Revised Common Lectionary (Complementary)
ਮੰਦਰ ਜਾਣ ਵੇਲੇ ਦਾ ਇੱਕ ਗੀਤ।
130 ਯਹੋਵਾਹ, ਮੈਂ ਡੂੰਘੀਆਂ ਮੁਸੀਬਤਾਂ ਵਿੱਚ ਹਾਂ,
ਇਸੇ ਲਈ ਮੈਂ ਤੁਹਾਨੂੰ ਮਦਦ ਲਈ ਪੁਕਾਰ ਰਿਹਾ ਹਾਂ।
2 ਮੇਰੇ ਮਾਲਕ, ਮੇਰੀ ਪੁਕਾਰ ਸੁਣੋ।
ਮੇਰੀ ਪੁਕਾਰ ਨੂੰ ਮਦਦ ਲਈ ਸੁਣੋ।
3 ਯਹੋਵਾਹ, ਜੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਗੁਨਾਹਾ ਦਾ ਸੱਚਮੁੱਚ ਦੰਡ ਦਿੰਦੇ।
ਕੋਈ ਵੀ ਬੰਦਾ ਜਿਉਂਦਾ ਨਹੀਂ ਬਚਣਾ ਸੀ।
4 ਯਹੋਵਾਹ, ਆਪਣੇ ਬੰਦਿਆ ਨੂੰ ਬਖਸ਼ ਦਿਉ।
ਫ਼ੇਰ ਲੋਕ ਤੁਹਾਡੀ ਉਪਾਸਨਾ ਕਰਨ ਵਾਲੇ ਹੋਣਗੇ।
5 ਮੈਂ ਯਹੋਵਾਹ ਦੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ।
ਮੇਰੀ ਰੂਹ ਉਸਦਾ ਇੰਤਜ਼ਾਰ ਕਰਦੀ ਹੈ।
ਮੈਨੂੰ ਯਹੋਵਾਹ ਦੇ ਆਖੇ ਉੱਤੇ ਵਿਸ਼ਵਾਸ ਹੈ।
6 ਮੈਂ ਆਪਣੇ ਮਾਲਕ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਂ ਉਨ੍ਹਾਂ ਚੌਕੀਦਾਰਾ ਵਰਗਾ ਹਾਂ।
ਜਿਹੜੇ ਸਵੇਰ ਹੋਣ ਦਾ ਇੰਤਜ਼ਾਰ ਹੀ ਇੰਤਜ਼ਾਰ ਕਰਦੇ ਰਹਿੰਦੇ ਹਨ।
7 ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ।
ਸੱਚਾ ਪਿਆਰ ਸਿਰਫ਼ ਯਹੋਵਾਹ ਪਾਸੋਂ ਹੀ ਮਿਲਦਾ ਹੈ।
ਯਹੋਵਾਹ ਸਾਨੂੰ ਬਾਰ-ਬਾਰ ਬਚਾਉਂਦਾ ਹੈ।
8 ਅਤੇ ਯਹੋਵਾਹ ਇਸਰਾਏਲ ਦੇ ਸਾਰੇ ਗੁਨਾਹ ਮੁਆਫ਼ ਕਰ ਦੇਵੇਗਾ।
ਪਰਮੇਸ਼ੁਰ ਆਪਣੇ ਲੋਕਾਂ ਦੀ ਸਹਾਇਤਾ ਕਰਨੀ ਚਾਹੁੰਦਾ ਹੈ
9 ਯਹੋਵਾਹ ਲੋਕਾਂ ਨੂੰ ਸਬਕ ਸਿੱਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਯਹੋਵਾਹ ਲੋਕਾਂ ਨੂੰ ਆਪਣੀਆਂ ਸਾਖੀਆਂ ਸਮਝਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਲੋਕ ਅਬੋਧ ਬਾਲਕਾਂ ਵਰਗੇ ਹਨ। ਉਹ ਉਨ੍ਹਾਂ ਬੱਚਿਆਂ ਵ੍ਵਰਗੇ ਹਨ ਜਿਹੜੇ ਥੋੜਾ ਚਿਰ ਪਹਿਲਾਂ ਹੀ ਆਪਣੀ ਮਾਂ ਦਾ ਦੁੱਧ ਚੁਂਘ ਰਹੇ ਸਨ। 10 ਇਸ ਲਈ ਯਹੋਵਾਹ ਉਨ੍ਹਾਂ ਨਾਲ ਇਸ ਤਰ੍ਹਾਂ ਗੱਲ ਕਰਦਾ ਹੈ ਜਿਵੇਂ ਉਹ ਬੱਚੇ ਹੋਣ:
“ਇੱਥੇ ਆਦੇਸ਼, ਓੱਥੇ ਆਦੇਸ਼।
ਇੱਥੇ ਨੇਮ, ਓੱਥੇ ਨੇਮ।
ਇੱਥੇ ਸਬਕ, ਓੱਥੇ ਸਬਕ।”2
11 ਯਹੋਵਾਹ ਗੱਲ ਕਰਨ ਦੇ ਇਸ ਅਜੀਬ ਢੰਗ ਦੀ ਵਰਤੋਂ ਕਰੇਗਾ ਅਤੇ ਉਹ ਇਨ੍ਹਾਂ ਲੋਕਾਂ ਨਾਲ ਗੱਲ ਕਰਨ ਲਈ ਹੋਰ-ਹੋਰ ਭਾਸ਼ਾਵਾਂ ਦੀ ਵਰਤੋਂ ਕਰੇਗਾ।
12 ਅਤੀਤ ਵਿੱਚ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨਾਲ ਗੱਲ ਕੀਤੀ ਸੀ ਅਤੇ ਉਸ ਨੇ ਆਖਿਆ ਸੀ, “ਇਹ ਅਰਾਮ ਕਰਨ ਦੀ ਥਾਂ ਹੈ। ਇਹ ਅਮਨ ਚੈਨ ਵਾਲੀ ਥਾਂ ਹੈ। ਬੱਕੇ ਹੋਏ ਲੋਕ ਇੱਥੇ ਆਉਣ ਅਤੇ ਆਰਾਮ ਕਰਨ। ਇਹ ਅਮਨ ਵਾਲੀ ਥਾਂ ਹੈ।”
ਪਰ ਲੋਕ ਪਰਮੇਸ਼ੁਰ ਦੀ ਗੱਲ ਨਹੀਂ ਸੁਣਨਾ ਚਾਹੁੰਦੇ ਸਨ। 13 ਇਸ ਲਈ ਪਰਮੇਸ਼ੁਰ ਦੇ ਸ਼ਬਦ ਸਾਧਾਰਣ ਹੋਣੇ ਚਾਹੀਦੇ ਹਨ:
“ਇੱਥੇ ਆਦੇਸ਼, ਓੱਥੇ ਆਦੇਸ਼।
ਇੱਥੇ ਨੇਮ, ਓੱਥੇ ਨੇਮ।
ਇੱਥੇ ਸਬਕ, ਓੱਥੇ ਸਬਕ।”
ਲੋਕਾਂ ਨੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਉਹ ਕਰਨਾ ਚਾਹੁੰਦੇ ਸਨ। ਇਸ ਲਈ ਲੋਕ ਪਿੱਛਾਂਹ ਡਿੱਗ ਪਏ ਅਤੇ ਫ਼ਸ ਗਏ। ਲੋਕਾਂ ਨੂੰ ਫ਼ਾਹ ਲਿਆ ਗਿਆ ਅਤੇ ਫ਼ੜ ਲਿਆ ਗਿਆ।
ਪਰਮੇਸ਼ੁਰ ਦੀਆਂ ਦਾਤਾਂ ਦੇ ਚੰਗੇ ਪ੍ਰਬੰਧਕ ਬਣੋ
7 ਉਹ ਦਿਨ ਨੇੜੇ ਹੈ ਜਦੋਂ ਸਭ ਕੁਝ ਨਸ਼ਟ ਹੋ ਜਾਵੇਗਾ। ਇਸ ਲਈ ਸਾਫ਼ ਮਨ ਰੱਖੋ ਅਤੇ ਸਵੈ ਕਾਬੂ ਰੱਖੋ ਅਤੇ ਇਹ ਤੁਹਾਨੂੰ ਤੁਹਾਡੀਆਂ ਪ੍ਰਾਰਥਨਾ ਵਿੱਚ ਸਹਾਇਤਾ ਕਰੇਗਾ। 8 ਸਭ ਤੋਂ ਜ਼ਰੂਰੀ ਗੱਲ ਹੈ ਇੱਕ ਦੂਸਰੇ ਨੂੰ ਡੂੰਘਾਈ ਨਾਲ ਪਿਆਰ ਕਰਨਾ ਕਿਉਂਕਿ ਪਿਆਰ ਬਹੁਤ ਸਾਰੇ ਪਾਪਾਂ ਨੂੰ ਢੱਕ ਲੈਂਦਾ ਹੈ। 9 ਬਿਨਾ ਕਿਸੇ ਸ਼ਿਕਾਇਤ ਦੇ ਇੱਕ ਦੂਸਰੇ ਦੀ ਆਓ ਭਗਤ ਕਰੋ। 10 ਤੁਸੀਂ ਸਾਰਿਆਂ ਨੇ ਪਰਮੇਸ਼ੁਰ ਪਾਸੋਂ ਆਤਮਕ ਦਾਤਾਂ ਪ੍ਰਾਪਤ ਕੀਤੀਆਂ। ਪਰਮੇਸ਼ੁਰ ਨੇ ਤੁਹਾਨੂੰ ਆਪਣੀ ਕਿਰਪਾ ਵੱਖ ਵੱਖ ਢੰਗਾਂ ਨਾਲ ਦਰਸ਼ਾਈ ਹੈ। ਤੁਹਾਨੂੰ ਪਰਮੇਸ਼ੁਰ ਦੀਆਂ ਦਾਤਾਂ ਵਰਤਣ ਲਈ ਸੌਂਪੀਆਂ ਗਈਆਂ ਹਨ। ਇਸੇ ਲਈ, ਤੁਹਾਨੂੰ ਚੰਗੇ ਨੋਕਰਾਂ ਦੀ ਤਰ੍ਹਾਂ ਉਨ੍ਹਾਂ ਨੂੰ ਇੱਕ ਦੂਸਰੇ ਦੀ ਸੇਵਾ ਕਰਨ ਦੇ ਉਦੇਸ਼ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ। 11 ਜੇ ਕੋਈ ਵਿਅਕਤੀ ਬੋਲਦਾ ਹੈ ਤਾਂ ਉਸ ਨੂੰ ਪਰਮੇਸ਼ੁਰ ਦੇ ਸ਼ਬਦ ਬੋਲਣੇ ਚਾਹੀਦੇ ਹਨ। ਜਿਹੜਾ ਕੋਈ ਸੇਵਾ ਕਰਦਾ ਹੈ, ਉਸ ਨੂੰ ਅਜਿਹਾ ਉਸ ਤਾਕਤ ਨਾਲ ਕਰਨ ਦਿਓ ਜਿਹੜੀ ਪਰਮੇਸ਼ੁਰ ਉਸ ਨੂੰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ, ਪਰਮੇਸ਼ੁਰ ਮਸੀਹ ਯਿਸੂ ਰਾਹੀਂ ਮਹਿਮਾਮਈ ਹੋਵੇ। ਸ਼ਕਤੀ ਅਤੇ ਮਹਿਮਾ ਸਦੀਵੀ ਉਸੇ ਦੀ ਹੋਵੇ। ਆਮੀਨ।
ਮਸੀਹੀਆਂ ਵਜੋਂ ਦੁੱਖ ਭੋਗਣਾ
12 ਮੇਰੇ ਮਿੱਤਰੋ, ਉਨ੍ਹਾਂ ਦੁੱਖ ਭਰੇ ਤਸੀਹਿਆਂ ਤੇ ਹੈਰਾਨ ਨਾ ਹੋਵੋ ਜਿਹੜੇ ਤੁਸੀਂ ਭੋਗ ਰਹੇ ਹੋਂ, ਕਿਉਂਕਿ ਇਹ ਤਸੀਹੇ ਤੁਹਾਡੀ ਨਿਹਚਾ ਦੀ ਪਰੱਖ ਕਰਨ ਲਈ ਹਨ। ਇਹ ਨਾ ਸੋਚੋ ਕਿ ਤੁਹਾਡੇ ਨਾਲ ਕੁਝ ਅਜੀਬ ਵਾਪਰ ਰਿਹਾ ਹੈ। 13 ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ ਕਿ ਤੁਸੀਂ ਮਸੀਹ ਦੇ ਤਸੀਹਿਆਂ ਵਿੱਚ ਸ਼ਰੀਕ ਹੋ ਰਹੇ ਹੋ ਤਾਂ ਜੋ ਜਦੋਂ ਉਹ ਮਹਿਮਾ ਵਿੱਚ ਆਵੇ ਤਾਂ, ਤੁਸੀਂ ਖੁਸ਼ ਅਤੇ ਆਨੰਦਿਤ ਹੋਵੋਂਗੇ। 14 ਜੇ ਕੋਈ ਮਸੀਹ ਦੇ ਚੇਲੇ ਹੋਣ ਕਾਰਣ ਤੁਹਾਡੀ ਬੇਇੱਜ਼ਤੀ ਕਰਦਾ ਹੈ, ਤਾਂ ਖੁਸ਼ ਹੋਵੋ। ਕਿਉਂਕਿ ਮਹਿਮਾ ਦਾ ਆਤਮਾ, ਜੋ ਕਿ ਪਰਮੇਸ਼ੁਰ ਦਾ ਆਤਮਾ ਹੈ, ਤੁਹਾਡੇ ਨਾਲ ਹੈ। 15 ਜੇਕਰ ਤੁਸੀਂ ਤਸੀਹੇ ਸਹਿੰਦੇ ਹੋ, ਤਾਂ ਇਹ ਗੱਲ ਯਕੀਨੀ ਬਣਾਓ ਕਿ ਇਹ ਕਾਤਿਲ ਹੋਣ ਵਾਸਤੇ ਜਾਂ ਚੋਰ, ਜਾਂ ਬਦੀ ਕਰਨ ਵਾਲੇ ਵਾਸਤੇ ਨਹੀਂ ਜਾਂ ਉਸ ਵਾਸਤੇ ਨਹੀਂ ਹਨ ਜਿਹੜਾ ਬਿਨ ਬੁਲਾਇਆਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਵਿੱਚ ਦਖਲ ਦਿੰਦਾ ਹੈ। 16 ਪਰ ਜੇ ਤੁਸੀਂ ਇੱਕ ਮਸੀਹੀ ਹੋਣ ਕਰਕੇ ਤਸੀਹੇ ਝੱਲਦੇ ਹੋ ਤਾਂ ਸ਼ਰਮਿੰਦਗੀ ਮਹਿਸੂਸ ਨਾ ਕਰੋ, ਸਗੋਂ ਤੁਹਾਨੂੰ ਉਸ ਨਾਂ ਵਾਸਤੇ ਪਰਮੇਸ਼ੁਰ ਦੀ ਉਸਤਤਿ ਕਰਨੀ ਚਾਹੀਦੀ ਹੈ। 17 ਨਿਆਂ ਦੀ ਘੜੀ ਆ ਚੁੱਕੀ ਹੈ ਅਤੇ ਇਹ ਨਿਆਂ ਪਰਮੇਸ਼ੁਰ ਦੇ ਪਰਿਵਾਰ ਨਾਲ ਆਰੰਭ ਹੋਵੇਗਾ। ਜੇਕਰ ਇਹ ਸਾਡੇ ਨਾਲ ਸ਼ੁਰੂ ਹੋਣ ਵਾਲਾ ਹੈ, ਤਾਂ ਉਨ੍ਹਾਂ ਲੋਕਾਂ ਨਾਲ ਕੀ ਵਾਪਰੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ?
18 “ਅਤੇ ਜੇਕਰ ਇੱਕ ਨੇਕ ਆਦਮੀ ਲਈ ਬਚਣਾ ਇੰਨਾ ਹੀ ਔਖਾ ਹੈ,
ਉਸ ਵਿਅਕਤੀ ਨਾਲ ਕੀ ਵਾਪਰੇਗਾ ਜਿਹੜਾ ਪਰਮੇਸ਼ੁਰ ਦੇ ਖਿਲਾਫ਼ ਹੈ ਅਤੇ ਪਾਪੀ ਹੈ।” (A)
19 ਇਸ ਲਈ ਜਿਹਾੜੇ ਲੋਕ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਤਸੀਹੇ ਝੱਲਦੇ ਹਨ, ਉਨ੍ਹਾਂ ਨੂੰ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸੌਂਪ ਦੇਣਾ ਚਾਹੀਦਾ ਹੈ। ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਦੀ ਸਾਜਨਾ ਕੀਤੀ ਹੈ ਅਤੇ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਇਸ ਲਈ ਉਨ੍ਹਾਂ ਨੂੰ ਚੰਗੀਆਂ ਕਰਨੀਆਂ ਕਰਦੇ ਰਹਿਣਾ ਚਾਹੀਦਾ ਹੈ।
2010 by World Bible Translation Center