Revised Common Lectionary (Complementary)
8 ਯਹੋਵਾਹ ਪਰਮੇਸ਼ੁਰ ਨੇ ਜੋ ਕੁਝ ਆਖਿਆ ਮੈਂ ਸੁਣਿਆ।
ਉਸ ਨੇ ਆਖਿਆ ਸੀ ਕਿ ਉਸ ਦੇ ਲੋਕਾਂ ਅਤੇ ਵਫ਼ਾਦਾਰ ਪੈਰੋਕਾਰਾਂ ਲਈ ਅਮਨ ਹੋਵੇਗਾ।
ਇਸ ਲਈ ਉਨ੍ਹਾਂ ਨੂੰ ਮੂਰੱਖਾਂ ਵਾਲੇ ਜੀਵਨ ਢੰਗ ਵੱਲ ਨਹੀਂ ਪਰਤ ਜਾਣਾ ਚਾਹੀਦਾ।
9 ਪਰਮੇਸ਼ੁਰ ਛੇਤੀ ਆਪਣੇ ਪੈਰੋਕਾਰਾਂ ਨੂੰ ਬਚਾਏਗਾ।
ਅਸੀਂ ਛੇਤੀ ਹੀ ਇੱਜ਼ਤ ਨਾਲ ਆਪਣੀ ਜ਼ਮੀਨ ਉੱਤੇ ਰਹਾਂਗੇ।
10 ਪਰਮੇਸ਼ੁਰ ਦਾ ਸੱਚਾ ਪਿਆਰ ਉਸ ਦੇ ਚੇਲਿਆਂ ਨੂੰ ਮਿਲੇਗਾ।
ਚੰਗਿਆਈ ਅਤੇ ਅਮਨ ਚੁੰਮਣ ਨਾਲ ਉਹ ਉਨ੍ਹਾਂ ਦਾ ਸਵਾਗਤ ਕਰਨਗੇ।
11 ਧਰਤੀ ਦੇ ਲੋਕ ਪਰਮੇਸ਼ੁਰ ਦੇ ਵਫ਼ਾਦਾਰ ਹੋਣਗੇ
ਅਤੇ ਸਵਰਗ ਵਿੱਚ ਪਰਮੇਸ਼ੁਰ ਵੀ ਉਨ੍ਹਾਂ ਨਾਲ ਚੰਗਾ ਵਿਹਾਰ ਕਰੇਗਾ।
12 ਯਹੋਵਾਹ ਸਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਦੇਵੇਗਾ।
ਧਰਤੀ ਬਹੁਤ ਸਾਰੀਆਂ ਚੰਗੀਆਂ ਫ਼ਸਲਾਂ ਉਗਾਏਗੀ।
13 ਚੰਗਿਆਈ ਪਰਮੇਸ਼ੁਰ ਦੇ ਅੱਗੇ ਜਾਵੇਗੀ
ਅਤੇ ਉਸਦਾ ਰਾਹ ਤਿਆਰ ਕਰੇਗੀ।
6 “ਮੈਂ ਤੁਹਾਨੂੰ ਭੋਜਨ ਤੋਂ ਵਾਂਝਿਆਂ ਕਰ ਦਿੱਤਾ। ਮੈਂ ਤੁਹਾਡੇ ਸ਼ਹਿਰਾਂ ਵਿੱਚ ਰੋਟੀ ਦੀ ਬੁੜ ਲਿਆਂਦੀ, ਪਰ ਤੁਸੀਂ ਫ਼ਿਰ ਵੀ ਮੇਰੇ ਵੱਲ ਨਾ ਪਰਤੇ।” ਯਹੋਵਾਹ ਨੇ ਅਜਿਹਾ ਆਖਿਆ।
7 “ਮੈਂ ਤੁਹਾਡੇ ਤੋਂ ਮੀਂਹ ਵੀ ਰੋਕ ਰੱਖਿਆ-ਅਤੇ ਇਹ ਵਾਢੀ ਤੋਂ ਤਿੰਨ ਮਹੀਨੇ ਪਹਿਲਾਂ ਦਾ ਸਮਾਂ ਸੀ, ਜਿਸ ਕਾਰਣ ਕੋਈ ਫ਼ਸਲ ਨਾ ਪੈਦਾ ਹੋਈ। ਫ਼ਿਰ ਮੈਂ ਇੱਕ ਸ਼ਹਿਰ ਉੱਤੇ ਜਦੋਂ ਮੀਂਹ ਵਰ੍ਹਾਇਆ ਤਾਂ ਦੂਜੇ ਸ਼ਹਿਰ ਵਿੱਚ ਨਾ ਵਰ੍ਹਨ ਦਿੱਤਾ। ਜੇਕਰ ਦੇਸ ਦੇ ਇੱਕ ਹਿੱਸੇ ਵਿੱਚ ਮੀਂਹ ਵਰ੍ਹਿਆ ਤਾਂ ਦੂਜੇ ਹਿੱਸੇ ਵਿੱਚ ਸੋਕਾ ਰਿਹਾ। 8 ਇਸ ਲਈ ਲੋਕ ਦੋ ਜਾਂ ਤਿੰਨ ਸ਼ਹਿਰਾਂ ਵਿੱਚੋਂ ਡਗਮਗਾਉਂਦੇ ਹੋਏ ਦੂਜੇ ਸ਼ਹਿਰ ਵਿੱਚ ਪਾਣੀ ਲਈ ਗਏ, ਪਰ ਉੱਥੇ ਵੀ ਹਰ ਇੱਕ ਦੀ ਲੋੜ ਪੂਰੀ ਕਰਨ ਲਈ ਕਾਫੀ ਪਾਣੀ ਨਹੀਂ ਸੀ, ਫ਼ਿਰ ਵੀ ਤੁਸੀਂ ਮੈਨੂੰ ਮਦਦ ਲਈ ਨਾ ਪੁਕਾਰਿਆ।” ਯਹੋਵਾਹ ਨੇ ਇਹ ਵਾਕ ਆਖੇ।
9 “ਮੈਂ ਤੁਹਾਡੀਆਂ ਫ਼ਸਲਾਂ ਅਤੇ ਬਿਮਾਰੀ ਨਾਲ ਮਾਰ ਦਿੱਤੀਆਂ। ਮੈਂ ਤੁਹਾਡੇ ਬਾਗ ਅਤੇ ਅੰਗੂਰਾਂ ਤੇ ਖੇਤ ਤਬਾਹ ਕੀਤੇ। ਤੁਹਾਡੇ ਅੰਜੀਰ ਅਤੇ ਜੈਤੂਨ ਦੇ ਰੁੱਖ ਟਿੱਡੀਆਂ ਦੁਆਰਾ ਖਾ ਲੇ ਗਏ ਸਨ। ਪਰ ਤਾਂ ਵੀ ਤੁਸੀਂ ਮੇਰੇ ਕੋਲ ਮਦਦ ਲਈ ਨਹੀਂ ਆਏ।” ਯਹੋਵਾਹ ਨੇ ਇਹ ਸ਼ਬਦ ਆਖੇ।
10 “ਫ਼ਿਰ ਮੈਂ ਤੁਹਾਡੇ ਉੱਪਰ ਮਿਸਰ ਵਾਂਗ ਬਿਮਾਰੀ ਭੇਜੀ। ਮੈਂ ਤੁਹਾਡੇ ਨੌਜੁਆਨਾਂ ਨੂੰ ਤਲਵਾਰਾਂ ਨਾਲ ਵੱਢਿਆ। ਮੈਂ ਤੁਹਾਡੇ ਘੋੜੇ ਲੈ ਲੇ ਅਤੇ ਤੁਹਾਡੇ ਡੇਹਰੇ ਲਾਸ਼ਾਂ ਦੀ ਬਦਬੂ ਨਾਲ ਸੜਿਹਾਂਦ ਛੱਡਦੇ ਰਹੇ। ਪਰ ਫ਼ਿਰ ਵੀ ਤੁਸੀਂ ਮਦਦ ਲੈਣ ਲਈ ਮੇਰੇ ਵੱਲ ਨਾ ਪਰਤੇ।” ਯਹੋਵਾਹ ਨੇ ਇਹ ਵਾਕ ਆਖੇ।
11 “ਮੈਂ ਤੁਹਾਨੂੰ ਵੀ ਉਵੇਂ ਹੀ ਬਰਬਾਦ ਕੀਤਾ ਜਿਵੇਂ ਮੈਂ ਸਦੂਮ ਅਤੇ ਗੋਮੋਰਾਹ ਨੂੰ ਤਬਾਹ ਕੀਤਾ ਸੀ। ਇਹ ਦੋ ਸ਼ਹਿਰ ਪੂਰੀ ਤਰ੍ਹਾਂ ਤਬਾਹ ਕੀਤੇ ਗਏ ਸਨ। ਤੁਸੀਂ ਬਲਦੀ ਅੱਗ ’ਚੋਂ ਕੱਢੀ ਸੜੀ ਹੋਈ ਲੱਕੜ ਵਾਂਗ ਸੀ, ਪਰ ਤਦ ਵੀ ਤੁਸੀਂ ਮੇਰੇ ਕੋਲ ਮਦਦ ਲਈ ਨਾ ਪਰਤੇ।” ਯਹੋਵਾਹ ਨੇ ਇਹ ਸ਼ਬਦ ਆਖੇ।
12 “ਸੋ ਹੇ ਇਸਰਾਏਲ! ਮੈਂ ਤੇਰੇ ਨਾਲ ਇਉਂ ਇਹ ਕੁਝ ਵਰਤਾਵਾਂਗਾ। ਹੇ ਇਸਰਾਏਲ ਆਪਣੇ ਪਰਮੇਸ਼ੁਰ ਨੂੰ ਮਿਲਣ ਲਈ ਤਿਆਰ ਹੋ।”
13 ਮੈਂ ਕੌਣ ਹਾਂ? ਮੈਂ ਹੀ ਪਹਾੜਾਂ ਦਾ ਸਿਰਜਣਹਾਰਾ ਹਾਂ,
ਅਤੇ ਮੈਂ ਹੀ ਤੁਹਾਡੇ ਜੀਵਨ ਦਾ ਸਿਰਜਣਹਾਰਾ ਹਾਂ।
ਮੈਂ ਇੱਕਲੇ ਨੇ ਹੀ ਲੋਕਾਂ ਨੂੰ ਬੋਲਣਾ ਸਿੱਖਾਇਆ ਅਤੇ ਮੈਂ ਹਨੇਰੇ ਨੂੰ ਦਿਨ ਵਿੱਚ ਬਦਲਿਆ।
ਮੈਂ ਹੀ ਹਾਂ, ਜੋ ਧਰਤੀ ਦੇ ਪਰਬਤਾਂ ਉੱਪਰ ਚਲਦਾ ਹੈ।
ਕੌਣ ਹਾਂ ਮੈਂ? ਮੇਰਾ ਨਾਉਂ ਯਾਹਵੇਹ, ਸੈਨਾ ਦਾ ਪਰਮੇਸਰ।
ਯੂਹੰਨਾ ਦਾ ਜਨਮ
57 ਜਦੋਂ ਇਲੀਸਬਤ ਦੇ ਜਣਨ ਦਾ ਵੇਲਾ ਆ ਗਿਆ ਤਾਂ ਉਸ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ। 58 ਜਦੋਂ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਸੁਣਿਆ ਕਿ ਪ੍ਰਭੂ ਨੇ ਉਸ ਉੱਪਰ ਆਪਣੀ ਮਹਾਨ ਦਯਾ ਵਿਖਾਈ ਹੈ ਤਾਂ ਉਹ ਉਸ ਦੇ ਨਾਲ ਜਸ਼ਨ ਮਨਾਉਣ ਲਈ ਆਏ।
59 ਜਦੋਂ ਬਾਲਕ ਅੱਠਾਂ ਦਿਨਾਂ ਦਾ ਹੋ ਗਿਆ ਤਾਂ ਉਹ ਲੋਕ ਬੱਚੇ ਦੀ ਸੁੰਨਤ ਕਰਨ ਲਈ ਆਏ ਅਤੇ ਉਸਦਾ ਨਾਉਂ ਜ਼ਕਰਯਾਹ ਰੱਖਣ ਲੱਗੇ, ਕਿਉਂਕਿ ਇਹੀ ਉਸ ਦੇ ਪਿਤਾ ਦਾ ਨਾਉਂ ਸੀ। 60 ਪਰ ਉਸਦੀ ਮਾਤਾ ਨੇ ਆਖਿਆ, “ਨਹੀਂ! ਉਹ ਯੂਹੰਨਾ ਸਦਵਾਏਗਾ।”
61 ਫ਼ਿਰ ਉਨ੍ਹਾਂ ਨੇ ਉਸ ਨੂੰ ਕਿਹਾ, “ਤੇਰੇ ਸਾਕਾਂ ਵਿੱਚੋਂ ਕੋਈ ਵੀ ਅਜਿਹਾ ਨਹੀਂ ਹੈ ਜੋ ਇਸ ਨਾਉਂ ਨਾਲ ਸਦਵਾਉਂਦਾ ਹੋਵੇ।” 62 ਤਦ ਉਨ੍ਹਾਂ ਨੇ ਉਸ ਦੇ ਪਿਤਾ ਵੱਲ ਇਸ਼ਾਰਾ ਕੀਤਾ “ਉਹ ਉਸਦਾ ਕੀ ਨਾਉਂ ਰੱਖਣਾ ਚਾਹੁੰਦਾ ਹੈ?”
63 ਤਾਂ ਉਸ ਨੇ ਲਿਖਣ ਵਾਸਤੇ ਕੁਝ ਮੰਗਵਾਕੇ ਉਸ ਉੱਪਰ ਲਿਖਿਆ ਕਿ, “ਇਸਦਾ ਨਾਮ ਯੂਹੰਨਾ ਹੈ।” ਸਾਰੇ ਲੋਕ ਵੇਖਕੇ ਹੈਰਾਨ ਰਹਿ ਗਏ। 64 ਫ਼ੇਰ ਤੁਰੰਤ ਹੀ ਉਸਦਾ ਮੂੰਹ ਖੁਲ੍ਹ ਗਿਆ ਅਤੇ ਬੋਲਣ ਲਗ ਪਿਆ ਅਤੇ ਉਸ ਨੇ ਪਰਮੇਸ਼ੁਰ ਦੀ ਉਸਤਤਿ ਕਰਨੀ ਸ਼ੁਰੂ ਕਰ ਦਿੱਤੀ। 65 ਤਾਂ ਸਾਰੇ ਆਂਢੀ-ਗੁਆਂਢੀ ਇਹ ਵੇਖਕੇ ਘਬਰਾ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਖੇਤ੍ਰ ਵਿੱਚ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਚਰਚਾ ਕਰਨ ਲੱਗ ਪਏ। 66 ਸਾਰੇ ਲੋਕ ਜਿਨ੍ਹਾਂ ਨੇ ਵੀ ਅਜਿਹੀਆਂ ਗੱਲਾਂ ਸੁਣੀਆਂ ਉਹ ਹੈਰਾਨ ਹੋਏ ਅਤੇ ਪੁੱਛਿਆ, “ਇਹ ਬੱਚਾ ਕੀ ਬਣੇਂਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਬੱਚੇ ਦੇ ਨਾਲ ਸੀ।
ਜ਼ਕਰਯਾਹ ਨੇ ਪਰਮੇਸ਼ੁਰ ਦੀ ਉਸਤਤਿ ਕੀਤੀ
67 ਤਦ ਯੂਹੰਨਾ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਿਆ ਅਤੇ ਉਹ ਲੋਕਾਂ ਨੂੰ ਦੱਸਣ ਲਗਾ ਕਿ ਭਵਿੱਖ ਵਿੱਚ ਕੀ ਵਾਪਰੇਗਾ:
68 “ਉਸਤਤਿ ਹੋਵੇ ਇਸਰਾਏਲ ਦੇ ਪ੍ਰਭੂ ਦੀ,
ਕਿਉਂ ਜੋ ਉਹ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ
ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ।
69 ਉਸ ਨੇ ਸਾਨੂੰ ਆਪਣੇ ਸੇਵਕ ਦਾਊਦ ਦੇ
ਪਰਿਵਾਰ ਵਿੱਚੋਂ ਸ਼ਕਤੀਸ਼ਾਲੀ ਮੁਕਤੀਦਾਤਾ ਬਖਸ਼ਿਆ ਹੈ।
70 ਉਸ ਨੇ ਅਜਿਹਾ ਉਸ ਵਾਦੇ ਲਈ ਕੀਤਾ ਜਿਹੜਾ
ਉਸ ਨੇ ਬਹੁਤ ਪਹਿਲਾਂ ਆਪਣੇ ਨਬੀਆਂ ਰਾਹੀਂ ਕੀਤਾ ਸੀ।
71 ਉਸ ਨੇ ਸਾਨੂੰ ਸਾਡੇ ਵੈਰੀਆਂ ਤੋਂ
ਅਤੇ ਉਨ੍ਹਾਂ ਸਭਨਾਂ ਲੋਕਾਂ ਦੇ ਹੱਥਾਂ ਤੋਂ ਬਚਾਉਣ ਦਾ ਵਾਦਾ ਕੀਤਾ ਜੋ ਸਾਨੂੰ ਨਫ਼ਰਤ ਕਰਦੇ ਹਨ।
72 ਪਰਮੇਸ਼ੁਰ ਨੇ ਵਾਦਾ ਕੀਤਾ ਸੀ ਕਿ ਉਹ ਸਾਡੇ ਪਿਉ-ਦਾਦਿਆਂ ਤੇ ਮਿਹਰਬਾਨ ਹੋਵੇਗਾ
ਅਤੇ ਆਪਣੇ ਪਵਿੱਤਰ ਵਾਦੇ ਨੂੰ ਚੇਤੇ ਰੱਖੇਗਾ।
73 ਉਸ ਨੇ ਅਬਰਾਹਾਮ, ਸਾਡੇ ਪੂਰਵਜ ਨਾਲ ਇਕਰਾਰ ਕੀਤਾ
74 ਕਿ ਉਹ ਸਾਨੂੰ ਸਾਡੇ ਦੁਸ਼ਮਣਾਂ ਦੇ ਹੱਥੋਂ ਛੁਟਕਾਰਾ ਦੁਆਵੇਗਾ ਤਾਂ ਜੋ
ਅਸੀਂ ਉਸਦੀ ਨਿਰਭੈ ਹੋਕੇ ਸੇਵਾ ਕਰ ਸੱਕੀਏ
75 ਅਸੀਂ ਆਪਣੀ ਸਾਰੀ ਜ਼ਿੰਦਗੀ ਵਿੱਚ ਉਸ ਦੇ ਸਾਹਮਣੇ ਪਵਿੱਤਰ ਅਤੇ ਧਰਮੀ ਰਹਾਂਗੇ।
76 “ਹੇ ਬਾਲਕ, ਹੁਣ ਤੂੰ ਅੱਤ ਉੱਚ ਪਰਮੇਸ਼ੁਰ ਦਾ ਨਬੀ ਅਖਵਾਏਂਗਾ ਕਿਉਂਕਿ ਤੂੰ
ਪ੍ਰਭੂ ਦੇ ਅੱਗੇ-ਅੱਗੇ ਜਾਵੇਂਗਾ ਅਤੇ ਉਸ ਲਈ ਰਾਹ ਤਿਆਰ ਕਰੇਂਗਾ।
77 ਅਤੇ ਤੂੰ ਉਸ ਦੇ ਲੋਕਾਂ ਨੂੰ ਦੱਸੇਂਗਾ ਕਿ ਉਹ ਆਪਣੇ ਪਾਪਾਂ
ਦੀ ਮਾਫ਼ੀ ਰਾਹੀਂ ਬਚਾਏ ਜਾਣਗੇ।
78 “ਸਾਡੇ ਪਰਮੇਸ਼ੁਰ ਦੀ ਮਹਾਨ ਦਯਾ ਦੇ ਕਾਰਣ,
ਇੱਕ ਨਵੀਂ ਸਵੇਰ ਸਾਡੇ ਉੱਪਰ ਆਵੇਗੀ।
79 ਇਹ ਨਵੀਂ ਸਵੇਰ ਉਨ੍ਹਾਂ ਲੋਕਾਂ ਤੇ ਚਮਕੇਗੀ ਜੋ ਹਨੇਰੇ ਅਤੇ ਮੌਤ ਦੇ ਪਰਛਾਵੇਂ ਵਿੱਚ ਰਹਿ ਰਹੇ ਹਨ।
ਤਾਂ ਜੋ ਸਾਡੇ ਕਦਮ ਸ਼ਾਂਤੀ ਵੱਲ ਵੱਧ ਸੱਕਣ।”
80 ਇਉਂ ਉਹ ਛੋਟਾ ਬੱਚਾ ਵੱਡਾ ਹੋਇਆ ਅਤੇ ਆਤਮਾ ਵਿੱਚ ਤਾਕਤਵਰ ਬਣਿਆ। ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੀਕਰ, ਉਜਾੜ ਵਿੱਚ ਰਿਹਾ।
2010 by World Bible Translation Center