Revised Common Lectionary (Complementary)
ਦਾਊਦ ਦਾ ਇੱਕ ਉਸਤਤਿ ਗੀਤ।
141 ਯਹੋਵਾਹ, ਮੈਂ ਤੁਹਾਨੂੰ ਮਦਦ ਲਈ ਪੁਕਾਰਦਾ ਹਾਂ।
ਮੈਨੂੰ ਸੁਣੋ ਜਦੋਂ ਮੈਂ ਤੁਹਾਨੂੰ ਪ੍ਰਾਰਥਨਾ ਕਰ ਰਿਹਾ ਹੋਵਾ।
ਛੇਤੀ ਕਰੋ ਅਤੇ ਮੇਰੀ ਮਦਦ ਕਰੋ।
2 ਯਹੋਵਾਹ, ਮੇਰੀ ਪ੍ਰਾਰਥਨਾ ਮੰਨ ਲਵੋ।
ਇਹ ਬਲਦੀ ਹੋਈ ਧੂਫ਼ ਦੀ ਸੁਗਾਤ ਵਾਂਗ ਹੋਵੇ।
ਇਹ ਸ਼ਾਮ ਵੇਲੇ ਦੀ ਬਲੀ ਵਾਂਗ ਹੋਵੇ।
3 ਯਹੋਵਾਹ, ਉਨ੍ਹਾਂ ਚੀਜ਼ਾਂ ਨੂੰ ਵੱਸ ਵਿੱਚ ਕਰਨ ਲਈ ਮੇਰੀ ਮਦਦ ਕਰੋ, ਜਿਨ੍ਹਾਂ ਬਾਰੇ ਮੈਂ ਆਖਦਾ ਹਾਂ।
ਜੋ ਮੈਂ ਆਖਾ ਮੇਰੀ ਨਿਗਰਾਨੀ ਰੱਖਣ ਵਿੱਚ ਮਦਦ ਕਰੋ।
4 ਮੈਨੂੰ ਮੰਦੇ ਅਮਲ ਕਰਨ ਦੀ ਇੱਛਾ ਨਾ ਕਰਨ ਦਿਉ।
ਮੈਨੂੰ ਉਹ ਚੀਜ਼ਾਂ ਸਾਂਝੀਆਂ ਨਾ ਕਰਨ ਦੇਵੋ
ਜਿਹੜੀਆਂ ਉਹ ਦੁਸ਼ਟ ਲੋਕ ਕਰ ਰਹੇ ਹਨ।
5 ਇੱਕ ਚੰਗਾ ਬੰਦਾ ਮੈਨੂੰ ਸੁਧਾਰ ਸੱਕਦਾ ਹੈ।
ਇਹ ਕਰਨਾ ਉਸਦੀ ਕਿੰਨੀ ਮਿਹਰਬਾਨੀ ਹੋਵੇਗੀ।
ਤੁਹਾਡੇ ਚੇਲੇ ਮੇਰੀ ਪੜਚੋਲ ਕਰ ਸੱਕਦੇ ਹਨ।
ਉਨ੍ਹਾਂ ਲਈ ਉਹ ਕਰਨ ਵਾਲੀ ਚੰਗੀ ਗੱਲ ਹੋਵੇਗੀ।
ਮੈਂ ਉਸ ਨੂੰ ਪ੍ਰਵਾਨ ਕਰ ਲਵਾਂਗਾ।
ਪਰ ਮੈਂ ਹਮੇਸ਼ਾ ਉਨ੍ਹਾਂ ਮੰਦੇ ਲੋਕਾਂ ਲਈ ਪ੍ਰਾਰਥਨਾ ਕਰਾਂਗਾ ਜੋ ਦੁਸ਼ਟ ਕਾਰੇ ਕਰਦੇ ਹਨ।
6 ਉਨ੍ਹਾਂ ਦੇ ਹਾਕਮ ਦੰਡਿਤ ਹੋਣ।
ਫ਼ਿਰ ਲੋਕ ਜਾਣ ਲੈਣਗੇ ਕਿ ਮੈਂ ਸੱਚ ਬੋਲਿਆ ਸੀ।
7 ਲੋਕੀ ਖੁਦਾਈ ਕਰਦੇ ਹਨ ਅਤੇ ਧਰਤੀ ਉੱਤੇ ਹੱਲ ਚਲਾਉਂਦੇ ਹਨ।
ਅਤੇ ਆਲੇ-ਦੁਆਲੇ ਮਿੱਟੀ ਉਡਾਉਂਦੇ ਹਨ।
ਇਸੇ ਤਰ੍ਹਾਂ ਸਾਡੀਆਂ ਹੱਡੀਆਂ ਉਨ੍ਹਾਂ ਦੀ ਕਬਰ ਵਿੱਚ ਖਿੰਡ ਜਾਣਗੀਆਂ।
8 ਯਹੋਵਾਹ, ਮੇਰੇ ਮਾਲਕ, ਮੈਂ ਤੁਹਾਡੇ ਵੱਲ ਮਦਦ ਲਈ ਤੱਕਦਾ ਹਾਂ।
ਮੈਨੂੰ ਤੁਹਾਡੇ ਉੱਤੇ ਵਿਸ਼ਵਾਸ ਹੈ, ਕਿਰਪਾ ਕਰਕੇ ਮੈਨੂੰ ਨਾ ਮਰਨ ਦੇਵੋ।
9 ਮੰਦੇ ਲੋਕਾਂ ਨੇ ਮੇਰੇ ਬਾਰੇ ਫ਼ੰਦੇ ਲਾਏ ਹੋਏ ਹਨ!
ਮੈਨੂੰ ਉਨ੍ਹਾਂ ਦੇ ਫ਼ੰਦਿਆਂ ਵਿੱਚ ਨਾ ਫ਼ਸਣ ਦਿਉ। ਉਨ੍ਹਾਂ ਨੂੰ ਮੈਨੂੰ ਨਾ ਫ਼ਸਾਉਣ ਦਿਉ।
10 ਬਦਚਲਣੇ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਹੀ ਜਾਲਾਂ ਅੰਦਰ ਫ਼ਸਣ ਦਿਉ।
ਜਦ ਕਿ ਮੈਂ ਬਿਨਾ ਖਤਰੇ ਤੋਂ ਨਿਕਲ ਜਾਵਾਂ।
Prophecies Against Survivors in Jerusalem
14 ਪਰ ਫੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 15 “ਆਦਮੀ ਦੇ ਪੁੱਤਰ, ਆਪਣੇ ਭਰਾਵਾਂ, ਇਸਰਾਏਲ ਦੇ ਪਰਿਵਾਰ ਨੂੰ, ਚੇਤੇ ਕਰ। ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਜਾਣ ਲਈ ਮਜ਼ਬੂਰ ਹੋਣਾ ਪਿਆ ਸੀ, ਪਰ ਮੈਂ ਉਨ੍ਹਾਂ ਨੂੰ ਵਾਪਸ ਲਿਆਵਾਂਗਾ! ਪਰ ਹੁਣ, ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕ ਆਖ ਰਹੇ ਹਨ, ‘ਯਹੋਵਾਹ ਤੋਂ ਬਹੁਤ ਦੂਰ ਰਹੋ। ਇਹ ਧਰਤੀ ਸਾਨੂੰ ਦਿੱਤੀ ਗਈ ਸੀ-ਇਹ ਸਾਡੀ ਹੈ!’
16 “ਇਸ ਲਈ ਉਨ੍ਹਾਂ ਲੋਕਾਂ ਨੂੰ ਇਹ ਗੱਲਾਂ ਆਖ: ਯਹੋਵਾਹ ਸਾਡਾ ਪ੍ਰਭੂ, ਆਖਦਾ ਹੈ, ‘ਇਹ ਸੱਚ ਹੈ, ਮੈਂ ਆਪਣੇ ਲੋਕਾਂ ਨੂੰ ਹੋਰਨਾਂ ਕੌਮਾਂ ਵੱਲ ਦੂਰ ਦੁਰਾਡੇ ਜਾਣ ਲਈ ਮਜ਼ਬੂਰ ਕੀਤਾ। ਮੈਂ ਉਨ੍ਹਾਂ ਨੂੰ ਅਵੱਸ਼ ਅਨੇਕਾਂ ਦੇਸਾਂ ਅੰਦਰ ਖਿੰਡਾਇਆ। ਪਰ ਉਸ ਬੋੜੇ ਸਮੇਂ ਲਈ ਜਦੋਂ ਕਿ ਉਹ ਉਨ੍ਹਾਂ ਹੋਰਨਾਂ ਦੇਸਾਂ ਅੰਦਰ ਹਨ, ਮੈਂ ਉਨ੍ਹਾਂ ਦਾ ਮੰਦਰ ਹੋਵਾਂਗਾ। 17 ਪਰ ਤੂੰ ਉਨ੍ਹਾਂ ਲੋਕਾਂ ਨੂੰ ਇਹ ਗੱਲ ਜ਼ਰੂਰ ਦੱਸ ਕਿ ਯਹੋਵਾਹ ਉਨ੍ਹਾਂ ਦਾ ਪ੍ਰਭੂ ਉਨ੍ਹਾਂ ਨੂੰ ਵਾਪਸ ਲਿਆਵੇਗਾ। ਮੈਂ ਤੁਹਾਨੂੰ ਬਹੁਤ ਸਾਰੀਆਂ ਕੌਮਾਂ ਅੰਦਰ ਖਿੰਡਾਇਆ ਹੈ। ਪਰ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਕੌਮਾਂ ਤੋਂ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਵਾਪਸ ਦੇਵਾਂਗਾ। 18 ਅਤੇ ਜਦੋਂ ਮੇਰੇ ਲੋਕ ਵਾਪਸ ਆਉਣਗੇ, ਉਹ ਉਨ੍ਹਾਂ ਸਾਰੇ ਭਿਆਨਕ, ਬੁੱਤਾਂ ਨੂੰ ਤਬਾਹ ਕਰ ਦੇਣਗੇ ਜਿਹੜੇ ਹੁਣ ਇੱਥੇ ਹਨ। 19 ਮੈਂ ਉਨ੍ਹਾਂ ਨੂੰ ਲਿਆਕੇ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਇੱਕ ਮੁੱਠ੍ਠ ਕਰਾਂਗਾ। ਮੈਂ ਉਨ੍ਹਾਂ ਅੰਦਰ ਨਵਾਂ ਆਤਮਾ ਪਾਵਾਂਗਾ। ਮੈਂ ਉਨ੍ਹਾਂ ਦਾ ਪੱਥਰ ਦਾ ਦਿਲ ਲੈ ਲਵਾਂਗਾ ਅਤੇ ਉਸਦੀ ਬਾਵੇਂ ਸੱਚਮੁੱਚ ਦਾ ਦਿਲ ਧਰ ਦਿਆਂਗਾ। 20 ਮੈਂ ਅਜਿਹਾ ਕਰਾਂਗਾ ਤਾਂ ਕਿ ਉਹ ਮੇਰੇ ਕਨੂੰਨਾਂ ਦੀ ਪਾਲਣਾ ਕਰਨਗੇ। ਉਹ ਮੇਰੇ ਆਦੇਸ਼ਾਂ ਨੂੰ ਮੰਨਣਗੇ। ਉਹ ਉਹੀ ਗੱਲਾਂ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਆਖਾਂਗਾ। ਉਹ ਸੱਚਮੁੱਚ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।’”
The Glory of the Lord Leaves Jerusalem
21 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਪਰ ਹੁਣ ਉਨ੍ਹਾਂ ਦੇ ਦਿਲ ਉਨ੍ਹਾਂ ਭਿਆਨਕ ਬੁੱਤਾਂ ਨਾਲ ਜੁੜੇ ਹੋਏ ਹਨ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਜ਼ਰੂਰ ਦਿਆਂਗਾ।” ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ। 22 ਅਤੇ ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਖਿਲਾਰੇ ਅਤੇ ਹਵਾ ਵਿੱਚ ਉੱਡ ਗਏ। ਪਹੀਏ ਵੀ ਉਨ੍ਹਾਂ ਦੇ ਨਾਲ ਚੱਲੇ ਗਏ। ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਉਨ੍ਹਾਂ ਦੇ ਉੱਪਰ ਸੀ। 23 ਯਹੋਵਾਹ ਦਾ ਪਰਤਾਪ ਹਵਾ ਵਿੱਚ ਉੱਠਿਆ ਅਤੇ ਯਰੂਸ਼ਲਮ ਛੱਡ ਗਈ। ਉਹ ਯਰੂਸ਼ਲਮ ਦੇ ਪੂਰਬ ਵੱਲ ਪਹਾੜੀ ਉੱਤੇ ਰੁਕ ਗਈ। 24 ਫ਼ੇਰ ਰੂਹ ਨੇ ਮੈਨੂੰ ਹਵਾ ਵਿੱਚ ਚੁੱਕ ਲਿਆ ਅਤੇ ਮੈਨੂੰ ਬਾਬਲ ਵਾਪਸ ਲੈ ਆਈ। ਇਹ ਮੈਨੂੰ ਉਨ੍ਹਾਂ ਲੋਕਾਂ ਕੋਲ ਵਾਪਸ ਲੈ ਆਇਆ ਜਿਨ੍ਹਾਂ ਨੂੰ ਇਸਰਾਏਲ ਛੱਡਣ ਲਈ ਮਜ਼ਬੂਰ ਹੋਣਾ ਪਿਆ ਸੀ। ਮੈਂ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਪਰਮੇਸ਼ੁਰ ਦੇ ਦਰਸ਼ਨ ਅੰਦਰ ਦੇਖਿਆ। ਫ਼ੇਰ (ਉਹ, ਜਿਸ ਨੂੰ ਮੈਂ ਦਰਸ਼ਨ ਅੰਦਰ ਦੇਖਿਆ ਸੀ।) ਹਵਾ ਵਿੱਚ ਉੱਠਿਆ ਅਤੇ ਮੈਨੂੰ ਛੱਡ ਗਿਆ। 25 ਫ਼ੇਰ ਮੈਂ ਦੇਸੋਂ ਨਿਕਾਲੇ ਲੋਕਾਂ ਨਾਲ ਗੱਲ ਕੀਤੀ। ਮੈਂ ਉਨ੍ਹਾਂ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਮੈਨੂੰ ਯਹੋਵਾਹ ਨੇ ਦਰਸਾਈਆਂ ਸਨ।
25 ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ। “ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ” [a] ਕਿਉਂਕਿ ਅਸੀਂ ਇੱਕੋ ਸਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ। 26 “ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਤਾਂ ਆਪਣੇ ਕ੍ਰੋਧ ਨੂੰ ਪਾਪ ਕਰਾਉਣ ਦਾ ਕਾਰਣ ਨਾ ਬਨਣ ਦਿਓ” [b] ਸਾਰਾ ਦਿਨ ਕ੍ਰੋਧ ਕਰਨਾ ਜਾਰੀ ਨਾ ਰੱਖੋ। 27 ਸ਼ੈਤਾਨ ਨੂੰ ਕੋਈ ਅਜਿਹਾ ਰਾਹ ਨਾ ਦਿਓ ਜਿਹੜਾ ਤੁਹਾਨੂੰ ਹਰਾ ਸੱਕੇ। 28 ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸ ਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸ ਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸ ਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸ ਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ।
29 ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ। 30 ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਆਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁੱਕਵੇਂ ਸਮੇਂ ਆਜ਼ਾਦ ਕਰੇਗਾ। 31 ਸਭ ਕੁੜੱਤਣ, ਕ੍ਰੋਧ, ਕੋਪ, ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਆਪਣੇ ਆਪ ਤੋਂ ਦੂਰ ਕਰ ਦੇਵੋ। 32 ਦਿਆਲੂ ਬਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ। ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ।
5 ਤੁਸੀਂ ਪਰਮੇਸ਼ੁਰ ਦੇ ਉਹ ਬੱਚੇ ਹੋ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ। 2 ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਜੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚੜ੍ਹਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ।
2010 by World Bible Translation Center