Revised Common Lectionary (Complementary)
ਦਾਊਦ ਦੀ ਪ੍ਰਾਰਥਨਾ।
17 ਯਹੋਵਾਹ, ਨਿਆਂ ਲਈ ਮੇਰੀ ਪ੍ਰਾਰਥਨਾ ਨੂੰ ਸੁਣ।
ਮੈਂ ਉੱਚੀ-ਉੱਚੀ ਤੁਹਾਨੂੰ ਹਾਕਾਂ ਮਾਰ ਰਿਹਾ ਹਾਂ।
ਮੈਂ ਉਸ ਵਿੱਚ ਇਮਾਨਦਾਰ ਹਾਂ ਜੋ ਮੈਂ ਆਖਦਾ ਹਾਂ,
ਇਸ ਲਈ ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣ।
2 ਕਿਉਂਕਿ ਤੁਸੀਂ ਸੱਚ ਨੂੰ ਵੇਖ ਸੱਕਦੇ ਹੋਂ,
ਤੁਸੀਂ ਮੈਨੂੰ ਸੱਚ ਪ੍ਰਦਾਨ ਕਰੋਂਗੇ।
3 ਤੁਸੀਂ ਮੇਰੇ ਦਿਲ ਦੀ ਡੂੰਘਾਈ ਅੰਦਰ ਵੇਖਿਆ ਹੈ।
ਤੁਸੀਂ ਸਾਰੀ ਰਾਤ ਮੇਰੇ ਨਾਲ ਸੀ।
ਤੁਸੀਂ ਮੈਨੂੰ ਪਰੱਖਿਆ ਹੈ ਤੁਸੀਂ ਮੇਰੇ ਵਿੱਚ ਕੁਝ ਵੀ ਬੁਰਾਈ ਨਹੀਂ ਲੱਭੀ
ਨਾ ਹੀ ਮੈਂ ਕੋਈ ਵੀ ਮੰਦੀ ਵਿਉਂਤ ਬਣਾਈ ਸੀ।
4 ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਲਈ ਜਿੰਨੀ ਮਨੁੱਖੀ ਤੌਰ ਤੇ ਸੰਭਵ ਸੀ, ਕੋਸ਼ਿਸ਼ ਕੀਤੀ ਹੈ।
ਮੈਂ ਤੇਰੇ ਸਾਰੇ ਆਦੇਸ਼ਾਂ ਨੂੰ ਮੰਨਿਆ ਹੈ।
5 ਮੈਂ ਤੁਹਾਡੇ ਰਸਤਿਆਂ ਤੇ ਚੱਲਿਆ ਹਾਂ।
ਮੇਰੇ ਪਗ ਤੁਹਾਡੇ ਦੁਆਰਾ ਦੱਸੇ ਜੀਵਨ ਦੇ ਰਾਹ ਤੋਂ ਕਦੇ ਨਹੀਂ ਥਿੜਕੇ।
6 ਹਰ ਵਾਰੀ ਮੈਂ ਤੁਹਾਨੂੰ ਅਵਾਜ਼ ਦਿੱਤੀ, ਪਰਮੇਸ਼ੁਰ।
ਤੇ ਤੁਸੀਂ ਹੁਂਗਾਰਾ ਭਰਿਆ, ਇਸ ਲਈ ਹੁਣ ਕਿਰਪਾ ਕਰਕੇ ਮੈਨੂੰ ਸੁਣੋ।
7 ਹੇ ਪਰਮੇਸ਼ੁਰ, ਤੁਸੀਂ ਉਨ੍ਹਾਂ ਦੀ ਮਦਦ ਕਰੋ
ਜਿਹੜੇ ਤੁਸਾਂ ਵਿੱਚ ਆਸਥਾ ਰੱਖਦੇ ਹਨ ਉਹ ਲੋਕ ਆਉਂਦੇ ਹਨ
ਅਤੇ ਤੁਹਾਡੇ ਸੱਜੇ ਪਾਸੇ ਖਲੋਂਦੇ ਹਨ।
ਇਸ ਲਈ ਇਸ ਪ੍ਰਾਰਥਨਾ ਨੂੰ ਸੁਣੋ, ਜਿਹੜੀ ਤੁਹਾਡੇ ਇੱਕ ਚੇਲੇ ਵੱਲੋਂ ਹੈ।
8 ਮੇਰੀ ਰੱਖਿਆ ਆਪਣੀ ਅੱਖ ਦੀ ਗੁਠਲੀ ਵਾਂਗ ਕਰੋ।
ਮੈਨੂੰ ਆਪਣੇ ਖੰਬਾਂ ਦੀ ਛੱਤ ਹੇਠਾਂ ਛੁਪਾ ਲਵੋ।
9 ਯਹੋਵਾਹ, ਮੈਨੂੰ ਉਨ੍ਹਾਂ ਮੰਦੇ ਲੋਕਾਂ ਪਾਸੋਂ ਬਚਾਵੋ, ਜਿਹੜੇ ਮੇਰੀ ਬਰਬਾਦੀ ਲਈ ਕੰਮ ਕਰਦੇ ਹਨ।
ਹੇ ਪਰਮੇਸ਼ੁਰ ਮੈਨੂੰ ਘੇਰੀ ਹੋਏ ਲੋਕਾਂ ਤੋਂ ਮੇਰੀ ਰੱਖਿਆ ਕਰੋ, ਜਿਹੜੇ ਮੈਨੂੰ ਦੁੱਖੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
5 “ਜੇ ਦੋ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਜਣਾ ਬੇਔਲਾਦਾ ਮਰ ਜਾਵੇ, ਤਾਂ ਮਰੇ ਹੋਏ ਭਰਾ ਦੀ ਪਤਨੀ ਪਰਿਵਾਰ ਤੋਂ ਬਾਹਰ ਕਿਸੇ ਅਜਨਬੀ ਨਾਲ ਨਹੀਂ ਵਿਆਹੀ ਜਾਣੀ ਚਾਹੀਦੀ। ਉਸ ਦੇ ਪਤੀ ਦੇ ਭਰਾ ਨੂੰ ਉਸ ਨਾਲ ਸ਼ਾਦੀ ਕਰਕੇ ਉਸ ਨਾਲ ਜਿਨਸੀ ਸੰਬੰਧ ਬਨਾਉਣੇ ਚਾਹੀਦੇ ਹਨ। ਉਸਦੀ ਉਸ ਵੱਲ ਇੱਕ ਦਿਉਰ ਦੀ ਜੁੰਮੇਵਾਰੀ ਹੋਣੀ ਚਾਹੀਦੀ ਹੈ। 6 ਫ਼ੇਰ ਜਦੋਂ ਉਹ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਵੇਗੀ, ਉਹ ਬੱਚਾ ਮਰੇ ਹੋਏ ਆਦਮੀ ਦਾ ਨਾਮ ਉਚੇਰਾ ਕਰੇਗਾ। ਫ਼ੇਰ ਮਰੇ ਹੋਏ ਭਰਾ ਦਾ ਨਾਮ ਇਸਰਾਏਲ ਵਿੱਚੋਂ ਮਿਟਾਇਆ ਨਹੀਂ ਜਾਵੇਗਾ। 7 ਜੇ ਕੋਈ ਬੰਦਾ ਆਪਣੇ ਭਰਾ ਦੀ ਵਿਧਵਾ ਨਾਲ ਸ਼ਾਦੀ ਨਾ ਕਰਾਉਣਾ ਚਾਹੇ ਤਾਂ ਭਰਾ ਦੀ ਪਤਨੀ ਨੂੰ ਕਸਬੇ ਦੀ ਸਭਾ ਵਾਲੀ ਥਾਂ ਉੱਤੇ ਆਗੂਆਂ ਕੋਲ ਜਾਣਾ ਚਾਹੀਦਾ ਹੈ। ਉਸ ਦੇ ਭਰਾ ਦੀ ਪਤਨੀ ਨੂੰ ਆਗੂਆਂ ਨੂੰ ਇਹ ਆਖਣਾ ਚਾਹੀਦਾ ਹੈ, ‘ਮੇਰੇ ਪਤੀ ਦਾ ਭਰਾ ਇਸਰਾਏਲ ਵਿੱਚ ਆਪਣੇ ਭਰਾ ਦਾ ਨਾਮ ਜਿਉਂਦਾ ਨਹੀਂ ਰੱਖਣਾ ਚਾਹੁੰਦਾ। ਉਹ ਮੇਰੇ ਪ੍ਰਤੀ ਆਪਣੇ ਪਤੀ ਦੇ ਭਰਾ ਵਾਲੇ ਫ਼ਰਜ਼ ਨਹੀਂ ਨਿਭਾਉਣਾ ਚਾਹੁੰਦਾ।’ 8 ਤਾਂ ਫ਼ੇਰ ਸ਼ਹਿਰ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਬੰਦੇ ਨੂੰ ਬੁਲਾਉਣ ਅਤੇ ਉਸ ਨਾਲ ਗੱਲ ਕਰਨ। ਜੇ ਉਹ ਬੰਦਾ ਜ਼ਿੱਦੀ ਹੈ ਅਤੇ ਆਖਦਾ ਹੈ, ‘ਮੈਂ ਉਸ ਨਾਲ ਸ਼ਾਦੀ ਨਹੀਂ ਕਰਨਾ ਚਾਹੁੰਦਾ,’ 9 ਤਾਂ ਉਸ ਦੇ ਭਰਾ ਦੀ ਪਤਨੀ ਨੂੰ ਆਗੂਆਂ ਦੇ ਸਾਹਮਣੇ ਉਸ ਦੇ ਕੋਲ ਆਉਣਾ ਚਾਹੀਦਾ ਹੈ। ਉਸ ਨੂੰ ਉਸ ਦੇ ਪੈਰੋਂ ਜੁੱਤੀ ਲਾਹ ਦੇਣੀ ਚਾਹੀਦੀ ਹੈ। ਫ਼ੇਰ ਉਸ ਨੂੰ ਚਾਹੀਦਾ ਹੈ ਕਿ ਉਸ ਦੇ ਮੂੰਹ ਉੱਤੇ ਥੁੱਕ ਦੇਵੇ। ਉਸ ਨੂੰ ਇਹ ਆਖਣਾ ਚਾਹੀਦਾ ਹੈ, ‘ਇਹ ਸਲੂਕ ਉਸ ਬੰਦੇ ਨਾਲ ਕੀਤਾ ਜਾ ਰਿਹਾ ਹੈ ਜਿਹੜਾ ਆਪਣੇ ਭਰਾ ਦੇ ਪਰਿਵਾਰ ਵਿੱਚ ਵਾਧਾ ਨਹੀਂ ਕਰਨਾ ਚਾਹੁੰਦਾ!’ 10 ਫ਼ੇਰ ਉਸ ਭਰਾ ਦਾ ਪਰਿਵਾਰ ਇਸਰਾਏਲ ਦੇ ਅਜਿਹੇ ਪਰਿਵਾਰ ਵਜੋਂ ਜਾਣਿਆ ਜਾਵੇਗਾ ‘ਜਿਸ ਪਰਿਵਾਰ ਦੇ ਬੰਦੇ ਦੀ ਜੁੱਤੀ ਉਤਰ ਗਈ ਸੀ।’
22 ਜਦੋਂ ਪੌਲੁਸ ਨੇ ਇਹ ਅਖੀਰਲਾ ਵਾਕ ਕਿ ਪਰਾਈਆਂ ਕੌਮਾਂ ਵਿੱਚ ਜਾ ਕਿਹਾ ਤਾਂ ਲੋਕਾਂ ਨੇ ਉਸ ਨੂੰ ਸੁਣਨਾ ਬੰਦ ਕੀਤਾ ਅਤੇ ਸ਼ੋਰ ਮਚਾਉਣ ਲੱਗੇ, “ਇਸ ਨੂੰ ਮਾਰ ਸੁੱਟੋ। ਇਸ ਨੂੰ ਇਸ ਦੁਨੀਆਂ ਤੋਂ ਦੂਰ ਸੁੱਟ ਦੇਵੋ। ਇਹੋ ਜਿਹੇ ਆਦਮੀ ਨੂੰ ਜਿਉਣ ਦਾ ਕੋਈ ਹੱਕ ਨਹੀਂ।” 23 ਉਨ੍ਹਾਂ ਨੇ ਰੌਲਾ ਪਾਇਆ ਅਤੇ ਆਪਣੇ ਕੱਪੜੇ ਸੁੱਟਕੇ ਹਵਾ ਵਿੱਚ ਖੇਹ ਉਡਾਉਣ ਲੱਗੇ। 24 ਫ਼ੇਰ ਸੈਨਾ ਅਧਿਕਾਰੀ ਨੇ ਸਿਪਾਹੀਆਂ ਨੂੰ ਪੌਲੁਸ ਨੂੰ ਸੈਨਾ ਭਵਨ ਅੰਦਰ ਲੈ ਜਾਣ ਦਾ ਹੁਕਮ ਦਿੱਤਾ। ਉਸ ਨੇ ਉਨ੍ਹਾਂ ਨੂੰ ਪੌਲੁਸ ਨੂੰ ਕੁੱਟਕੇ ਇਹ ਪੁੱਛਣ ਲਈ ਕਿਹਾ ਕਿ ਕੀ ਕਾਰਣ ਹੈ ਜੋ ਉਹ ਉਸ ਉੱਤੇ ਇੰਝ ਰੌਲਾ ਪਾ ਰਹੇ ਸਨ। 25 ਇਸ ਲਈ ਸਿਪਾਹੀਆਂ ਉਸ ਨੂੰ ਮਾਰਨ ਵਾਸਤੇ ਬੰਨ੍ਹ ਰਹੇ ਸਨ ਪਰ ਪੌਲੁਸ ਨੇ ਉੱਥੇ ਖੜ੍ਹੇ ਸੈਨਾ ਅਧਿਕਾਰੀ ਨੂੰ ਆਖਿਆ, “ਕੀ ਤੈਨੂੰ ਰੋਮੀ ਨਾਗਰਿਕ ਨੂੰ ਕੋੜੇ ਮਾਰਨ ਦਾ ਹੱਕ ਹੈ। ਜਿਸ ਦਾ ਕਿ ਕਸੂਰ ਵੀ ਸਾਬਿਤ ਨਾ ਹੋਇਆ ਹੋਵੇ?”
26 ਜਦੋਂ ਸੈਨਾ ਅਧਿਕਾਰੀ ਨੇ ਇਹ ਸੁਣਿਆ, ਤਾਂ ਉਹ ਸਰਦਾਰ ਕੋਲ ਗਿਆ ਅਤੇ ਉਸ ਨੂੰ ਇਸ ਬਾਰੇ ਕਿਹਾ। ਅਧਿਕਾਰੀ ਨੇ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਤੂੰ ਕੀ ਕਰ ਰਿਹਾ ਹੈਂ? ਇਹ ਆਦਮੀ ਇੱਕ ਰੋਮੀ ਨਾਗਰਿਕ ਹੈ।”
27 ਕਮਾਂਡਰ ਪੌਲੁਸ ਕੋਲ ਆਇਆ ਤੇ ਆਖਣ ਲੱਗਾ, “ਮੈਨੂੰ ਦੱਸ ਕਿ ਸੱਚੀ ਤੂੰ ਰੋਮ ਦਾ ਨਾਗਰਿਕ ਹੈ?”
ਪੌਲੁਸ ਨੇ ਉੱਤਰ ਹਾਂ ਵਿੱਚ ਦਿੱਤਾ।
28 ਕਮਾਂਡਰ ਨੇ ਕਿਹਾ, “ਪਰ ਮੈਂ ਤਾਂ ਬਹੁਤ ਪੈਸਾ ਖਰਚ ਕੇ ਇਹ ਨਾਗਰਿਕਤਾ ਲਈ।”
ਪਰ ਪੌਲੁਸ ਨੇ ਕਿਹਾ, “ਮੈਂ ਜਮਾਂਦਰੂ ਹੀ ਨਾਗਰਿਕ ਸੀ।”
29 ਉਹ ਜੋ ਪੌਲੁਸ ਨੂੰ ਪ੍ਰਸ਼ਨ ਕਰਨ ਵੀ ਵਾਲੇ ਸਨ, ਝੱਟ ਉਸਤੋਂ ਦੂਰ ਚੱਲੇ ਗਏ। ਸਰਦਾਰ ਵੀ ਘਬਰਾਇਆ ਹੋਇਆ ਸੀ ਕਿਉਂਕਿ ਪੌਲੁਸ ਇੱਕ ਰੋਮੀ ਨਾਗਰਿਕ ਸੀ ਅਤੇ ਉਹ ਪਹਿਲਾਂ ਹੀ ਉਸ ਨੂੰ ਜੰਜ਼ੀਰਾਂ ਪਾ ਚੁੱਕਾ ਸੀ।
ਪੌਲੁਸ ਦੀ ਯਹੂਦੀ ਆਗੂਆਂ ਨਾਲ ਗੱਲ-ਬਾਤ
30 ਅਗਲੇ ਦਿਨ, ਅਸਲੀ ਕਾਰਣ ਜਾਨਣ ਲਈ, ਕਿ ਯਹੂਦੀ ਪੌਲੁਸ ਉੱਪਰ ਦੋਸ਼ ਕਿਉਂ ਲਾ ਰਹੇ ਸਨ, ਸਰਦਾਰ ਨੇ ਪੌਲੁਸ ਨੂੰ ਖੋਲ੍ਹ ਦਿੱਤਾ ਅਤੇ ਪ੍ਰਧਾਨ ਜਾਜਕਾਂ ਅਤੇ ਯਹੂਦੀ ਸਭਾ ਦੇ ਸਦੱਸਾਂ ਦੀ ਇਕੱਠੀ ਬੈਠਕ ਬੁਲਵਾਉਣ ਦਾ ਹੁਕਮ ਦਿੱਤਾ। ਫ਼ੇਰ ਪੌਲੁਸ ਨੂੰ ਲਿਆਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।
23 ਪੌਲੁਸ ਨੇ ਬੜੇ ਗਹੁ ਨਾਲ ਯਹੂਦੀ ਮਹਾ ਸਭਾ ਵੱਲ ਵੇਖਿਆ ਤੇ ਫ਼ਿਰ ਕਿਹਾ, “ਭਰਾਵੋ, ਮੈਂ ਅੱਜ ਦਿਨ ਤੱਕ ਪਰਮੇਸ਼ੁਰ ਦੇ ਅੱਗੇ ਆਪਣਾ ਪੂਰਾ ਜੀਵਨ ਉਹੀ ਕਰਕੇ ਬਿਤਾਇਆ ਹੈ। ਜੋ ਮੈਂ ਸੋਚਿਆ ਕਿ ਸਹੀ ਸੀ।” 2 ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਵੀ ਉੱਥੇ ਹੀ ਸੀ, ਜਦੋਂ ਉਸ ਨੇ ਪੌਲੁਸ ਨੂੰ ਇਹ ਆਖਦੇ ਸੁਣਿਆ ਤਾਂ ਜਿਹੜੇ ਆਦਮੀ ਪੌਲੁਸ ਦੇ ਕੋਲ ਖੜ੍ਹੇ ਸਨ, ਉਨ੍ਹਾਂ ਨੂੰ ਕਿਹਾ ਕਿ ਇਸਦੇ ਮੂੰਹ ਤੇ ਮਾਰੋ। 3 ਪੌਲੁਸ ਨੇ ਹਨਾਨਿਯਾਹ ਨੂੰ ਆਖਿਆ, “ਪਰਮੇਸ਼ੁਰ ਤੈਨੂੰ ਵੀ ਕੁੱਟੇਗਾ। ਤੂੰ ਅਜਿਹੀ ਮੈਲੀ ਕੰਧ ਹੈਂ ਜਿਸ ਉੱਪਰ ਸਫ਼ੇਦ ਰੋਗਨ ਕੀਤਾ ਹੋਇਆ ਹੈ। ਜਦੋਂ ਤੂੰ ਉੱਥੇ ਬੈਠਾ ਮੂਸਾ ਦੀ ਸ਼ਰ੍ਹਾ ਮੁਤਾਬਕ ਮੇਰਾ ਨਿਆਂ ਕਰਦਾ ਹੈ ਤੂੰ ਉਨ੍ਹਾਂ ਨੂੰ ਆਖਿਆ ਕਿ ਉਹ ਮੈਨੂੰ ਕੁੱਟਣ। ਇਹ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼ ਹੈ।”
4 ਪੌਲੁਸ ਦੇ ਕੋਲ ਖੜ੍ਹੇ ਆਦਮੀਆਂ ਨੇ ਉਸ ਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਤੂੰ ਪਰਮੇਸ਼ੁਰ ਦੇ ਸਰਦਾਰ ਜਾਜਕ ਦੀ ਬੇਇੱਜ਼ਤੀ ਕਰ ਰਿਹਾ ਹੈਂ।”
5 ਪੌਲੁਸ ਨੇ ਕਿਹਾ, “ਭਰਾਵੋ। ਮੈਨੂੰ ਨਹੀਂ ਸੀ ਪਤਾ ਕਿ ਇਹ ਸਰਦਾਰ ਜਾਜਕ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ ਕਿ, ‘ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਨੂੰ ਬੁਰਾ ਨਹੀਂ ਆਖਣਾ ਚਾਹੀਦਾ।’” [a]
6 ਸਭਾ ਵਿੱਚ, ਕੁਝ ਲੋਕ ਸਦੂਕੀ ਸਨ ਅਤੇ ਕੁਝ ਫ਼ਰੀਸੀ। ਸੋ ਪੌਲੁਸ ਨੂੰ ਇੱਕ ਵਿੱਚਾਰ ਆਇਆ। ਸਭਾ ਵਿੱਚ, ਉਸ ਨੇ ਉੱਚੀ-ਉੱਚੀ ਰੌਲਾ ਪਾਇਆ, “ਭਰਾਵੋ, ਮੈਂ ਇੱਕ ਫ਼ਰੀਸੀ ਹਾਂ ਤੇ ਮੇਰਾ ਪਿਉ ਵੀ ਫ਼ਰੀਸੀ ਸੀ। ਮੇਰੇ ਉੱਪਰ ਇਸ ਲਈ ਮੁਕੱਦਮਾ ਚਲਾਇਆ ਜਾ ਰਿਹਾ ਹੈ ਕਿਉਂਕਿ ਮੈਂ ਮੁਰਦਿਆਂ ਦੇ ਜੀ ਉੱਠਣ ਵਿੱਚ ਵਿਸ਼ਵਾਸ ਕਰਦਾ ਹਾਂ।”
7 ਜਦੋਂ ਪੌਲੁਸ ਨੇ ਇਉਂ ਕਿਹਾ ਤਾਂ ਸਦੂਕੀਆਂ ਅਤੇ ਫ਼ਰੀਸੀਆਂ ਵਿੱਚ ਭਾਰੀ ਬਹਿਸ ਛਿੜ ਪਈ ਅਤੇ ਉਨ੍ਹਾਂ ਵਿੱਚ ਫ਼ੁੱਟ ਪੈ ਗਈ। 8 (ਸਦੂਕੀ ਵਿਸ਼ਵਾਸ ਕਰਦੇ ਸਨ ਕਿ ਕੋਈ ਜੀ ਉੱਠਣਾ ਨਹੀਂ ਹੈ। ਅਤੇ ਉਹ ਵਿਸ਼ਵਾਸ ਕਰਦੇ ਸਨ ਕਿ ਇੱਥੇ ਦੂਤ ਜਾਂ ਆਤਮਾ ਨਹੀਂ ਸਨ।) 9 ਸਾਰੇ ਯਹੂਦੀਆਂ ਨੇ ਉੱਚੀ-ਉੱਚੀ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ। ਕੁਝ ਨੇਮ ਦੇ ਪ੍ਰਚਾਰਕ ਜੋ ਕਿ ਫ਼ਰੀਸੀ ਸਨ ਖੜ੍ਹੇ ਹੋਕੇ ਬਹਿਸ ਕਰਨ ਲੱਗੇ, “ਸਾਨੂੰ ਤਾਂ ਇਸ ਮਨੁੱਖ ਵਿੱਚ ਕੁਝ ਗਲਤ ਨਹੀਂ ਦਿਸਿਆ। ਇਹ ਸੰਭਵ ਹੈ ਕਿ ਇੱਕ ਆਤਮਾ ਜਾਂ ਇੱਕ ਦੂਤ ਬੋਲਿਆ ਹੋਵੇ।”
10 ਬਹਿਸ ਝਗੜ੍ਹੇ ਵਿੱਚ ਬਦਲ ਗਈ। ਸਰਦਾਰ ਘਬਰਾ ਗਿਆ ਕਿ ਯਹੂਦੀ ਪੌਲੁਸ ਦੇ ਚਿਥੜੇ ਕਰ ਦੇਣਗੇ। ਤਾਂ ਉਸ ਨੇ ਸਿਪਾਹੀਆਂ ਨੂੰ ਪੌਲੁਸ ਨੂੰ ਯਹੂਦੀਆਂ ਤੋਂ ਦੂਰ ਲੈ ਜਾਣ ਅਤੇ ਇਸ ਨੂੰ ਸੈਨਾ ਭਵਨ ਵਿੱਚ ਰੱਖਣ ਲਈ, ਕਿਹਾ।
11 ਅਗਲੀ ਰਾਤ ਪ੍ਰਭੂ ਯਿਸੂ ਪੌਲੁਸ ਦੇ ਕੋਲ ਆਕੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਹੌਂਸਲਾ ਰੱਖ। ਤੂੰ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸਿਆ ਹੈ। ਹੁਣ ਤੂੰ ਰੋਮ ਵਿੱਚ ਜਾਕੇ ਵੀ ਲੋਕਾਂ ਨੂੰ ਮੇਰੇ ਬਾਰੇ ਸਾਖੀ ਕਰ।”
2010 by World Bible Translation Center