Revised Common Lectionary (Complementary)
ਨਿਰਦੇਸ਼ਕ ਲਈ: ਗਿੱਤੀਥ ਦੀ ਸੰਗਤ ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ।
84 ਸਰਬ ਸ਼ਕਤੀਮਾਨ ਯਹੋਵਾਹ, ਤੁਹਾਡਾ ਮੰਦਰ ਸੱਚਮੁੱਚ ਹੀ ਪਿਆਰਾ ਹੈ।
2 ਯਹੋਵਾਹ, ਮੈਂ ਤੁਹਾਡੇ ਮੰਦਰ ਵਿੱਚ ਦਾਖਲ ਹੋਣ ਲਈ ਹੋਰ ਵੱਧੇਰੇ ਇੰਤਜ਼ਾਰ ਨਹੀਂ ਕਰ ਸੱਕਦਾ।
ਮੈਂ ਇੰਨਾ ਉਤਸਾਹਿਤ ਹਾਂ।
ਮੇਰੇ ਸ਼ਰੀਰ ਦਾ ਰੋਮ-ਰੋਮ ਜਿਉਂਦੇ ਪਰਮੇਸ਼ੁਰ ਦਾ ਸੰਗ ਚਾਹੁੰਦਾ ਹੈ।
3 ਯਹੋਵਾਹ ਸਰਬ ਸ਼ਕਤੀਮਾਨ, ਮੇਰੇ ਰਾਜੇ, ਮੇਰੇ ਪਰਮੇਸ਼ੁਰ,
ਪੰਛੀਆਂ ਨੇ ਵੀ ਤੇਰੇ ਮੰਦਰ ਵਿੱਚ ਘਰ ਬਣਾ ਲਿਆ ਹੈ।
ਉਹ ਤੁਹਾਡੀ ਜਗਵੇਦੀ ਨੇੜੇ ਆਪਣੇ ਆਲ੍ਹਣੇ ਬਣਾਉਂਦੇ ਹਨ
ਅਤੇ ਉੱਥੇ ਹੀ ਉਹ ਆਪਣੇ ਬੱਚੇ ਪੈਦਾ ਕਰਦੇ ਹਨ।
4 ਤੁਹਾਡੇ ਮੰਦਰ ਵਿੱਚ ਰਹਿਣ ਵਾਲੇ ਲੋਕ ਬਹੁਤ ਸੁਭਾਗੇ ਹਨ।
ਉਹ ਹਾਲੇ ਵੀ ਤੁਹਾਡੀ ਉਸਤਤਿ ਕਰ ਰਹੇ ਹਨ।
5 ਦਿਲਾਂ ਅੰਦਰ ਗੀਤ ਲੈ ਕੇ ਆਉਣ ਵਾਲੇ ਲੋਕ
ਤੁਹਾਡੇ ਮੰਦਰ ਵਿੱਚ ਬਹੁਤ ਖੁਸ਼ ਹਨ।
6 ਉਹ ਬਾਕਾ ਵਾਦੀ ਵਿੱਚੋਂ ਦੀ ਸਫ਼ਰ ਕਰਦੇ ਹਨ
ਜਿਹੜੀ ਪਰਮੇਸ਼ੁਰ ਨੇ ਚਸ਼ਮੇ ਵਾਂਗ ਬਣਾਈ ਹੈ।
ਪਤਝੜ ਦੀ ਵਰੱਖਾ ਪਾਣੀ ਦੇ ਤਲਾ ਬਣਾਉਂਦੀ ਹੈ।
7 ਉਹ ਲੋਕੀਂ ਸੀਯੋਨ ਵੱਲ ਜਾਂਦੇ ਆਪਣੇ ਰਾਹ ਉੱਤੇ ਸ਼ਹਿਰੋਂ-ਸ਼ਹਿਰ ਸਫ਼ਰ ਕਰਦੇ ਹਨ
ਜਿੱਥੇ ਉਹ ਆਪਣੇ ਪਰਮੇਸ਼ੁਰ ਨੂੰ ਮਿਲਣਗੇ।
17 ਇਹੀ ਹੈ ਜੋ ਯਹੋਵਾਹ ਸਰਬ-ਸ਼ਕਤੀਮਾਨ ਆਖਦਾ ਹੈ:
“ਹੁਣ, ਇਨ੍ਹਾਂ ਗੱਲਾਂ ਬਾਰੇ ਸੋਚੋ!
ਉਨ੍ਹਾਂ ਔਰਤਾਂ ਨੂੰ ਸੱਦੋ ਜਿਹੜੀਆਂ ਪੈਸੇ ਲੈ ਕੇ ਨੜੋਇਆਂ ਉੱਤੇ ਵੈਣ ਪਾਉਂਦੀਆਂ ਨੇ।
ਉਨ੍ਹਾਂ ਔਰਤਾਂ ਨੂੰ ਸੱਦੋ, ਜਿਹੜੀਆਂ ਇਸ ਕੰਮ ਵਿੱਚ ਮਾਹਰ ਨੇ।
18 ਲੋਕੀ ਆਖਦੇ ਨੇ,
ਇਨ੍ਹਾਂ ਔਰਤਾਂ ਨੂੰ ਛੇਤੀ ਸਾਡੇ ਲਈ
ਵੈਣ ਪਾਉਣ ਲਈ ਆਉਣ ਦਿਓ।
ਫ਼ੇਰ ਸਾਡੀਆਂ ਅੱਖਾਂ ਹੰਝੂਆਂ ਨਾਲ ਭਰ ਜਾਣਗੀਆਂ
ਅਤੇ ਸਾਡੀਆਂ ਅੱਖਾਂ ਵਿੱਚੋਂ ਹੰਝੂਆਂ ਦੀਆਂ ਧਾਰਾਂ ਵਗ ਪੈਣਗੀਆਂ।”
19 “ਸੀਯੋਨ ਤੋਂ ਰੋਣ ਦੀਆਂ ਉੱਚੀਆਂ ਅਵਾਜ਼ਾਂ ਆ ਰਹੀਆਂ ਨੇ।
‘ਅਸੀਂ ਸੱਚਮੁੱਚ ਤਬਾਹ ਹੋ ਰਹੇ ਹਾਂ!
ਅਸੀਂ ਸੱਚਮੁੱਚ ਸ਼ਰਮਸਾਰ ਹਾਂ!
ਸਾਨੂੰ ਆਪਣੀ ਧਰਤੀ ਛੱਡਣੀ ਪੈਣੀ ਹੈ ਕਿਉਂ ਕਿ ਸਾਡੇ ਘਰ ਤਬਾਹ ਹੋ ਗਏ ਹਨ।
ਸਾਡੇ ਘਰ ਮਲਵੇ ਦੇ ਢੇਰ ਹਨ।’”
20 ਯਹੂਦਾਹ ਦੀਓ ਔਰਤੋਂ, ਹੁਣ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ।
ਯਹੋਵਾਹ ਦੇ ਮੂੰਹ ਤੋਂ ਨਿਕਲਦੇ ਸ਼ਬਦਾਂ ਨੂੰ ਸੁਣ ਲਵੋ!
ਯਹੋਵਾਹ ਆਖਦਾ ਹੈ, “ਆਪਣੀਆਂ ਧੀਆਂ ਨੂੰ ਸਿੱਖਾਉ ਕਿ ਉੱਚੀ ਰੋਣਾ ਹੈ
ਜਿਵੇਂ ਹਰ ਔਰਤ ਨੂੰ ਇਹ ਅਲਾਹੁਣੀ ਸਿੱਖਣੀ ਚਾਹੀਦੀ ਹੈ।
21 ਮੌਤ ਆ ਗਈ ਹੈ।
ਮੌਤ ਸਾਡੀਆਂ ਖਿੜਕੀਆਂ ਬਾਣੀਂ ਚੜ੍ਹ ਗਈ ਹੈ।
ਮੌਤ ਸਾਡੇ ਮਹਿਲਾਂ ਅੰਦਰ ਆਈ।
ਮੌਤ ਗਲੀ ਵਿੱਚ ਖੇਡਦਿਆਂ ਸਾਡੇ ਬੱਚਿਆਂ ਨੂੰ ਆਈ ਹੈ।
ਮੌਤ ਸਾਡੇ ਗੱਭਰੂਆਂ ਨੂੰ ਆਈ ਹੈ ਜਿਹੜੇ ਪਰ੍ਹਿਆਂ ਅੰਦਰ ਮਿਲਦੇ ਨੇ।”
22 “ਯਹੋਵਾਹ ਆਖਦਾ ਹੈ,
‘ਮੁਰਦਾ ਲਾਸ਼ਾਂ ਖੇਤਾਂ ਅੰਦਰ ਗੋਹੇ ਵਾਂਗਰਾਂ, ਕਿਸਾਨਾਂ ਦੁਆਰਾ ਮੈਦਾਨਾਂ ਉੱਤੇ ਵੱਢੇ ਹੋਏ ਛੱਡੇ ਗਏ ਅਨਾਜ ਵਾਂਗ ਪਈਆਂ ਹੋਣਗੀਆਂ।
ਪਰ ਓੱਥੇ ਉਨ੍ਹਾਂ ਨੂੰ ਕੋਈ ਸਮੇਟਣ ਵਾਲਾ ਨਹੀਂ ਹੋਵੇਗਾ।’”
23 ਯਹੋਵਾਹ ਆਖਦਾ ਹੈ:
“ਸਿਆਣੇ ਲੋਕਾਂ ਨੂੰ ਆਪਣੀ ਸਿਆਣਪ ਦੀਆਂ ਫੜਾਂ ਨਹੀਂ ਮਾਰਨੀਆਂ ਚਾਹੀਦੀਆਂ।
ਤਾਕਤਵਰ ਲੋਕਾਂ ਨੂੰ ਆਪਣੀ ਤਾਕਤ ਦੀਆਂ ਫਢ਼ਾਂ ਨਹੀਂ ਮਾਰਨੀਆਂ ਚਾਹੀਦੀਆਂ।
ਅਮੀਰ ਲੋਕਾਂ ਨੂੰ ਆਪਣੀ ਦੌਲਤ ਦੀਆਂ ਫ਼ਢ਼ਾਂ ਨਹੀਂ ਮਾਰਨੀਆਂ ਚਾਹੀਦੀਆਂ।
24 ਪਰ ਜੇ ਕੋਈ ਫ਼ਢ਼ਾਂ ਮਾਰਨਾ ਹੀ ਚਾਹੁੰਦਾ ਹੈ ਤਾਂ ਉਸ ਨੂੰ ਇਨ੍ਹਾਂ ਗੱਲਾਂ ਦੀਆਂ ਫ਼ਢ਼ਾਂ ਮਾਰਨ ਦਿਓ:
ਉਸ ਨੂੰ ਫ਼ਢ਼ਾਂ ਮਾਰਨ ਦਿਓ ਕਿ ਉਸ ਨੇ ਮੈਨੂੰ ਜਾਨਣਾ ਸਿੱਖਿਆ।
ਉੱਸਨੂੰ ਫਢ਼ਾਂ ਮਾਰਨ ਦਿਓ ਕਿ ਉਹ ਸਮਝਦਾ ਹੈ ਕਿ ਮੈਂ ਯਹੋਵਾਹ ਹਾਂ,
ਕਿ ਮੈਂ ਮਿਹਰਬਾਨ ਅਤੇ ਨਿਰਪੱਖ ਹਾਂ,
ਕਿ ਮੈਂ ਧਰਤੀ ਉੱਤੇ ਸ਼ੁਭ ਗੱਲਾਂ ਕਰਦਾ ਹਾਂ।
ਮੈਂ ਇਨ੍ਹਾਂ ਗੱਲਾਂ ਨੂੰ ਪਿਆਰ ਕਰਦਾ ਹਾਂ।”
ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
25 ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਸਮਾਂ ਆ ਰਿਹਾ ਹੈ ਜਦੋਂ ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਸਿਰਫ਼ ਸਰੀਰਕ ਤੌਰ ਤੇ ਹੀ ਸੁੰਨਤ ਕਰਵਾਈ ਹੈ। 26 ਮੈਂ ਮਿਸਰ, ਯਹੂਦਾਹ, ਅਦੋਮ, ਅੰਮੋਨ, ਮੋਆਬ ਕੌਮਾਂ ਦੇ ਲੋਕਾਂ ਅਤੇ ਉਨ੍ਹਾਂ ਸਾਰੇ ਲੋਕਾਂ ਬਾਰੇ ਗੱਲਾਂ ਕਰ ਰਿਹਾ ਹਾਂ ਜਿਹੜੇ ਮਾਰੂਬਲ ਅੰਦਰ ਰਹਿੰਦੇ ਹਨ। ਉਨ੍ਹਾਂ ਮੁਲਕਾਂ ਦੇ ਲੋਕਾਂ ਦੀ ਸੱਚਮੁੱਚ ਸਰੀਰਕ ਤੌਰ ਤੇ ਸੁੰਨਤ ਕੀਤੀ ਗਈ ਸੀ। ਪਰ ਇਸਰਾਏਲ ਦੇ ਪਰਿਵਾਰ ਦੇ ਲੋਕਾਂ ਦੀ ਦਿਲਾਂ ਅੰਦਰ ਸੁੰਨਤ ਨਹੀਂ ਸੀ ਕੀਤੀ ਗਈ।”
ਆਖਰੀ ਉਪਦੇਸ਼
10 ਪਰ ਤੁਸੀਂ ਮੇਰੇ ਬਾਰੇ ਸਾਰਾ ਕੁਝ ਜਾਣਦੇ ਹੋ। ਤੁਸੀਂ ਜਾਣਦੇ ਹੀ ਹੋ ਕਿ ਮੈਂ ਕਿਹੜੀ ਗੱਲ ਦਾ ਉਪਦੇਸ਼ ਦਿੰਦਾ ਹਾਂ ਅਤੇ ਕਿਸ ਤਰ੍ਹਾਂ ਦਾ ਜੀਵਨ ਜਿਉਂਦਾ ਹਾਂ। ਤੁਸੀਂ ਮੇਰੇ ਜੀਵਨ ਦੇ ਉਦੇਸ਼ ਬਾਰੇ ਜਾਣਦੇ ਹੋ। ਤੁਸੀਂ ਮੇਰੇ ਵਿਸ਼ਵਾਸ, ਮੇਰੇ ਸਬਰ ਅਤੇ ਮੇਰੇ ਪ੍ਰੇਮ ਬਾਰੇ ਜਾਣਦੇ ਹੋ। ਤੁਸੀਂ ਜਾਣਦੇ ਹੋ ਕਿ ਮੈਂ ਕਦੇ ਵੀ ਕੋਸ਼ਿਸ਼ ਕਰਨ ਤੋਂ ਨਹੀਂ ਰੁਕਦਾ। 11 ਤੁਸੀਂ ਮੇਰੀਆਂ ਮੁਸੀਬਤਾਂ ਅਤੇ ਮੈਨੂੰ ਸਤਾਏ ਜਾਣ ਬਾਰੇ ਜਾਣਦੇ ਹੋ। ਤੁਸੀਂ ਉਨ੍ਹਾਂ ਸਭ ਗੱਲਾਂ ਬਾਰੇ ਜਾਣਦੇ ਹੋ ਜੋ ਅੰਤਾਕਿਯਾ, ਇੱਕੋਨਿਯੁਮ, ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰੀਆਂ ਸਨ। ਤੁਹਾਨੂੰ ਉਨ੍ਹਾਂ ਤਸੀਹਿਆਂ ਬਾਰੇ ਪਤਾ ਹੈ ਜੋ ਮੈਂ ਇਨ੍ਹਾਂ ਥਾਵਾਂ ਤੇ ਸਹਿਨ ਕੀਤੇ। ਪਰ ਪ੍ਰਭੂ ਨੇ ਮੈਨੂੰ ਉਨ੍ਹਾਂ ਸਾਰੀਆਂ ਔਕੜਾਂ ਤੋਂ ਬਚਾਇਆ। 12 ਹਰ ਕੋਈ ਜਿਹੜਾ ਮਸੀਹ ਯਿਸੂ ਵਿੱਚ ਉਸੇ ਢੰਗ ਨਾਲ ਜਿਉਣਾ ਚਾਹੁੰਦਾ ਹੈ ਜਿਵੇਂ ਪਰਮੇਸ਼ੁਰ ਚਾਹੁੰਦਾ, ਉਹ ਸਤਾਇਆ ਜਾਵੇਗਾ। 13 ਇਹ ਲੋਕ ਜਿਹੜੇ ਬੁਰੇ ਹਨ ਤੇ ਹੋਰਾਂ ਨੂੰ ਧੋਖਾ ਦਿੰਦੇ ਹਨ ਦਿਨੋ ਦਿਨ ਹੋਰ ਭੈੜੇ ਹੁੰਦੇ ਜਾਣਗੇ। ਉਹ ਹੋਰਾਂ ਲੋਕਾਂ ਨੂੰ ਮੂਰਖ ਬਨਾਉਣਗੇ, ਪਰ ਉਹ ਆਪਣੇ ਆਪ ਨੂੰ ਵੀ ਮੂਰਖ ਬਣਾ ਰਹੇ ਹੋਣਗੇ।
14 ਪਰ ਤੁਹਾਨੂੰ ਉਨ੍ਹਾਂ ਉਪਦੇਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ ਜਿਹੜੇ ਤੁਸੀਂ ਸਿੱਖੇ ਹਨ। ਤੁਸੀਂ ਜਾਣਦੇ ਹੋ ਕਿ ਇਹ ਉਪਦੇਸ਼ ਸੱਚੇ ਹਨ। ਤੁਸੀਂ ਜਾਣਦੇ ਹੋ ਕਿ ਤੁਸੀਂ ਉਨ੍ਹਾਂ ਤੇ ਭਰੋਸਾ ਕਰ ਸੱਕਦੇ ਹੋ ਜਿਨ੍ਹਾਂ ਨੇ ਤੁਹਾਨੂੰ ਉਹ ਗੱਲਾਂ ਸਿੱਖਾਈਆਂ। 15 ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ।
2010 by World Bible Translation Center