Revised Common Lectionary (Complementary)
ਆਸਾਫ਼ ਦਾ ਇੱਕ ਗੀਤ।
50 ਪਰਮੇਸ਼ੁਰਾਂ ਦਾ ਪਰਮੇਸ਼ੁਰ, ਯਹੋਵਾਹ ਬੋਲਿਆ ਹੈ।
ਉਹ ਧਰਤੀ ਦੇ ਸਾਰੇ ਲੋਕਾਂ ਨੂੰ ਸਵੇਰ ਤੋਂ ਸ਼ਾਮ ਤੱਕ ਬੁਲਾਉਂਦਾ ਹੈ।
2 ਸੀਯੋਨ ਤੋਂ ਚਮਕਦਾ ਹੋਇਆ ਪਰਮੇਸ਼ੁਰ ਪਰਮ ਸੁੰਦਰ ਹੈ।
3 ਸਾਡਾ ਪਰਮੇਸ਼ੁਰ, ਆ ਰਿਹਾ ਹੈ।
ਅਤੇ ਉਹ ਚੁੱਪ ਨਹੀਂ ਰਹੇਗਾ।
ਅੱਗ ਉਸ ਦੇ ਅੱਗੇ ਬਲਦੀ ਹੈ।
ਇੱਕ ਵੱਡਾ ਤੂਫ਼ਾਨ ਉਸ ਦੇ ਆਲੇ-ਦੁਆਲੇ ਹੈ।
4 ਸਾਡਾ ਪਰਮੇਸੁਰ ਧਰਤੀ ਅਤੇ ਅਕਾਸ਼ ਨੂੰ ਅਵਾਜ਼ ਦਿੰਦਾ ਹੈ ਕਿ
ਜਦੋਂ ਉਹ ਆਪਣੇ ਲੋਕਾਂ ਬਾਰੇ ਨਿਆਂ ਕਰੇ ਉਹ ਗਵਾਹ ਹੋਣ।
5 ਪਰਮੇਸ਼ੁਰ ਆਖਦਾ ਹੈ, “ਤੁਸੀਂ ਸਭ ਜੋ ਮੇਰੇ ਵਫ਼ਾਦਾਰ ਹੋ, ਮੇਰੇ ਆਲੇ-ਦੁਆਲੇ ਇਕੱਠੇ ਹੋਵੋ।
ਤੁਸੀਂ ਸਾਰੇ ਜਿਨ੍ਹਾਂ ਦਾ ਮੇਰੇ ਨਾਲ ਕਰਾਰ ਹੈ ਆਵੋ ਅਤੇ ਮੈਨੂੰ ਆਪਣੀਆਂ ਬਲੀਆਂ ਭੇਂਟ ਕਰੋ।”
6 ਪਰਮੇਸ਼ੁਰ ਨਿਰੰਕਾਰ ਹੈ,
ਅਤੇ ਅਕਾਸ਼ ਉਸਦੀ ਨੇਕੀ ਬਾਰੇ ਦੱਸਦਾ ਹੈ।
7 ਪਰਮੇਸ਼ੁਰ ਆਖਦਾ ਹੈ, “ਮੇਰੇ ਲੋਕੋ, ਮੇਰੀ ਗੱਲ ਸੁਣੋ।
ਇਸਰਾਏਲ ਦੇ ਲੋਕੋ, ਮੈਂ ਆਪਣਾ ਸਬੂਤ ਤੁਹਾਡੇ ਵਿਰੁੱਧ ਦਰਸਾਵਾਂਗਾ।
ਮੈਂ ਪਰਮੇਸ਼ੁਰ ਹਾਂ, ਤੁਹਾਡਾ ਪਰਮੇਸ਼ੁਰ।
8 ਮੈਂ ਤੁਹਾਡੀਆਂ ਬਲੀਆਂ ਬਾਰੇ ਸ਼ਿਕਵਾ ਨਹੀਂ ਕਰ ਰਿਹਾ।
ਤੁਸੀਂ ਇਸਰਾਏਲ ਦੇ ਲੋਕ ਹਰ ਸਮੇਂ ਮੇਰੇ ਲਈ ਬਲੀ ਚੜ੍ਹਾਵੇ ਲੈ ਕੇ ਆਉਂਦੇ ਹੋ।
ਤੁਸੀਂ ਇਹ ਮੈਨੂੰ ਹਰ ਰੋਜ਼ ਦਿੰਦੇ ਹੋ।
9 ਮੈਂ ਤੁਹਾਡੇ ਘਰਾਂ ਵਿੱਚੋਂ ਬਲਦ ਨਹੀਂ ਲਵਾਂਗਾ।
ਮੈਂ ਤੁਹਾਡੇ ਬਾੜਿਆਂ ਵਿੱਚੋਂ ਬੱਕਰੇ ਨਹੀਂ ਲਵਾਂਗਾ।
10 ਮੈਨੂੰ ਇਨ੍ਹਾਂ ਜਾਨਵਰਾਂ ਦੀ ਕੋਈ ਲੋੜ ਨਹੀਂ।
ਮੈਂ ਪਹਿਲਾਂ ਹੀ ਜੰਗਲ ਦੇ ਸਾਰੇ ਜਾਨਵਰਾਂ ਦਾ ਮਾਲਕ ਹਾਂ।
ਮੈਂ ਪਹਿਲਾਂ ਹੀ ਪਰਬਤਾਂ ਦੇ ਸਾਰੇ ਹਜ਼ਾਰਾਂ ਜਾਨਵਰਾਂ ਦਾ ਮਾਲਕ ਹਾਂ।
11 ਉੱਚੇ ਤੋਂ ਉੱਚੇ ਪਰਬਤ ਉੱਤੇ ਬੈਠੇ ਹਰ ਪੰਛੀ ਨੂੰ ਮੈਂ ਜਾਣਦਾ ਹਾਂ।
ਪਹਾੜੀਆਂ ਵਿੱਚ ਹਰਕਤ ਕਰਦੀ ਹਰ ਸ਼ੈਅ ਮੇਰੀ ਹੈ।
12 ਮੈਂ ਭੁੱਖਾ ਨਹੀਂ ਹਾਂ। ਪਰ ਜੇ ਮੈਂ ਭੁੱਖਾਂ ਹੋਵਾਂ ਵੀ, ਮੈਂ ਤੁਹਾਡੇ ਪਾਸੋਂ ਭੋਜਨ ਨਹੀਂ ਮੰਗਾਂਗਾ।
ਸਾਰੀ ਦੁਨੀਆ ਅਤੇ ਇਸਦੀ ਹਰ ਸ਼ੈਅ ਪਹਿਲਾਂ ਹੀ ਮੇਰੀ ਹੈ।
13 ਮੈਂ ਬਲਦਾਂ ਦਾ ਮਾਸ ਨਹੀਂ ਖਾਂਦਾ ਮੈਂ ਬੱਕਰੀਆਂ ਦਾ ਲਹੂ ਨਹੀਂ ਪੀਂਦਾ।”
14 ਇਸ ਲਈ ਹੋਰਨਾਂ ਉਪਾਸਨਾ ਕਰਨ ਵਾਲਿਆਂ ਨਾਲ ਸਾਂਝਾ ਕਰਨ ਲਈ ਆਪਣੇ ਧੰਨਵਾਦ ਦੇ ਚੜ੍ਹਾਵੇ ਲਿਆਵੋ।
ਅਤੇ ਪਰਮੇਸ਼ੁਰ ਦੇ ਨਾਲ ਹੋਣ ਲਈ ਆਵੋ।
ਤੁਸਾਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਵਾਅਦੇ ਦਿੱਤੇ ਸੀ।
ਇਸ ਲਈ ਉਹ ਚੀਜ਼ਾਂ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਅਰਪਣ ਕਰੋ।
15 ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ।
ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”
16 ਪਰਮੇਸ਼ੁਰ, ਬਦਕਾਰ ਲੋਕਾਂ ਨੂੰ ਆਖਦਾ ਹੈ,
“ਤੁਸੀਂ ਲੋਕੀਂ ਮੇਰੇ ਨੇਮਾਂ ਬਾਰੇ ਗੱਲਾਂ ਕਰਦੇ ਹੋ।
ਤੁਸੀਂ ਮੇਰੇ ਕਰਾਰ ਬਾਰੇ ਗੱਲਾਂ ਕਰਦੇ ਹੋ।
17 ਇਸੇ ਲਈ, ਜਦੋਂ ਮੈਂ ਤੁਹਾਨੂੰ ਸਹੀ ਕਰਦਾ ਹਾਂ ਤੁਸੀਂ ਮੈਨੂੰ ਨਫ਼ਰਤ ਕਿਉਂ ਕਰਦੇ ਹੋ।
ਤੁਸੀਂ ਉਨ੍ਹਾਂ ਗੱਲਾਂ ਨੂੰ ਅਣਡਿਠ ਕਿਉਂ ਕਰਦੇ ਹੋਂ ਜੋ ਮੈਂ ਤੁਹਾਨੂੰ ਦੱਸਦਾ ਹਾਂ।
18 ਤੁਸੀਂ ਇੱਕ ਚੋਰ ਨੂੰ ਦੇਖਦੇ ਹੋਂ ਅਤੇ ਨੱਸੱਕੇ ਉਸ ਦੇ ਨਾਲ ਰਲ ਜਾਂਦੇ ਹੋ।
ਅਤੇ ਤੁਸੀਂ ਵਿਭਚਾਰੀਆਂ ਦੇ ਨਾਲ ਸ਼ਾਮਿਲ ਹੋ ਜਾਂਦੇ ਹੋ।
19 ਤੁਸੀਂ ਲੋਕੀਂ ਮੰਦੀਆਂ ਗੱਲਾਂ ਆਖਦੇ ਹੋ ਅਤੇ ਝੂਠ ਬੋਲਦੇ ਹੋ।
20 ਤੁਸੀਂ ਲਗਾਤਾਰ ਹੋਰਾਂ ਲੋਕਾਂ ਬਾਰੇ,
ਆਪਣੇ ਭਰਾਵਾਂ ਬਾਰੇ ਵੀ ਮੰਦੀਆਂ ਗੱਲਾਂ ਆਖਦੇ ਹੋ।
21 ਤੁਸਾਂ ਇਹ ਮੰਦੇ ਕਾਰੇ ਕੀਤੇ ਅਤੇ ਮੈਂ ਕੁਝ ਨਹੀਂ ਆਖਿਆ।
ਇਸ ਲਈ ਤੁਸਾਂ ਸੋਚਿਆ ਕਿ ਮੈਂ ਤੁਹਾਡੇ ਜਿਹਾ ਹੀ ਹਾਂ।
ਅੱਛਾ, ਹੁਣ ਮੈਂ ਲੰਮੇ ਸਮੇਂ ਤੱਕ ਖਾਮੋਸ਼ ਨਹੀਂ ਰਹਾਂਗਾ।
ਇਹ ਗੱਲਾਂ ਮੈਂ ਤੁਹਾਨੂੰ ਬਹੁਤ ਸਪੱਸ਼ਟ ਕਰ ਦਿਆਂਗਾ, ਅਤੇ ਮੈਂ ਤੁਹਾਡੇ ਸਨਮੁੱਖ ਤੁਹਾਡੇ ਉੱਤੇ ਇਲਜ਼ਾਮ ਲਾਵਾਂਗਾ।
22 ਤੁਸੀਂ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹੋ।
ਇਸ ਲਈ ਇਹ ਚੰਗਾ ਹੈ ਜੇਕਰ ਤੁਸੀਂ ਇਹ ਸਮਝ ਲਵੋ,
ਇਸਤੋਂ ਪਹਿਲਾਂ ਕਿ ਮੈਂ ਤੁਹਾਨੂੰ ਪਾੜ ਸੁੱਟਾਂ।
ਜਦੋਂ ਇਹ ਹੋਵੇਗਾ, ਕੋਈ ਵੀ ਬੰਦਾ ਤੁਹਾਨੂੰ ਨਹੀਂ ਬਚਾ ਸੱਕੇਗਾ।
23 ਜੇ ਕੋਈ ਬੰਦਾ ਧੰਨਵਾਦ ਦਾ ਚੜ੍ਹਾਵਾ ਪ੍ਰਦਾਨ ਕਰਦਾ ਹੈ ਤਾਂ ਉਹ ਮੇਰੇ ਲਈ ਆਦਰ ਦਰਸਾਉਂਦਾ ਹੈ।
ਪਰ ਜੇ ਕੋਈ ਬੰਦਾ ਸਹੀ ਢੰਗ ਨਾਲ ਜਿਉਂਦਾ ਹੈ, ਤਾਂ ਮੈਂ ਉਸ ਨੂੰ ਬਚਾਉਣ ਲਈ ਆਪਣੀ ਸ਼ਕਤੀ ਦਰਸਾਵਾਂਗਾ।”
ਨਹਮਯਾਹ ਦਾ ਅਖੀਰੀ ਹੁਕਮ
13 ਉਸ ਦਿਨ, ਮੂਸਾ ਦੀ ਪੋਥੀ ਸਾਰੇ ਲੋਕਾਂ ਨੂੰ ਉੱਚੀ ਪੜ੍ਹਕੇ ਸੁਣਾਈ ਗਈ ਅਤੇ ਉਨ੍ਹਾਂ ਨੂੰ ਇਸ ਵਿੱਚ ਇਹ ਲਿਖਿਆ ਮਿਲਿਆ: ਕਿਸੇ ਵੀ ਅੰਮੋਨੀ ਜਾਂ ਮੋਆਬੀ ਮਨੁੱਖ ਨੂੰ ਕਦੇ ਵੀ ਪਰਮੇਸ਼ੁਰ ਦੀ ਸਭਾ ਵਿੱਚ ਨਹੀਂ ਆਉਣਾ ਚਾਹੀਦਾ। 2 ਇਹ ਬਿਵਸਬਾ ਇਸ ਲਈ ਲਿਖੀ ਗਈ ਸੀ ਕਿਉਂ ਕਿ ਉਨ੍ਹਾਂ ਨੇ ਇਸਰਾਏਲੀਆਂ ਨੂੰ ਭੋਜਨ ਅਤੇ ਪਾਣੀ ਨਾ ਦਿੱਤਾ ਸਗੋਂ ਬਿਲਆਮ ਨੂੰ ਉਨ੍ਹਾਂ ਨੂੰ ਸਰਾਪਣ ਲਈ ਕੀਮਤ ਦਿੱਤੀ। ਪਰ ਸਾਡੇ ਪਰਮੇਸ਼ੁਰ ਨੇ ਉਸ ਦੇ ਸਰਾਪ ਨੂੰ ਸਾਡੇ ਲਈ ਅਸੀਸ ਵਿੱਚ ਬਦਲ ਦਿੱਤਾ। 3 ਇਸ ਲਈ ਇਸਰਾਏਲੀਆਂ ਨੇ ਜਦੋਂ ਉਸ ਬਿਵਸਬਾ ਨੂੰ ਸੁਣਿਆ, ਉਨ੍ਹਾਂ ਨੇ ਇਸ ਨੂੰ ਮੰਨਿਆ ਅਤੇ ਸਾਰੇ ਵਿਦੇਸ਼ੀਆਂ ਨੂੰ ਇਸਰਾਏਲ ਤੋਂ ਅਲੱਗ ਕਰ ਦਿੱਤਾ।
23 ਉਨ੍ਹਾਂ ਦਿਨਾਂ ਵਿੱਚ ਮੈਂ ਦੇਖਿਆ ਕਿ ਕੁਝ ਯਹੂਦੀਆਂ ਨੇ ਅਸ਼ਦੋਦੀ, ਅੰਮੋਨੀ ਅਤੇ ਮੋਆਬੀ ਔਰਤਾਂ ਨਾਲ ਵਿਆਹ ਕਰਵਾ ਲੇ ਸਨ। 24 ਅਤੇ ਉਨ੍ਹਾਂ ਵਿਆਹਾਂ ਚੋ ਪੈਦਾ ਹੋਏ ਬੱਚਿਆਂ ਵਿੱਚੋਂ ਅਧਿਆਂ ਨੂੰ ਯਹੂਦੀ ਬੋਲੀ ਬੋਲਣੀ ਨਹੀਂ ਸੀ ਆਉਂਦੀ। ਇਨ੍ਹਾਂ ਬੱਚਿਆਂ ਨੇ ਅਸ਼ਦੋਦੀ ਅਤੇ ਵੱਖੋ-ਵੱਖ ਲੋਕਾਂ ਦੀ ਭਾਸ਼ਾ ਬੋਲੀ। 25 ਤਾਂ ਫ਼ਿਰ ਮੈਂ ਉਨ੍ਹਾਂ ਆਦਮੀਆਂ ਨੂੰ ਕਿਹਾ ਕਿ ਉਹ ਗਲਤ ਕੰਮ ਕਰ ਰਹੇ ਸਨ ਤੇ ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ। ਕਈਆਂ ਨੂੰ ਤਾਂ ਮੈਂ ਕੁਟਿਆ ਵ੍ਵੀ ਤੇ ਕਈਆਂ ਦੇ ਵਾਲ ਵੀ ਪੁੱਟ ਦਿੱਤੇ। ਮੈਂ ਉਨ੍ਹਾਂ ਨੂੰ ਪਰਮੇਸ਼ੁਰ ਦੇ ਨਾਂ ਦੀ ਸੌਂਹ ਲੈਣ ਲਈ ਮਜ਼ਬੂਰ ਕੀਤਾ। ਮੈਂ ਉਨ੍ਹਾਂ ਨੂੰ ਆਖਿਆ, “ਆਪਣੀਆਂ ਧੀਆਂ ਨੂੰ ਉਨ੍ਹਾਂ ਦੇ ਮੁੰਡਿਆਂ ਨਾਲ ਵਿਆਹ ਕਰਵਾਉਣ ਲਈ ਨਾ ਦਿਓ। ਉਨ੍ਹਾਂ ਵਿਦੇਸ਼ੀਆਂ ਦੀਆਂ ਧੀਆਂ ਨਾਲ ਆਪਣੇ ਪੁੱਤਰਾਂ ਦਾ ਵਿਆਹ ਨਾ ਕਰੋ। ਤੁਸੀਂ ਉਨ੍ਹਾਂ ਦੀਆਂ ਧੀਆਂ ਨਾਲ ਵਿਆਹ ਨਾ ਕਰਿਓ। 26 ਕੀ ਇਸਰਾਏਲ ਦੇ ਪਾਤਸ਼ਾਹ, ਸੁਲੇਮਾਨ ਨੇ ਇਹੋ ਜਿਹੀਆਂ ਔਰਤਾਂ ਕਾਰਣ ਹੀ ਪਾਪ ਨਹੀਂ ਕੀਤਾ? ਸਾਰੀਆਂ ਕੌਮਾਂ ਵਿੱਚ ਉਸ ਵਰਗਾ ਕੋਈ ਪਾਤਸ਼ਾਹ ਨਹੀਂ ਸੀ। ਉਹ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ। ਤੇ ਪਰਮੇਸ਼ੁਰ ਨੇ ਉਸ ਨੂੰ ਸਾਰੇ ਇਸਰਾਏਲ ਉੱਪਰ ਪਾਤਸ਼ਾਹੀ ਬਖਸ਼ੀ ਸੀ, ਪਰ ਵਿਦੇਸ਼ੀ ਔਰਤਾਂ ਨੇ ਉਸ ਤੋਂ ਵੀ ਪਾਪ ਕਰਵਾਇਆ। 27 ਤੇ ਹੁਣ ਅਸੀਂ ਇਹ ਸੁਣ ਰਹੇ ਹਾਂ ਕਿ ਤੁਸੀਂ ਵੀ ਇਹ ਪਾਪ ਕਮਾ ਰਹੇ ਹੋ। ਤੁਸੀਂ ਸਾਡੇ ਪਰਮੇਸ਼ੁਰ ਨਾਲ ਸੱਚੇ ਨਹੀਂ ਹੋ ਤੇ ਤੁਸੀਂ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾ ਰਹੇ ਹੋ।”
28 ਪਰਧਾਨ ਜਾਜਕ ਅਲਯਾਸ਼ੀਬ ਦਾ ਪੁੱਤਰ ਯੋਯਾਦਆ ਸੀ। ਯੋਯਾਦਆ ਦੇ ਪੁੱਤਰਾਂ ਵਿੱਚੋਂ ਇੱਕ ਹੋਰੋਨੀ ਦੇ ਸਨਬੱਲਟ ਦਾ ਜਵਾਈ ਸੀ। ਮੈਂ ਉਸ ਆਦਮੀ ਨੂੰ ਇੱਥੋਂ ਭਜਾਅ ਦਿੱਤਾ। ਇਸ ਥਾਂ ਤੋਂ ਮੈਂ ਉਸ ਨੂੰ ਬਾਹਰ ਕੱਢ ਦਿੱਤਾ।
29 ਹੇ ਮੇਰੇ ਪਰਮੇਸ਼ੁਰ! ਉਨ੍ਹਾਂ ਨੂੰ ਚੇਤੇ ਕਰ ਕਿ ਉਨ੍ਹਾਂ ਨੇ ਜਾਜਕ ਦੇ ਰੁਤਬੇ ਨੂੰ ਭਰਿਸ਼ਟ ਕੀਤਾ ਹੈ ਜਿਵੇਂ ਕਿ ਇਹ ਕੋਈ ਖੇਡ ਹੋਵੇ। ਜਿਹੜਾ ਵਚਨ ਤੂੰ ਜਾਜਕਾਂ ਤੇ ਲੇਵੀਆਂ ਨਾਲ ਕੀਤਾ ਸੀ ਉਨ੍ਹਾਂ ਨੇ ਇਸ ਨੂੰ ਪੂਰਾ ਨਹੀਂ ਕੀਤਾ। 30 ਮੈਂ ਸਾਰੇ ਵਿਦੇਸ਼ੀਆਂ ਨੂੰ ਬਾਹਰ ਕੱਢ ਕੇ ਜਾਜਕਾਂ ਅਤੇ ਲੇਵੀਆਂ ਨੂੰ ਸ਼ੁੱਧ ਬਣਾਇਆ। ਫ਼ੇਰ ਮੈਂ ਜਾਜਕਾਂ ਅਤੇ ਲੇਵੀਆਂ ਨੂੰ ਉਨ੍ਹਾਂ ਦੇ ਫ਼ਰਜਾਂ ਅਤੇ ਜਿਂਮੇਦਾਰੀਆਂ ਮੁਤਾਬਕ ਕੰਮ ਦਿੱਤਾ। 31 ਅਤੇ ਮੈਂ ਲੋਕਾਂ ਨੂੰ ਨਿਯਮਿਤ ਸਮੇਂ ਤੇ ਲੱਕੜ ਚੜ੍ਹਾਵਿਆਂ ਅਤੇ ਪਹਿਲੇ ਫ਼ਲਾਂ ਬਾਰੇ ਯਾਦ ਕਰਵਾਇਆ। ਹੇ ਮੇਰੇ ਪਰਮੇਸ਼ੁਰ, ਕਿਰਪਾ ਕਰਕੇ ਨੇਕੀ ਕਰਨ ਲਈ ਮੈਨੂੰ ਚੇਤੇ ਰੱਖੀਂ।
9 ਮੈਂ ਤੁਹਾਨੂੰ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਤੁਹਾਨੂੰ ਉਨ੍ਹਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜਿਹੜੇ ਜਿਨਸੀ ਪਾਪ ਕਰਦੇ ਹਨ। 10 ਪਰ ਮੈਂ ਤੁਹਾਨੂੰ ਇਸ ਭਾਵ ਨਾਲ ਨਹੀਂ ਲਿਖਿਆ ਸੀ ਕਿ ਤੁਹਾਨੂੰ ਇਸ ਦੁਨੀਆਂ ਦੇ ਉਨ੍ਹਾਂ ਲੋਕਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜੋ ਅਨੈਤਿਕ ਹਨ, ਜੋ ਜਿਨਸੀ ਪਾਪ ਕਰਦੇ ਹਨ, ਜੋ ਖੁਦਗਰਜ਼ ਹਨ, ਜੋ ਦੂਜਿਆਂ ਨੂੰ ਧੋਖਾ ਦਿੰਦੇ ਹਨ, ਜਾਂ ਉਨ੍ਹਾਂ ਨਾਲ ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਜੇਕਰ ਤੁਸੀਂ ਉਨ੍ਹਾਂ ਤੋਂ ਦੂਰ ਹੋਣਾ ਹੈ ਤਾਂ ਤੁਹਾਨੂੰ ਇਹ ਦੁਨੀਆਂ ਛੱਡਣੀ ਪਵੇਗੀ। 11 ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਦੀ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਨਸੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ।
12-13 ਉਨ੍ਹਾਂ ਲੋਕਾਂ ਦੀ ਪਰੱਖ ਕਰਨਾ ਮੇਰਾ ਕੰਮ ਨਹੀਂ ਜਿਹੜੇ ਕਲੀਸਿਯਾ ਨਾਲ ਸੰਬੰਧਿਤ ਨਹੀਂ ਹਨ। ਪਰਮੇਸ਼ੁਰ ਉਨ੍ਹਾਂ ਦਾ ਨਿਆਂ ਕਰੇਗਾ। ਤੁਹਾਨੂੰ ਉਨ੍ਹਾਂ ਲੋਕਾਂ ਦੀ ਪਰੱਖ ਕਰਨੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧਿਤ ਹਨ। ਪੋਥੀਆਂ ਆਖਦੀਆਂ ਹਨ, “ਦੁਸ਼ਟ ਬੰਦੇ ਨੂੰ ਆਪਣੇ ਭਾਈਚਾਰੇ ਵਿੱਚੋਂ ਕੱਢ ਦਿਉ।” [a]
2010 by World Bible Translation Center