Revised Common Lectionary (Complementary)
ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ।
65 ਹੇ ਸੀਯੋਨ ਵਿੱਚ ਪਰਮੇਸ਼ੁਰ, ਮੈਂ ਤੇਰੀ ਉਸਤਤਿ ਕਰਦਾ ਹਾਂ।
ਮੈਂ ਉਹ ਚੀਜ਼ਾਂ ਭੇਟ ਕਰਦਾ ਜਿਨ੍ਹਾਂ ਦਾ ਮੈਂ ਤੁਹਾਡੇ ਨਾਲ ਕੌਲ ਕੀਤਾ ਸੀ।
2 ਅਸੀਂ ਉਨ੍ਹਾਂ ਗੱਲਾਂ ਬਾਰੇ ਦਸਦੇ ਹਾਂ ਜਿਹੜੀਆਂ ਤੁਸਾਂ ਕੀਤੀਆਂ ਹਨ। ਸਾਡੀਆਂ ਪ੍ਰਾਰਥਨਾ ਸੁਣ,
ਤੁਸੀਂ ਹਰ ਉਸ ਬੰਦੇ ਦੀਆਂ ਪ੍ਰਾਰਥਨਾ ਸੁਣਦੇ ਹੋ ਜਿਹੜਾ ਤੁਹਾਡੇ ਵੱਲ ਆਉਂਦਾ ਹੈ।
3 ਜਦੋਂ ਸਾਡੇ ਪਾਪ ਸਾਡੇ ਉੱਤੇ ਭਾਰੀ ਹੋ ਜਾਣ,
ਤੂੰ ਉਨ੍ਹਾਂ ਪਾਪਾਂ ਨੂੰ ਮੁਆਫ਼ ਕਰ ਦੇਵੀਂ।
4 ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਦੀ ਚੋਣ ਕੀਤੀ।
ਤੁਸਾਂ ਸਾਨੂੰ ਆਪਣੇ ਮੰਦਰ ਆਉਣ ਅਤੇ ਤੁਹਾਡੀ ਪੂਜਾ ਕਰਨ ਲਈ ਚੁਣਿਆ।
ਅਤੇ ਅਸੀਂ ਬਹੁਤ ਖੁਸ਼ ਹਾਂ।
ਸਾਡੇ ਕੋਲ ਤੁਹਾਡੇ ਮੰਦਰ,
ਤੁਹਾਡੇ ਮਹਿਲ ਵਿੱਚ ਬਹੁਤ ਸਾਰੀਆਂ ਅਦਭੁਤ ਚੀਜ਼ਾਂ ਹਨ।
5 ਹੇ ਪਰਮੇਸ਼ੁਰ, ਤੁਸੀਂ ਸਾਨੂੰ ਬਚਾਉਂਦੇ ਹੋ।
ਜਦੋਂ ਚੰਗੇ ਲੋਕ ਤੈਨੂੰ ਪ੍ਰਾਰਥਨਾ ਕਰਦੇ ਹਨ,
ਤੂੰ ਉਨ੍ਹਾਂ ਨੂੰ ਸੁਣ ਅਤੇ ਹੈਰਾਨਕੁਨ ਕਾਰੇ ਕਰ।
ਦੁਨੀਆਂ ਦੇ ਸਾਰੇ ਲੋਕ ਤੁਹਾਡੇ ਉੱਪਰ ਵਿਸ਼ਵਾਸ ਕਰਦੇ ਹਨ।
6 ਪਰਮੇਸ਼ੁਰ ਨੇ ਪਰਬਤਾਂ ਨੂੰ ਆਪਣੀ ਸ਼ਕਤੀ ਨਾਲ ਸਾਜਿਆ,
ਅਸੀਂ ਉਸਦੀ ਸ਼ਕਤੀ ਆਪਣੇ ਚਾਰ-ਚੁਫ਼ੇਰੇ ਵੇਖਦੇ ਹਾਂ।
7 ਪਰਮੇਸ਼ੁਰ ਨੇ ਤੂਫ਼ਾਨੀ ਸਮੁੰਦਰਾਂ ਨੂੰ ਸ਼ਾਂਤ ਕੀਤਾ
ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਲੋਕਾਂ ਦੇ ਸਮੁੰਦਰ ਬਣਾਏ।
8 ਦੁਨੀਆਂ ਦੇ ਸਾਰੇ ਲੋਕੀਂ ਉਨ੍ਹਾਂ ਗੱਲਾਂ ਬਾਰੇ ਹੈਰਾਨ ਹਨ ਜੋ ਤੁਸੀਂ ਕਰਦੇ ਹੋਂ।
ਸੂਰਜ ਦਾ ਚੜ੍ਹ੍ਹਨਾ ਅਤੇ ਛੁਪਨਾ ਸਾਨੂੰ ਕਿੰਨੀ ਖੁਸ਼ੀ ਦਿੰਦਾ ਹੈ।
9 ਤੁਸੀਂ ਧਰਤੀ ਦੀ ਪਾਲਣਾ ਕਰਦੇ ਹੋਂ,
ਤੁਸੀਂ ਇਸ ਨੂੰ ਸਿੰਜਦੇ ਹੋ ਅਤੇ ਇਸ ਉੱਪਰ ਚੀਜ਼ਾਂ ਉਗਾਉਂਦੇ ਹੋ।
ਹੇ ਪਰਮੇਸ਼ੁਰ, ਤੁਸੀਂ ਨਦੀਆਂ ਨੂੰ ਪਾਣੀ ਨਾਲ ਭਰਦੇ ਹੋਂ
ਅਤੇ ਫ਼ਸਲਾਂ ਨੂੰ ਉੱਗਣ ਦੇ ਕਾਬਿਲ ਬਣਾਉਂਦੇ ਹੋ।
10 ਤੁਸੀਂ ਵਾਹੇ ਹੋਏ ਖੇਤਾਂ ਤੇ ਵਰੱਖਾ ਕਰਦੇ ਹੋ,
ਤੁਸੀਂ ਖੇਤਾਂ ਨੂੰ ਪਾਣੀ ਨਾਲ ਸਿੰਜਦੇ ਹੋ,
ਤੁਸੀਂ ਵਰੱਖਾ ਨਾਲ ਧਰਤੀ ਨੂੰ ਨਰਮ ਬਣਾਉਂਦੇ ਹੋ,
ਅਤੇ ਛੋਟੇ ਪੌਦਿਆਂ ਨੂੰ ਉਗਾਉਂਦੇ ਹੋ।
11 ਤੁਸੀਂ ਨਵਾਂ ਸਾਲ ਚੰਗੀ ਫ਼ਸਲ ਨਾਲ ਸ਼ੁਰੂ ਕਰਦੇ ਹੋ,
ਤੁਸੀਂ ਗੱਡਿਆ ਨੂੰ ਬਹੁਤ ਸਾਰੀਆਂ ਫ਼ਸਲਾਂ ਨਾਲ ਭਰ ਦਿੰਦੇ ਹੋ।
12 ਮਾਰੂਥਲ ਅਤੇ ਪਹਾੜ ਘਾਹ ਨਾਲ ਢੱਕੇ ਹੋਏ ਹਨ।
13 ਚਰਾਦਾਂ ਭੇਡਾਂ ਨਾਲ ਭਰੀਆਂ ਹੋਈਆਂ ਹਨ,
ਵਾਦੀਆਂ ਅਨਾਜ ਨਾਲ ਭਰੀਆਂ ਹਨ,
ਹਰ ਕੋਈ ਗਾ ਰਿਹਾ ਹੈ ਅਤੇ ਖੁਸ਼ੀ ਭਰੀਆਂ ਕਿਲਕਾਰੀਆਂ ਮਾਰ ਰਿਹਾ ਹੈ।
ਗੜ੍ਹੇ
13 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਸਵੇਰੇ ਉੱਠੀ ਅਤੇ ਫ਼ਿਰਊਨ ਵੱਲ ਜਾਵੀਂ। ਉਸ ਨੂੰ ਆਖੀਂ ਕਿ ਇਬਰਾਨੀ ਲੋਕਾਂ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦੇ। 14 ਜੇ ਤੂੰ ਅਜਿਹਾ ਨਹੀਂ ਕਰੇਂਗਾ, ਤਾਂ ਮੈਂ ਆਪਣੀ ਸਾਰੀ ਸ਼ਕਤੀ ਤੇਰੇ, ਤੇਰੇ ਅਧਿਕਾਰੀਆਂ ਅਤੇ ਤੇਰੇ ਲੋਕਾਂ ਦੇ ਵਿਰੁੱਧ ਵਰਤਾਂਗਾ। ਫ਼ੇਰ ਤੁਹਾਨੂੰ ਪਤਾ ਚੱਲੇਗਾ ਕਿ ਦੁਨੀਆਂ ਵਿੱਚ ਮੇਰੇ ਵਰਗਾ ਕੋਈ ਦੇਵਤਾ ਨਹੀਂ ਹੈ। 15 ਮੈਂ ਆਪਣੀ ਸ਼ਕਤੀ ਵਰਤ ਸੱਕਦਾ ਸਾਂ ਅਤੇ ਅਜਿਹੀ ਬਿਮਾਰੀ ਫ਼ੈਲਾ ਸੱਕਦਾ ਸਾਂ ਜਿਹੜੀ ਤੈਨੂੰ ਤੇ ਤੇਰੇ ਲੋਕਾਂ ਦਾ ਧਰਤੀ ਉੱਤੋਂ ਨਾਮੋ ਨਿਸ਼ਾਨ ਮਿਟਾ ਦੇਵੇਗੀ। 16 ਪਰ ਮੈਂ ਤੈਨੂੰ ਇੱਥੇ ਕਿਸੇ ਕਾਰਣ ਰੱਖਿਆ ਹੈ। ਮੈਂ ਤੈਨੂੰ ਇੱਥੇ ਇਸ ਲਈ ਰੱਖਿਆ ਹੈ ਤਾਂ ਜੋ ਮੈਂ ਤੈਨੂੰ ਆਪਣੀ ਸ਼ਕਤੀ ਦਿਖਾ ਸੱਕਾਂ। ਫ਼ੇਰ ਸਾਰੀ ਦੁਨੀਆਂ ਦੇ ਲੋਕ ਮੇਰੇ ਬਾਰੇ ਜਾਣ ਲੈਣਗੇ। 17 ਤੂੰ ਫ਼ੇਰ ਵੀ ਮੇਰੇ ਲੋਕਾਂ ਦੇ ਵਿਰੁੱਧ ਹੈ। ਤੂੰ ਉਨ੍ਹਾਂ ਨੂੰ ਅਜ਼ਾਦ ਹੋਕੇ ਜਾਣ ਨਹੀਂ ਦੇ ਰਿਹਾ। 18 ਇਸ ਲਈ ਕਲ ਇਸੇ ਵੇਲੇ, ਮੈਂ ਭਿਆਨਕ ਗੜ੍ਹੇਮਾਰ ਕਰਾਂਗਾ। ਇਸ ਤਰ੍ਹਾਂ ਦੀ ਗੜ੍ਹੇਮਾਰ ਮਿਸਰ ਵਿੱਚ ਕਦੇ ਵੀ ਨਹੀਂ ਹੋਈ, ਉਦੋਂ ਤੋਂ ਲੈ ਕੇ ਵੀ ਨਹੀਂ ਜਦੋਂ ਦਾ ਮਿਸਰ ਇੱਕ ਕੌਮ ਬਣਿਆ ਹੈ। 19 ਹੁਣ ਤੈਨੂੰ ਚਾਹੀਦਾ ਹੈ ਕਿ ਤੂੰ ਆਪਣੇ ਜਾਨਵਰਾਂ ਨੂੰ ਕਿਸੇ ਸੁਰੱਖਿਅਤ ਥਾਂ ਤੇ ਰੱਖੇਂ। ਤੂੰ ਆਪਣੀ ਹਰ ਸ਼ੈਅ ਨੂੰ ਜਿਹੜੀ ਹੁਣ ਖੇਤਾਂ ਵਿੱਚ ਹੈ, ਕਿਸੇ ਸੁਰੱਖਿਅਤ ਥਾਂ ਰੱਖੀਂ। ਕਿਉਂਕਿ ਜਿਹੜਾ ਵੀ ਬੰਦਾ ਜਾਂ ਜਾਨਵਰ ਖੇਤਾਂ ਵਿੱਚ ਹੋਵੇਗਾ, ਮਾਰਿਆ ਜਾਵੇਗਾ। ਗੜ੍ਹੇ ਹਰ ਉਸ ਚੀਜ਼ ਉੱਤੇ ਵਰ੍ਹਣਗੇ ਜਿਹੜੀ ਤੁਹਾਡੇ ਘਰਾਂ ਵਿੱਚ ਜਮ੍ਹਾ ਨਹੀਂ ਕੀਤੀ ਗਈ।’”
20 ਫ਼ਿਰਊਨ ਦੇ ਕੁਝ ਅਧਿਕਾਰੀਆਂ ਨੇ ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਦਿੱਤਾ। ਉਨ੍ਹਾਂ ਆਦਮੀਆਂ ਨੇ ਕਾਹਲੀ ਨਾਲ ਆਪਣੇ ਸਾਰੇ ਜਾਨਵਰਾਂ ਅਤੇ ਗੁਲਾਮਾਂ ਨੂੰ ਘਰਾਂ ਅੰਦਰ ਲੈ ਆਂਦਾ। 21 ਪਰ ਬਾਕੀ ਲੋਕ ਜਿਨ੍ਹਾਂ ਨੇ ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਨਾ ਦਿੱਤਾ ਆਪਣੇ ਸਾਰੇ ਜਾਨਵਰ ਅਤੇ ਗੁਲਾਮਾਂ ਨੂੰ, ਖੇਤਾਂ ਵਿੱਚ ਛੱਡ ਗਏ।
22 ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣੀਆਂ ਬਾਹਾਂ ਹਵਾ ਵਿੱਚ ਉੱਠਾ ਅਤੇ ਮਿਸਰ ਵਿੱਚ ਹਰ ਥਾਂ ਗੜ੍ਹੇਮਾਰ ਹੋਣੀ ਸ਼ੁਰੂ ਹੋ ਜਾਵੇਗੀ। ਗੜ੍ਹੇ ਮਿਸਰ ਦੇ ਖੇਤਾਂ ਵਿੱਚ ਸਾਰੇ ਲੋਕਾਂ, ਜਾਨਵਰਾਂ ਅਤੇ ਪੌਦਿਆਂ ਉੱਤੇ ਵਰ੍ਹਣਗੇ।”
23 ਤਾਂ ਮੂਸਾ ਨੇ ਆਪਣੀ ਸੋਟੀ ਹਵਾ ਵਿੱਚ ਹਿਲਾਈ ਅਤੇ ਯਹੋਵਾਹ ਨੇ ਧਰਤੀ ਉੱਤੇ ਗਰਜ, ਚਮਕ ਅਤੇ ਗੜ੍ਹੇ ਵਰ੍ਹਾ ਦਿੱਤੇ। ਗੜ੍ਹੇ ਸਾਰੇ ਮਿਸਰ ਉੱਤੇ ਵਰ੍ਹੇ। 24 ਗੜ੍ਹੇ ਵਰ੍ਹ ਰਹੇ ਸਨ ਅਤੇ ਇਸੇ ਦੌਰਾਨ ਬਿਜਲੀ ਲਿਸ਼ਕ ਰਹੀ ਸੀ। ਜਦੋਂ ਦਾ ਮਿਸਰ ਇੱਕ ਕੌਮ ਬਣਿਆ ਸੀ, ਇਹ ਸਭ ਤੋਂ ਭਿਆਨਕ ਗੜ੍ਹੇਮਾਰ ਸੀ। 25 ਤੂਫ਼ਾਨ ਨੇ ਮਿਸਰ ਦੇ ਖੇਤਾਂ ਦੀ ਹਰ ਸ਼ੈਅ ਤਬਾਹ ਕਰ ਦਿੱਤੀ। ਗੜਿਆਂ ਨੇ ਲੋਕਾਂ, ਜਾਨਵਰਾਂ ਅਤੇ ਪੌਦਿਆਂ ਨੂੰ ਤਬਾਹ ਕਰ ਦਿੱਤਾ। ਗੜਿਆਂ ਨੇ ਖੇਤਾਂ ਦੇ ਸਾਰੇ ਰੁੱਖ ਵੀ ਝੰਬ ਦਿੱਤੇ। 26 ਸਿਰਫ਼ ਇੱਕ ਥਾਂ ਜਿੱਥੇ ਗੜ੍ਹੇਮਾਰ ਨਹੀਂ ਹੋਈ ਉਹ ਗੋਸ਼ਨ ਦੀ ਧਰਤੀ ਸੀ ਜਿੱਥੇ ਇਸਰਾਏਲ ਦੇ ਲੋਕ ਰਹਿੰਦੇ ਸਨ।
27 ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸੱਦਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਇਸ ਵਾਰੀ ਮੈਂ ਪਾਪ ਕੀਤਾ ਹੈ। ਯਹੋਵਾਹ ਠੀਕ ਹੈ, ਅਤੇ ਮੈਂ ਤੇ ਮੇਰੇ ਲੋਕ ਗਲਤ ਹਨ। 28 ਪਰਮੇਸ਼ੁਰ ਵੱਲੋਂ ਗਰਜ ਅਤੇ ਗੜ੍ਹੇਮਾਰ ਬਹੁਤ ਜ਼ਿਆਦਾ ਹੋਈ ਹੈ। ਪਰਮੇਸ਼ੁਰ ਨੂੰ ਆਖੋ ਕਿ ਤੂਫ਼ਾਨ ਨੂੰ ਰੋਕੇ ਅਤੇ ਮੈਂ ਤੁਹਾਨੂੰ ਜਾਣ ਦੇਵਾਂਗਾ। ਤੁਹਾਨੂੰ ਇੱਥੇ ਰਹਿਣ ਦੀ ਕੋਈ ਲੋੜ ਨਹੀਂ।”
29 ਮੂਸਾ ਨੇ ਫ਼ਿਰਊਨ ਨੂੰ ਆਖਿਆ, “ਮੇਰੇ ਸ਼ਹਿਰ ਛੱਡਣ ਤੋਂ ਬਾਦ, ਮੈਂ ਯਹੋਵਾਹ ਅੱਗੇ ਆਪਣੀਆਂ ਬਾਹਾਂ ਪ੍ਰਾਰਥਨਾ ਵਿੱਚ ਉੱਠਾਵਾਂਗਾ। ਤੁਰੰਤ ਹੀ ਗਰਜਨਾ ਅਤੇ ਗੜ੍ਹੇ ਰੁਕ ਜਾਣਗੇ। ਫ਼ੇਰ ਤੈਨੂੰ ਪਤਾ ਲੱਗ ਜਾਵੇਗਾ ਕਿ ਧਰਤੀ ਯਹੋਵਾਹ ਦੀ ਹੈ। 30 ਪਰ ਮੈਂ ਜਾਣਦਾ ਹਾਂ ਕਿ ਤੂੰ ਅਤੇ ਤੇਰੇ ਅਧਿਕਾਰੀ ਅਜੇ ਤੱਕ ਅਸਲ ਵਿੱਚ ਯਹੋਵਾਹ ਤੋਂ ਡਰਦੇ ਤੇ ਉਸਦਾ ਆਦਰ ਨਹੀਂ ਕਰਦੇ।”
31 ਸਣ ਦੇ ਬੀਜ ਪੁੰਗਰ ਚੁੱਕੇ ਸਨ। ਅਤੇ ਜੌ ਪਹਿਲਾਂ ਹੀ ਪਲਰ ਰਹੇ ਸਨ। ਇਸ ਲਈ ਇਹ ਪੌਦੇ ਤਬਾਹ ਹੋ ਗਏ। 32 ਪਰ ਕਣਕ ਦੂਜਿਆਂ ਅਨਾਜਾਂ ਤੋਂ ਪਛੇਤੀ ਪਕਦੀ ਹੈ ਇਸ ਲਈ ਉਸ ਦੇ ਪੌਦੇ ਤਬਾਹ ਨਹੀਂ ਹੋਏ।
33 ਮੂਸਾ ਫ਼ਿਰਊਨ ਨੂੰ ਛੱਡ ਕੇ ਸ਼ਹਿਰ ਦੇ ਬਾਹਰ ਚੱਲਾ ਗਿਆ। ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਵਿੱਚ ਹੱਥ ਚੁੱਕੇ। ਅਤੇ ਗਰਜ ਅਤੇ ਗੜ੍ਹੇਮਾਰ ਰੁਕ ਗਈ ਅਤੇ ਫ਼ੇਰ ਬਾਰਿਸ਼ ਵੀ ਹਟ ਗਈ।
34 ਜਦੋਂ ਫ਼ਿਰਊਨ ਨੇ ਦੇਖਿਆ ਕਿ ਮੀਂਹ, ਗੜ੍ਹੇਮਾਰ ਅਤੇ ਗਰਜ ਰੁਕ ਗਈ ਹੈ, ਉਸ ਨੇ ਫ਼ੇਰ ਗਲਤੀ ਕੀਤੀ। ਉਸ ਨੇ ਤੇ ਉਸ ਦੇ ਅਧਿਕਾਰੀਆਂ ਨੇ ਫ਼ੇਰ ਜ਼ਿਦ ਫ਼ੜ ਲਈ। 35 ਫ਼ਿਰਊਨ ਨੇ ਇਸਰਾਏਲ ਦੇ ਲੋਕਾਂ ਨੂੰ ਅਜ਼ਾਦੀ ਨਾਲ ਜਾਣ ਨਹੀਂ ਦਿੱਤਾ। ਇਹ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਆਖਿਆ ਸੀ।
ਜਹਾਜ਼ ਨਾ ਨਸ਼ਟ ਹੋਣਾ
39 ਜਦੋਂ ਦਿਨ ਚੜ੍ਹ੍ਹਿਆ ਤਾਂ ਮਲਾਹਾਂ ਨੂੰ ਧਰਤੀ ਵਿਖਾਈ ਦਿੱਤੀ। ਪਰ ਉਨ੍ਹਾਂ ਕੋਲੋਂ ਇਹ ਧਰਤੀ ਪਛਾਣੀ ਨਾ ਗਈ। ਉਨ੍ਹਾਂ ਨੇ ਸਮੁੰਦਰ ਦੇ ਕੰਢੇ ਇੱਕ ਖਾੜੀ ਵੇਖੀ, ਇਸ ਲਈ ਜੇਕਰ ਉਹ ਕਰ ਸੱਕਣ ਉਨ੍ਹਾਂ ਨੇ ਜਹਾਜ਼ ਨੂੰ ਖਾੜੀ ਤੇ ਲਿਜਾਣ ਦਾ ਫ਼ੈਸਲਾ ਕੀਤਾ। 40 ਤਾਂ ਉਨ੍ਹਾਂ ਨੇ ਲੰਗਰ ਦੇ ਰੱਸੇ ਵੱਢ ਦਿੱਤੇ ਅਤੇ ਲੰਗਰਾਂ ਨੂੰ ਸਮੁੰਦਰ ਵਿੱਚ ਛੱਡ ਦਿੱਤਾ ਅਤੇ ਉਹ ਰੱਸੇ ਖੋਲ੍ਹ ਦਿੱਤੇ ਜੋ ਪਤਵਾਰਾਂ ਨਾਲ ਬੰਨ੍ਹੇ ਹੋਏ ਸਨ। ਤਦ ਉਨ੍ਹਾਂ ਜਹਾਜ਼ ਦਾ ਅਗਲਾ ਹਿੱਸਾ ਹਵਾ ਵਿੱਚ ਉੱਚਾ ਕੀਤਾ ਅਤੇ ਕੰਢੇ ਵੱਲ ਨੂੰ ਚੱਲ ਪਏ। 41 ਪਰ ਜਹਾਜ਼ ਬਰੇਤੇ ਨਾਲ ਜਾ ਟਕਰਾਇਆ। ਜਹਾਜ਼ ਦਾ ਅਗਲਾ ਹਿੱਸਾ ਰੇਤ ਵਿੱਚ ਖੁੱਭ ਗਿਆ ਅਤੇ ਉੱਥੋਂ ਹਿੱਲ ਨਾ ਸੱਕਿਆ। ਫ਼ਿਰ ਸਮੁੰਦਰ ਦੀਆਂ ਵੱਡੀਆਂ ਲਹਿਰਾਂ ਨੇ ਜਹਾਜ਼ ਨੂੰ ਟੁਕੜੇ-ਟੁਕੜੇ ਕਰ ਦਿੱਤਾ।
42 ਸਿਪਾਹੀਆਂ ਨੇ ਕੈਦੀਆਂ ਨੂੰ ਮਾਰ ਦੇਣ ਦਾ ਫ਼ੈਸਲਾ ਕੀਤਾ ਤਾਂ ਜੋ ਕੋਈ ਵੀ ਤਰਕੇ ਆਪਣੇ ਆਪ ਨੂੰ ਨਾ ਬਚਾ ਸੱਕੇ। 43 ਸੈਨਾ ਅਧਿਕਾਰੀ ਯੂਲਿਉਸ ਪੌਲੁਸ ਨੂੰ ਜਿਉਂਦਾ ਰੱਖਣਾ ਚਾਹੁੰਦਾ ਸੀ ਇਸ ਲਈ ਉਸ ਨੇ ਉਨ੍ਹਾਂ ਨੂੰ ਮਾਰਨ ਤੋਂ ਰੋਕ ਦਿੱਤਾ। ਯੂਲਿਉਸ ਨੇ ਸਗੋਂ ਹੁਕਮ ਦਿੱਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੈ ਉਹ ਛਾਲ ਮਾਰਕੇ ਤੈਰ ਕੇ ਪਹਿਲਾਂ ਧਰਤੀ ਤੇ ਜਾ ਨਿਕਲਣ। 44 ਫ਼ੇਰ ਬਾਕੀਆਂ ਨੇ ਲੱਕੜ ਦੇ ਫ਼ੱਟਿਆਂ ਅਤੇ ਜ਼ਮੀਨ ਤੱਕ ਪਹੁੰਚਣ ਲਈ ਜਹਾਜ਼ ਦੇ ਟੁਕੜਿਆਂ ਦਾ ਇਸਤੇਮਾਲ ਕੀਤਾ ਅਤੇ ਕਿਵੇਂ ਨਾ ਕਿਵੇਂ ਸਾਰੇ ਜਣੇ ਸੁਰੱਖਿਅਤ ਜ਼ਮੀਨ ਤੇ ਪਹੁੰਚ ਗਏ।
2010 by World Bible Translation Center