Revised Common Lectionary (Complementary)
23 ਹਰ ਸਵੇਰੇ ਉਹ ਇਸ ਨੂੰ ਨਵੇਂ ਤਰੀਕਿਆਂ ਨਾਲ ਦਰਸਾਉਂਦਾ ਹੈ!
ਯਹੋਵਾਹ ਜੀ, ਤੁਸੀਂ ਕਿੰਨੇ ਸੱਚੇ ਅਤੇ ਵਫ਼ਾਦਾਰ ਹੋ।
24 ਮੈਂ ਆਪਣੇ-ਆਪ ਨੂੰ ਆਖਦਾ ਹਾਂ, “ਯਹੋਵਾਹ ਮੇਰਾ ਪਰਮੇਸ਼ੁਰ ਹੈ
ਅਤੇ ਮੈਂ ਉਸ ਵਿੱਚ ਭਰੋਸਾ ਕਰਦਾ ਹਾਂ।”
25 ਯਹੋਵਾਹ ਉਨ੍ਹਾਂ ਲਈ ਨੇਕ ਹੈ ਜੋ ਉਸਦਾ ਇੰਤਜ਼ਾਰ ਕਰਦੇ ਨੇ।
ਯਹੋਵਾਹ ਉਨ੍ਹਾਂ ਲੋਕਾਂ ਲਈ ਨੇਕ ਹੈ, ਜਿਹੜੇ ਉਸਦੀ ਉਡੀਕ ਕਰਦੇ ਹਨ।
26 ਕਿਸੇ ਬੰਦੇ ਲਈ ਯਹੋਵਾਹ ਨੂੰ ਉਸ ਨੂੰ ਬਚਾਉਣ ਦਾ,
ਖਾਮੋਸ਼ੀ ਨਾਲ ਇੰਤਜ਼ਾਰ ਕਰਨਾ ਚਾਹੀਦਾ ਹੈ।
27 ਕਿਸੇ ਬੰਦੇ ਲਈ ਯਹੋਵਾਹ ਦਾ ਜੂਲਾ ਪਹਿਨਣਾ ਚੰਗਾ ਹੈ।
ਕਿਸੇ ਬੰਦੇ ਲਈ ਜਵਾਨੀ ਵੇਲੇ ਤੋਂ ਹੀ ਉਸ ਜੂਲੇ ਨੂੰ ਪਹਿਨਣਾ ਚੰਗਾ ਹੈ।
28 ਉਸ ਬੰਦੇ ਨੂੰ ਇੱਕਲਾ ਅਤੇ ਖਾਮੋਸ਼ ਬੈਠਣਾ ਚਾਹੀਦਾ ਹੈ
ਜਦੋਂ ਯਹੋਵਾਹ ਆਪਣਾ ਜੂਲਾ ਉਸ ਉੱਤੇ ਪਾਵੇ।
29 ਉਸ ਬੰਦੇ ਨੂੰ ਆਪਣਾ ਚਿਹਰ ਧਰਤ ਵੱਲ ਰੱਖਦੇ ਹੋਏ ਯਹੋਵਾਹ ਅੱਗੇ ਝੁਕਣਾ ਚਾਹੀਦਾ ਹੈ।
ਸ਼ਾਇਦ ਫ਼ੇਰ ਵੀ ਕੋਈ ਉਮੀਦ ਹੋਵੇ।
30 ਉਸ ਨੂੰ ਆਪਣੀ ਦੂਸਰੀ ਗੱਲ੍ਹ ਵੀ, ਬੱਪੜ ਮਾਰਨ ਵਾਲੇ ਵੱਲ ਭੁਆ ਦੇਣੀ ਚਾਹੀਦੀ ਹੈ।
ਉਸ ਬੰਦੇ ਨੂੰ ਆਪਣੇ-ਆਪ ਨੂੰ ਲੋਕਾਂ ਦੁਆਰਾ ਬੇਇੱਜ਼ਤ ਹੋ ਲੈਣ ਦੇਣਾ ਚਾਹੀਦਾ ਹੈ।
31 ਉਸ ਬੰਦੇ ਨੂੰ ਚੇਤੇ ਰੱਖਣਾ ਚਾਹੀਦਾ ਹੈ
ਕਿ ਯਹੋਵਾਹ ਸਦਾ ਲਈ ਲੋਕਾਂ ਨੂੰ ਨਹੀਂ ਤਿਆਗਦਾ।
32 ਯਹੋਵਾਹ ਸਜ਼ਾ ਦਿੰਦਾ ਹੈ,ਜਦੋਂ ਉਸ ਦੇ ਕੋਲ ਰਹਿਮ ਵੀ ਹੁੰਦਾ ਹੈ।
ਉਸ ਕੋਲ ਆਪਣੇ ਮਹਾਨ ਪਿਆਰ ਅਤੇ ਉਦਾਰਤਾ ਕਾਰਣ ਕਿਰਪਾ ਹੈ।
33 ਯਹੋਵਾਹ ਲੋਕਾਂ ਨੂੰ ਸਜ਼ਾ ਨਹੀਂ ਦੇਣੀ ਚਾਹੁੰਦਾ।
ਉਹ ਲੋਕਾਂ ਨੂੰ ਨਾ-ਖੁਸ਼ ਨਹੀਂ ਕਰਨਾ ਚਾਹੁੰਦਾ।
ਦਾਊਦ ਦੇ ਗੀਤਾਂ ਵਿੱਚੋਂ ਇੱਕ ਇਹ ਗੀਤ ਮੰਦਰ ਦੇ ਸਮਰਪਣ ਲਈ ਸੀ।
30 ਯਹੋਵਾਹ, ਤੁਸਾਂ ਮੈਨੂੰ ਮੇਰੇ ਸੰਕਟਾਂ ਵਿੱਚੋਂ ਉਭਾਰਿਆ।
ਤੁਸਾਂ ਮੇਰੇ ਦੁਸ਼ਮਣਾਂ ਨੂੰ ਮੈਨੂੰ ਹਰਾਉਣ, ਅਤੇ ਮੇਰੇ ਉੱਤੇ ਹੱਸਣ ਨਹੀਂ ਦਿੱਤਾ।
ਇਸ ਲਈ ਮੈਂ ਤੁਹਾਡੇ ਲਈ ਆਦਰ ਦਰਸਾਵਾਂਗਾ।
2 ਮੇਰੇ ਯਹੋਵਾਹ ਪਰਮੇਸ਼ੁਰ, ਮੈਂ ਤੁਹਾਨੂੰ ਪ੍ਰਾਰਥਨਾ ਕੀਤੀ।
ਤੇ ਤੁਸਾਂ ਮੈਨੂੰ ਨਿਰੋਗ ਕੀਤਾ।
3 ਤੁਸਾਂ ਮੈਨੂੰ ਕਬਰ ਵਿੱਚੋਂ ਉੱਠਾ ਲਿਆ ਸੀ।
ਤੁਸਾਂ ਮੈਨੂੰ ਜੀਣ ਦਿੱਤਾ।
ਮੈਨੂੰ ਮੁਰਦਿਆਂ ਦੇ ਨਾਲ ਲੇਟਣਾ ਨਹੀਂ ਪਿਆ ਜਿਹੜੇ ਮ੍ਰਿਤੂ ਲੋਕ ਵਿੱਚ ਪਏ ਹਨ।
4 ਹੇ ਪਰਮੇਸ਼ੁਰ ਦੇ ਚੇਲਿਉ, ਯਹੋਵਾਹ ਨੂੰ ਉਸਤਤਾਂ ਗਾਵੋ।
ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
5 ਪਰਮੇਸ਼ੁਰ ਗੁੱਸੇ ਸੀ, ਇਸ ਲਈ ਫ਼ੈਸਲਾ “ਮੌਤ” ਸੀ।
ਪਰ ਉਸ ਨੇ ਆਪਣਾ ਪਿਆਰ ਦਰਸਾਇਆ, ਅਤੇ ਉਸ ਨੇ ਮੈਨੂੰ “ਜੀਵਨ ਦੀ ਅਸੀਸ” ਦਿੱਤੀ।
ਰਾਤ ਵੇਲੇ ਮੈਂ ਰੋਂਦਾ ਹੋਇਆ ਲੇਟਿਆ ਸਾਂ।
ਅਗਲੀ ਸਵੇਰ, ਮੈਂ ਪ੍ਰਸੰਨ ਸਾਂ ਤੇ ਗਾ ਰਿਹਾ ਸਾਂ।
6 ਜਦੋਂ ਮੈਂ ਸੁਰੱਖਿਅਤ ਤੇ ਨਿਸ਼ਚਿੰਤ ਸਾਂ,
ਮੈਂ ਸੋਚਿਆ ਮੈਨੂੰ ਕੋਈ ਵੀ ਸੱਟ ਨਹੀਂ ਮਾਰ ਸੱਕਦਾ।
7 ਹਾਂ, ਯਹੋਵਾਹ, ਜਦੋਂ ਤੁਸੀਂ ਮੇਰੇ ਉੱਤੇ ਮਿਹਰਬਾਨ ਸੀ।
ਮੈਂ ਮਹਿਸੂਸ ਕੀਤਾ ਜਿਵੇਂ ਕੁਝ ਵੀ ਨਹੀਂ ਜੋ ਮੈਨੂੰ ਹਰਾ ਸੱਕਦਾ ਸੀ।
ਪਰ ਜਦੋਂ ਤੁਸੀਂ ਮੈਥੋਂ ਮੁੱਖ ਮੋੜਿਆ ਸੀ
ਮੈਂ ਸਹਿਮ ਗਿਆ ਅਤੇ ਡਰ ਨਾਲ ਕੰਬ ਗਿਆ।
8 ਇਸ ਲਈ, ਹੇ ਪਰਮੇਸ਼ੁਰ ਮੈਂ ਧਰਤੀ ਉੱਤੇ ਤੇਰੇ ਅੱਗੇ ਪ੍ਰਾਰਥਨਾ ਕੀਤੀ।
ਮੈਂ ਆਖਿਆ ਕਿ ਤੂੰ ਮੇਰੇ ਉੱਪਰ ਦਯਾ ਕਰੇਂ।
9 ਮੈਂ ਆਖਿਆ, “ਹੇ ਪਰਮੇਸ਼ੁਰ ਇਸ ਵਿੱਚ ਕੀ ਚੰਗਾ ਹੈ ਜੇ ਮੈਂ ਮਰ ਜਾਵਾਂ
ਤੇ ਮੈਂ ਕਬਰ ਵਿੱਚ ਨਿਘਰ ਜਾਵਾਂ?
ਸਿਰਫ਼ ਮੁਰਦਾ ਲੋਕ ਖਾਕ ਵਿੱਚ ਲੇਟਦੇ ਹਨ?
ਉਹ ਤੇਰੀ ਉਸਤਤਿ ਨਹੀਂ ਕਰਦੇ।
ਉਹ ਲੋਕਾਂ ਤਾਈਂ ਨਹੀਂ ਦੱਸਦੇ ਅਸੀਂ ਤੇਰੇ ਉੱਤੇ ਕਿੰਨਾ ਨਿਰਭਰ ਹੋ ਸੱਕਦੇ ਹਾਂ।
10 ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ ਅਤੇ ਮੇਰੇ ਉੱਤੇ ਮਿਹਰਬਾਨ ਹੋਵੋ।
ਹੇ ਯਹੋਵਾਹ, ਮੇਰੀ ਮਦਦ ਕਰੋ।”
11 ਮੈਂ ਪ੍ਰਾਰਥਨਾ ਕੀਤੀ ਅਤੇ ਤੁਸਾਂ ਮੇਰੀ ਮਦਦ ਕੀਤੀ।
ਤੁਸੀਂ ਮੇਰੇ ਰੋਣ ਨੂੰ ਨੱਚਣ ਵਿੱਚ ਬਦਲਿਆ।
ਤੁਸੀਂ ਮੇਰੀ ਉਦਾਸੀ ਦੀ ਪੋਸ਼ਾਕ ਲਾਹ ਲਈ।
ਅਤੇ ਤੁਸੀਂ ਮੈਨੂੰ ਖੁਸ਼ੀ ਨਾਲ ਢੱਕਿਆ।
12 ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਸਦਾ ਤੇਰੀ ਉਸਤਤਿ ਕਰਾਂਗਾ ਇਸ ਲਈ ਕਦੇ ਵੀ ਖਾਮੋਸ਼ੀ ਨਹੀਂ ਛਾਏਗੀ
ਅਤੇ ਇੱਥੋਂ ਕੋਈ ਨਾ ਕੋਈ ਸਦਾ ਤੁਹਾਡੇ ਆਦਰ ਦੇ ਗੀਤ ਗਾ ਰਿਹਾ ਹੋਵੇਗਾ।
7 ਤੁਸੀਂ ਹਰ ਚੀਜ਼ ਵਿੱਚ ਅਮੀਰ ਹੋ, ਵਿਸ਼ਵਾਸ ਵਿੱਚ, ਬੋਲਚਾਲ ਵਿੱਚ, ਗਿਆਨ ਵਿੱਚ, ਸਹਾਇਤਾ ਕਰਨ ਦੀ ਉਤਸੁਕਤਾ ਵਿੱਚ, ਅਤੇ ਉਸ ਪਿਆਰ ਵਿੱਚ ਜਿਹੜਾ ਤੁਸੀਂ ਸਾਡੇ ਕੋਲੋਂ ਸਿੱਖਿਆ। ਅਤੇ ਇਸ ਲਈ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਦਾਨ ਦੀ ਇਸ ਦਾਤ ਵਿੱਚ ਵੀ ਅਮੀਰ ਹੋਵੋਂ।
8 ਮੈਂ ਤੁਹਾਨੂੰ ਦਾਨ ਦੇਣ ਦਾ ਹੁਕਮ ਨਹੀਂ ਦੇ ਰਿਹਾ। ਪਰ ਮੈਂ ਇਹ ਦੇਖਣਾ ਚਾਹੁੰਦਾ ਹਾਂ ਕਿ ਤੁਹਾਡਾ ਪ੍ਰੇਮ ਸੱਚਾ ਹੈ ਕਿ ਨਹੀਂ। ਅਜਿਹਾ ਮੈਂ ਤੁਹਾਨੂੰ ਇਹ ਦਰਸ਼ਾਉਣ ਲਈ ਕਰਦਾ ਹਾਂ ਕਿ ਹੋਰ ਲੋਕ ਵੀ ਸੱਚ ਮੁੱਚ ਸਹਾਇਤਾ ਕਰਨਾ ਚਾਹੁੰਦੇ ਹਨ। 9 ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਬਾਰੇ ਤਾਂ ਪਤਾ ਹੀ ਹੈ। ਤੁਸੀਂ ਜਾਣਦੇ ਹੋ ਕਿ ਮਸੀਹ ਅਮੀਰ ਸੀ, ਪਰ ਤੁਹਾਡੇ ਲਈ ਉਹ ਗਰੀਬ ਬਣ ਗਿਆ। ਮਸੀਹ ਨੇ ਅਜਿਹਾ ਇਸ ਵਾਸਤੇ ਕੀਤਾ ਤਾਂ ਜੋ ਤੁਸੀਂ ਉਸ ਦੇ ਗਰੀਬ ਬਣ ਜਾਣ ਤੇ ਅਮੀਰ ਬਣ ਸੱਕਦੇ ਹੋ।
10 ਮੈਂ ਸੋਚਦਾ ਹਾਂ ਕਿ ਤੁਹਾਨੂੰ ਇਹ ਕਰਨਾ ਚਾਹੀਦਾ ਹੈ। ਅਤੇ ਕਿਉਂ ਜੋ ਮੈਨੂੰ ਵਿਸ਼ਵਾਸ ਹੈ ਕਿ ਇਹ ਤੁਹਾਡੇ ਲਈ ਚੰਗਾ ਹੈ, ਮੈਂ ਇਹ ਦੱਸਦਾ ਹਾਂ; ਪਿੱਛਲੇ ਸਾਲ, ਤੁਸੀਂ ਪਹਿਲੇ ਲੋਕੀ ਸੀ ਜੋ ਦੇਣ ਲਈ ਅਗਾਂਹ ਆਏ। ਅਤੇ ਤੁਸੀਂ ਦੇਣ ਵਾਲੇ ਪਹਿਲੇ ਲੋਕੀ ਸੀ। 11 ਇਸ ਲਈ ਹੁਣ ਇਹ ਕੰਮ ਜਿਹੜਾ ਤੁਸੀਂ ਸ਼ੁਰੂ ਕੀਤਾ ਹੈ, ਪੂਰਾ ਕਰ ਲਵੋ। ਫ਼ੇਰ ਤੁਹਾਡੀ “ਕਰਨੀ” ਤੁਹਾਡੀ “ਕਰਨੀ ਦੀ ਇੱਛਾ” ਦੇ ਬਰਾਬਰ ਹੋਵੇਗੀ। ਜੋ ਕੁਝ ਤੁਹਾਡੇ ਕੋਲ ਹੈ ਉਸ ਵਿੱਚੋਂ ਦੇਵੋ। 12 ਜੇ ਤੁਸੀਂ ਦੇਣਾ ਚਾਹੁੰਦੇ ਹੋ ਤੁਹਾਡਾ ਦਾਨ ਸਵੀਕਾਰ ਹੋ ਜਾਵੇਗਾ। ਤੁਹਾਡਾ ਦਾਨ ਇਸ ਪੱਖੋਂ ਸਵੀਕਾਰ ਹੋਵੇਗਾ ਕਿ ਤੁਹਾਡੇ ਕੋਲ ਕੀ ਹੈ ਨਾ ਕਿ ਉਸ ਪੱਖੋਂ ਕਿ ਤੁਹਾਡੇ ਕੋਲ ਕੀ ਨਹੀਂ ਹੈ। 13 ਅਸੀਂ ਤੁਹਾਨੂੰ ਮੁਸੀਬਤਾਂ ਵਿੱਚ ਨਹੀਂ ਵੇਖਣਾ ਚਾਹੁੰਦੇ ਜਦੋਂ ਦੂਸਰੇ ਆਪਣੀਆਂ ਮੁਸੀਬਤਾਂ ਤੋਂ ਮੁਕਤ ਹਨ। ਅਸੀਂ ਹਰ ਚੀਜ਼ ਦੀ ਬਰਾਬਰੀ ਚਾਹੁੰਦੇ ਹੰ। 14 ਇਸ ਵਕਤ ਤੁਹਾਡੇ ਕੋਲ ਬਹੁਤ ਕੁਝ ਹੈ। ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਹੋਰਨਾਂ ਲੋਕਾਂ ਦੀਆਂ ਲੋੜਾਂ ਨੂੰ ਪੂਰੀਆਂ ਕਰਨ ਵਿੱਚ ਸਹਾਇਤਾ ਕਰ ਸੱਕਦੀਆਂ ਹਨ। ਫ਼ੇਰ ਮਗਰੋਂ ਜਦੋਂ ਉਨ੍ਹਾਂ ਦੇ ਕੋਲ ਬਹੁਤ ਕੁਝ ਹੋਵੇਗਾ ਤਾਂ ਉਹ ਤੁਹਾਡੀਆਂ ਲੋੜਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰ ਸੱਕਦੇ ਹਨ। ਫ਼ੇਰ ਸਾਰੇ ਬਰਾਬਰ ਹੋ ਜਾਣਗੇ। 15 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੈ,
“ਜਿਸ ਵਿਅਕਤੀ ਨੇ ਬਹੁਤਾ ਜੋੜਿਆ, ਉਸ ਕੋਲ ਕੁਝ ਵੀ ਵਾਧੂ ਨਹੀਂ ਸੀ
ਅਤੇ ਜਿਸ ਵਿਅਕਤੀ ਨੇ ਥੋੜਾ ਜੋੜਿਆ ਉਸ ਕੋਲ ਬਹੁਤ ਥੋੜਾ ਨਹੀਂ ਸੀ।” (A)
ਯਿਸੂ ਦਾ ਮੋਈ ਕੁੜੀ ਨੂੰ ਪ੍ਰਾਣ ਦੇਣੇ ਅਤੇ ਬਿਮਾਰ ਔਰਤ ਨੂੰ ਰਾਜ਼ੀ ਕਰਨਾ(A)
21 ਜਿਵੇਂ ਹੀ ਯਿਸੂ ਫ਼ੇਰ ਤੋਂ ਬੇੜੀ ਦੁਆਰਾ ਝੀਲ ਦੇ ਦੂਜੇ ਪਾਸੇ ਗਿਆ, ਝੀਲ ਦੇ ਨੇੜੇ ਉਸ ਕੋਲ ਇੱਕ ਵੱਡੀ ਭੀੜ ਇਕੱਠੀ ਹੋ ਗਈ। 22 ਉੱਥੇ ਪ੍ਰਾਰਥਨਾ ਸਥਾਨ ਦਾ ਇੱਕ ਆਗੂ ਉਸ ਕੋਲ ਆਇਆ ਜਿਸਦਾ ਨਾਉਂ ਜੈਰੁਸ ਸੀ। ਜਦੋਂ ਉਸ ਨੇ ਯਿਸੂ ਨੂੰ ਲੱਭ ਲਿਆ, ਤਾਂ ਉਹ ਉਸ ਦੇ ਪੈਰੀਂ ਪੈ ਗਿਆ। 23 ਅਤੇ ਉਹ ਉਸ ਦੇ ਪੈਰੀਂ ਪੈਕੇ ਬਾਰ-ਬਾਰ ਮਿੰਨਤ ਕਰਨ ਲੱਗਾ, “ਮੇਰੀ ਛੋਟੀ ਜਿਹੀ ਧੀ ਮਰਨ ਕਿਨਾਰੇ ਹੈ। ਕਿਰਪਾ ਕਰਕੇ ਆਪਣੇ ਹੱਥ ਉਸ ਉੱਪਰ ਰੱਖ ਦਿਉ। ਉਹ ਚੰਗੀ ਹੋ ਜਾਵੇਗੀ ਤੇ ਜਿਉਂ ਪਵੇਗੀ।”
24 ਤਾਂ ਉਹ ਜੈਰੁਸ ਦੇ ਨਾਲ ਗਿਆ। ਬਹੁਤ ਸਾਰੇ ਲੋਕ ਉਸਦਾ ਪਿੱਛਾ ਕਰ ਰਹੇ ਸਨ ਅਤੇ ਉਹ ਉਸ ਨੂੰ ਦਬਾਈ ਜਾ ਰਹੇ ਸਨ।
25 ਉੱਥੇ ਇੱਕ ਔਰਤ ਸੀ, ਜਿਸ ਨੂੰ ਪਿੱਛਲੇ ਬਾਰ੍ਹਾਂ ਵਰ੍ਹਿਆਂ ਤੋਂ ਖੂਨ ਆ ਰਿਹਾ ਸੀ। 26 ਉਹ ਔਰਤ ਬੜੀ ਤਕਲੀਫ਼ ਵਿੱਚ ਸੀ ਅਤੇ ਬਹੁਤ ਸਾਰੇ ਵੈਦਾਂ ਨੇ ਉਸ ਨੂੰ ਠੀਕ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਉਸ ਕੋਲ ਜਿੰਨੀ ਵੀ ਦੌਲਤ ਸੀ ਉਸ ਨੇ ਆਪਣੇ ਇਲਾਜ ਤੇ ਖਰਚ ਦਿੱਤੀ ਸੀ, ਪਰ ਉਹ ਚੰਗੀ ਨਾ ਹੋਈ। ਅਤੇ ਉਸਦੀ ਹਾਲਤ ਹੋਰ ਵੀ ਖਰਾਬ ਹੋ ਗਈ।
27 ਜਦੋਂ ਉਸ ਔਰਤ ਨੇ ਯਿਸੂ ਬਾਰੇ ਸੁਣਿਆ ਅਤੇ ਉਹ ਭੀੜ ਵਿੱਚਕਾਰ ਉਸ ਦੇ ਪਿੱਛੇ ਆ ਗਈ ਅਤੇ ਉਸ ਦੇ ਕੱਪੜੇ ਨੂੰ ਛੂਹਿਆ। 28 ਉਸ ਔਰਤ ਨੇ ਸੋਚਿਆ, “ਜੇਕਰ ਮੈਂ ਸਿਰਫ਼ ਯਿਸੂ ਦੇ ਕੱਪੜੇ ਨੂੰ ਵੀ ਛੂਹ ਲਵਾਂ, ਮੈਂ ਚੰਗੀ ਹੋ ਜਾਵਾਂਗੀ।” 29 ਜਦੋਂ ਉਸ ਔਰਤ ਨੇ ਯਿਸੂ ਦਾ ਕੱਪੜਾ ਛੂਹਿਆ, ਉਸਦਾ ਲਹੂ ਵਗਣਾ ਰੁਕ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਇਹ ਮਹਿਸੂਸ ਕੀਤਾ ਕਿ ਉਹ ਆਪਣੀਆਂ ਤਕਲੀਫ਼ਾਂ ਤੋਂ ਚੰਗੀ ਹੋ ਗਈ ਸੀ। 30 ਜਦੋਂ ਯਿਸੂ ਨੇ ਮਹਿਸੂਸ ਕੀਤਾ ਕਿ ਕੋਈ ਸ਼ਕਤੀ ਉਸ ਵਿੱਚੋਂ ਬਾਹਰ ਆਈ ਹੈ, ਉਸ ਨੇ ਆਸੇ-ਪਾਸੇ ਵੇਖਿਆ ਅਤੇ ਪੁੱਛਿਆ, “ਕਿਸਨੇ ਮੇਰਾ ਕੱਪੜਾ ਛੋਹਿਆ ਹੈ?”
31 ਉਸ ਦੇ ਚੇਲਿਆਂ ਨੇ ਉਸ ਨੂੰ ਆਖਿਆ, “ਤੂੰ ਜਾਣਦਾ ਹੈਂ ਕਿ ਲੋਕ ਤੈਨੂੰ ਦਬਾਈ ਜਾ ਰਹੇ ਹਨ। ਅਤੇ ਹਾਲੇ ਵੀ ਤੂੰ ਪੁੱਛ ਰਿਹਾ ਹੈ, ਕਿਸਨੇ ਮੈਨੂੰ ਛੁਹਿਆ ਹੈ?”
32 ਪਰ ਯਿਸੂ ਉਸ ਵਿਅਕਤੀ ਨੂੰ ਲੱਭਣ ਲਈ ਆਸੇ-ਪਾਸੇ ਵੇਖ ਰਿਹਾ ਸੀ ਕਿ ਉਹ ਕੌਣ ਹੈ। 33 ਉਹ ਔਰਤ ਜਾਣ ਗਈ ਸੀ ਕਿ ਉਹ ਹੁਣ ਠੀਕ ਹੋ ਗਈ ਹੈ ਉਹ ਯਿਸੂ ਕੋਲ ਆਈ ਅਤੇ ਡਰ ਨਾਲ ਕੰਬਦੀ ਹੋਈ ਯਿਸੂ ਦੇ ਚਰਨਾਂ ਤੇ ਡਿੱਗ ਪਈ। ਉਸ ਨੇ ਯਿਸੂ ਨੂੰ ਸਾਰੀ ਵਾਰਤਾ ਸੁਣਾਈ। 34 ਤਾਂ ਉਸ ਨੇ ਉਸ ਔਰਤ ਨੂੰ ਆਖਿਆ, “ਹੇ ਪਿਆਰੀ ਇਸਤਰੀ! ਤੂੰ ਆਪਣੇ ਵਿਸ਼ਵਾਸ ਕਾਰਣ ਚੰਗੀ ਹੋਈ ਹੈਂ। ਖੁਸ਼ ਰਹਿ! ਹੁਣ ਤੂੰ ਕੋਈ ਹੋਰ ਤਕਲੀਫ਼ ਨਹੀਂ ਝੱਲੇਂਗੀ।”
35 ਜਦੋਂ ਯਿਸੂ ਅਜੇ ਬੋਲ ਰਿਹਾ ਸੀ, ਕੁਝ ਲੋਕ ਪ੍ਰਾਰਥਨਾ-ਸਥਾਨ ਦੇ ਆਗੂ ਜੈਰੁਸ ਦੇ ਘਰੋਂ ਆਏ ਅਤੇ ਉਸ ਨੂੰ ਆਖਿਆ, “ਤੇਰੀ ਧੀ ਮਰ ਗਈ ਹੈ। ਤੂੰ ਗੁਰੂ ਨੂੰ ਹੋਰ ਖੇਚਲ ਕਿਉਂ ਦੇ ਰਿਹਾ ਹੈਂ?”
36 ਪਰ ਯਿਸੂ ਨੇ ਉਸ ਗੱਲ ਦੀ ਬਿਲਕੁਲ ਕੋਈ ਪਰਵਾਹ ਨਾ ਕੀਤੀ ਕਿ ਉਹ ਕੀ ਆਖ ਰਹੇ ਸਨ ਅਤੇ ਪ੍ਰਾਰਥਨਾ ਸਥਾਨ ਦੇ ਆਗੂ ਨੂੰ ਆਖਿਆ, “ਡਰ ਨਹੀਂ! ਸਿਰਫ਼ ਭਰੋਸਾ ਰੱਖ।”
37 ਯਿਸੂ ਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਲਿਆ ਅਤੇ ਪ੍ਰਾਰਥਨਾ ਸਥਾਨ ਦੇ ਆਗੂ ਜੈਰੁਸ ਦੇ ਘਰ ਚੱਲਾ ਗਿਆ। 38 ਜਦੋਂ ਉਹ ਉੱਥੇ ਪਹੁੰਚੇ, ਯਿਸੂ ਨੇ ਉੱਥੇ ਬਹੁਤ ਸਾਰੇ ਲੋਕਾਂ ਨੂੰ ਰੋਂਦਿਆਂ ਅਤੇ ਪਿਟਦਿਆਂ ਵੇਖਿਆ। ਉੱਥੇ ਬੜੀ ਭਾਜੜ ਪਈ ਹੋਈ ਸੀ। 39 ਯਿਸੂ ਉਸ ਘਰ ਦੇ ਅੰਦਰ ਵੜਿਆ ਅਤੇ ਲੋਕਾਂ ਨੂੰ ਕਿਹਾ, “ਤੁਸੀਂ ਲੋਕ ਕਿਉਂ ਰੋ ਰਹੇ ਹੋ ਅਤੇ ਅਸ਼ਾਂਤੀ ਕਿਉਂ ਫ਼ੈਲਾ ਰਹੇ ਹੋ? ਬੱਚੀ ਮਰੀ ਨਹੀਂ ਉਹ ਸਿਰਫ਼ ਸੌਂ ਰਹੀ ਹੈ।” 40 ਪਰ ਲੋਕਾਂ ਨੇ ਯਿਸੂ ਦਾ ਮਜਾਕ ਉਡਾਇਆ।
ਉਸ ਨੇ ਸਭ ਨੂੰ ਘਰੋਂ ਚੱਲੇ ਜਾਣ ਵਾਸਤੇ ਕਿਹਾ। ਉਹ ਉਸ ਕਮਰੇ ਵਿੱਚ ਗਿਆ ਜਿੱਥੇ ਬੱਚੀ ਸੀ। ਉਸ ਨੇ ਆਪਣੇ ਨਾਲ ਉਸ ਕਮਰੇ ਵਿੱਚ ਬੱਚੀ ਦੇ ਪਿਤਾ-ਮਾਤਾ ਅਤੇ ਆਪਣੇ ਤਿੰਨ ਚੇਲਿਆਂ ਨੂੰ ਲਿਆ। 41 ਤਦ ਯਿਸੂ ਨੇ ਉਸ ਕੁੜੀ ਦਾ ਹੱਥ ਫ਼ੜਿਆ ਅਤੇ ਉਸ ਨੂੰ ਕਿਹਾ, “ਤਲੀਥਾ ਕੂਮੀ!” (ਜਿਸਦਾ ਅਰਥ ਹੈ “ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!”) 42 ਕੁੜੀ ਝੱਟ ਉੱਠ ਖੜ੍ਹੀ ਹੋਈ ਅਤੇ ਤੁਰਨ-ਫ਼ਿਰਨ ਲੱਗੀ। ਉਹ ਕੁੜੀ ਬਾਰ੍ਹਾਂ ਵਰ੍ਹਿਆਂ ਦੀ ਸੀ। ਉਸ ਦੇ ਮਾਂ-ਪਿਉ ਅਤੇ ਚੇਲੇ ਬੜੇ ਹੈਰਾਨ ਹੋ ਗਏ। 43 ਅਤੇ ਯਿਸੂ ਨੇ ਉਨ੍ਹਾਂ ਨੂੰ ਸਖਤ ਚਿਤਾਵਨੀ ਦਿੱਤੀ ਕਿ ਉਹ ਲੋਕਾਂ ਨੂੰ ਇਸ ਬਾਰੇ ਨਾ ਦੱਸਣ। ਉਸ ਨੇ ਉਨ੍ਹਾਂ ਨੂੰ ਉਸ ਕੁੜੀ ਨੂੰ ਕੁਝ ਖਾਣ ਨੂੰ ਦੇਣ ਲਈ ਕਿਹਾ।
2010 by World Bible Translation Center