Revised Common Lectionary (Complementary)
ਦਾਊਦ ਦਾ ਇੱਕ ਗੀਤ।
23 ਯਹੋਵਾਹ ਮੇਰਾ ਆਜੜੀ ਹੈ,
ਮੈਨੂੰ ਕਦੇ ਵੀ ਕਿਸੇ ਚੀਜ਼ ਦੀ ਕੋਈ ਤੋਂਟ ਨਹੀਂ ਆਵੇਗੀ।
2 ਉਹ ਮੈਨੂੰ ਹਰਿਆਂ ਖੇਤਾਂ ਵਿੱਚ ਬੈਠ ਜਾਣ ਦਿੰਦਾ ਹੈ।
ਉਹ ਪਾਣੀ ਦੇ ਸ਼ਾਂਤ ਤਲਾਵਾਂ ਦੇ ਪਾਸੀਂ ਮੇਰੀ ਅਗਵਾਈ ਕਰਦਾ ਹੈ।
3 ਉਹ ਆਪਣੇ ਨਾਂ ਦੇ ਚੰਗੇ ਲਈ, ਮੇਰੀ ਰੂਹ ਨੂੰ ਤਾਜ਼ੀ ਊਰਜਾ ਦਿੰਦਾ ਹੈ।
ਇਹ ਦਰਸਾਉਣ ਲਈ ਕਿ ਉਹ ਸੱਚਮੁੱਚ ਚੰਗਾ ਹੈ ਉਹ ਚੰਗਿਆਈ ਦੇ ਰਾਹਾਂ ਤੇ ਮੇਰੀ ਅਗਵਾਈ ਕਰਦਾ ਹੈ।
4 ਜੇ ਕਿਤੇ ਮੈਂ ਕਿਸੇ ਵਾਦੀ ਵਿੱਚੋਂ ਦੀ ਲੰਘਦਾ ਹਾਂ ਜੋ ਕਬਰ ਜਿੰਨੀ ਹਨੇਰੀ ਹੈ
ਮੈਂ ਕਿਸੇ ਖਤਰੇ ਤੋਂ ਨਹੀਂ ਡਰਾਂਗਾ।
ਕਿਉਂਕਿ ਹੇ ਯਹੋਵਾਹ, ਤੂੰ ਮੇਰੇ ਨਾਲ ਹੈਂ
ਅਤੇ ਤੇਰੀ ਸਲਾਖ ਤੇ ਡਾਂਗ ਮੈਨੂੰ ਆਰਾਮ ਦਿੰਦੀਆਂ ਹਨ।
5 ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਦੇ ਸਨਮੁੱਖ ਮੇਰਾ ਮੇਜ ਸਜਾਇਆ ਹੈ।
ਤੁਸੀਂ ਮੇਰੇ ਸਿਰ ਉੱਤੇ ਤੇਲ ਪਾਇਆ ਹੈ
ਮੇਰਾ ਭਰਿਆ ਪਿਆਲਾ ਛਲਕ ਰਿਹਾ ਹੈ।
6 ਨੇਕੀ ਤੇ ਮਿਹਰ ਮੇਰੇ ਰਹਿੰਦੇ ਜੀਵਨ ਤੱਕ ਅੰਗ-ਸੰਗ ਹੋਵੇਗੀ।
ਅਤੇ ਮੈਂ ਯਹੋਵਾਹ ਦੇ ਮੰਦਰ ਵਿੱਚ ਲੰਮੇ-ਲੰਮੇ ਸਮੇਂ ਲਈ ਬੈਠਾਂਗਾ।
ਯਹੋਵਾਹ ਅਤੇ ਬੁੱਤ
10 ਇਸਰਾਏਲ ਦੇ ਪਰਿਵਾਰ, ਯਹੋਵਾਹ ਦੀ ਗੱਲ ਸੁਣ! 2 ਇਹ ਹੈ ਜੋ ਯਹੋਵਾਹ ਆਖਦਾ ਹੈ:
“ਹੋਰਨਾਂ ਕੌਮਾਂ ਦੇ ਲੋਕਾਂ ਵਾਂਗ ਨਾ ਜੀਓ।
ਅਕਾਸ਼ ਦੇ ਖਾਸ ਸਂਕੇਤਾਂ ਕੋਲੋਂ ਭੈਭੀਤ ਨਾ ਹੋਵੋ।
ਹੋਰਨਾਂ ਕੌਮਾਂ ਦੇ ਲੋਕ ਇਨ੍ਹਾਂ ਚੀਜ਼ਾਂ ਤੋਂ ਭੈਭੀਤ ਨੇ ਜਿਹੜੀਆਂ ਉਹ ਅਕਾਸ਼ ਵਿੱਚ ਵੇਖਦੇ ਨੇ।
ਪਰ ਤੁਹਾਨੂੰ ਇਨ੍ਹਾਂ ਚੀਜ਼ਾਂ ਤੋਂ ਭੈਭੀਤ ਨਹੀਂ ਹੋਣਾ ਚਾਹੀਦਾ।
3 ਹੋਰਨਾਂ ਲੋਕਾਂ ਦੀਆਂ ਰਹੁਰੀਤਾਂ ਨਿਕੰਮੀਆਂ ਹਨ।
ਕਿਉਂ ਕਿ ਉਨ੍ਹਾਂ ਦੇ ਦੇਵਤੇ ਸਿਰਫ਼ ਬੁੱਤ ਹੀ ਹਨ, ਜਿਹੜੇ ਉਨ੍ਹਾਂ ਨੇ ਬਣਾਏ ਨੇ।
ਉਨ੍ਹਾਂ ਦੇ ਬੁੱਤ ਛੋਟੀ ਜਿਹੀ ਲੱਕੜ ਹਨ ਜਿਹੜੀ ਜੰਗਲ ਵਿੱਚੋਂ ਕੱਟੀ ਗਈ ਸੀ ਅਤੇ ਜਿਸ ਨੂੰ ਅਦਜ਼ ਦਾ ਦਾ ਅਕਾਰ ਦਿੱਤਾ ਗਿਆ ਸੀ।
4 ਉਨ੍ਹਾਂ ਨੇ ਆਪਣੇ ਬੁੱਤਾਂ ਨੂੰ ਸ਼ਿਂਗਾਰਨ ਲਈ ਬੋੜੇ ਜਿਹੇ ਸੋਨੇ-ਚਾਂਦੀ ਦਾ ਇਸਤੇਮਾਲ ਕੀਤਾ ਹੈ।
ਫ਼ੇਰ ਉਨ੍ਹਾਂ ਨੂੰ ਬੁੱਤਾਂ ਨੂੰ ਮਜ਼ਬੂਤੀ ਨਾਲ ਰੋਕਣ ਲਈ ਹਬੋੜਿਆਂ
ਅਤੇ ਕਿੱਲਾਂ ਦਾ ਇਸਤੇਮਾਲ ਕਰਨਾ ਪਿਆ ਸੀ, ਤਾਂ ਜੋ ਉਹ ਡਿੱਗ ਨਾ ਪੈਣ।
5 ਉਨ੍ਹਾਂ ਹੋਰਨਾਂ ਕੌਮਾਂ ਦੇ ਬੁੱਤ ਡਰਨਿਆਂ ਵਰਗੇ ਹਨ,
ਜਿਹੜੀ ਕਕੜੀਆਂ ਦੇ ਖੇਤ ਅੰਦਰ ਹੁੰਦੇ ਨੇ।
ਉਹ ਬੁੱਤ ਬੋਲ ਨਹੀਂ ਸੱਕਦੇ।
ਅਤੇ ਉਨ੍ਹਾਂ ਨੂੰ ਲੋਕਾਂ ਨੂੰ ਚੁੱਕਣਾ ਪੈਂਦਾ ਹੈ ਕਿਉਂ ਕਿ ਉਹ ਤੁਰ ਨਹੀਂ ਸੱਕਦੇ।
ਇਸ ਲਈ ਇਨ੍ਹਾਂ ਬੁੱਤਾਂ ਕੋਲੋਂ ਭੈਭੀਤ ਨਾ ਹੋਵੋ।
ਉਹ ਤੁਹਾਨੂੰ ਜ਼ਖਮੀ ਨਹੀਂ ਕਰ ਸੱਕਦੇ।
ਅਤੇ ਉਹ ਤੁਹਾਡੀ ਸਹਾਇਤਾ ਵੀ ਨਹੀਂ ਕਰ ਸੱਕਦੇ।”
6 ਯਹੋਵਾਹ ਜੀ, ਇੱਥੇ ਤੁਹਾਡਾ ਜਿਹਾ ਕੋਈ ਨਹੀਂ!
ਤੁਸੀਂ ਮਹਾਨ ਹੋ।
ਤੁਹਾਡਾ ਨਾਮ ਮਹਾਨ ਅਤੇ ਸ਼ਕਤੀਸ਼ਾਲੀ ਹੈ!
7 ਪਰਮੇਸ਼ੁਰ ਜੀ, ਹਰ ਬੰਦੇ ਨੂੰ ਤੁਹਾਡਾ ਆਦਰ ਕਰਨਾ ਚਾਹੀਦਾ ਹੈ।
ਤੁਸੀਂ ਸਾਰੀਆਂ ਕੌਮਾਂ ਦੇ ਸ਼ਹਿਨਸ਼ਾਹ ਹੋ।
ਤੁਸੀਂ ਉਨ੍ਹਾਂ ਦੇ ਆਦਰ ਦੇ ਅਧਿਕਾਰੀ ਹੋ।
ਹੋਰਨਾਂ ਕੌਮਾਂ ਅੰਦਰ ਬਹੁਤ ਸਿਆਣੇ ਲੋਕ ਹਨ।
ਪਰ ਉਨ੍ਹਾਂ ਵਿੱਚੋਂ ਤੁਹਾਡੇ ਜਿਹਾ ਸਿਆਣਾ ਕੋਈ ਨਹੀਂ।
8 ਹੋਰਨਾਂ ਕੌਮਾਂ ਦੇ ਸਾਰੇ ਲੋਕ ਮੂਰਖ ਅਤੇ ਮੂਢ਼ ਹਨ।
ਉਨ੍ਹਾਂ ਦੀਆਂ ਸਾਖੀਆਂ ਨਿਕੰਮੀਆਂ ਹਨ, ਉਨ੍ਹਾਂ ਦੇ ਦੇਵਤੇ ਸਿਰਫ਼ ਲੱਕੜ ਦੀਆਂ ਮੂਰਤਾਂ ਹਨ।
9 ਉਹ ਤਰਸ਼ਿਸ਼ ਸ਼ਹਿਰ ਦੀ ਚਾਂਦੀ ਅਤੇ ਓਫ਼ਾਜ਼ ਸ਼ਹਿਰ ਦਾ ਸੋਨਾ ਇਸਤੇਮਾਲ ਕਰਦੇ ਹਨ
ਅਤੇ ਉਹ ਆਪਣੇ ਬੁੱਤ ਬਣਾਉਂਦੇ ਨੇ।
ਤਰੱਖਾਣ ਅਤੇ ਸੁਨਿਆਰ ਇਨ੍ਹਾਂ ਬੁੱਤਾਂ ਨੂੰ ਘੜਦੇ ਨੇ।
ਉਹ ਇਨ੍ਹਾਂ ਬੁੱਤਾਂ ਉੱਤੇ ਨੀਲੇ ਪੀਲੇ ਕੱਪੜੇ ਪਾਉਂਦੇ ਨੇ।
ਸਿਆਣੇ ਬੰਦੇ ਇਨ੍ਹਾਂ ਬੁੱਤਾਂ ਨੂੰ ਬਣਾਉਂਦੇ ਨੇ।
10 ਪਰ ਸਿਰਫ਼ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ।
ਉਹੀ ਇੱਕੋ ਇੱਕ ਪਰਮੇਸ਼ੁਰ ਹੈ ਜਿਹੜਾ ਸੱਚਮੁੱਚ ਜੀਵਿਤ ਹੈ।
ਉਹੀ ਸ਼ਹਿਨਸ਼ਾਹ ਹੈ ਜਿਹੜਾ ਸਦਾ ਲਈ ਹਕੀਮਤ ਕਰਦਾ ਹੈ।
ਧਰਤੀ ਹਿੱਲਦੀ ਹੈ ਜਦੋਂ ਪਰਮੇਸ਼ੁਰ ਕਹਿਰਵਾਨ ਹੁੰਦਾ ਹੈ।
ਅਤੇ ਉਹ ਵਿਦੇਸ਼ੀ ਉਸ ਦੇ ਕਹਿਰ ਨੂੰ ਨਹੀਂ ਰੋਕ ਸੱਕਦੇ।
11 ਯਹੋਵਾਹ ਆਖਦਾ ਹੈ, “ਇਹ ਸੰਦੇਸ਼ ਉਨ੍ਹਾਂ ਲੋਕਾਂ ਨੂੰ ਦੇਵੋ:
‘ਉਨ੍ਹਾਂ ਝੂਠੇ ਦੇਵਤਿਆਂ ਨੇ ਧਰਤੀ ਅਤੇ ਅਕਾਸ਼ ਨਹੀਂ ਸਾਜੇ ਸਨ।
ਉਹ ਤਬਾਹ ਹੋ ਜਾਣਗੇ, ਅਤੇ ਉਹ ਧਰਤੀ ਅਤੇ ਅਕਾਸ਼ ਵਿੱਚੋਂ ਅਲੋਪ ਹੋ ਜਾਣਗੇ।’”
12 ਪਰਮੇਸ਼ੁਰ ਹੀ ਉਹ ਹੈ ਜਿਸ ਨੇ ਆਪਣੀ ਸ਼ਕਤੀ ਵਰਤੀ ਸੀ ਅਤੇ ਧਰਤੀ ਨੂੰ ਸਾਜਿਆ ਸੀ।
ਪਰਮੇਸ਼ੁਰ ਨੇ ਆਪਣੇ ਸਿਆਣਪ ਵਰਤੀ ਸੀ ਅਤੇ ਦੁਨੀਆ ਸਾਜੀ ਸੀ।
ਪਰਮੇਸ਼ੁਰ ਨੇ ਆਪਣੀ ਸਮਝ ਨਾਲ ਅਕਾਸ਼ ਨੂੰ ਧਰਤੀ ਉੱਤੇ ਫ਼ੈਲਾਇਆ ਸੀ।
13 ਜਦੋਂ ਪਰਮੇਸ਼ੁਰ ਬੋਲਦਾ ਹੈ, ਪਾਣੀਆਂ ਦਾ ਮਹਾਂ ਹੜ੍ਹ ਅਕਾਸ਼ ਤੋਂ ਡਿਗਦਾ
ਅਤੇ ਧਰਤੀ ਦੀਆਂ ਨੁਕਰਾਂ ਤੋਂ ਬੱਦਲ ਉੱਠਦੇ ਹਨ।
ਉਹ ਆਪਣੇ ਖਜ਼ਾਨਿਆਂ ਵਿੱਚੋਂ ਮੀਂਹ
ਅਤੇ ਹਨੇਰੀ ਨਾਲ ਬਿਜਲੀ ਭੇਜਦਾ ਹੈ।
14 ਲੋਕ ਕਿੰਨੇ ਮੂਰਖ ਨੇ!
ਧਾਤ ਦੇ ਕਾਮੇ ਧਾਤ ਦੇ ਬੁੱਤਾਂ ਦੁਆਰਾ ਮੂਰਖ ਬਣਾਏ ਜਾਂਦੇ ਹਨ।
ਜਿਨ੍ਹਾਂ ਨੂੰ ਖੁਦ ਉਨ੍ਹਾਂ ਨੇ ਬਣਾਇਆ ਸੀ।
ਉਹ ਬੁੱਤ ਝੂਠ ਤੋਂ ਇਲਾਵਾ ਕੁਝ ਨਹੀਂ ਹਨ ਅਤੇ ਉਨ੍ਹਾਂ ਵਿੱਚ ਜੀਵਨ ਨਹੀਂ ਹੈ।
ਇਹ ਲੋਕ ਮੂਰਖ ਹਨ। [a]
15 ਉਹ ਬੁੱਤ ਨਿਕੰਮੇ ਹਨ।
ਉਹ ਮੌਜ ਉਡਾਉਣ ਯੋਗ ਹਨ।
ਹਸ਼ਰ ਦਿਹਾੜੇ ਉਹ ਬੁੱਤ ਤਬਾਹ ਹੋ ਜਾਣਗੇ।
16 ਪਰ ਯਾਕੂਬ ਦਾ ਪਰਮੇਸ਼ੁਰ ਬੁੱਤਾਂ ਜਿਹਾ ਨਹੀਂ ਹੈ।
ਪਰਮੇਸ਼ੁਰ ਨੇ ਹਰ ਸ਼ੈਅ ਨੂੰ ਸਾਜਿਆ।
ਅਤੇ ਇਸਰਾਏਲ ਉਹ ਪਰਿਵਾਰ ਹੈ, ਜਿਸਦੀ ਚੋਣ ਪਰਮੇਸ਼ੁਰ ਨੇ ਆਪਣੇ ਬੰਦਿਆਂ ਵਜੋਂ ਕੀਤੀ ਸੀ।
ਪਰਮੇਸ਼ੁਰ ਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
ਜਦੋਂ ਅਸੀਂ ਮਸੀਹ ਵੱਲ ਦੇਖਦੇ ਹਾਂ ਸਾਨੂੰ ਪਰਮੇਸ਼ੁਰ ਨਜ਼ਰ ਆਉਂਦਾ ਹੈ
15 ਕੋਈ ਵੀ ਇਨਸਾਨ ਪਰਮੇਸ਼ੁਰ ਦਾ ਦੀਦਾਰ ਨਹੀਂ ਕਰ ਸੱਕਦਾ।
ਪਰ ਯਿਸੂ ਬਿਲਕੁਲ ਪਰਮੇਸ਼ੁਰ ਵਰਗਾ ਹੈ।
ਯਿਸੂ ਉਨ੍ਹਾਂ ਸਾਰੀਆਂ ਚੀਜ਼ਾਂ ਦਾ ਹਾਕਮ ਹੈ ਜੋ ਸਾਜੀਆਂ ਗਈਆਂ ਹਨ।
16 ਸਵਰਗ ਵਿੱਚ ਜਾਂ ਧਰਤੀ ਉਤਲੀਆਂ ਚੀਜ਼ਾਂ,
ਪ੍ਰਤੱਖ ਚੀਜ਼ਾਂ ਜਾਂ ਅਪ੍ਰਤੱਖ ਚੀਜ਼ਾਂ, ਸਿੰਘਾਸਨ ਅਤੇ ਅਧਿਕਾਰ,
ਹਾਕਮ ਅਤੇ ਸ਼ਕਤੀਆਂ ਸਾਰੀਆਂ ਚੀਜ਼ਾਂ ਉਸੇ ਰਾਹੀਂ
ਅਤੇ ਉਸੇ ਲਈ ਸਾਜੀਆਂ ਗਈਆਂ ਹਨ।
17 ਕੋਈ ਵੀ ਚੀਜ਼ ਸਾਜੇ ਜਾਣ ਤੋਂ ਪਹਿਲਾਂ ਮਸੀਹ ਇੱਥੇ ਮੌਜੂਦ ਸੀ।
ਅਤੇ ਉਸ ਦੇ ਕਾਰਣ ਸਾਰੀਆਂ ਚੀਜ਼ਾਂ ਦੀ ਹੋਂਦ ਹੈ।
18 ਮਸੀਹ ਸਰੀਰ ਦਾ ਮੁਖੀ ਹੈ।
ਜੋ ਕਿ ਕਲੀਸਿਯਾ ਹੈ।
ਸਭ ਚੀਜ਼ਾਂ ਉਸ ਵੱਲੋਂ ਆਉਂਦੀਆਂ ਹਨ।
ਅਤੇ ਉਹੀ ਪਹਿਲਾਂ ਹੈ ਜੋ ਕਿ ਮੁਰਦੇ ਤੋਂ ਜਿਵਾਲਿਆ ਗਿਆ ਸੀ,
ਇਸ ਲਈ ਸਾਰੀਆਂ ਚੀਜ਼ਾਂ ਵਿੱਚੋਂ ਮਸੀਹ ਸਭ ਤੋਂ ਮੱਹਤਵਪੂਰਣ ਹੈ।
19 ਮਸੀਹ ਵਿੱਚ ਪੂਰੀ ਤਰ੍ਹਾਂ ਰਹਿਣ ਵਿੱਚ ਪਰਮੇਸ਼ੁਰ ਦੀ ਖੁਸ਼ੀ ਸੀ।
20 ਮਸੀਹ ਰਾਹੀ ਪਰਮੇਸ਼ੁਰ ਸਾਰੀਆਂ ਚੀਜ਼ਾਂ, ਧਰਤੀ ਉੱਤੇ ਦੀਆਂ ਅਤੇ ਸਵਰਗ ਵਿੱਚ ਦੀਆਂ ਚੀਜ਼ਾਂ,
ਫ਼ੇਰ ਆਪਣੇ ਵੱਲ ਵਾਪਸ ਲਿਆਉਣੀਆਂ ਚਾਹੁੰਦਾ ਸੀ।
ਪਰਮੇਸ਼ੁਰ ਨੇ ਸ਼ਾਂਤੀ ਬਨਾਉਣ ਦੁਆਰਾ ਮਸੀਹ ਦੇ ਲਹੂ ਰਾਹੀਂ, ਜੋ ਸਲੀਬ ਉੱਤੇ ਡੁਲ੍ਹਿਆ ਸੀ, ਸਾਰੀਆਂ ਚੀਜ਼ਾਂ ਦਾ ਮੇਲ ਮਿਲਾਪ ਕਰਾ ਦਿੱਤਾ।
21 ਅਤੀਤ ਵਿੱਚ, ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਤੁਸੀਂ ਆਪਣੇ ਮਨਾਂ ਅਤੇ ਆਪਣੇ ਦਿਲਾਂ ਵਿੱਚ ਵੀ ਉਸ ਦੇ ਦੁਸ਼ਮਣ ਸੀ। ਤੁਹਾਡੀਆਂ ਬਦਕਾਰੀਆਂ ਨੇ ਸਾਬਤ ਕਰ ਦਿੱਤਾ ਕਿ ਇਹ ਸੱਚ ਸੀ। 22 ਪਰ ਹੁਣ ਮਸੀਹ ਨੇ ਤੁਹਾਨੂੰ ਫ਼ੇਰ ਪਰਮੇਸ਼ੁਰ ਦੇ ਮਿੱਤਰ ਬਣਾ ਦਿੱਤਾ ਹੈ। ਮਸੀਹ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਸਰੀਰ ਧਾਰੀ ਸੀ। ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾ ਜੋ ਉਹ ਤੁਹਾਨੂੰ ਪਰਮੇਸ਼ੁਰ ਅੱਗੇ ਪਵਿੱਤਰ, ਦੋਸ਼ ਰਹਿਤ, ਬਿਨਾ ਇਲਜ਼ਾਮ ਦੇ ਲਿਆ ਸੱਕੇ। 23 ਮਸੀਹ ਅਜਿਹਾ ਹੀ ਕਰੇਗਾ ਤਾਂ ਜੋ ਤੁਸੀਂ ਉਸ ਖੁਸ਼ਖਬਰੀ ਵਿੱਚ ਵਿਸ਼ਵਾਸ ਕਰਦੇ ਰਹੋ ਜਿਹੜੀ ਤੁਸੀਂ ਸੁਣੀ ਹੈ। ਇਹ ਤਾਂ ਹੀ ਸੰਭਵ ਹੈ ਜੇਕਰ ਤੁਸੀਂ ਆਪਣੀ ਨਿਹਚਾ ਵਿੱਚ ਤਕੜੇ ਹੋਣਾ ਜਾਰੀ ਰੱਖੋਗੇ ਅਤੇ ਉਸ ਉਮੀਦ ਤੋਂ ਪਰ੍ਹਾਂ ਨਹੀਂ ਹਟੋਂਗੇ ਜੋ ਖੁਸ਼ਖਬਰੀ ਨੇ ਤੁਹਾਨੂੰ ਦਿੱਤੀ ਹੈ। ਇਸੇ ਖੁਸ਼ਖਬਰੀ ਦਾ ਪ੍ਰਚਾਰ ਦੁਨੀਆਂ ਦੇ ਸਮੂਹ ਲੋਕਾਂ ਨੂੰ ਕੀਤਾ ਗਿਆ ਹੈ। ਕਿ ਮੈਂ ਪੌਲੁਸ ਉਸਦਾ ਸੇਵਕ ਹੀ ਬਣ ਗਿਆ ਹਾਂ।
2010 by World Bible Translation Center