Revised Common Lectionary (Complementary)
ਦਾਊਦ ਦੇ ਗੀਤਾਂ ਵਿੱਚੋਂ ਇੱਕ ਇਹ ਗੀਤ ਮੰਦਰ ਦੇ ਸਮਰਪਣ ਲਈ ਸੀ।
30 ਯਹੋਵਾਹ, ਤੁਸਾਂ ਮੈਨੂੰ ਮੇਰੇ ਸੰਕਟਾਂ ਵਿੱਚੋਂ ਉਭਾਰਿਆ।
ਤੁਸਾਂ ਮੇਰੇ ਦੁਸ਼ਮਣਾਂ ਨੂੰ ਮੈਨੂੰ ਹਰਾਉਣ, ਅਤੇ ਮੇਰੇ ਉੱਤੇ ਹੱਸਣ ਨਹੀਂ ਦਿੱਤਾ।
ਇਸ ਲਈ ਮੈਂ ਤੁਹਾਡੇ ਲਈ ਆਦਰ ਦਰਸਾਵਾਂਗਾ।
2 ਮੇਰੇ ਯਹੋਵਾਹ ਪਰਮੇਸ਼ੁਰ, ਮੈਂ ਤੁਹਾਨੂੰ ਪ੍ਰਾਰਥਨਾ ਕੀਤੀ।
ਤੇ ਤੁਸਾਂ ਮੈਨੂੰ ਨਿਰੋਗ ਕੀਤਾ।
3 ਤੁਸਾਂ ਮੈਨੂੰ ਕਬਰ ਵਿੱਚੋਂ ਉੱਠਾ ਲਿਆ ਸੀ।
ਤੁਸਾਂ ਮੈਨੂੰ ਜੀਣ ਦਿੱਤਾ।
ਮੈਨੂੰ ਮੁਰਦਿਆਂ ਦੇ ਨਾਲ ਲੇਟਣਾ ਨਹੀਂ ਪਿਆ ਜਿਹੜੇ ਮ੍ਰਿਤੂ ਲੋਕ ਵਿੱਚ ਪਏ ਹਨ।
4 ਹੇ ਪਰਮੇਸ਼ੁਰ ਦੇ ਚੇਲਿਉ, ਯਹੋਵਾਹ ਨੂੰ ਉਸਤਤਾਂ ਗਾਵੋ।
ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
5 ਪਰਮੇਸ਼ੁਰ ਗੁੱਸੇ ਸੀ, ਇਸ ਲਈ ਫ਼ੈਸਲਾ “ਮੌਤ” ਸੀ।
ਪਰ ਉਸ ਨੇ ਆਪਣਾ ਪਿਆਰ ਦਰਸਾਇਆ, ਅਤੇ ਉਸ ਨੇ ਮੈਨੂੰ “ਜੀਵਨ ਦੀ ਅਸੀਸ” ਦਿੱਤੀ।
ਰਾਤ ਵੇਲੇ ਮੈਂ ਰੋਂਦਾ ਹੋਇਆ ਲੇਟਿਆ ਸਾਂ।
ਅਗਲੀ ਸਵੇਰ, ਮੈਂ ਪ੍ਰਸੰਨ ਸਾਂ ਤੇ ਗਾ ਰਿਹਾ ਸਾਂ।
6 ਜਦੋਂ ਮੈਂ ਸੁਰੱਖਿਅਤ ਤੇ ਨਿਸ਼ਚਿੰਤ ਸਾਂ,
ਮੈਂ ਸੋਚਿਆ ਮੈਨੂੰ ਕੋਈ ਵੀ ਸੱਟ ਨਹੀਂ ਮਾਰ ਸੱਕਦਾ।
7 ਹਾਂ, ਯਹੋਵਾਹ, ਜਦੋਂ ਤੁਸੀਂ ਮੇਰੇ ਉੱਤੇ ਮਿਹਰਬਾਨ ਸੀ।
ਮੈਂ ਮਹਿਸੂਸ ਕੀਤਾ ਜਿਵੇਂ ਕੁਝ ਵੀ ਨਹੀਂ ਜੋ ਮੈਨੂੰ ਹਰਾ ਸੱਕਦਾ ਸੀ।
ਪਰ ਜਦੋਂ ਤੁਸੀਂ ਮੈਥੋਂ ਮੁੱਖ ਮੋੜਿਆ ਸੀ
ਮੈਂ ਸਹਿਮ ਗਿਆ ਅਤੇ ਡਰ ਨਾਲ ਕੰਬ ਗਿਆ।
8 ਇਸ ਲਈ, ਹੇ ਪਰਮੇਸ਼ੁਰ ਮੈਂ ਧਰਤੀ ਉੱਤੇ ਤੇਰੇ ਅੱਗੇ ਪ੍ਰਾਰਥਨਾ ਕੀਤੀ।
ਮੈਂ ਆਖਿਆ ਕਿ ਤੂੰ ਮੇਰੇ ਉੱਪਰ ਦਯਾ ਕਰੇਂ।
9 ਮੈਂ ਆਖਿਆ, “ਹੇ ਪਰਮੇਸ਼ੁਰ ਇਸ ਵਿੱਚ ਕੀ ਚੰਗਾ ਹੈ ਜੇ ਮੈਂ ਮਰ ਜਾਵਾਂ
ਤੇ ਮੈਂ ਕਬਰ ਵਿੱਚ ਨਿਘਰ ਜਾਵਾਂ?
ਸਿਰਫ਼ ਮੁਰਦਾ ਲੋਕ ਖਾਕ ਵਿੱਚ ਲੇਟਦੇ ਹਨ?
ਉਹ ਤੇਰੀ ਉਸਤਤਿ ਨਹੀਂ ਕਰਦੇ।
ਉਹ ਲੋਕਾਂ ਤਾਈਂ ਨਹੀਂ ਦੱਸਦੇ ਅਸੀਂ ਤੇਰੇ ਉੱਤੇ ਕਿੰਨਾ ਨਿਰਭਰ ਹੋ ਸੱਕਦੇ ਹਾਂ।
10 ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ ਅਤੇ ਮੇਰੇ ਉੱਤੇ ਮਿਹਰਬਾਨ ਹੋਵੋ।
ਹੇ ਯਹੋਵਾਹ, ਮੇਰੀ ਮਦਦ ਕਰੋ।”
11 ਮੈਂ ਪ੍ਰਾਰਥਨਾ ਕੀਤੀ ਅਤੇ ਤੁਸਾਂ ਮੇਰੀ ਮਦਦ ਕੀਤੀ।
ਤੁਸੀਂ ਮੇਰੇ ਰੋਣ ਨੂੰ ਨੱਚਣ ਵਿੱਚ ਬਦਲਿਆ।
ਤੁਸੀਂ ਮੇਰੀ ਉਦਾਸੀ ਦੀ ਪੋਸ਼ਾਕ ਲਾਹ ਲਈ।
ਅਤੇ ਤੁਸੀਂ ਮੈਨੂੰ ਖੁਸ਼ੀ ਨਾਲ ਢੱਕਿਆ।
12 ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਸਦਾ ਤੇਰੀ ਉਸਤਤਿ ਕਰਾਂਗਾ ਇਸ ਲਈ ਕਦੇ ਵੀ ਖਾਮੋਸ਼ੀ ਨਹੀਂ ਛਾਏਗੀ
ਅਤੇ ਇੱਥੋਂ ਕੋਈ ਨਾ ਕੋਈ ਸਦਾ ਤੁਹਾਡੇ ਆਦਰ ਦੇ ਗੀਤ ਗਾ ਰਿਹਾ ਹੋਵੇਗਾ।
16 “ਮੈਂ ਇਨ੍ਹਾਂ ਸਾਰੀਆਂ ਗੱਲਾਂ ਲਈ ਰੋਦੀ ਹਾਂ।
ਮੇਰੀਆਂ ਅੱਖਾਂ ਹੰਝੂਆਂ ਨਾਲ ਭਰੀਆਂ ਹੋਈਆਂ ਹਨ।
ਇੱਥੇ ਮੇਰੇ ਨਜ਼ਦੀਕ ਕੋਈ ਅਜਿਹਾ ਵਿਅਕਤੀ ਨਹੀਂ ਜੋ
ਮੈਨੂੰ ਸੁੱਖ ਅਤੇ ਹੌਂਸਲਾ ਦੇ ਸੱਕੇ।
ਮੇਰੇ ਬੱਚੇ ਬੰਜਰ ਧਰਤੀ ਵਾਂਗਰਾਂ ਨੇ।
ਉਹ ਇਸ ਤਰ੍ਹਾਂ ਨੇ ਕਿਉਂ ਕਿ ਦੁਸ਼ਮਣ ਜਿੱਤ ਗਿਆ ਹੈ।”
17 ਸੀਯੋਨ ਨੇ ਆਪਣੇ ਹੱਥ ਫ਼ੈਲਾਏ।
ਉਬੇ ਉਸ ਨੂੰ ਹੌਂਸਲਾ ਦੇਣ ਵਾਲਾ ਕੋਈ ਬੰਦਾ ਨਹੀਂ।
ਯਹੋਵਾਹ ਨੇ ਯਾਕੂਬ ਦੇ ਦੁਸ਼ਮਣਾਂ ਨੂੰ ਹੁਕਮ ਦਿੱਤਾ ਸੀ।
ਯਹੋਵਾਹ ਨੇ ਯਾਕੂਬ ਦੇ ਦੁਸ਼ਮਣਾਂ ਨੂੰ ਸ਼ਹਿਰ ਨੂੰ ਘੇਰਾ ਪਾਉਣ ਦੇ ਆਦੇਸ਼ ਦਿੱਤੇ ਸਨ।
ਯਰੂਸ਼ਲਮ ਉਨ੍ਹਾਂ ਦੁਸ਼ਮਣਾਂ ਦਰਮਿਆਨ ਇੱਕ
ਨਾਪਾਕ ਔਰਤ ਵਾਂਗ ਬਣ ਗਈ ਹੈ।
18 ਹੁਣ ਯਰੂਸ਼ਲਮ ਨਗਰੀ ਆਖਦੀ ਹੈ, “ਮੈਂ ਯਹੋਵਾਹ ਨੂੰ ਸੁਣਨ ਤੋਂ ਇਨਕਾਰ ਕੀਤਾ ਸੀ।
ਇਸ ਲਈ ਯਹੋਵਾਹ ਦਾ ਇਹ ਗੱਲਾਂ ਕਰਨਾ ਉਚਿਤ ਹੈ।
ਇਸ ਲਈ ਤੁਸੀਂ ਸਮੂਹ ਲੋਕੋ ਸੁਣੋ,
ਮੇਰੇ ਦਰਦ ਵੱਲ ਦੇਖੋ!
ਮੇਰੇ ਜਵਾਨ ਮਰਦ
ਅਤੇ ਔਰਤਾਂ ਬੰਦੀ ਬਣਾ ਲੇ ਗਏ ਹਨ।
19 ਮੈਂ ਆਪਣੇ ਪ੍ਰੇਮੀਆਂ ਨੂੰ ਆਵਾਜ਼ ਦਿੱਤੀ
ਪਰ ਉਨ੍ਹਾਂ ਨੇ ਮੇਰੇ ਨਾਲ ਚਾਲਾਕੀ ਕੀਤੀ।
ਮੇਰੇ ਜਾਜਕ ਅਤੇ ਮੇਰੇ ਬਜ਼ੁਰਗ
ਸ਼ਹਿਰ ਅੰਦਰ ਮਰ ਗਏ ਨੇ।
ਉਹ ਆਪਣੇ ਲਈ ਭੋਜਨ ਤਲਾਸ਼ ਕਰ ਰਹੇ ਸਨ।
ਉਹ ਆਪਣੇ-ਆਪ ਨੂੰ ਜਿਉਂਦਾ ਰੱਖਣਾ ਚਾਹੁੰਦੇ ਸਨ।
20 “ਮੇਰੇ ਵੱਲ ਦੇਖੋ, ਯਹੋਵਾਹ ਮੈਂ ਮੁਸ਼ਕਿਲ ਵਿੱਚ ਹਾਂ
ਮੇਰਾ ਢਿੱਡ ਕੜ-ਕੜ ਕਰ ਰਿਹਾ ਹੈ।
ਮੇਰਾ ਦਿਲ ਮੇਰੇ ਅੰਦਰ ਪੁਠ੍ਠਾ ਹੋਇਆ-ਹੋਇਆ ਮਹਿਸੂਸ ਕਰਦਾ ਹੈ।
ਮੇਰ ਦਿਲ ਇੰਝ ਮਹਿਸੂਸ ਕਰਦਾ ਹੈ
ਕਿਉਂ ਕਿ ਮੈਂ ਬਹੁਤ ਵਿਦ੍ਰੋਹੀ ਰਹਿ ਚੁੱਕਿਆ ਹ੍ਹਾਂ।
ਬਾਹਰ ਮੇਰੇ ਬੱਚੇ ਤਲਵਾਰ ਨਾਲ ਕੱਟੇ ਗਏ ਸਨ।
ਘਰ ਦੇ ਅੰਦਰ ਵੀ ਮੌਤ ਹੀ ਹੈ।
21 “ਮੇਰੀ ਗੱਲ ਸੁਣੋ, ਕਿਉਂ ਕਿ ਮੈਂ ਆਹਾਂ ਭਰ ਰਿਹਾ ਹਾਂ!
ਮੇਰੇ ਕੋਲ, ਮੈਨੂੰ ਹੌਂਸਲਾ ਦੇਣ ਵਾਲਾ ਕੋਈ ਨਹੀਂ।
ਮੇਰੇ ਸਾਰੇ ਦੁਸ਼ਮਣਾਂ ਨੇ ਮੇਰੀ ਮੁਸੀਬਤ ਬਾਰੇ ਸੁਣ ਲਿਆ ਹੈ।
ਉਹ ਖੁਸ਼ ਨੇ।
ਉਹ ਖੁਸ਼ ਨੇ ਕਿ ਤੁਸੀਂ ਮੇਰੇ ਨਾਲ ਅਜਿਹਾ ਕੀਤਾ।
ਤੁਸੀਂ ਆਖਿਆ ਸੀ ਕਿ ਸਜ਼ਾ ਦਾ ਵਕਤ ਆਵੇਗਾ।
ਤੁਸੀਂ ਆਖਿਆ ਸੀ ਕਿ ਤੁਸੀਂ ਮੇਰੇ ਦੁਸ਼ਮਣਾਂ ਨੂੰ ਸਜ਼ਾ ਦੇਵੋਂਗੇ।
ਹੁਣ ਉਹੀ ਕਰੋ ਜੋ ਤੁਸੀਂ ਆਖਿਆ ਸੀ।
ਹੁਣ ਮੇਰੇ ਦੁਸ਼ਮਣਾਂ ਨੂੰ ਵੀ ਮੇਰੇ ਜਿਹਾ ਹੀ ਬਣ ਜਾਣ ਦਿਓ।
22 “ਵੇਖ ਮੇਰੇ ਦੁਸ਼ਮਣ ਕਿੰਨੇ ਦੁਸ਼ਟ ਹਨ।
ਫ਼ੇਰ ਤੁਸੀਂ ਸਲੂਕ ਕਰੋਗੇ ਉਨ੍ਹਾਂ ਨਾਲ ਉਸੇ ਤਰ੍ਹਾਂ ਦਾ ਸਲੂਕ ਕੀਤਾ ਸੀ
ਜੋ ਤੁਸਾਂ ਮੇਰੇ ਪਾਪ ਕਾਰਣ ਮੇਰੇ ਨਾਲ।
ਅਜਿਹਾ ਹੀ ਕਰੋ ਕਿਉਂ ਕਿ ਭਰ ਰਿਹਾ ਹਾਂ ਮੈਂ ਆਹਾਂ ਬਾਰ-ਬਾਰ।
ਅਜਿਹਾ ਹੀ ਕਰੋ ਕਿਉਂ ਕਿ ਦਿਲ ਮੇਰਾ ਬਿਮਾਰ ਹੈ।”
ਪੌਲੁਸ ਦੀ ਖੁਸ਼ੀ
2 ਸਾਡੇ ਲਈ ਆਪਣੇ ਦਿਲ ਖੋਲ੍ਹ ਦਿਓ। ਅਸੀਂ ਕਿਸੇ ਦਾ ਬੁਰਾ ਨਹੀਂ ਕੀਤਾ। ਅਸੀਂ ਕਿਸੇ ਵਿਅਕਤੀ (ਦੇ ਵਿਸ਼ਵਾਸ) ਨੂੰ ਤਬਾਹ ਨਹੀਂ ਕੀਤਾ, ਅਤੇ ਕਿਸ ਨੂੰ ਵੀ ਧੋਖਾ ਨਹੀਂ ਦਿੱਤਾ। 3 ਇਹ ਗੱਲ ਮੈਂ ਤੁਹਾਨੂੰ ਕਸੂਰਵਾਰ ਠਹਿਰਾਉਣ ਲਈ ਨਹੀਂ ਆਖ ਰਿਹਾ। ਮੈਂ ਪਹਿਲਾਂ ਹੀ ਤੁਹਾਨੂੰ ਕਿਹਾ ਹੈ ਕਿ ਅਸੀਂ ਤੁਹਾਨੂੰ ਇੰਨਾ ਪਿਆਰ ਕਰਦੇ ਹਾਂ ਕਿ ਤੁਹਾਡੇ ਲਈ ਜਿਉਣ ਦੇ ਇੱਛੁਕ ਹਾਂ ਅਤੇ ਇੱਥੋਂ ਤੱਕ ਕਿ ਤੁਹਾਡੇ ਨਾਲ ਮਰਨ ਦੇ ਵੀ। 4 ਮੈਨੂੰ ਤੁਹਾਡੇ ਉੱਪਰ ਪੂਰਾ ਭਰੋਸਾ ਹੈ। ਮੈਨੂੰ ਤੁਹਾਡੇ ਉੱਪਰ ਬਹੁਤ ਮਾਣ ਹੈ। ਮੈਂ ਤੁਹਾਡੇ ਕੋਲੋਂ ਬਹੁਤ ਹੌਂਸਲਾ ਪ੍ਰਾਪਤ ਕੀਤਾ ਹੈ। ਅਤੇ ਮੈਂ ਆਪਣੇ ਸਾਰੇ ਦੁੱਖਾਂ ਵਿੱਚ ਬਹੁਤ ਖੁਸ਼ ਹਾਂ।
5 ਜਦੋਂ ਅਸੀਂ ਮਕਦੂਨਿਯਾ ਵਿੱਚ ਆਏ ਸੀ ਤਾਂ ਸਾਨੂੰ ਕੋਈ ਅਰਾਮ ਨਹੀਂ ਮਿਲਿਆ। ਸਾਨੂੰ ਸਾਰੇ ਪਾਸੇ ਔਕੜਾਂ ਦਿਖਾਈ ਦਿੰਦੀਆਂ ਸਨ। ਸਾਡੇ ਬਾਹਰ ਲੜਾਈਆਂ ਸਨ ਅਤੇ ਸਾਡੇ ਅੰਦਰ ਡਰ। 6 ਪਰ ਪਰਮੇਸ਼ੁਰ ਦੁੱਖੀਆਂ ਨੂੰ ਸੁੱਖ ਦਿੰਦਾ ਹੈ। ਅਤੇ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਤੇ ਸਾਨੂੰ ਦਿਲਾਸਾ ਦਿੱਤਾ। 7 ਉਸਦੀ ਆਮਦ ਨੇ ਸਾਨੂੰ ਦਿਲਾਸਾ ਦਿੱਤਾ ਅਤੇ ਨਾਲੇ ਜਿਹੜਾ ਦਿਲਾਸਾ ਤੁਸੀਂ ਉਸ ਨੂੰ ਦਿੱਤਾ, ਤੀਤੁਸ ਨੇ ਸਾਨੂੰ ਦੱਸਿਆ ਕਿ ਤੁਸੀਂ ਮੈਨੂੰ ਮਿਲਣਾ ਚਾਹੁੰਦੇ ਹੋ। ਉਸ ਨੇ ਦੱਸਿਆ ਕਿ ਤੁਸੀਂ ਆਪਣੇ ਗਲਤ ਕੀਤੇ ਲਈ ਮਾਫ਼ੀ ਚਾਹੁੰਦੇ ਸੀ। ਅਤੇ ਤੀਤੁਸ ਨੇ ਮੈਨੂੰ ਤੁਹਾਡੀ ਮੇਰੇ ਲਈ ਚਿੰਤਾ ਬਾਰੇ ਵੀ ਦੱਸਿਆ। ਇਹ ਸੁਣਕੇ ਮੈਨੂੰ ਬਹੁਤ ਖੁਸ਼ੀ ਹੋਈ।
8 ਹਾਲਾਂ ਕਿ ਮੈਂ ਤੁਹਾਨੂੰ ਆਪਣੀ ਚਿੱਠੀ ਰਾਹੀਂ ਉਦਾਸ ਕੀਤਾ ਹੈ, ਪਰ ਮੈਨੂੰ ਇਸ ਵਾਸਤੇ ਕੋਈ ਖੇਦ ਨਹੀਂ। ਮੈਨੂੰ ਪਤਾ ਹੈ ਕਿ ਤੁਸੀਂ ਮੇਰੀ ਚਿੱਠੀ ਰਾਹੀਂ ਉਦਾਸ ਹੋ ਗਏ ਅਤੇ ਇਸ ਲਈ ਦੁੱਖ ਮਹਿਸੂਸ ਕੀਤਾ। ਪਰ ਇਸ ਨੇ ਤੁਹਾਨੂੰ ਬਹੁਤ ਥੇੜੇ ਚਿਰ ਲਈ ਉਦਾਸ ਕੀਤਾ। 9 ਹੁਣ ਮੈਂ ਖੁਸ਼ ਹਾਂ। ਇਸ ਲਈ ਨਹੀਂ ਕਿ ਮੈਂ ਤੁਹਾਨੂੰ ਉਦਾਸੀ ਦੇਣ ਦਾ ਕਾਰਣ ਬਣਿਆ ਹਾਂ, ਪਰ ਕਿਉਂ ਜੋ ਇਸ ਰਾਹੀਂ ਤੁਹਾਡੇ ਦਿਲ ਬਦਲ ਗਏ ਹਨ। ਤੁਸੀਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਉਦਾਸੀ ਨੂੰ ਲਿਆ। ਇਸ ਲਈ ਅਸੀਂ ਤੁਹਾਨੂੰ ਕਿਸੇ ਤਰ੍ਹਾਂ ਵੀ ਦੁੱਖ ਨਹੀਂ ਪਹੁੰਚਾਇਆ। 10 ਉਦਾਸੀ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਵਿਅਕਤੀ ਨੂੰ ਆਪਣੇ ਹਿਰਦੇ ਅਤੇ ਜੀਵਨ ਨੂੰ ਤਬਦੀਲ ਕਰਾਉਂਦੀ ਹੈ। ਇਹ ਵਿਅਕਤੀ ਨੂੰ ਮੁਕਤੀ ਵੱਲ ਲੈ ਜਾਂਦੀ ਹੈ, ਅਤੇ ਇਸ ਗੱਲ ਦਾ ਸਾਨੂੰ ਕੋਈ ਦੁੱਖ ਨਹੀਂ ਹੋ ਸੱਕਦਾ। ਜਿਹੜੀ ਉਦਾਸੀ ਦੁਨੀਆਂ ਦਿੰਦੀ ਹੈ ਉਹ ਲੋਕਾਂ ਲਈ ਮੌਤ ਲਿਆਉਂਦੀ ਹੈ। 11 ਤੁਹਾਨੂੰ ਗਮ ਮਿਲਿਆ ਜਿਹੜਾ ਪਰਮੇਸ਼ੁਰ ਚਾਹੁੰਦਾ ਸੀ। ਹੁਣ ਦੇਖੋ ਇਸ ਗਮ ਨੇ ਤੁਹਾਨੂੰ ਕੀ ਦਿੱਤਾ ਹੈ। ਇਸ ਗਮ ਨੇ ਤੁਹਾਨੂੰ ਬਹੁਤ ਗੰਭੀਰ ਬਣਾਇਆ ਹੈ। ਇਸਨੇ ਤੁਹਾਨੂੰ ਇਸ ਯੋਗ ਬਣਾਇਆ ਕਿ ਤੁਸੀਂ ਆਪਣੇ ਨਿਰਦੋਸ਼ ਹੋਣ ਦਾ ਪ੍ਰਮਾਣ ਦੇ ਸੱਕੋਂ। ਇਸਨੇ ਤੁਹਾਡੇ ਅੰਦਰ ਗੁੱਸਾ ਅਤੇ ਡਰ ਪੈਦਾ ਕੀਤਾ। ਇਸਨੇ ਤੁਹਾਨੂੰ ਮੇਰੇ ਬਾਰੇ ਫ਼ਿਕਰਮੰਦ ਬਣਾਇਆ। ਇਸਨੇ ਤੁਹਾਡੇ ਅੰਦਰ ਨਿਆਂ ਦੇਣ ਦੀ ਇੱਛਾ ਨੂੰ ਪੈਦਾ ਕੀਤਾ ਹੈ। ਤੁਸੀਂ ਇਸ ਗੱਲ ਦਾ ਪ੍ਰਮਾਣ ਦੇ ਦਿੱਤਾ ਹੈ ਕਿ ਤੁਸੀਂ ਉਸ ਸਮੱਸਿਆ ਬਾਰੇ ਕਿਸੇ ਵੀ ਪੱਖੋਂ ਪਾਪੀ ਨਹੀਂ ਸੀ। ਮੈਂ ਇਹ ਪੱਤਰ ਗਲਤ ਕੰਮ ਲਈ ਨਹੀਂ ਲਿਖਿਆ ਅਤੇ ਨਾ ਹੀ ਉਸ ਲਈ ਜਿਸ ਨੂੰ ਸਦਮਾ ਲੱਗਿਆ। 12 ਪਰ ਮੈਂ ਉਹ ਪੱਤਰ ਤੁਹਾਨੂੰ ਇਸ ਲਈ ਲਿਖਿਆ ਸੀ ਕਿ ਤੁਸੀਂ ਪਰਮੇਸ਼ੁਰ ਦੇ ਸਨਮੁੱਖ ਇਹ ਦੇਖ ਸੱਕੋਂ ਕਿ ਤੁਹਾਨੂੰ ਸਾਡੀ ਕਿੰਨੀ ਪਰਵਾਹ ਹੈ। 13 ਇਹੀ ਕਾਰਣ ਹੈ ਕਿ ਸਾਨੂੰ ਸੁੱਖ ਮਿਲਿਆ।
ਸਾਨੂੰ ਇਹ ਗੱਲ ਦੀ ਹੋਰ ਵੀ ਖੁਸ਼ੀ ਹੋਈ ਕਿ ਤੀਤੁਸ ਇੰਨਾ ਖੁਸ਼ ਪਾਇਆ ਗਿਆ ਸੀ। ਤੁਸੀਂ ਸਾਰਿਆਂ ਨੇ ਉਸ ਨੂੰ ਬਹੁਤ ਸੁੱਖ ਦਿੱਤਾ। 14 ਮੈਂ ਤੀਤੁਸ ਨੂੰ ਤੁਹਾਡੇ ਬਾਰੇ ਅਭਿਮਾਨ ਜਤਾਇਆ ਸੀ। ਅਤੇ ਤੁਸੀਂ ਇਹ ਦਰਸ਼ਾ ਦਿੱਤਾ ਕਿ ਮੈਂ ਠੀਕ ਸੀ। ਅਸੀਂ ਸਾਰਿਆਂ ਨੇ ਜੋ ਕੁਝ ਵੀ ਤੁਹਾਨੂੰ ਆਖਿਆ ਉਹ ਸੱਚ ਸੀ। ਅਤੇ ਤੁਸੀਂ ਇਸ ਗੱਲ ਦਾ ਸਬੂਤ ਦੇ ਦਿੱਤਾ ਹੈ। ਕਿ ਜਿਨ੍ਹਾਂ ਗੱਲਾਂ ਬਾਰੇ ਅਸੀਂ ਤੀਤੁਸ ਨੂੰ ਅਭਿਮਾਨ ਜਤਾਇਆ ਸੀ ਉਹ ਠੀਕ ਸਨ। 15 ਜਦੋਂ ਵੀ ਉਹ ਯਾਦ ਕਰਦਾ ਹੈ ਕਿ ਤੁਸੀਂ ਸਾਰੇ ਉਸ ਨੂੰ ਮੰਨਣ ਲਈ ਤਿਆਰ ਸੀ ਤੁਹਾਡੇ ਵੱਲ ਉਸਦਾ ਪਿਆਰ ਵੱਧ ਜਾਂਦਾ ਹੈ। ਤੁਸੀਂ ਉਸ ਨੂੰ ਆਦਰ ਅਤੇ ਭੈਅ ਨਾਲ ਜੀ ਆਇਆਂ ਆਖਿਆ ਸੀ 16 ਮੈਂ ਬਹੁਤ ਖੁਸ਼ ਹਾਂ ਕਿ ਮੈਂ ਤੁਹਾਡੇ ਤੇ ਪੂਰਾ ਭਰੋਸਾ ਕਰ ਸੱਕਦਾ ਹਾਂ।
2010 by World Bible Translation Center