Revised Common Lectionary (Complementary)
10 ਯਹੋਵਾਹ, ਜੋ ਵੀ ਗੱਲਾਂ ਤੁਸੀਂ ਕਰਦੇ ਹੋ। ਤੁਹਾਨੂੰ ਉਸਤਤਿ ਦਵਾਉਂਦੀਆਂ ਹਨ।
ਤੁਹਾਡੇ ਅਨੁਯਾਈ ਤੁਹਾਨੂੰ ਅਸੀਸ ਦਿੰਦੇ ਹਨ।
11 ਉਹ ਦੱਸਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਹੈ।
ਉਹ ਦੱਸਦੇ ਹਨ ਤੁਸੀਂ ਕਿੰਨੇ ਮਹਾਨ ਹੋ।
12 ਇਉਂ ਹੋਰ ਲੋਕੀ ਵੀ ਤੁਹਾਡੇ ਮਹਾਨ ਕਾਰਨਾਮਿਆ ਬਾਰੇ ਜਾਣ ਲੈਂਦੇ ਹਨ, ਯਹੋਵਾਹ।
ਉਹ ਲੋਕ ਜਾਣ ਲੈਂਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਅਤੇ ਅਦਭੁਤ ਹੈ।
13 ਯਹੋਵਾਹ, ਤੁਹਾਡੀ ਸਲਤਨਤ ਸਦਾ-ਸਦਾ ਲਈ ਰਹੇਗੀ।
ਤੁਸੀਂ ਸਦਾ-ਸਦਾ ਲਈ ਰਾਜ ਕਰੋਂਗੇ।
14 ਯਹੋਵਾਹ ਨੀਵੇਂ ਡਿੱਗਿਆ ਨੂੰ ਉੱਚਿਆਂ ਚੁੱਕਦਾ ਹੈ।
ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।
15 ਯਹੋਵਾਹ, ਸਾਰੇ ਜਿਉਂਦੇ ਪ੍ਰਾਣੀ ਤੁਹਾਡੇ ਵੱਲ ਆਪਣੇ ਭੋਜਨ ਲਈ ਤੱਕਦੇ ਹਨ।
ਅਤੇ ਤੁਸੀਂ ਉਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।
16 ਯਹੋਵਾਹ, ਤੁਸੀਂ ਆਪਣੇ ਹੱਥ ਖੋਲ੍ਹ ਦਿੰਦੇ ਹੋ,
ਅਤੇ ਤੁਸੀਂ ਹਰ ਜਿਉਂਦੇ ਪ੍ਰਾਣੀ ਨੂੰ ਜੋ ਵੀ ਉਸ ਦੀ ਲੋੜ ਹੈ ਉਸ ਨੂੰ ਦਿੰਦੇ ਹੋ।
17 ਹਰ ਗੱਲ ਜਿਹੜੀ ਯਹੋਵਾਹ ਕਰਦਾ ਹੈ, ਸ਼ੁਭ ਹੈ।
ਹਰ ਗੱਲ ਜਿਹੜੀ ਉਹ ਕਰਦਾ ਹੈ ਦਰਸਾਉਂਦੀ ਹੈ ਕਿ ਉਹ ਕਿੰਨਾ ਮਹਾਨ ਹੈ।
18 ਯਹੋਵਾਹ ਹਰ ਉਸ ਬੰਦੇ ਦੇ ਨੇੜੇ ਹੈ ਜੋ ਉਸ ਨੂੰ ਮਦਦ ਵਾਸਤੇ ਪੁਕਾਰਦਾ ਹੈ।
ਪਰਮੇਸ਼ੁਰ ਹਰ ਉਸ ਵਿਅਕਤੀ ਦੇ ਨੇੜੇ ਹੈ ਜਿਹੜਾ ਨਿਸ਼ਕਪਟਤਾ ਨਾਲ ਉਸ ਨੂੰ ਪ੍ਰਾਰਥਨਾ ਕਰਦਾ ਹੈ।
ਅਲੀਸ਼ਾ ਅਤੇ ਜ਼ਹਰੀਲਾ ਸ਼ੋਰਬਾ
38 ਫ਼ਿਰ ਅਲੀਸ਼ਾ ਗਿਲਗਾਲ ਨੂੰ ਮੁੜਿਆ, ਉਸ ਵਕਤ ਦੇਸ਼ ਵਿੱਚ ਕਾਲ ਪਿਆ ਹੋਇਆ ਸੀ। ਉੱਥੇ ਨਬੀ ਅਤੇ ਨਬੀਆਂ ਦੇ ਪੁੱਤਰਾਂ ਦਾ ਟੋਲਾ ਉਸ ਦੇ ਸਾਹਮਣੇ ਬੈਠਿਆ ਹੋਇਆ ਸੀ। ਅਲੀਸ਼ਾ ਨੇ ਆਪਣੇ ਸੇਵਕ ਨੂੰ ਕਿਹਾ, “ਭੱਠੀ ਉੱਪਰ ਵੱਡੀ ਦੇਗ ਚੜ੍ਹਾ ਅਤੇ ਇਨ੍ਹਾਂ ਸਾਰੇ ਨਬੀਆਂ ਲਈ ਸ਼ੋਰਬਾ ਤਿਆਰ ਕਰ।”
39 ਉਨ੍ਹਾਂ ਵਿੱਚੋਂ ਇੱਕ ਆਦਮੀ ਸ਼ੋਰਬੇ ਲਈ ਖੇਤ ਵਿੱਚ ਸਬਜ਼ੀਆਂ ਲੈਣ ਗਿਆ। ਉੱਥੇ ਉਸ ਨੂੰ ਜੰਗਲੀ ਵੇਲ ਲੱਭੀ ਉਸ ਤੋਂ ਉਹ ਫ਼ਲ ਤੋੜ ਲਿਆਇਆ। ਉਸ ਨੇ ਉਹ ਫ਼ਲ ਤੋੜਕੇ ਆਪਣੇ ਝੋਲੇ ਵਿੱਚ ਭਰ ਲਏ ਤੇ ਵਾਪਸ ਆਕੇ ਉਨ੍ਹਾਂ ਦੀਆਂ ਫ਼ਾੜੀਆਂ ਕਰਕੇ ਉਨ੍ਹਾਂ ਨੂੰ ਉੱਬਲਦੀ ਦੇਗ ਵਿੱਚ ਸ਼ੋਰਬੇ ਲਈ ਪਾ ਦਿੱਤਾ। ਪਰ ਨਬੀਆਂ ਦੇ ਉਸ ਟੋਲੇ ਨੂੰ ਇਹ ਨਹੀਂ ਸੀ ਪਤਾ ਕਿ ਇਹ ਕਿਸ ਕਿਸਮ ਦੇ ਫ਼ਲ ਹਨ।
40 ਫ਼ਿਰ ਉਨ੍ਹਾਂ ਨੇ ਸਭਨਾਂ ਦੇ ਖਾਣ ਲਈ ਸ਼ੋਰਬਾ ਸਭ ਦੇ ਅੱਗੇ ਪਰੋਸਿਆ ਪਰ ਜਦੋਂ ਹੀ ਉਹ ਸ਼ੋਰਬੇ ਨੂੰ ਚਖਣ ਲੱਗੇ ਤੇ ਚਖਿਆ ਤਾਂ ਉਹ ਚੀਕ ਉੱਠੇ ਕਿ ਹੇ ਪਰਮੇਸ਼ੁਰ ਦੇ ਮਨੁੱਖ ਇਹ ਦੇਗ ਵਿੱਚ ਸ਼ੋਰਬਾ ਨਹੀਂ ਮੌਤ ਹੈ। ਕਿਉਂ ਕਿ ਇਸਦਾ ਸੁਆਦ ਬਿਲਕੁਲ ਜ਼ਹਿਰ ਵਰਗਾ ਹੈ ਤਾਂ ਉਹ ਸ਼ੋਰਬਾ ਖਾ ਨਾ ਸੱਕੇ।
41 ਪਰ ਅਲੀਸ਼ਾ ਨੇ ਕਿਹਾ, “ਕੁਝ ਆਟਾ ਲਿਆਓ।” ਤਾਂ ਉਨ੍ਹਾਂ ਨੇ ਕੁਝ ਆਟਾ ਲਿਆਕੇ ਉਸ ਨੂੰ ਦਿੱਤਾ। ਤਾਂ ਉਸ ਨੇ ਉਹ ਆਟਾ ਉਸ ਸ਼ੋਰਬੇ ਦੀ ਦੇਗ ਵਿੱਚ ਸੁੱਟ ਦਿੱਤਾ। ਤਦ ਅਲੀਸ਼ਾ ਨੇ ਆਖਿਆ, “ਹੁਣ ਤੁਸੀਂ ਲੋਕਾਂ ਨੂੰ ਇਹ ਦੇਗ ਮੁੜ ਤੋਂ ਪਰੋਸੋ। ਤਾਂ ਜੋ ਉਹ ਆਪਣਾ ਪੇਟ ਭਰ ਸੱਕਣ।”
ਅਤੇ ਹੁਣ ਉਸ ਸ਼ੋਰਬੇ ਵਿੱਚ ਕੋਈ ਕਸਰ ਨਾ ਰਹੀ।
31 ਇੰਨੇ ਸਮੇਂ ਵਿੱਚ ਯਿਸੂ ਦੇ ਚੇਲੇ ਉਨ੍ਹਾਂ ਨੂੰ ਬੇਨਤੀ ਕਰ ਰਹੇ ਸਨ, “ਗੁਰੂ, ਭੋਜਨ ਖਾ ਲਓ।”
32 ਪਰ ਯਿਸੂ ਨੇ ਆਖਿਆ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਅਤੇ ਤੁਹਾਨੂੰ ਇਸ ਬਾਰੇ ਕੁਝ ਨਹੀਂ ਪਤਾ।”
33 ਤਾਂ ਚੇਲਿਆਂ ਨੇ ਆਪਸ ਵਿੱਚ ਪੁੱਛਿਆ, “ਸ਼ਾਇਦ ਉਸ ਲਈ ਕਿਸੇ ਨੇ ਭੋਜਨ ਲਿਆਂਦਾ ਹੋਵੇਗਾ?”
34 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨਾ ਹੈ ਜਿਸਨੇ ਮੈਨੂੰ ਭੇਜਿਆ ਹੈ। ਜੋ ਕਾਰਜ ਉਸ ਨੇ ਮੈਨੂੰ ਕਰਨ ਲਈ ਦਿੱਤਾ, ਉਸ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ। 35 ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾ ਇਹ ਕਹਿੰਦੇ ਹੋ, ‘ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ।’ ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਲੋਕਾਂ ਨੂੰ ਵੇਖੋ, ਉਹ ਪੈਲੀਆਂ ਵਾਂਗ ਹਨ ਜੋ ਵਾਢੀ ਲਈ ਤਿਆਰ ਹਨ। 36 ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ। 37 ਇਹ ਕਹਾਵਤ ਨਿਸ਼ਚਿਤ ਸੱਚੀ ਹੈ, ਇੱਕ ਬੀਜਦਾ ਹੈ, ‘ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ।’ 38 ਮੈਂ ਤੁਹਾਨੂੰ ਇਸ ਫ਼ਸਲ ਦਾ ਫ਼ਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਰਹੇ ਹੋ।”
2010 by World Bible Translation Center