Revised Common Lectionary (Complementary)
ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਅਲਾਮੋਥ ਦੁਆਰਾ ਇੱਕ ਗੀਤ।
46 ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ।
ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।
2 ਇਸੇ ਲਈ ਅਸੀਂ ਨਹੀਂ ਡਰਦੇ ਜਦੋਂ ਧਰਤੀ ਹਿੱਲਦੀ ਹੈ,
ਅਤੇ ਪਰਬਤ ਸਮੁੰਦਰ ਵਿੱਚ ਡਿੱਗਦੇ ਹਨ।
3 ਅਸੀਂ ਡਰਦੇ ਨਹੀਂ ਉਦੋਂ ਜਦੋਂ ਸਮੁੰਦਰ ਗਰਜਦੇ ਅਤੇ ਝੱਗ ਕਰਦੇ ਹਨ,
ਅਤੇ ਸਮੁੰਦਰ ਵਿੱਚਲੇ ਪਰਬਤ ਕੰਬੰਦੇ ਹਨ।
4 ਇੱਕ ਦਰਿਆ ਹੈ ਜਿਸ ਦੀਆਂ ਧਾਰਾਵਾਂ ਪਰਮੇਸ਼ੁਰ ਦੇ ਸ਼ਹਿਰ ਅੰਦਰ,
ਸਭ ਤੋਂ ਉੱਚੇ ਪਰਮੇਸ਼ੁਰ ਦੇ ਪਵਿੱਤਰ ਸ਼ਹਿਰ ਅੰਦਰ ਖੁਸ਼ੀ ਲਿਆਉਂਦੀਆਂ ਹਨ।
5 ਪਰਮੇਸ਼ੁਰ ਉਸ ਸ਼ਹਿਰ ਵਿੱਚ ਹੈ, ਇਸੇ ਲਈ ਉਹ ਕਦੀ ਵੀ ਤਬਾਹ ਨਹੀਂ ਹੋਵੇਗਾ।
ਸੂਰਜ ਚੱੜ੍ਹਨ ਤੋਂ ਵੀ ਪਹਿਲਾਂ ਪਰਮੇਸ਼ੁਰ ਮਦਦ ਲਈ ਉੱਥੇ ਹੁੰਦਾ।
6 ਕੌਮਾਂ ਡਰ ਦੇ ਕਾਰਣ ਕੰਬਣਗੀਆਂ; ਜਦੋਂ ਯਹੋਵਾਹ ਰੌਲਾ ਪਾਉਂਦਾ ਹੈ,
ਉਹ ਰਾਜ ਡਿੱਗ ਪੈਣਗੇ ਅਤੇ ਧਰਤੀ ਮਲੀਆ ਮੇਟ ਹੋ ਜਾਵੇਗੀ।
7 ਸਰਬ ਸ਼ਕਤੀਮਾਨ ਯਹੋਵਾਹ ਸਾਡੇ ਅੰਗ-ਸੰਗ ਹੈ।
ਯਾਕੂਬ ਦਾ ਪਰਮੇਸ਼ੁਰ ਸਾਡੀ ਸੁਰੱਖਿਅਤ ਥਾਂ ਹੈ।
8 ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਵੱਲ ਤੱਕੋ ਜੋ ਯਹੋਵਾਹ ਕਰਦਾ ਹੈ।
ਉਨ੍ਹਾਂ ਹੈਰਾਨੀ ਭਰੀਆਂ ਕਰਨੀਆਂ ਵੱਲ ਤੱਕੋ ਜੋ ਉਸ ਨੇ ਧਰਤੀ ਉੱਤੇ ਕੀਤੀਆਂ ਹਨ।
9 ਯਹੋਵਾਹ ਲੜਾਈਆਂ ਨੂੰ ਧਰਤੀ ਦੇ ਕਿਸੇ ਕੋਨੇ ਉੱਤੇ ਵੀ ਰੋਕ ਸੱਕਦਾ ਹੈ।
ਉਹ ਸਿਪਾਹੀਆਂ ਦੀਆਂ ਕਮਾਨਾਂ ਨੂੰ ਤੋੜ ਸੱਕਦਾ ਹੈ।
ਉਹ ਉਨ੍ਹਾਂ ਦੇ ਨੇਜਿਆਂ ਨੂੰ ਟੁਕੜਿਆਂ ਵਿੱਚ ਤੋੜ ਸੱਕਦਾ ਹੈ ਅਤੇ ਜੰਗੀ ਗਡਿਆਂ ਨੂੰ ਅੱਗ ਨਾਲ ਸਾੜ ਸੱਕਦਾ ਹੈ।
10 ਪਰਮੇਸ਼ੁਰ ਆਖਦਾ ਹੈ, “ਸ਼ਾਂਤ ਰਹੋ ਅਤੇ ਜਾਣੋ ਕਿ ਮੈਂ ਪਰਮੇਸ਼ੁਰ ਹਾਂ।
ਕੌਮਾਂ ਵਿੱਚ ਮੇਰੀ ਉਸਤਤਿ ਹੋਵੇਗੀ।
ਮੈਂ ਧਰਤੀ ਉੱਤੇ ਮਹਿਮਾਮਈ ਹੋਵਾਂਗਾ।”
11 ਸਰਬ ਸ਼ਕਤੀਮਾਨ ਯਹੋਵਾਹ ਹਮੇਸ਼ਾ ਸਾਡੇ ਨਾਲ ਹੈ।
ਯਾਕੂਬ ਦਾ ਯਹੋਵਾਹ ਸਾਡਾ ਸੁਰੱਖਿਅਤ ਸਥਾਨ ਹੈ।
12 ਉਹ ਹਲਕਾਰਾ ਜਿਹੜਾ ਮੀਕਾਯਾਹ ਨੂੰ ਸੱਦਣ ਗਿਆ ਸੀ, ਉਸ ਨੂੰ ਬੋਲਿਆ, “ਮੀਕਾਯਾਹ, ਸੁਣ, ਸਾਰੇ ਨਬੀ ਇੱਕ ਮੂੰਹ ਹੋਕੇ ਪਾਤਸ਼ਾਹ ਲਈ ਭਲਾਈ ਦੀਆਂ ਗੱਲਾਂ ਦੱਸਦੇ ਹਨ। ਉਹ ਆਖ ਰਹੇ ਹਨ ਕਿ ਪਾਤਸ਼ਾਹ ਨੂੰ ਜਿੱਤ ਪ੍ਰਾਪਤ ਹੋਵੇਗੀ ਤਾਂ ਤੂੰ ਵੀ ਅਜਿਹੀ ਗੱਲ ਹੀ ਕਰੀਂ। ਤੂੰ ਵੀ ਭਲਾਈ ਦੀ ਗੱਲ ਹੀ ਕਰੀਂ।”
13 ਪਰ ਮੀਕਾਯਾਹ ਨੇ ਆਖਿਆ, “ਜਿਉਂਦੇ ਯਹੋਵਾਹ ਦੀ ਸੌਂਹ, ਜੋ ਕੁਝ ਮੇਰਾ ਪਰਮੇਸ਼ੁਰ ਫ਼ਰਮਾਏਗਾ ਮੈਂ ਉਹੀ ਕੁਝ ਬੋਲਾਂਗਾ।”
14 ਤਦ ਮੀਕਾਯਾਹ ਪਾਤਸ਼ਾਹ ਕੋਲ ਆਇਆ। ਪਾਤਸ਼ਾਹ ਨੇ ਉਸ ਨੂੰ ਕਿਹਾ, “ਮੀਕਾਯਾਹ ਸਾਨੂੰ ਰਾਮੋਥ-ਗਿਲਆਦ ਵਿੱਚ ਲੜਾਈ ਕਰਨ ਜਾਣਾ ਚਾਹੀਦਾ ਹੈ ਜਾਂ ਨਹੀਂ?”
ਮੀਕਾਯਾਹ ਨੇ ਜਵਾਬ ਦਿੱਤਾ, “ਜਾਓ ਅਤੇ ਜਾ ਕੇ ਹਮਲਾ ਕਰੋ, ਤੁਸੀਂ ਜਿੱਤੋਂਗੇ ਅਤੇ ਉਨ੍ਹਾਂ ਨੂੰ ਹਾਰ ਪ੍ਰਾਪਤ ਹੋਵੇਗੀ।”
15 ਅਹਾਬ ਪਾਤਸ਼ਾਹ ਨੇ ਮੀਕਾਯਾਹ ਨੂੰ ਕਿਹਾ, “ਮੈਂ ਤੈਨੂੰ ਕਿੰਨੀ ਵਾਰ ਸੌਂਹ ਚੁਕਾਈ ਹੈ ਕਿ ਤੂੰ ਮੈਨੂੰ ਯਹੋਵਾਹ ਦੇ ਨਾਂ ਉੱਤੇ ਸੱਚਾਈ ਤੋਂ ਬਿਨਾ ਹੋਰ ਕੁਝ ਨਾ ਦੱਸੀਂ।”
16 ਤਦ ਮੀਕਾਯਾਹ ਨੇ ਕਿਹਾ, “ਮੈਂ ਇਸਰਾਏਲੀਆਂ ਨੂੰ ਉਨ੍ਹਾਂ ਭੇਡਾਂ ਵਾਂਗ ਸਾਰੇ ਪਹਾੜਾਂ ਉੱਤੇ ਖਿੰਡਿਆ ਹੋਇਆ ਵੇਖਿਆ ਜਿਨ੍ਹਾਂ ਦਾ ਕੋਈ ਅਯਾਲੀ ਨਾ ਹੋਵੇ ਅਤੇ ਯਹੋਵਾਹ ਨੇ ਆਖਿਆ, ‘ਇਨ੍ਹਾਂ ਦਾ ਕੋਈ ਮਾਲਿਕ ਨਹੀਂ। ਇਨ੍ਹਾਂ ਵਿੱਚੋਂ ਹਰ ਕੋਈ ਆਪਣੇ ਘਰ ਸ਼ਾਂਤੀ ਨਾਲ ਪਹੁੰਚ ਜਾਵੇ।’”
17 ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਯਹੋਸ਼ਾਫ਼ਾਟ ਨੂੰ ਕਿਹਾ, “ਮੈਂ ਤੈਨੂੰ ਪਹਿਲਾਂ ਹੀ ਆਖਿਆ ਸੀ ਕਿ ਮੀਕਾਯਾਹ ਮੇਰੀ ਭਲਾਈ ਨਹੀਂ ਸਗੋਂ ਬੁਰਾਈ ਦਾ ਹੀ ਸੰਦੇਸ਼ ਦੇਵੇਗਾ।”
18 ਮੀਕਾਯਾਹ ਨੇ ਕਿਹਾ, “ਤੁਸੀਂ ਯਹੋਵਾਹ ਦਾ ਬਚਨ ਸੁਣੋ: ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਤੇ ਬੈਠਾ ਵੇਖਿਆ ਅਤੇ ਸੁਰਗ ਦੀ ਸਾਰੀ ਸੈਨਾ ਉਸ ਦੇ ਸੱਜੇ-ਖੱਬੇ ਖਲੋਤੀ ਸੀ। 19 ਯਹੋਵਾਹ ਨੇ ਆਖਿਆ, ‘ਕੌਣ ਆਹਾਬ ਨੂੰ ਭਰਮਾਏਗਾ ਤਾਂ ਜੋ ਉਹ ਰਾਮੋਥ-ਗਿਲਆਦ ਤੇ ਹਮਲਾ ਕਰਨ ਲਈ ਜਾਵੇ ਅਤੇ ਮਰ ਜਾਵੇ?’ ਯਹੋਵਾਹ ਦੇ ਦੁਆਲੇ ਖਲੋਤੀਆਂ ਹੋਈਆਂ ਹਸਤੀਆਂ ਨੇ ਕਈ ਵੱਖੋ- ਵੱਖ ਮਸ਼ਵਰੇ ਦਿੱਤੇ। 20 ਤਦ ਇੱਕ ਆਤਮਾ ਨਿਕਲ ਕੇ ਯਹੋਵਾਹ ਦੇ ਅੱਗੇ ਖਲੋ ਗਿਆ ਅਤੇ ਆਖਿਆ, ‘ਮੈਂ ਅਹਾਬ ਨੂੰ ਭਰਮਾਵਾਂਗਾ।’ ਯਹੋਵਾਹ ਨੇ ਉਸ ਆਤਮੇ ਨੂੰ ਪੁੱਛਿਆ, ‘ਕਿਵੇਂ?’ 21 ਤਾਂ ਉਸ ਆਤਮੇ ਨੇ ਜਵਾਬ ਦਿੱਤਾ, ‘ਮੈਂ ਬਾਹਰ ਜਾ ਕੇ ਇੱਕ ਝੂਠ ਬੋਲਦਾ ਆਤਮਾ ਬਣਕੇ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਵੱਸ ਜਾਵਾਂਗਾ।’ ਤਾਂ ਯਹੋਵਾਹ ਨੇ ਆਖਿਆ, ‘ਤੂੰ ਆਹਾਬ ਨੂੰ ਭਰਮਾਉਣ ਵਿੱਚ ਕਾਮਯਾਬ ਹੋਵੇਂਗਾ। ਇਸ ਲਈ ਤੂੰ ਜਾਹ ਅਤੇ ਜਾ ਕੇ ਆਪਣਾ ਕਾਰਜ ਕਰ।’
22 “ਹੁਣ ਵੇਖ ਅਹਾਬ, ਯਹੋਵਾਹ ਨੇ ਤੇਰੇ ਇਨ੍ਹਾਂ ਨਬੀਆਂ ਦੇ ਮੂੰਹਾਂ ਵਿੱਚ ਤੇਰੇ ਲਈ ਇੱਕ ਝੂਠਾ ਆਤਮਾ ਪਾ ਦਿੱਤਾ ਹੈ। ਯਹੋਵਾਹ ਦਾ ਫੁਰਮਾਨ ਹੈ ਕਿ ਬਿਪਤਾ ਤੇਰੇ ਉੱਤੇ ਆਵੇਗੀ।”
ਮਸੀਹ ਦਾ ਬਲੀਦਾਨ ਪਾਪਾਂ ਨੂੰ ਦੂਰ ਕਰਦਾ
23 ਇਹ ਚੀਜ਼ਾਂ ਅਸਲੀ ਸਵਰਗੀ ਚੀਜ਼ਾਂ ਦੀ ਨਕਲ ਹਨ। ਇਨ੍ਹਾਂ ਚੀਜ਼ਾਂ ਨੂੰ ਡੰਗਰਾਂ ਦੀਆਂ ਬਲੀਆਂ ਨਾਲ ਸ਼ੁੱਧ ਬਨਾਉਣਾ ਜਰੂਰੀ ਸੀ। ਪਰ ਸਵਰਗ ਦੀਆਂ ਅਸਲੀ ਚੀਜ਼ਾਂ ਵਾਸਤੇ ਬਹੁਤ ਬਿਹਤਰ ਬਲੀਆਂ ਲੋੜੀਂਦੀਆਂ ਹਨ। 24 ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਗਿਆ। ਪਰ ਮਸੀਹ ਉਸ ਅੱਤ ਪਵਿੱਤਰ ਸਥਾਨ ਵਿੱਚ ਨਹੀਂ ਗਿਆ ਜਿਹੜਾ ਮਨੁੱਖਾਂ ਦਾ ਬਣਾਇਆ ਹੋਇਆ ਸੀ। ਉਹ ਅੱਤ ਪਵਿੱਤਰ ਸਥਾਨ ਸੱਚੇ ਅੱਤ ਪਵਿੱਤਰ ਅਸਥਾਨ ਦੀ ਨਕਲ ਹੈ। ਮਸੀਹ ਸਵਰਗ ਵਿੱਚ ਗਿਆ। ਮਸੀਹ ਹੁਣ ਉੱਥੇ ਪਰਮੇਸ਼ੁਰ ਦੇ ਨਾਲ ਸਾਡੀ ਸਹਾਇਤਾ ਲਈ ਹੈ।
25 ਸਰਦਾਰ ਜਾਜਕ ਸਭ ਤੋਂ ਪਵਿੱਤਰ ਸਥਾਨ ਵਿੱਚ ਸਾਲ ਵਿੱਚ ਇੱਕ ਵਾਰੀ ਦਾਖਲ ਹੁੰਦਾ ਹੈ ਉਹ ਅਰਪਣ ਕਰਨ ਲਈ ਆਪਣੇ ਨਾਲ ਲਹੂ ਲੈਂਦਾ ਹੈ। ਪਰ ਉਹ ਆਪਣਾ ਲਹੂ ਅਰਪਣ ਨਹੀਂ ਕਰਦਾ ਜਿਹਾ ਕਿ ਮਸੀਹ ਨੇ ਕੀਤਾ ਸੀ। ਮਸੀਹ ਸਵਰਗ ਵਿੱਚ ਗਿਆ ਪਰ ਉਸ ਉੱਚ-ਜਾਜਕ ਵਾਂਗ ਜਿਹੜਾ ਬਾਰ-ਬਾਰ ਲਹੂ ਅਰਪਨ ਕਰਦਾ ਹੈ ਆਪਣੇ ਆਪ ਨੂੰ ਬਾਰ-ਬਾਰ ਅਰਪਣ ਕਰਨ ਲਈ ਨਹੀਂ। 26 ਜੇ ਮਸੀਹ ਨੂੰ ਆਪਣੇ ਆਪ ਨੂੰ ਵਾਰ-ਵਾਰ ਭੇਂਟ ਕਰਨਾ ਪੈਂਦਾ, ਤਾਂ ਉਸ ਨੂੰ ਇਸ ਦੁਨੀਆਂ ਦੀ ਸਾਜਨਾ ਤੋਂ ਲੈ ਕੇ ਹੁਣ ਤੱਕ ਬਹੁਤ ਵਾਰੀ ਦੁੱਖ ਝੱਲਣੇ ਪੈਣੇ ਸੀ। ਪਰ ਮਸੀਹ ਨੇ ਆਪਣੇ ਆਪ ਨੂੰ ਕੇਵਲ ਇੱਕੋ ਹੀ ਵਾਰੀ ਭੇਂਟ ਕਰ ਦਿੱਤਾ। ਅਤੇ ਉਹ “ਇੱਕੋ ਵਾਰੀ” ਸਾਰੇ ਸਮਿਆਂ ਲਈ ਕਾਫ਼ੀ ਹੈ। ਮਸੀਹ ਉਦੋਂ ਆਇਆ ਜਦੋਂ ਦੁਨੀਆਂ ਅੰਤ ਦੇ ਨਜ਼ਦੀਕ ਸੀ। ਮਸੀਹ ਆਪਣੇ ਆਪ ਦੀ ਬਲੀ ਦੇ ਕੇ ਸਾਰੇ ਪਾਪਾਂ ਨੂੰ ਲੈ ਲੈਣ ਲਈ ਆਇਆ।
27 ਹਰ ਵਿਅਕਤੀ ਨੇ ਇੱਕ ਹੀ ਵਾਰ ਮਰਨਾ ਹੁੰਦਾ ਹੈ। ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਪਰੱਖਿਆ ਜਾਂਦਾ ਹੈ। 28 ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹੜੇ ਉਸਦੀ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।
2010 by World Bible Translation Center