Revised Common Lectionary (Complementary)
ਮੰਦਰ ਜਾਣ ਵੇਲੇ ਦਾ ਇੱਕ ਗੀਤ।
130 ਯਹੋਵਾਹ, ਮੈਂ ਡੂੰਘੀਆਂ ਮੁਸੀਬਤਾਂ ਵਿੱਚ ਹਾਂ,
ਇਸੇ ਲਈ ਮੈਂ ਤੁਹਾਨੂੰ ਮਦਦ ਲਈ ਪੁਕਾਰ ਰਿਹਾ ਹਾਂ।
2 ਮੇਰੇ ਮਾਲਕ, ਮੇਰੀ ਪੁਕਾਰ ਸੁਣੋ।
ਮੇਰੀ ਪੁਕਾਰ ਨੂੰ ਮਦਦ ਲਈ ਸੁਣੋ।
3 ਯਹੋਵਾਹ, ਜੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਗੁਨਾਹਾ ਦਾ ਸੱਚਮੁੱਚ ਦੰਡ ਦਿੰਦੇ।
ਕੋਈ ਵੀ ਬੰਦਾ ਜਿਉਂਦਾ ਨਹੀਂ ਬਚਣਾ ਸੀ।
4 ਯਹੋਵਾਹ, ਆਪਣੇ ਬੰਦਿਆ ਨੂੰ ਬਖਸ਼ ਦਿਉ।
ਫ਼ੇਰ ਲੋਕ ਤੁਹਾਡੀ ਉਪਾਸਨਾ ਕਰਨ ਵਾਲੇ ਹੋਣਗੇ।
5 ਮੈਂ ਯਹੋਵਾਹ ਦੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ।
ਮੇਰੀ ਰੂਹ ਉਸਦਾ ਇੰਤਜ਼ਾਰ ਕਰਦੀ ਹੈ।
ਮੈਨੂੰ ਯਹੋਵਾਹ ਦੇ ਆਖੇ ਉੱਤੇ ਵਿਸ਼ਵਾਸ ਹੈ।
6 ਮੈਂ ਆਪਣੇ ਮਾਲਕ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਂ ਉਨ੍ਹਾਂ ਚੌਕੀਦਾਰਾ ਵਰਗਾ ਹਾਂ।
ਜਿਹੜੇ ਸਵੇਰ ਹੋਣ ਦਾ ਇੰਤਜ਼ਾਰ ਹੀ ਇੰਤਜ਼ਾਰ ਕਰਦੇ ਰਹਿੰਦੇ ਹਨ।
7 ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ।
ਸੱਚਾ ਪਿਆਰ ਸਿਰਫ਼ ਯਹੋਵਾਹ ਪਾਸੋਂ ਹੀ ਮਿਲਦਾ ਹੈ।
ਯਹੋਵਾਹ ਸਾਨੂੰ ਬਾਰ-ਬਾਰ ਬਚਾਉਂਦਾ ਹੈ।
8 ਅਤੇ ਯਹੋਵਾਹ ਇਸਰਾਏਲ ਦੇ ਸਾਰੇ ਗੁਨਾਹ ਮੁਆਫ਼ ਕਰ ਦੇਵੇਗਾ।
ਮਨੁੱਖ਼ਤਾ ਦੀ ਸ਼ੁਰੂਆਤ
4 ਇਹ ਅਕਾਸ਼ ਅਤੇ ਧਰਤੀ ਦਾ ਇਤਿਹਾਸ ਹੈ। ਇਹ ਉਨ੍ਹਾਂ ਗੱਲਾਂ ਦੀ ਕਹਾਣੀ ਹੈ ਜਿਹੜ੍ਹ੍ਹੀਆਂ ਪਰਮੇਸ਼ੁਰ ਦੇ ਧਰਤੀ ਅਤੇ ਅਕਾਸ਼ ਬਨਾਉਣ ਵੇਲੇ ਵਾਪਰੀਆਂ। 5 ਇਹ ਜ਼ਮੀਨ ਉੱਤੇ ਪੌਦੇ ਉੱਗਣ ਤੋਂ ਪਹਿਲਾਂ ਦੀ ਗੱਲ ਹੈ। ਖੇਤਾਂ ਵਿੱਚ ਕੁਝ ਵੀ ਨਹੀਂ ਉੱਗ ਰਿਹਾ ਸੀ। ਇਹ ਇਸ ਲਈ ਸੀ ਕਿਉਕਿ ਯਹੋਵਾਹ ਪਰਮੇਸ਼ੁਰ ਨੇ ਹਾਲੇ ਮੀਂਹ ਨਹੀਂ ਭੇਜਿਆ ਸੀ ਅਤੇ ਉੱਥੇ ਪੌਦਿਆਂ ਦੀ ਦੇਖ-ਭਾਲ ਕਰਨ ਲਈ ਕੋਈ ਵੀ ਮਨੁੱਖ ਨਹੀਂ ਸੀ।
6 ਇਸਦੀ ਜਗ਼੍ਹਾ, ਧਰਤੀ ਵਿੱਚੋਂ ਇੱਕ ਧੁੰਦ [a] ਆਈ ਅਤੇ ਜ਼ਮੀਨ ਨੂੰ ਗਿੱਲਾ ਕੀਤਾ। 7 ਫ਼ੇਰ ਯਹੋਵਾਹ ਪਰਮੇਸ਼ੁਰ ਨੇ ਧਰਤੀ ਤੋਂ ਮਿੱਟੀ ਲਈ ਅਤੇ ਆਦਮ ਨੂੰ ਸਾਜਿਆ। ਯਹੋਵਾਹ ਨੇ ਆਦਮ ਦੇ ਨੱਕ ਵਿੱਚ ਜੀਵਨ ਦਾ ਸਾਹ ਫ਼ੂਕਿਆ, ਅਤੇ ਆਦਮ ਜਿਉਂਦਾ ਜੀਵ ਬਣ ਗਿਆ। 8 ਫ਼ੇਰ ਯਹੋਵਾਹ ਪਰਮੇਸ਼ੁਰ ਨੇ ਪੂਰਬ ਵਿੱਚ ਅਦਨ ਨਾਮ ਦੇ ਇੱਕ ਸਥਾਨ ਉੱਤੇ ਇੱਕ ਬਾਗ਼ ਲਾਇਆ। ਯਹੋਵਾਹ ਪਰਮੇਸ਼ੁਰ ਨੇ ਆਪਣੇ ਦੁਆਰਾ ਸਾਜੇ ਹੋਏ ਆਦਮ ਨੂੰ ਉਸ ਬਾਗ਼ ਵਿੱਚ ਰੱਖ ਦਿੱਤਾ। 9 ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਵਿੱਚੋਂ ਰੁੱਖ ਉਗਾਏ: ਹਰ ਖੂਬਸੂਰਤ ਰੁੱਖ ਅਤੇ ਹਰ ਉਹ ਰੁੱਖ ਜੋ ਭੋਜਨ ਲਈ ਚੰਗਾ ਸੀ। ਬਾਗ ਦੇ ਮੱਧ ਵਿੱਚ, ਯਹੋਵਾਹ ਪਰਮੇਸ਼ੁਰ ਨੇ ਜੀਵਨ ਦਾ ਰੁੱਖ ਲਾਇਆ ਅਤੇ ਉਹ ਰੁੱਖ ਵੀ ਲਾਇਆ ਜੋ ਗਿਆਨ ਦਿੰਦਾ ਸੀ ਕਿ, ਕੀ ਚੰਗਾ ਸੀ ਤੇ ਕੀ ਮਾੜਾ।
10 ਅਦਨ ਵਿੱਚ ਇੱਕ ਨਦੀ ਵਗਦੀ ਸੀ ਜਿਹੜੀ ਬਾਗ਼ ਨੂੰ ਸਿਂਜਦੀ ਸੀ। ਉਹ ਨਦੀ ਫ਼ੇਰ ਚਾਰ ਸ਼ਾਖਾਵਾਂ ਵਿੱਚ ਪਾਟ ਗਈ। 11 ਪਹਿਲੀ ਨਦੀ ਦਾ ਨਾਮ ਪੀਸੋਨ ਸੀ। ਇਹ ਨਦੀ ਹਵੀਲਾਹ, ਦੇ ਸਮੁੱਚੇ ਦੇਸ਼ ਦੇ ਦੁਆਲੇ ਵਗਦੀ ਸੀ ਜਿੱਥੇ ਸੋਨਾ ਹੈ। 12 (ਹਵੀਲਾਹ ਵਿੱਚਲਾ ਸੋਨਾ ਚੰਗਾ ਹੈ। ਉਸ ਦੇਸ਼ ਵਿੱਚ ਮੋਤੀ ਅਤੇ ਸੁਲੇਮਾਨੀ ਵੀ ਹਨ।) 13 ਦੂਸਰੀ ਨਦੀ ਦਾ ਨਾਮ ਗੀਹੋਨ ਸੀ। ਇਹ ਨਦੀ ਸਮੁੱਚੇ ਕੂਸ਼ ਦੇਸ਼ ਦੁਆਲੇ ਵਗਦੀ ਸੀ। 14 ਤੀਸਰੀ ਨਦੀ ਦਾ ਨਾਮ ਹਿੱਦਕਾਲ ਸੀ। ਇਹ ਨਦੀ ਅੱਸ਼ੂਰ ਦੇ ਪੂਰਬ ਵਿੱਚ ਵਗਦੀ ਸੀ। ਚੌਥੀ ਨਦੀ ਫ਼ਰਾਤ ਸੀ।
ਇੱਕ ਕਿਸਾਨ ਦੇ ਬੀਜ ਬੀਜਣ ਦਾ ਦ੍ਰਿਸ਼ਟਾਂਤ(A)
4 ਸਾਰਿਆਂ ਸ਼ਹਿਰਾਂ ਤੋਂ ਲੋਕ ਇਕੱਠੇ ਹੋਕੇ ਵੱਡੀ ਭੀੜ ਵਾਂਗ ਆਏ। ਅਤੇ ਉਸ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ:
5 “ਇੱਕ ਕਿਸਾਨ ਬੀਜ ਬੀਜਣ ਲਈ ਨਿਕਲਿਆ, ਜਦੋਂ ਉਹ ਬੀਜ ਬੋਅ ਰਿਹਾ ਸੀ ਤਾਂ ਕੁਝ ਬੀਜ ਸੜਕ ਦੇ ਨਾਲ ਡਿੱਗ ਪਏ, ਉਸ ਉੱਪਰੋਂ ਦੀ ਲੋਕ ਲੰਘਦੇ ਰਹੇ, ਅਤੇ ਡਿੱਗੇ ਹੋਏ ਬੀਜ ਪੰਛੀ ਚੁਗ ਗਏ। 6 ਕੁਝ ਬੀਜ ਪੱਥਰੀਲੀ ਜਮੀਨ ਤੇ ਡਿੱਗੇ ਅਤੇ ਉਹ ਉੱਗਣੇ ਸ਼ੁਰੂ ਹੋ ਗਏ ਪਰ ਉੱਥੇ ਨਮੀ ਨਾ ਹੋਣ ਦੇ ਕਾਰਣ ਉਹ ਸੁੱਕ ਗਏ। 7 ਕੁਝ ਬੀਜ ਕੰਡਿਆਲੀਆਂ ਝਾੜੀਆਂ ਵਿੱਚ ਡਿੱਗ ਪਏ। ਉਹ ਕੰਡਿਆਂ ਵਿੱਚਕਾਰ ਉੱਗੇ ਪਰ ਥੋਹਰਾਂ ਨੇ ਉਨ੍ਹਾਂ ਨੂੰ ਪੁੰਗਰਨ ਨਾ ਦਿੱਤਾ ਤੇ ਇਹ ਉਨ੍ਹਾਂ ਹੇਠ ਦੱਬ ਗਏ। 8 ਕੁਝ ਬੀਜ ਉਪਜਾਊ ਜ਼ਮੀਨ ਤੇ ਡਿੱਗੇ ਅਤੇ ਇਥੋ ਵਾਲੇ ਬੀਜਾਂ ਦੀ ਫ਼ਸਲ ਸੌ ਗੁਣਾ ਵੱਧ ਪੈਦਾ ਹੋਈ।”
ਯਿਸੂ ਨੇ ਇਹ ਦ੍ਰਿਸ਼ਟਾਂਤ ਜਦੋਂ ਖਤਮ ਕੀਤਾ ਤਾਂ ਆਖਿਆ, “ਤੁਸੀਂ ਲੋਕ ਜੋ ਮੈਨੂੰ ਸੁਨਣ ਆਏ ਹੋ, ਸੁਣੋ।”
9 ਯਿਸੂ ਦੇ ਚੇਲਿਆਂ ਨੇ ਉਸਤੋਂ ਪੁੱਛਿਆ, “ਇਸ ਦ੍ਰਿਸ਼ਟਾਂਤ ਦਾ ਕੀ ਅਰਥ ਹੈ?”
10 ਯਿਸੂ ਨੇ ਆਖਿਆ, “ਤੁਹਾਨੂੰ ਪਰਮੇਸ਼ੁਰ ਦੇ ਰਾਜ ਦੇ ਗੁਪਤਾਂ ਨੂੰ ਜਾਨਣ ਦੀ ਸਮਝ ਦਿੱਤੀ ਹੈ, ਪਰ ਹੋਰਾਂ ਲਈ ਮੈਂ ਦ੍ਰਿਸ਼ਟਾਂਤਾਂ ਰਾਹੀਂ ਬੋਲਦਾ ਹਾਂ ਤਾਂ ਜੋ:
‘ਉਹ ਵੇਖਦੇ ਹੋਏ ਵੀ
ਨਾ ਵੇਖਣ
ਅਤੇ ਸੁਣਦਿਆਂ ਹੋਇਆਂ ਵੀ
ਨਾ ਸਮਝਣ।’ (B)
ਯਿਸੂ ਬੀਜ ਵਾਲੀ ਦ੍ਰਿਸ਼ਟਾਂਤ ਦਾ ਵਰਨਣ ਕਰਦਾ ਹੈ(C)
11 “ਇਸ ਉੱਪਰਲੇ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ: ਬੀਜ ਪਰਮੇਸ਼ੁਰ ਦੇ ਬਚਨ ਹਨ। 12 ਜਿਹੜੇ ਬੀਜ ਸੜਕ ਦੇ ਕਿਨਾਰੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ। ਅਤੇ ਫ਼ੇਰ ਸ਼ੈਤਾਨ ਆਉਂਦਾ ਹੈ ਅਤੇ ਉਨ੍ਹਾਂ ਦੇ ਦਿਲਾਂ ਵਿੱਚੋਂ ਉਪਦੇਸ਼ ਨੂੰ ਕੱਢ ਦਿੰਦਾ ਹੈ। ਇਸ ਲਈ ਉਹ ਵਿਸ਼ਵਾਸ ਨਹੀਂ ਕਰ ਸੱਕਦੇ ਅਤੇ ਬਚਾਏ ਨਹੀਂ ਜਾ ਸੱਕਦੇ। 13 ਜਿਹੜੇ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ ਅਤੇ ਅਨੰਦ ਨਾਲ ਉਨ੍ਹਾਂ ਨੂੰ ਕਬੂਲ ਕਰ ਲੈਦੇ ਹਨ। ਪਰ ਇਹ ਉਨ੍ਹਾਂ ਦੇ ਵਿੱਚ ਡੂੰਘੀਆਂ ਜੜ੍ਹਾਂ ਨਹੀਂ ਫ਼ੜਦੇ। ਉਹ ਕੁਝ ਸਮੇਂ ਲਈ ਵਿਸ਼ਵਾਸ ਕਰਦੇ ਹਨ ਪਰ ਜਦੋਂ ਪਰੱਖ ਦਾ ਸਮਾਂ ਆਉਂਦਾ ਹੈ ਤਾਂ ਉਹ ਵਿਸ਼ਵਾਸ ਕਰਨਾ ਬੰਦ ਕਰ ਦਿੰਦੇ ਹਨ।
14 “ਅਤੇ ਜਿਹੜੇ ਬੀਜ ਕੰਡਿਆਂ ਵਿੱਚਕਾਰ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਨੂੰ ਸੁਣਦੇ ਹਨ, ਪਰ ਜਦੋਂ ਉਸ ਦੇ ਅਨੁਸਾਰ ਰਹਿਣਾ ਸ਼ੁਰੂ ਕਰਦੇ ਹਨ, ਫ਼ੇਰ ਚਿੰਤਾਵਾਂ, ਧਨ ਅਤੇ ਜ਼ਿੰਦਗੀ ਦੇ ਸੁੱਖ ਚੈਨ ਉਨ੍ਹਾਂ ਨੂੰ ਵੱਧਣ ਤੋਂ ਦਬਾ ਲੈਂਦੇ ਹਨ ਇਸੇ ਲਈ ਉਹ ਕਦੇ ਵੀ ਫ਼ਲ ਨਹੀਂ ਦਿੰਦੇ। 15 ਅਤੇ ਉਹ ਬੀਜ ਜਿਹੜੇ ਉਪਜਾਊ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਚੰਗੇ ਅਤੇ ਨਿਸ਼ਕਪਟ ਦਿਲਾਂ ਨਾਲ ਉਪਦੇਸ਼ ਨੂੰ ਸੁਣਦੇ ਹਨ ਅਤੇ ਉਪਦੇਸ਼ ਅਨੁਸਾਰ ਜਿਉਂਦੇ ਹਨ ਫ਼ਿਰ ਉਹ ਧੀਰਜ ਨਾਲ ਚੰਗੇ ਫ਼ਲ ਦਿੰਦੇ ਹਨ।
2010 by World Bible Translation Center