮੈਂ ਆਕੇ ਤੁਹਾਨੂੰ ਇੱਕ ਅਜਿਹੇ ਦੇਸ਼ ਵਿੱਚ ਨਾ ਲੈ ਜਾਵਾਂ ਜੋ ਤੁਹਾਡੇ ਦੇਸ਼ ਵਾਂਗ ਅਨਾਜ ਅਤੇ ਨਵੀਂ ਸ਼ਰਾਬ ਦਾ ਦੇਸ਼, ਰੋਟੀ ਅਤੇ ਅੰਗੂਰੀ ਬਾਗ਼ਾਂ ਦੀ ਭੂਮੀ ਜ਼ੈਤੂਨ ਅਤੇ ਸ਼ਹਿਦ ਦਾ ਦੇਸ ਹੋਵੇ ਤਦ ਤੀਕ ਤੁਸੀਂ ਇਵੇਂ ਕਰ ਸੱਕਦੇ ਹੋ, ਫ਼ਿਰ ਤੁਸੀਂ ਜਿਉਂਦੇ ਰਹੋਂਗੇ ਮਰੋਗੇ ਨਹੀਂ ਜਦੋਂ ਮੈਂ ਤੁਹਾਨੂੰ ਅਜਿਹੇ ਦੇਸ ਲੈ ਜਾਵਾਂਗਾ।
ਪਰ ਤੁਸੀਂ ਹਿਜ਼ਕੀਯਾਹ ਦੀਆਂ ਗੱਲਾਂ ਵਿੱਚ ਨਾ ਆਉਣਾ ਕਿਉਂ ਕਿ ਉਹ ਤੁਹਾਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਹ ਆਖਦਾ ਹੈ, “ਯਹੋਵਾਹ ਸਾਡੀ ਰੱਖਿਆ ਕਰੇਗਾ।” 33 ਕੀ ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ਼ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਕਦੀ ਛੁੜਾਇਆ ਹੈ? ਨਹੀਂ! 34 ਕਿੱਥੇ ਨੇ ਉਹ ਹਮਾਥ ਅਤੇ ਅਰਪਾਦ ਦੇ ਦੇਵਤੇ? ਕਿੱਥੇ ਹਨ ਉਹ ਸਫ਼ਰਵਇਮ, ਹੇਨਾ ਅਤੇ ਇੱਵਾਹ ਦੇ ਦੇਵਤੇ? ਕੀ ਉਹ ਸਾਮਰਿਯਾ ਨੂੰ ਮੇਰੇ ਹੱਥੋਂ ਬਚਾਅ ਸੱਕੇ? ਨਹੀ! 35 ਕੀ ਹੋਰਨਾਂ ਦੇਸਾਂ ਦੇ ਦੇਵਤੇ ਆਪਣੇ ਦੇਸ ਮੇਰੇ ਹੱਥੋਂ ਬਚਾਅ ਸੱਕੇ? ਨਹੀਂ! ਤੇ ਕੀ ਫ਼ਿਰ ਯਹੋਵਾਹ ਯਰੂਸ਼ਲਮ ਨੂੰ ਮੇਰੇ ਹੱਥੋਂ ਬਚਾਅ ਸੱਕੇਗਾ? ਨਹੀਂ!
36 ਪਰ ਲੋਕ ਚੁੱਪ ਸਨ। ਉਨ੍ਹਾਂ ਨੇ ਕਮਾਂਡਰ ਅੱਗੇ ਇੱਕ ਸ਼ਬਦ ਵੀ ਨਾ ਬੋਲਿਆ ਕਿਉਂ ਕਿ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਨੂੰ ਹੁਕਮ ਦੇ ਰੱਖਿਆ ਸੀ। ਉਸ ਨੇ ਕਿਹਾ, “ਉਸ ਨੂੰ ਇੱਕ ਸ਼ਬਦ ਵੀ ਨਾ ਆਖਣਾ।”
ਸਮੁਰਨੇ ਦੀ ਕਲੀਸਿਯਾ ਨੂੰ ਯਿਸੂ ਦਾ ਪੱਤਰ
8 “ਸਮੁਰਨੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ:
“ਉਹ ਜਿਹੜਾ ਪਹਿਲਾ ਤੇ ਅਖੀਰਲਾ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਹੜਾ ਮਰਿਆ ਅਤੇ ਫ਼ੇਰ ਜੀਵਨ ਵੱਲ ਵਾਪਸ ਆਇਆ।
9 “ਮੈਂ ਤੁਹਾਡੀਆਂ ਮੁਸ਼ਕਿਲਾਂ ਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਸੀਂ ਗਰੀਬ ਹੋ। ਪਰ ਸੱਚਮੁੱਚ ਤੁਸੀਂ ਅਮੀਰ ਹੋ। ਮੈਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਜਾਣਦਾ ਹਾਂ ਜਿਹੜੀਆਂ ਕੁਝ ਲੋਕ ਤੁਹਾਡੇ ਬਾਰੇ ਬੋਲਦੇ ਹਨ। ਉਹ ਲੋਕ ਆਖਦੇ ਹਨ ਕਿ ਉਹ ਯਹੂਦੀ ਹਨ। ਪਰ ਉਹ ਸੱਚੇ ਯਹੂਦੀ ਨਹੀਂ ਹਨ। ਉਹ ਇੱਕ ਪੂਜਾ ਸਥਾਨ ਹਨ ਜਿਹੜੇ ਸ਼ੈਤਾਨ ਨਾਲ ਸੰਬੰਧਿਤ ਹਨ। 10 ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹੜੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰੱਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ।
11 “ਹਰ ਵਿਅਕਤੀ ਨੂੰ ਜੋ ਇਹ ਸੁਣਦਾ ਹੈ ਉਸ ਨੂੰ ਉਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹੜਾ ਵਿਅਕਤੀ ਜਿੱਤਦਾ ਹੈ, ਉਸ ਨੂੰ ਦੂਸਰੀ ਮੌਤ ਸੱਟ ਨਹੀਂ ਪਹੁੰਚਾਵੇਗੀ।
2010 by World Bible Translation Center