Revised Common Lectionary (Complementary)
ਮੰਦਰ ਜਾਣ ਵੇਲੇ ਦਾ ਇੱਕ ਗੀਤ।
130 ਯਹੋਵਾਹ, ਮੈਂ ਡੂੰਘੀਆਂ ਮੁਸੀਬਤਾਂ ਵਿੱਚ ਹਾਂ,
ਇਸੇ ਲਈ ਮੈਂ ਤੁਹਾਨੂੰ ਮਦਦ ਲਈ ਪੁਕਾਰ ਰਿਹਾ ਹਾਂ।
2 ਮੇਰੇ ਮਾਲਕ, ਮੇਰੀ ਪੁਕਾਰ ਸੁਣੋ।
ਮੇਰੀ ਪੁਕਾਰ ਨੂੰ ਮਦਦ ਲਈ ਸੁਣੋ।
3 ਯਹੋਵਾਹ, ਜੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਗੁਨਾਹਾ ਦਾ ਸੱਚਮੁੱਚ ਦੰਡ ਦਿੰਦੇ।
ਕੋਈ ਵੀ ਬੰਦਾ ਜਿਉਂਦਾ ਨਹੀਂ ਬਚਣਾ ਸੀ।
4 ਯਹੋਵਾਹ, ਆਪਣੇ ਬੰਦਿਆ ਨੂੰ ਬਖਸ਼ ਦਿਉ।
ਫ਼ੇਰ ਲੋਕ ਤੁਹਾਡੀ ਉਪਾਸਨਾ ਕਰਨ ਵਾਲੇ ਹੋਣਗੇ।
5 ਮੈਂ ਯਹੋਵਾਹ ਦੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ।
ਮੇਰੀ ਰੂਹ ਉਸਦਾ ਇੰਤਜ਼ਾਰ ਕਰਦੀ ਹੈ।
ਮੈਨੂੰ ਯਹੋਵਾਹ ਦੇ ਆਖੇ ਉੱਤੇ ਵਿਸ਼ਵਾਸ ਹੈ।
6 ਮੈਂ ਆਪਣੇ ਮਾਲਕ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਂ ਉਨ੍ਹਾਂ ਚੌਕੀਦਾਰਾ ਵਰਗਾ ਹਾਂ।
ਜਿਹੜੇ ਸਵੇਰ ਹੋਣ ਦਾ ਇੰਤਜ਼ਾਰ ਹੀ ਇੰਤਜ਼ਾਰ ਕਰਦੇ ਰਹਿੰਦੇ ਹਨ।
7 ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ।
ਸੱਚਾ ਪਿਆਰ ਸਿਰਫ਼ ਯਹੋਵਾਹ ਪਾਸੋਂ ਹੀ ਮਿਲਦਾ ਹੈ।
ਯਹੋਵਾਹ ਸਾਨੂੰ ਬਾਰ-ਬਾਰ ਬਚਾਉਂਦਾ ਹੈ।
8 ਅਤੇ ਯਹੋਵਾਹ ਇਸਰਾਏਲ ਦੇ ਸਾਰੇ ਗੁਨਾਹ ਮੁਆਫ਼ ਕਰ ਦੇਵੇਗਾ।
ਲੋਕਾਂ ਨੂੰ ਕਨਾਨ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ
34 “ਜੋ ਤੁਸੀਂ ਆਖਿਆ, ਉਸ ਨੂੰ ਯਹੋਵਾਹ ਨੇ ਸੁਣਿਆ, ਅਤੇ ਉਹ ਬਹੁਤ ਕਰੋਧਵਾਨ ਹੋ ਗਿਆ। ਉਸ ਨੇ ਕਰੜੀ ਸੌਂਹ ਚੁੱਕੀ। ਉਸ ਨੇ ਆਖਿਆ, 35 ‘ਤੁਹਾਡੇ ਜਿਹੇ ਬੁਰੇ ਬੰਦਿਆਂ ਵਿੱਚੋਂ ਜਿਹੜੇ ਹੁਣ ਜੀਵਿਤ ਹੋ, ਕੋਈ ਵੀ ਉਸ ਚੰਗੀ ਧਰਤੀ ਵਿੱਚ ਨਹੀਂ ਜਾਵੇਗਾ ਜਿਸਦਾ ਮੈਂ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। 36 ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਉਸ ਧਰਤੀ ਨੂੰ ਦੇਖੇਗਾ। ਮੈਂ ਕਾਲੇਬ ਨੂੰ ਅਤੇ ਉਸ ਦੇ ਉੱਤਰਾਧਿਕਾਰੀਆਂ ਨੂੰ ਉਹ ਧਰਤੀ ਦੇਵਾਂਗਾ ਜਿਸ ਵਿੱਚ ਉਹ ਚੱਲਿਆ ਸੀ। ਕਿਉਂਕਿ ਕਾਲੇਬ ਨੇ ਉਹ ਸਭ ਕੁਝ ਕੀਤਾ ਜੋ ਮੈਂ ਉਸ ਨੂੰ ਕਰਨ ਲਈ ਕਿਹਾ ਸੀ।’
37 “ਯਹੋਵਾਹ ਤੁਹਾਡੇ ਕਾਰਣ ਮੇਰੇ ਨਾਲ ਵੀ ਗੁੱਸੇ ਸੀ। ਉਸ ਨੇ ਮੈਨੂੰ ਆਖਿਆ, ‘ਮੂਸਾ, ਤੂੰ ਵੀ ਉਸ ਧਰਤੀ ਅੰਦਰ ਦਾਖਲ ਨਹੀਂ ਹੋ ਸੱਕਦਾ। 38 ਪਰ ਤੇਰਾ ਸਹਾਇਕ, ਨੂਨ ਦਾ ਪੁੱਤਰ ਯਹੋਸ਼ੁਆ, ਉਸ ਧਰਤੀ ਅੰਦਰ ਜਾਵੇਗਾ। ਯਹੋਸ਼ੁਆ ਨੂੰ ਹੌਂਸਲਾ ਦੇ, ਕਿਉਂਕਿ ਉਹ ਇਸਰਾਏਲ ਦੇ ਲੋਕਾਂ, ਦੀ ਉਸ ਧਰਤੀ ਨੂੰ ਆਪਣਾ ਬਨਾਉਣ ਵਿੱਚ ਅਗਵਾਈ ਕਰੇਗਾ। 39 ਤੁਸੀਂ ਆਖਿਆ ਸੀ ਕਿ ਤੁਹਾਡੇ ਨਿਆਣਿਆਂ ਨੂੰ ਦੁਸ਼ਮਣ ਲੈ ਜਾਣਗੇ ਪਰ ਉਹ ਬੱਚੇ ਉਸ ਧਰਤੀ ਵਿੱਚ ਦਾਖਲ ਹੋਣਗੇ। ਮੈਂ ਤੁਹਾਡੀਆਂ ਭੁੱਲਾਂ ਦਾ ਇਲਜ਼ਾਮ ਤੁਹਾਡੇ ਬੱਚਿਆਂ ਉੱਤੇ ਨਹੀਂ ਲਾਉਂਦਾ, ਕਿਉਂ ਜੋ ਉਹ ਹਾਲੇ ਕੀ ਸਹੀ ਹੈ ਅਤੇ ਕੀ ਗਲਤ ਹੈ ਤੋਂ ਅਨਜਾਣ ਹੈ। ਇਸ ਲਈ ਮੈਂ ਇਹ ਧਰਤੀ ਉਨ੍ਹਾਂ ਨੂੰ ਦੇਵਾਂਗਾ ਅਤੇ ਉਹ ਇਸ ਧਰਤੀ ਨੂੰ ਆਪਣੀ ਖੁਦ ਦੀ ਬਣਾ ਲੈਣਗੇ। 40 ਪਰ ਤੁਸੀਂ, ਤੁਹਾਨੂੰ ਵਾਪਸ ਪਰਤਨਾ ਪਵੇਗਾ ਅਤੇ ਉਸ ਮਾਰੂਥਲ ਵੱਲ ਜਾਣਾ ਪਵੇਗਾ ਜਿਹੜਾ ਲਾਲ ਸਾਗਰ ਵੱਲ ਜਾਂਦੇ ਰਸਤੇ ਉੱਤੇ ਹੈ।’
5 ਸਾਨੂੰ ਪਤਾ ਹੈ ਕਿ ਇਹ ਤੰਬੂ ਭਾਵ ਧਰਤੀ ਉੱਪਰਲਾ ਸਾਡਾ ਇਹ ਸਰੀਰ ਜਿਸ ਵਿੱਚ ਅਸੀਂ ਰਹਿੰਦੇ ਹਾਂ, ਤਬਾਹ ਕਰ ਦਿੱਤਾ ਜਾਵੇਗਾ। ਪਰ ਜਦੋਂ ਅਜਿਹਾ ਹੋਵੇਗਾ ਤਾਂ ਪਰਮੇਸ਼ੁਰ ਸਾਨੂੰ ਰਹਿਣ ਲਈ ਘਰ ਦੇਵੇਗਾ। ਇਹ ਘਰ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੋਵੇਗਾ। ਇਹ ਘਰ ਸਵਰਗ ਵਿੱਚ ਹੋਵੇਗਾ ਜਿਹੜਾ ਸਦੀਵੀ ਹੈ। 2 ਪਰ ਹੁਣ ਅਸੀਂ ਇਸ ਭੌਤਿਕ ਸਰੀਰ ਤੋਂ ਥੱਕ ਗਏ ਹਾਂ। ਅਸੀਂ ਆਪਣੇ ਆਪ ਨੂੰ ਸਾਡੇ ਸੁਰਗੀ ਘਰ ਨਾਲ ਢੱਕੇ ਜਾਣ ਲਈ ਬੜੀ ਤੀਬ੍ਰ ਇੱਛਾ ਕਰਦੇ ਹਾਂ। 3 ਇਹ ਸਾਨੂੰ ਕੱਜ ਲਵੇਗਾ ਅਤੇ ਅਸੀਂ ਨਗਨ ਨਹੀਂ ਹੋਵਾਂਗੇ। 4 ਜਿੰਨਾ ਚਿਰ ਅਸੀਂ ਇਸ ਤੰਬੂ ਵਿੱਚ ਰਹਾਂਗੇ, ਸਾਨੂੰ ਮੁਸ਼ਿਕਲਾਂ ਹਨ ਅਤੇ ਅਸੀਂ ਸ਼ਿਕਾਇਤਾਂ ਕਰਦੇ ਹਾਂ ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਸ ਤੰਬੂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਾਂ ਪਰ ਅਸੀਂ ਚਾਹੁੰਦੇ ਹਾਂ ਕਿ ਅਸੀਂ ਆਪਣੇ ਸਵਰਗੀ ਤੰਬੂ ਨਾਲ ਸੱਜੇ ਹੋਈਏ। ਫ਼ੇਰ ਇਹ ਮਰ ਜਾਣ ਵਾਲਾ ਸਰੀਰ ਪੂਰੀ ਤਰ੍ਹਾਂ ਜੀਵਨ ਨਾਲ ਕੱਜਿਆ ਜਾਵੇਗਾ। 5 ਪਰਮੇਸ਼ੁਰ ਨੇ ਸਾਡੀ ਸਾਜਨਾ ਇਸ ਲਈ ਕੀਤੀ ਸੀ। ਅਤੇ ਉਸ ਨੇ ਪ੍ਰਮਾਣ ਦੇਣ ਲਈ ਜ਼ਮਾਨਤ ਵਜੋਂ ਸਾਨੂੰ ਇੱਕ ਆਤਮਾ ਪ੍ਰਦਾਨ ਕੀਤਾ ਹੈ ਕਿ ਉਹ ਸਾਨੂੰ ਇਹ ਨਵਾਂ ਜੀਵਨ ਦੇਵੇਗਾ।
2010 by World Bible Translation Center