Revised Common Lectionary (Complementary)
ਉਸਤਤਿ ਦਾ ਇੱਕ ਗੀਤ।
98 ਯਹੋਵਾਹ ਲਈ ਕੋਈ ਨਵਾਂ ਗੀਤ ਗਾਵੋ
ਕਿਉਂ ਕਿ ਉਸ ਨੇ ਕਈ ਨਵੇਂ ਚਮਤਕਾਰ ਕੀਤੇ ਹਨ।
ਉਸਦੀ ਪਵਿੱਤਰ ਸੱਜੀ ਬਾਂਹ ਨੇ
ਇੱਕ ਵਾਰੇ ਫ਼ੇਰ ਜਿੱਤ ਉਸ ਨੂੰ ਜਿੱਤ ਪ੍ਰਦਾਨ ਕੀਤੀ ਹੈ।
2 ਪਰਮੇਸ਼ੁਰ ਨੇ ਕੌਮਾਂ ਨੂੰ ਬਚਾਉਣ ਲਈ ਆਪਣੀ ਸ਼ਕਤੀ ਦਰਸ਼ਾਈ ਹੈ।
ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੀ ਚੰਗਿਆਈ ਦਰਸਾਈ।
3 ਉਸ ਦੇ ਚੇਲਿਆਂ ਨੇ ਪਰਮੇਸ਼ੁਰ ਦੀ ਇਸਰਾਏਲ ਦੇ ਲੋਕਾਂ ਲਈ ਵਫ਼ਾਦਾਰੀ ਨੂੰ ਯਾਦ ਕੀਤਾ।
ਦੂਰ-ਦੁਰਾਡੇ ਦੇ ਦੇਸ਼ਾਂ ਨੇ ਸਾਡੇ ਪਰਮੇਸ਼ੁਰ ਦੀ ਰੱਖਿਆ ਕਰਨ ਦੀ ਸ਼ਕਤੀ ਦੇਖੀ।
4 ਹੇ ਧਰਤੀ ਉਤਲੇ ਹਰ ਵਿਅਕਤੀ ਯਹੋਵਾਹ ਲਈ ਖੁਸ਼ੀ ਦੇ ਬਰਬਤ ਗਜਾਉ।
ਛੇਤੀ ਉਸਤਤਿ ਦੇ ਗੀਤ ਗਾਉਣੇ ਸ਼ੁਰੂ ਕਰੋ।
5 ਹੇ ਰਬਾਬ, ਯਹੋਵਾਹ ਦੀ ਉਸਤਤਿ ਕਰ।
ਰਬਾਬ ਵਿੱਚੋਂ ਨਿਕਲਣ ਵਾਲੇ ਸੰਗੀਤ, ਉਸਦੀ ਉਸਤਤਿ ਕਰ।
6 ਨਰਸਿੰਘੇ ਅਤੇ ਵੰਝਲੀਆਂ ਵਜਾਉ,
ਅਤੇ ਸਾਡੇ ਯਹੋਵਾਹ ਲਈ ਖੁਸ਼ੀ ਦੇ ਨਾਹਰੇ ਮਾਰੋ।
7 ਧਰਤੀ ਅਤੇ ਸਮੁੰਦਰ, ਅਤੇ ਉਸ ਵਿੱਚਲੇ
ਸਭ ਕਾਸੇ ਨੂੰ ਉੱਚੀ ਆਵਾਜ਼ ਵਿੱਚ ਗਾਉਣ ਦਿਉ।
8 ਹੇ ਨਦੀਉ ਤਾਲੀਆਂ ਵਜਾਉ।
ਸਾਰੇ ਪਹਾੜੋ ਇਕੱਠੇ ਹੋਕੇ ਗੀਤ ਗਾਵੋ।
9 ਯਹੋਵਾਹ ਦੇ ਸਾਹਮਣੇ ਗਾਵੋ,
ਕਿਉਂਕਿ ਉਹ ਦੁਨੀਆਂ ਉੱਤੇ ਰਾਜ ਕਰਨ ਲਈ ਆ ਰਿਹਾ ਹੈ।
ਉਹ ਨਿਰਪੱਖ ਹੋਕੇ ਦੁਨੀਆਂ ਉੱਤੇ ਰਾਜ ਕਰੇਗਾ।
ਉਹ ਚੰਗਿਆਈ ਨਾਲ ਲੋਕਾਂ ਉੱਤੇ ਰਾਜ ਕਰੇਗਾ।
The Glory of the Lord Leaves the Temple
10 ਫ਼ੇਰ ਮੈਂ ਕਰੂਬੀ ਦੇ ਫ਼ਰਿਸਤਿਆਂ ਦੇ ਸਿਰਾਂ ਉੱਪਰ ਮੂਧੇ ਭਾਂਡੇ ਵੱਲ ਦੇਖਿਆ। ਭਾਂਡਾ ਨੀਲਮ ਵਾਂਗ ਸਾਫ਼ ਨੀਲਾ ਦਿਖਾਈ ਦਿੰਦਾ ਸੀ। ਅਤੇ ਓੱਥੇ ਇੱਕ ਚੀਜ਼ ਸੀ ਜਿਹੜੀ ਭਾਂਡੇ ਉੱਤੇ ਤਖਤ ਵਰਗੀ ਜਾਪਦੀ ਸੀ। 2 ਫ਼ੇਰ ਤਖਤ ਉੱਤੇ ਬੈਠੇ ਹੋਏ ਬੰਦੇ ਨੇ ਕਤਾਨੀ ਦੇ ਵਸਤਰਾਂ ਵਾਲੇ ਬੰਦੇ ਨੂੰ ਆਖਿਆ, “ਕਰੂਬੀ ਫ਼ਰਿਸ਼ਤਿਆਂ ਦੇ ਹੇਠਾਂ ਪਹੀਆਂ ਦੇ ਵਿੱਚਲੀ ਥਾਂ ਉੱਤੇ ਕਦਮ ਰੱਖ। ਕਰੂਬੀ ਫ਼ਰਿਸ਼ਤਿਆਂ ਦੇ ਦਰਮਿਆਨ ਬਲਦੇ ਹੋਏ ਮੁੱਠੀ ਭਰ ਕੋਲੇ ਲੈ ਅਤੇ ਜਾਕੇ ਯਰੂਸ਼ਲਮ ਦੇ ਸ਼ਹਿਰ ਉੱਤੇ ਸੁੱਟ ਦੇ।”
ਬੰਦਾ ਮੇਰੇ ਕੋਲੋਂ ਗੁਜ਼ਰਿਆ। 3 ਕਰੂਬੀ ਫ਼ਰਿਸ਼ਤੇ ਮੰਦਰ ਦੇ ਦੱਖਣ ਵਾਲੇ ਪਾਸੇ ਖਲੋਤੇ ਸਨ ਜਦੋਂ ਉਹ ਬੰਦਾ ਉਨ੍ਹਾਂ ਵੱਲ ਚਲਕੇ ਗਿਆ। ਬੱਦਲ ਨੇ ਅੰਦਰਲੇ ਵਿਹੜੇ ਨੂੰ ਭਰ ਦਿੱਤਾ। 4 ਫ਼ੇਰ ਮੰਦਰ ਦੇ ਫ਼ਾਟਕ ਦੀ ਸਰਦਲ ਨੇੜਿਓ ਕਰੂਬੀ ਦੇ ਫ਼ਰਿਸ਼ਤਿਆਂ ਵਿੱਚੋਂ ਯਹੋਵਾਹ ਦਾ ਪਰਤਾਪ ਉੱਠਿਆ। ਫ਼ੇਰ ਮੰਦਰ ਬੱਦਲ ਨਾਲ ਭਰ ਗਿਆ। ਅਤੇ ਯਹੋਵਾਹ ਦੇ ਪਰਤਾਪ ਚੋ ਤੇਜ਼ ਰੋਸ਼ਨੀ ਪੂਰੇ ਵਿਹੜੇ ਵਿੱਚ ਫ਼ੈਲ ਗਈ। 5 ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਦਾ ਸ਼ੋਰ ਅੰਦਰੋਂ ਉੱਠਦਾ ਹੋਇਆ ਬਾਹਰਲੇ ਵਿਹੜੇ ਵਿੱਚ ਵੀ ਸੁਣਿਆ ਜਾ ਸੱਕਦਾ ਸੀ। ਆਵਾਜ਼ ਬਹੁਤ ਉੱਚੀ ਸੀ-ਜਿਵੇਂ ਕਿ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਬੋਲਣ ਦੀ ਗਰਜਦਾਰ ਆਵਾਜ਼ ਹੋਵੇ।
6 ਪਰਮੇਸ਼ੁਰ ਨੇ ਕਤਾਨੀ ਦੇ ਵਸਤਰਾਂ ਵਾਲੇ ਬੰਦੇ ਨੂੰ ਇੱਕ ਆਦੇਸ਼ ਦਿੱਤਾ ਸੀ। ਪਰਮੇਸ਼ੁਰ ਨੇ ਉਸ ਨੂੰ ਆਖਿਆ ਸੀ ਕਿ ਉਹ ਕਰੂਬੀ ਫ਼ਰਿਸ਼ਤਿਆਂ ਵਿੱਚਕਾਰ ਪਹੀਆਂ ਦੀ ਵਿੱਚਕਾਰਲੀ ਥਾਂ ਤੇ ਜਾਵੇ ਅਤੇ ਕੁਝ ਗਰਮ ਕੋਲੇ ਲੈ ਆਵੇ। ਇਸ ਲਈ ਉਹ ਗਿਆ ਅਤੇ ਪਹੀਏ ਨੇੜੇ ਖਲੋ ਗਿਆ। 7 ਕਰੂਬੀ ਫਰਿਸ਼ਤਿਆਂ ਵਿੱਚੋਂ ਇੱਕ ਨੇ ਆਪਣਾ ਹੱਥ ਵੱਧਾਇਆ ਅਤੇ ਕਰੂਬੀ ਫ਼ਰਿਸ਼ਤਿਆਂ ਦੇ ਵਿੱਚਕਾਰ ਵਾਲੀ ਥਾਂ ਤੋਂ ਕੁਝ ਮਘਦੇ ਕੋਲੇ ਚੁੱਕ ਲੇ। ਉਸ ਨੇ ਉਹ ਕੋਲੇ ਉਸ ਆਦਮੀ ਦੇ ਹੱਥਾਂ ਉੱਤੇ ਧਰ ਦਿੱਤੇ। ਅਤੇ ਆਦਮੀ ਚੱਲਾ ਗਿਆ। 8 ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਹੇਠਾਂ ਮਨੁੱਖੀ ਬਾਹਾਂ ਵਰਗੀ ਕੋਈ ਚੀਜ਼ ਸੀ।
9 ਮੈਂ ਧਿਆਨ ਦਿੱਤਾ ਕਿ ਓੱਥੇ ਚਾਰ ਪਹੀਏ ਸਨ। ਹਰੇਕ ਕਰੂਬੀ ਫ਼ਰਿਸ਼ਤੇ ਨੇੜੇ ਇੱਕ ਪਹੀਆ ਸੀ। ਅਤੇ ਪਹੀਏ ਸਾਫ਼ ਪੀਲੇ ਜਵਾਹਰ ਵਰਗੇ ਜਾਪਦੇ ਸਨ। 10 ਚਾਰ ਪਹੀਏ ਸਨ ਅਤੇ ਉਹ ਸਾਰੇ ਹੀ ਇੱਕੋ ਜਿਹੇ ਜਾਪਦੇ ਸਨ। ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਪਹੀਏ ਅੰਦਰ ਪਹੀਆ ਹੋਵੇ। 11 ਜਦੋਂ ਉਹ ਹਿਲਦੇ ਸਨ ਤਾਂ ਕਿਸੇ ਵੀ ਦਿਸ਼ਾ ਵੱਲ ਜਾ ਸੱਕਦੇ ਸਨ। ਪਰ ਕਰੂਬੀ ਫ਼ਰਿਸ਼ਤੇ ਹਿਲਣ ਵੇਲੇ ਮੁੜਦੇ ਨਹੀਂ ਸਨ। ਉਹ ਉਸੇ ਦਿਸ਼ਾ ਵੱਲ ਜਾਂਦੇ ਸਨ ਜਿਧਰ ਸਿਰ ਦੇਖ ਰਿਹਾ ਹੁੰਦਾ। ਜਦੋਂ ਉਹ ਹਿਲਦੇ ਸਨ ਤਾਂ ਮੁੜਦੇ ਨਹੀਂ ਸਨ। 12 ਉਨ੍ਹਾਂ ਦੇ ਸਰੀਰਾਂ ਉੱਤੇ ਹਰ ਪਾਸੇ ਅੱਖਾਂ ਲੱਗੀਆਂ ਹੋਈਆਂ ਸਨ। ਉਨ੍ਹਾਂ ਦੀਆਂ ਪਿੱਠਾ ਉੱਤੇ ਉਨ੍ਹਾਂ ਦੀਆਂ ਬਾਹਾਂ ਉੱਤੇ, ਉਨ੍ਹਾਂ ਦੇ ਖੰਭਾਂ ਉੱਤੇ ਅਤੇ ਉਨ੍ਹਾਂ ਦੇ ਪਹੀਆਂ ਉੱਤੇ ਅੱਖਾਂ ਸਨ। ਹਾਂ ਸਾਰੇ ਚਹੁਂਆਂ ਪਹੀਆਂ ਉੱਤੇ ਅੱਖਾਂ ਸਨ। 13 ਇਹ ਪਹੀਏ ਉਂਝ ਸਨ ਜਿਵੇਂ ਮੈਂ ਆਖਿਆ ਸੁਣਿਆ ਸੀ, “ਪਹੀਆਂ ਦੇ ਵਿੱਚਕਾਰਲੀ ਥਾਂ।”
14-15 ਹਰੇਕ ਕਰੂਬੀ ਫ਼ਰਿਸ਼ਤੇ ਦੇ ਚਾਰ ਮੂੰਹ ਸਨ। ਇੱਕ ਮੂੰਹ ਕਰੂਬੀ ਦਾ ਮੂੰਹ ਸੀ। ਦੂਸਰਾ ਮੂੰਹ ਆਦਮੀ ਦਾ ਮੂੰਹ ਸੀ। ਤੀਸਰਾ ਮੂੰਹ ਸ਼ੇਰ ਦਾ ਮੂੰਹ ਸੀ। ਅਤੇ ਚੌਬਾ ਚਿਹਰਾ ਬਾਜ਼ ਦਾ ਚਿਹਰਾ ਸੀ। ਫ਼ੇਰ ਮੈਨੂੰ ਕਿਬਾਰ ਨਹਿਰ ਵਿਖੇ ਦੇਖੇ ਜਾਨਵਰਾਂ ਦਾ ਚੇਤਾ ਆਇਆ।
ਫ਼ੇਰ ਕਰੂਬੀ ਫ਼ਰਿਸ਼ਤੇ ਹਵਾ ਵਿੱਚ ਉੱਪਰ ਉੱਠੇ। 16 ਅਤੇ ਉਨ੍ਹਾਂ ਦੇ ਨਾਲ ਹੀ ਪਹੀਏ ਵੀ ਉੱਠ ਗਏ। ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਚੁੱਕੇ ਅਤੇ ਹਵਾ ਵਿੱਚ ਉੱਡ ਗਏ, ਕੋਈ ਪਹੀਏ ਵੀ ਮੁੜੇ ਨਹੀਂ। 17 ਜੇ ਕਰੂਬੀ ਫ਼ਰਿਸ਼ਤੇ ਹਵਾ ਵਿੱਚ ਉਡਦੇ ਤਾਂ ਪਹੀਏ ਵੀ ਉਨ੍ਹਾਂ ਦੇ ਨਾਲ ਹੀ ਗਏ। ਜੇ ਕਰੂਬੀ ਫ਼ਰਿਸ਼ਤੇ ਸਬਿਰ ਹੋਕੇ ਖਲੋਂਦੇ ਸਨ ਤਾਂ ਇਸੇ ਤਰ੍ਹਾਂ ਹੀ ਪਹੀਏ ਵੀ ਕਰਦੇ ਸਨ। ਕਿਉਂ ਕਿ ਜਾਨਵਰ ਦੀ ਹਵਾ ਉਨ੍ਹਾਂ ਵਿੱਚ ਸੀ।
18 ਫ਼ੇਰ ਯਹੋਵਾਹ ਦਾ ਪਰਤਾਪ ਮੰਦਰ ਦੀ ਸਰਦਲ ਤੋਂ ਉੱਠੀ, ਕਰੂਬੀ ਫ਼ਰਿਸ਼ਤਿਆਂ ਦੇ ਉੱਪਰ ਚਲੀ ਗਈ ਅਤੇ ਉੱਥੇ ਰੁਕ ਗਈ। 19 ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਖੋਲ੍ਹੇ ਅਤੇ ਹਵਾ ਵਿੱਚ ਉੱਡ ਗਏ। ਮੈਂ ਉਨ੍ਹਾਂ ਨੂੰ ਮੰਦਰ ਛੱਡ ਕੇ ਜਾਂਦਿਆ ਦੇਖਿਆ। ਪਹੀਏ ਵੀ ਉਨ੍ਹਾਂ ਦੇ ਨਾਲ ਚੱਲੇ ਗਏ। ਫ਼ੇਰ ਉਹ ਯਹੋਵਾਹ ਦੇ ਮੰਦਰ ਦੇ ਪੂਰਬੀ ਫ਼ਾਟਕ ਕੋਲ ਰੁਕ ਗਏ। ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਉਨ੍ਹਾਂ ਦੇ ਉੱਪਰ ਹਵਾ ਵਿੱਚ ਸੀ।
ਪਰਮੇਸ਼ੁਰ ਦਾ ਰਾਜ ਤੁਹਾਡੇ ਅੰਦਰ ਹੈ(A)
20 ਇੱਕ ਫਰੀਸੀ ਨੇ ਯਿਸੂ ਨੂੰ ਪੁੱਛਿਆ, “ਪਰਮੇਸ਼ੁਰ ਦਾ ਰਾਜ ਕਦੋਂ ਆਵੇਗਾ?”
ਯਿਸੂ ਨੇ ਆਖਿਆ, “ਪਰਮੇਸ਼ੁਰ ਦਾ ਰਾਜ ਆਵੇਗਾ ਪਰ ਇਸ ਤਰ੍ਹਾਂ ਨਹੀਂ ਕਿ ਤੁਸੀਂ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਦੇ ਯੋਗ ਹੋਵੋਂ। 21 ਅਤੇ ਨਾ ਹੀ ਲੋਕ ਇਹ ਕਹਿਣਗੇ ਕਿ ‘ਵੇਖੋ, ਪਰਮੇਸ਼ੁਰ ਦਾ ਰਾਜ ਇੱਥੇ ਹੈ’, ਜਾਂ ‘ਇਹ ਉੱਥੇ ਹੈ।’ ਨਹੀਂ, ਸਗੋਂ ਪਰਮੇਸ਼ੁਰ ਦਾ ਰਾਜ ਤੁਹਾਡੇ ਅੰਦਰ ਹੈ।”
22 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਉਹ ਸਮਾਂ ਆਵੇਗਾ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਕਿਸੇ ਇੱਕ ਦਿਨ ਨੂੰ ਵੇਖਣਾ ਚਾਹੋਂਗੇ ਪਰ ਤੁਸੀਂ ਵੇਖਣ ਯੋਗ ਨਹੀਂ ਹੋਵੋਂਗੇ। 23 ਲੋਕ ਤੁਹਾਨੂੰ ਦੱਸਣਗੇ, ‘ਵੇਖੋ, ਇਹ ਉੱਥੇ ਹੈ।’ ਜਾਂ ‘ਵੇਖੋ, ਉਹ ਇੱਥੇ ਹੈ।’ ਤੁਸੀਂ ਜਿੱਥੇ ਹੋ ਉੱਥੇ ਹੀ ਠਹਿਰੋ; ਅਤੇ ਜਾਕੇ ਉਨ੍ਹਾਂ ਦਾ ਅਨੁਸਰਣ ਨਾ ਕਰੋ। 24 ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਉਹ ਸਪੱਸ਼ਟ ਤੌਰ ਤੇ ਉਸ ਬਿਜਲੀ ਦੀ ਤਰ੍ਹਾਂ ਦਿਸੇਗਾ ਜੋ ਅਕਾਸ਼ ਨੂੰ ਇੱਕ ਹੱਦ ਤੋਂ ਦੂਸਰੀ ਹੱਦ ਤੱਕ ਚਮਕਾਉਂਦੀ ਹੈ। 25 ਪਰ ਪਹਿਲਾਂ, ਮਨੁੱਖ ਦੇ ਪੁੱਤਰ ਨੂੰ ਬਹੁਤ ਤਸੀਹੇ ਝੱਲਣੇ ਪੈਣਗੇ ਅਤੇ ਉਸ ਨੂੰ ਇਸ ਪੀੜ੍ਹੀ ਦੇ ਲੋਕਾਂ ਦੁਆਰਾ ਨਾਮੰਜ਼ੂਰ ਕੀਤਾ ਜਾਵੇਗਾ।
26 “ਜਿਸ ਤਰ੍ਹਾਂ ਨੂਹ ਦੇ ਦਿਨਾਂ ਵਿੱਚ ਹੋਇਆ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ। 27 ਜਦੋਂ ਤੱਕ ਨੂਹ ਨੇ ਕਿਸ਼ਤੀ ਵਿੱਚ ਪ੍ਰਵੇਸ਼ ਕੀਤਾ, ਲੋਕ ਖਾਂਦੇ-ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ। ਪਰ ਤਦ ਹੜ੍ਹ ਆਇਆ ਅਤੇ ਉਸ ਵਿੱਚ ਸਭ ਲੋਕ ਖਤਮ ਹੋ ਗਏ।
28 “ਇਸੇ ਤਰ੍ਹਾਂ ਹੀ ਲੂਤ ਦੇ ਸਮੇਂ ਵਿੱਚ ਵਾਪਰਿਆ। ਲੋਕ ਖਾਂਦੇ-ਪੀਂਦੇ ਖਰੀਦਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ। 29 ਉਸ ਦਿਨ ਜਦੋਂ ਲੂਤ ਸਦੂਮ ਤੋਂ ਬਾਹਰ ਆਇਆ ਫ਼ਿਰ ਅਕਾਸ਼ ਤੋਂ ਅੱਗ ਅਤੇ ਗੰਧਕ ਦਾ ਮੀਂਹ ਪਿਆ ਅਤੇ ਹਰ ਕੋਈ ਮਰ ਗਿਆ। 30 ਇਹ ਬਿਲਕੁਲ ਇਸੇ ਤਰ੍ਹਾਂ ਹੀ ਹੋਵੇਗਾ ਜਦੋਂ ਮਨੁੱਖ ਦਾ ਪੁੱਤਰ ਪ੍ਰਗਟ ਹੋਵੇਗਾ।
31 “ਉਸ ਦਿਨ ਜੇਕਰ ਕੋਈ ਆਪਣੇ ਘਰ ਦੀ ਛੱਤ ਤੇ ਹੈ, ਅਤੇ ਉਸ ਦੀਆਂ ਚੀਜ਼ਾਂ ਘਰ ਦੇ ਅੰਦਰ ਹਨ ਤਾਂ ਉਨ੍ਹਾਂ ਨੂੰ ਲੈਣ ਵਾਸਤੇ ਉਸ ਨੂੰ ਥੱਲੇ ਨਹੀਂ ਜਾਣਾ ਚਾਹੀਦਾ। ਇਸੇ ਤਰ੍ਹਾਂ ਹੀ ਜੇਕਰ ਕੋਈ ਖੇਤ ਵਿੱਚ ਹੈ, ਉਸ ਨੂੰ ਵਾਪਸ ਘਰ ਨਹੀਂ ਆਉਣਾ ਚਾਹੀਦਾ। 32 ਯਾਦ ਰੱਖੋ ਕਿ ਲੂਤ ਦੀ ਪਤਨੀ ਨਾਲ ਕੀ ਹੋਇਆ ਸੀ?
33 “ਜਿਹੜਾ ਮਨੁੱਖ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਗੁਆ ਬੈਠੇਗਾ ਅਤੇ ਜਿਹੜਾ ਕੋਈ ਉਸ ਨੂੰ ਗੁਆਵੇ ਉਸ ਨੂੰ ਵਾਪਸ ਪਾ ਲਵੇਗਾ। 34 ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸ ਰਾਤ, ਹੋ ਸੱਕਦਾ ਹੈ ਇੱਕ ਹੀ ਮੰਜੇ ਤੇ ਦੋ ਲੋਕ ਸੌਂ ਰਹੇ ਹੋਣ, ਪਰ ਇੱਕ ਨੂੰ ਉੱਪਰ ਚੁੱਕ ਲਿਆ ਜਾਵੇਗਾ ਅਤੇ ਦੂਜੇ ਨੂੰ ਛੱਡ ਦਿੱਤਾ ਜਾਵੇਗਾ। 35 ਦੋ ਔਰਤਾਂ ਦਾਣੇ ਪੀਹ ਰਹੀਆਂ ਹੋਣਗੀਆਂ ਤਾਂ ਇੱਕ ਔਰਤ ਰਹਿ ਜਾਵੇਗੀ ਅਤੇ ਦੂਜੀ ਚੁੱਕ ਲਈ ਜਾਵੇਗੀ।” 36 [a]
37 ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਅਜਿਹਾ ਕਿੱਥੇ ਹੋਵੇਗਾ?”
ਯਿਸੂ ਨੇ ਆਖਿਆ, “ਜਿੱਥੇ ਕਿਤੇ ਵੀ ਮੁਰਦਾ ਸਰੀਰ ਹੈ, ਉੱਥੇ ਗਿਰਝ ਇਕੱਠੇ ਹੋਕੇ ਆਉਣਗੇ।”
2010 by World Bible Translation Center