Revised Common Lectionary (Complementary)
8 ਯਹੋਵਾਹ ਪਰਮੇਸ਼ੁਰ ਨੇ ਜੋ ਕੁਝ ਆਖਿਆ ਮੈਂ ਸੁਣਿਆ।
ਉਸ ਨੇ ਆਖਿਆ ਸੀ ਕਿ ਉਸ ਦੇ ਲੋਕਾਂ ਅਤੇ ਵਫ਼ਾਦਾਰ ਪੈਰੋਕਾਰਾਂ ਲਈ ਅਮਨ ਹੋਵੇਗਾ।
ਇਸ ਲਈ ਉਨ੍ਹਾਂ ਨੂੰ ਮੂਰੱਖਾਂ ਵਾਲੇ ਜੀਵਨ ਢੰਗ ਵੱਲ ਨਹੀਂ ਪਰਤ ਜਾਣਾ ਚਾਹੀਦਾ।
9 ਪਰਮੇਸ਼ੁਰ ਛੇਤੀ ਆਪਣੇ ਪੈਰੋਕਾਰਾਂ ਨੂੰ ਬਚਾਏਗਾ।
ਅਸੀਂ ਛੇਤੀ ਹੀ ਇੱਜ਼ਤ ਨਾਲ ਆਪਣੀ ਜ਼ਮੀਨ ਉੱਤੇ ਰਹਾਂਗੇ।
10 ਪਰਮੇਸ਼ੁਰ ਦਾ ਸੱਚਾ ਪਿਆਰ ਉਸ ਦੇ ਚੇਲਿਆਂ ਨੂੰ ਮਿਲੇਗਾ।
ਚੰਗਿਆਈ ਅਤੇ ਅਮਨ ਚੁੰਮਣ ਨਾਲ ਉਹ ਉਨ੍ਹਾਂ ਦਾ ਸਵਾਗਤ ਕਰਨਗੇ।
11 ਧਰਤੀ ਦੇ ਲੋਕ ਪਰਮੇਸ਼ੁਰ ਦੇ ਵਫ਼ਾਦਾਰ ਹੋਣਗੇ
ਅਤੇ ਸਵਰਗ ਵਿੱਚ ਪਰਮੇਸ਼ੁਰ ਵੀ ਉਨ੍ਹਾਂ ਨਾਲ ਚੰਗਾ ਵਿਹਾਰ ਕਰੇਗਾ।
12 ਯਹੋਵਾਹ ਸਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਦੇਵੇਗਾ।
ਧਰਤੀ ਬਹੁਤ ਸਾਰੀਆਂ ਚੰਗੀਆਂ ਫ਼ਸਲਾਂ ਉਗਾਏਗੀ।
13 ਚੰਗਿਆਈ ਪਰਮੇਸ਼ੁਰ ਦੇ ਅੱਗੇ ਜਾਵੇਗੀ
ਅਤੇ ਉਸਦਾ ਰਾਹ ਤਿਆਰ ਕਰੇਗੀ।
ਇਸਰਾਏਲ ਨੂੰ ਚੇਤਾਵਨੀ
3 ਹੇ ਇਸਰਾਏਲੀਓ, ਇਹ ਸੰਦੇਸ਼ ਸੁਣੋ! ਯਹੋਵਾਹ ਨੇ ਤੁਹਾਡੇ ਬਾਰੇ ਇਹ ਗੱਲਾਂ ਆਖੀਆਂ ਹਨ। ਇਹ ਸੰਦੇਸ਼ ਉਸ ਪੂਰੇ ਪਰਿਵਾਰ ਦੇ ਖਿਲਾਫ਼ ਹੈ ਜਿਸ ਨੂੰ ਮੈਂ ਮਿਸਰ ਤੋਂ ਲਿਆਇਆ। 2 “ਇਸ ਧਰਤੀ ਤੇ ਬਹੁਤ ਸਾਰੇ ਘਰਾਣੇ ਹਨ ਪਰ ਉਨ੍ਹਾਂ ਸਾਰਿਆਂ ਵਿੱਚੋਂ ਸਿਰਫ਼ ਤੁਹਾਨੂੰ ਮੈਂ ਤਰਜੀਹ ਦਿੱਤੀ। ਅਤੇ ਤੁਸੀਂ ਹੀ ਮੇਰੇ ਖਿਲਾਫ਼ ਹੋ ਗਏ। ਇਸ ਲਈ ਮੈਂ ਤੁਹਾਡੇ ਸਾਰੇ ਕੀਤੇ ਪਾਪਾਂ ਲਈ ਤੁਹਾਨੂੰ ਸਜ਼ਾ ਦੇਵਾਂਗਾ।”
ਇਸਰਾਏਲ ਦੀ ਸਜ਼ਾ ਦਾ ਕਾਰਣ
3 ਦੋ ਮਨੁੱਖ ਸਹਿਮਤੀ ਬਗ਼ੈਰ
ਇਕੱਠੇ ਨਾ ਤੁਰਨਗੇ।
4 ਜੰਗਲ ਵਿੱਚ ਸ਼ੇਰ ਸ਼ਿਕਾਰ ਲੱਭਣ ਉਪਰੰਤ ਹੀ ਗੱਜੇਗਾ।
ਜੇਕਰ ਕੋਈ ਬੱਬਰ-ਸ਼ੇਰ ਆਪਣੀ ਖੁੰਦਰ ਵਿੱਚੋਂ ਗੱਜੇਗਾ
ਤਾਂ ਇਸਦਾ ਮਤਲਬ ਉਸ ਦੇ ਹੱਥ ਕੋਈ ਸ਼ਿਕਾਰ ਲੱਗਾ ਹੈ।
5 ਇੱਕ ਪੰਛੀ ਤਾਂ ਹੀ ਫ਼ਸੇਗਾ
ਜੇ ਉਸ ਨੂੰ ਫ਼ਸਾਉਣ ਲਈ ਇੱਕ ਜਾਲ ਹੈ।
ਉਸ ਦਾ ਜਾਲ ਤਾਂ ਹੀ ਛੜੱਪਾ ਮਾਰੇਗਾ
ਜੇ ਓੱਥੇ ਫ਼ੜਨ ਲਈ ਕੋਈ ਪੰਛੀ ਹੋਵੇਗਾ।
6 ਜੇਕਰ ਤੁਰ੍ਹੀ ਸ਼ਹਿਰ ਵਿੱਚ ਚੇਤਾਵਨੀ ਦੇਵੇ
ਜ਼ਰੂਰ ਹੀ ਲੋਕ ਡਰ ਨਾਲ ਕੰਬ ਉੱਠਣਗੇ।
ਜੇਕਰ ਸਹਿਰ ਵਿੱਚ ਕੋਈ ਦੁਰਘਟਨਾ ਘਟ ਜਾਵੇ
ਤਾਂ ਅਵੱਸ਼ ਇਹ ਯਹੋਵਾਹ ਹੀ ਕਰਦਾ ਹੈ।
7 ਪ੍ਰਭੂ ਮੇਰਾ ਯਹੋਵਾਹ ਭਾਵੇਂ ਕੋਈ ਫ਼ੈਸਲਾ ਲੈ ਲਵੇ ਪਰ ਕੁਝ ਵੀ ਕਰਨ ਤੋਂ ਪਹਿਲਾਂ ਉਹ ਆਪਣੀ ਯੋਜਨਾ ਆਪਣੇ ਸੇਵਕਾਂ, ਨਬੀਆਂ ਨੂੰ ਜ਼ਰੂਰ ਪ੍ਰਗਟਾਵੇਗਾ। 8 ਜੇਕਰ ਸ਼ੇਰ ਗਰਜਦਾ ਹੈ ਤਾਂ ਲੋਕ ਡਰ ਜਾਂਦੇ ਹਨ, ਜੇਕਰ ਯਹੋਵਾਹ ਬੋਲਦਾ ਹੈ, ਤਾਂ ਨਬੀ ਅਗੰਮੀ ਵਾਕ ਆਖਦੇ ਹਨ।
9 ਜਾਓ ਅਤੇ ਜਾਕੇ ਮਿਸਰ ਅਤੇ ਅਸ਼ਦੋਦ ਦੇ ਕਿਲਿਆਂ ਵਿੱਚ ਇਸ ਸੰਦੇਸ਼ ਦਾ ਐਲਾਨ ਕਰੋ: “ਸਾਮਰਿਯਾ ਦੇ ਪਹਾੜਾਂ ਉੱਪਰ ਇਕੱਠੇ ਹੋ ਜਾਵੋ। ਉੱਥੇ ਤੁਸੀਂ ਵੱਡੀ ਤਬਾਹੀ ਅਤੇ ਅਤਿਆਚਾਰ ਵੇਖੋਁਗੇ। 10 ਕਿਉਂ ਕਿ ਲੋਕਾਂ ਨੂੰ ਸਹੀ ਜੀਵਨ ਜਿਉਣ ਦੀ ਜਾਂਚ ਨਹੀਂ ਹੈ। ਉਹ ਲੋਕ ਆਪਣੇ ਮਹਿਲ ਵਿੱਚ ਹੋਰਾਂ ਲੋਕਾਂ ਲਈ ਬੜੇ ਜ਼ਾਲਿਮ ਹਨ। ਇਹੀ ਹੈ ਜੋ ਯਹੋਵਾਹ ਨੇ ਆਖਿਆ।”
11 ਇਸ ਲਈ ਯਹੋਵਾਹ ਆਖਦਾ, “ਵੈਰੀ ਇਸ ਦੇਸ ਨੂੰ ਘੇਰ ਲਵੇਗਾ ਅਤੇ ਤੁਹਾਡੀ ਸ਼ਕਤੀ ਤੁਹਾਡੇ ਤੋਂ ਖੋਹ ਲਵੇਗਾ। ਉਹ ਤੁਹਾਡੇ ਮਹਿਲਾਂ ਵਿੱਚ ਲੁਕੇ ਹੋਏ ਖਜ਼ਾਨੇ ਖੋਹ ਲਵੇਗਾ।”
12 ਯਹੋਵਾਹ ਆਖਦਾ ਹੈ,
“ਬੱਬਰ-ਸ਼ੇਰ ਲੇਲੇ ਤੇ ਹਮਲਾ ਕਰੇ
ਅਤੇ ਆਜੜੀ ਲੇਲੇ ਨੂੰ ਬਚਾਉਣ ਦਾ ਯਤਨ ਕਰਦਾ ਹੈ,
ਪਰ ਉਹ ਲੇਲੇ ਦਾ ਕੁਝ ਹਿੱਸਾ ਹੀ
ਬਚਾਅ ਪਾਉਂਦਾ ਹੈ।
ਜਿਵੇਂ ਉਹ ਦੋ ਲੱਤਾਂ ਜਾਂ ਕੰਨ ਆਦਿ ਉਸ ਦੇ ਮੂੰਹੋਂ ਛੁਡਾਅ ਲੈਂਦਾ ਹੈ
ਉਸੇ ਤਰ੍ਹਾਂ ਬਹੁਤ ਸਾਰੇ ਇਸਰਾਏਲ ਦੇ ਲੋਕ ਤਾਂ ਬਰਬਾਦ ਹੋ ਜਾਣਗੇ।
ਇਸਰਾਏਲੀ ਛੁਡਾਏ ਤਾਂ ਜਾਣਗੇ ਪਰ ਸਾਮਰਿਯਾ ਵਿੱਚ ਵੱਸਦੇ ਲੋਕ ਮੰਜੀਆਂ ਦੀਆਂ ਨੁਕਰਾਂ ਉੱਤੇ
ਅਤੇ ਗਦਿਆਂ ਦੇ ਇੱਕ ਟੁਕੜੇ ਦੇ ਤੁਲ ਉਨ੍ਹਾਂ ਦਾ ਬਚਾਅ ਹੋਵੇਗਾ।”
ਪੌਲੁਸ ਮਸੀਹੀਆਂ ਨੂੰ ਕੁਝ ਚੀਜ਼ਾਂ ਕਰਨ ਲਈ ਆਖਦਾ
2 ਅੱਡੋਲ ਪ੍ਰਾਰਥਨਾ ਕਰੋ ਅਤੇ ਜਦੋਂ ਤੁਸੀਂ ਪ੍ਰਾਰਥਨਾ ਕਰੋ, ਹਮੇਸ਼ਾ ਚੌਕਸ ਰਹੋ ਅਤੇ ਪਰਮੇਸ਼ੁਰ ਦਾ ਸ਼ੁਕਰ ਕਰੋ। 3 ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਅਸੀਂ ਮਸੀਹ ਬਾਰੇ ਉਸ ਗੁਪਤ ਸੱਚ ਦਾ ਪ੍ਰਚਾਰ ਲੋਕਾਂ ਨੂੰ ਕਰਨ ਯੋਗ ਹੋਈਏ ਜੋ ਪਰਮੇਸ਼ੁਰ ਨੇ ਸਾਡੇ ਤੇ ਪਰਗਟ ਕੀਤਾ ਹੈ। ਮੈਂ ਇਸ ਲਈ ਕੈਦ ਵਿੱਚ ਹਾਂ ਕਿਉਂਕਿ ਮੈਂ ਇਸ ਸੱਚ ਦਾ ਪ੍ਰਚਾਰ ਕਰਦਾ ਹਾਂ। 4 ਪ੍ਰਾਰਥਨਾ ਕਰੋ ਕਿ ਮੈਂ ਇਸ ਬਾਰੇ ਸਪੱਸ਼ਟ ਤੌਰ ਤੇ ਬੋਲ ਸੱਕਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।
5 ਗੈਰ ਯਹੂਦੀਆਂ ਨਾਲ ਸਿਆਣਪ ਨਾਲ ਵਰਤਾਓ ਕਰੋ। ਆਪਣੇ ਸਮੇਂ ਨੂੰ ਵੱਧ ਤੋਂ ਵੱਧ ਚੰਗੀ ਤਰ੍ਹਾਂ ਵਰਤੋ। 6 ਜਦੋਂ ਤੁਸੀਂ ਗੱਲ ਬਾਤ ਕਰੋ, ਤੁਹਾਨੂੰ ਹਰ ਸਮੇਂ ਮਿਹਰਬਾਨ ਅਤੇ ਸਿਆਣਾ ਹੋਣਾ ਚਾਹੀਦਾ ਹੈ। ਫ਼ੇਰ ਤੁਸੀਂ ਹਰ ਵਿਅਕਤੀ ਨੂੰ ਉਸੇ ਤਰ੍ਹਾਂ ਜਵਾਬ ਦੇ ਸੱਕੋਂਗੇ ਜਿਸ ਤਰ੍ਹਾਂ ਤੁਹਾਨੂੰ ਦੇਣਾ ਚਾਹੀਦਾ ਹੈ।
ਪੌਲੁਸ ਦੇ ਸੰਗੀ ਲੋਕਾਂ ਬਾਰੇ ਖਬਰ
7 ਮਸੀਹ ਵਿੱਚ ਇੱਕ ਪਿਆਰਾ ਭਰਾ, ਤੁਖਿਕੁਸ। ਉਹ ਮੇਰੇ ਨਾਲ ਪ੍ਰਭੂ ਲਈ ਕੰਮ ਕਰਦਿਆਂ ਭਰੋਸੇਯੋਗ ਸੇਵਕ ਹੈ। ਉਹ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੇਵੇਗਾ। ਜਿਹੜੀਆਂ ਮੇਰੇ ਨਾਲ ਵਾਪਰ ਰਹੀਆਂ ਹਨ। 8 ਇਹੀ ਕਾਰਣ ਹੈ ਕਿ ਮੈਂ ਉਸ ਨੂੰ ਤੁਹਾਡੇ ਵੱਲ ਭੇਜ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀਆਂ ਗੱਲਾਂ ਤੋਂ ਜਾਣੂ ਹੋਵੋ। ਅਤੇ ਮੈਂ ਉਸ ਨੂੰ ਇਸ ਲਈ ਭੇਜ ਰਿਹਾ ਹਾਂ ਕਿ ਤੁਸੀਂ ਹੌਂਸਲਾ ਰੱਖੋ। 9 ਮੈਂ ਉਸ ਦੇ ਨਾਲ ਉਨੇਸਿਮੁਸ ਨੂੰ ਵੀ ਭੇਜ ਰਿਹਾ ਹਾਂ। ਉਹ ਸਾਡੇ ਲਈ ਇੱਕ ਵਫ਼ਾਦਾਰ ਅਤੇ ਪਿਆਰਾ ਭਰਾ ਹੈ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ। ਤੁਖਿਕੁਸ ਅਤੇ ਉਨੇਸਿਮੁਸ ਤੁਹਾਨੂੰ ਉਹ ਸਾਰਾ ਕੁਝ ਦੱਸ ਦੇਣਗੇ ਜੋ ਇੱਥੇ ਵਾਪਰਿਆ ਸੀ।
10 ਅਰਿਸਤਰੱਖੁਸ ਵੱਲੋਂ ਸ਼ੁਭਕਾਮਨਾਵਾਂ। ਉਹ ਮੇਰੇ ਨਾਲ ਕੈਦ ਵਿੱਚ ਹੈ। ਮਰਕੁਸ, ਬਰਨਾਬਾਸ ਦੇ ਚਚੇਰਾ ਭਰਾ, ਵੱਲੋਂ ਵੀ ਸ਼ੁਭਕਾਮਨਾਵਾਂ। ਮੈਂ ਪਹਿਲਾਂ ਹੀ ਤੁਹਾਨੂੰ ਉਸ ਬਾਰੇ ਹਿਦਾਇਤਾਂ ਦੇ ਚੁੱਕਿਆ ਹਾਂ ਜਦੋਂ ਉਹ ਆਵੇਗਾ, ਉਸਦਾ ਸੁਆਗਤ ਕਰਿਓ। 11 ਯਿਸੂ ਜਿਸ ਨੂੰ ਯੂਸਤੁਸ ਵੀ ਆਖਿਆ ਜਾਂਦਾ ਹੈ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਸਿਰਫ਼ ਇਹੀ ਉਹ ਯਹੂਦੀ ਨਿਹਚਾਵਾਨ ਹਨ ਜਿਹੜੇ ਮੇਰੇ ਨਾਲ ਪਰਮੇਸ਼ੁਰ ਦੇ ਰਾਜ ਲਈ ਕਾਰਜ ਕਰ ਰਹੇ ਹਨ। ਉਹ ਮੇਰੇ ਲਈ ਸੱਕੂਨ ਦਾ ਇੱਕ ਸਾਧਨ ਹਨ।
12 ਇਪਫ਼੍ਰਾਸ ਵੱਲੋਂ ਵੀ ਤੁਹਾਨੂੰ ਸ਼ੁਭਕਾਮਨਾਵਾਂ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ ਅਤੇ ਮਸੀਹ ਯਿਸੂ ਦੇ ਸੇਵਕਾਂ ਵਿੱਚੋਂ ਇੱਕ ਹੈ। ਉਹ ਹਮੇਸ਼ਾ ਗੰਭੀਰਤਾਪੂਰਵਕ ਪਰਮੇਸ਼ੁਰ ਨੂੰ ਤੁਹਾਡੇ ਸਾਰਿਆਂ ਲਈ ਪ੍ਰਾਰਥਨਾ ਕਰਦਾ ਹੈ ਤਾਂ ਜੋ ਤੁਸੀਂ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਧੋ ਅਤੇ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰੋ ਜੋ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਹਾਡੇ ਕੋਲ ਹੋਣ। 13 ਮੈਂ ਜਾਣਦਾ ਹਾਂ ਕਿ ਉਸ ਨੇ ਤੁਹਾਡੇ ਲਈ ਅਤੇ ਲਾਉਦਿਕਿਯਾ ਅਤੇ ਹੀਏਰਪੁਲਿਸ ਦੇ ਲੋਕਾਂ ਲਈ ਸਖਤ ਮਿਹਨਤ ਕੀਤੀ ਹੈ। 14 ਦੇਮਾਸ ਅਤੇ ਸਾਡਾ ਪਿਆਰਾ ਮਿੱਤਰ ਵੈਦ ਲੂਕਾ, ਸ਼ੁਭਕਾਮਨਾਵਾਂ ਭੇਜਦਾ ਹੈ।
15 ਲਾਉਦਿਕਿਯਾ ਵਿੱਚ ਭਰਾਵਾਂ ਅਤੇ ਭੈਣਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਅਤੇ ਨੁਮਫ਼ਾਸ ਅਤੇ ਉਸ ਕਲੀਸਿਯਾ ਨੂੰ ਜਿਹੜੀ ਉਸ ਦੇ ਘਰ ਨਾਲ ਜੁੜਦੀ ਹੈ, ਸ਼ੁਭਕਾਮਨਾਵਾਂ ਆਖੋ। 16 ਜਦੋਂ ਇਹ ਪੱਤਰ ਤੁਹਾਨੂੰ ਸੁਣਾਇਆ ਜਾਏ ਇਸ ਗੱਲ ਨੂੰ ਵੀ ਯਕੀਨੀ ਬਣਾਓ ਕਿ ਇਹ ਲਾਉਦਿਕਿਯਾ ਦੀ ਕਲੀਸਿਯਾ ਨੂੰ ਸੁਣਾਇਆ ਜਾਵੇ। ਅਤੇ ਤੁਸੀਂ ਵੀ ਉਹ ਪੱਤਰ ਪੜ੍ਹਿਆ ਜੋ ਮੈਂ ਲਾਉਦਿਕਿਯਾ ਦੀ ਕਲੀਸਿਯਾ ਨੂੰ ਲਿਖਿਆ। 17 ਅਰੱਖਿਪੁੱਸ ਨੂੰ ਆਖ਼ੋ, “ਉਹ ਕੰਮ ਪੂਰਾ ਕਰੇ ਜਿਹੜਾ ਪ੍ਰਭੂ ਨੇ ਤੈਨੂੰ ਦਿੱਤਾ ਹੈ।”
18 ਮੈਂ ਪੌਲੁਸ ਸ਼ੁਭਕਾਮਨਾਵਾਂ ਆਖਦਾ ਹਾਂ ਅਤੇ ਇਸ ਨੂੰ ਆਪਣੇ ਹੱਥੀ ਲਿਖ ਰਿਹਾ ਹਾਂ। ਯਾਦ ਰੱਖੋ ਕਿ ਮੈਂ ਕੈਦ ਵਿੱਚ ਹਾਂ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਅੰਗ਼ ਸੰਗ ਹੋਵੇ।
2010 by World Bible Translation Center