Revised Common Lectionary (Complementary)
23 “ਕਾਸ਼ ਕਿ ਕੋਈ ਯਾਦ ਰੱਖੇ ਜੋ ਮੈਂ ਆਖਦਾ ਹਾਂ ਤੇ ਕਿਤਾਬ ਅੰਦਰ ਲਿਖਦਾ ਹਾਂ
ਕਾਸ਼ ਕਿ ਮੇਰੇ ਸ਼ਬਦ ਪੱਤ੍ਰੀ ਉੱਤੇ ਲਿਖੇ ਹੁੰਦੇ।
24 ਕਾਸ਼ ਕਿ ਉਹ ਸਭ ਜੋ ਮੈਂ ਆਖਦਾ ਹਾਂ ਲੋਹੇ ਦੇ ਔਜ਼ਾਰ ਨਾਲ ਸਿੱਕੇ ਉੱਤੇ ਅੰਕਿਤ ਹੋਵੇ
ਜਾਂ ਚੱਟਾਨਾਂ ਉੱਤੇ ਉਕਰਿਆ ਹੋਵੇ ਤਾਂ ਜੋ ਉਹ ਸਦਾ ਲਈ ਰਹਿਣ।
25 ਮੈਂ ਜਾਣਦਾ ਹਾਂ ਕਿ ਮੇਰਾ ਬਚਾਉ ਕਰਨ ਵਾਲਾ ਕੋਈ ਹੈ।
ਮੈਂ ਜਾਣਦਾ ਹਾਂ ਕਿ ਉਹ ਜੀਵਨ ਹੈ।
ਅਤੇ ਅਖੀਰ ਵਿੱਚ ਉਹ ਇੱਥੇ ਧਰਤੀ ਉੱਤੇ ਖਲੋਵੇਗਾ ਅਤੇ ਮੇਰਾ ਬਚਾਉ ਕਰੇਗਾ।
26 ਜਦੋਂ ਮੈਂ ਸ਼ਰੀਰ ਛੱਡ ਦਿਆਂਗਾ ਅਤੇ ਮੇਰੀ ਚਮੜੀ ਨਸ਼ਟ ਹੋ ਜਾਵੇਗੀ ਮੈਂ ਜਾਣਦਾ ਹਾਂ
ਕਿ ਫ਼ਿਰ ਵੀ ਮੈਂ ਪਰਮੇਸ਼ੁਰ ਨੂੰ ਤੱਕਾਂਗਾ।
27 ਮੈਂ ਖੁਦ ਆਪਣੀਆਂ ਅੱਖਾਂ ਨਾਲ ਪਰਮੇਸ਼ੁਰ ਨੂੰ ਵੇਖਾਂਗਾ।
ਮੈਂ ਖੁਦ, ਕੋਈ ਹੋਰ ਪਰਮੇਸ਼ੁਰ ਨੂੰ ਨਹੀਂ ਵੇਖੇਗਾ।
ਅਤੇ ਮੈਂ ਤੁਹਾਨੂੰ ਦੱਸ ਨਹੀਂ ਸੱਕਦਾ ਕਿ ਮੈਂ ਇਸ ਨਾਲ ਕਿੰਨਾ ਉਤੇਜਿਤ ਮਹਿਸੂਸ ਕਰਦਾ ਹਾਂ।
ਦਾਊਦ ਦੀ ਪ੍ਰਾਰਥਨਾ।
17 ਯਹੋਵਾਹ, ਨਿਆਂ ਲਈ ਮੇਰੀ ਪ੍ਰਾਰਥਨਾ ਨੂੰ ਸੁਣ।
ਮੈਂ ਉੱਚੀ-ਉੱਚੀ ਤੁਹਾਨੂੰ ਹਾਕਾਂ ਮਾਰ ਰਿਹਾ ਹਾਂ।
ਮੈਂ ਉਸ ਵਿੱਚ ਇਮਾਨਦਾਰ ਹਾਂ ਜੋ ਮੈਂ ਆਖਦਾ ਹਾਂ,
ਇਸ ਲਈ ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣ।
2 ਕਿਉਂਕਿ ਤੁਸੀਂ ਸੱਚ ਨੂੰ ਵੇਖ ਸੱਕਦੇ ਹੋਂ,
ਤੁਸੀਂ ਮੈਨੂੰ ਸੱਚ ਪ੍ਰਦਾਨ ਕਰੋਂਗੇ।
3 ਤੁਸੀਂ ਮੇਰੇ ਦਿਲ ਦੀ ਡੂੰਘਾਈ ਅੰਦਰ ਵੇਖਿਆ ਹੈ।
ਤੁਸੀਂ ਸਾਰੀ ਰਾਤ ਮੇਰੇ ਨਾਲ ਸੀ।
ਤੁਸੀਂ ਮੈਨੂੰ ਪਰੱਖਿਆ ਹੈ ਤੁਸੀਂ ਮੇਰੇ ਵਿੱਚ ਕੁਝ ਵੀ ਬੁਰਾਈ ਨਹੀਂ ਲੱਭੀ
ਨਾ ਹੀ ਮੈਂ ਕੋਈ ਵੀ ਮੰਦੀ ਵਿਉਂਤ ਬਣਾਈ ਸੀ।
4 ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਲਈ ਜਿੰਨੀ ਮਨੁੱਖੀ ਤੌਰ ਤੇ ਸੰਭਵ ਸੀ, ਕੋਸ਼ਿਸ਼ ਕੀਤੀ ਹੈ।
ਮੈਂ ਤੇਰੇ ਸਾਰੇ ਆਦੇਸ਼ਾਂ ਨੂੰ ਮੰਨਿਆ ਹੈ।
5 ਮੈਂ ਤੁਹਾਡੇ ਰਸਤਿਆਂ ਤੇ ਚੱਲਿਆ ਹਾਂ।
ਮੇਰੇ ਪਗ ਤੁਹਾਡੇ ਦੁਆਰਾ ਦੱਸੇ ਜੀਵਨ ਦੇ ਰਾਹ ਤੋਂ ਕਦੇ ਨਹੀਂ ਥਿੜਕੇ।
6 ਹਰ ਵਾਰੀ ਮੈਂ ਤੁਹਾਨੂੰ ਅਵਾਜ਼ ਦਿੱਤੀ, ਪਰਮੇਸ਼ੁਰ।
ਤੇ ਤੁਸੀਂ ਹੁਂਗਾਰਾ ਭਰਿਆ, ਇਸ ਲਈ ਹੁਣ ਕਿਰਪਾ ਕਰਕੇ ਮੈਨੂੰ ਸੁਣੋ।
7 ਹੇ ਪਰਮੇਸ਼ੁਰ, ਤੁਸੀਂ ਉਨ੍ਹਾਂ ਦੀ ਮਦਦ ਕਰੋ
ਜਿਹੜੇ ਤੁਸਾਂ ਵਿੱਚ ਆਸਥਾ ਰੱਖਦੇ ਹਨ ਉਹ ਲੋਕ ਆਉਂਦੇ ਹਨ
ਅਤੇ ਤੁਹਾਡੇ ਸੱਜੇ ਪਾਸੇ ਖਲੋਂਦੇ ਹਨ।
ਇਸ ਲਈ ਇਸ ਪ੍ਰਾਰਥਨਾ ਨੂੰ ਸੁਣੋ, ਜਿਹੜੀ ਤੁਹਾਡੇ ਇੱਕ ਚੇਲੇ ਵੱਲੋਂ ਹੈ।
8 ਮੇਰੀ ਰੱਖਿਆ ਆਪਣੀ ਅੱਖ ਦੀ ਗੁਠਲੀ ਵਾਂਗ ਕਰੋ।
ਮੈਨੂੰ ਆਪਣੇ ਖੰਬਾਂ ਦੀ ਛੱਤ ਹੇਠਾਂ ਛੁਪਾ ਲਵੋ।
9 ਯਹੋਵਾਹ, ਮੈਨੂੰ ਉਨ੍ਹਾਂ ਮੰਦੇ ਲੋਕਾਂ ਪਾਸੋਂ ਬਚਾਵੋ, ਜਿਹੜੇ ਮੇਰੀ ਬਰਬਾਦੀ ਲਈ ਕੰਮ ਕਰਦੇ ਹਨ।
ਹੇ ਪਰਮੇਸ਼ੁਰ ਮੈਨੂੰ ਘੇਰੀ ਹੋਏ ਲੋਕਾਂ ਤੋਂ ਮੇਰੀ ਰੱਖਿਆ ਕਰੋ, ਜਿਹੜੇ ਮੈਨੂੰ ਦੁੱਖੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਬੁਰੀਆਂ ਘਟਨਾਵਾਂ ਵਾਪਰਨਗੀਆਂ
2 ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਬਾਰੇ ਦੱਸਣਾ ਚਾਹੁੰਦੇ ਹਾਂ। ਅਸੀਂ ਤੁਹਾਡੇ ਨਾਲ ਉਸ ਸਮੇਂ ਬਾਰੇ ਗੱਲ ਕਰਨਾ ਚਾਹੁੰਦੇ ਹਾਂ ਜਦੋਂ ਅਸੀਂ ਉਸ ਵਿੱਚ ਮਿਲਕੇ ਇਕੱਠੇ ਹੋਵਾਂਗੇ। 2 ਆਪਣੇ ਮਨਾਂ ਵਿੱਚ ਪਰੇਸ਼ਾਨ ਨਾ ਹੋਵੋ ਅਤੇ ਘਬਰਾਓ ਨਾ ਜੇਕਰ ਤੁਸੀਂ ਸੁਣੋਂ ਕਿ ਸਾਡੇ ਪ੍ਰਭੂ ਦਾ ਦਿਨ ਪਹਿਲਾਂ ਹੀ ਆ ਚੁੱਕਾ ਹੈ। ਕੋਈ ਇਹ ਗੱਲ ਅਗੰਮ ਵਾਕ ਜਾਂ ਸੰਦੇਸ਼ ਵਿੱਚ ਵੀ ਆਖ ਸੱਕਦਾ ਹੈ। ਜਾਂ ਤੁਸੀਂ ਇਸ ਬਾਰੇ ਕਿਸੇ ਚਿੱਠੀ ਵਿੱਚ ਪੜ੍ਹੋ ਜੋ ਕਿ ਕੋਈ ਦਾਵਾ ਕਰ ਸੱਕਦਾ ਹੈ ਕਿ ਉਹ ਪੱਤਰ ਸਾਡੇ ਵੱਲੋਂ ਹੈ। 3 ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸਬੰਧਿਤ [a] ਹੈ, ਪ੍ਰਗਟ ਨਹੀਂ ਹੁੰਦਾ। 4 ਕੁਧਰਮੀ ਪਰਮੇਸ਼ੁਰ ਨਾਮੀਂ ਹਰ ਚੀਜ਼ ਦਾ ਜਾਂ ਕੋਈ ਵੀ ਚੀਜ਼ ਜਿਸਦੀ ਲੋਕ ਉਪਾਸਨਾ ਕਰਦੇ ਹਨ ਵਿਰੋਧੀ ਹੈ। ਅਤੇ ਉਸ ਕੁਧਰਮੀ ਨੇ ਆਪਣੇ ਆਪ ਨੂੰ ਹਰ ਉਸ ਚੀਜ਼ ਨਾਲੋਂ; ਜਿਸ ਨੂੰ ਪਰਮੇਸ਼ੁਰ ਆਖਦੇ ਹਨ ਜਾਂ ਜਿਸਦੀ ਲੋਕ ਉਪਾਸਨਾ ਕਰਦੇ ਹਨ, ਆਪਣੇ ਆਪ ਨੂੰ ਉੱਚਾ ਬਣਾਇਆ ਹੈ ਅਤੇ ਬਦੀ ਦਾ ਉਹ ਮਾਨਵ ਪਰਮੇਸ਼ੁਰ ਦੇ ਮੰਦਰ ਵਿੱਚ ਵੀ ਜਾਂਦਾ ਹੈ ਅਤੇ ਉੱਥੇ ਬੈਠਦਾ ਹੈ ਫ਼ੇਰ ਉਹ ਆਖਦਾ ਹੈ ਕਿ ਉਹ ਪਰਮੇਸ਼ੁਰ ਹੈ।
5 ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ ਕਿ ਜਦੋਂ ਮੈਂ ਹਾਲੇ ਤੁਹਾਡੇ ਨਾਲ ਸਾਂ ਕਿ ਇਹ ਸਭ ਗੱਲਾਂ ਵਾਪਰਨਗੀਆਂ। ਕੀ ਤੁਹਾਨੂੰ ਯਾਦ ਹੈ?
ਤੁਹਾਨੂੰ ਮੁਕਤੀ ਲਈ ਚੁਣਿਆ ਗਿਆ ਹੈ
13 ਭਰਾਵੋ ਅਤੇ ਭੈਣੋ, ਪ੍ਰਭੂ ਤੁਹਾਨੂੰ ਪਿਆਰ ਕਰਦਾ ਹੈ। ਪਰਮੇਸ਼ੁਰ ਨੇ ਸ਼ੁਰੂ ਤੋਂ ਹੀ ਤੁਹਾਨੂੰ ਬਚਾਉਣ ਲਈ ਚੁਣ ਲਿਆ ਸੀ, ਇਸ ਲਈ ਸਾਨੂੰ ਹਮੇਸ਼ਾ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ। ਜਿਹੜਾ ਆਤਮਾ ਤੁਹਾਨੂੰ ਪਵਿੱਤਰ ਬਣਾਉਂਦਾ ਹੈ ਉਸ ਕਰਕੇ ਅਤੇ ਤੁਹਾਡੇ ਸੱਚ ਤੇ ਵਿਸ਼ਵਾਸ ਕਰਨ ਕਰਕੇ, ਤੁਹਾਨੂੰ ਬਚਾ ਲਿਆ ਗਿਆ ਹੈ। 14 ਪਰਮੇਸ਼ੁਰ ਨੇ ਤੁਹਾਨੂੰ ਇਹ ਮੁਕਤੀ ਹਾਸਿਲ ਕਰਨ ਲਈ ਸੱਦਿਆ ਸੀ। ਉਸ ਨੇ ਤੁਹਾਨੂੰ ਉਸ ਖੁਸ਼ਖਬਰੀ ਦੀ ਵਰਤੋਂ ਰਾਹੀਂ ਸੱਦਿਆ ਸੀ, ਜਿਸਦਾ ਅਸੀਂ ਪ੍ਰਚਾਰ ਕੀਤਾ। ਪਰਮੇਸ਼ੁਰ ਨੇ ਤੁਹਾਨੂੰ ਇਸ ਲਈ ਸੱਦਿਆ ਸੀ ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਵਿੱਚ ਹਿੱਸੇਦਾਰ ਹੋ ਸੱਕੋਂ 15 ਇਸ ਲਈ ਭਰਾਵੋ ਅਤੇ ਭੈਣੋ ਮਜ਼ਬੂਤੀ ਨਾਲ ਖਲੋਵੋ ਅਤੇ ਉਨ੍ਹਾਂ ਉਪਦੇਸ਼ਾਂ ਵਿੱਚ ਵਿਸ਼ਵਾਸ ਕਰਦੇ ਰਹੋ ਜਿਹੜੇ ਅਸੀਂ ਤੁਹਾਨੂੰ ਦਿੱਤੇ ਹਨ ਅਸੀਂ ਤੁਹਾਨੂੰ ਉਹ ਉਪਦੇਸ਼ ਆਪਣੇ ਭਾਸ਼ਣ ਵਿੱਚ ਅਤੇ ਤੁਹਾਨੂੰ ਲਿਖੇ ਆਪਣੇ ਪੱਤਰਾਂ ਵਿੱਚ ਦਿੱਤੇ ਸਨ।
16-17 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਯਿਸੂ ਮਸੀਹ ਖੁਦ ਅਤੇ ਪਰਮੇਸ਼ੁਰ ਸਾਡਾ ਪਿਤਾ ਤੁਹਾਡੇ ਦਿਲਾਂ ਨੂੰ ਸੁੱਖ ਦੇਵੇਗਾ ਅਤੇ ਤੁਹਾਨੂੰ ਹਰ ਚੰਗੀ ਗੱਲ ਵਿੱਚ ਜੋ, ਤੁਸੀਂ ਕਰਦੇ ਅਤੇ ਆਖਦੇ ਹੋ, ਬਲ ਬਖਸ਼ੇ ਸਨ। ਪਰਮੇਸ਼ੁਰ ਨੇ ਸਾਨੂੰ ਪਿਆਰ ਕੀਤਾ। ਆਪਣੀ ਕਿਰਪਾ ਰਾਹੀਂ ਉਸ ਨੇ ਸਾਨੂੰ ਚੰਗੀ ਆਸ ਅਤੇ ਆਰਾਮ ਦਿੱਤਾ ਹੈ ਜਿਹੜਾ ਅਮਰ ਹੈ।
ਕੁਝ ਸਦੂਕੀਆਂ ਨੇ ਯਿਸੂ ਨਾਲ ਚਾਲ ਖੇਡੀ(A)
27 ਕੁਝ ਸਦੂਕੀ ਯਿਸੂ ਕੋਲ ਆਏ। ਉਹ ਇਹ ਵਿਸ਼ਵਾਸ ਨਹੀਂ ਕਰਦੇ ਕਿ ਪੁਨਰ ਉੱਥਾਨ ਹੈ। 28 ਉਨ੍ਹਾਂ ਉਸ ਨੂੰ ਪੁੱਛਿਆ, “ਮੂਸਾ ਨੇ ਲਿਖਿਆ ਹੈ ਕਿ ਜੇਕਰ ਕੋਈ ਵਿਆਹਿਆ ਮਰਦ ਬਿਨ ਔਲਾਦ ਮਰ ਜਾਵੇ, ਤਾਂ ਉਸ ਦੇ ਭਰਾ ਨੂੰ ਉਸਦੀ ਔਰਤ ਨਾਲ ਵਿਆਹ ਕਰਾ ਲੈਣਾ ਚਾਹੀਦਾ ਹੈ। [a] ਤਾਂ ਜੋ ਉਹ ਮਰੇ ਹੋਏ ਭਰਾ ਵਾਸਤੇ ਸੰਤਾਨ ਪੈਦਾ ਕਰ ਸੱਕੇ। 29 ਇੱਕ ਵਾਰ ਸੱਤ ਭਰਾ ਸਨ। ਪਹਿਲੇ ਭਰਾ ਨੇ ਜੋ ਸਭ ਤੋਂ ਵੱਡਾ ਸੀ, ਇੱਕ ਔਰਤ ਨਾਲ ਵਿਆਹ ਕਰਵਾਇਆ ਪਰ ਉਹ ਮਰ ਗਿਆ, ਉਸ ਦੇ ਕੋਈ ਉਲਾਦ ਨਾ ਹੋਈ। 30 ਫਿਰ ਦੂਜੇ ਭਰਾ ਨੇ ਉਸ ਔਰਤ ਨਾਲ ਵਿਆਹ ਕੀਤਾ ਪਰ ਉਹ ਵੀ ਮਰ ਗਿਆ। 31 ਉਸ ਦੇ ਤੀਜੇ ਭਰਾ ਨੇ ਉਸ ਔਰਤ ਨਾਲ ਵਿਆਹ ਕਰਵਾ ਲਿਆ ਪਰ ਉਹ ਵੀ ਮਰ ਗਿਆ। ਇੰਝ ਹੀ ਸੱਤਾਂ ਭਰਾਵਾਂ ਨਾਲ ਵਾਪਰਿਆ। ਵਾਰੀ-ਵਾਰੀ ਉਨ੍ਹਾਂ ਸਭਨਾਂ ਨੇ ਉਸ ਨਾਲ ਵਿਆਹ ਕਰਵਾਇਆ ਅਤੇ ਉਹ ਸਾਰੇ ਦੇ ਸਾਰੇ ਹੀ ਬਿਨ ਔਲਾਦ ਹੀ ਮਰ ਗਏ। 32 ਅੰਤ ਵਿੱਚ, ਔਰਤ ਵੀ ਮਰ ਗਈ। ਪਰ ਉਨ੍ਹਾਂ ਸੱਤਾਂ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ, 33 ਹੁਣ, ਪੁਨਰ ਉੱਥਾਨ ਦੇ ਦਿਨ, ਉਹ ਕਿਸ ਦੀ ਵਹੁਟੀ ਹੋਵੇਗੀ, ਕਿਉਂਕਿ ਸੱਤਾਂ ਹੀ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ?”
34 ਯਿਸੂ ਨੇ ਸਦੂਕੀਆਂ ਨੂੰ ਕਿਹਾ, “ਧਰਤੀ ਤੇ ਲੋਕਾਂ ਦਾ ਵਿਆਹ ਇੱਕ ਦੂਜੇ ਨਾਲ ਹੁੰਦਾ ਹੈ। 35 ਪਰ ਉਹ ਲੋਕ ਜਿਹੜੇ ਮੁਰਦਿਆਂ ਵਿੱਚੋਂ ਜੀਅ ਉੱਠਦੇ ਹਨ ਅਤੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਵਿੱਚ ਜਿਉਣਗੇ, ਉਹ ਵਿਆਹ ਨਹੀਂ ਕਰਨਗੇ। 36 ਅਤੇ ਉਹ ਹੋਰ ਨਹੀਂ ਮਰ ਸੱਕਦੇ, ਕਿਉਂਕਿ ਮੌਤ ਤੋਂ ਉਨ੍ਹਾਂ ਦਾ ਪੁਨਰ ਉੱਥਾਨ ਕੀਤਾ ਗਿਆ ਹੈ ਉਹ ਦੂਤਾਂ ਵਰਗੇ ਹਨ ਅਤੇ ਪਰਮੇਸ਼ੁਰ ਦੇ ਬੱਚੇ ਹਨ। 37 ਮੂਸਾ ਨੇ ਵੀ ਇਹ ਦਰਸਾਇਆ ਹੈ ਕਿ ਮੁਰਦਾ ਲੋਕ ਜੀਅ ਉੱਠਣਗੇ। ਉਸ ਨੇ ਅਜਿਹਾ ਮਚਦੀ ਹੋਈ ਝਾੜੀ [b] ਵਾਲੀ ਘਟਨਾ ਵੇਲੇ ਦਰਸਾਇਆ ਜਦੋਂ ਉਸ ਨੇ ਪ੍ਰਭੂ ਨੂੰ ‘ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ’ ਬੁਲਾਇਆ ਸੀ। 38 ਉਹ ਮਰੇ ਹੋਏ ਲੋਕਾਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ। ਉਸ ਲਈ ਸਭ ਲੋਕ ਜੀਵਿਤ ਹਨ।”
2010 by World Bible Translation Center