Revised Common Lectionary (Complementary)
ਦਾਊਦ ਦਾ ਇੱਕ ਭੱਗਤੀ ਗੀਤ।
32 ਬੰਦਾ ਬਹੁਤ ਪ੍ਰਸੰਨ ਹੁੰਦਾ ਹੈ,
ਜਦੋਂ ਉਸ ਦੇ ਪਾਪ ਬਖਸ਼ੇ ਜਾਂਦੇ ਹਨ। ਉਹ ਬੰਦਾ ਬਹੁਤ ਸੁਭਾਗਾ ਹੈ
ਜਦੋਂ ਉਸ ਦੇ ਪਾਪ ਮਿਟਾਏ ਜਾਂਦੇ ਹਨ।
2 ਉਹ ਵਿਅਕਤੀ ਵੜਭਾਗਾ ਹੈ
ਜਿਹੜਾ ਪਰਮੇਸ਼ੁਰ ਦੁਆਰਾ ਨਿਰਦੋਸ਼ ਘੋਸ਼ਿਤ ਕੀਤਾ ਜਾਵੇਗਾ।
ਉਹ ਆਦਮੀ ਬਹੁਤ ਸੁਭਾਗਾ ਹੈ ਜਿਸਨੇ ਆਪਣੇ ਗੁਪਤ ਪਾਪ ਵੀ ਨਹੀਂ ਛੁਪਾਏ।
3 ਹੇ ਪਰਮੇਸ਼ੁਰ, ਮੈਂ ਬਾਰ-ਬਾਰ ਤੁਹਾਨੂੰ ਪ੍ਰਾਰਥਨਾ ਕੀਤੀ,
ਪਰ ਮੈਂ ਆਪਣੇ ਗੁਪਤ ਗੁਨਾਹਾਂ ਬਾਰੇ ਨਹੀਂ ਦੱਸਿਆ।
ਮੈਂ ਹਰ ਸਮੇਂ ਕਮਜ਼ੋਰ ਬਣ ਗਿਆ ਜਦੋਂ ਵੀ ਮੈਂ ਪ੍ਰਾਰਥਨਾ ਕੀਤੀ।
4 ਹੇ ਪਰਮੇਸ਼ੁਰ, ਤੂੰ ਮੇਰੀ ਜ਼ਿੰਦਗੀ ਦਿਨ ਅਤੇ ਰਾਤ, ਸਖਤ ਤੋਂ ਸਖਤਰ ਬਣਾ ਦਿੱਤੀ ਹੈ।
ਮੈਂ ਗਰਮੀ ਦੀ ਝੁਲਸੀ ਤਪਸ਼ ਵਿੱਚ ਸੁੱਕੀ ਜ਼ਮੀਨ ਵਰਗਾ ਬਣ ਗਿਆ ਹਾਂ।
5 ਪਰ ਫ਼ੇਰ ਮੈਂ ਆਪਣੇ ਸਾਰੇ ਗੁਨਾਹਾਂ ਦਾ ਯਹੋਵਾਹ ਸਾਹਮਣੇ ਇਕਰਾਰ ਕਰਨ ਦਾ ਫ਼ੈਸਲਾ ਕੀਤਾ।
ਯਹੋਵਾਹ, ਮੈਂ ਤੁਹਾਨੂੰ ਆਪਣੇ ਗੁਨਾਹਾਂ ਬਾਰੇ ਦੱਸਿਆ।
ਮੈਂ ਤੁਹਾਡੇ ਕੋਲੋਂ ਕੋਈ ਵੀ ਦੋਸ਼ ਨਹੀਂ ਛੁਪਾਇਆ।
ਅਤੇ ਤੁਸੀਂ ਮੈਨੂੰ ਮੇਰੇ ਸਾਰੇ ਗੁਨਾਹਾਂ ਲਈ ਮੁਆਫ਼ ਕਰ ਦਿੱਤਾ।
6 ਇਸੇ ਕਾਰਣ ਹੇ ਪਰਮੇਸ਼ੁਰ, ਤੁਹਾਡੇ ਸਮੂਹ ਅਨੁਯਾਈਆਂ ਨੂੰ ਚਾਹੀਦਾ ਹੈ ਕਿ ਉਹ ਤੁਹਾਡੇ ਅੱਗੇ ਪ੍ਰਾਰਥਨਾ ਕਰਨ।
ਤੁਹਾਡੇ ਅਨੁਯਾਈਆਂ ਨੂੰ ਉਦੋਂ ਵੀ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਦੋਂ ਮੁਸੀਬਤਾਂ ਹੜ੍ਹ ਵਾਂਗਰਾਂ ਭਿਆਨਕ ਹੋਣ।
7 ਹੇ ਪਰਮੇਸ਼ੁਰ, ਤੁਸੀਂ ਮੇਰੀ ਸ਼ਰਨ ਹੋ।
ਤੁਸੀਂ ਮੇਰੀਆਂ ਮੁਸੀਬਤਾਂ ਵਿੱਚ ਮੇਰੀ ਰੱਖਿਆ ਕਰਦੇ ਹੋ।
ਤੂੰ ਮੈਨੂੰ ਘੇਰ ਅਤੇ ਮੇਰੀ ਰੱਖਿਆ ਕਰ।
ਇਸ ਲਈ ਮੈਂ ਉਸ ਬਾਰੇ ਗਾਉਂਦਾ ਜਿਵੇਂ ਤੁਸੀਂ ਮੈਨੂੰ ਬਚਾਇਆ।
21 “ਅੱਯੂਬ, ਹੁਣ ਆਪਣੇ-ਆਪਨੂੰ ਪਰਮੇਸ਼ੁਰ ਨੂੰ ਸੌਂਪ ਦੇ ਅਤੇ ਉਸ ਨਾਲ ਸ਼ਾਂਤੀ ਕਰ ਲੈ।
ਇਹੀ ਕਰ ਤੇ ਤੂਨੂੰ ਬਹੁਤ ਚੰਗੀਆਂ ਚੀਜ਼ਾਂ ਪ੍ਰਾਪਤ ਕਰੇਂਗਾ।
22 ਇਸ ਸਿੱਖਿਆ ਨੂੰ ਪ੍ਰਵਾਨ ਕਰ।
ਉਸ ਵੱਲ ਧਿਆਨ ਦੇ ਜੋ ਉਹ ਆਖਦਾ ਹੈ।
23 ਅੱਯੂਬ, ਸਰਬ-ਸ਼ਕਤੀਮਾਨ ਪਰਮੇਸ਼ੁਰ ਵੱਲ ਵਾਪਸ ਆ ਜਾ, ਤੇ ਮੁੜ ਤੇਰਾ ਭਲਾ ਹੋਵੇਗਾ।
ਪਰ ਤੈਨੂੰ ਅਵੱਸ਼ ਹੀ ਬਦੀ ਨੂੰ ਆਪਣੇ ਘਰ ਤੋਂ ਦੂਰ ਕਰਨਾ ਚਾਹੀਦਾ ਹੈ।
24 ਆਪਣੇ ਸੋਨੇ ਨੂੰ ਮਿੱਟੀ ਤੋਂ ਕੁਝ ਵੀ ਵੱਧ ਨਾ ਸਮਝ ਆਪਣੇ ਸਭ
ਤੋਂ ਚੰਗੇ ਸੋਨੇ ਨੂੰ ਨਦੀ ਦੇ ਪੱਥਰ ਸਮਾਨ ਸਮਝ।
25 ਅਤੇ ਪਰਮੇਸ਼ੁਰ ਸਰਬ-ਸ਼ਕਤੀਮਾਨ ਨੂੰ ਆਪਣਾ ਸੋਨਾ ਬਣ ਜਾਣ ਦੇ।
ਉਸ ਨੂੰ ਆਪਣੀ ਚਾਂਦੀ ਦਾ ਢੇਰ ਬਣਾ ਲੈ।
26 ਫ਼ੇਰ ਤੂੰ ਪਰਮੇਸ਼ੁਰ ਸਰਬ-ਸ਼ਕਤੀਮਾਨ ਨੂੰ ਮਾਣੇਗਾ।
ਫ਼ੇਰ ਤੂੰ ਪਰਮੇਸ਼ੁਰ ਵੱਲ ਤੱਕੇਁਗਾ।
27 ਤੂੰ ਉਸ ਅੱਗੇ ਪ੍ਰਾਰਥਨਾ ਕਰੇਂਗਾ ਤੇ ਉਹ ਤੈਨੂੰ ਸੁਣੇਗਾ।
ਤੇ ਤੂੰ ਉਹ ਗੱਲਾਂ ਕਰਨ ਦੇ ਯੋਗ ਹੋ ਸੱਕੇਂਗਾ ਜਿਸਦਾ ਤੂੰ ਇਕਰਾਰ ਕੀਤਾ ਸੀ।
28 ਜੇ ਤੂੰ ਕੁਝ ਕਰਨ ਦਾ ਨਿਆਂ ਕਰੇਂਗਾ ਇਹ ਸਫ਼ਲ ਹੋਵੇਗਾ।
ਤੇ ਸੱਚਮੁੱਚ ਤੇਰਾ ਭਵਿੱਖ ਰੌਸ਼ਨ ਹੋਵੇਗਾ।
29 ਪਰਮੇਸ਼ੁਰ ਹਂਕਾਰੀ ਲੋਕਾਂ ਨੂੰ ਸ਼ਰਮਸਾਰ ਕਰਦਾ ਹੈ।
ਪਰ ਪਰਮੇਸ਼ੁਰ ਨਿਮਾਣੇ ਲੋਕਾਂ ਦੀ ਸਹਾਇਤਾ ਕਰਦਾ ਹੈ।
30 ਫੇਰ ਤੂੰ ਉਨ੍ਹਾਂ ਲੋਕਾਂ ਦੀ ਸਹਾਇਤਾ ਕਰ ਸੱਕਦਾ ਹੈਂ ਜਿਹੜੇ ਗਲਤੀਆਂ ਕਰਦੇ ਨੇ।
ਤੂੰ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਂਗਾ ਤੇ ਉਹ ਉਨ੍ਹਾਂ ਲੋਕਾਂ ਨੂੰ ਬਖਸ਼ ਦੇਵੇਂਗਾ।
ਕਿਉਂ ਕਿ ਤੂੰ ਇੰਨਾ ਸ਼ੁੱਧ ਹੋਵੇਂਗਾ।”
ਅੱਯੂਬ ਦਾ ਜਵਾਬ
23 ਫੇਰ ਅੱਯੂਬ ਨੇ ਜਵਾਬ ਦਿੱਤਾ:
2 “ਅੱਜ ਤਾਈਂ ਮੈਂ ਸ਼ਿਕਾਇਤ ਕਰ ਰਿਹਾ ਹਾਂ।
ਕਿਉਂਕਿ ਮੈਂ ਹਾਲੇ ਵੀ ਕਸ਼ਟ ਝੱਲ ਰਿਹਾ ਹਾਂ।
3 ਕਾਸ਼ ਕਿ ਮੈਂ ਜਾਣਦਾ ਕਿ ਪਰਮੇਸ਼ੁਰ ਨੂੰ ਕਿਬੇ ਲੱਭਣਾ ਹੈ।
ਕਾਸ਼ ਕਿ ਮੈਂ ਜਾਣਦਾ ਕਿ ਪਰਮੇਸ਼ੁਰ ਵੱਲ ਕਿਵੇਂ ਜਾਣਾ ਹੈ।
4 ਮੈਂ ਪਰਮੇਸ਼ੁਰ ਨੂੰ ਆਪਣਾ ਹਾਲ ਬਿਆਨ ਕਰਦਾ।
ਮੇਰਾ ਮੂੰਹ ਦਲੀਲਾਂ ਨਾਲ ਭਰਿਆ ਹੁੰਦਾ ਇਹ ਦਰਸਾਉਣ ਲਈ ਕਿ ਮੈਂ ਬੇਗੁਨਾਹ ਹਾਂ।
5 ਮੈਂ ਜਾਨਣਾ ਚਾਹੁੰਦਾ ਹਾਂ ਕਿ ਪਰਮੇਸ਼ੁਰ ਮੇਰੀਆਂ ਦਲੀਲਾਂ ਦਾ ਕੀ ਜਵਾਬ ਦਿੰਦਾ।
ਮੈਂ ਪਰਮੇਸ਼ੁਰ ਦੇ ਜਵਾਬਾਂ ਨੂੰ ਸਮਝਣਾ ਚਾਹੁੰਦਾ ਹਾਂ।
6 ਕੀ ਪਰਮੇਸ਼ੁਰ ਆਪਣੀ ਤਾਕਤ ਨੂੰ ਮੇਰੇ ਖਿਲਾਫ਼ ਵਰਤਦਾ?
ਨਹੀਂ, ਉਹ ਮੈਨੂੰ ਸੁਣਦਾ।
7 ਫ਼ੇਰ ਇੱਕ ਇਮਾਨਦਾਰ ਆਦਮੀ ਆਪਣਾ ਮੁਕੱਦਮਾ ਉਸ ਨੂੰ ਪੇਸ਼ ਕਰ ਸੱਕੇਗਾ
ਫ਼ੇਰ ਮੇਰਾ ਨਿਆਂਕਾਰ ਮੈਨੂੰ ਬੇਗੁਨਾਹ ਘੋਸ਼ਿਤ ਕਰੇਗਾ ਅਤੇ ਮੈਂ ਸਦਾ ਲਈ ਆਜ਼ਾਦ ਹੋ ਸੱਕਾਂਗਾ।
8 “ਪਰ ਜੇ ਮੈਂ ਪੂਰਬ ਵੱਲ ਜਾਂਦਾ ਹਾਂ।
ਪਰਮੇਸ਼ੁਰ ਉੱਥੇ ਨਹੀਂ ਹੈ।
ਜੇ ਮੈਂ ਪੱਛਮ ਵੱਲ ਜਾਂਦਾ ਹਾਂ ਉੱਥੇ ਵੀ
ਪਰਮੇਸ਼ੁਰ ਮੈਨੂੰ ਨਜ਼ਰ ਨਹੀਂ ਆਉਂਦਾ।
9 ਜਦੋਂ ਪਰਮੇਸ਼ੁਰ ਉੱਤਰ ਵਿੱਚ ਕਾਰਜਸ਼ੀਲ ਹੁੰਦਾ ਹੈ ਮੈਂ ਉਸ ਨੂੰ ਨਹੀਂ ਦੇਖਦਾ।
ਜਦੋਂ ਪਰਮੇਸ਼ੁਰ ਦੱਖਣ ਵੱਲ ਮੁੜਦਾ ਹੈ ਫੇਰ ਵੀ ਮੈਨੂੰ ਉਹ ਨਜ਼ਰ ਨਹੀਂ ਆਉਂਦਾ।
10 ਪਰ ਪਰਮੇਸ਼ੁਰ ਮੈਨੂੰ ਜਾਣਦਾ ਹੈ।
ਉਹ ਮੇਰੀ ਪਰੱਖ ਕਰ ਰਿਹਾ ਹੈ ਅਤੇ ਉਹ ਦੇਖ ਲਵੇਗਾ ਕਿ ਮੈਂ ਸੋਨੇ ਵਾਂਗ ਸ਼ੁੱਧ ਹਾਂ।
11 ਮੈਂ ਹਮੇਸ਼ਾ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਜੀਵਿਆ ਹਾਂ।
ਮੈਂ ਕਦੇ ਵੀ ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਨਹੀਂ ਹਟਿਆ ਹਾਂ।
12 ਮੈਂ ਸਦਾ ਪਰਮੇਸ਼ੁਰ ਦੇ ਆਦੇਸ਼ ਮੰਨਦਾ ਹਾਂ।
ਮੈਂ ਪਰਮੇਸ਼ੁਰ ਦੇ ਮੂੰਹੋਁ ਨਿਕਲਦੇ ਸ਼ਬਦਾਂ ਨੂੰ, ਆਪਣੇ ਭੋਜਨ ਨੂੰ ਪਿਆਰ ਕਰਨ ਨਾਲੋਂ ਵੀ ਵੱਧੀਕ ਪਿਆਰ ਕਰਦਾ ਹਾਂ।
13 “ਪਰ ਪਰਮੇਸ਼ੁਰ ਕਦੇ ਵੀ ਨਹੀਂ ਬਦਲਦਾ,
ਕੋਈ ਵੀ ਪਰਮੇਸ਼ੁਰ ਦੇ ਖਿਲਾਫ਼ ਖਲੋ ਨਹੀਂ ਸੱਕਦਾ।
ਪਰਮੇਸ਼ੁਰ ਜੋ ਵੀ ਚਾਹੁੰਦਾ ਹੈ ਉਹ ਕਰਦਾ ਹੈ।
14 ਪਰਮੇਸ਼ੁਰ ਉਹੀ ਕਰੇਗਾ, ਜੋ ਵੀ ਉਸ ਨੇ ਮੇਰੇ ਲਈ ਸੋਚਿਆ ਹੈ।
ਤੇ ਉਸ ਦੀਆਂ ਮੇਰੇ ਲਈ ਕਈ ਹੋਰ ਵੀ ਯੋਜਨਾਵਾਂ ਹਨ।
15 ਇਹੀ ਕਾਰਣ ਹੈ ਕਿ ਮੈਂ ਪਰਮੇਸ਼ੁਰ ਕੋਲੋਂ ਡਰਦਾ ਹਾਂ।
ਮੈਂ ਇਨ੍ਹਾਂ ਗੱਲਾਂ ਨੂੰ ਸਮਝਦਾ ਹਾਂ।
ਇਸੇ ਕਾਰਣ ਮੈਂ ਪਰਮੇਸ਼ੁਰ ਕੋਲੋਂ ਭੈਭੀਤ ਹਾਂ।
16 ਪਰਮੇਸ਼ੁਰ ਮੇਰੇ ਦਿਲ ਨੂੰ ਕਮਜ਼ੋਰ ਬਣਾਉਂਦਾ ਹੈ, ਤੇ ਮੇਰਾ ਹੌਂਸਲਾ ਟੁੱਟ ਜਾਂਦਾ ਹੈ।
ਸਰਬ-ਸ਼ਕਤੀਮਾਨ ਪਰਮੇਸ਼ੁਰ ਮੈਨੂੰ ਭੈਭੀਤ ਕਰਦਾ ਹੈ।
17 ਉਹ ਬੁਰੀਆਂ ਗੱਲਾਂ ਜੋ ਮੇਰੇ ਨਾਲ ਵਾਪਰੀਆਂ ਮੇਰੇ ਚਿਹਰੇ ਉੱਤੇ ਕਾਲੇ ਬੱਦਲਾਂ ਵਰਗੀਆਂ ਹਨ।
ਪਰ ਉਹ ਹਨੇਰਾ ਮੈਨੂੰ ਖਾਮੋਸ਼ ਨਹੀਂ ਰੱਖੇਗਾ।
1 ਸ਼ਮਊਨ ਪਤਰਸ, ਯਿਸੂ ਮਸੀਹ ਦੇ ਸੇਵਕ, ਅਤੇ ਇੱਕ ਰਸੂਲ ਵੱਲੋਂ ਸ਼ੁਭਕਾਮਨਾਵਾਂ, ਉਨ੍ਹਾਂ ਸਮੂਹ ਲੋਕਾਂ ਨੂੰ ਜਿਨ੍ਹਾਂ ਨੂੰ ਉਹੀ ਮੁੱਲਵਾਨ ਨਿਹਚਾ ਹੈ ਜਿਹੜੀ ਸਾਨੂੰ ਵੀ ਹੈ। ਤੁਸੀਂ ਇਹ ਵਿਸ਼ਵਾਸ ਇਸ ਲਈ ਪ੍ਰਾਪਤ ਕੀਤਾ ਹੈ ਕਿਉਂ ਕਿ ਸਾਡਾ ਪਰਮੇਸ਼ੁਰ ਅਤੇ ਮੁਕਤੀਦਾਤਾ, ਯਿਸੂ ਮਸੀਹ, ਨਿਰਪੱਖ ਹੈ।
2 ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ ਕਿਉਂਕਿ ਤੁਸੀਂ ਸੱਚ ਮੁੱਚ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਨੂੰ ਜਾਣਦੇ ਹੋ।
ਪਰਮੇਸ਼ੁਰ ਨੇ ਸਾਨੂੰ ਹਰ ਲੋੜੀਂਦੀ ਚੀਜ਼ ਦਿੱਤੀ ਹੈ
3 ਯਿਸੂ ਕੋਲ ਪਰਮੇਸ਼ੁਰ ਦੀ ਸ਼ਕਤੀ ਹੈ। ਉਸ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜੋ ਸਾਨੂੰ ਜਿਉਣ ਲਈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਲੋੜੀਂਦਾ ਹੈ। ਯਿਸੂ ਨੇ ਸਾਨੂੰ ਆਪਣੀ ਮਹਿਮਾ ਅਤੇ ਚੰਗਿਆਈ ਨਾਲ ਉਸ ਬਾਰੇ ਡੂੰਘੇ ਗਿਆਨ ਕਾਰਣ ਸੱਦਿਆ ਹੈ। 4 ਉਸਦੀ ਮਹਿਮਾ ਅਤੇ ਚੰਗਿਆਈ ਕਾਰਣ, ਯਿਸੂ ਨੇ ਸਾਨੂੰ ਉਹ ਮਹਾਨ ਅਤੇ ਅਨਮੋਲ ਚੀਜ਼ਾਂ ਦਿੱਤੀਆਂ ਹਨ ਜਿਨ੍ਹਾਂ ਦਾ ਵਾਅਦਾ ਉਸ ਨੇ ਸਾਡੇ ਨਾਲ ਕੀਤਾ ਸੀ। ਇਨ੍ਹਾਂ ਚੀਜ਼ਾਂ ਨਾਲ, ਤੁਸੀਂ ਪਰਮੇਸ਼ੁਰ ਦੀ ਕੁਦਰਤ ਵਿੱਚ ਹਿੱਸਾ ਲੈ ਸੱਕਦੇ ਹੋ। ਇਉਂ, ਸਾਡਾ ਇਸ ਦੁਨੀਆਂ ਦੇ ਨਸ਼ਟ ਕਰਨ ਵਾਲੇ ਪ੍ਰਭਾਵਾਂ ਅਤੇ ਭ੍ਰਿਸ਼ਟ ਕਾਮਨਾਵਾਂ ਦੁਆਰਾ ਨੁਕਸਾਨ ਨਹੀਂ ਹੋਵੇਗਾ।
5 ਕਿਉਂਕਿ ਤੁਹਾਨੂੰ ਇਹ ਅਸੀਸਾਂ ਦਿੱਤੀਆਂ ਗਈਆਂ ਹਨ, ਤੁਹਾਨੂੰ ਇਨ੍ਹਾਂ ਗੱਲਾਂ ਨੂੰ ਆਪਣੀ ਜਿੰਦਗੀ ਵਿੱਚ ਜੋੜਨ ਦੀ ਪੂਰੀ ਵਾਹ ਲਾਉਣੀ ਚਾਹੀਦੀ ਹੈ; ਚੰਗਿਆਈ ਨੂੰ ਤੁਹਾਡੀ ਨਿਹਚਾ ਨਾਲ ਜੋੜੋ; ਅਤੇ ਗਿਆਨ ਨੂੰ ਚੰਗਿਆਈ ਨਾਲ ਜੋੜੋ; 6 ਸਵੈਂ ਕਾਬੂ ਨੂੰ ਤੁਹਾਡੇ ਗਿਆਨ ਨਾਲ ਜੋੜੋ; ਤੁਹਾਡੇ ਸਬਰ ਨੂੰ ਸਵੈਂ ਕਾਬੂ ਨਾਲ ਜੋੜੋ ਅਤੇ ਪਰਮੇਸ਼ੁਰ ਲਈ ਸੇਵਾ ਨੂੰ ਤੁਹਾਡੇ ਸਬਰ ਨਾਲ ਜੋੜੋ; 7 ਅਤੇ ਤੁਹਾਡੀ ਪਰਮੇਸ਼ੁਰ ਦੀ ਸੇਵਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਲਈ ਕਿਰਪਾ ਨੂੰ ਮਿਹਰਬਾਨੀ ਨਾਲ ਜੋੜੋ ਅਤੇ ਆਪਣੇ ਭਰਾਵਾਂ ਅਤੇ ਭੈਣਾਂ ਲਈ ਦਸ ਦਯਾ ਦੇ ਨਾਲ ਪਿਆਰ ਨੂੰ ਜੋੜ ਲਵੋ। 8 ਜੇ ਇਹ ਸਾਰੀਆਂ ਗੱਲਾਂ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਵਿੱਚ ਵੱਧ ਰਹੀਆਂ ਹਨ, ਤਾਂ ਇਹ ਚੀਜ਼ਾਂ ਤੁਹਾਨੂੰ ਕਦੇ ਵੀ ਬੇਕਾਰ ਨਾ ਹੋਣ ਵਿੱਚ ਮਦਦ ਕਰਨਗੀਆਂ। ਇਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਫ਼ਲਦਾਇੱਕ ਬਨਾਉਣਗੀਆਂ। 9 ਪਰ ਉਹ ਵਿਅਕਤੀ ਜਿਸ ਕੋਲ ਉੱਪਰਲੀਆਂ ਖੂਬੀਆਂ ਨਹੀਂ ਹਨ, ਸਪੱਸ਼ਟ ਵੇਖਣ ਦੇ ਕਾਬਿਲ ਨਹੀਂ ਹੈ। ਉਹ ਵਿਅਕਤੀ ਅੰਨ੍ਹਾ ਹੈ। ਉਹ ਭੁੱਲ ਚੁੱਕਿਆ ਹੈ, ਕਿ ਉਸ ਨੂੰ ਆਪਣੇ ਪਿੱਛਲੇ ਪਾਪਾਂ ਤੋਂ ਛੁਟਕਾਰਾ ਮਿਲ ਚੁੱਕਿਆ ਸੀ।
10 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕ ਹੋਣ ਲਈ ਚੁਣਿਆ ਹੈ। ਇਸ ਲਈ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰੋ ਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਕਦੇ ਵੀ ਠੋਕਰ ਨਹੀਂ ਖਾਵੋਂਗੇ ਤੇ ਨਾਂ ਹੀ ਕਦੇ ਡਿੱਗੋਂਗੇ। 11 ਅਤੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਜ ਅੰਦਰ ਨਿੱਘਾ ਸਵਾਗਤ ਪ੍ਰਾਪਤ ਕਰੋਂਗੇ ਜਿਹੜਾ ਰਾਜ ਸਦੀਵੀ ਜਾਰੀ ਰਹਿੰਦਾ ਹੈ।
2010 by World Bible Translation Center