Revised Common Lectionary (Complementary)
7 “ਅਸੀਂ ਜਾਣਦੇ ਹਾਂ ਕਿ ਉਨ੍ਹਾਂ ਗੱਲਾਂ ਵਿੱਚ ਸਾਡਾ ਕਸੂਰ ਹੈ।
ਹੁਣ ਅਸੀਂ ਆਪਣੇ ਪਾਪਾਂ ਕਾਰਣ ਦੁੱਖ ਭੋਗ ਰਹੇ ਹਾਂ।
ਯਹੋਵਾਹ ਜੀ, ਸਾਡੇ ਲਈ ਕੋਈ, ਆਪਣੀ ਨੇਕ-ਨਾਮੀ ਵਾਸਤੇ ਚਾਰਾ ਕਰੋ।
ਅਸੀਂ ਮੰਨਦੇ ਹਾਂ ਕਿ ਅਸੀਂ ਤੁਹਾਨੂੰ ਕਈ ਵਾਰੀ ਛੱਡ ਦਿੱਤਾ ਸੀ।
ਅਸੀਂ ਤੁਹਾਡੇ ਖਿਲਾਫ਼ ਪਾਪ ਕੀਤੇ ਨੇ।
8 ਹੇ ਪਰਮੇਸ਼ੁਰ, ਤੁਸੀਂ ਇਸਰਾਏਲ ਲਈ ਉਮੀਦ ਹੋ!
ਤੁਸੀਂ ਇਸਰਾਏਲ ਨੂੰ ਮੁਸੀਬਤਾਂ ਵੇਲੇ ਬਚਾਉਂਦੇ ਹੋ।
ਪਰ ਹੁਣ ਇਉਂ ਲੱਗਦਾ ਹੈ ਜਿਵੇਂ ਤੁਸੀਂ ਇਸ ਧਰਤੀ ਲਈ ਅਜਨਬੀ ਹੋ।
ਇੰਝ ਜਾਪਦਾ ਹੈ ਜਿਵੇਂ ਤੁਸੀਂ ਰਾਤ ਕੱਟਣ ਵਾਲੇ ਇੱਕ ਮੁਸਾਫ਼ਿਰ ਹੋਵੋਁ।
9 ਤੁਸੀਂ ਉਸ ਆਦਮੀ ਵਰਗੇ ਲੱਗਦੇ ਹੋ, ਜਿਸ ਉੱਤੇ ਘਾਤ ਲਾਕੇ ਹਮਲਾ ਕੀਤਾ ਗਿਆ ਹੋਵੇ।
ਤੁਸੀਂ ਉਸ ਫ਼ੌਜੀ ਵਰਗੇ ਜਾਪਦੇ ਹੋ ਜਿਸ ਕੋਲ ਕਿਸੇ ਨੂੰ ਬਚਾਉਣ ਦੀ ਸ਼ਕਤੀ ਨਹੀਂ।
ਪਰ ਯਹੋਵਾਹ ਜੀ ਤੁਸੀਂ ਸਾਡੇ ਸੰਗ ਹੋ।
ਅਸੀਂ ਤੁਹਾਡੇ ਨਾਮ ਨਾਲ ਸੱਦੇ ਜਾਂਦੇ ਹਾਂ, ਇਸ ਲਈ ਸਾਨੂੰ ਬੇਸਹਾਰਾ ਨਾ ਛੱਡੋ!”
10 ਇਹੀ ਹੈ ਜੋ ਯਹੋਵਾਹ ਯਹੂਦਾਹ ਦੇ ਲੋਕਾਂ ਲਈ ਆਖਦਾ ਹੈ, “ਸੱਚਮੁੱਚ ਯਹੂਦਾਹ ਦੇ ਲੋਕ ਮੈਨੂੰ ਛੱਡਣਾ ਪਸੰਦ ਕਰਦੇ ਨੇ, ਉਹ ਲੋਕ ਮੈਨੂੰ ਛੱਡਣ ਤੋਂ ਆਪਣੇ-ਆਪ ਨੂੰ ਨਹੀਂ ਰੋਕਦੇ। ਇਸ ਲਈ ਹੁਣ, ਯਹੋਵਾਹ ਉਨਾਂ ਨੂੰ ਪ੍ਰਵਾਨ ਨਹੀਂ ਕਰੇਗਾ। ਹੁਣ ਯਹੋਵਾਹ ਉਨ੍ਹਾਂ ਦੇ ਮੰਦੇ ਕਾਰਿਆਂ ਨੂੰ ਚੇਤੇ ਕਰੇਗਾ। ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦੇਵੇਗਾ।”
19 ਲੋਕ ਆਖਦੇ ਨੇ, “ਯਹੋਵਾਹ ਜੀ, ਕੀ ਤੁਸੀਂ ਪੂਰੀ ਤਰ੍ਹਾਂ ਯਹੂਦਾਹ ਦੀ ਕੌਮ ਨੂੰ ਰੱਦ ਕਰ ਦਿੱਤਾ ਹੈ?
ਯਹੋਵਾਹ ਜੀ, ਕੀ ਤੁਸੀਂ ਸੀਯੋਨ ਨੂੰ ਨਫ਼ਰਤ ਕਰਦੇ ਹੋ?
ਤੁਸੀਂ ਸਾਨੂੰ ਬੁਰੀ ਤਰ੍ਹਾਂ ਮਾਰਿਆ ਹੈ ਕਿ ਅਸੀਂ ਫ਼ੇਰ ਤੋਂ ਰਾਜ਼ੀ ਨਹੀਂ ਹੋ ਸੱਕਦੇ।
ਤੁਸੀਂ ਇਸ ਤਰ੍ਹਾਂ ਕਿਉਂ ਕੀਤਾ?
ਅਸੀਂ ਸ਼ਾਂਤੀ ਦੀ ਉਮੀਦ ਕਰ ਰਹੇ ਸਾਂ,
ਪਰ ਕੁਝ ਵੀ ਚੰਗਾ ਨਹੀਂ ਵਾਪਰਿਆ।
ਅਸੀਂ ਸ਼ਫ਼ਾ ਦੇ ਵਕਤ ਦੀ ਉਮੀਦ ਕਰ ਰਹੇ ਸਾਂ,
ਪਰ ਸਾਨੂੰ ਆਤੰਕ ਹੀ ਮਿਲਿਆ।
20 ਯਹੋਵਾਹ ਜੀ, ਅਸੀਂ ਜਾਣਦੇ ਹਾਂ ਕਿ ਅਸੀਂ ਬੁਰੇ ਲੋਕ ਹਾਂ,
ਅਸੀਂ ਜਾਣਦੇ ਹਾਂ ਕਿ ਸਾਡੇ ਪੁਰਖਿਆਂ ਨੇ ਮੰਦਾ ਕੀਤਾ ਸੀ।
ਹਾਂ, ਅਸਾਂ ਤੁਹਾਡੇ ਖਿਲਾਫ਼ ਪਾਪ ਕੀਤਾ ਸੀ।
21 ਯਹੋਵਾਹ ਜੀ, ਆਪਣੀ ਨੇਕ-ਨਾਮੀ ਲਈ ਸਾਨੂੰ ਦੂਰ ਨਾ ਧੱਕੋ।
ਆਪਣੇ ਪਰਤਾਪਵਾਨ ਸਿੰਘਾਸਣ ਦੀ ਇੱਜ਼ਤ ਨਾ ਖੋਹਵੋ।
ਸਾਡੇ ਨਾਲ ਕੀਤੇ ਆਪਣੇ ਇਕਰਾਰ ਨੂੰ ਚੇਤੇ ਕਰੋ।
ਉਸ ਇਕਰਾਰ ਨੂੰ ਨਾ ਤੋੜੋ।
22 ਵਿਦੇਸ਼ੀ ਬੁੱਤਾਂ ਕੋਲ ਵਰੱਖਾ ਲਿਆਉਣ ਦੀ ਸ਼ਕਤੀ ਨਹੀਂ।
ਅਕਾਸ਼ ਕੋਲ ਮੀਂਹ ਦੇ ਛਰਾਟੇ ਹੇਠਾਂ ਸੁੱਟਣ ਦੀ ਸ਼ਕਤੀ ਨਹੀਂ ਹੈ।
ਤੁਸੀਂ ਹੀ ਸਾਡੀ ਇੱਕ ਲੌਤੀ ਉਮੀਦ ਹੋ।
ਤੁਸੀਂ ਹੀ ਹੋ ਜਿਸਨੇ ਇਹ ਸਾਰੀਆਂ ਚੀਜ਼ਾਂ ਸਾਜੀਆਂ।”
ਨਿਰਦੇਸ਼ਕ ਲਈ: ਗਿੱਤੀਥ ਦੀ ਸੰਗਤ ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ।
84 ਸਰਬ ਸ਼ਕਤੀਮਾਨ ਯਹੋਵਾਹ, ਤੁਹਾਡਾ ਮੰਦਰ ਸੱਚਮੁੱਚ ਹੀ ਪਿਆਰਾ ਹੈ।
2 ਯਹੋਵਾਹ, ਮੈਂ ਤੁਹਾਡੇ ਮੰਦਰ ਵਿੱਚ ਦਾਖਲ ਹੋਣ ਲਈ ਹੋਰ ਵੱਧੇਰੇ ਇੰਤਜ਼ਾਰ ਨਹੀਂ ਕਰ ਸੱਕਦਾ।
ਮੈਂ ਇੰਨਾ ਉਤਸਾਹਿਤ ਹਾਂ।
ਮੇਰੇ ਸ਼ਰੀਰ ਦਾ ਰੋਮ-ਰੋਮ ਜਿਉਂਦੇ ਪਰਮੇਸ਼ੁਰ ਦਾ ਸੰਗ ਚਾਹੁੰਦਾ ਹੈ।
3 ਯਹੋਵਾਹ ਸਰਬ ਸ਼ਕਤੀਮਾਨ, ਮੇਰੇ ਰਾਜੇ, ਮੇਰੇ ਪਰਮੇਸ਼ੁਰ,
ਪੰਛੀਆਂ ਨੇ ਵੀ ਤੇਰੇ ਮੰਦਰ ਵਿੱਚ ਘਰ ਬਣਾ ਲਿਆ ਹੈ।
ਉਹ ਤੁਹਾਡੀ ਜਗਵੇਦੀ ਨੇੜੇ ਆਪਣੇ ਆਲ੍ਹਣੇ ਬਣਾਉਂਦੇ ਹਨ
ਅਤੇ ਉੱਥੇ ਹੀ ਉਹ ਆਪਣੇ ਬੱਚੇ ਪੈਦਾ ਕਰਦੇ ਹਨ।
4 ਤੁਹਾਡੇ ਮੰਦਰ ਵਿੱਚ ਰਹਿਣ ਵਾਲੇ ਲੋਕ ਬਹੁਤ ਸੁਭਾਗੇ ਹਨ।
ਉਹ ਹਾਲੇ ਵੀ ਤੁਹਾਡੀ ਉਸਤਤਿ ਕਰ ਰਹੇ ਹਨ।
5 ਦਿਲਾਂ ਅੰਦਰ ਗੀਤ ਲੈ ਕੇ ਆਉਣ ਵਾਲੇ ਲੋਕ
ਤੁਹਾਡੇ ਮੰਦਰ ਵਿੱਚ ਬਹੁਤ ਖੁਸ਼ ਹਨ।
6 ਉਹ ਬਾਕਾ ਵਾਦੀ ਵਿੱਚੋਂ ਦੀ ਸਫ਼ਰ ਕਰਦੇ ਹਨ
ਜਿਹੜੀ ਪਰਮੇਸ਼ੁਰ ਨੇ ਚਸ਼ਮੇ ਵਾਂਗ ਬਣਾਈ ਹੈ।
ਪਤਝੜ ਦੀ ਵਰੱਖਾ ਪਾਣੀ ਦੇ ਤਲਾ ਬਣਾਉਂਦੀ ਹੈ।
7 ਉਹ ਲੋਕੀਂ ਸੀਯੋਨ ਵੱਲ ਜਾਂਦੇ ਆਪਣੇ ਰਾਹ ਉੱਤੇ ਸ਼ਹਿਰੋਂ-ਸ਼ਹਿਰ ਸਫ਼ਰ ਕਰਦੇ ਹਨ
ਜਿੱਥੇ ਉਹ ਆਪਣੇ ਪਰਮੇਸ਼ੁਰ ਨੂੰ ਮਿਲਣਗੇ।
6 ਮੇਰਾ ਜੀਵਨ ਪਰਮੇਸ਼ੁਰ ਦੀ ਭੇਟਾ ਕੀਤਾ ਜਾ ਰਿਹਾ ਹੈ। ਇਸ ਜੀਵਨ ਨੂੰ ਛੱਡਣ ਦਾ ਸਮਾਂ ਆ ਚੁੱਕਿਆ ਹੈ। 7 ਮੈਂ ਚੰਗਾ ਯੁੱਧ ਲੜਿਆ ਹਾਂ। ਮੈਂ ਦੌੜ ਪੂਰੀ ਕੀਤੀ ਹੈ। ਮੈਂ ਸੱਚੇ ਵਿਸ਼ਵਾਸ ਦਾ ਅਨੁਸਰਣ ਕੀਤਾ ਹੈ। 8 ਹੁਣ ਧਾਰਮਿਕਤਾ ਦਾ ਇੱਕ ਤਾਜ ਮੇਰੀ ਉਡੀਕ ਕਰ ਰਿਹਾ ਹੈ ਪਰਮੇਸ਼ੁਰ ਹੀ ਹੈ ਜਿਹੜਾ ਨਿਰਪੱਖ ਨਿਆਂ ਕਰਦਾ ਹੈ ਉਸ ਦਿਨ ਉਹ ਮੈਨੂੰ ਇੱਕ ਤਾਜ ਦੇਵੇਗਾ। ਉਹ ਇਹ ਤਾਜ ਸਿਰਫ਼ ਮੈਨੂੰ ਹੀ ਨਹੀਂ ਦੇਵੇਗਾ, ਸਗੋਂ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੀ ਦੇਵੇਗਾ ਜਿਹੜੇ ਤਾਂਘ ਨਾਲ ਉਸ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਨ।
16 ਜਦੋਂ ਮੈਂ ਪਹਿਲੀ ਅਜ਼ਮਾਇਸ਼ ਵੇਲੇ ਆਪਣਾ ਬਚਾ ਕੀਤਾ, ਕਿਸੇ ਨੇ ਵੀ ਮੇਰੀ ਸਹਾਇਤਾ ਨਹੀਂ ਕੋਈ ਮੈਨੂੰ ਛੱਡ ਗਿਆ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਮਾਫ਼ ਕਰ ਦੇਵੇ। 17 ਔਰ ਪ੍ਰਭੂ ਉੱਥੇ ਮੇਰੇ ਨਾਲ ਸੀ। ਉਸ ਨੇ ਮੈਨੂੰ ਤਾਕਤ ਦਿੱਤੀ ਤਾਂ ਕਿ ਮੈਂ ਪੂਰੀ ਤਰ੍ਹਾਂ ਗੈਰ-ਯਹੂਦੀਆਂ ਨੂੰ ਖੁਸ਼ਖਬਰੀ ਦੱਸ ਸੱਕਾਂ। ਪ੍ਰਭੂ ਚਾਹੁੰਦਾ ਸੀ ਕਿ ਸਾਰੇ ਗੈਰ-ਯਹੂਦੀ ਉਸ ਖੁਸ਼ਖਬਰੀ ਨੂੰ ਸੁਨਣ। ਇਸ ਲਈ ਮੈਂ ਸ਼ੇਰ ਦੇ ਮੂੰਹੋਂ ਬਚਾਇਆ ਗਿਆ ਸੀ। 18 ਜਦੋਂ ਕੋਈ ਵਿਅਕਤੀ ਮੈਨੂੰ ਸੁਰੱਖਿਅਤ ਆਪਣੇ ਸੁਵਰਗੀ ਰਾਜ ਵਿੱਚ ਲੈ ਜਾਵੇਗਾ। ਪ੍ਰਭੂ ਨੂੰ ਸਦਾ ਅਤੇ ਸਦਾ ਲਈ ਮਹਿਮਾ।
ਪਰਮੇਸ਼ੁਰ ਨੂੰ ਨਿਮ੍ਰਤਾ ਨਾਲ ਬੇਨਤੀ
9 ਉੱਥੇ ਕੁਝ ਲੋਕ ਸਨ ਜੋ ਆਪਣੇ-ਆਪ ਨੂੰ ਬਹੁਤ ਭਲਾ ਸਮਝਦੇ ਸਨ। ਉਹ ਬਾਕੀ ਲੋਕਾਂ ਨੂੰ ਆਪਣੇ ਨਾਲੋਂ ਹੀਣੇ ਮੰਨਦੇ ਸਨ। ਤਾਂ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ। 10 “ਇੱਕ ਵਾਰ ਇੱਕ ਫਰੀਸੀ ਅਤੇ ਇੱਕ ਮਸੂਲੀਆ ਸੀ। ਇੱਕ ਦਿਨ ਉਹ ਦੋਵੇ ਇਕੱਠੇ ਪ੍ਰਾਰਥਨਾ ਕਰਨ ਲਈ ਮੰਦਰ ਗਏ। 11 ਫਰੀਸੀ ਮਸੂਲੀਏ ਕੋਲੋਂ ਦੂਰ ਅਲੱਗ ਪ੍ਰਾਰਥਨਾ ਕਰਨ ਲਈ ਖੜ੍ਹਾ ਹੋਇਆ। ਜਦੋਂ ਫਰੀਸੀ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਨੇ ਆਖਿਆ, ‘ਹੇ ਪਰਮੇਸ਼ੁਰ! ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਬਾਕੀ ਲੋਕਾਂ ਵਾਂਗ ਭੈੜਾ ਨਹੀਂ ਹਾਂ। ਮੈਂ ਕੋਈ ਚੋਰ ਜਾਂ ਧੋਖੇਬਾਜ ਜਾਂ ਕੋਈ ਬਦਕਾਰ ਨਹੀਂ ਹਾਂ। ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਇਸ ਮਸੂਲੀਏ ਨਾਲੋਂ ਚੰਗਾ ਹਾਂ। 12 ਮੈਂ ਚੰਗਾ ਹਾਂ, ਮੈਂ ਹਫਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।’
13 “ਮਸੂਲੀਆ ਇੱਕ ਖੂੰਜੇ ਵਿੱਚ ਖੜ੍ਹਾ ਹੋ ਗਿਆ, ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ, ਉਸ ਨੇ ਆਪਣਾ ਸਿਰ ਵੀ ਸਵਰਗ ਵੱਲ ਚੁੱਕਣ ਦੀ ਦਲੇਰੀ ਨਾ ਕੀਤੀ। ਉਸ ਨੇ ਪਰਮੇਸ਼ੁਰ ਅੱਗੇ ਆਪਣੇ-ਆਪ ਨੂੰ ਬੜਾ ਨਿਮਾਣਾ ਪ੍ਰਗਟ ਕੀਤਾ ਅਤੇ ਆਖਿਆ, ‘ਹੇ ਪਰਮੇਸ਼ੁਰ! ਮੇਰੇ ਤੇ ਮਿਹਰ ਕਰ! ਮੈਂ ਇੱਕ ਪਾਪੀ ਹਾਂ!’ 14 ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਆਦਮੀ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਬਣਕੇ ਘਰ ਗਿਆ, ਪਰ ਫਰੀਸੀ ਜਿਸਨੇ ਆਪਣੇ-ਆਪ ਨੂੰ ਇੱਕ ਚੰਗਾ ਆਦਮੀ ਸਮਝਿਆ, ਧਰਮੀ ਨਹੀਂ ਸੀ। ਕੋਈ ਵੀ ਜੋ ਆਪਣੇ-ਆਪ ਨੂੰ ਉੱਚਾ ਚੁੱਕਦਾ ਹੈ ਨੀਵਾਂ ਕੀਤਾ ਜਾਵੇਗਾ ਅਤੇ ਜੋ ਵਿਅਕਤੀ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਸੋ ਉੱਚਾ ਚੁੱਕਿਆ ਜਾਵੇਗਾ।”
2010 by World Bible Translation Center