Revised Common Lectionary (Complementary)
ਪੰਜਵਾਂ ਭਾਗ
(ਜ਼ਬੂਰ 107-150)
107 ਯਹੋਵਾਹ ਦਾ ਉਸਤਤਿ ਕਰੋ ਕਿਉਂਕਿ ਉਹ ਸ਼ੁਭ ਹੈ।
ਉਸਦਾ ਪਿਆਰ ਸਦੀਵੀ ਹੈ।
2 ਹਰ ਵਿਅਕਤੀ ਨੂੰ ਜਿਸ ਨੂੰ ਯਹੋਵਾਹ ਨੇ ਬਚਾਇਆ ਹੈ ਇਹੀ ਗੱਲ ਆਖਣੀ ਚਾਹੀਦੀ ਹੈ।
ਯਹੋਵਾਹ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਤੋਂ ਬਚਾਇਆ।
3 ਯਹੋਵਾਹ ਨੇ ਆਪਣੇ ਲੋਕਾਂ ਨੂੰ ਬਹੁਤ ਸਾਰੇ ਭਿੰਨ-ਭਿੰਨ ਦੇਸ਼ਾਂ ਵਿੱਚੋਂ ਇਕੱਠਿਆ ਕੀਤਾ।
ਉਹ ਉਨ੍ਹਾਂ ਨੂੰ ਪੂਰਬ, ਪੱਛਮ, ਉੱਤਰ ਅਤੇ ਦੱਖਣ ਵਿੱਚੋਂ ਲਿਆਇਆ।
23 ਕੁਝ ਲੋਕਾਂ ਨੇ ਸਮੁੰਦਰ ਵਿੱਚ ਕਿਸ਼ਤੀਆਂ ਰਾਹੀਂ ਸਫ਼ਰ ਕੀਤਾ।
ਉਨ੍ਹਾਂ ਦਾ ਕੰਮ ਉਨ੍ਹਾਂ ਨੂੰ ਮਹਾਸਾਗਰ ਤੋਂ ਪਾਰ ਲੈ ਗਿਆ।
24 ਉਨ੍ਹਾਂ ਲੋਕਾਂ ਨੇ ਵੇਖ ਲਿਆ ਕਿ ਪਰਮੇਸ਼ੁਰ ਕੀ ਕੁਝ ਕਰ ਸੱਕਦਾ ਹੈ।
ਉਨ੍ਹਾਂ ਨੇ ਉਸ ਦੇ ਚਮਤਕਾਰ ਵੇਖੇ ਜੋ ਉਸ ਨੇ ਸਮੁੰਦਰ ਉੱਤੇ ਕੀਤੇ ਸਨ।
25 ਪਰਮੇਸ਼ੁਰ ਨੇ ਆਦੇਸ਼ ਦਿੱਤਾ, ਅਤੇ ਇੱਕ ਤੇਜ਼ ਹਵਾ ਵਗਣ ਲਗੀ।
ਲਹਿਰਾਂ ਉੱਚੀਆਂ ਤੋਂ ਉੱਚੀਆਂ ਹੋ ਗਈਆਂ।
26 ਲਹਿਰਾਂ ਨੇ ਉਨ੍ਹਾਂ ਨੂੰ ਉੱਪਰ ਅਕਾਸ਼ ਵਿੱਚ ਚੁੱਕ ਦਿੱਤਾ।
ਅਤੇ ਉਨ੍ਹਾਂ ਨੂੰ ਡੂੰਘੇ ਸਮੁੰਦਰ ਵਿੱਚ ਸੁੱਟ ਦਿੱਤਾ।
ਤੂਫ਼ਾਨ ਇੰਨਾ ਖਤਰਨਾਕ ਸੀ ਕਿ ਲੋਕਾਂ ਦੇ ਹੌਁਸਲੇ ਟੁੱਟ ਗਏ।
27 ਉਹ ਸ਼ਰਾਬੀਆਂ ਵਾਂਗ ਕੰਬਕੇ ਡਿੱਗ ਰਹੇ ਸਨ।
ਉਨ੍ਹਾਂ ਦੀ ਜਹਾਜ਼ੀ ਕਲਾ ਬੇਕਾਰ ਹੋ ਗਈ ਸੀ।
28 ਉਹ ਮੁਸੀਬਤ ਵਿੱਚ ਸਨ, ਇਸ ਲਈ ਉਨ੍ਹਾਂ ਨੇ ਪਰਮੇਸ਼ੁਰ ਨੂੰ ਸਹਾਇਤਾ ਲਈ ਪੁਕਾਰ ਕੀਤੀ।
ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।
29 ਪਰਮੇਸ਼ੁਰ ਨੇ ਤੂਫ਼ਾਨ ਰੋਕ ਦਿੱਤਾ,
ਉਸ ਨੇ ਲਹਿਰਾਂ ਨੂੰ ਸ਼ਾਂਤ ਕਰ ਦਿੱਤਾ।
30 ਜਹਾਜ਼ੀ ਬਹੁਤ ਪ੍ਰਸੰਨ ਸਨ ਕਿ ਸਮੁੰਦਰ ਸ਼ਾਂਤ ਸੀ।
ਅਤੇ ਪਰਮੇਸ਼ੁਰ ਨੇ ਸੁਰੱਖਿਆ ਨਾਲ ਉਸ ਥਾਂ ਤੱਕ ਉਨ੍ਹਾਂ ਦੀ ਅਗਵਾਈ ਕੀਤੀ ਜਿੱਥੇ ਉਹ ਜਾਣਾ ਚਾਹੁੰਦੇ ਸਨ।
31 ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ।
ਜਿਹੜੇ ਉਸ ਨੇ ਲੋਕਾਂ ਲਈ ਕੀਤੇ।
32 ਮਹਾ ਸਭਾ ਵਿੱਚ ਪਰਮੇਸ਼ੁਰ ਦੀ ਉਸਤਤਿ ਕਰੋ।
ਉਦੋਂ ਉਸਦੀ ਉਸਤਤਿ ਕਰੋ ਜਦੋਂ ਬਜ਼ੁਰਗ ਆਗੂ ਮਿਲ ਬੈਠਦੇ ਹਨ।
21 “ਪਿੱਛਲੇ ਸਮੇਂ ਵਿੱਚ ਲੋਕ ਮੈਨੂੰ ਸੁਣਦੇ ਸਨ।
ਉਹ ਚੁੱਪ ਹੁੰਦੇ ਸਨ ਜਦੋਂ ਉਹ ਮੇਰੇ ਮਸ਼ਵਰੇ ਨੂੰ ਉਡੀਕਦੇ ਸਨ।
22 ਜਦੋਂ ਮੈਂ ਬੋਲਣਾ ਬੰਦ ਕਰਦਾ ਸਾਂ ਮੈਨੂੰ ਸੁਣਨ ਵਾਲੇ ਲੋਕਾਂ ਕੋਲ ਆਖਣ ਲਈ ਹੋਰ ਕੁਝ ਵੀ ਨਹੀਂ ਹੁੰਦਾ ਸੀ।
ਮੇਰੇ ਸ਼ਬਦ ਉਨ੍ਹਾਂ ਦੇ ਕੰਨਾਂ ਵਿੱਚ ਕੋਮਲਤਾ ਨਾਲ ਪੈਂਦੇ ਸਨ।
23 ਲੋਕੀ ਮੇਰੇ ਬੋਲਣ ਦਾ ਇੰਤਜ਼ਾਰ ਕਰਦੇ ਸਨ ਜਿਵੇਂ ਉਹ ਬਾਰਿਸ਼ ਦਾ ਇੰਤਜ਼ਾਰ ਕਰਦੇ ਨੇ।
ਲੋਕੀਂ ਮੇਰੇ ਸ਼ਬਦਾਂ ਨੂੰ ਪੀਂਦੇ ਸਨ ਜਿਵੇਂ ਕਿ ਉਹ ਬਸੰਤ ਰੁੱਤ ਦੀ ਬਾਰਿਸ਼ ਹੋਵੇ।
24 ਮੈਂ ਉਨ੍ਹਾਂ ਲੋਕਾਂ ਨਾਲ ਹੱਸਦਾ ਸਾਂ, ਅਤੇ ਉਹ ਇਸ ਤੇ ਵਿਸ਼ਵਾਸ ਨਾ ਕਰ ਸੱਕੇ।
ਉਹ ਮੇਰੇ ਆਤਮੇ ਨੂੰ ਹੇਠਾਂ ਨਾ ਲਿਆਏ।
25 ਮੇਰੀ ਚੋਣ ਉਨ੍ਹਾਂ ਲੋਕਾਂ ਦੇ ਨਾਲ ਹੋਣਾ ਹੁੰਦੀ ਸੀ, ਭਾਵੇਂ ਕਿ ਮੈਂ ਉਨ੍ਹਾਂ ਦਾ ਆਗੂ ਸਾਂ।
ਮੈਂ ਉਸ ਰਾਜੇ ਵਰਗਾ ਸਾਂ ਜਿਹੜਾ ਆਪਣੀਆਂ ਫ਼ੌਜਾਂ ਦੀ ਛਾਉਣੀ ਵਿੱਚ ਉਦਾਸ ਲੋਕਾਂ ਨੂੰ ਸੱਕੂਨ ਦਿੰਦਾ ਹੋਇਆ ਹੁੰਦਾ ਹੈ।
30 “ਪਰ ਹੁਣ, ਉਹ ਲੋਕ ਵੀ ਜਿਹੜੇ ਮੇਰੇ ਨਾਲੋਂ ਉਮਰ ਵਿੱਚ ਛੋਟੇ ਹਨ ਮੇਰਾ ਮਜ਼ਾਕ ਉਡਾ ਰਹੇ ਨੇ।
ਤੇ ਉਨ੍ਹਾਂ ਦੇ ਪਿਤਾ ਇੰਨੇ ਨਿਕੰਮੇ ਸਨ ਕਿ ਮੈਂ ਉਨ੍ਹਾਂ ਨੂੰ ਆਪਣੀਆਂ ਭੇਡਾਂ ਦੀ ਨਿਗਰਾਨੀ ਕਰਨ ਵਾਲੇ ਕੁਤਿਆਂ ਦੇ ਨਾਲ ਵੀ ਨਹੀਂ ਰੱਖ ਸੱਕਦਾ।
2 ਹੁਣ ਉਨ੍ਹਾਂ ਦੀ ਸਾਰੀ ਤਾਕਤ ਚਲੀ ਗਈ ਹੈ।
ਉਨ੍ਹਾਂ ਦੇ ਮਜ਼ਬੂਤ ਹੱਥ ਮੇਰੇ ਕਿਸੇ ਕੰਮ ਦੇ ਨਹੀਂ ਹਨ।
3 ਉਹ ਮੁਰਦਾ ਬੰਦਿਆਂ ਵਰਗੇ ਹਨ-ਉਹ ਭੁੱਖ ਨਾਲ ਮਰ ਰਹੇ ਹਨ।
ਇਸ ਲਈ ਉਹ ਮਾਰੂਬਲ ਦੀ ਖੁਸ਼ਕ ਰੇਤ ਖਾਂਦੇ ਨੇ।
4 ਉਹ ਨਮਕੀਨ ਪੌਦਿਆਂ ਨੂੰ ਮਾਰੂਬਲ ਵਿੱਚੋਂ ਪੁਟ੍ਟਦੇ ਨੇ।
ਉਹ ਕਾਨਿਆਂ ਦੀਆਂ ਜਢ਼ਾਂ ਖਾਂਦੇ ਨੇ।
5 ਉਹ ਹੋਰਨਾਂ ਲੋਕਾਂ ਕੋਲੋਂ ਭਜਾੇ ਗਏ ਸਨ।
ਲੋਕ ਉਨ੍ਹਾਂ ਉੱਤੇ ਚੀਕਦੇ ਨੇ ਜਿਵੇਂ ਉਹ ਚੋਰ ਹੋਣ।
6 ਉਨ੍ਹਾਂ ਨੂੰ ਨਦੀਆਂ ਦੇ ਤਲ੍ਹਾਂ ਉੱਤੇ, ਪਹਾੜੀ ਦੇ ਪਾਸਿਆਂ ਵਾਲੀਆਂ ਗੁਫ਼ਾਵਾਂ ਵਿੱਚ
ਅਤੇ ਧਰਤੀਆਂ ਵਿੱਚਲੀਆਂ ਖੱਡਾਂ ਵਿੱਚ ਰਹਿਣਾ ਚਾਹੀਦਾ ਹੈ।
7 ਉਹ ਝਾੜੀਆਂ ਵਿੱਚ ਹਿਣਕਦੇ (ਖੋਤੇ ਦੀ ਆਵਾਜ਼) ਨੇ,
ਤੇ ਕੰਡਿਆਲੀਆਂ ਝਾੜੀਆਂ ਅੰਦਰ ਇਕੱਠੇ ਮਿਸਟਕੇ ਬੈਠਦੇ ਨੇ।
8 ਉਹ ਨਿਕੰਮੇ ਲੋਕਾਂ ਦਾ ਟੋਲਾ ਹਨ ਜਿਨ੍ਹਾਂ ਦੇ ਕੋਈ ਨਾਮ ਨਹੀਂ,
ਜਿਨ੍ਹਾਂ ਨੂੰ ਆਪਣੇ ਹੀ ਦੇਸ ਵਿੱਚੋਂ ਧਕਿਆ ਗਿਆ ਸੀ।
9 “ਹੁਣ ਉਨ੍ਹਾਂ ਆਦਮੀਆਂ ਦੇ ਪੁੱਤਰ ਮੇਰਾ ਮਜ਼ਾਕ ਉਡਾਉਣ ਲਈ ਮੇਰੇ ਬਾਰੇ ਗੀਤ ਗਾਉਂਦੇ ਨੇ।
ਮੇਰਾ ਨਾਮ ਉਨ੍ਹਾਂ ਲਈ ਬੁਰਾ ਸ਼ਬਦ ਬਣ ਗਿਆ ਹੈ।
10 ਉਹ ਨੌਜਵਾਨ ਆਦਮੀ ਮੈਨੂੰ ਨਫ਼ਰਤ ਕਰਦੇ ਨੇ,
ਉਹ ਮੇਰੇ ਕੋਲੋਂ ਦੂਰ ਖਲੋਂਦੇ ਨੇ, ਉਹ ਸੋਚਨੇ ਨੇ ਕਿ ਉਹ ਮੇਰੇ ਨਾਲੋਂ ਬਿਹਤਰ ਨੇ।
ਅਤੇ ਉਹ ਮੇਰੇ ਚਿਹਰੇ ਉੱਤੇ ਬੁਕੱਣੋਁ ਵੀ ਨਹੀਂ ਰੁਕਦੇ।
11 ਪਰਮੇਸ਼ੁਰ ਨੇ ਮੇਰੇ ਕਮਾਨ ਦੀ ਡੋਰ ਖੋਹ ਲਈ ਹੈ, ਤੇ ਮੈਨੂੰ ਕਮਜ਼ੋਰ ਬਣਾ ਦਿੱਤਾ ਹੈ।
ਇਹ ਜਵਾਨ ਲੋਕ ਸਾਰਾ ਸ੍ਵੈ-ਕਾਬੂ ਸੁੱਟ ਦਿੰਦੇ ਹਨ ਜਦੋਂ ਮੈਂ ਉਨ੍ਹਾਂ ਦੇ ਦੁਆਲੇ ਹੁੰਦਾ ਹਾਂ।
12 ਉਹ ਮੇਰੇ ਸੱਜੇ ਪਾਸੇ ਹਮਲਾ ਕਰਦੇ ਨੇ। ਉਹ ਮੇਰੇ ਹੇਠੋਁ ਪੈਰ ਖਿੱਚ ਲੈਂਦੇ ਨੇ।
ਮੈਂ ਹਮਲੇ ਹੇਠ ਆਏ ਸ਼ਹਿਰ ਵਾਂਗ ਮਹਿਸੂਸ ਕਰਦਾ ਹਾਂ
ਉਹ ਮੇਰੇ ਉੱਤੇ ਹਮਲਾ ਕਰਕੇ ਮੈਨੂੰ ਤਬਾਹ ਕਰਨ ਲਈ ਮੇਰੀਆਂ ਕੰਧਾਂ ਨਾਲ ਗੰਦੀਆਂ ਪਨਾਹਾਂ ਬਣਾਉਂਦੇ ਹਨ।
13 ਉਹ ਸੜਕ ਦੀ ਰਾਖੀ ਕਰਦੇ ਨੇ ਤਾਂ ਕਿ ਮੈਂ ਬਚ ਕੇ ਨਾ ਨਿਕਲ ਸੱਕਾਂ।
ਉਹ ਮੈਨੂੰ ਤਬਾਹ ਕਰਨ ਵਿੱਚ ਸਫ਼ਲ ਹੁੰਦੇ ਨੇ।
ਉਨ੍ਹਾਂ ਨੂੰ ਕਿਸੇ ਹੋਰ ਦੀ ਸਹਾਇਤਾ ਨਹੀਂ ਲੋੜੀਦੀ।
14 ਉਹ ਕੰਧ ਵਿੱਚ ਸਂਨ੍ਹ ਲਾਉਂਦੇ ਨੇ।
ਉਹ ਇਸ ਵਿੱਚੋਂ ਭੱਜਦੇ ਹੋਏ ਨਿਕਲ ਆਉਂਦੇ ਨੇ ਤੇ ਮੇਰੇ ਉੱਪਰ ਟੁੱਟਦੀਆਂ ਹੋਈਆਂ ਚੱਟਾਨਾਂ ਡਿੱਗ ਪੈਂਦੀਆਂ ਹੈ।
15 ਮੈਂ ਡਰ ਨਾਲ ਕੰਬ ਰਿਹਾ ਹਾਂ।
ਉਹ ਜਵਾਨ ਆਦਮੀ ਮੇਰੀ ਇੱਜ਼ਤ ਨੂੰ ਦੂਰ ਭਜਾਉਂਦੇ ਨੇ ਜਿਵੇਂ ਵਗਦੀ ਹੋਈ ਹਵਾ ਚੀਜ਼ਾਂ ਨੂੰ ਉਡਾਉਂਦੀ ਹੈ।
ਮੇਰੀ ਸੁਰੱਖਿਆ ਬੱਦਲ ਵਾਂਗ ਅਲੋਪ ਹੋ ਜਾਂਦੀ ਹੈ।
ਪੌਲੁਸ ਦਾ ਯਰੂਸ਼ਲਮ ਨੂੰ ਜਾਣਾ
21 ਅਸੀਂ ਉਨ੍ਹਾਂ ਬਜ਼ੁਰਗਾਂ ਨੂੰ ਅਲਵਿਦਾ ਆਖਕੇ ਜਹਾਜ਼ ਵਿੱਚ ਚੱਲੇ ਗਏ। ਅਸੀਂ ਸਿੱਧਾ ਕੋਸ ਟਾਪੂ ਵੱਲ ਆਏ। ਅਗਲੇ ਦਿਨ ਅਸੀਂ ਰੋਦੁਸ ਟਾਪੂ ਵੱਲ ਗਏ ਅਤੇ ਰੋਦੁਸ ਤੋਂ ਪਾਤਰਾ ਵੱਲ ਨੂੰ। 2 ਪਾਤ੍ਰਾ ਵਿੱਚ ਸਾਨੂੰ ਇੱਕ ਜਹਾਜ਼ ਮਿਲਿਆ ਜੋ ਫ਼ੈਨੀਕੇ ਵੱਲ ਦੇ ਇਲਾਕੇ ਨੂੰ ਜਾ ਰਿਹਾ ਸੀ, ਅਸੀਂ ਉਸ ਜਹਾਜ਼ ਤੇ ਸਵਾਰ ਹੋਏ ਅਤੇ ਸਫ਼ਰ ਲਈ ਤੁਰ ਪਏ।
3 ਅਸੀਂ ਕੁਪਰੁਸ ਟਾਪੂ ਕੋਲ ਪਹੁੰਚੇ। ਇਹ ਸਾਨੂੰ ਉੱਤਰੀ ਦਿਸ਼ਾ ਵੱਲ ਵਿਖਾਈ ਦੇ ਰਿਹਾ ਸੀ, ਪਰ ਅਸੀਂ ਉੱਥੇ ਰੁਕੇ ਨਹੀਂ। ਅਸੀਂ ਉੱਥੋਂ ਸੁਰਿਯਾ ਵੱਲ ਨੂੰ ਚੱਲੇ ਗਏ। ਅਸੀਂ ਉੱਥੇ ਸੂਰ ਵਿੱਚ ਜਾ ਉੱਤਰੇ ਕਿਉਂਕਿ ਉੱਥੇ ਜਹਾਜ਼ ਨੇ ਆਪਣਾ ਮਾਲ ਉਤਾਰਨਾ ਸੀ। 4 ਉੱਥੇ ਅਸੀਂ ਕੁਝ ਯਿਸੂ ਦੇ ਚੇਲਿਆਂ ਨੂੰ ਲੱਭਿਆ ਅਤੇ ਉਨ੍ਹਾਂ ਕੋਲ ਅਸੀਂ ਸੱਤ ਦਿਨਾਂ ਲਈ ਠਹਿਰੇ। ਉਨ੍ਹਾਂ ਨੇ ਪਵਿੱਤਰ ਆਤਮਾ ਦੇ ਰਾਹੀਂ ਪੌਲੁਸ ਨੂੰ ਕਿਹਾ ਕਿ ਉਹ ਯਰੂਸ਼ਲਮ ਨੂੰ ਨਾ ਜਾਵੇ। 5 ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉੱਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰੱਖੀ। ਉੱਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉੱਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ। 6 ਫ਼ਿਰ ਅਸੀਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਜਹਾਜ਼ ਉੱਪਰ ਚੜ੍ਹ੍ਹ ਗਏ ਅਤੇ ਉਹ ਲੋਕ ਆਪਣੇ ਘਰਾਂ ਨੂੰ ਪਰਤ ਗਏ।
7 ਅਸੀਂ ਸੂਰ ਤੋਂ ਅੱਗੇ ਆਪਣੀ ਜਲ ਯਾਤਰਾ ਜਾਰੀ ਰੱਖੀ ਅਤੇ ਤੁਲਮਾਇਸ ਪਹੁੰਚੇ। ਅਸੀਂ ਉੱਥੇ ਭਰਾਵਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨਾਲ ਇੱਕ ਦਿਨ ਠਹਿਰੇ। 8 ਅਗਲੇ ਦਿਨ ਤੁਸੀਂ ਤੁਲਮਾਇਸ ਤੋਂ ਕੈਸਰਿਯਾ ਵੱਲ ਆਏ। ਅਸੀਂ ਫ਼ਿਲਿਪੁੱਸ ਦੇ ਘਰ ਅੰਦਰ ਗਏ ਅਤੇ ਉਸ ਦੇ ਨਾਲ ਠਹਿਰੇ। ਫ਼ਿਲਿਪੁੱਸ ਖੁਸ਼ਖਬਰੀ ਦਾ ਪ੍ਰਚਾਰਕ ਸੀ ਅਤੇ ਉਨ੍ਹਾਂ ਸੱਤ ਮਦਦਗਾਰਾਂ ਵਿੱਚੋਂ ਇੱਕ ਸੀ। 9 ਉਸ ਦੀਆਂ ਚਾਰ ਕੁੜੀਆਂ ਸਨ ਇਨ੍ਹਾਂ ਦੇ ਹਾਲੇ ਵਿਆਹ ਨਹੀਂ ਹੋਏ ਸਨ। ਇਨ੍ਹਾਂ ਕੁੜੀਆਂ ਕੋਲ ਅਗੰਮ ਵਾਕ ਕਰਨ ਦੀ ਬਖਸ਼ਸ਼ ਸੀ।
10 ਜਦੋਂ ਅਸੀਂ ਕਾਫ਼ੀ ਦਿਨਾਂ ਤੋਂ ਉੱਥੇ ਸੀ ਤਾਂ ਉੱਥੇ ਆਗਬੁਸ ਨਾਂ ਦਾ ਇੱਕ ਨਬੀ ਯਹੂਦਿਯਾ ਤੋਂ ਉੱਤਰ ਆਇਆ। 11 ਉਹ ਸਾਡੇ ਕੋਲ ਆਇਆ ਤੇ ਉਸ ਨੇ ਸਾਡੇ ਕੋਲੋਂ ਪੌਲੁਸ ਦੀ ਕਮਰ ਪੇਟੀ ਲੈ ਲਈ। ਅਤੇ ਉਸ ਕਮਰਪਟੇ ਨਾਲ ਆਪਣੇ ਹੱਥ-ਪੈਰ ਬੰਨ੍ਹ ਕੇ ਆਖਣ ਲੱਗਾ, “ਪਵਿੱਤਰ ਆਤਮਾ ਮੈਨੂੰ ਦੱਸਦਾ ਹੈ, ਕਿ ‘ਯਰੂਸ਼ਲਮ ਵਿੱਚ ਯਹੂਦੀ ਉਸ ਮਨੁੱਖ ਨੂੰ ਇਸੇ ਤਰ੍ਹਾਂ ਬੰਨ੍ਹ ਦੇਣਗੇ ਜਿਸ ਦਾ ਇਹ ਕਮਰਪਟਾ ਹੈ, ਅਤੇ ਉਸਤੋਂ ਬਾਅਦ ਉਹ ਉਸ ਨੂੰ ਪਰਾਈਆਂ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।’”
12 ਜਦੋਂ ਅਸੀਂ ਇਹ ਬਚਨ ਸੁਣੇ, ਤਾਂ ਅਸੀਂ ਅਤੇ ਆਮ ਨਿਹਚਾਵਾਨਾਂ ਨੇ ਪੌਲੁਸ ਅੱਗੇ ਯਰੂਸ਼ਲਮ ਨੂੰ ਨਾ ਜਾਣ ਦੀ ਬੇਨਤੀ ਕੀਤੀ। 13 ਪਰ ਪੌਲੁਸ ਨੇ ਕਿਹਾ, “ਤੁਸੀਂ ਰੋ ਕਿਉਂ ਰਹੇ ਹੋ? ਤੁਸੀਂ ਮੇਰਾ ਦਿਲ ਕਿਉਂ ਤੋੜ ਰਹੇ ਹੋ। ਮੈਂ ਯਰੂਸ਼ਲਮ ਵਿੱਚ ਬੰਨ੍ਹੇ ਜਾਣ ਨੂੰ ਤਿਆਰ ਹਾਂ ਇਹੀ ਨਹੀਂ ਸਗੋਂ ਮੈਂ ਤਾਂ ਪ੍ਰਭੂ ਯਿਸੂ ਦੇ ਨਾਂ ਤੇ ਮਰ ਮਿਟਣ ਨੂੰ ਵੀ ਤਿਆਰ ਹਾਂ।”
14 ਅਸੀਂ ਉਸ ਨੂੰ ਯਰੂਸ਼ਲਮ ਨੂੰ ਨਾ ਜਾਣ ਲਈ ਨਾ ਮਨਵਾ ਸੱਕੇ। ਇਸ ਲਈ ਅਸੀਂ ਅਰਜੋਈ ਬੰਦ ਕਰਕੇ ਉਸ ਨੂੰ ਕਿਹਾ, “ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।”
15 ਇਸਤੋਂ ਬਾਅਦ ਅਸੀਂ ਯਰੂਸ਼ਲਮ ਲਈ ਤਿਆਰ ਹੋਕੇ ਚੱਲ ਪਏ। 16 ਕੈਸਰਿਯਾ ਵਿੱਚੋਂ ਕੁਝ ਯਿਸੂ ਦੇ ਚੇਲੇ ਸਾਡੇ ਨਾਲ ਜੁੜ ਗਏ। ਉਹ ਚੇਲੇ ਸਾਨੂੰ ਮਨਾਸੌਨ ਦੇ ਘਰ ਲੈ ਗਏ ਤਾਂ ਜੋ ਅਸੀਂ ਉਸ ਦੇ ਨਾਲ ਠਹਿਰ ਸੱਕੀਏ। ਉਹ ਕਪਰੁਸ ਤੋਂ ਸੀ। ਉਹ ਪਹਿਲੇ ਲੋਕਾਂ ਵਿੱਚੋਂ ਇੱਕ ਸੀ ਜੋ ਯਿਸੂ ਦੇ ਚੇਲੇ ਬਣੇ ਸਨ।
2010 by World Bible Translation Center