Revised Common Lectionary (Complementary)
ਦਾਊਦ ਦਾ ਇੱਕ ਭੱਗਤੀ ਗੀਤ।
32 ਬੰਦਾ ਬਹੁਤ ਪ੍ਰਸੰਨ ਹੁੰਦਾ ਹੈ,
ਜਦੋਂ ਉਸ ਦੇ ਪਾਪ ਬਖਸ਼ੇ ਜਾਂਦੇ ਹਨ। ਉਹ ਬੰਦਾ ਬਹੁਤ ਸੁਭਾਗਾ ਹੈ
ਜਦੋਂ ਉਸ ਦੇ ਪਾਪ ਮਿਟਾਏ ਜਾਂਦੇ ਹਨ।
2 ਉਹ ਵਿਅਕਤੀ ਵੜਭਾਗਾ ਹੈ
ਜਿਹੜਾ ਪਰਮੇਸ਼ੁਰ ਦੁਆਰਾ ਨਿਰਦੋਸ਼ ਘੋਸ਼ਿਤ ਕੀਤਾ ਜਾਵੇਗਾ।
ਉਹ ਆਦਮੀ ਬਹੁਤ ਸੁਭਾਗਾ ਹੈ ਜਿਸਨੇ ਆਪਣੇ ਗੁਪਤ ਪਾਪ ਵੀ ਨਹੀਂ ਛੁਪਾਏ।
3 ਹੇ ਪਰਮੇਸ਼ੁਰ, ਮੈਂ ਬਾਰ-ਬਾਰ ਤੁਹਾਨੂੰ ਪ੍ਰਾਰਥਨਾ ਕੀਤੀ,
ਪਰ ਮੈਂ ਆਪਣੇ ਗੁਪਤ ਗੁਨਾਹਾਂ ਬਾਰੇ ਨਹੀਂ ਦੱਸਿਆ।
ਮੈਂ ਹਰ ਸਮੇਂ ਕਮਜ਼ੋਰ ਬਣ ਗਿਆ ਜਦੋਂ ਵੀ ਮੈਂ ਪ੍ਰਾਰਥਨਾ ਕੀਤੀ।
4 ਹੇ ਪਰਮੇਸ਼ੁਰ, ਤੂੰ ਮੇਰੀ ਜ਼ਿੰਦਗੀ ਦਿਨ ਅਤੇ ਰਾਤ, ਸਖਤ ਤੋਂ ਸਖਤਰ ਬਣਾ ਦਿੱਤੀ ਹੈ।
ਮੈਂ ਗਰਮੀ ਦੀ ਝੁਲਸੀ ਤਪਸ਼ ਵਿੱਚ ਸੁੱਕੀ ਜ਼ਮੀਨ ਵਰਗਾ ਬਣ ਗਿਆ ਹਾਂ।
5 ਪਰ ਫ਼ੇਰ ਮੈਂ ਆਪਣੇ ਸਾਰੇ ਗੁਨਾਹਾਂ ਦਾ ਯਹੋਵਾਹ ਸਾਹਮਣੇ ਇਕਰਾਰ ਕਰਨ ਦਾ ਫ਼ੈਸਲਾ ਕੀਤਾ।
ਯਹੋਵਾਹ, ਮੈਂ ਤੁਹਾਨੂੰ ਆਪਣੇ ਗੁਨਾਹਾਂ ਬਾਰੇ ਦੱਸਿਆ।
ਮੈਂ ਤੁਹਾਡੇ ਕੋਲੋਂ ਕੋਈ ਵੀ ਦੋਸ਼ ਨਹੀਂ ਛੁਪਾਇਆ।
ਅਤੇ ਤੁਸੀਂ ਮੈਨੂੰ ਮੇਰੇ ਸਾਰੇ ਗੁਨਾਹਾਂ ਲਈ ਮੁਆਫ਼ ਕਰ ਦਿੱਤਾ।
6 ਇਸੇ ਕਾਰਣ ਹੇ ਪਰਮੇਸ਼ੁਰ, ਤੁਹਾਡੇ ਸਮੂਹ ਅਨੁਯਾਈਆਂ ਨੂੰ ਚਾਹੀਦਾ ਹੈ ਕਿ ਉਹ ਤੁਹਾਡੇ ਅੱਗੇ ਪ੍ਰਾਰਥਨਾ ਕਰਨ।
ਤੁਹਾਡੇ ਅਨੁਯਾਈਆਂ ਨੂੰ ਉਦੋਂ ਵੀ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਦੋਂ ਮੁਸੀਬਤਾਂ ਹੜ੍ਹ ਵਾਂਗਰਾਂ ਭਿਆਨਕ ਹੋਣ।
7 ਹੇ ਪਰਮੇਸ਼ੁਰ, ਤੁਸੀਂ ਮੇਰੀ ਸ਼ਰਨ ਹੋ।
ਤੁਸੀਂ ਮੇਰੀਆਂ ਮੁਸੀਬਤਾਂ ਵਿੱਚ ਮੇਰੀ ਰੱਖਿਆ ਕਰਦੇ ਹੋ।
ਤੂੰ ਮੈਨੂੰ ਘੇਰ ਅਤੇ ਮੇਰੀ ਰੱਖਿਆ ਕਰ।
ਇਸ ਲਈ ਮੈਂ ਉਸ ਬਾਰੇ ਗਾਉਂਦਾ ਜਿਵੇਂ ਤੁਸੀਂ ਮੈਨੂੰ ਬਚਾਇਆ।
8 ਯਹੋਵਾਹ ਦੁਸ਼ਟ ਲੋਕਾਂ ਦੀਆਂ ਭੇਟਾਂ ਨੂੰ ਨਫ਼ਰਤ ਕਰਦਾ ਹੈ ਪਰ ਉਹ ਇਮਾਨਦਾਰ ਲੋਕਾਂ ਦੀਆਂ ਪ੍ਰਾਰਥਨਾ ਵਿੱਚ ਪ੍ਰਸੰਸਾ ਮਹਿਸੂਸ ਕਰਦਾ।
9 ਯਹੋਵਾਹ ਦੁਸ਼ਟ ਲੋਕਾਂ ਦੇ ਜੀਵਨ ਢੰਗ ਨੂੰ ਨਫ਼ਰਤ ਕਰਦਾ ਹੈ।
10 ਜਿਹੜਾ ਵਿਅਕਤੀ ਸਹੀ ਰਾਹ ਨੂੰ ਛੱਡ ਦਿੰਦਾ ਹੈ, ਇੱਕ ਸਖਤ ਸਬਕ ਸਿੱਖੇਗਾ, ਅਤੇ ਕੋਈ ਵੀ ਜੋ ਸੁਧਾਰ ਨੂੰ ਨਫ਼ਰਤ ਕਰਦਾ ਹੈ, ਮਰੇਗਾ।
11 ਕਿਉਂ ਜੋ ਪਰਮੇਸ਼ੁਰ ਜਾਣਦਾ ਕਿ ਮੌਤ ਦੀ ਜਗ੍ਹਾ ਕੀ ਵਾਪਰਦਾ ਹੈ, ਤਾਂ ਅਵੱਸ਼ ਹੀ ਉਹ ਜਾਣਦਾ ਕਿ ਲੋਕਾਂ ਦੇ ਮਨਾਂ ਵਿੱਚ ਕੀ ਵਾਪਰਦਾ ਹੈ।
24 ਜਿਹੜੀਆਂ ਗੱਲਾਂ ਸਿਆਣਾ ਬੰਦਾ ਕਰਦਾ ਹੈ ਉਹ ਇੱਥੇ ਧਰਤੀ ਉੱਤੇ [a] ਜੀਵਨ ਵੱਲ ਲੈ ਜਾਂਦੀਆਂ ਹਨ ਅਤੇ ਉਸ ਨੂੰ ਮਿਰਤੂ ਲੋਕ ਵੱਲ ਜਾਣ ਤੋਂ ਰੋਕਦੀਆਂ ਹਨ।
25 ਯਹੋਵਾਹ, ਘਮੰਡੀ ਵਿਅਕਤੀ ਦੇ ਘਰ ਨੂੰ ਤਬਾਹ ਕਰ ਦਿੰਦਾ ਹੈ, ਪਰ ਯਹੋਵਾਹ ਇੱਕ ਬੇਸਹਾਰਾ ਵਿਧਵਾ ਦੀ ਜਾਇਦਾਦ ਦੀ ਰੱਖਿਆ ਕਰਦਾ ਹੈ।
26 ਯਹੋਵਾਹ ਬਦ ਆਦਮੀ ਦੀਆਂ ਸੋਚਾਂ ਨੂੰ ਨਫ਼ਰਤ ਕਰਦਾ ਹੈ, ਪਰ ਪਾਕ ਲੋਕਾਂ ਦੀਆਂ ਸੋਚਾਂ ਵਿੱਚ ਪ੍ਰਸੰਸਾ ਮਹਿਸੂਸ ਕਰਦਾ ਹੈ।
27 ਇੱਕ ਲੋਭੀ ਵਿਅਕਤੀ ਆਪਣੇ ਸਾਰੇ ਟੱਬਰ ਤੇ ਵਿਨਾਸ਼ ਲਿਆਉਂਦਾ, ਪਰ ਜਿਹੜਾ ਵਿਅਕਤੀ ਰਿਸ਼ਵਤ ਨੂੰ ਨਫ਼ਰਤ ਕਰਦਾ ਹੈ, ਜਿਉਵੇਂਗਾ।
28 ਇੱਕ ਸੂਝਵਾਨ ਆਦਮੀ ਬੋਲਣ ਤੋਂ ਪਹਿਲਾਂ ਸੋਚਦਾ ਹੈ। ਪਰ ਦੁਸ਼ਟ ਲੋਕਾਂ ਦੇ ਮੂੰਹਾਂ ਚੋ ਸਿਰਫ਼ ਬਦੀ ਹੀ ਡੁਲ੍ਹਦੀ ਹੈ।
29 ਯਹੋਵਾਹ ਦੁਸ਼ਟ ਲੋਕਾਂ ਤੋਂ ਬਹੁਤ ਦੂਰ ਰਹਿੰਦਾ ਹੈ, ਪਰ ਉਹ ਧਰਮੀ ਲੋਕਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ।
30 ਜਿਹੜਾ ਬੰਦਾ ਮੁਸਕਰਾਉਂਦਾ ਹੈ ਉਹ ਹੋਰਾਂ ਲੋਕਾਂ ਨੂੰ ਵੀ ਪ੍ਰਸੰਨ ਕਰਦਾ ਹੈ। ਸ਼ੁਭ ਸਮਾਚਾਰ ਹੱਡੀਆਂ ਨੂੰ ਤੰਦਰੁਸ਼ਤ ਬਣਾਉਂਦਾ ਹੈ।
31 ਜਿਹੜਾ ਵਿਅਕਤੀ ਜੀਵਨ ਦੇਣ ਵਾਲੀਆਂ ਝਿੜਕਾਂ ਨੂੰ ਕਬੂਲਦਾ ਹੈ ਸਿਆਣਿਆਂ ਦਰਮਿਆਨ ਜਿਉਂਵੇਗਾ।
32 ਜਿਹੜਾ ਝਿੜਕੇ ਜਾਣ ਨੂੰ ਪਸੰਦ ਨਹੀਂ ਕਰਦਾ, ਉਸ ਦੀ ਕੋਈ ਸ੍ਵੈ-ਇੱਜ਼ਤ ਨਹੀਂ ਪਰ ਜਿਹੜਾ ਵਿਅਕਤੀ, ਸੁਧਾਰ ਨੂੰ ਸੁਣਦਾ ਹੈ ਸਮਝਦਾਰੀ ਪ੍ਰਾਪਤ ਕਰਦਾ ਹੈ।
33 ਯਹੋਵਾਹ ਦਾ ਭੈ, ਸਿਆਣਪ ਵਿੱਚ ਹਿਦਾਇਤ ਹੁੰਦਾ ਹੈ ਤੁਹਾਡੀ ਉਸਤਤ ਕੀਤੇ ਜਾਣ ਤੋਂ ਪਹਿਲਾਂ, ਤੁਹਾਨੂੰ ਨਿਮਾਣੇ ਬਣਾਇਆ ਜਾਣਾ ਚਾਹੀਦਾ ਹੈ।
1 ਇਹ ਚਿੱਠੀ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਹੈ। ਮੈਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਰਸੂਲ ਬਣਇਆ ਹਾਂ।
ਮੈਂ ਇਹ ਚਿੱਠੀ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਅਖਾਯਾ ਦੇ ਸਾਰੇ ਦੇਸ਼ ਵਿੱਚ ਵੱਸਦੇ ਪਰਮੇਸ਼ੁਰ ਦੇ ਸਮੂਹ ਲੋਕਾਂ ਨੂੰ ਲਿਖ ਰਿਹਾ ਹਾਂ।
2 ਸਾਡੇ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ।
ਪੌਲੁਸ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ
3 ਪਰਮੇਸ਼ੁਰ ਅਤੇ ਸਾਡੇ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ, ਸਾਡਾ ਪਿਤਾ, ਦਇਆ ਨਾਲ ਭਰਪੂਰ ਹੈ। ਉਹੀ ਪਰਮੇਸ਼ੁਰ ਹੈ ਜਿਹੜਾ ਹਰ ਤਰ੍ਹਾਂ ਨਾਲ ਦਿਲਾਸਾ ਦਿੰਦਾ ਹੈ। 4 ਜਦੋਂ ਵੀ ਸਾਨੂੰ ਕੋਈ ਮੁਸ਼ਕਿਲ ਹੁੰਦੀ ਹੈ ਉਹ ਸਾਨੂੰ ਦਿਲਾਸਾ ਦਿੰਦਾ ਹੈ। ਤਾਂ ਜੋ ਅਸੀਂ ਵੀ ਹੋਰਨਾਂ ਲੋਕਾਂ ਨੂੰ ਉਦੋਂ ਦਿਲਾਸਾ ਦੇਣ ਯੋਗ ਹੋ ਸੱਕੀਏ ਜਦੋਂ ਉਹ ਤਕਲੀਫ਼ ਵਿੱਚ ਹੋਣ। ਜਿਹੜਾ ਦਿਲਾਸਾ ਸਾਨੂੰ ਪਰਮੇਸ਼ੁਰ ਦਿੰਦਾ ਹੈ ਉਸੇ ਤਰ੍ਹਾਂ ਦਾ ਦਿਲਾਸਾ ਅਸੀਂ ਉਨ੍ਹਾਂ ਨੂੰ ਦਿੰਦੇ ਹਾਂ। 5 ਅਸੀਂ ਮਸੀਹ ਦੇ ਬਹੁਤ ਕਸ਼ਟਾਂ ਵਿੱਚ ਭਾਗੀਦਾਰ ਬਣੇ। ਇਸੇ ਤਰ੍ਹਾਂ, ਅਸੀਂ ਵੀ ਮਸੀਹ ਰਾਹੀਂ ਵੱਧੇਰੇ ਸੁੱਖ ਪ੍ਰਾਪਤ ਕਰਦੇ ਹਾਂ। 6 ਜੇ ਸਾਨੂੰ ਦੁੱਖ ਤਕਲੀਫ਼ਾਂ ਮਿਲਦੀਆਂ ਹਨ ਤਾਂ ਇਹ ਸਾਡੇ ਸੁੱਖ ਅਤੇ ਮੁਕਤੀ ਲਈ ਹਨ। ਜੇ ਸਾਨੂੰ ਤੁਹਾਡੇ ਕੋਲੋਂ ਦਿਲਾਸਾ ਹੈ ਤਾਂ ਇਹ ਤੁਹਾਡੇ ਦਿਲਾਸੇ ਲਈ ਹੈ। ਇਹ ਸਾਨੂੰ ਸਾਡੇ ਕਸ਼ਟਾਂ ਵਿੱਚ ਵੀ ਸਹਿਨਸ਼ੀਲ ਬਣਾਉਂਦਾ ਹੈ। 7 ਤੁਹਾਡੇ ਲਈ ਸਾਡੇ ਕੋਲ ਬਹੁਤ ਮਜ਼ਬੂਤ ਆਸ਼ਾਵਾਂ ਹਨ। ਅਸੀਂ ਜਾਣਦੇ ਹਾਂ ਕਿ ਤੁਸੀਂ ਸਾਡੇ ਕਸ਼ਟਾਂ ਵਿੱਚ ਸ਼ਰੀਕ ਹੋ। ਅਸੀਂ ਇਹ ਵੀ ਜਾਣਦੇ ਹਾਂ, ਕਿ ਤੁਸੀਂ ਸਾਡੇ ਦਿਲਾਸਿਆਂ ਵਿੱਚ ਵੀ ਸ਼ਰੀਕ ਹੋ।
8 ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ, ਕਿ ਤੁਸੀਂ ਅਸਿਯਾ ਦੇ ਪ੍ਰਦੇਸ਼ ਵਿੱਚ ਜਿਹੜੀ ਪਰੇਸ਼ਾਨੀ ਅਸੀਂ ਝੱਲੀ ਹੈ, ਉਸ ਬਾਰੇ ਜਾਣੋ। ਅਸੀਂ ਉੱਥੇ ਬਹੁਤ ਦੁੱਖ ਝੱਲੇ। ਜਿੰਨਾ ਅਸੀਂ ਝੱਲ ਸੱਕੀਏ ਇਹ ਉਸਤੋਂ ਵੱਧੇਰੇ ਸੀ। ਅਸੀਂ ਉਮੀਦ ਵੀ ਛੱਡ ਦਿੱਤੀ ਸੀ ਕਿ ਅਸੀਂ ਜੀਵਾਂਗੇ। 9 ਅਸੀਂ ਸੱਚਮੁੱਚ ਸਾਡੇ ਦਿਲਾਂ ਵਿੱਚ ਸੋਚ ਲਿਆ ਸੀ ਕਿ ਸਾਨੂੰ ਮਰਨ ਦੀ ਸਜ਼ਾ ਦਿੱਤੀ ਗਈ ਸੀ। ਪਰ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਆਪਣੇ-ਆਪ ਵਿੱਚ ਯਕੀਨ ਨਾ ਕਰੀਏ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਪਰਮੇਸ਼ੁਰ ਵਿੱਚ ਯਕੀਨ ਰੱਖ ਸੱਕੀਏ ਜਿਹੜਾ ਲੋਕਾਂ ਨੂੰ ਮੁਰਦਿਆਂ ਵਿੱਚੋਂ ਜਿਵਾਲਦਾ ਹੈ। 10 ਪਰਮੇਸ਼ੁਰ ਨੇ ਸਾਨੂੰ ਮੌਤ ਦੇ ਇਸ ਭਿਆਨਕ ਖਤਰੇ ਤੋਂ ਬਚਾਇਆ ਅਤੇ ਉਹ ਸਾਨੂੰ ਫ਼ੇਰ ਵੀ ਬਚਾਵੇਗਾ। 11 ਅਤੇ ਤੁਸੀਂ ਆਪਣੀਆਂ ਪ੍ਰਾਰਥਨਾ ਰਾਹੀਂ ਸਾਡੀ ਸਹਾਇਤਾ ਕਰ ਸੱਕਦੇ ਹੋ। ਫ਼ੇਰ ਅਨੇਕਾਂ ਲੋਕ ਸਾਡੇ ਲਈ ਧੰਨਵਾਦ ਦੇਣਗੇ ਕਿ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਪ੍ਰਾਰਥਨਾ ਰਾਹੀਂ ਸਾਨੂੰ ਅਸੀਸ ਦਿੱਤੀ।
2010 by World Bible Translation Center