Revised Common Lectionary (Complementary)
ਆਸਾਫ਼ ਦਾ ਇੱਕ ਭੱਗਤੀ ਗੀਤ।
74 ਹੇ ਪਰਮੇਸ਼ੁਰ, ਕੀ ਤੁਸੀਂ ਸਾਨੂੰ ਸਦਾ ਲਈ ਛੱਡ ਦਿੱਤਾ ਹੈ?
ਕੀ ਤੁਸੀਂ ਹਾਲੇ ਵੀ ਆਪਣੇ ਲੋਕਾਂ ਉੱਤੇ ਕ੍ਰੋਧਵਾਨ ਹੋ?
2 ਉਨ੍ਹਾਂ ਲੋਕਾਂ ਨੂੰ ਯਾਦ ਕਰੋ ਜਿਨ੍ਹਾਂ ਨੂੰ ਬਹੁਤ ਸਮਾਂ ਪਹਿਲਾਂ ਤੁਸੀਂ ਖਰੀਦ ਲਿਆ ਸੀ।
ਤੁਸੀਂ ਸਾਨੂੰ ਬਚਾਇਆ।
ਅਸੀਂ ਤੇਰੇ ਨਾਲ ਸੰਬੰਧਿਤ ਹਾਂ।
ਸੀਯੋਨ ਪਰਬਤ ਨੂੰ ਯਾਦ ਕਰੋ, ਜਿੱਥੇ ਤੁਸੀਂ ਰਹਿੰਦੇ ਸੀ।
3 ਹੇ ਪਰਮੇਸ਼ੁਰ, ਆਪ ਇਨ੍ਹਾਂ ਕਦੀਮੀ ਖੰਡ੍ਹਰਾਂ ਵਿੱਚੋਂ ਵੀ ਗੁਜਰੋ।
ਉਸ ਪਵਿੱਤਰ ਥਾਂ ਉੱਤੇ ਆ ਜਾਉ ਜਿਸ ਨੂੰ ਵੈਰੀਆਂ ਨੇ ਤਬਾਹ ਕੀਤਾ ਸੀ।
4 ਵੈਰੀਆਂ ਨੇ ਮੰਦਰ ਵਿੱਚ ਜੰਗਜੂ ਨਾਹਰੇ ਲਾਏ ਸਨ।
ਉਨ੍ਹਾਂ ਨੇ ਇਹ ਦਰਸਾਉਣ ਲਈ ਮੰਦਰ ਉੱਤੇ ਝੰਡੇ ਗਡ ਦਿੱਤੇ ਸੀ ਕਿ ਉਨ੍ਹਾਂ ਨੇ ਜੰਗ ਜਿੱਤ ਲਈ ਸੀ।
5 ਵੈਰੀਆਂ ਦੇ ਸਿਪਾਹੀ ਉਨ੍ਹਾਂ ਬੰਦਿਆਂ ਵਰਗੇ ਸਨ
ਜਿਹੜੇ ਦਾਤਰੀ ਨਾਲ ਘਾਹ-ਫ਼ੂਸ ਵੱਢਦੇ ਹਨ।
6 ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਮੰਦਰ ਦੇ ਸੱਜਿਤ ਦਰਾਂ ਨੂੰ ਬਰਬਾਦ ਕਰਨ ਲਈ
ਕੁਲਹਾੜੀਆਂ ਅਤੇ ਕਹੀਆਂ ਦਾ ਇਸਤੇਮਾਲ ਕੀਤਾ।
7 ਉਨ੍ਹਾਂ ਦੇ ਸਿਪਾਹੀਆਂ ਨੇ ਤੁਹਾਡਾ ਪਵਿੱਤਰ ਸਥਾਨ ਸਾੜ ਸੁੱਟਿਆ।
ਉਹ ਮੰਦਰ ਤੁਹਾਡੇ ਨਾਮ ਨੂੰ ਆਦਰ ਦੇਣ ਲਈ ਬਣਾਇਆ ਗਿਆ ਸੀ।
ਪਰ ਉਨ੍ਹਾਂ ਨੇ ਇਸ ਨੂੰ ਢਹਿ-ਢੇਰੀ ਕਰ ਦਿੱਤਾ।
8 ਵੈਰੀਆਂ ਨੇ ਸਾਨੂੰ ਪੂਰੀ ਤਰ੍ਹਾਂ ਕੁਚਲਣ ਦਾ ਫ਼ੈਸਲਾ ਕੀਤਾ ਸੀ।
ਉਨ੍ਹਾਂ ਨੇ ਦੇਸ਼ ਦਾ ਹਰ ਪਵਿੱਤਰ ਸਥਾਨ ਸਾੜ ਦਿੱਤਾ।
9 ਅਸੀਂ ਉਨ੍ਹਾਂ ਕਰਾਮਾਤੀ ਨਿਸ਼ਾਨਾਂ ਵਿੱਚੋਂ ਕੋਈ ਵੀ ਨਾ ਵੇਖ ਸੱਕੇ।
ਜੋ ਸਾਡੇ ਦਰਮਿਆਨ ਵਾਪਰਦੇ ਸਨ। ਅਤੇ ਉੱਥੇ ਹੋਰ ਨਬੀ ਨਹੀਂ ਹਨ।
ਕੋਈ ਕੀ ਕਰੇ, ਕੋਈ ਬੰਦਾ ਨਹੀਂ ਜਾਣਦਾ ਸੀ।
10 ਹੇ ਪਰਮੇਸ਼ੁਰ, ਕਿੰਨਾ ਕੁ ਚਿਰ ਵੈਰੀ ਸਾਡਾ ਹੋਰ ਮਜ਼ਾਕ ਉਡਾਉਣਗੇ?
ਕੀ ਤੁਸਾਂ ਸਦਾ ਹੀ ਉਨ੍ਹਾਂ ਕੋਲੋਂ ਆਪਣਾ ਨਾਮ ਬੇਇੱਜ਼ਤ ਕਰ ਦੇਵੋਂਗੇ?
11 ਹੇ ਪਰਮੇਸ਼ੁਰ, ਤੁਸਾਂ ਸਾਨੂੰ ਇੰਨਾ ਸਖਤ ਦੰਡ ਕਿਉਂ ਦਿੱਤਾ?
ਤੁਸੀਂ ਆਪਣੀ ਮਹਾਂ ਸ਼ਕਤੀ ਦਾ ਇਸਤੇਮਾਲ ਕੀਤਾ ਅਤੇ ਸਾਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ।
12 ਹੇ ਪਰਮੇਸ਼ੁਰ, ਲੰਬੇ ਸਮੇਂ ਤੋਂ ਤੁਸੀਂ ਸਾਡੇ ਪਾਤਸ਼ਾਹ ਰਹੇ ਹੋ।
ਇਸ ਦੇਸ਼ ਅੰਦਰ ਤੁਸੀਂ ਸਾਡੀਆਂ ਬਹੁਤ ਲੜਾਈਆਂ ਜਿੱਤਣ ਵਿੱਚ ਸਹਾਈ ਹੋਏ ਹੋਂ।
13 ਹੇ ਪਰਮੇਸ਼ੁਰ ਤੁਸਾਂ ਲਾਲ ਸਾਗਰ ਨੂੰ ਪਾੜਨ ਲਈ
ਆਪਣੀ ਮਹਾਨ ਸ਼ਕਤੀ ਦਾ ਇਸਤੇਮਾਲ ਕੀਤਾ।
14 ਤੁਸੀਂ ਵੱਡੇ ਸਮੁੰਦਰੀ ਦੈਤਾਂ ਉੱਤੇ ਫ਼ਤੇਹ ਹਾਸਲ ਕੀਤੀ।
ਤੁਸਾਂ ਲੇਵੀਥਾਨ ਦੇ ਸਿਰ ਭੰਨ ਸੁੱਟੇ
ਅਤੇ ਉਸਦੀ ਲਾਸ਼ ਜਾਨਵਰਾਂ ਦੇ ਖਾਣ ਲਈ ਛੱਡ ਦਿੱਤੀ।
15 ਤੁਸੀਂ ਨਦੀ ਅਤੇ ਚਸ਼ਮਿਆਂ ਨੂੰ ਰਵਾਨੀ ਦਿੰਦੇ ਹੋ।
ਅਤੇ ਤੁਸੀਂ ਨਦੀਆਂ ਨੂੰ ਸੁਕਾ ਦਿੰਦੇ ਹੋ।
16 ਹੇ ਪਰਮੇਸ਼ੁਰ, ਤੁਸੀਂ ਹਰ ਦਿਨ ਉੱਤੇ ਕਾਬੂ ਰੱਖਦੇ ਹੋਂ
ਅਤੇ ਹਰ ਰਾਤ ਉੱਤੇ ਵੀ ਕਾਬੂ ਰੱਖਦੇ ਹੋਂ। ਤੁਸਾਂ ਸੂਰਜ ਅਤੇ ਚੰਨ ਨੂੰ ਸਾਜਿਆ।
17 ਤੁਸਾਂ ਧਰਤੀ ਉੱਤੇ ਹਰ ਸ਼ੈਅ ਦੀ ਸੀਮਾ ਰੱਖ ਦਿੱਤੀ।
ਅਤੇ ਤੁਸੀਂ ਗਰਮੀ ਤੇ ਸਰਦੀ ਨੂੰ ਸਾਜਿਆ।
18 ਹੇ ਪਰਮੇਸ਼ੁਰ, ਇਨ੍ਹਾਂ ਗੱਲਾਂ ਨੂੰ ਯਾਦ ਕਰੋ।
ਯਾਦ ਕਰੋ ਕਿ ਵੈਰੀਆਂ ਨੇ ਤੁਹਾਡੇ ਉੱਤੇ ਬੇਪਰਤੀਤੀ ਕੀਤੀ ਸੀ।
ਉਹ ਮੂਰਖ ਲੋਕ ਤੁਹਾਡੇ ਨਾਮ ਨੂੰ ਨਫ਼ਰਤ ਕਰਦੇ ਹਨ।
19 ਉਨ੍ਹਾਂ ਜੰਗਲੀ ਜਾਨਵਰਾਂ ਨੂੰ ਆਪਣੀ ਘੁੱਗੀ ਨਾ ਫ਼ੜਨ ਦਿਉ।
ਆਪਣੇ ਗਰੀਬ ਲੋਕਾਂ ਨੂੰ ਸਦਾ ਲਈ ਨਾ ਭੁੱਲੋ।
20 ਸਾਡੇ ਕਰਾਰ ਨੂੰ ਯਾਦ ਰੱਖ!
ਇਸ ਧਰਤੀ ਦੀ ਹਰ ਹਨੇਰੀ ਥਾਂ ਉੱਤੇ ਹਿੰਸਾ ਹੈ।
21 ਹੇ ਪਰਮੇਸ਼ੁਰ, ਤੁਹਾਡੇ ਲੋਕਾਂ ਨਾਲ ਬਦਸਲੂਕੀ ਕੀਤੀ ਗਈ ਸੀ।
ਉਨ੍ਹਾਂ ਨੂੰ ਹੋਰ ਵੱਧੇਰੇ ਸੱਟ ਨਾ ਖਾਣ ਦਿਉ।
ਤੁਹਾਡੇ ਗਰੀਬ ਬੇਸਹਾਰੇ ਲੋਕ ਤੁਹਾਡੀ ਉਸਤਤਿ ਕਰਦੇ ਹਨ।
22 ਹੇ ਪਰਮੇਸ਼ੁਰ ਉੱਠੋ ਅਤੇ ਜੰਗ ਕਰੋ।
ਯਾਦ ਕਰੋ ਉਨ੍ਹਾਂ ਮੂਰੱਖਾਂ ਨੇ ਤੁਹਾਨੂੰ ਵੰਗਾਰਿਆ ਸੀ।
23 ਆਪਣੇ ਵੈਰੀਆਂ ਦੇ ਨਾਰਿਆਂ ਨੂੰ ਨਾ ਭੁੱਲੋ।
ਉਹ ਬਾਰ-ਬਾਰ ਤੁਹਾਡੀ ਬੇਇੱਜ਼ਤੀ ਕਰਦੇ ਹਨ।
17 ਜਦੋਂ ਅਹਾਬ ਨੇ ਏਲੀਯਾਹ ਨੂੰ ਵੇਖਿਆ ਤਾਂ ਕਿਹਾ, “ਕੀ ਇਹ ਤੂੰ ਹੀ ਹੈਂ? ਇਸਰਾਏਲ ਨੂੰ ਦੁੱਖ ਦੇਣ ਵਾਲਿਆ!”
18 ਏਲੀਯਾਹ ਨੇ ਜਵਾਬ ਦਿੱਤਾ, “ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ, ਪਰ ਇਹ ਤੂੰ ਅਤੇ ਤੇਰੇ ਪਿਤਾ ਦਾ ਪਰਿਵਾਰ ਹੈ ਜਿਸ ਨੇ ਅਜਿਹਾ ਕੀਤਾ। ਜਦੋਂ ਤੁਸੀਂ ਦੋਹਾਂ ਨੇ ਯਹੋਵਾਹ ਦੇ ਹੁਕਮਾਂ ਨੂੰ ਮੰਨਣਾ ਛੱਡ ਦਿੱਤਾ ਅਤੇ ਝੂਠੇ ਦੇਵਤਿਆਂ ਦੇ ਮਗਰ ਲੱਗਣਾ ਸੁਰੂ ਕਰ ਦਿੱਤਾ ਫੇਰ ਇਹ ਮੁਸੀਬਤ ਆਈ। 19 ਹੁਣ ਸਗੋਂ ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਨੂੰ ਕਰਮਲ ਪਰਬਤ ਕੋਲ ਇਕੱਠੇ ਕਰ ਅਤੇ ਬਆਲ ਦੇ 450 ਨਬੀ ਅਤੇ ਅਸ਼ੇਰਾਹ ਦੇਵੀ ਦੇ 400 ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਸਨ, ਉਨ੍ਹਾਂ ਨੂੰ ਵੀ ਬੁਲਾ।”
20 ਤਾਂ ਅਹਾਬ ਨੇ ਸਾਰੇ ਇਸਰਾਏਲੀਆਂ ਤੇ ਉਨ੍ਹਾਂ ਨਬੀਆਂ ਨੂੰ ਕਰਮਲ ਪਰਬਤ ਤੇ ਬੁਲਾਇਆ। 21 ਏਲੀਯਾਹ ਨੇ ਸਾਰੇ ਲੋਕਾਂ ਨੂੰ ਸੰਬੋਧਿਤ ਕੀਤਾ ਅਤੇ ਆਖਿਆ, “ਤੁਸੀਂ ਕਦੋਂ ਤੀਕ ਦੁਚਿਤੀ ਵਿੱਚ ਰਹੋਗੇ? ਜੇਕਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਸ ਦੇ ਮਗਰ ਲੱਗੋ। ਜੇਕਰ ਬਆਲ ਸੱਚਾ ਪਰਮੇਸ਼ੁਰ ਹੈ, ਉਸ ਦੇ ਮਗਰ ਲੱਗੋ!”
ਪਰ ਲੋਕ ਇੱਕ ਸ਼ਬਦ ਵੀ ਨਾ ਬੋਲੇ। 22 ਤਾਂ ਏਲੀਯਾਹ ਮੁੜ ਬੋਲਿਆ, “ਮੈਂ ਇੱਥੇ ਇੱਕਲਾ ਹੀ ਯਹੋਵਾਹ ਦਾ ਨਬੀ ਆਇਆ ਹਾਂ ਜਦ ਕਿ ਇੱਥੇ ਬਆਲ ਦੇ 450 ਨਬੀ ਹਨ। 23 ਦੋ ਬਲਦ ਲਿਆਓ ਅਤੇ ਬਾਲ ਦੇ ਨਬੀਆਂ ਨੂੰ ਇੱਕ ਬਲਦ ਰੱਖਣ ਦਿਓ। ਉਹ ਇਸ ਨੂੰ ਮਾਰ ਕੇ ਇਸਦੇ ਟੁਕੜੇ ਕਰ ਲੈਣ, ਅਤੇ ਲੱਕੜਾਂ ਉੱਤੇ ਪਾ ਦੇਣ, ਪਰ ਉਨ੍ਹਾਂ ਨੂੰ ਅੱਗ ਨਾ ਬਾਲਣ ਦਿਓ। ਇਵੇਂ ਹੀ ਮੈਂ ਦੂਜੇ ਬਲਦ ਨਾਲ ਕਰਾਂਗਾ ਤੇ ਮੈਂ ਵੀ ਅੱਗ ਨਹੀਂ ਬਾਲਾਂਗਾ। 24 ਤੁਸੀਂ ਬਆਲ ਦੇ ਨਬੀਓ, ਆਪਣੇ ਦੇਵਤੇ ਅੱਗੇ ਪ੍ਰਾਰਥਨਾ ਕਰੋ ਅਤੇ ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ। ਜਿਹੜਾ ਦੇਵਤਾ ਉੱਤਰ ਦੇਵੇ ਅਤੇ ਅੱਗ ਬਾਲ ਦੇਵੇ ਉਹੀ ਸੱਚਾ ਪਰਮੇਸ਼ੁਰ ਹੋਵੇਗਾ।”
ਸਭ ਲੋਕਾਂ ਨੇ ਉੱਤਰ ਦਿੱਤਾ, “ਬਹੁਤ ਵੱਧੀਆ।”
25 ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਕਿਹਾ, “ਤੁਸੀਂ ਇੱਥੇ ਅਨੇਕਾਂ ਹੀ ਹੋ ਸੋ ਤੁਸੀਂ ਪਹਿਲੇ ਜਾਵੋ ਤੇ ਆਪਣਾ ਬਲਦ ਚੁਣਕੇ ਤਿਆਰ ਕਰੋ, ਪਰ ਅੱਗ ਨਾ ਬਾਲਣਾ।”
26 ਇਉਂ ਨਬੀਆਂ ਨੇ ਜਿਹੜਾ ਬਲਦ ਮਿਲਿਆ ਉਸ ਨੂੰ ਲਿਆ, ਇਸ ਦੇ ਟੁਕੜੇ ਕੀਤੇ ਤੇ ਫ਼ਿਰ ਦੁਪਹਿਰ ਤੀਕ ਬਆਲ ਅੱਗੇ ਪ੍ਰਾਰਥਨਾ ਕਰਦੇ ਰਹੇ ਕਿ, “ਹੇ ਬਆਲ, ਕਿਰਪਾ ਕਰਕੇ ਸਾਨੂੰ ਜੁਆਬ ਦੇ!” ਪਰ ਕੋਈ ਹੁੰਗਾਰਾ ਨਾ ਆਇਆ ਨਾ ਕੋਈ ਆਵਾਜ਼। ਨਬੀਆਂ ਨੂੰ ਜਿਹੜੀ ਜਗਵੇਦੀ ਤਿਆਰ ਕੀਤੀ ਸੀ ਉਸ ਅੱਗੇ ਨੱਚਦੇ ਰਹੇ ਪਰ ਅੱਗ ਨਾ ਬਲੀ।
27 ਦੁਪਹਿਰ ਵੇਲੇ ਏਲੀਯਾਹ ਨੇ ਉਨ੍ਹਾਂ ਦਾ ਮਖੌਲ ਉਡਾਉਣਾ ਸ਼ੁਰੂ ਕੀਤਾ ਅਤੇ ਕਿਹਾ, “ਜੇਕਰ ਬਆਲ ਸੱਚਮੁੱਚ ਪਰਮੇਸ਼ੁਰ ਹੈ ਤਾਂ ਤੁਹਾਨੂੰ ਉਸ ਨੂੰ ਉੱਚੀ ਆਵਾਜ਼ ਵਿੱਚ ਬੁਲਾਉਣਾ ਚਾਹੀਦਾ ਹੈ! ਕੀ ਪਤਾ ਉਹ ਕੁਝ ਸੋਚ ਰਿਹਾ ਹੋਵੇ ਜਾਂ ਕਿਸੇ ਕੰਮ ਵਿੱਚ ਰੁਝਿਆ ਹੋਵੇ? ਜਾਂ ਉਹ ਕਿਤੇ ਸਫ਼ਰ ਕਰ ਰਿਹਾ ਹੋਵੇ! ਹੋ ਸੱਕਦਾ ਹੈ ਉਹ ਸੌਂ ਰਿਹਾ ਹੋਵੇ। ਇਸ ਲਈ ਤੁਹਾਨੂੰ ਉੱਚੀ ਆਵਾਜ਼ ਵਿੱਚ ਬੋਲ ਕੇ ਉਸ ਨੂੰ ਜਗਾਉਣਾ ਚਾਹੀਦਾ ਹੈ!” 28 ਇਸ ਲਈ ਨਬੀਆਂ ਨੇ ਉੱਚੀ-ਉੱਚੀ ਪ੍ਰਾਰਥਨਾ ਕਰਨੀ ਸ਼ੁਰੂ ਕਰ ਦਿੱਤੀ, ਅਤੇ ਉਨ੍ਹਾਂ ਦੀ ਰੀਤ ਅਨੁਸਾਰ ਆਪਣੀਆਂ ਤਲਵਾਰਾਂ ਅਤੇ ਨੇਜਿਆਂ ਨਾਲ ਆਪਣੇ-ਆਪ ਨੂੰ ਕੱਟਣ ਲੱਗ ਪਏ, ਜਿੰਨਾ ਚਿਰ ਖੂਨ ਉਨ੍ਹਾਂ ਦੇ ਉੱਪਰੋਂ ਦੀ ਵਗਣ ਨਹੀਂ ਲੱਗ ਪਿਆ। 29 ਜਦੋਂ ਦੁਪਿਹਰ ਲੰਘ ਗਈ, ਉਹ ਸੰਧਿਆ ਦੀ ਭੇਟ ਚੜ੍ਹਾਉਣ ਦੀ ਘੜੀ ਤਾਈਂ ਰੋਲਾ ਪਾਉਂਦੇ ਰਹੇ, ਓੱਥੇ ਕੋਈ ਆਵਾਜ਼ ਨਹੀਂ ਸੀ, ਕਿਸੇ ਨੇ ਵੀ ਕੋਈ ਜਵਾਬ ਨਹੀਂ ਦਿੱਤਾ ਜਾਂ ਧਿਆਨ ਨਹੀਂ ਦਿੱਤਾ।
30 ਤਦ ਏਲੀਯਾਹ ਨੇ ਹਰੇਕ ਨੂੰ ਕਿਹਾ, “ਹੁਣ, ਮੇਰੇ ਕੋਲ ਆਓ।” ਤਦ ਸਾਰੇ ਲੋਕਾ ਏਲੀਯਾਹ ਦੇ ਦੁਆਲੇ ਇਕੱਠੇ ਹੋ ਗਏ। ਫ਼ੇਰ ਉਸ ਨੇ ਯਹੋਵਾਹ ਦੀ ਟੁੱਟੀ ਹੋਈ ਜਗਵੇਦੀ ਨੂੰ ਤਿਆਰ ਕੀਤਾ। 31 ਏਲੀਯਾਹ ਨੇ 12 ਪੱਥਰ ਲੇ ਹਰ ਪਰਿਵਾਰ-ਸਮੂਹ ਲਈ ਇੱਕ ਪੱਥਰ ਲਿਆ ਗਿਆ ਤੇ ਇਨ੍ਹਾਂ ਪਰਿਵਾਰ-ਸਮੂਹਾਂ ਦੇ ਨਾਂ ਯਾਕੂਬ ਦੇ 12 ਪੁੱਤਰਾਂ ਤੇ ਰੱਖੇ ਗਏ। ਯਾਕੂਬ ਹੀ ਉਹ ਮਨੁੱਖ ਸੀ ਜਿਸ ਨੂੰ ਯਹੋਵਾਹ ਨੇ ਇਸਰਾਏਲ ਆਖਿਆ ਸੀ। 32 ਏਲੀਯਾਹ ਨੇ ਇਨ੍ਹਾਂ ਪੱਥਰ ਨਾਲ ਯਹੋਵਾਹ ਦੇ ਨਾਉਂ ਉੱਪਰ ਇੱਕ ਜਗਵੇਦੀ ਬਣਾਈ ਅਤੇ ਇਸਦੇ ਚੁਫ਼ੇਰੇ ਇੱਕ ਖਾਈ ਬਣਾਈ। ਇਹ ਇੰਨੀ ਡੂੰਘੀ ਤੇ ਚੌੜੀ ਸੀ ਕਿ ਇਸ ਵਿੱਚ ਸੱਤ ਗੈਲਨ ਪਾਣੀ ਸਮਾਅ ਸੱਕੇ। 33 ਤਦ ਏਲੀਯਾਹ ਨੇ ਜਗਵੇਦੀ ਤੇ ਲੱਕੜਾਂ ਰੱਖੀਆਂ ਉਸ ਨੇ ਬਲਦ ਦੇ ਟੁਕੜੇ ਕੀਤੇ ਅਤੇ ਉਨ੍ਹਾਂ ਟੁਕੜਿਆਂ ਨੂੰ ਲੱਕੜ ਤੇ ਰੱਖਿਆ। 34 ਤਦ ਏਲੀਯਾਹ ਨੇ ਕਿਹਾ, “4 ਮਰਤਬਾਨ ਪਾਣੀ ਦੇ ਭਰੋ। ਉਸ ਪਾਣੀ ਨੂੰ ਹੋਮ ਦੀ ਬਲੀ ਅਤੇ ਬਾਲਣ ਉੱਪਰ ਡੋਹਲ ਦਿਓ।” ਤਦ ਏਲੀਯਾਹ ਨੇ ਕਿਹਾ, “ਇਸ ਨੂੰ ਦੁਬਾਰਾ ਕਰੋ।” ਫਿਰ ਉਸ ਕਿਹਾ, “ਇਸ ਨੂੰ ਤੀਜੀ ਵਾਰ ਫ਼ਿਰ ਕਰੋ।” 35 ਇਉਂ ਪਾਣੀ ਜਗਵੇਦੀ ਵਿੱਚੋਂ ਵਗਦਾ ਹੋਇਆ ਖਾਈ ਨੂੰ ਭਰਨ ਲੱਗਾ।
36 ਤਾਂ ਤਕਾਲਾਂ ਦੀ ਬਲੀ ਚੜ੍ਹਾਉਣ ਦੇ ਵੇਲੇ ਏਲੀਯਾਹ ਨਬੀ ਨੇ ਜਗਵੇਦੀ ਦੇ ਨੇੜੇ ਆਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਅਬਰਾਹਮ, ਇਸਹਾਕ ਤੇ ਯਾਕੂਬ ਦੇ ਪਰਮੇਸ਼ੁਰ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਅੱਜ ਸਭ ਨੂੰ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਦਾ ਪਰਮੇਸ਼ੁਰ ਹੈ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ। 37 ਹੇ ਯਹੋਵਾਹ, ਮੇਰੀ ਗੱਲ ਸੁਣ! ਮੇਰੀ ਪ੍ਰਾਰਥਨਾ ਦਾ ਉਤਰ ਦੇਹ ਤਾਂ ਜੋ ਇਹ ਲੋਕ ਜਾਨਣ ਕਿ ਤੂੰ ਯਹੋਵਾਹ ਹੀ ਪਰਮੇਸ਼ੁਰ ਹੈਂ ਅਤੇ ਤੂੰ ਹੀ ਹੈਂ ਜੋ ਉਨ੍ਹਾਂ ਦੇ ਦਿਲ ਬਦਲ ਰਿਹਾ ਹੈਂ।”
38 ਤਾਂ ਯਹੋਵਾਹ ਨੇ ਹੇਠਾਂ ਅੱਗ ਭੇਜੀ, ਜਿਸ ਨੇ ਬਲੀ, ਲੱਕੜਾਂ, ਪੱਥਰ ਅਤੇ ਜਗਵੇਦੀ ਦੇ ਦੁਆਲੇ ਦੀ ਧਰਤੀ ਨੂੰ ਸਾੜ ਦਿੱਤਾ, ਅਤੇ ਇਸ ਨੇ ਟੋਏ ਵਿੱਚਲਾ ਸਾਰਾ ਪਾਣੀ ਸੁਕਾਅ ਦਿੱਤਾ। 39 ਇਹ ਸਭ ਕੁਝ ਲੋਕਾਂ ਸਾਹਮਣੇ ਹੋਇਆ ਤਾਂ ਲੋਕਾਂ ਨੇ ਮੱਥਾ ਟੇਕਦੇ ਹੋਏ ਕਹਿਣਾ ਸ਼ੁਰੂ ਕੀਤਾ, “ਯਹੋਵਾਹ ਹੀ ਪਰਮੇਸ਼ੁਰ ਹੈ! ਯਹੋਵਾਹ ਹੀ ਪਰਮੇਸ਼ੁਰ ਹੈ!”
40 ਤਦ ਏਲੀਯਾਹ ਨੇ ਕਿਹਾ, “ਬਆਲ ਦੇ ਨਬੀਆਂ ਨੂੰ ਫ਼ੜ ਲਵੋ, ਕੋਈ ਵੀ ਬਚ ਕੇ ਨੱਸੇ ਨਾ!” ਤਾਂ ਲੋਕਾਂ ਨੇ ਸਾਰੇ ਨਬੀਆਂ ਨੂੰ ਫ਼ੜ ਲਿਆ। ਏਲੀਯਾਹ ਨੇ ਉਨ੍ਹਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾਕੇ ਉੱਥੇ ਉਨ੍ਹਾਂ ਨੂੰ ਵੱਢ ਸੁੱਟਿਆ।
ਸ਼ੈਤਾਨ ਦੀ ਰਾਹ
7 1000 ਸਾਲਾਂ ਦੇ ਅੰਤ ਤੋਂ ਬਾਅਦ, ਸ਼ੈਤਾਨ ਨੂੰ ਉਸਦੀ ਕੈਦ ਵਿੱਚੋਂ ਮੁਕਤ ਕੀਤਾ ਜਾਵੇਗਾ। 8 ਸ਼ੈਤਾਨ ਸਾਰੀ ਦੁਨੀਆਂ ਦੀਆਂ ਕੌਮਾਂ ਨੂੰ ਗੁਮਰਾਹ ਕਰਨ ਲਈ ਬਾਹਰ ਆਵੇਗਾ, ਗੋਗ ਅਤੇ ਮਗੋਗ। ਸ਼ੈਤਾਨ ਉਨ੍ਹਾਂ ਨੂੰ ਜੰਗ ਲਈ ਇੱਕਸਾਥ ਇੱਕਤ੍ਰ ਕਰੇਗਾ। ਉੱਥੇ ਇੰਨੇ ਲੋਕ ਹੋਣਗੇ ਕਿ ਉਹ ਸਮੁੰਦਰ ਕੰਢੇ ਦੀ ਰੇਤ ਵਾਂਗ ਜਾਪਣਗੇ।
9 ਸ਼ੈਤਾਨ ਦੀ ਫ਼ੌਜ ਨੇ ਧਰਤੀ ਤੋਂ ਪਾਰ ਕੂਚ ਕੀਤਾ ਅਤੇ ਪਰਮੇਸ਼ੁਰ ਦੇ ਲੋਕਾਂ ਦੇ ਅਤੇ ਪਰਮੇਸ਼ੁਰ ਦੇ ਸ਼ਹਿਰ ਜਿਸ ਨੂੰ ਉਹ ਪਿਆਰ ਕਰਦਾ ਹੈ ਦੁਆਲੇ ਗੁੱਟ ਬਣਾ ਲਿਆ। ਪਰ ਅਕਾਸ਼ ਵਿੱਚੋਂ ਅੱਗ ਵਰ੍ਹੀ ਅਤੇ ਸ਼ੈਤਾਨ ਦੀ ਫ਼ੌਜ ਤਬਾਹ ਹੋ ਗਈ। 10 ਅਤੇ ਸ਼ੈਤਾਨ ਨੂੰ (ਜਿਸਨੇ ਉਨ੍ਹਾਂ ਲੋਕਾਂ ਨੂੰ ਗੁਮਰਾਹ ਕੀਤਾ,) ਜਾਨਵਰਾਂ ਨੂੰ ਅਤੇ ਝੂਠੇ ਨਬੀਆਂ ਸਮੇਤ ਗੰਧਕ ਦੀ ਬਲਦੀ ਝੀਲ ਵਿੱਚ ਸੁੱਟਿਆ ਗਿਆ। ਉੱਥੇ, ਉਨ੍ਹਾਂ ਨੂੰ ਦਿਨ ਰਾਤ ਸਦਾ ਅਤੇ ਸਦਾ ਲਈ ਕਸ਼ਟ ਦਿੱਤੇ ਜਾਣਗੇ।
ਦੁਨੀਆਂ ਦੇ ਲੋਕਾਂ ਦਾ ਨਿਆਂ ਹੁੰਦਾ ਹੈ
11 ਫ਼ੇਰ ਮੈਂ ਇੱਕ ਵੱਡਾ ਸਾਰਾ ਚਿੱਟਾ ਤਖਤ ਦੇਖਿਆ। ਮੈਂ ਉਸ ਨੂੰ ਵੀ ਦੇਖਿਆ ਜਿਹੜਾ ਤਖਤ ਉੱਤੇ ਬੈਠਾ ਸੀ। ਧਰਤੀ ਤੇ ਅਕਾਸ਼ ਉਸ ਕੋਲੋਂ ਭੱਜ ਗਏ ਅਤੇ ਅਲੋਪ ਹੋ ਗਏ। 12 ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹੜੇ ਮਰ ਚੁੱਕੇ ਸਨ, ਦੋਹਾਂ ਵੱਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉੱਥੇ ਹੋਰ ਪੁਸਤਕਾਂ ਵੀ ਖੁੱਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ।
13 ਸਮੁੰਦਰ ਨੇ ਉਨ੍ਹਾਂ ਜੋ ਉਸ ਅੰਦਰ ਸਨ ਮੁਰਦਾ ਲੋਕਾਂ ਨੰ ਉਸ ਨੂੰ ਸੌਂਪ ਦਿੱਤਾ। ਮੌਤ ਅਤੇ ਪਾਤਾਲ ਨੇ ਵੀ ਉਨ੍ਹਾਂ ਮੁਰਦਿਆਂ ਨੂੰ ਸੌਂਪ ਦਿੱਤਾ ਜੋ ਉਨ੍ਹਾਂ ਦੇ ਅੰਦਰ ਸਨ। ਹਰ ਵਿਅਕਤੀ ਬਾਰੇ ਉਸ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ। 14 ਮੌਤ ਅਤੇ ਪਾਤਾਲ ਅੱਗ ਦੀ ਝੀਲ ਵਿੱਚ ਸੁੱਟ ਦਿੱਤੇ ਗਏ। ਇਹ ਅੱਗ ਦੀ ਝੀਲ ਦੂਸਰੀ ਮੌਤ ਹੈ। 15 ਜਿਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚ ਲਿਖਿਆ ਹੋਇਆ ਨਹੀਂ ਲੱਭਿਆ ਉਹ ਵੀ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।
2010 by World Bible Translation Center