Revised Common Lectionary (Complementary)
ਇੱਕ ਦਾਊਦ ਦਾ ਗੀਤ ਹੈ ਜਦੋਂ ਉਹ ਆਪਣੇ ਪੁੱਤਰ ਐਬਸਾਲੋਨ ਕੋਲੋਂ ਭੱਜ ਗਿਆ ਸੀ।
3 ਹੇ ਯਹੋਵਾਹ, ਮੇਰੇ ਕਈ ਦੁਸ਼ਮਣ ਹਨ।
ਬਹੁਤ ਲੋਕੀ ਮੇਰੇ ਖਿਲਾਫ਼ ਹੋ ਗਏ ਨੇ।
2 ਬਹੁਤ ਲੋਕ ਮੇਰੇ ਬਾਰੇ ਬੁਰੀਆਂ ਗੱਲਾਂ ਕਰ ਰਹੇ ਹਨ।
ਉਹ ਲੋਕ ਆਖਦੇ ਨੇ, “ਪਰਮੇਸ਼ੁਰ ਇਸ ਨੂੰ ਨਹੀਂ ਬਚਾਵੇਗਾ।”
3 ਪਰ, ਹੇ ਯਹੋਵਾਹ, ਤੂੰ ਮੇਰੀ ਢਾਲ ਹੈਂ।
ਤੂੰ ਮੇਰੀ ਮਹਿਮਾ ਹੈਂ।
ਹੇ ਯਹੋਵਾਹ ਤੇਰੇ ਨਾਲ ਹੀ ਮੇਰਾ ਸਿਰ ਉੱਚਾ ਹੈ।
4 ਮੈਂ ਯਹੋਵਾਹ ਨੂੰ ਪ੍ਰਾਰਥਨਾ ਕਰਾਂਗਾ
ਤੇ ਉਹ ਮੈਨੂੰ ਆਪਣੇ ਪਵਿੱਤਰ ਪਰਬਤ ਉੱਤੋਂ ਉੱਤਰ ਦੇਵੇਗਾ।
5 ਹੁਣ ਮੈਂ ਪੱਥਰ ਉੱਤੇ ਪੈਕੇ ਅਰਾਮ ਕਰ ਸੱਕਦਾ ਹਾਂ, ਅਤੇ ਮੈਂ ਜਾਣਦਾ ਹਾਂ ਕਿ ਮੈਂ ਜਾਗ ਪਵਾਂਗਾ।
ਕਿਉਂ? ਕਿਉਂਕਿ ਯਹੋਵਾਹ ਮੈਨੂੰ ਕੱਜਦਾ ਹੈ ਤੇ ਉਹ ਮੈਨੂੰ ਆਸਰਾ ਦਿੰਦਾ ਹੈ।
6 ਹਜ਼ਾਰਾਂ ਸਿਪਾਹੀਆਂ ਨੂੰ ਮੈਨੂੰ ਘੇਰ ਲੈਣ ਦਿਉ
ਮੈਂ ਉਨ੍ਹਾਂ ਦੁਸ਼ਮਣਾਂ ਤੋਂ ਨਹੀਂ ਡਰਾਂਗਾ।
7 ਯਹੋਵਾਹ, ਉੱਠੋ।
ਮੇਰੇ ਪਰਮੇਸ਼ੁਰ ਆਕੇ ਮੈਨੂੰ ਬਚਾਓ!
ਤੁਸੀਂ ਬਹੁਤ ਬਲਵਾਨ ਹੋ!
ਤੁਹਾਡਾ ਇੱਕ ਵੀ ਥਪੜ ਮੇਰੇ ਦੁਸ਼ਮਣਾਂ ਦੇ ਸਾਰੇ ਦੰਦ ਤੋੜਨ ਲਈ ਕਾਫ਼ੀ ਹੈ।
8 ਹੇ ਯਹੋਵਾਹ, ਜਿੱਤ ਤੇਰੀ ਹੀ ਹੈ।
ਕਿਰਪਾ ਕਰਕੇ ਆਪਣਿਆਂ ਲੋਕਾਂ ਨੂੰ ਅਸੀਸ ਦਿਉ।
5 ਪਰਮੇਸ਼ੁਰ ਨੇ ਆਖਿਆ, “ਜਿਵੇਂ ਦਾਰੂ ਬੰਦੇ ਨੂੰ ਧੋਖਾ ਦਿੰਦੀ ਹੈ ਉਸੇ ਤਰ੍ਹਾਂ ਤਾਕਤਵਰ ਇਨਸਾਨ ਦਾ ਹੰਕਾਰ ਉਸ ਨੂੰ ਮੂਰਖ ਬਣਾਉਂਦਾ ਹੈ ਪਰ ਉਸ ਨੂੰ ਸ਼ਾਂਤੀ ਕਿਤੇ ਨਹੀਂ ਮਿਲਦੀ। ਉਹ ਹੋਰ-ਹੋਰ ਦੇ ਲਾਲਚ ਵਿੱਚ ਹਮੇਸ਼ਾ ਮੌਤ ਵਰਗਾ ਰਹਿੰਦਾ ਹੈ ਅਤੇ ਮੌਤ ਵਾਂਗ ਉਹ ਕਦੇ ਸੰਤੁਸ਼ਟ ਨਹੀਂ ਹੁੰਦਾ, ਉਸ ਦੀ ਲਾਲਸਾ ਵੱਧਦੀ ਰਹਿੰਦੀ ਹੈ। ਉਹ ਲਗਾਤਾਰ ਦੂਜੀਆਂ ਕੌਮਾਂ ਨੂੰ ਹਰਾਉਂਦਾ ਜਾਵੇਗਾ ਤੇ ਉਨ੍ਹਾਂ ਨੂੰ ਆਪਣੇ ਬੰਦੀ ਬਣਾਉਂਦਾ ਰਹੇਗਾ। 6 ਪਰ ਜਲਦੀ ਹੀ ਉਹ ਸਾਰੇ ਮਨੁੱਖ ਉਸ ਉੱਪਰ ਹਸੀਂ ਕਰਦੇ ਉਸ ਦਾ ਮਖੌਲ ਉਡਾਉਣਗੇ ਤੇ ਉਸ ਨੂੰ ਉਸ ਦੀ ਹਾਰ ਦੇ ਕਿੱਸੇ ਸੁਨਾਉਣਗੇ। ਉਹ ਹੱਸਣਗੇ ਅਤੇ ਆਖਣਗੇ, ‘ਹਾਏ! ਕਿੰਨੀ ਬੁਰੀ ਗੱਲ ਹੈ ਕਿ ਜੋ ਸਭ ਕੁਝ ਲੈਂਦਾ ਹੈ, ਉਸ ਨੂੰ ਸੰਭਾਲਦਾ ਨਹੀਂ! ਉਹ ਆਪਣੇ ਲਈ ਸਾਰੀਆਂ ਉੱਮਤਾਂ ਦਾ ਢੇਰ ਕਰਜ਼ਾ ਇਕੱਠਾ ਕਰਕੇ ਧਨਾਢ ਬਣਦਾ ਹੈ।’
7 “ਹੇ ਬਹਾਦੁਰ ਆਦਮੀ ਤੂੰ ਲੋਕਾਂ ਦਾ ਧਨ ਇਕੱਠਾ ਕੀਤਾ ਹੈ। ਇੱਕ ਦਿਨ ਉਨ੍ਹਾਂ ਲੋਕਾਂ ਨੂੰ ਹੋਸ਼ ਆਵੇਗੀ ਤਾਂ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਇਹ ਕੀ ਵਾਪਰ ਰਿਹਾ ਹੈ। ਤਾਂ ਉਹ ਤੇਰੇ ਵਿਰੁੱਧ ਉੱਠ ਖੜੋਣਗੇ। ਤਾਂ ਫ਼ਿਰ ਉਹ ਤੇਰੇ ਤੋਂ ਆਪਣੀਆਂ ਵਸਤਾਂ ਵਾਪਸ ਲੈ ਲੈਣਗੇ। ਤਾਂ ਤੂੰ ਬੜਾ ਭੈਅ ਖਾਵੇਂਗਾ। 8 ਤੂੰ ਬੜੇ ਰਾਜਾਂ ਦੀ ਦੌਲਤ ਲੁੱਟੀ ਹੈ ਅਤੇ ਇਸੇ ਲਈ ਉਹ ਲੋਕ ਤੈਥੋਂ ਅਨੇਕਾਂ ਚੀਜ਼ਾਂ ਲੈਣਗੇ। ਇਹ ਇਸ ਲਈ ਵਾਪਰੇਗਾ ਕਿਉਂ ਕਿ ਤੂੰ ਬਹੁਤ ਲੋਕਾਂ ਦੀ ਹਤਿਆ ਕੀਤੀ ਹੈ। ਤੂੰ ਧਰਤੀਆਂ ਅਤੇ ਸ਼ਹਿਰਾਂ ਨੂੰ ਤਬਾਹ ਕੀਤਾ ਤੇ ਉੱਥੋਂ ਦੇ ਸਾਰੇ ਲੋਕ ਮਾਰ ਦਿੱਤੇ।
9 “ਉਸ ਬੰਦੇ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ ਜੋ ਬਦ-ਕਰਨੀਆਂ ਕਰਕੇ ਅਮੀਰ ਬਣਦਾ ਹੈ। ਅਜਿਹਾ ਬੰਦਾ ਸੁਰੱਖਿਅਤ ਥਾਂ ਤੇ ਰਹਿਣ ਲਈ ਉਹ ਕਰਨੀਆਂ ਕਰਦਾ ਹੈ। ਉਹ ਸੋਚਦਾ ਕਿ ਉਹ ਦੂਜੇ ਲੋਕਾਂ ਨੂੰ ਆਪਣੇ ਘਰੋ ਚੀਜ਼ਾਂ ਚੁਰਾਉਣ ਤੋਂ ਰੋਕ ਲਵੇਗਾ ਪਰ ਉਸ ਦੇ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ। 10 ਤੂੰ ਬਹੁਤ ਸਾਰੇ ਲੋਕਾਂ ਨੂੰ ਮਾਰਨ ਦੀ ਵਿਉਂਤ ਬਣਾ ਕੇ ਆਪਣੇ ਖੁਦ ਦੇ ਘਰ ਲਈ ਸ਼ਰਮਿੰਦਗੀ ਲਿਆਂਦੀ ਹੈ। ਤੂੰ ਭੈੜੇ ਕੰਮ ਕੀਤੇ, ਇਸ ਲਈ ਤੂੰ ਆਪਣੀ ਜਾਨ ਗੁਆ ਲਵੇਂਗਾ। 11 ਦੀਵਾਰਾਂ ਦੇ ਪੱਥਰ ਵੀ ਤੇਰੇ ਖਿਲਾਫ਼ ਦੁਹਾਈ ਦੇਣਗੇ। ਇੱਥੋਂ ਤੱਕ ਕਿ ਲੱਕੜੀ ਦੇ ਸ਼ਤੀਰ ਵੀ ਜੋ ਤੇਰੇ ਘਰ ਲੱਗੇ ਹਨ, ਤੇਰੇ ਜ਼ੁਲਮ ਦੇ ਖਿਲਾਫ਼ ਤੇਰੇ ਨਾਉਂ ਦੀ ਦੁਹਾਈ ਦੇਣਗੇ।
ਪਰਮੇਸ਼ੁਰ ਦੇ ਬੱਚੇ ਦੁਨੀਆਂ ਨੂੰ ਜਿੱਤ ਲੈਂਦੇ ਹਨ
5 ਜਿਹੜੇ ਲੋਕ ਇਹ ਵਿਸ਼ਵਾਸ ਕਰਦੇ ਹਨ ਕਿ ਯਿਸੂ ਹੀ ਮਸੀਹ ਹੈ। ਉਹ ਪਰਮੇਸ਼ੁਰ ਦੇ ਬੱਚੇ ਹਨ। ਜਿਹੜਾ ਵਿਅਕਤੀ ਪਿਤਾ ਨੂੰ ਪਿਆਰ ਕਰਦਾ ਹੈ, ਉਹ ਉਸ ਦੇ ਬੱਚਿਆਂ ਨੂੰ ਵੀ ਪਿਆਰ ਕਰਦਾ ਹੈ। 2 ਅਸੀਂ ਇਹ ਕਿਵੇਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ? ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂ ਕਿ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਹਾਂ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਾਂ। 3 ਅਸਲ ਵਿੱਚ, ਪਰਮੇਸ਼ੁਰ ਨੂੰ ਪਿਆਰ ਕਰਨਾ ਹੀ ਉਸ ਦੇ ਹੁਕਮਾਂ ਨੂੰ ਮੰਨਣਾ ਹੈ। ਅਤੇ ਉਸ ਦੇ ਹੁਕਮਾਂ ਦਾ ਅਨੁਸਰਣ ਕਰਨਾ ਔਖਾ ਨਹੀਂ ਹੈ। 4 ਕਿਉਂਕਿ ਹਰ ਉਹ ਵਿਅਕਤੀ ਜਿਹੜਾ ਪਰਮੇਸ਼ੁਰ ਦਾ ਬੱਚਾ ਹੈ ਦੁਨੀਆਂ ਨੂੰ ਜਿੱਤ ਲੈਣ ਦੀ ਸ਼ਕਤੀ ਰੱਖਦਾ ਹੈ। 5 ਇਹ ਸਾਡੀ ਨਿਹਚਾ ਹੀ ਹੈ ਜਿਸਨੇ ਦੁਨੀਆਂ ਦੇ ਵਿਰੁੱਧ ਜਿੱਤ ਪ੍ਰਾਪਤ ਕੀਤੀ ਹੈ। ਇਸ ਲਈ ਉਹ ਵਿਅਕਤੀ ਕਿਹੜਾ ਹੈ ਜਿਹੜਾ ਦੁਨੀਆਂ ਨੂੰ ਜਿੱਤਦਾ ਹੈ? ਸਿਰਫ਼ ਉਹੀ ਵਿਅਕਤੀ ਜਿਹੜਾ ਇਹ ਵਿਸ਼ਵਾਸ ਰੱਖਦਾ ਹੈ ਕਿ ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ।
ਹੁਣ ਸਦੀਪਕ ਜੀਵਨ ਸਾਡਾ ਹੈ
13 ਮੈਂ ਇਹ ਖਤ ਤੁਹਾਨੂੰ ਲਿਖ ਰਿਹਾ ਹਾਂ ਜਿਹੜੇ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦੇ ਹੋ। ਇਹ ਮੈਂ ਇਸ ਲਈ ਲਿਖ ਰਿਹਾ ਹਾਂ ਤਾਂ ਤੁਹਾਨੂੰ ਪਤਾ ਲੱਗ ਸੱਕੇ ਕਿ ਸਦੀਪਕ ਜੀਵਨ ਤੁਹਾਡਾ ਹੈ। 14 ਇਸ ਲਈ ਅਸੀਂ ਪਰਮੇਸ਼ੁਰ ਕੋਲ ਇਸ ਵਿਸ਼ਵਾਸ ਨਾਲ ਆ ਸੱਕਦੇ ਹਾਂ ਕਿ ਜਦੋਂ ਅਸੀਂ ਉਸਦੀ ਰਜ਼ਾ ਅਨੁਸਾਰ ਉਸਤੋਂ ਕੁਝ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ। 15 ਇਸ ਲਈ ਸਾਨੂੰ ਪਤਾ ਹੈ ਕਿ ਜਦੋਂ ਵੀ ਅਸੀਂ ਉਸ ਪਾਸੋਂ ਕੁਝ ਮੰਗਦੇ ਹਾਂ, ਉਹ ਸਾਨੂੰ ਸੁਣਦਾ ਹੈ। ਤਾਂ ਸਾਨੂੰ ਪਤਾ ਹੈ ਕਿ ਉਹ ਸਾਨੂੰ ਉਹ ਦਿੰਦਾ ਹੈ ਜੋ ਅਸੀਂ ਉਸ ਪਾਸੋਂ ਮੰਗਦੇ ਹਾਂ।
16 ਜੇਕਰ ਕੋਈ ਇਹ ਵੇਖਦਾ ਹੈ ਕਿ ਉਸਦਾ ਭਰਾ ਜਾਂ ਭੈਣ ਕੋਈ ਅਜਿਹਾ ਪਾਪ ਕਰ ਰਿਹਾ ਹੈ ਜੋ ਉਸ ਨੂੰ ਮੌਤ ਵੱਲ ਨਹੀਂ ਲਿਜਾਂਦਾ, ਫ਼ੇਰ ਉਸ ਨੂੰ ਆਪਣੇ ਭਰਾ ਜਾਂ ਭੈਣ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਉਸ ਨੂੰ ਜੀਵਨ ਪ੍ਰਦਾਨ ਕਰੇਗਾ। ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਪਾਪ ਕਰਦੇ ਹਨ ਪਰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮੌਤ ਯੋਗ ਨਹੀਂ ਹੈ। ਇੱਥੇ ਅਜਿਹੇ ਪਾਪ ਜਿਹੜੇ ਸਜ਼ਾ ਦੇ ਤੌਰ ਤੇ ਮੌਤ ਵਿੱਚ ਮੁੱਕਦੇ ਹਨ। ਮੈਂ ਤੁਹਾਨੂੰ ਇਸ ਪਾਪ ਬਾਰੇ ਪ੍ਰਾਰਥਨਾ ਕਰਨ ਲਈ ਨਹੀਂ ਕਹਿ ਰਿਹਾ। 17 ਕੁਝ ਬੁਰਾ ਕਰਨਾ ਹਮੇਸ਼ਾ ਪਾਪ ਹੈ। ਪਰ ਅਜਿਹੇ ਪਾਪ ਵੀ ਹਨ ਜਿਹੜੇ ਸਦੀਵੀ ਮੌਤ ਵੱਲ ਨਹੀਂ ਲਿਜਾਂਦੇ।
18 ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਪਰਮੇਸ਼ੁਰ ਦਾ ਬੱਚਾ ਬਣ ਗਿਆ ਹੈ ਉਹ ਪਾਪ ਕਰਨਾ ਜਾਰੀ ਨਹੀਂ ਰੱਖਦਾ। ਪਰਮੇਸ਼ੁਰ ਦਾ ਪੁੱਤਰ ਉਸ ਨੂੰ ਸੁਰੱਖਿਅਤ ਰੱਖਦਾ ਹੈ, ਅਤੇ ਦੁਸ਼ਟ (ਸ਼ੈਤਾਨ) ਅਜਿਹੇ ਵਿਅਕਤੀ ਨੂੰ ਹਾਨੀ ਨਹੀਂ ਪਹੁੰਚਾ ਸੱਕਦਾ। 19 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਲੋਕ ਹਾਂ ਪਰ ਦੁਸ਼ਟ (ਸ਼ੈਤਾਨ) ਸਾਰੀ ਦੁਨੀਆਂ ਨੂੰ ਨਿਯੰਤ੍ਰਣ ਵਿੱਚ ਰੱਖਦਾ ਹੈ। 20 ਅਸੀਂ ਇਹ ਵੀ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆ ਚੁੱਕਿਆ ਹੈ ਅਤੇ ਸਾਨੂੰ ਸਿਆਣਪ ਦਿੱਤੀ ਹੈ ਤਾਂ ਜੋ ਹੁਣ ਅਸੀਂ ਉਸ ਇੱਕ ਸੱਚੇ ਨੂੰ ਜਾਣ ਸੱਕਦੇ ਹਾਂ। ਅਤੇ ਅਸਲ ਵਿੱਚ ਸਾਡੀਆਂ ਜ਼ਿੰਦਗੀਆਂ ਉਸ ਇੱਕ ਸੱਚੇ ਵਿੱਚ ਹਨ। ਉਹੀ ਸੱਚਾ ਪਰਮੇਸ਼ੁਰ ਹੈ ਅਤੇ ਉਹੀ ਸਦੀਪਕ ਜੀਵਨ ਹੈ। 21 ਇਸ ਲਈ ਮੇਰੇ ਬੱਚਿਓ, ਆਪਣੇ ਆਪ ਨੂੰ ਝੂਠੇ ਦੇਵਤਿਆਂ ਤੋਂ ਦੂਰ ਰੱਖੋ।
2010 by World Bible Translation Center