Revised Common Lectionary (Complementary)
ਆਸਾਫ਼ ਦਾ ਇੱਕ ਗੀਤ।
50 ਪਰਮੇਸ਼ੁਰਾਂ ਦਾ ਪਰਮੇਸ਼ੁਰ, ਯਹੋਵਾਹ ਬੋਲਿਆ ਹੈ।
ਉਹ ਧਰਤੀ ਦੇ ਸਾਰੇ ਲੋਕਾਂ ਨੂੰ ਸਵੇਰ ਤੋਂ ਸ਼ਾਮ ਤੱਕ ਬੁਲਾਉਂਦਾ ਹੈ।
2 ਸੀਯੋਨ ਤੋਂ ਚਮਕਦਾ ਹੋਇਆ ਪਰਮੇਸ਼ੁਰ ਪਰਮ ਸੁੰਦਰ ਹੈ।
3 ਸਾਡਾ ਪਰਮੇਸ਼ੁਰ, ਆ ਰਿਹਾ ਹੈ।
ਅਤੇ ਉਹ ਚੁੱਪ ਨਹੀਂ ਰਹੇਗਾ।
ਅੱਗ ਉਸ ਦੇ ਅੱਗੇ ਬਲਦੀ ਹੈ।
ਇੱਕ ਵੱਡਾ ਤੂਫ਼ਾਨ ਉਸ ਦੇ ਆਲੇ-ਦੁਆਲੇ ਹੈ।
4 ਸਾਡਾ ਪਰਮੇਸੁਰ ਧਰਤੀ ਅਤੇ ਅਕਾਸ਼ ਨੂੰ ਅਵਾਜ਼ ਦਿੰਦਾ ਹੈ ਕਿ
ਜਦੋਂ ਉਹ ਆਪਣੇ ਲੋਕਾਂ ਬਾਰੇ ਨਿਆਂ ਕਰੇ ਉਹ ਗਵਾਹ ਹੋਣ।
5 ਪਰਮੇਸ਼ੁਰ ਆਖਦਾ ਹੈ, “ਤੁਸੀਂ ਸਭ ਜੋ ਮੇਰੇ ਵਫ਼ਾਦਾਰ ਹੋ, ਮੇਰੇ ਆਲੇ-ਦੁਆਲੇ ਇਕੱਠੇ ਹੋਵੋ।
ਤੁਸੀਂ ਸਾਰੇ ਜਿਨ੍ਹਾਂ ਦਾ ਮੇਰੇ ਨਾਲ ਕਰਾਰ ਹੈ ਆਵੋ ਅਤੇ ਮੈਨੂੰ ਆਪਣੀਆਂ ਬਲੀਆਂ ਭੇਂਟ ਕਰੋ।”
6 ਪਰਮੇਸ਼ੁਰ ਨਿਰੰਕਾਰ ਹੈ,
ਅਤੇ ਅਕਾਸ਼ ਉਸਦੀ ਨੇਕੀ ਬਾਰੇ ਦੱਸਦਾ ਹੈ।
7 ਪਰਮੇਸ਼ੁਰ ਆਖਦਾ ਹੈ, “ਮੇਰੇ ਲੋਕੋ, ਮੇਰੀ ਗੱਲ ਸੁਣੋ।
ਇਸਰਾਏਲ ਦੇ ਲੋਕੋ, ਮੈਂ ਆਪਣਾ ਸਬੂਤ ਤੁਹਾਡੇ ਵਿਰੁੱਧ ਦਰਸਾਵਾਂਗਾ।
ਮੈਂ ਪਰਮੇਸ਼ੁਰ ਹਾਂ, ਤੁਹਾਡਾ ਪਰਮੇਸ਼ੁਰ।
8 ਮੈਂ ਤੁਹਾਡੀਆਂ ਬਲੀਆਂ ਬਾਰੇ ਸ਼ਿਕਵਾ ਨਹੀਂ ਕਰ ਰਿਹਾ।
ਤੁਸੀਂ ਇਸਰਾਏਲ ਦੇ ਲੋਕ ਹਰ ਸਮੇਂ ਮੇਰੇ ਲਈ ਬਲੀ ਚੜ੍ਹਾਵੇ ਲੈ ਕੇ ਆਉਂਦੇ ਹੋ।
ਤੁਸੀਂ ਇਹ ਮੈਨੂੰ ਹਰ ਰੋਜ਼ ਦਿੰਦੇ ਹੋ।
9 ਮੈਂ ਤੁਹਾਡੇ ਘਰਾਂ ਵਿੱਚੋਂ ਬਲਦ ਨਹੀਂ ਲਵਾਂਗਾ।
ਮੈਂ ਤੁਹਾਡੇ ਬਾੜਿਆਂ ਵਿੱਚੋਂ ਬੱਕਰੇ ਨਹੀਂ ਲਵਾਂਗਾ।
10 ਮੈਨੂੰ ਇਨ੍ਹਾਂ ਜਾਨਵਰਾਂ ਦੀ ਕੋਈ ਲੋੜ ਨਹੀਂ।
ਮੈਂ ਪਹਿਲਾਂ ਹੀ ਜੰਗਲ ਦੇ ਸਾਰੇ ਜਾਨਵਰਾਂ ਦਾ ਮਾਲਕ ਹਾਂ।
ਮੈਂ ਪਹਿਲਾਂ ਹੀ ਪਰਬਤਾਂ ਦੇ ਸਾਰੇ ਹਜ਼ਾਰਾਂ ਜਾਨਵਰਾਂ ਦਾ ਮਾਲਕ ਹਾਂ।
11 ਉੱਚੇ ਤੋਂ ਉੱਚੇ ਪਰਬਤ ਉੱਤੇ ਬੈਠੇ ਹਰ ਪੰਛੀ ਨੂੰ ਮੈਂ ਜਾਣਦਾ ਹਾਂ।
ਪਹਾੜੀਆਂ ਵਿੱਚ ਹਰਕਤ ਕਰਦੀ ਹਰ ਸ਼ੈਅ ਮੇਰੀ ਹੈ।
12 ਮੈਂ ਭੁੱਖਾ ਨਹੀਂ ਹਾਂ। ਪਰ ਜੇ ਮੈਂ ਭੁੱਖਾਂ ਹੋਵਾਂ ਵੀ, ਮੈਂ ਤੁਹਾਡੇ ਪਾਸੋਂ ਭੋਜਨ ਨਹੀਂ ਮੰਗਾਂਗਾ।
ਸਾਰੀ ਦੁਨੀਆ ਅਤੇ ਇਸਦੀ ਹਰ ਸ਼ੈਅ ਪਹਿਲਾਂ ਹੀ ਮੇਰੀ ਹੈ।
13 ਮੈਂ ਬਲਦਾਂ ਦਾ ਮਾਸ ਨਹੀਂ ਖਾਂਦਾ ਮੈਂ ਬੱਕਰੀਆਂ ਦਾ ਲਹੂ ਨਹੀਂ ਪੀਂਦਾ।”
14 ਇਸ ਲਈ ਹੋਰਨਾਂ ਉਪਾਸਨਾ ਕਰਨ ਵਾਲਿਆਂ ਨਾਲ ਸਾਂਝਾ ਕਰਨ ਲਈ ਆਪਣੇ ਧੰਨਵਾਦ ਦੇ ਚੜ੍ਹਾਵੇ ਲਿਆਵੋ।
ਅਤੇ ਪਰਮੇਸ਼ੁਰ ਦੇ ਨਾਲ ਹੋਣ ਲਈ ਆਵੋ।
ਤੁਸਾਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਵਾਅਦੇ ਦਿੱਤੇ ਸੀ।
ਇਸ ਲਈ ਉਹ ਚੀਜ਼ਾਂ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਅਰਪਣ ਕਰੋ।
15 ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ।
ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”
16 ਪਰਮੇਸ਼ੁਰ, ਬਦਕਾਰ ਲੋਕਾਂ ਨੂੰ ਆਖਦਾ ਹੈ,
“ਤੁਸੀਂ ਲੋਕੀਂ ਮੇਰੇ ਨੇਮਾਂ ਬਾਰੇ ਗੱਲਾਂ ਕਰਦੇ ਹੋ।
ਤੁਸੀਂ ਮੇਰੇ ਕਰਾਰ ਬਾਰੇ ਗੱਲਾਂ ਕਰਦੇ ਹੋ।
17 ਇਸੇ ਲਈ, ਜਦੋਂ ਮੈਂ ਤੁਹਾਨੂੰ ਸਹੀ ਕਰਦਾ ਹਾਂ ਤੁਸੀਂ ਮੈਨੂੰ ਨਫ਼ਰਤ ਕਿਉਂ ਕਰਦੇ ਹੋ।
ਤੁਸੀਂ ਉਨ੍ਹਾਂ ਗੱਲਾਂ ਨੂੰ ਅਣਡਿਠ ਕਿਉਂ ਕਰਦੇ ਹੋਂ ਜੋ ਮੈਂ ਤੁਹਾਨੂੰ ਦੱਸਦਾ ਹਾਂ।
18 ਤੁਸੀਂ ਇੱਕ ਚੋਰ ਨੂੰ ਦੇਖਦੇ ਹੋਂ ਅਤੇ ਨੱਸੱਕੇ ਉਸ ਦੇ ਨਾਲ ਰਲ ਜਾਂਦੇ ਹੋ।
ਅਤੇ ਤੁਸੀਂ ਵਿਭਚਾਰੀਆਂ ਦੇ ਨਾਲ ਸ਼ਾਮਿਲ ਹੋ ਜਾਂਦੇ ਹੋ।
19 ਤੁਸੀਂ ਲੋਕੀਂ ਮੰਦੀਆਂ ਗੱਲਾਂ ਆਖਦੇ ਹੋ ਅਤੇ ਝੂਠ ਬੋਲਦੇ ਹੋ।
20 ਤੁਸੀਂ ਲਗਾਤਾਰ ਹੋਰਾਂ ਲੋਕਾਂ ਬਾਰੇ,
ਆਪਣੇ ਭਰਾਵਾਂ ਬਾਰੇ ਵੀ ਮੰਦੀਆਂ ਗੱਲਾਂ ਆਖਦੇ ਹੋ।
21 ਤੁਸਾਂ ਇਹ ਮੰਦੇ ਕਾਰੇ ਕੀਤੇ ਅਤੇ ਮੈਂ ਕੁਝ ਨਹੀਂ ਆਖਿਆ।
ਇਸ ਲਈ ਤੁਸਾਂ ਸੋਚਿਆ ਕਿ ਮੈਂ ਤੁਹਾਡੇ ਜਿਹਾ ਹੀ ਹਾਂ।
ਅੱਛਾ, ਹੁਣ ਮੈਂ ਲੰਮੇ ਸਮੇਂ ਤੱਕ ਖਾਮੋਸ਼ ਨਹੀਂ ਰਹਾਂਗਾ।
ਇਹ ਗੱਲਾਂ ਮੈਂ ਤੁਹਾਨੂੰ ਬਹੁਤ ਸਪੱਸ਼ਟ ਕਰ ਦਿਆਂਗਾ, ਅਤੇ ਮੈਂ ਤੁਹਾਡੇ ਸਨਮੁੱਖ ਤੁਹਾਡੇ ਉੱਤੇ ਇਲਜ਼ਾਮ ਲਾਵਾਂਗਾ।
22 ਤੁਸੀਂ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹੋ।
ਇਸ ਲਈ ਇਹ ਚੰਗਾ ਹੈ ਜੇਕਰ ਤੁਸੀਂ ਇਹ ਸਮਝ ਲਵੋ,
ਇਸਤੋਂ ਪਹਿਲਾਂ ਕਿ ਮੈਂ ਤੁਹਾਨੂੰ ਪਾੜ ਸੁੱਟਾਂ।
ਜਦੋਂ ਇਹ ਹੋਵੇਗਾ, ਕੋਈ ਵੀ ਬੰਦਾ ਤੁਹਾਨੂੰ ਨਹੀਂ ਬਚਾ ਸੱਕੇਗਾ।
23 ਜੇ ਕੋਈ ਬੰਦਾ ਧੰਨਵਾਦ ਦਾ ਚੜ੍ਹਾਵਾ ਪ੍ਰਦਾਨ ਕਰਦਾ ਹੈ ਤਾਂ ਉਹ ਮੇਰੇ ਲਈ ਆਦਰ ਦਰਸਾਉਂਦਾ ਹੈ।
ਪਰ ਜੇ ਕੋਈ ਬੰਦਾ ਸਹੀ ਢੰਗ ਨਾਲ ਜਿਉਂਦਾ ਹੈ, ਤਾਂ ਮੈਂ ਉਸ ਨੂੰ ਬਚਾਉਣ ਲਈ ਆਪਣੀ ਸ਼ਕਤੀ ਦਰਸਾਵਾਂਗਾ।”
ਯਹੋਵਾਹ ਦਯਾ ਅਤੇ ਰਹਿਮ ਚਾਹੁੰਦਾ ਹੈ
7 ਦਾਰਾ ਪਾਤਸ਼ਾਹ ਦੇ ਰਾਜ ਦੇ ਚੌਬੇ ਵਰ੍ਹੇ ਵਿੱਚ ਯਹੋਵਾਹ ਦੀ ਬਾਣੀ ਨੌਵੇ ਮਹੀਨੇ ਦੀ ਚੌਥੀ ਤਾਰੀਕ ਨੂੰ ਕਿਸਲੇਵ ਵਿੱਚ ਜ਼ਕਰਯਾਹ ਨੂੰ ਆਈ। 2 ਤਾਂ ਬੈਤੇਲ ਦੇ ਲੋਕਾਂ ਨੇ ਸ਼ਰਾਸਰ, ਰਗਮ-ਮਲਕ ਅਤੇ ਉਸ ਦੇ ਮਨੁੱਖਾਂ ਨੂੰ ਭੇਜਿਆ ਕਿ ਉਹ ਯਹੋਵਾਹ ਅੱਗੇ ਜਾਕੇ ਬੇਨਤੀ ਕਰਨ। 3 ਉਹ ਸਰਬ ਸ਼ਕਤੀਮਾਨ ਯਹੋਵਾਹ ਦੇ ਮੰਦਰ ਦੇ ਨਬੀਆਂ ਅਤੇ ਜਾਜਕਾਂ ਕੋਲ ਗਏ। ਉਨ੍ਹਾਂ ਮਨੁੱਖਾਂ ਨੇ ਇਹ ਸਵਾਲ ਪੁੱਛਿਆ, “ਬਹੁਤ ਵਰ੍ਹਿਆਂ ਤੋਂ ਅਸੀਂ ਇਸ ਮੰਦਰ ਦੀ ਤਬਾਹੀ ਤੇ ਵੈਣ ਤੇ ਕੀਰਨੇ ਪਾਉਂਦੇ ਆਏ ਹਾਂ। ਹਰ ਵਰ੍ਹੇ ਦੇ ਪੰਜਵੇਂ ਮਹੀਨੇ ਸਾਡਾ ਖਾਸ ਵੈਣ ਅਤੇ ਵਰਤ ਦਾ ਸਮਾਂ ਹੁੰਦਾ ਸੀ। ਕੀ ਸਾਨੂੰ ਇਉਂ ਹੀ ਕਰਦੇ ਰਹਿਣਾ ਚਾਹੀਦਾ ਹੈ?”
4 ਇਹ ਵਾਕ ਮੈਨੂੰ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ ਹੋਇਆ: 5 “ਇਸ ਦੇਸ ਦੇ ਜਾਜਕਾਂ ਅਤੇ ਹੋਰ ਲੋਕਾਂ ਨੂੰ ਇਹ ਗੱਲਾਂ ਦੱਸ, ‘ਤੁਸੀਂ ਲੋਕਾਂ ਨੇ 70 ਸਾਲਾਂ ਲਈ ਹਰ ਵਰ੍ਹੇ ਦੇ 5ਵੇਂ ਅਤੇ 7ਵੇਂ ਮਹੀਨੇ ਵਰਤ ਰੱਖੇ ਅਤੇ ਸੋਗ ਪ੍ਰਗਟ ਮਨਾਇਆ, ਪਰ ਕੀ ਤੁਸੀਂ ਇਹ ਸਭ ਮੇਰੇ ਲਈ ਕੀਤਾ? ਨਹੀਂ! 6 ਅਤੇ ਕੀ ਜਦੋਂ ਤੁਸੀਂ ਜੋ ਖਾਧਾ ਅਤੇ ਪੀਤਾ, ਉਹ ਮੇਰੇ ਲਈ ਸੀ? ਨਹੀਂ! ਇਹ ਸਭ ਤੁਹਾਡੇ ਆਪਣੇ ਸੁਆਰਬ ਲਈ ਸੀ। 7 ਕੀ ਇਹ ਉਹ ਗੱਲਾਂ ਨਹੀਂ ਹਨ ਜੋ ਯਹੋਵਾਹ ਨੇ ਪਹਿਲੇ ਨਬੀਆਂ ਦੇ ਰਾਹੀਂ ਪੁਕਾਰੀਆਂ ਸਨ ਜਦੋਂ ਕਿ ਯਰੂਸ਼ਲਮ ਵੱਸਦਾ ਸੀ ਅਤੇ ਰਾਜੀ ਖੁਸ਼ੀ ਸੀ ਅਤੇ ਉਸ ਦੇ ਆਲੇ-ਦੁਆਲੇ ਦੇ ਨਗਰ ਅਤੇ ਦੱਖਣ (ਨੇਵ) ਅਤੇ ਪੱਛਮ ਦੀ ਤਰਾਈ ’ਚ ਲੋਕ ਵੱਸਦੇ ਸਨ।’”
8 ਫ਼ਿਰ ਯਹੋਵਾਹ ਦਾ ਬਚਨ ਜ਼ਕਰਯਾਹ ਨੂੰ ਆਇਆ।
9 ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ।
“ਤੁਹਾਨੂੰ ਸੱਚੇ ਨਿਆਂ ਉੱਤੇ ਨਿਯੰਤਰਨ ਰੱਖਣਾ ਚਾਹੀਦਾ
ਅਤੇ ਇੱਕ-ਦੂਜੇ ਨਾਲ ਮਿਹਰ
ਅਤੇ ਦਇਆ ਨਾਲ ਵਿਹਾਰ ਕਰਨਾ ਚਾਹੀਦਾ ਹੈ।
10 ਯਤੀਮ ਬੱਚਿਆਂ, ਵਿੱਧਵਾਵਾਂ,
ਓਪਰਿਆਂ ਤੇ ਗਰੀਬਾਂ ਦਾ ਦਿਲ ਨਾ ਦੁੱਖਾਓ
ਅਤੇ ਦੂਜਿਆਂ ਨਾਲ ਬੁਰਾਈ ਕਰਨ ਦਾ ਖਿਆਲ ਵੀ ਕਦੇ ਦਿਲ ਵਿੱਚ ਨਾ ਲਿਆਓ।”
11 ਪਰ ਉਨ੍ਹਾਂ ਲੋਕਾਂ ਨੇ ਸੁਨਣੋਁ ਇਨਕਾਰ ਕੀਤਾ ਉਨ੍ਹਾਂ ਨੇ ਉਹ ਕਰਨ
ਤੋਂ ਇਨਕਾਰ ਕੀਤਾ ਜੋ ਉਹ ਚਾਹੁੰਦਾ ਸੀ।
ਉਨ੍ਹਾਂ ਨੇ ਪਰਮੇਸ਼ੁਰ ਦੇ ਬਚਨਾਂ ਨੂੰ ਅਣਸੁਣਿਆਂ ਕੀਤਾ।
12 ਉਹ ਬੜੇ ਢੀਠ ਸਨ।
ਉਨ੍ਹਾਂ ਨੇਮਾਂ ਨੂੰ ਅਣਗੌਲਿਆਂ ਕੀਤਾ
ਯਹੋਵਾਹ ਸਰਬ ਸ਼ਕਤੀਮਾਨ ਨੇ ਆਪਣਾ ਆਤਮਾ ਵਰਤਿਆ
ਅਤੇ ਆਪਣੇ ਲੋਕਾਂ ਨੂੰ ਨਬੀਆਂ ਦੁਆਰਾ ਸੰਦੇਸ਼ ਭੇਜੇ
ਪਰ ਲੋਕਾਂ ਨੇ ਇੱਕ ਨਾ ਸੁਣੀ ਤਾਂ
ਯਹੋਵਾਹ ਬਹੁਤ ਕਰੋਧਵਾਨ ਹੋਇਆ।
13 ਤਾਂ ਸਰਬ ਸ਼ਕਤੀਮਾਨ ਯਹੋਵਾਹ ਨੇ ਕਿਹਾ,
“ਮੈਂ ਉਨ੍ਹਾਂ ਨੂੰ ਬੁਲਾਇਆ,
ਪਰ ਉਨ੍ਹਾਂ ਹੁਂਗਾਰਾ ਨਾ ਭਰਿਆ ਸੋ ਜੇਕਰ ਉਹ ਹੁਣ ਮੈਨੂੰ ਬੁਲਾਉਣਗੇ ਮੈਂ ਹੁੰਗਾਰਾਂ ਨਾ ਭਰਾਂਗਾ।
14 ਮੈਂ ਉਨ੍ਹਾਂ ਦੇ ਵਿਰੁੱਧ ਦੂਜੀਆਂ ਕੌਮਾਂ ਨੂੰ ਹਨੇਰੀ ਵਾਂਗ ਲਿਆਵਾਂਗਾ
ਉਹ ਉਨ੍ਹਾਂ ਰਾਜਾਂ ਨੂੰ ਨਹੀਂ ਜਾਣਦੇ
ਪਰ ਜਦੋਂ ਉਹ ਕੌਮਾਂ ਇਸ ਦੇਸ ਚੋ ਲੰਘਣਗੀਆਂ
ਤਾਂ ਦੇਸ ਤਬਾਹ ਹੋ ਜਾਵੇਗਾ।
ਇਹ ਖੁਸ਼ਹਾਲ ਦੇਸ ਵੀਰਾਨ ਹੋ ਜਾਵੇਗਾ।”
5 ਮੈਂ ਉਨਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਸਹਾਇਤਾ ਕਰਨੀ ਚਾਹੁੰਦਾ ਹਾਂ ਜਿਨ੍ਹਾਂ ਨੂੰ ਤੁਸੀਂ ਪਹਿਲਾਂ ਹੀ ਜਾਣਦੇ ਹੋ; ਯਾਦ ਕਰੋ ਕਿ ਪ੍ਰਭੂ ਨੇ ਆਪਣੇ ਲੋਕਾਂ ਨੂੰ ਮਿਸਰ ਦੀ ਧਰਤੀ ਤੋਂ ਬਚਾਇਆ ਅਤੇ ਬਾਹਰ ਲਿਆਂਦਾ। ਪਰ ਬਾਅਦ ਵਿੱਚ ਪ੍ਰਭੂ ਨੇ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ ਜਿਨ੍ਹਾਂ ਨੂੰ ਨਿਹਚਾ ਨਹੀਂ ਸੀ। 6 ਇਹ ਵੀ ਚੇਤੇ ਰੱਖੋ ਕਿ, ਦੂਤਾਂ ਕੋਲ ਸ਼ਕਤੀ ਤਾਂ ਸੀ ਪਰ ਉਨ੍ਹਾਂ ਨੇ ਰੱਖੀ ਨਹੀਂ। ਉਨ੍ਹਾਂ ਨੇ ਆਪਣੇ ਘਰ ਛੱਡ ਦਿੱਤੇ ਅਤੇ ਇਸ ਲਈ ਪ੍ਰਭੂ ਨੇ ਉਨ੍ਹਾਂ ਨੂੰ ਹਨੇਰੇ ਵਿੱਚ ਰੱਖਿਆ। ਉਨ੍ਹਾਂ ਨੂੰ ਸਦੀਵੀ ਜੰਜ਼ੀਰਾਂ ਵਿੱਚ ਰੱਖਿਆ ਹੋਇਆ ਸੀ। ਉਸ ਨੇ ਉਨ੍ਹਾਂ ਨੂੰ ਉੱਥੇ ਮਹਾਨ ਦਿਨ ਉੱਤੇ ਉਨ੍ਹਾਂ ਦਾ ਨਿਆਂ ਕਰਨ ਲਈ ਰੱਖਿਆ ਹੋਇਆ ਹੈ। 7 ਸਦੂਮ ਅਤੇ ਅਮੂਰਾਹ ਦੇ ਸ਼ਹਿਰ ਨੂੰ ਵੀ ਚੇਤੇ ਕਰੋ ਅਤੇ ਉਨ੍ਹਾਂ ਦੇ ਆਲੇ ਦੁਆਲੇ ਦੇ ਬਾਕੀ ਸ਼ਹਿਰਾਂ ਨੂੰ ਵੀ। ਉਹ ਵੀ ਉਨ੍ਹਾਂ ਦੂਤਾਂ ਵਾਂਗ ਹੀ ਹਨ। ਉਹ ਸ਼ਹਿਰ ਜਿਨਸੀ ਗੁਨਾਹ ਅਤੇ ਹੋਰ ਮੰਦੇ ਕੰਮਾਂ ਨਾਲ ਭਰੇ ਹੋਏ ਸਨ। ਉਹ ਸਦੀਵੀ ਅੱਗ ਦੀ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਦੀ ਸਜ਼ਾ ਸਾਡੇ ਲਈ ਇੱਕ ਮਿਸਾਲ ਹੈ।
8 ਜਿਹੜੇ ਤੁਹਾਡੀ ਸੰਗਤ ਵਿੱਚ ਆਏ ਹਨ ਇਨ੍ਹਾਂ ਬਾਰੇ ਵੀ ਇਵੇਂ ਹੀ ਹੈ। ਉਹ ਸੁਪਨਿਆਂ ਦੇ ਪਿੱਛੇ ਲੱਗੇ ਹੋਏ ਹਨ। ਉਹ ਆਪਣੇ ਆਪ ਨੂੰ ਪਾਪ ਰਾਹੀਂ ਪਲੀਤ ਕਰਦੇ ਹਨ। ਉਹ ਪਰਮੇਸ਼ੁਰ ਦੇ ਅਧਿਕਾਰ ਨੂੰ ਰੱਦ ਕਰਦੇ ਹਨ। ਅਤੇ ਸੁਰਗੀ ਦੂਤਾਂ ਬਾਰੇ ਮੰਦਾ ਬੋਲਦੇ ਹਨ। 9 ਪਰ ਮਹਾਂ ਦੂਤ ਮੀਕਾਏਲ ਨੇ ਵੀ ਇਸ ਤਰ੍ਹਾਂ ਦਾ ਵਿਹਾਰ ਨਹੀਂ ਕੀਤਾ। ਮਹਾਂ ਦੂਤ ਮੀਕਾਏਲ ਨੇ ਸ਼ੈਤਾਨ ਨਾਲ ਵਿਵਾਦ ਕੀਤਾ ਕਿ ਮੂਸਾ ਦੇ ਸਰੀਰ ਨੂੰ ਕੌਣ ਆਪਣੇ ਕੋਲ ਰੱਖੇਗਾ। ਪਰ ਮੀਕਾਏਲ ਨੇ ਸ਼ੈਤਾਨ ਦੇ ਖਿਲਾਫ਼ ਬਦਨਾਮੀ ਦੇ ਇਲਜ਼ਾਮ ਲਾਉਣ ਦਾ ਹੌਂਸਲਾ ਨਹੀਂ ਕੀਤਾ। ਪਰ ਮੀਕਾਏਲ ਨੇ ਆਖਿਆ, “ਪ੍ਰਭੂ ਤੈਨੂੰ ਸਜ਼ਾ ਦੇਵੇਗਾ।”
10 ਪਰ ਇਹ ਲੋਕ ਉਨ੍ਹਾਂ ਚੀਜ਼ਾਂ ਦੀ ਅਲੋਚਨਾ ਕਰਦੇ ਹਨ ਜਿਨ੍ਹਾਂ ਨੂੰ ਇਹ ਸਮਝਦੇ ਨਹੀਂ ਹਨ। ਉਹ ਸੋਚ ਕੇ ਗੱਲਾਂ ਨੂੰ ਨਹੀਂ ਸਮਝਦੇ, ਸਗੋਂ ਕੁਦਰਤੀ ਪ੍ਰਵਿੱਤੀ ਦੁਆਰਾ ਪਸ਼ੂਆਂ ਵਾਂਗ ਜੋ ਸੋਚ ਨਹੀਂ ਸੱਕਦੇ। ਇਹੀ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੂੰ ਤਬਾਹ ਕਰ ਦਿੰਦੀਆਂ ਹਨ। 11 ਇਹ ਇਨ੍ਹਾਂ ਲਈ ਬੁਰਾ ਹੋਵੇਗਾ। ਇਨ੍ਹਾਂ ਲੋਕਾਂ ਨੇ ਉਹੀ ਰਾਹ ਚੁਣਿਆ ਹੈ ਜਿਸ ਉੱਤੇ ਕਇਨ ਚੱਲਿਆ ਸੀ। ਪੈਸਾ ਕਮਾਉਣ ਲਈ ਉਨ੍ਹਾਂ ਨੇ ਆਪਣੇ ਆਪ ਨੂੰ ਉਸੇ ਰਾਹ ਪਾ ਲਿਆ ਹੈ ਜਿਸ ਰਾਹ ਬਿਲਆਮ ਪਿਆ ਸੀ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਕੋਰਾਹ ਵਾਂਗ ਲੜੇ ਹਨ ਅਤੇ ਕੋਰਾਹ ਵਾਂਗ ਤਬਾਹ ਹੋ ਜਾਣਗੇ।
12 ਇਹ ਲੋਕ ਤੁਹਾਡੇ ਖਾਸ ਉਤਸਵਾਂ ਵਿੱਚ ਭੱਦੇ ਦਾਗਾਂ ਵਰਗੇ ਹਨ। ਉਹ ਬੇਸ਼ਰਮ ਹੋਕੇ ਤੁਹਾਡੇ ਨਾਲ ਭੋਜਨ ਖਾਂਦੇ ਹਨ। ਉਹ ਸਿਰਫ਼ ਆਪਣਾ ਹੀ ਖਿਆਲ ਰੱਖਦੇ ਹਨ। ਉਹ ਬਿਨ ਵਰੱਖਾ ਵਾਲੇ ਬੱਦਲਾਂ ਵਾਂਗ ਅਤੇ ਹਵਾ ਦੁਆਰਾ ਉਡਾਏ ਜਾਣ ਵਰਗੇ ਹਨ। ਉਹ ਫ਼ਲ ਤੋਂ ਸੱਖਣੇ ਬਿਰੱਖ ਹਨ ਅਤੇ ਸਮਾਂ ਪੈਣ ਤੇ ਉਨ੍ਹਾਂ ਨੂੰ ਧਰਤੀ ਤੋਂ ਪੁੱਟ ਦਿੱਤਾ ਜਾਂਦਾ ਹੈ। ਇਸ ਲਈ ਉਹ ਦੋਹਰੀ ਮੌਤ ਮਰਦੇ ਹਨ। 13 ਉਹ ਸਮੁੰਦਰ ਦੀਆਂ ਤੁਫ਼ਾਨੀ ਲਹਿਰਾਂ ਵਾਂਗ ਹਨ। ਜਿਹੜੀਆਂ ਝੱਗ ਬਣਾਉਂਦੀਆਂ ਹਨ। ਉਹ ਲੋਕ ਉਸੇ ਤਰ੍ਹਾਂ ਸ਼ਰਮਸਾਰੀ ਵਾਲੀਆਂ ਗੱਲਾਂ ਕਰਦੇ ਹਨ ਜਿਵੇਂ ਲਹਿਰਾਂ ਝੱਗ ਬਣਾਉਂਦੀਆਂ ਹਨ। ਇਹ ਲੋਕ ਉਨ੍ਹਾਂ ਤਾਰਿਆਂ ਵਰਗੇ ਹਨ ਜਿਹੜੇ ਅਕਾਸ਼ ਵਿੱਚ ਘੁੰਮਦੇ ਹਨ। ਘੋਰ ਅੰਧਕਾਰ ਵਿੱਚ ਇਨ੍ਹਾਂ ਲੋਕਾਂ ਲਈ ਇੱਕ ਜਗ਼੍ਹਾ ਰੱਖੀ ਗਈ ਹੈ।
14 ਆਦਮ ਦੀ ਸੱਤਵੀਂ ਔਲਾਦ ਹਨੋਕ ਨੇ, ਉਨ੍ਹਾਂ ਬਾਰੇ ਆਖਿਆ, “ਦੇਖੋ, ਪ੍ਰਭੂ ਆਪਣੇ ਹਜ਼ਾਰਾਂ ਅਤੇ ਹਜ਼ਾਰਾਂ ਪਵਿੱਤਰ ਦੂਤਾਂ ਨਾਲ ਆ ਰਿਹਾ ਹੈ। 15 ਪ੍ਰਭੂ ਹਰ ਵਿਅਕਤੀ ਦਾ ਨਿਆਂ ਕਰੇਗਾ। ਪ੍ਰਭੂ ਉਨ੍ਹਾਂ ਸਾਰੇ ਲੋਕਾਂ ਦਾ, ਉਸ ਦੇ ਖਿਲਾਫ਼ ਕੀਤੀਆਂ ਉਨ੍ਹਾਂ ਸਾਰੀਆਂ ਦੁਸ਼ਟ ਗੱਲਾਂ ਲਈ, ਨਿਆਂ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਇਨ੍ਹਾਂ ਪਾਪੀਆਂ ਨੂੰ ਜੋ ਉਸ ਦੇ ਖਿਲਾਫ਼ ਹਨ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਨੇ ਉਸ ਦੇ ਖਿਲਾਫ਼ ਕੀਤੀਆਂ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਉਸ ਦੇ ਖਿਲਾਫ਼ ਆਖੀਆਂ, ਸਜ਼ਾ ਦੇਵੇਗਾ।”
16 ਇਹ ਲੋਕ ਹਮੇਸ਼ਾ ਹੋਰਨਾਂ ਲੋਕਾਂ ਬਾਰੇ ਸ਼ਿਕਾਇਤ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਨੁਕਸ ਕੱਢਦੇ ਰਹਿੰਦੇ ਹਨ। ਉਹ ਹਮੇਸ਼ਾ ਉਹੀ ਬੁਰੀਆਂ ਗੱਲਾਂ ਕਰਦੇ ਹਨ ਜੋ ਉਹ ਚਾਹੁੰਦੇ ਹਨ। ਉਹ ਆਪਣੇ-ਆਪ ਬਾਰੇ ਸ਼ੇਖੀ ਮਾਰਦੇ ਹਨ। ਉਨ੍ਹਾਂ ਦਾ ਲੋਕਾਂ ਦੀ ਤਾਰੀਫ਼ ਕਰਨ ਦਾ ਕੇਵਲ ਇੱਕ ਕਾਰਣ ਹੁੰਦਾ ਹੈ, ਆਪਣੀ ਮਨ ਇਛਿੱਤ ਵਸਤੂ ਨੂੰ ਪ੍ਰਾਪਤ ਕਰਨਾ।
ਇੱਕ ਚੇਤਾਵਨੀ ਅਤੇ ਕਰਨ ਵਾਲੀਆਂ ਗੱਲਾਂ
17 ਪਿਆਰੇ ਮਿੱਤਰੋ ਜੋ ਕੁਝ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਆਖਿਆ ਹੈ ਉਸ ਨੂੰ ਚੇਤੇ ਰੱਖੋ। 18 ਉਨ੍ਹਾਂ ਨੇ ਤੁਹਾਨੂੰ ਕਿਹਾ, “ਆਖਰੀ ਸਮਿਆਂ ਵਿੱਚ, ਕੁਝ ਲੋਕ ਅਜਿਹੇ ਹੋਣਗੇ ਜਿਹੜੇ ਪਰਮੇਸ਼ੁਰ ਦਾ ਮਜ਼ਾਕ ਉਡਾਉਣਗੇ। ਇਹ ਲੋਕ ਮਨ-ਮਾਨੀਆਂ ਕਰਦੇ ਹਨ ਉਹ ਗੱਲਾਂ ਕਰਦੇ ਹਨ ਜੋ ਪਰਮੇਸ਼ੁਰ ਦੇ ਖਿਲਾਫ਼ ਹਨ।” 19 ਇਹੀ ਲੋਕ ਹਨ ਜਿਹੜੇ ਤੁਹਾਡੇ ਵਿੱਚ ਫ਼ੁੱਟ ਪਾਉਂਦੇ ਹਨ। ਇਹ ਲੋਕ ਆਪਣੇ ਪਾਪੀ ਆਪੇ ਦੀ ਇੱਛਾ ਅਨੁਸਾਰ ਹੀ ਕਰਦੇ ਹਨ। ਉਨ੍ਹਾਂ ਕੋਲ ਆਤਮਾ ਨਹੀਂ ਹੈ।
20 ਪਰ ਪਿਆਰੇ ਮਿੱਤਰੋ, ਤੁਸੀਂ ਉਸ ਅੱਤ ਪਵਿੱਤਰ ਨਿਹਚਾ ਦੀ ਵਰਤੋਂ ਕਰੋ ਜੋ ਤੁਸੀਂ ਆਪਣੇ ਆਪ ਨੂੰ ਤਾਕਤਵਰ ਬਨਾਉਣ ਲਈ ਪ੍ਰਾਪਤ ਕੀਤੀ ਹੈ। ਪਵਿੱਤਰ ਆਤਮਾ ਨਾਲ ਪ੍ਰਾਰਥਨਾ ਕਰੋ। 21 ਆਪਣੇ ਆਪ ਨੂੰ ਪਰਮੇਸ਼ੁਰ ਦੇ ਪਿਆਰ ਵਿੱਚ ਸਥਿਰ ਰੱਖੋ। ਪ੍ਰਭੂ ਯਿਸੂ ਮਸੀਹ ਦਾ ਇੰਤਜ਼ਾਰ ਕਰੋ ਜੋ ਤੁਹਾਨੂੰ ਆਪਣੀ ਦਯਾ ਵਿਖਾਵੇਗਾ ਅਤੇ ਤੁਹਾਨੂੰ ਸਦੀਪਕ ਜੀਵਨ ਦੇਵੇਗਾ।
2010 by World Bible Translation Center