Revised Common Lectionary (Complementary)
ਨਅਮਾਨ ਦਾ ਕਸ਼ਟ
5 ਨਅਮਾਨ ਅਰਾਮ ਦੇ ਰਾਜ ਦੀ ਸੈਨਾ ਦਾ ਸੈਨਾਪਤੀ ਸੀ ਅਤੇ ਉਹ ਆਪਣੇ ਰਾਜਾ ਦਾ ਬੜਾ ਮਹੱਤਵਪੂਰਣ ਆਦਮੀ ਸੀ ਉਸਦਾ ਆਦਰ-ਮਾਨ ਉੱਥੇ ਬਹੁਤ ਸੀ ਕਿਉਂ ਕਿ ਉਸ ਦੇ ਰਾਹੀਂ ਯਹੋਵਾਹ ਨੇ ਅਰਾਮ ਨੂੰ ਜਿੱਤ ਦਿੱਤੀ ਸੀ। ਉਹ ਬੜਾ ਵੀਰ-ਯੋਧਾ ਮਨੁੱਖ ਸੀ ਪਰ ਉਹ ਕੋੜ੍ਹ ਦੇ ਰੋਗ ਤੋਂ ਬੜਾ ਦੁੱਖੀ ਸੀ।
2 ਅਰਾਮੀ ਸੈਨਾ ਨੇ ਇਸਰਾਏਲ ਵਿੱਚ ਲੜਨ ਲਈ ਬਹੁਤ ਸਾਰੇ ਟੋਲੇ ਭੇਜੇ। ਤੇ ਉਹ ਸਿਪਾਹੀ ਲੋਕਾਂ ਨੂੰ ਚੁੱਕ ਕੇ ਆਪਣੇ ਗੁਲਾਮ ਬਣਾ ਲੈਂਦੇ। ਇੱਕ ਵਾਰੀ ਉਹ ਇਸਰਾਏਲ ਤੋਂ ਇੱਕ ਨਿੱਕੀ ਜਿਹੀ ਕੁੜੀ ਚੁੱਕ ਲਿਆਏ ਜੋ ਕਿ ਨਅਮਾਨ ਦੀ ਵਹੁਟੀ ਦੀ ਗੋਲੀ ਬਣ ਗਈ। 3 ਇਸ ਕੁੜੀ ਨੇ ਨਅਮਾਨ ਦੀ ਪਤਨੀ ਨੂੰ ਆਕੇ ਕਿਹਾ, “ਕਾਸ਼ ਮੇਰਾ ਸੁਆਮੀ (ਨਅਮਾਨ) ਉਸ ਨਬੀ ਦੇ ਕੋਲ ਹੁੰਦਾ ਜੋ ਸਾਮਰਿਯਾ ਵਿੱਚ (ਆਲੀਸ਼ਾ) ਹੈ। ਉਹ ਨਬੀ ਉਸ ਦੇ ਕੋੜ੍ਹ ਤੋਂ ਉਸ ਨੂੰ ਮੁਕਤ ਕਰ ਸੱਕਦਾ ਹੈ।”
7 ਜਦੋਂ ਇਸਰਾਏਲ ਦੇ ਪਾਤਸ਼ਾਹ ਨੇ ਉਹ ਚਿੱਠੀ ਪੜ੍ਹੀ ਤਾਂ ਉਸ ਨੇ ਆਪਣੇ ਕੱਪੜੇ ਫ਼ਾੜ ਕੇ ਇਹ ਦਰਸਾਇਆ ਕਿ ਉਹ ਉਦਾਸ ਹੈ ਅਤੇ ਪਰੇਸ਼ਾਨ ਹੈ। ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, “ਕੀ ਮੈਂ ਪਰਮੇਸ਼ੁਰ ਹਾਂ? ਨਹੀਂ! ਮੇਰਾ ਜੀਵਨ ਅਤੇ ਮੌਤ ਉੱਪਰ ਕੋਈ ਅਧਿਕਾਰ ਨਹੀਂ ਤਾਂ ਫ਼ਿਰ ਭਲਾ ਮੈਂ ਇਸ ਕੋਹੜੀ ਮਨੁੱਖ ਨੂੰ ਇਸਦੇ ਕੋੜ੍ਹ ਤੋਂ ਕਿਵੇਂ ਮੁਕਤ ਕਰ ਸੱਕਦਾ ਹਾਂ। ਤਾਂ ਫ਼ਿਰ ਉਸ ਨੇ ਭਲਾ ਇਸ ਨੂੰ ਮੇਰੇ ਕੋਲ ਕਿਉਂ ਭੇਜਿਆ ਹੈ? ਜ਼ਰਾ ਧਿਆਨ ਨਾਲ ਸੋਚੋ ਤਾਂ ਪਤਾ ਚੱਲੇਗਾ ਕਿ ਇਹ ਉਸਦੀ ਚਾਲ ਹੈ। ਇਸਦਾ ਮਤਲਬ ਅਰਾਮ ਦਾ ਰਾਜਾ ਮੇਰੇ ਨਾਲ ਲੜਾਈ ਲੜਨ ਦੀ ਵਿਉਂਤ ਕਰ ਰਿਹਾ ਹੈ।”
8 ਜਦੋਂ ਅਲੀਸ਼ਾ ਨੂੰ ਇਹ ਖਬਰ ਮਿਲੀ ਕਿ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਕੱਪੜੇ ਫ਼ਾੜੇ ਹਨ ਅਤੇ ਉਹ ਉਦਾਸ ਅਤੇ ਪਰੇਸ਼ਾਨ ਹੈ ਤਾਂ ਅਲੀਸ਼ਾ ਨੇ ਪਾਤਸ਼ਾਹ ਨੂੰ ਇਹ ਸੁਨੇਹਾ ਭੇਜਿਆ, “ਤੂੰ ਆਪਣੇ ਵਸਤਰ ਕਿਉਂ ਫ਼ਾੜਦਾ ਹੈਂ? ਤੂੰ ਉਸ ਨਅਮਾਨ ਨੂੰ ਮੇਰੇ ਕੋਲ ਭੇਜਦੇ ਤਾਂ ਜੋ ਉਸ ਨੂੰ ਪਤਾ ਚੱਲੇ ਕਿ ਇਸਰਾਏਲ ਵਿੱਚ ਇੱਕ ਨਬੀ ਹੈ।”
9 ਤਾਂ ਨਅਮਾਨ ਆਪਣੇ ਘੋੜਿਆਂ ਅਤੇ ਰੱਥਾਂ ਸਮੇਤ ਆਇਆ ਅਤੇ ਅਲੀਸ਼ਾ ਦੇ ਘਰ ਦੇ ਦਰਵਾਜ਼ੇ ਕੋਲ ਖੜੋ ਗਿਆ। 10 ਅਲੀਸ਼ਾ ਨੇ ਇੱਕ ਸੰਦੇਸ਼ਵਾਹਕ ਨੂੰ ਇਹ ਕਹਿ ਕੇ ਉਸ ਕੋਲ ਭੇਜਿਆ ਕਿ ਜਾਹ ਅਤੇ ਜਾਕੇ ਯਰਦਨ ਨਦੀ ਵਿੱਚ ਸੱਤ ਚੁੱਬੀਆਂ ਮਾਰ ਤਾਂ ਤੇਰਾ ਕੋੜ੍ਹ ਠੀਕ ਹੋ ਜਾਵੇਗਾ ਅਤੇ ਤੂੰ ਬਿਲਕੁਲ ਪਾਕ ਪਵਿੱਤਰ ਹੋ ਜਾਵੇਂਗਾ।
11 ਨਅਮਾਨ ਬੜੇ ਕਰੋਧ ਵਿੱਚ ਉੱਥੋਂ ਮੁੜ ਆਇਆ ਅਤੇ ਉਸ ਨੇ ਕਿਹਾ, “ਵੇਖੋ! ਮੈਂ ਤਾਂ ਸੋਚਦਾ ਸੀ ਕਿ ਉਹ ਬਾਹਰ ਆਕੇ ਖੜ੍ਹਾ ਹੋਵੇਗਾ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਉਂ ਲੈ ਕੇ ਮੇਰੇ ਕੋਹੜ ਵਾਲੀ ਥਾਂ ਤੇ ਆਪਣਾ ਹੱਥ ਫ਼ੇਰੇਗਾ ਤੇ ਮੈਨੂੰ ਕੋਹੜ ਤੋਂ ਮੁਕਤ ਕਰੇਗਾ। 12 ਅਬਨਾਹ ਅਤੇ ਫ਼ਰਪਰ ਜੋ ਕਿ ਦੰਮਿਸਕ ਦੀਆਂ ਨਦੀਆਂ ਹਨ ਇਸਰਾਏਲ ਦੇ ਸਾਰੇ ਪਾਣੀਆਂ ਨਾਲੋਂ ਚੰਗੀਆਂ ਹਨ। ਕੀ ਮੈਂ ਉਨ੍ਹਾਂ ਵਿੱਚ ਨਹਾਕੇ ਸਾਫ਼ ਨਹੀਂ ਹੋ ਸੱਕਦਾ?” ਅਤੇ ਉਹ ਜਾਣ ਲਈ ਮੁੜਿਆ।
13 ਪਰ ਤਦ ਨਅਮਾਨ ਦੇ ਸੇਵਕ ਉਸ ਕੋਲ ਆਏ ਤੇ ਉਸ ਨੂੰ ਆਖਣ ਲੱਗੇ, “ਹੇ ਮੇਰੇ ਪਿਤਾ! ਕੀ ਜੇ ਨਬੀ ਤੈਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਤੂੰ ਨਾ ਕਰਦਾ? ਤੇ ਫ਼ਿਰ ਜੇਕਰ ਉਸ ਨੇ ਤੈਨੂੰ ਇਹ ਆਖਿਆ ਹੈ ਕਿ ਯਰਦਨ ਨਦੀ ਵਿੱਚ ਨਹਾ ਲੈ ਤੇ ਸ਼ੁੱਧ ਹੋ ਜਾ, ਤਾਂ ਤੈਨੂੰ ਉਸਦੀ ਆਗਿਆ ਮੰਨ ਲੈਣੀ ਚਾਹੀਦੀ ਹੈ।”
14 ਤਦ ਨਅਮਾਨ ਨੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਦੇ ਕਹੇ ਅਨੁਸਾਰ ਉਵੇਂ ਹੀ ਕੀਤਾ। ਉਸ ਨੇ ਯਰਦਨ ਨਦੀ ਵਿੱਚ ਸੱਤ ਵਾਰੀ ਚੁੱਬੀ ਮਾਰੀ ਤਾਂ ਉਸ ਦਾ ਕੋੜ੍ਹ ਠੀਕ ਹੋ ਗਿਆ ਤੇ ਉਹ ਸ਼ੁੱਧ ਹੋ ਗਿਆ। ਉਸਦੀ ਚਮੜੀ ਬੱਚਿਆਂ ਦੀ ਚਮੜੀ ਵਰਗੀ ਨਰਮ ਤੇ ਨਰੋਈ ਹੋ ਗਈ।
15 ਫ਼ਿਰ ਨਅਮਾਨ ਤੇ ਉਸਦੀ ਸਾਰੀ ਟੋਲੀ ਪਰਮੇਸ਼ੁਰ ਦੇ ਮਨੁੱਖ ਕੋਲ ਫ਼ਿਰ ਮੁੜ ਆਏ ਤੇ ਉਸ ਨੇ ਅਲੀਸ਼ਾ ਦੇ ਅੱਗੇ ਖਲੋ ਕੇ ਕਿਹਾ, “ਵੇਖ! ਮੈਂ ਜਾਣਦਾ ਹਾਂ ਕਿ ਇਸਰਾਏਲ ਦੀ ਧਰਤੀ ਤੋਂ ਸਿਵਾਏ ਹੋਰ ਸਾਰੀ ਧਰਤੀ ਤੇ ਕਿਤੇ ਵੀ ਪਰਮੇਸ਼ੁਰ ਨਹੀਂ ਹੈ। ਇਸ ਲਈ ਕਿਰਪਾ ਕਰਕੇ ਮੇਰੀ ਇਹ ਭੇਂਟ ਸਵੀਕਾਰ ਕਰ।”
111 ਯਹੋਵਾਹ ਦੀ ਉਸਤਤਿ ਕਰੋ।
ਮੈਂ ਸੱਚੇ ਦਿਲੋਂ ਯਹੋਵਾਹ ਦਾ ਉਸ ਸਭਾ ਵਿੱਚ, ਧੰਨਵਾਦ ਕਰਦਾ ਹਾਂ
ਜਿੱਥੇ ਚੰਗੇ ਲੋਕ ਇਕੱਠਾ ਹੁੰਦੇ ਹਨ।
2 ਯਹੋਵਾਹ ਮਹਾਨ ਗੱਲਾਂ ਕਰਦਾ ਹਾਂ।
ਲੋਕੀਂ ਉਹ ਸ਼ੁਭ ਚੀਜ਼ਾਂ ਮੰਗਦੇ ਹਨ ਜਿਹੜੀਆਂ ਪਰਮੇਸ਼ੁਰ ਪਾਸੋਂ ਮਿਲਦੀਆਂ ਹਨ।
3 ਪਰਮੇਸ਼ੁਰ ਸੱਚਮੁੱਚ ਸ਼ਾਨਦਾਰ ਅਤੇ ਮਹਾਨ ਗੱਲਾਂ ਕਰਦਾ ਹੈ।
ਉਸ ਦੀ ਨੇਕੀ ਸਦਾ ਲਈ ਜਾਰੀ ਰਹਿੰਦੀ ਹੈ।
4 ਪਰਮੇਸ਼ੁਰ ਹੈਰਾਨੀ ਭਰੀਆਂ ਗੱਲਾਂ ਕਰਦਾ ਹੈ।
ਤਾਂ ਜੋ ਅਸੀਂ ਚੇਤੇ ਰੱਖੀਏ ਕਿ ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।
5 ਪਰਮੇਸ਼ੁਰ ਆਪਣੇ ਪੈਰੋਕਾਰਾਂ ਨੂੰ ਭੋਜਨ ਦਿੰਦਾ ਹੈ।
ਪਰਮੇਸ਼ੁਰ ਸਦਾ ਲਈ ਆਪਣਾ ਕਰਾਰ ਚੇਤੇ ਰੱਖਦਾ ਹੈ।
6 ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਨੇ, ਜੋ ਪਰਮੇਸ਼ੁਰ ਨੇ ਕੀਤੀਆਂ ਸਨ ਉਸ ਦੇ ਬੰਦਿਆਂ ਨੂੰ ਦਰਸਾ ਦਿੱਤਾ
ਕਿ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇ ਰਿਹਾ ਸੀ।
7 ਉਹ ਸਭ ਕੁਝ ਜੋ ਪਮਰੇਸ਼ੁਰ ਕਰਦਾ, ਚੰਗਾ ਅਤੇ ਬੇਲਾਗ ਹੈ।
ਉਸ ਦੇ ਹਰ ਹੁਕਮ ਵਿੱਚ ਯਕੀਨ ਰੱਖਿਆ ਜਾ ਸੱਕਦਾ ਹੈ।
8 ਪਰਮੇਸ਼ੁਰ ਦੇ ਹੁਕਮ ਸਦਾ ਹੀ ਸਥਿਰ ਰਹਿਣਗੇ।
ਉਨ੍ਹਾਂ ਹੁਕਮਾਂ ਨੂੰ ਜਾਰੀ ਕਰਨ ਦੇ ਕਾਰਣ, ਇਮਾਨਦਾਰ ਅਤੇ ਸ਼ੁੱਧ ਸਨ।
9 ਪਰਮੇਸ਼ੁਰ ਨੇ ਕਿਸੇ ਨੂੰ ਆਪਣੇ ਬੰਦਿਆਂ ਨੂੰ ਬਚਾਉਣ ਲਈ ਭੇਜਿਆ।
ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਜਿਹੜਾ ਸਦਾ ਲਈ ਜਾਰੀ ਰਹੇਗਾ।
ਪਰਮੇਸ਼ੁਰ ਦਾ ਨਾਮ ਮਹਾਨ ਅਤੇ ਪਵਿੱਤਰ ਹੈ।
10 ਸਿਆਣਪਤਾ ਯਹੋਵਾਹ ਲਈ ਡਰ ਅਤੇ ਇੱਜ਼ਤ ਨਾਲ ਸ਼ੁਰੂ ਹੁੰਦੀ ਹੈ।
ਉਹ ਲੋਕ ਜਿਹੜੇ ਪਰਮੇਸ਼ੁਰ ਦਾ ਹੁਕਮ ਮੰਨਦੇ ਹਨ ਬਹੁਤ ਸਿਆਣੇ ਹਨ।
ਪਰਮੇਸ਼ੁਰ ਦੀ ਉਸਤਤਿ ਸਦਾ-ਸਦਾ ਲਈ ਗਾਈ ਜਾਵੇਗੀ।
8 ਯਿਸੂ ਮਸੀਹ ਨੂੰ ਚੇਤੇ ਰੱਖੋ। ਉਹ ਦਾਊਦ ਦੇ ਪਰਿਵਾਰ ਵਿੱਚੋਂ ਹੈ। ਜਦੋਂ ਯਿਸੂ ਮਰਿਆ ਤਾਂ ਉਸ ਨੂੰ ਮੌਤ ਤੋਂ ਜਿਵਾਲਿਆ ਗਿਆ। ਇਹੀ ਖੁਸ਼ਖਬਰੀ ਹੈ ਜਿਸ ਬਾਰੇ ਮੈਂ ਲੋਕਾਂ ਨੂੰ ਦੱਸਦਾ ਹਾਂ। 9 ਮੈਂ ਇਸ ਲਈ ਕਸ਼ਟ ਸਹਿ ਰਿਹਾ ਹਾਂ ਕਿਉਂ ਜੋ ਮੈਂ ਖੁਸ਼ਖਬਰੀ ਬਾਰੇ ਲੋਕਾਂ ਨੂੰ ਦੱਸਦਾ ਹਾਂ। ਮੈਨੂੰ ਉਸ ਵਿਅਕਤੀ ਵਾਂਗ ਜੰਜ਼ੀਰਾਂ ਨਾਲ ਜਕੜਿਆ ਹੋਇਆ ਹੈ ਜਿਸਨੇ ਸੱਚਮੁੱਚ ਕੋਈ ਮਾੜਾ ਕੰਮ ਕੀਤਾ ਹੋਵੇ। ਮੈਂ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਹਾਂ, ਪਰ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਜੰਜ਼ੀਰਾਂ ਨਹੀਂ ਪਾਈਆਂ ਜਾ ਸੱਕਦੀਆਂ। 10 ਇਸ ਲਈ ਮੈਂ ਸਬਰ ਨਾਲ ਇਨ੍ਹਾਂ ਸਾਰੀਆਂ ਔਕੜਾਂ ਨੂੰ ਝੱਲਦਾ ਹਾਂ। ਅਜਿਹਾ ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਕਰ ਰਿਹਾ ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ। ਮੈਂ ਇਹ ਔਕੜਾਂ ਇਸ ਲਈ ਸਹਾਰ ਰਿਹਾ ਤਾਂ ਜੋ ਇਹ ਲੋਕ ਮਸੀਹ ਯਿਸੂ ਰਾਹੀਂ ਮੁਕਤੀ ਪ੍ਰਾਪਤ ਕਰ ਸੱਕਣ। ਉਸ ਮੁਕਤੀ ਨਾਲ ਸਦੀਵੀ ਮਹਿਮਾ ਆਉਂਦੀ ਹੈ।
11 ਇਹ ਉਪਦੇਸ਼ ਸੱਚ ਹੈ:
ਜੇ ਅਸੀਂ ਉਸ ਨਾਲ ਮਰੇ, ਤਾਂ ਅਸੀਂ ਵੀ ਉਸ ਦੇ ਨਾਲ ਰਹਾਂਗੇ।
12 ਜੇ ਅਸੀਂ ਦੁੱਖਾਂ ਨੂੰ ਪ੍ਰਵਾਨ ਕਰਦੇ ਹਾਂ, ਤਾਂ ਅਸੀਂ ਉਸ ਦੇ ਨਾਲ ਰਾਜ ਕਰਾਂਗੇ।
ਜੇ ਅਸੀਂ ਉਸ ਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵਾਂਗੇ, ਤਾਂ ਉਹ ਸਾਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵੇਗਾ।
13 ਜੇ ਅਸੀਂ ਵਫ਼ਾਦਾਰ ਨਹੀਂ ਹਾਂ ਤਾਂ ਵੀ ਉਹ ਵਫ਼ਾਦਾਰ ਹੋਵੇਗਾ
ਕਿਉਂਕਿ ਉਹ ਆਪਣੇ ਆਪ ਤੋਂ ਮੁਨਕਰ ਨਹੀਂ ਹੋ ਸੱਕਦਾ।
ਇੱਕ ਸਵੀਕ੍ਰਤ ਮਜ਼ਦੂਰ
14 ਲੋਕਾਂ ਨੂੰ ਇਹ ਗੱਲਾਂ ਦੱਸਦੇ ਰਹੋ। ਅਤੇ ਉਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦੇ ਸਨਮੁੱਖ ਚੇਤਾਵਨੀ ਦਿਉ ਕਿ ਸ਼ਬਦਾਂ ਬਾਰੇ ਦਲੀਲਬਾਜ਼ੀ ਕਰਨ ਨਾਲ ਕਿਸੇ ਨੂੰ ਵੀ ਕੋਈ ਲਾਭ ਨਹੀਂ ਹੋਵੇਗਾ, ਬਲਕਿ, ਇਹ ਉਨ੍ਹਾਂ ਨੂੰ ਬਰਬਾਦ ਕਰ ਦੇਵੇਗਾ ਜੋ ਇਸ ਨੂੰ ਸੁਣਦੇ ਹਨ। 15 ਉਹੋ ਜਿਹਾ ਬਣਨ ਦੀ ਪੂਰਨ ਕੋਸ਼ਿਸ਼ ਕਰੋ ਜਿਸ ਨੂੰ ਪਰਮੇਸ਼ੁਰ ਪ੍ਰਵਾਨ ਕਰੇ ਅਤੇ ਆਪਣੇ ਆਪ ਨੂੰ ਉਸ ਅੱਗੇ ਅਰਪਨ ਕਰ ਦਿਉ। ਇੱਕ ਅਜਿਹਾ ਮਜ਼ਦੂਰ ਬਣੋ ਜਿਹੜਾ ਆਪਣੇ ਕੰਮ ਉੱਤੇ ਸ਼ਰਮਿੰਦਾ ਨਹੀਂ ਅਜਿਹਾ ਮਜ਼ਦੂਰ ਜਿਹੜਾ ਸੱਚੇ ਉਪਦੇਸ਼ ਨੂੰ ਸਹੀ ਢੰਗ ਨਾਲ ਇਸਤੇਮਾਲ ਕਰਦਾ ਹੈ।
ਧੰਨਵਾਦੀ ਬਣੋ
11 ਜਦੋਂ ਯਿਸੂ ਯਰੂਸ਼ਲਮ ਵੱਲ ਜਾ ਰਿਹਾ ਸੀ। ਉਹ ਗਲੀਲ ਅਤੇ ਸਾਮਰਿਯਾ ਰਾਹੀਂ ਲੰਘਿਆ। 12 ਜਦੋਂ ਉਹ ਇੱਕ ਪਿੰਡ ਵਿੱਚ ਵੜ ਰਿਹਾ ਸੀ, ਉੱਥੇ ਉਸ ਨੂੰ ਦਸ ਕੋੜ੍ਹੀ ਮਿਲੇ। ਉਹ ਉਸ ਤੋਂ ਥੋੜੀ ਦੂਰੀ ਤੇ ਖੜ੍ਹੇ ਹੋ ਗਏ। 13 ਪਰ ਉਨ੍ਹਾਂ ਸਾਰਿਆਂ ਨੇ ਉਸ ਅੱਗੇ ਤਰਲਾ ਕੀਤਾ, “ਯਿਸੂ ਸੁਆਮੀ, ਕਿਰਪਾ ਕਰਕੇ ਸਾਡੇ ਤੇ ਰਹਿਮ ਕਰ।”
14 ਜਦੋਂ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਵੇਖਿਆ ਤਾਂ ਕਿਹਾ, “ਜਾਓ ਅਤੇ ਆਪਣੇ-ਆਪ ਨੂੰ ਜਾਕੇ ਜਾਜਕਾਂ ਨੂੰ ਦਿਖਾਵੋ।”
ਜਦੋਂ ਉਹ ਦਸ ਆਦਮੀ ਜਾਜਕਾਂ ਵੱਲ ਜਾ ਰਹੇ ਸਨ ਤਾਂ ਉਹ ਠੀਕ ਹੋ ਚੁੱਕੇ ਸਨ। 15 ਜਦੋਂ ਉਨ੍ਹਾਂ ਵਿੱਚੋਂ ਇੱਕ ਨੇ ਵੇਖਿਆ ਕਿ ਉਹ ਚੰਗਾ ਹੋ ਗਿਆ ਸੀ ਤਾਂ ਉਹ ਯਿਸੂ ਕੋਲ ਵਾਪਸ ਆਇਆ ਅਤੇ ਉੱਚੀ ਅਵਾਜ਼ ਵਿੱਚ ਪਰਮੇਸ਼ੁਰ ਦੀ ਉਸਤਤਿ ਕਰਨ ਲੱਗਾ। 16 ਉਸ ਨੇ ਯਿਸੂ ਦੇ ਚਰਨਾਂ ਅੱਗੇ ਸਿਰ ਝੁਕਾਇਆ ਅਤੇ ਯਿਸੂ ਦਾ ਧੰਨਵਾਦ ਕੀਤਾ। ਇਹ ਆਦਮੀ ਯਹੂਦੀ ਨਹੀਂ ਸਾਮਰੀ ਸੀ। 17 ਯਿਸੂ ਨੇ ਜਵਾਬ ਦਿੱਤਾ, “ਕੀ ਸਾਰੇ ਦਸ ਚੰਗੇ ਨਹੀਂ ਹੋਏ, ਬਾਕੀ ਦੇ ਨੌ ਕਿੱਥੇ ਹਨ? 18 ਕੀ ਇਹ ਵਿਦੇਸ਼ੀ ਸਾਮਰਿਯਾ ਤੋਂ ਹੈ, ਜੋ ਸਿਰਫ ਇੱਕ ਪਰਮੇਸ਼ੁਰ ਦੀ ਉਸਤਤਿ ਲਈ ਵਾਪਸ ਆਇਆ ਹੈ?” 19 ਤਦ ਯਿਸੂ ਨੇ ਉਸ ਨੂੰ ਆਖਿਆ, “ਖੜ੍ਹਾ ਹੋ! ਅਤੇ ਜਾ। ਤੇਰੇ ਵਿਸ਼ਵਾਸ ਨੇ ਹੀ ਤੈਨੂੰ ਰਾਜੀ ਕੀਤਾ ਹੈ।”
2010 by World Bible Translation Center