Revised Common Lectionary (Complementary)
ਨਿਰਦੇਸ਼ਕ ਲਈ: ਤਾਰਾਂ ਵਾਲੇ ਸਾਜ਼ਾਂ ਨਾਲ ਦਾਊਦ ਦਾ ਇੱਕ ਗੀਤ।
61 ਹੇ ਪਰਮੇਸ਼ੁਰ, ਮੇਰੇ ਪ੍ਰਾਰਥਨਾ ਗੀਤ ਨੂੰ ਸੁਣੋ।
ਮੇਰੀ ਪ੍ਰਾਰਥਨਾ ਸੁਣੋ।
2 ਮੈਂ ਕਿੱਥੇ ਵੀ, ਕਿੰਨਾ ਵੀ ਕਮਜ਼ੋਰ ਹੋਵਾਂ
ਮੈਂ ਸਹਾਇਤਾ ਲਈ ਤੁਹਾਨੂੰ ਪੁਕਾਰਾਂਗਾ।
ਮੈਨੂੰ ਬਹੁਤ ਉੱਚਾ ਸੁਰੱਖਿਅਤ ਥਾਂ ਉੱਤੇ ਲੈ ਜਾਵੋ।
3 ਤੁਸੀਂ ਹੀ ਮੇਰਾ ਸੁਰੱਖਿਅਤ ਸਥਾਨ ਹੋ।
ਤੁਸੀਂ ਹੀ ਮਜ਼ਬੂਤ ਬੁਰਜ ਹੋ ਜਿਹੜਾ ਮੈਨੂੰ ਮੇਰੇ ਵੈਰੀਆਂ ਤੋਂ ਬਚਾਉਂਦਾ ਹੈ।
4 ਮੈਂ ਹਮੇਸ਼ਾ ਲਈ ਤੁਹਾਡੇ ਤੰਬੂ ਵਿੱਚ ਰਹਿਣਾ ਚਾਹੁੰਦਾ ਹਾਂ।
ਮੈਂ ਉੱਥੇ ਛੁਪ ਜਾਂਦਾ ਹਾਂ, ਜਿੱਥੇ ਤੁਸੀਂ ਮੇਰੀ ਰੱਖਿਆ ਕਰ ਸੱਕੋਂ।
5 ਪਰਮੇਸ਼ੁਰ, ਤੁਸਾਂ ਮੇਰੇ ਤੁਹਾਨੂੰ ਕੀਤੇ ਵਾਅਦੇ ਸੁਣੇ ਹਨ।
ਪਰ ਜੋ ਕੁਝ ਵੀ ਤੁਹਾਡੇ ਉਪਾਸੱਕਾਂ ਕੋਲ ਹੈ ਤੁਹਾਡੇ ਵੱਲੋਂ ਆਉਂਦਾ ਹੈ।
6 ਰਾਜੇ ਨੂੰ ਲੰਮਾ ਜੀਵਨ ਦਿਉ।
ਉਸ ਨੂੰ ਸਦਾ ਲਈ ਜਿਉਣ ਦਿਉ।
7 ਉਸ ਨੂੰ ਸਦਾ ਲਈ ਪਰਮੇਸ਼ੁਰ ਸੰਗ ਜਿਉਣ ਦਿਉ।
ਆਪਣੇ ਸੱਚੇ ਪਿਆਰ ਨਾਲ ਉਸ ਦੀ ਰੱਖਿਆ ਕਰੋ।
8 ਅਤੇ ਮੈਂ ਸਦਾ-ਸਦਾ ਤੁਹਾਡੇ ਨਾਮ ਦੀ ਉਸਤਤਿ ਕਰਾਂਗਾ।
ਹਰ ਰੋਜ਼ ਮੈਂ ਉਹੀ ਗੱਲਾਂ ਕਰਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ।
15 ਫ਼ਿਰ ਨਅਮਾਨ ਤੇ ਉਸਦੀ ਸਾਰੀ ਟੋਲੀ ਪਰਮੇਸ਼ੁਰ ਦੇ ਮਨੁੱਖ ਕੋਲ ਫ਼ਿਰ ਮੁੜ ਆਏ ਤੇ ਉਸ ਨੇ ਅਲੀਸ਼ਾ ਦੇ ਅੱਗੇ ਖਲੋ ਕੇ ਕਿਹਾ, “ਵੇਖ! ਮੈਂ ਜਾਣਦਾ ਹਾਂ ਕਿ ਇਸਰਾਏਲ ਦੀ ਧਰਤੀ ਤੋਂ ਸਿਵਾਏ ਹੋਰ ਸਾਰੀ ਧਰਤੀ ਤੇ ਕਿਤੇ ਵੀ ਪਰਮੇਸ਼ੁਰ ਨਹੀਂ ਹੈ। ਇਸ ਲਈ ਕਿਰਪਾ ਕਰਕੇ ਮੇਰੀ ਇਹ ਭੇਂਟ ਸਵੀਕਾਰ ਕਰ।”
16 ਪਰ ਅਲੀਸ਼ਾ ਨੇ ਕਿਹਾ, “ਮੈਂ ਯਹੋਵਾਹ ਦਾ ਸੇਵਕ ਹਾਂ ਤੇ ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਜਿਸਦੇ ਮੈਂ ਅੱਗੇ ਖਲੋਤਾ ਹਾਂ ਕਿ ਮੈਂ ਕੁਝ ਵੀ ਕਬੂਲ ਨਹੀਂ ਕਰਾਂਗਾ।”
ਨਅਮਾਨ ਨੇ ਅਲੀਸ਼ਾ ਨੂੰ ਉਹ ਸੁਗਾਤ ਕਬੂਲ ਕਰਨ ਲਈ ਬਹੁਤ ਜ਼ਿਦ ਕੀਤੀ ਪਰ ਅਲੀਸ਼ਾ ਨੇ ਇਨਕਾਰ ਕੀਤਾ। 17 ਤਦ ਨਅਮਾਨ ਨੇ ਆਖਿਆ, “ਜੇਕਰ ਤੂੰ। ਇਹ ਭੇਂਟ ਕਬੂਲ ਨਹੀਂ ਕਰਦਾ ਤਾਂ ਫ਼ਿਰ ਮੈਨੂੰ ਦੋ ਖੱਚਰਾਂ ਲੱਦ ਕੇ ਆਪਣੇ ਇਸਰਾਏਲ ਦੀ ਮਿੱਟੀ ਇੱਥੋਂ ਲੈ ਜਾਣ ਦੀ ਆਗਿਆ ਦੇਹ। ਉਹ ਇਸ ਲਈ ਕਿਉਂ ਕਿ ਅੱਜ ਤੋਂ ਬਾਅਦ ਮੈਂ ਹੁਣ ਕਦੇ ਵੀ ਯਹੋਵਾਹ ਤੋਂ ਬਿਨਾ ਹੋਰ ਕਿਸੇ ਦੇਵਤੇ ਦੇ ਅੱਗੇ ਜਾਂ ਹੋਮ ਦੀ ਭੇਟ ਨਹੀਂ ਚੜ੍ਹਾਵਾਂਗਾ। 18 ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਯਹੋਵਾਹ ਮੈਨੂੰ ਇਸ ਲਈ ਖਿਮਾ ਕਰੇ ਕਿ ਭਵਿੱਖ ਵਿੱਚ, ਮੇਰਾ ਮਾਲਕ ਅਰਾਮ ਦਾ ਰਾਜਾ ਜਦੋਂ ਉਪਾਸਨਾ ਕਰਨ ਲਈ ਰਿੰਮੋਨ ਦੇ ਮੰਦਰ ਵਿੱਚ ਵੜੇ, ਉਹ ਸਹਾਰੇ ਲਈ ਮੇਰੇ ਉੱਤੇ ਢਾਸਣਾ ਲਾਉਣਾ ਚਾਹਵੇਗਾ ਅਤੇ ਮੈਨੂੰ ਰਿੰਮੋਨ ਦੇ ਮੰਦਰ ਵਿੱਚ ਆਪਣਾ ਸਿਰ ਝੁਕਾਉਣਾ ਪਵੇਗਾ। ਤਾਂ ਜਦੋਂ ਇੰਝ ਵਾਪਰੇ ਤਾਂ ਇਸ ਗੱਲ ਲਈ ਯਹੋਵਾਹ ਮੈਨੂੰ ਖਿਮਾ ਕਰੇ।”
19 ਤਦ ਅਲੀਸ਼ਾ ਨੇ ਨਅਮਾਨ ਨੂੰ ਆਖਿਆ, “ਜਾਹ ਅਤੇ ਸੁਖੀ ਰਹੁ।”
ਤਦ ਨਅਮਾਨ ਉਸ ਤੋਂ ਬੋੜੀ ਦੂਰ ਚੱਲਾ ਗਿਆ।
ਪੌਲੁਸ ਦੀ ਅਗ੍ਰਿਪਾ ਨੂੰ ਮਨਾਉਣ ਦੀ ਕੋਸ਼ਿਸ਼
24 ਜਦੋਂ ਪੌਲੁਸ ਅਪਣੀ ਰੱਖਿਆ ਕਰਨ ਲਈ ਇਹ ਗੱਲਾਂ ਆਖ ਰਿਹਾ ਸੀ ਤਾਂ ਫ਼ੇਸਤੁਸ ਨੇ ਰੌਲਾ ਪਾਇਆ, “ਪੌਲੁਸ। ਤੂੰ ਪਾਗਲ ਹੈਂ। ਬਹੁਤ ਜ਼ਿਆਦਾ ਵਿਦਿਆ ਨੇ ਤੈਨੂੰ ਕਮਲਾ ਕਰ ਦਿੱਤਾ ਹੈ।”
25 ਪੌਲੁਸ ਨੇ ਆਖਿਆ, “ਹੇ ਫ਼ੇਸਤੁਸ ਬਹਾਦੁਰ। ਮੈਂ ਕਮਲਾ ਨਹੀਂ। ਜੋ ਮੈਂ ਕਹਿ ਰਿਹਾ ਹਾਂ ਸਗੋਂ ਉਹ ਸੱਚ ਹੈ। ਮੇਰੇ ਸ਼ਬਦ ਕਿਸੇ ਮੂਰਖ ਦੇ ਸ਼ਬਦ ਨਹੀਂ ਹਨ। ਜੋ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਤਰਕ ਪੂਰਣ ਹੈ। 26 ਰਾਜਾ ਅਗ੍ਰਿਪਾ ਇਨ੍ਹਾਂ ਗੱਲਾਂ ਬਾਰੇ ਜਾਣਦਾ ਹੈ ਅਤੇ ਮੈਂ ਉਸ ਨਾਲ ਖੁਲ੍ਹੇਆਮ ਬੋਲ ਸੱਕਦਾ ਹਾਂ, ਉਸ ਲਈ ਇਨ੍ਹਾਂ ਵਿੱਚੋਂ ਕੁਝ ਵੀ ਨਵਾਂ ਨਹੀਂ ਹੈ। ਕਿਉਂਕਿ ਇਹ ਸਭ ਗੱਲਾਂ ਸਭ ਦੀ ਹਾਜਰੀ ਵਿੱਚ ਹੋਈਆਂ ਨਾ ਕਿ ਗੁਪਤ ਤੌਰ ਤੇ। 27 ਰਾਜਾ ਅਗ੍ਰਿਪਾ, ਕੀ ਤੂੰ ਨਬੀਆਂ ਦੀਆਂ ਲਿਖਤਾਂ ਵਿੱਚ ਨਿਹਚਾ ਕਰਦਾ ਹੈਂ? ਮੈਂ ਜਾਣਦਾ ਹਾਂ ਕਿ ਤੂੰ ਨਿਹਚਾ ਰੱਖਦਾ ਹੈਂ।”
28 ਰਾਜਾ ਅਗ੍ਰਿਪਾ ਨੇ ਪੌਲੁਸ ਨੂੰ ਕਿਹਾ, “ਕੀ ਤੂੰ ਸੋਚਦਾ ਹੈਂ ਕਿ ਤੂੰ ਮੈਨੂੰ ਇੰਨੀ ਸੌਖੀ ਤਰ੍ਹਾਂ ਮਸੀਹੀ ਹੋਣ ਲਈ ਉਕਸਾ ਲਵੇਂਗਾ?”
29 ਪੌਲੁਸ ਨੇ ਆਖਿਆ, “ਇਹ ਔਖਾ ਹੋਵੇ ਜਾਂ ਸੌਖਾ, ਪਰ ਇਹ ਮਾਮਲਾ ਨਹੀਂ ਹੈ; ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਹੀ ਨਹੀਂ ਸਗੋਂ ਉਹ ਸਭ ਜੋ ਅੱਜ ਮੈਨੂੰ ਸੁਣ ਰਹੇ ਹਨ, ਮੇਰੇ ਵਾਂਗ ਬਚਾਏ ਜਾ ਸੱਕਣ, ਸਿਵਾਏ ਇਨ੍ਹਾਂ ਜੰਜ਼ੀਰਾਂ ਦੇ।”
2010 by World Bible Translation Center