Revised Common Lectionary (Complementary)
111 ਯਹੋਵਾਹ ਦੀ ਉਸਤਤਿ ਕਰੋ।
ਮੈਂ ਸੱਚੇ ਦਿਲੋਂ ਯਹੋਵਾਹ ਦਾ ਉਸ ਸਭਾ ਵਿੱਚ, ਧੰਨਵਾਦ ਕਰਦਾ ਹਾਂ
ਜਿੱਥੇ ਚੰਗੇ ਲੋਕ ਇਕੱਠਾ ਹੁੰਦੇ ਹਨ।
2 ਯਹੋਵਾਹ ਮਹਾਨ ਗੱਲਾਂ ਕਰਦਾ ਹਾਂ।
ਲੋਕੀਂ ਉਹ ਸ਼ੁਭ ਚੀਜ਼ਾਂ ਮੰਗਦੇ ਹਨ ਜਿਹੜੀਆਂ ਪਰਮੇਸ਼ੁਰ ਪਾਸੋਂ ਮਿਲਦੀਆਂ ਹਨ।
3 ਪਰਮੇਸ਼ੁਰ ਸੱਚਮੁੱਚ ਸ਼ਾਨਦਾਰ ਅਤੇ ਮਹਾਨ ਗੱਲਾਂ ਕਰਦਾ ਹੈ।
ਉਸ ਦੀ ਨੇਕੀ ਸਦਾ ਲਈ ਜਾਰੀ ਰਹਿੰਦੀ ਹੈ।
4 ਪਰਮੇਸ਼ੁਰ ਹੈਰਾਨੀ ਭਰੀਆਂ ਗੱਲਾਂ ਕਰਦਾ ਹੈ।
ਤਾਂ ਜੋ ਅਸੀਂ ਚੇਤੇ ਰੱਖੀਏ ਕਿ ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।
5 ਪਰਮੇਸ਼ੁਰ ਆਪਣੇ ਪੈਰੋਕਾਰਾਂ ਨੂੰ ਭੋਜਨ ਦਿੰਦਾ ਹੈ।
ਪਰਮੇਸ਼ੁਰ ਸਦਾ ਲਈ ਆਪਣਾ ਕਰਾਰ ਚੇਤੇ ਰੱਖਦਾ ਹੈ।
6 ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਨੇ, ਜੋ ਪਰਮੇਸ਼ੁਰ ਨੇ ਕੀਤੀਆਂ ਸਨ ਉਸ ਦੇ ਬੰਦਿਆਂ ਨੂੰ ਦਰਸਾ ਦਿੱਤਾ
ਕਿ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇ ਰਿਹਾ ਸੀ।
7 ਉਹ ਸਭ ਕੁਝ ਜੋ ਪਮਰੇਸ਼ੁਰ ਕਰਦਾ, ਚੰਗਾ ਅਤੇ ਬੇਲਾਗ ਹੈ।
ਉਸ ਦੇ ਹਰ ਹੁਕਮ ਵਿੱਚ ਯਕੀਨ ਰੱਖਿਆ ਜਾ ਸੱਕਦਾ ਹੈ।
8 ਪਰਮੇਸ਼ੁਰ ਦੇ ਹੁਕਮ ਸਦਾ ਹੀ ਸਥਿਰ ਰਹਿਣਗੇ।
ਉਨ੍ਹਾਂ ਹੁਕਮਾਂ ਨੂੰ ਜਾਰੀ ਕਰਨ ਦੇ ਕਾਰਣ, ਇਮਾਨਦਾਰ ਅਤੇ ਸ਼ੁੱਧ ਸਨ।
9 ਪਰਮੇਸ਼ੁਰ ਨੇ ਕਿਸੇ ਨੂੰ ਆਪਣੇ ਬੰਦਿਆਂ ਨੂੰ ਬਚਾਉਣ ਲਈ ਭੇਜਿਆ।
ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਜਿਹੜਾ ਸਦਾ ਲਈ ਜਾਰੀ ਰਹੇਗਾ।
ਪਰਮੇਸ਼ੁਰ ਦਾ ਨਾਮ ਮਹਾਨ ਅਤੇ ਪਵਿੱਤਰ ਹੈ।
10 ਸਿਆਣਪਤਾ ਯਹੋਵਾਹ ਲਈ ਡਰ ਅਤੇ ਇੱਜ਼ਤ ਨਾਲ ਸ਼ੁਰੂ ਹੁੰਦੀ ਹੈ।
ਉਹ ਲੋਕ ਜਿਹੜੇ ਪਰਮੇਸ਼ੁਰ ਦਾ ਹੁਕਮ ਮੰਨਦੇ ਹਨ ਬਹੁਤ ਸਿਆਣੇ ਹਨ।
ਪਰਮੇਸ਼ੁਰ ਦੀ ਉਸਤਤਿ ਸਦਾ-ਸਦਾ ਲਈ ਗਾਈ ਜਾਵੇਗੀ।
ਮਿਰਯਮ ਅਤੇ ਹਾਰੂਨ ਮੂਸਾ ਬਾਰੇ ਸ਼ਿਕਾਇਤ ਕਰਦੇ ਹਨ
12 ਮਿਰਯਮ ਅਤੇ ਹਾਰੂਨ ਨੇ ਮੂਸਾ ਦੇ ਖਿਲਾਫ਼ ਬੋਲਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਉਸਦੀ ਆਲੋਚਨਾ ਕੀਤੀ ਕਿਉਂਕਿ ਉਸ ਨੇ ਇੱਕ ਇੱਥੋਂ ਕੁਸ਼ੀ ਔਰਤ ਨਾਲ ਸ਼ਾਦੀ ਕੀਤੀ ਸੀ। ਉਨ੍ਹਾਂ ਦਾ ਵਿੱਚਾਰ ਸੀ ਕਿ ਮੂਸਾ ਲਈ ਇਹ ਸਹੀ ਨਹੀਂ ਸੀ ਕਿ ਉਹ ਕਿਸੇ ਇੱਥੋਂ ਕੂਸ਼ੀ ਔਰਤ ਨਾਲ ਸ਼ਾਦੀ ਕਰੇ। 2 ਉਨ੍ਹਾਂ ਨੇ ਆਪਣੇ-ਆਪ’ਚ ਸੋਚਿਆ, “ਕੀ ਯਹੋਵਾਹ ਨੇ ਲੋਕਾਂ ਨਾਲ ਗੱਲ ਕਰਨ ਲਈ ਸਿਰਫ਼ ਮੂਸਾ ਨੂੰ ਹੀ ਇਸਤੇਮਾਲ ਕੀਤਾ ਹੈ? ਕੀ ਉਹ ਸਾਡੇ ਰਾਹੀਂ ਵੀ ਨਹੀਂ ਬੋਲਿਆ?”
ਪਰ ਯਹੋਵਾਹ ਨੇ ਉਨ੍ਹਾਂ ਨੂੰ ਸੁਣ ਲਿਆ। 3 (ਮੂਸਾ ਬਹੁਤ ਨਿਰਮਲ ਬੰਦਾ ਸੀ ਉਹ ਕਦੇ ਵੀ ਪਾਪ ਨਹੀਂ ਕਰਦਾ ਸੀ ਅਤੇ ਨਾ ਹੀ ਫ਼ਢ਼ਾਂ ਮਾਰਦਾ ਸੀ। ਉਹ ਧਰਤੀ ਉਤਲੇ ਕਿਸੇ ਵੀ ਮਨੁੱਖ ਨਾਲੋ ਵੱਧੇਰੇ ਨਿਮਾਣਾ ਸੀ।) 4 ਇਸ ਲਈ, ਅਚਾਨਕ ਯਹੋਵਾਹ ਆ ਗਿਆ ਅਤੇ ਮੂਸਾ, ਹਾਰੂਨ ਅਤੇ ਮਿਰਯਮ ਨਾਲ ਗੱਲ ਕੀਤੀ ਯਹੋਵਾਹ ਨੇ ਆਖਿਆ, “ਤੁਸੀਂ ਤਿੰਨੇ ਜਣੇ, ਹੁਣੇ ਮੰਡਲੀ ਵਾਲੇ ਤੰਬੂ ਕੋਲ ਆਉ।”
ਇਸ ਲਈ ਮੂਸਾ, ਹਾਰੂਨ ਅਤੇ ਮਿਰਯਮ ਤੰਬੂ ਕੋਲ ਚੱਲੇ ਗਏ। 5 ਯਹੋਵਾਹ ਲੰਮੇ ਬੱਦਲ ਵਿੱਚੋਂ ਉਤਰਿਆ ਅਤੇ ਤੰਬੂ ਦੇ ਪ੍ਰਵੇਸ਼ ਉੱਤੇ ਖਲੋ ਗਿਆ। ਯਹੋਵਾਹ ਨੇ ਅਵਾਜ਼ ਦਿੱਤੀ, “ਹਾਰੂਨ ਅਤੇ ਮਿਰਯਮ!” ਹਾਰੂਨ ਅਤੇ ਮਿਰਯਮ ਉਸ ਕੋਲ ਚੱਲੇ ਗਏ। 6 ਪਰਮੇਸ਼ੁਰ ਨੇ ਆਖਿਆ, “ਮੇਰੀ ਗੱਲ ਸੁਣੋ! ਜੇਕਰ ਤੁਹਾਡੇ ਦਰਮਿਆਨ ਕੋਈ ਵੀ ਨਬੀ ਹੈ, ਮੈਂ, ਯਹੋਵਾਹ, ਉਸ ਨੂੰ ਦਰਸ਼ਨ ਵਿੱਚ ਆਪਣੇ-ਆਪ ਨੂੰ ਦਿਖਾਵਾਂਗਾ। ਮੈਂ ਉਸ ਨਾਲ ਸੁਪਨਿਆਂ ਵਿੱਚ ਗੱਲਾਂ ਕਰਾਂਗਾ। 7 ਪਰ ਮੂਸਾ ਉਸ ਤਰ੍ਹਾਂ ਦਾ ਨਹੀਂ ਹੈ। ਮੂਸਾ ਮੇਰਾ ਵਫ਼ਾਦਾਰ ਸੇਵਕ ਹੈ। ਮੈਂ ਆਪਣੇ ਪੂਰੇ ਘਰ ਨਾਲ ਉਸ ਉੱਤੇ ਭਰੋਸਾ ਕਰਦਾ ਹਾਂ। 8 ਜਦੋਂ ਮੈਂ ਉਸ ਦੇ ਨਾਲ ਗੱਲ ਕਰਦਾ ਹਾਂ। ਮੈਂ ਉਸ ਦੇ ਨਾਲ ਆਮ੍ਹੋ-ਸਾਹਮਣੇ ਗੱਲ ਕਰਦਾ ਹਾਂ। ਮੈਂ ਗੁਝੇ ਅਰੱਥਾਂ ਵਾਲੀਆਂ ਕਹਾਣੀਆ ਦੀ ਵਰਤੋਂ ਨਹੀਂ ਕਰਦਾ ਮੈਂ ਉਹ ਗੱਲਾਂ ਉਸ ਨੂੰ ਸਾਫ਼-ਸਾਫ਼ ਦਿਖਾ ਦਿੰਦਾ ਹਾਂ ਜਿਹੜੀਆਂ ਮੈਂ ਚਾਹੁੰਦਾ ਹਾਂ ਕਿ ਉਹ ਜਾਣੇ। ਮੂਸਾ ਯਹੋਵਾਹ ਦੇ ਬਿੰਬ ਵੱਲ ਝਾਕ ਸੱਕਦਾ ਹੈ। ਇਸ ਲਈ ਤੁਸੀਂ ਮੇਰੇ ਸੇਵਕ ਮੂਸਾ ਦੇ ਖਿਲਾਫ਼ ਬੋਲਣ ਲੱਗੇ ਕਿਉਂ ਨਹੀਂ ਡਰੇ?”
9 ਯਹੋਵਾਹ ਉਨ੍ਹਾਂ ਉੱਤੇ ਬਹੁਤ ਖਫ਼ਾ ਸੀ। ਯਹੋਵਾਹ ਉਨ੍ਹਾਂ ਨੂੰ ਛੱਡ ਗਿਆ। 10 ਤੰਬੂ ਤੋਂ ਬੱਦਲ ਉੱਪਰ ਉੱਠਿਆ ਹਾਰੂਨ ਨੇ ਆਸੇ-ਪਾਸੇ ਮੁੜਕੇ ਮਿਰਯਮ ਵੱਲ ਦੇਖਿਆ। ਉਸਦਾ ਰੰਗ ਬਰਫ਼ ਵਰਗਾ ਸਫ਼ੇਦ ਸੀ ਉਸ ਨੂੰ ਚਮੜੀ ਦੀ ਭਿਆਨਕ ਬਿਮਾਰੀ ਸੀ।
11 ਫ਼ੇਰ ਹਾਰੂਨ ਨੇ ਮੂਸਾ ਨੂੰ ਆਖਿਆ, “ਸ੍ਰੀਮਾਨ ਜੀ ਕਿਰਪਾ ਕਰਕੇ ਸਾਨੂੰ ਸਾਡੇ ਮੂਰੱਖਤਾ ਭਰੇ ਪਾਪ ਲਈ ਮਾਫ਼ ਕਰ ਦਿਉ। 12 ਉਸ ਦੇ ਮਾਸ ਨੂੰ ਮੁਰਦਾ ਜਨਮੇ ਬੱਚੇ ਦੇ ਮਾਸ ਵਾਂਗ ਨਾ ਝੜਨ ਦਿਉ।” (ਕਈ ਵਾਰੀ ਕੋਈ ਬੱਚਾ ਇਸੇ ਤਰ੍ਹਾਂ ਅੱਧੇ ਖਾਧੇ ਹੋਏ ਮਾਸ ਨਾਲ ਪੈਦਾ ਹੁੰਦਾ ਹੈ।)
13 ਇਸ ਲਈ ਮੂਸਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ ਕਿਰਪਾ ਕਰਕੇ ਇਸ ਨੂੰ ਇਸ ਬਿਮਾਰੀ ਤੋਂ ਛੁਟਕਾਰਾ ਦਿਵਾਉ।”
14 ਯਹੋਵਾਹ ਨੇ ਮੂਸਾ ਨੂੰ ਜਵਾਬ ਦਿੱਤਾ, “ਜੇ ਉਸਦਾ ਪਿਤਾ ਉਸ ਦੇ ਚਿਹਰੇ ਉੱਤੇ ਥੁੱਕੇ, ਕੀ ਉਹ ਸੱਤਾਂ ਦਿਨਾਂ ਤੀਕ ਸ਼ਰਮਿੰਦਾ ਹੀ ਬੈਠੀ ਰਹੇਗੀ। ਇਸ ਲਈ ਉਸ ਨੂੰ ਸੱਤਾਂ ਦਿਨਾਂ ਲਈ ਡੇਰੇ ਤੋਂ ਬਾਹਰ ਜਾਣ ਦਿਉ। ਫ਼ੇਰ ਬਿਮਾਰੀ ਠੀਕ ਹੋ ਜਾਵੇਗੀ ਅਤੇ ਉਹ ਡੇਰੇ ਵਿੱਚ ਵਾਪਸ ਆ ਸੱਕੇਗੀ।”
15 ਇਸ ਲਈ ਉਨ੍ਹਾਂ ਨੇ ਮਿਰਯਮ ਨੂੰ ਸੱਤ ਦਿਨਾਂ ਲਈ ਡੇਰੇ ਤੋਂ ਬਾਹਰ ਕੱਢ ਦਿੱਤਾ। ਅਤੇ ਲੋਕ ਉਸ ਥਾਂ ਤੋਂ ਉਦੋਂ ਤੱਕ ਨਹੀਂ ਹਿੱਲੇ। ਜਦੋਂ ਤੱਕ ਕਿ ਉਸ ਨੂੰ ਵਾਪਿਸ ਨਹੀਂ ਲਿਆਂਦਾ ਗਿਆ।
ਯਿਸੂ ਦਾ ਇੱਕ ਕੋੜ੍ਹੀ ਨੂੰ ਰਾਜੀ ਕਰਨਾ(A)
12 ਇੱਕ ਵਾਰ ਯਿਸੂ ਇੱਕ ਨਗਰ ਵਿੱਚ ਸੀ। ਉੱਥੇ ਕੋੜ੍ਹ ਨਾਲ ਭਰਿਆ ਹੋਇਆ ਇੱਕ ਬੰਦਾ ਸੀ। ਜਦੋਂ ਉਸ ਨੇ ਯਿਸੂ ਨੂੰ ਵੇਖਿਆ ਉਹ ਯਿਸੂ ਦੇ ਪੈਰਾਂ ਤੇ ਝੁਕ ਗਿਆ ਅਤੇ ਉਸ ਨੂੰ ਬੇਨਤੀ ਕੀਤੀ, “ਪ੍ਰਭੂ, ਮੇਰੇ ਤੇ ਕਿਰਪਾ ਕਰੋ ਅਤੇ ਮੈਨੂੰ ਠੀਕ ਕਰ ਦਿਓ ਕਿਉਂਕਿ ਮੈਂ ਜਾਣਦਾ ਹਾਂ ਕਿ ਜੇ ਤੁਸੀਂ ਚਾਹੋ ਤਾਂ ਮੈਨੂੰ ਰਾਜੀ ਕਰ ਸੱਕਦੇ ਹੋਂ।”
13 ਯਿਸੂ ਨੇ ਆਪਣਾ ਹੱਥ ਬਾਹਰ ਫ਼ੈਲਾਕੇ ਉਸ ਨੂੰ ਛੋਹਿਆ ਅਤੇ ਉਸ ਨੂੰ ਆਖਿਆ, “ਮੈਂ ਤੈਨੂੰ ਰਾਜੀ ਕਰਨਾ ਚਾਹੁੰਦਾ ਹਾਂ, ਰਾਜੀ ਹੋ ਜਾ!” ਤੁਰੰਤ ਹੀ ਕੋੜ੍ਹ ਗਾਇਬ ਹੋ ਗਿਆ। 14 ਤਦ ਯਿਸੂ ਨੇ ਕਿਹਾ, “ਕਿਸੇ ਕੋਲ ਵੀ ਇਸ ਬਾਰੇ ਜ਼ਿਕਰ ਨਾ ਕਰੀਂ ਜਾਜਕ ਕੋਲ ਜਾਕੇ ਆਪਣੇ-ਆਪ ਨੂੰ ਵਿਖਾ ਅਤੇ ਜਿਵੇਂ ਮੂਸਾ ਨੇ ਹੁਕਮ ਦਿੱਤਾ ਜਾਕੇ ਭੇਂਟ ਚੜ੍ਹਾ। ਇੰਝ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈ।”
15 ਪਰ ਯਿਸੂ ਦੀ ਚਰਚਾ ਵੱਧ ਤੋਂ ਵੱਧ ਫ਼ੈਲਦੀ ਗਈ। ਲੋਕਾਂ ਦੀ ਭੀੜ ਉਸ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਰਾਜੀ ਹੋਣ ਲਈ ਉਸ ਕੋਲ ਆਈ। 16 ਪਰ ਅਕਸਰ ਯਿਸੂ ਇੱਕਾਂਤ ਵਾਲੀਆਂ ਥਾਵਾਂ ਤੇ ਪ੍ਰਾਰਥਨਾ ਕਰਨ ਲਈ ਚੱਲਿਆ ਜਾਂਦਾ ਸੀ।
2010 by World Bible Translation Center