Revised Common Lectionary (Complementary)
ਸਬਤ ਲਈ ਉਸਤਤਿ ਦਾ ਗੀਤ।
92 ਯਹੋਵਾਹ ਦੀ ਉਸਤਤਿ ਕਰਨੀ ਚੰਗੀ ਹੈ।
ਹੇ ਸਰਬ ਉੱਚ ਪਰਮੇਸ਼ੁਰ ਤੁਹਾਡੇ ਨਾਮ ਦੀ ਉਸਤਤਿ ਚੰਗੀ ਹੈ।
2 ਤੁਹਾਡੇ ਪਿਆਰ ਬਾਰੇ ਸਵੇਰ ਵੇਲੇ
ਅਤੇ ਤੁਹਾਡੀ ਵਫ਼ਾਦਾਰੀ ਬਾਰੇ ਰਾਤ ਨੂੰ ਗਾਉਣਾ ਚੰਗਾ ਹੈ।
3 ਹੇ ਪਰਮੇਸ਼ੁਰ, ਤੁਹਾਡੇ ਲਈ ਦਸ ਤਾਰਾਂ ਵਾਲੇ ਸਾਜ਼ਾਂ ਉੱਤੇ,
ਸਾਰੰਗੀਆਂ ਉੱਤੇ ਅਤੇ ਰਬਾਬਾਂ ਉੱਤੇ ਸੰਗੀਤ ਬਜਾਉਣਾ ਚੰਗਾ ਹੈ।
4 ਯਹੋਵਾਹ, ਤੁਸਾਂ ਸੱਚਮੁੱਚ ਸਾਨੂੰ ਉਨ੍ਹਾਂ ਗੱਲਾਂ ਨਾਲ ਖੁਸ਼ ਕਰਦੇ ਹੋ ਜੋ ਤੁਸੀਂ ਕੀਤੀਆਂ ਸਨ।
ਅਸੀਂ ਖੁਸ਼ੀ ਨਾਲ ਉਨ੍ਹਾਂ ਗੱਲਾਂ ਬਾਰੇ ਗਾਉਂਦੇ ਹਾਂ।
12 ਚੰਗੇ ਬੰਦੇ ਯਹੋਵਾਹ ਦੇ ਮੰਦਰ ਵਿੱਚ ਉਗੇ ਹੋਏ ਲਬੋਨਾਨ ਦੇ ਸਰੂ ਦੇ ਰੁੱਖਾਂ ਵਰਗੇ ਹਨ।
13 ਚੰਗੇ ਬੰਦੇ ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਫ਼ੁੱਲਾਂ ਨਾਲ ਭਰੇ ਹੋਏ ਖਜ਼ੂਰ ਦੇ ਰੁੱਖਾਂ ਵਰਗੇ ਹਨ।
14 ਜਦੋਂ ਉਹ ਪੁਰਾਣੇ ਵੀ ਹੋ ਜਾਂਦੇ ਹਨ,
ਉਹ ਜਵਾਨ ਅਤੇ ਸਿਹਤਮੰਦ ਰੁੱਖਾਂ ਦੀ ਤਰ੍ਹਾਂ, ਫ਼ਲ ਦਿੰਦੇ ਰਹਿੰਦੇ ਹਨ।
15 ਉਹ ਉੱਥੇ ਹਰ ਕਿਸੇ ਨੂੰ ਵਿਖਾਉਣ ਲਈ ਹਨ
ਕਿ ਯਹੋਵਾਹ ਚੰਗਾ ਹੈ।
ਉਹ ਮੇਰੀ ਚੱਟਾਨ ਹੈ
ਅਤੇ ਉਹ ਕੁਝ ਵੀ ਗਲਤ ਨਹੀਂ ਕਰਦਾ।
26 ਇਉਂ ਸੁਲੇਮਾਨ ਕੋਲ ਬਹੁਤ ਸਾਰੇ ਘੋੜੇ ਅਤੇ ਰੱਥ ਸਨ। ਉਸ ਕੋਲ 1,400 ਰੱਥ ਅਤੇ 12,000 ਘੋੜੇ ਸਨ। ਤੇ ਉਸ ਨੇ ਖਾਸ ਸ਼ਹਿਰ ਬਣਵਾਏ ਅਤੇ ਇਨ੍ਹਾਂ ਰੱਥਾਂ ਨੂੰ ਓੱਥੇ ਰੱਖਿਆ ਗਿਆ। ਕੱਝ ਰੱਥ ਸੁਲੇਮਾਨ ਨੇ ਆਪਣੇ ਕੋਲ ਯਰੂਸ਼ਲਮ ਵਿੱਚ ਵੀ ਰੱਖੇ। 27 ਪਾਤਸ਼ਾਹ ਨੇ ਇਸਰਾਏਲ ਨੂੰ ਬੜਾ ਅਮੀਰ ਬਣਾ ਦਿੱਤਾ। ਯਰੂਸ਼ਲਮ ਦੇ ਮੰਦਰ ਵਿੱਚ, ਚਾਂਦੀ ਪੱਥਰਾਂ ਵਾਂਗ ਆਮ ਰੁਲਦੀ, ਅਤੇ ਦਿਆਰ ਦੇ ਬਿਰਛਾਂ ਦੀ ਇੰਨੀ ਭਰਮਾਰ ਸੀ ਜਿਵੇਂ ਪਹਾੜੀ ਇਲਾਕਿਆਂ ਵਿੱਚ ਉੱਗੇ ਅੰਜੀਰ ਦੇ ਬਿਰਛ। 28 ਸੁਲੇਮਾਨ ਨੇ ਮਿਸਰ ਅਤੇ ਕਿਊ ਤੋਂ ਘੋੜੇ ਮੰਗਵਾਏ। ਉਸ ਦੇ ਵਿਉਪਾਰੀਆਂ ਨੇ ਇਨ੍ਹਾਂ ਨੂੰ ਕਿਊ ਤੋਂ ਖਰੀਦਿਆ ਅਤੇ ਇਨ੍ਹਾਂ ਨੂੰ ਇਸਰਾਏਲ ਨੂੰ ਲਿਆਂਦਾ। 29 ਮਿਸਰ ਤੋਂ ਹਰੇਕ ਰੱਥ 6.9 ਕਿਲੋ ਚਾਂਦੀ ਦੇਕੇ ਲਿਆਂਦਾ ਗਿਆ ਸੀ ਅਤੇ ਇੱਕ ਘੋੜਾ 1.75 ਕਿਲੋ ਚਾਂਦੀ ਦੇਕੇ। ਸੁਲੇਮਾਨ ਨੇ ਇਨ੍ਹਾਂ ਨੂੰ ਹਿੱਤੀਆਂ ਅਤੇ ਅਰਾਮੀਆਂ ਦੇ ਰਾਜਿਆਂ ਨੂੰ ਵੇਚ ਦਿੱਤਾ।
ਸੁਲੇਮਾਨ ਅਤੇ ਉਸ ਦੀਆਂ ਅਨੇਕਾਂ ਪਤਨੀਆਂ
11 ਸੁਲੇਮਾਨ ਪਾਤਸ਼ਾਹ ਨੂੰ ਔਰਤਾਂ ਨਾਲ ਬਹੁਤ ਪਿਆਰ ਸੀ। ਉਸ ਨੇ ਬਹੁਤ ਸਾਰੀਆਂ ਵਿਦੇਸ਼ੀ ਔਰਤਾਂ ਨੂੰ ਪਿਆਰ ਕੀਤਾ, ਜਿਨ੍ਹਾਂ ਵਿੱਚ ਫ਼ਿਰਊਨ ਦੀ ਧੀ, ਮੋਆਬ ਦੀਆਂ ਔਰਤਾਂ, ਅੰਮੋਨ, ਅਦੋਮ, ਸਿਦੋਨ ਅਤੇ ਹਿੱਤੀ ਔਰਤਾਂ ਸ਼ਾਮਿਲ ਸਨ। 2 ਇਹ ਉਨ੍ਹਾਂ ਕੌਮਾਂ ਤੋਂ ਸਨ ਜਿਨ੍ਹਾਂ ਬਾਰੇ ਯਹੋਵਾਹ ਨੇ ਇਸਰਾਏਲੀਆਂ ਨੂੰ ਆਖਿਆ ਸੀ ਕਿ ਉਨ੍ਹਾਂ ਦੇ ਨਾਲ ਨਹੀਂ ਮਿਲਣਾ। “ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਇਹ ਕੌਮਾਂ ਤੁਹਾਨੂੰ ਆਪਣੇ ਦੇਵਤਿਆਂ ਨੂੰ ਮੰਨਣ ਲਈ ਪ੍ਰਭਾਵ ਪਾਉਣਗੀਆਂ।” ਪਰ ਰਾਜਾ ਸੁਲੇਮਾਨ ਇਨ੍ਹਾਂ ਔਰਤਾਂ ਨੂੰ ਪਿਆਰ ਕਰਦਾ ਸੀ। 3 ਸੁਲੇਮਾਨ ਦੀਆਂ 700 ਸੌ ਪਤਨੀਆਂ ਸਨ। (ਇਹ ਸਾਰੀਆਂ ਦੂਸਰੇ ਰਾਜਿਆਂ ਦੀਆਂ ਧੀਆਂ ਸਨ।) ਉਸ ਦੀਆਂ 300 ਰਖੈਲਾਂ ਸਨ ਅਤੇ ਉਸ ਦੀਆਂ ਪਤਨੀਆਂ ਨੇ ਉਸ ਦਾ ਦਿਲ (ਉਸ ਦੇ ਪਰਮੇਸ਼ੁਰ ਤੋਂ) ਫ਼ੇਰਨ ਲਈ ਪ੍ਰਭਾਵ ਪਾਇਆ। 4 ਜਦੋਂ ਸੁਲੇਮਾਨ ਬੁੱਢਾ ਸੀ, ਉਸ ਦੀਆਂ ਪਤਨੀਆਂ ਨੇ ਉਸ ਉੱਤੇ ਹੋਰਨਾਂ ਦੇਵਤਿਆਂ ਨੂੰ ਮੰਨਣ ਲਈ ਪ੍ਰਭਾਵ ਪਾਇਆ। ਉਹ ਪੂਰੀ ਤਰ੍ਹਾਂ ਯਹੋਵਾਹ ਵੱਲ ਸ਼ਰਧਾਵਾਨ ਨਹੀਂ ਸੀ, ਜਿਵੇਂ ਕਿ ਉਸ ਦਾ ਪਿਤਾ ਦਾਊਦ ਸੀ। 5 ਸੁਲੇਮਾਨ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਨਾਉਣੇ ਬੁੱਤ ਮਿਲਕੋਮ ਦੇ ਪਿੱਛੇ ਲੱਗ ਤੁਰਿਆ। 6 ਇਉਂ ਸੁਲੇਮਾਨ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਨਾ ਚੱਲਿਆ, ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ।
7 ਸੁਲੇਮਾਨ ਨੇ ਇੱਕ ਪਹਾੜੀ ਉੱਤੇ, ਮੋਆਬੀਆਂ ਦੇ ਘ੍ਰਿਣਾਯੋਗ ਦੇਵਤੇ, ਕਮੋਸ਼ ਲਈ ਅਤੇ ਅੰਮੋਨੀਆਂ ਦੇ ਘ੍ਰਿਣਾਯੋਗ ਬੁੱਤ, ਮੋਲਕ ਲਈ ਇੱਕ ਉਪਾਸਨਾ ਦਾ ਸਥਾਨ ਬਣਵਾਇਆ, ਜੋ ਕਿ ਯਰੂਸ਼ਲਮ ਤੋਂ ਅਗਾਂਹ ਸੀ। 8 ਇਸੇ ਤਰ੍ਹਾਂ ਉਸ ਨੇ ਆਪਣੀਆਂ ਸਾਰੀਆਂ ਓਪਰੀਆਂ ਔਰਤਾਂ ਲਈ ਵੀ ਕੀਤਾ ਜਿਹੜੀਆਂ ਕਿ ਆਪੋ-ਆਪਣੇ ਦੇਵਤਿਆਂ ਲਈ ਧੂਪ ਧੁਖਾਉਂਦੀਆਂ ਅਤੇ ਬਲੀ ਚੜ੍ਹਾਉਂਦੀਆਂ ਸਨ।
4 ਕਇਨ ਅਤੇ ਹਾਬਲ ਦੋਹਾਂ ਨੇ ਪਰਮੇਸ਼ੁਰ ਨੂੰ ਬਲੀਆਂ ਚੜ੍ਹਾਈਆਂ ਸਨ। ਪਰ ਹਾਬਲ ਨੇ ਪਰਮੇਸ਼ੁਰ ਨੂੰ ਬਿਹਤਰ ਬਲੀ ਚੜ੍ਹਾਈ ਸੀ ਕਿਉਂਕਿ ਉਸ ਨੂੰ ਨਿਹਚਾ ਸੀ। ਪਰਮੇਸ਼ੁਰ ਨੇ ਆਖਿਆ ਕਿ ਉਹ ਹਾਬਲ ਦੀਆਂ ਚੜ੍ਹਾਈਆਂ ਚੀਜ਼ਾਂ ਤੋਂ ਪ੍ਰਸੰਨ ਸੀ। ਅਤੇ ਇਸ ਲਈ ਪਰਮੇਸ਼ੁਰ ਨੇ ਹਾਬਲ ਨੂੰ ਚੰਗਾ ਮਨੁੱਖ ਆਖਿਆ ਕਿਉਂਕਿ ਉਸ ਨੂੰ ਨਿਹਚਾ ਸੀ। ਹਾਬਲ ਮਰ ਗਿਆ, ਪਰ ਆਪਣੀ ਨਿਹਚਾ ਰਾਹੀਂ ਉਹ ਹਾਲੇ ਵੀ ਬੋਲ ਰਿਹਾ ਹੈ।
5 ਹਨੋਕ ਨੂੰ ਇਸ ਧਰਤੀ ਤੋਂ ਉੱਠਾ ਲਿਆ ਗਿਆ। ਉਹ ਕਦੇ ਨਹੀਂ ਮਰਿਆ ਪੋਥੀ ਆਖਦੀ ਹੈ ਕਿ ਹਨੋਕ ਨੂੰ ਉੱਠਾਏ ਜਾਣ ਤੋਂ ਪਹਿਲਾਂ, ਉਹ ਸੱਚੀ ਤਰ੍ਹਾਂ ਪਰਮੇਸ਼ੁਰ ਨੂੰ ਪ੍ਰਸੰਨ ਕਰਕੇ ਜਿਉਂਇਆ। ਬਾਦ ਵਿੱਚ, ਲੋਕ ਹਨੋਕ ਨੂੰ ਨਹੀਂ ਲੱਭ ਸੱਕੇ, ਕਿਉਂਕਿ ਪਰਮੇਸ਼ੁਰ ਨੇ ਹਨੋਕ ਨੂੰ ਸਵਰਗ ਵਿੱਚ ਹੋਣ ਲਈ ਉੱਠਾਇਆ। ਹਨੋਕ ਨਾਲ ਅਜਿਹਾ ਵਾਪਰਿਆ ਕਿਉਂਕਿ ਉਹ ਨਿਹਚਾਵਾਨ ਸੀ। 6 ਨਿਹਚਾ ਤੋਂ ਬਗੈਰ ਕੋਈ ਵਿਅਕਤੀ ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸੱਕਦਾ। ਜਿਹੜਾ ਵਿਅਕਤੀ ਪਰਮੇਸ਼ੁਰ ਵੱਲ ਆਉਂਦਾ ਹੈ ਉਸ ਨੂੰ ਨਿਹਚਾ ਕਰਨੀ ਹੋਵੇਗੀ ਕਿ ਪਰਮੇਸ਼ੁਰ ਵਾਸਤਵਿਕ ਹੈ। ਅਤੇ ਜਿਹੜਾ ਵਿਅਕਤੀ ਪਰਮੇਸ਼ੁਰ ਕੋਲ ਆਉਂਦਾ ਹੈ ਉਸ ਨੂੰ ਨਿਹਚਾ ਕਰਨੀ ਪਵੇਗੀ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਫ਼ਲ ਦਿੰਦਾ ਹੈ ਜਿਹੜੇ ਉਸ ਨੂੰ ਸੱਚਮੁੱਚ ਲੱਭਣਾ ਚਾਹੁੰਦੇ ਹਨ।
7 ਨੂਹ ਨੂੰ ਪਰਮੇਸ਼ੁਰ ਵੱਲੋਂ ਉਨ੍ਹਾਂ ਚੀਜ਼ਾਂ ਬਾਰੇ ਚਿਤਾਵਨੀ ਦਿੱਤੀ ਗਈ ਸੀ ਜਿਨ੍ਹਾਂ ਨੂੰ ਉਹ ਹਾਲੇ ਨਹੀਂ ਦੇਖ ਸੱਕਿਆ ਸੀ। ਪਰ ਨੂਹ ਦੇ ਦਿਲ ਵਿੱਚ ਪਰਮੇਸ਼ੁਰ ਲਈ ਨਿਹਚਾ ਅਤੇ ਆਦਰ ਸੀ। ਇਸ ਲਈ ਨੂਹ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਵੱਡੀ ਕਿਸ਼ਤੀ ਬਣਾਈ। ਆਪਣੀ ਨਿਹਚਾ ਰਾਹੀਂ ਨੂਹ ਨੇ ਦਰਸਾਇਆ ਕਿ ਦੁਨੀਆਂ ਗਲਤ ਸੀ। ਅਤੇ ਨੂਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਸੀ।
2010 by World Bible Translation Center