Revised Common Lectionary (Complementary)
ਦਾਊਦ ਦਾ ਇੱਕ ਗੀਤ।
37 ਦੁਸ਼ਟ ਲੋਕਾਂ ਬਾਰੇ ਪਰੇਸ਼ਾਨ ਨਾ ਹੋਵੋ।
ਬਦਕਾਰਾਂ ਬਾਰੇ ਈਰਖਾਲੂ ਨਾ ਹੋਵੋ।
2 ਮੰਦੇ ਲੋਕ ਉਸ ਘਾਹ ਅਤੇ ਹਰੇ ਪੌਦਿਆਂ ਵਰਗੇ ਹਨ
ਜਿਹੜੇ ਛੇਤੀ ਹੀ ਮੁਰਝਾ ਜਾਂਦੇ ਹਨ ਅਤੇ ਮਰ ਜਾਂਦੇ ਹਨ।
3 ਜੇ ਤੁਸੀਂ ਯਹੋਵਾਹ ਵਿੱਚ ਯਕੀਨ ਰੱਖਦੇ ਹੋ ਅਤੇ ਚੰਗੇ ਕਾਰੇ ਕਰਦੇ ਹੋ,
ਤੁਸੀਂ ਧਰਤੀ ਉੱਤੇ ਜੀਵੋਂਗੇ ਅਤੇ ਉਨ੍ਹਾਂ ਵਿਭਿੰਨ ਚੀਜ਼ਾਂ ਨਾਲ ਆਨੰਦਿਤ ਹੋ ਜਾਵੋਂਗੇ ਜੋ ਉਹ ਦਿੰਦਾ ਹੈ।
4 ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ੀ ਅਨੁਭਵ ਕਰੋ,
ਅਤੇ ਉਹ ਤੁਹਾਡੀਆਂ ਮੁਰਾਦਾਂ ਪੂਰੀਆਂ ਕਰੇਗਾ।
5 ਯਹੋਵਾਹ ਤੇ ਨਿਰਭਰ ਹੋਵੋ, ਅਤੇ ਉਸ ਵਿੱਚ ਯਕੀਨ ਰੱਖੋ।
ਫ਼ੇਰ ਜਿਹੜਾ ਲੋੜੀਦਾ ਹੈ, ਉਹ ਕਰੇਗਾ।
6 ਆਪਣੀ ਨੇਕੀ ਅਤੇ ਨਿਰਪੱਖਤਾ ਨੂੰ ਦੁਪਿਹਰ ਦੀ ਤਿੱਖੀ ਧੁੱਪ ਵਾਂਗ ਚਮਕਣ ਦਿਉ।
7 ਯਹੋਵਾਹ ਉੱਤੇ ਭਰੋਸਾ ਕਰੋ ਅਤੇ ਉਸਦੀ ਮਦਦ ਲਈ ਇੰਤਜ਼ਾਰ ਕਰੋ।
ਜਦੋਂ ਮੰਦੇ ਲੋਕੀਂ ਸਫ਼ਲ ਹੋ ਜਾਂਦੇ ਹਨ ਪਰੇਸ਼ਾਨ ਨਾ ਹੋਵੋ।
ਜਦੋਂ ਬੁਰੇ ਲੋਕ ਦੁਸ਼ਟ ਵਿਉਂਤਾ ਬਣਾਉਂਦੇ ਹਨ, ਅਤੇ ਉਹ ਸਫ਼ਲ ਹੋ ਜਾਂਦੇ ਹਨ।
8 ਕ੍ਰੋਧ ਨਾ ਕਰੋ।
ਪਾਗਲ ਨਾ ਬਣੋ। ਇੰਨਾ ਨਾ ਕੁੜ੍ਹੋ ਕਿ ਤੁਸੀਂ ਵੀ ਮੰਦੀਆਂ ਗੱਲਾਂ ਕਰਨੀਆਂ ਚਾਹੋਂ।
9 ਕਿਉਂ? ਕਿਉਂਕਿ ਦੁਸ਼ਟ ਲੋਕ ਨਸ਼ਟ ਹੋ ਜਾਣਗੇ।
ਪਰ ਉਹ ਜਿਹੜੇ ਮਦਦ ਲਈ ਯਹੋਵਾਹ ਨੂੰ ਪੁਕਾਰਦੇ ਹਨ ਉਨ੍ਹਾਂ ਨੂੰ ਉਹ ਭੂਮੀ ਮਿਲੇਗੀ ਜਿਸਦਾ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ।
ਅੱਸ਼ੂਰ ਦੇ ਪਾਤਸ਼ਾਹ ਦਾ ਹਿਜ਼ਕੀਯਾਹ ਨੂੰ ਫ਼ੇਰ ਖਬਰਦਾਰ ਕਰਨਾ
8 ਤਦ ਕਮਾਂਡਰ ਨੂੰ ਪਤਾ ਲੱਗਾ ਕਿ ਅੱਸ਼ੂਰ ਦਾ ਪਾਤਸ਼ਾਹ ਲਾਕੀਸ਼ ਨੂੰ ਛੱਡ ਗਿਆ ਹੈ ਤੇ ਉਸ ਨੇ ਵੇਖਿਆ ਕਿ ਉਸਦਾ ਪਾਤਸ਼ਾਹ ਲਿਬਨਾਹ ਦੇ ਵਿਰੁੱਧ ਯੁੱਧ ਕਰ ਰਿਹਾ ਹੈ। 9 ਜਦੋਂ ਅੱਸ਼ੂਰ ਦੇ ਪਾਤਸ਼ਾਹ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਬਾਰੇ ਇਹ ਅਫ਼ਵਾਹ ਸੁਣੀ ਜਿਸ ’ਚ ਇਹ ਕਿਹਾ ਗਿਆ, “ਤਿਰਹਾਕਾਹ ਤੇਰੇ ਵਿਰੁੱਧ ਲੜਨ ਲਈ ਆਇਆ ਹੈ।”
ਤਾਂ ਅੱਸ਼ੂਰ ਦੇ ਪਾਤਸ਼ਾਹ ਨੇ ਹਿਜ਼ਕੀਯਾਹ ਕੋਲ ਦੁਬਾਰਾ ਸੰਦੇਸ਼ਵਾਹਕ ਭੇਜੇ। ਉਸ ਨੇ ਇਹ ਕੁਝ ਆਖਿਆ: 10 ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੂੰ ਇਹ ਦੱਸੋ:
‘ਆਪਣੇ ਪਰਮੇਸ਼ੁਰ ਦੁਆਰਾ ਧੋਖਾ ਨਾ ਖਾ, ਜਿਸ ਵਿੱਚ ਤੂੰ ਭਰੋਸਾ ਕਰਦਾ ਹੈਂ। ਉਹ ਕਹਿੰਦਾ ਹੈ, ਅੱਸ਼ੂਰ ਦਾ ਪਾਤਸ਼ਾਹ ਯਰੂਸ਼ਲਮ ਨੂੰ ਨਹੀਂ ਹਰਾਵੇਗਾ। 11 ਵੇਖ! ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦਿਆਂ ਰਾਜਿਆਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰਕੇ ਉਨ੍ਹਾਂ ਨਾਲ ਕੀ ਕੀਤਾ! ਤਾਂ ਕੀ ਤੂੰ ਬਚ ਜਾਵੇਂਗਾ? ਨਹੀਂ! 12 ਉਨ੍ਹਾਂ ਦੇਸਾਂ ਦੇ ਦੇਵਤੇ ਵੀ ਆਪਣੇ ਰਾਜਾਂ ਤੇ ਆਪਣੇ ਲੋਕਾਂ ਨੂੰ ਨਾ ਬਚਾਅ ਸੱਕੇ। ਮੇਰੇ ਪੁਰਖਿਆਂ ਨੇ ਸਭ ਦਾ ਨਾਸ ਕਰ ਦਿੱਤਾ। ਉਨ੍ਹਾਂ ਨੇ ਗੋਜ਼ਾਨ ਅਤੇ ਹਾਰਾਨ, ਰਸ਼ਫ਼ ਅਤੇ ਅਦਨ ਦਿਆਂ ਪੁੱਤਰਾਂ ਨੂੰ ਜੋ ਤੱਲਾਸਾਰ ਵਿੱਚ ਸਨ, ਜਿਨ੍ਹਾਂ ਨੂੰ ਮੇਰੇ ਵੱਡੇਰਿਆਂ ਨੇ ਨਾਸ ਕੀਤਾ ਸੀ, ਛੁਡਾਇਆ ਸੀ? 13 ਕਿੱਥੇ ਹੈ ਹਮਾਥ ਦਾ ਪਾਤਸ਼ਾਹ? ਤੇ ਕਿੱਥੇ ਹੈ ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ ਪਾਤਸ਼ਾਹ? ਹੇਨਾ ਅਤੇ ਇੱਵਾਹ ਦੇ ਪਾਤਸ਼ਾਹ ਕਿੱਥੇ ਗਏ? ਉਹ ਸਭ ਨਸ਼ਟ ਹੋ ਗਏ ਸਨ।’”
ਹਿਜ਼ਕੀਯਾਹ ਦਾ ਯਹੋਵਾਹ ਅੱਗੇ ਪ੍ਰਾਰਥਨਾ ਕਰਨਾ
14 ਹਿਜ਼ਕੀਯਾਹ ਨੂੰ ਸੰਦੇਸ਼ਵਾਹਕਾਂ ਕੋਲੋਂ ਚਿੱਠੀਆਂ ਮਿਲੀਆਂ ਤੇ ਉਸ ਨੇ ਉਨ੍ਹਾਂ ਨੂੰ ਪੜ੍ਹਿਆ ਤੇ ਫ਼ਿਰ ਉਹ ਯਹੋਵਾਹ ਦੇ ਮੰਦਰ ਨੂੰ ਗਿਆ ਅਤੇ ਉਹ ਚਿੱਠੀਆਂ ਯਹੋਵਾਹ ਦੇ ਅੱਗੇ ਧਰ ਦਿੱਤੀਆਂ। 15 ਫਿਰ ਹਿਜ਼ਕੀਯਾਹ ਨੇ ਯਹੋਵਾਹ ਦੇ ਅੱਗੇ ਪ੍ਰਾਰਥਨਾਂ ਕੀਤੀ ਅਤੇ ਆਖਿਆਂ, “ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ਰ, ਕਰੂਬੀ ਫਰਿਸ਼ਤਿਆਂ ਉਪਰ ਬਿਰਾਜਨ ਵਾਲੇ ਧਰਤੀ ਦੀਆਂ ਸਾਰੀਆਂ ਪਾਤਸ਼ਹੀਆਂ ਦਾ ਤੂੰ ਆਪ ਹੀ ਇੱਕਲਾਂ ਪਰਮੇਸਰ ਹੈ। ਤੂੰ ਆਪ ਹੀ ਅਕਾਸ਼ਾਂ ਅਤੇ ਧਰਤੀ ਨੂੰ ਸਿਰਜਿਆਂ। 16 ਹੇ ਯਹੋਵਾਹ! ਕਿਰਪਾ ਕਰਕੇ ਮੇਰੀ ਪ੍ਰਾਰਥਨਾ ਸੁਣ। ਹੇ ਯਹੋਵਾਹ! ਆਪਣੀਆਂ ਅੱਖਾਂ ਖੋਲ ਵੇਖ ਅਤੇ ਇਹ ਚਿੱਠੀਆਂ ਪੜ੍ਹ ਤੂੰ ਸਨਹੇਰੀਬ ਦੀਆਂ ਗੱਲਾਂ ਨੂੰ ਸੁਣ, ਜਿਹੜੀਆਂ ਉਸ ਨੇ ਜਿਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਆਖ ਭੇਜੀਆਂ ਹਨ। 17 ਇਹ ਸੱਚ ਹੈ ਕਿ ਅੱਸ਼ੂਰ ਦੇ ਪਾਤਸ਼ਾਹਾਂ ਨੇ ਕੌਮਾਂ ਅਤੇ ਉਨ੍ਹਾਂ ਦੇ ਦੇਸ਼ਾਂ ਨੂੰ ਨਾਸ ਕੀਤਾ ਹੈ। 18 ਉਨ੍ਹਾਂ ਨੇ ਰਾਜ ਦਿਆਂ ਦੇਵਤਿਆਂ ਨੂੰ ਅੱਗ ਵਿੱਚ ਸੁੱਟਿਆ ਪਰ ਉਹ ਝੂਠੇ ਦੇਵਤੇ ਸਨ, ਉਹ ਤਾਂ ਮਨੁੱਖ ਰਚਿਤ ਲੱਕੜ ਅਤੇ ਪੱਥਰ ਦੇ ਬੁੱਤ ਸਨ। ਇਸੇ ਲਈ ਅੱਸ਼ੂਰ ਦੇ ਪਾਤਸ਼ਾਹ ਉਨ੍ਹਾਂ ਨੂੰ ਸਾੜਨ ਵਿੱਚ ਸਫ਼ਲ ਰਹੇ। 19 ਇਸ ਲਈ ਹੁਣ ਯਹੋਵਾਹ ਸਾਡੇ ਪਰਮੇਸ਼ੁਰ, ਹੁਣ ਸਾਨੂੰ ਅੱਸ਼ੂਰ ਦੇ ਪਾਤਸ਼ਾਹ ਤੋਂ ਬਚਾਅ, ਸਾਡੀ ਰੱਖਿਆ ਕਰ। ਫ਼ਿਰ ਧਰਤੀ ਦੇ ਸਾਰੇ ਰਾਜ ਇਹ ਜਾਣ ਜਾਣਗੇ ਕਿ ਤੂੰ ਯਹੋਵਾਹ ਹੀ ਸਿਰਫ਼ ਇੱਕ ਪਰਮੇਸ਼ੁਰ ਹੈ।”
God Answers Hezekiah
20 ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੰਦੇਸ਼ ਅਖਵਾ ਭੇਜਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਹ ਆਖਦਾ ਹੈ ਕਿ ਤੂੰ ਜੋ ਪ੍ਰਾਰਥਨਾ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਬਾਬਤ ਮੇਰੇ ਅੱਗੇ ਕੀਤੀ ਹੈ ਉਹ ਮੈਂ ਸੁਣ ਲਈ ਹੈ।
ਅੱਸ਼ੂਰ ਦੀ ਫ਼ੌਜ ਦਾ ਤਬਾਹ ਹੋਣਾ
35 ਉਸੇ ਰਾਤ ਯਹੋਵਾਹ ਦੇ ਦੂਤ ਨੇ ਨਿਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ 1,85,000 ਮਨੁੱਖ ਮਾਰ ਦਿੱਤੇ। ਜਦੋਂ ਲੋਕ ਸਵੇਰੇ ਉੱਠੇ ਤਾਂ ਉਨ੍ਹਾਂ ਨੇ ਡੇਰੇ ਨੂੰ ਲੋਥਾਂ ਨਾਲ ਭਰਿਆ ਵੇਖਿਆ।
36 ਤਾਂ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਉੱਥੋਂ ਤੁਰ ਪਿਆ ਅਤੇ ਮੁੜ ਨੀਨਵਾਹ ਵਿੱਚ ਜਾ ਟਿਕਿਆ। 37 ਜਦੋਂ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪਹੁੰਚਿਆ ਤੇ ਉੱਥੇ ਉਪਾਸਨਾ ਕਰ ਰਿਹਾ ਸੀ ਤਾਂ ਅੰਦਰਮਲਕ ਅਤੇ ਸ਼ਰਸਰ ਨੇ ਉਸ ਨੂੰ ਤਲਵਾਰ ਨਾਲ ਵੱਢ ਸੁੱਟਿਆ। ਫ਼ਿਰ ਉਹ ਅਰਾਰਾਤ ਦੇ ਦੇਸ਼ ਨੂੰ ਭੱਜ ਗਏ। ਫ਼ਿਰ ਸਨਹੇਰੀਬ ਦੀ ਥਾਵੇਂ ਉਸਦਾ ਪੁੱਤਰ ਸਰਹਦੋਨ ਨਵਾਂ ਪਾਤਸ਼ਾਹ ਬਣਿਆ।
ਪਰਗਮੁਮ ਦੀ ਕਲੀਸਿਯਾ ਨੂੰ ਯਿਸੂ ਦਾ ਪੱਤਰ
12 “ਪਰਗਮੁਮ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ:
“ਉਹ ਇੱਕ ਜਿਸਦੇ ਕੋਲ ਦੋਧਾਰੀ ਤਿੱਖੀ ਤਲਵਾਰ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ।
13 “ਮੈਂ ਜਾਣਦਾ ਹਾਂ ਕਿ ਤੁਸੀਂ ਕਿੱਥੇ ਰਹਿੰਦੇ ਹੋ। ਤੁਸੀਂ ਉੱਥੇ ਰਹਿੰਦੇ ਹੋ ਜਿੱਥੇ ਸ਼ੈਤਾਨ ਦਾ ਆਪਣਾ ਤਖਤ ਹੈ, ਪਰ ਤੁਸੀਂ ਮੇਰੇ ਪ੍ਰਤੀ ਵਫ਼ਾਦਾਰ ਗਵਾਹ ਹੋ। ਅੰਤਿਪਾਸ ਦੇ ਸਮੇਂ ਵੀ ਤੁਸੀਂ ਉਸ ਨਿਹਚਾ ਬਾਰੇ ਦੱਸਣ ਤੋਂ ਇਨਕਾਰ ਨਹੀਂ ਕੀਤਾ ਸੀ ਜੋ ਤੁਹਾਨੂੰ ਮੇਰੇ ਵਿੱਚ ਹੈ। ਅੰਤਿਪਾਸ ਮੇਰਾ ਵਫ਼ਾਦਾਰ ਗਵਾਹ ਸੀ ਜਿਹੜਾ ਤੁਹਾਡੇ ਸ਼ਹਿਰ ਵਿੱਚ ਮਾਰਿਆ ਗਿਆ ਸੀ। ਉੱਥੇ ਤੁਹਾਡਾ ਸ਼ਹਿਰ ਹੈ ਜਿੱਥੇ ਸ਼ੈਤਾਨ ਰਹਿੰਦਾ ਹੈ।
14 “ਪਰ ਮੇਰੇ ਕੋਲ ਤੁਹਾਡੇ ਵਿਰੁੱਧ ਕੁਝ ਸ਼ਿਕਾਇਤਾਂ ਹਨ; ਤੁਹਾਡੇ ਸਮੂਹ ਵਿੱਚ ਕੁਝ ਲੋਕ ਹਨ ਜਿਹੜੇ ਬਿਲਆਮ ਦੇ ਉਪਦੇਸ਼ ਅਨੁਸਾਰ ਅਮਲ ਕਰਦੇ ਹਨ। ਬਿਲਆਮ ਨੇ ਬਾਲਾਕ ਨੂੰ ਸਿੱਖਾਇਆ ਕਿ ਕਿਵੇਂ ਮੂਰਤਾਂ ਨੂੰ ਭੇਂਟ ਭੋਜਨ ਖਾਕੇ ਅਤੇ ਹਰਾਮਕਾਰੀਆਂ ਕਰਕੇ ਇਸਰਾਏਲੀਆਂ ਨੂੰ ਕਿਵੇਂ ਉਕਸਾਵੇ। 15 ਤੁਹਾਡੇ ਸਮੂਹ ਦੇ ਲੋਕਾਂ ਨਾਲ ਵੀ ਇਵੇਂ ਹੀ ਹੈ। ਤੁਹਾਡੇ ਦਰਮਿਆਨ ਕੁਝ ਲੋਕ ਹਨ ਜਿਹੜੇ ਨਿਕੁਲਾਈਆਂ ਦੇ ਉਪਦੇਸ਼ ਦਾ ਅਨੁਸਰਣ ਕਰਦੇ ਹਨ। 16 ਇਸੇ ਲਈ ਆਪਣੇ ਦਿਲਾਂ ਨੂੰ ਬਦਲੋ। ਜੇਕਰ ਤੁਸੀਂ ਆਪਣੇ ਆਪ ਨੂੰ ਨਹੀਂ ਬਦਲੋਂਗੇ, ਮੈਂ ਅਚਾਨਕ ਤੁਹਾਡੇ ਕੋਲ ਆਵਾਂਗਾ ਅਤੇ ਉਨ੍ਹਾਂ ਲੋਕਾਂ ਦੇ ਖਿਲਾਫ਼ ਮੇਰੇ ਮੁੱਖ ਵਿੱਚੋਂ ਨਿਕਲਦੀ ਤਲਵਾਰ ਨਾਲ ਲੜਾਂਗਾ।
17 “ਹਰ ਕੋਈ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸ ਨੂੰ ਉਸ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾ ਨੂੰ ਆਖਦਾ ਹੈ।
“ਪਰ ਜਿੱਤਣ ਵਾਲੇ ਵਿਅਕਤੀ ਨੂੰ ਮੈਂ ਢੁੱਕਵਾਂ ਮੰਨ [a] ਦਿਆਂਗਾ। ਇਸ ਪੱਥਰ ਉੱਤੇ ਇੱਕ ਨਵਾਂ ਨਾਮ ਨਾਲ ਲਿਖਿਆ ਹੋਇਆ ਹੈ। ਕੋਈ ਵੀ ਵਿਅਕਤੀ ਇਸ ਨਵੇਂ ਨਾਮ ਬਾਰੇ ਨਹੀਂ ਜਾਣਦਾ। ਉਹੀ ਵਿਅਕਤੀ ਜਿਹੜਾ ਇਸ ਪੱਥਰ ਨੂੰ ਪ੍ਰਾਪਤ ਕਰੇਗਾ, ਇਸ ਨਵੇਂ ਨਾਮ ਬਾਰੇ ਜਾਣੇਗਾ।
ਥੂਆਤੀਰੇ ਦੀ ਕਲੀਸਿਯਾ ਨੂੰ ਯਿਸੂ ਦਾ ਪੱਤਰ
18 “ਥੂਆਤੀਰੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ:
“ਪਰਮੇਸ਼ੁਰ ਦਾ ਪੁੱਤਰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਸ ਕੋਲ ਉਹ ਅੱਖਾਂ ਹਨ ਜਿਹੜੀਆਂ ਅੱਗ ਵਾਂਗ ਚਮਕ ਰਹੀਆਂ ਹਨ ਅਤੇ ਪੈਰ ਜਿਹੜੇ ਤਾਂਬੇ ਵਾਂਗ ਚਮਕ ਰਹੇ ਹਨ। ਉਹ ਤੁਹਾਨੂੰ ਇਹ ਆਖਦਾ ਹੈ:
19 “ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਮੈਂ ਤੁਹਾਡੇ ਪਿਆਰ, ਨਿਹਚਾ, ਸੇਵਾ, ਅਤੇ ਸਬਰ ਬਾਰੇ ਜਾਣਦਾ ਹਾਂ। ਮੈਂ ਇਹ ਵੀ ਜਾਣਦਾ ਹਾਂ ਕਿ ਹੁਣ ਤੁਸੀਂ ਪਹਿਲਾਂ ਨਾਲੋਂ ਵੱਧੇਰੇ ਗੱਲਾਂ ਕਰ ਰਹੇ ਹੋ। 20 ਪਰ ਤੁਹਾਡੇ ਖਿਲਾਫ਼ ਮੇਰੀ ਇੱਕ ਸ਼ਿਕਾਇਤ ਹੈ; ਤੁਸੀਂ ਈਜ਼ਬਲ ਨਾਮੇਂ ਉਸ ਔਰਤ ਨੂੰ ਉਹੀ ਕਰਦੇ ਰਹੇ ਹੋ ਜੋ ਵੀ ਉਸ ਨੂੰ ਕਰਨਾ ਪਸੰਦ ਹੈ। ਉਹ ਆਖਦੀ ਹੈ ਕਿ ਉਹ ਇੱਕ ਨਬੀਆ ਹੈ ਪਰ ਉਹ ਆਪਣੇ ਉਪਦੇਸ਼ਾਂ ਨਾਲ ਮੇਰੇ ਲੋਕਾਂ ਨੂੰ ਕੁਰਾਹੇ ਪਾ ਰਹੀ ਹੈ। ਉਹ ਮੇਰੇ ਲੋਕਾਂ ਨੂੰ ਜਿਨਸੀ ਪਾਪ ਕਰਨ ਲਈ ਅਤੇ ਮੂਰਤੀਆਂ ਨੂੰ ਭੇਂਟ ਭੋਜਨ ਖਾਣ ਲਈ ਪ੍ਰੇਰ ਰਹੀ ਹੈ। 21 ਮੈਂ ਉਸ ਨੂੰ ਆਪਣਾ ਦਿਲ ਬਦਲਣ ਲਈ ਅਤੇ ਗੁਨਾਹ ਤੋਂ ਹਟਣ ਲਈ ਸਮਾਂ ਦਿੱਤਾ ਹੈ ਪਰ ਉਹ ਬਦਲਨਾ ਨਹੀਂ ਚਾਹੁੰਦੀ।
22 “ਇਸ ਲਈ ਮੈਂ ਉਸ ਨੂੰ ਤਸੀਹਿਆਂ ਦੇ ਬਿਸਤਰੇ ਉੱਤੇ ਸੁੱਟ ਦਿਆਂਗਾ। ਉਹ ਸਾੜੇ ਲੋਕ ਜਿਹੜੇ ਉਸ ਨਾਲ ਜਿਨਸੀ ਪਾਪ ਕਰਦੇ ਹਨ ਗੰਭੀਰ ਦੁੱਖ ਭੋਗਣਗੇ, ਜੇ ਉਹ ਉਨ੍ਹਾਂ ਉਪਦੇਸ਼ਾਂ ਤੋਂ ਨਹੀਂ ਮੁੜਨਗੇ ਜਿਹੜੇ ਉਹ ਦਿੰਦੀ ਹੈ। 23 ਮੈਂ ਉਸ ਦੇ ਅਨੁਯਾਈਆਂ ਨੂੰ ਵੀ ਮਾਰ ਦੇਵਾਂਗਾ। ਫ਼ੇਰ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਕਿ ਇਹ ਮੈਂ ਹਾਂ ਜੋ ਜਾਣਦਾ ਕਿ ਲੋਕ ਕਿਵੇਂ ਸੋਚਦੇ ਅਤੇ ਮਹਿਸੂਸ ਕਰਦੇ ਹਨ। ਅਤੇ ਮੈਂ ਤੁਹਾਡੇ ਵਿੱਚ ਹਰੇਕ ਨੂੰ ਤੁਹਾਡੀਆਂ ਕਰਨੀਆਂ ਅਨੁਸਾਰ ਦੇਵਾਂਗਾ।
24 “ਪਰ ਤੁਸਾਂ, ਥੂਆਤੀਰੇ ਦੇ ਬਾਕੀ ਲੋਕਾਂ ਨੇ ਉਪਦੇਸ਼ਾਂ ਨੂੰ ਉਲੰਘਿਆ। ਤੁਸੀਂ ਉਹ ਗੱਲਾਂ ਨਹੀਂ ਸਿੱਖੀਆਂ ਜਿਨ੍ਹਾਂ ਨੂੰ ਉਹ ਸ਼ੈਤਾਨ ਡੂੰਘੇ ਰਹੱਸ ਆਖਦੇ ਹਨ। ਤੁਹਾਨੂੰ ਮੈਂ ਇਹ ਆਖਦਾ ਹਾਂ। ਮੈਂ ਤੁਹਾਡੇ ਉੱਪਰ ਕੋਈ ਹੋਰ ਭਾਰ ਨਹੀਂ ਪਾਵਾਂਗਾ। 25 ਪਰ ਮੇਰੇ ਆਉਣ ਤੱਕ, ਉਸੇ ਨੂੰ ਫ਼ੜੀ ਰੱਖੋ ਜੋ ਤੁਹਾਡੇ ਕੋਲ ਹੈ।
26 “ਮੈਂ ਉਸ ਨੂੰ ਹਰੇਕ ਕੌਮਾਂ ਤੇ ਸ਼ਾਸਨ ਕਰਨ ਦਾ ਅਧਿਕਾਰ ਦੇਵਾਂਗਾ ਜੋ ਜਿੱਤਦਾ ਅਤੇ ਅੰਤ ਤੀਕ ਮੇਰੀ ਰਜ਼ਾ ਅਨੁਸਾਰ ਹੀ ਗੱਲਾਂ ਕਰਦਾ ਹੈ।
27 ਉਹ ਉਨ੍ਹਾਂ ਉੱਪਰ ਡੰਡੇ ਨਾਲ ਰਾਜ ਕਰੇਗਾ।
ਉਹ ਉਨ੍ਹਾਂ ਦੇ ਮਿੱਟੀ ਦੇ ਭਾਂਡਿਆਂ ਵਾਂਗ ਟੋਟੇ ਕਰ ਦੇਵੇਗਾ।” (A)
28 ਇਹ ਉਹੀ ਸ਼ਕਤੀ ਹੈ ਜਿਹੜੀ ਮੈਂ ਆਪਣੇ ਪਿਤਾ ਪਾਸੋਂ ਪ੍ਰਾਪਤ ਕੀਤੀ ਹੈ। ਮੈਂ ਉਸ ਵਿਅਕਤੀ ਨੂੰ ਸਵੇਰ ਦਾ ਤਾਰਾ ਵੀ ਦਿਆਂਗਾ। 29 ਹਰ ਕੋਈ ਜਿਹੜਾ ਇਹ ਸੁਣਦਾ ਹੈ ਉਸ ਨੂੰ ਆਤਮਾ ਕਲੀਸਿਯਾਵਾਂ ਨੂੰ ਕੀ ਦੱਸਦਾ ਹੈ ਸੁਣਨਾ ਚਾਹੀਦਾ ਹੈ।
2010 by World Bible Translation Center