Revised Common Lectionary (Complementary)
2 ਤਾਂ ਇਸਰਾਏਲ ਦੇ ਲੋਕ ਫ਼ੇਰ ਸ਼ਿਕਾਇਤ ਕਰਨ ਲੱਗੇ। ਉਨ੍ਹਾਂ ਨੇ ਮਾਰੂਥਲ ਵਿੱਚ ਮੂਸਾ ਅਤੇ ਹਾਰੂਨ ਅੱਗੇ ਸ਼ਿਕਾਇਤ ਕੀਤੀ। 3 ਲੋਕਾਂ ਨੇ ਆਖਿਆ, “ਇਹ ਬਿਹਤਰ ਹੁੰਦਾ ਜੇ ਯਹੋਵਾਹ ਸਾਨੂੰ ਮਿਸਰ ਦੀ ਧਰਤੀ ਤੇ ਹੀ ਮਾਰ ਦਿੰਦਾ। ਘੱਟੋ-ਘੱਟ ਓੱਥੇ ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਲੋੜੀਂਦਾ ਸਾਰਾ ਭੋਜਨ ਸੀ। ਪਰ ਹੁਣ ਤੁਸੀਂ ਸਾਨੂੰ ਇੱਥੇ ਮਾਰੂਥਲ ਵਿੱਚ ਲੈ ਆਂਦਾ ਹੈ। ਅਤੇ ਇੱਥੇ ਅਸੀਂ ਸਾਰੇ ਭੁੱਖ ਨਾਲ ਮਰ ਜਾਵਾਂਗੇ।”
4 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਅਕਾਸ਼ ਤੋਂ ਭੋਜਨ ਵਰ੍ਹਾਵਾਂਗਾ। ਇਹ ਭੋਜਨ ਤੁਹਾਡੇ ਖਾਣ ਲਈ ਹੋਵੇਗਾ। ਹਰ ਰੋਜ਼ ਲੋਕਾਂ ਨੂੰ ਬਾਹਰ ਜਾਣਾ ਚਾਹੀਦਾ ਹੈ ਅਤੇ ਉਸ ਦਿਨ ਲਈ ਲੋੜੀਂਦਾ ਭੋਜਨ ਇਕੱਠਾ ਕਰਨਾ ਚਾਹੀਦਾ ਹੈ। ਮੈਂ ਅਜਿਹਾ ਇਹ ਦੇਖਣ ਲਈ ਕਰਾਂਗਾ ਕਿ ਲੋਕ ਓਹੀ ਕਰਦੇ ਹਨ ਜੋ ਮੈਂ ਉਨ੍ਹਾਂ ਨੂੰ ਆਖਦਾ ਹਾਂ।
9 ਫ਼ੇਰ ਮੂਸਾ ਨੇ ਹਾਰੂਨ ਨੂੰ ਆਖਿਆ, “ਇਸਰਾਏਲ ਦੇ ਸਾਰੇ ਲੋਕਾਂ ਨਾਲ ਗੱਲ ਕਰੋ। ਉਨ੍ਹਾਂ ਨੂੰ ਆਖੋ, ‘ਇਕੱਠੇ ਹੋਕੇ ਯਹੋਵਾਹ ਦੇ ਸਾਹਮਣੇ ਆਓ, ਕਿਉਂਕਿ ਉਸ ਨੇ ਤੁਹਾਡੀਆਂ ਸ਼ਿਕਾਇਤਾਂ ਸੁਣ ਲਈਆਂ ਹਨ।’”
10 ਹਾਰੂਨ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਉਹ ਸਾਰੇ ਇੱਕ ਥਾਂ ਇਕੱਠੇ ਹੋਏ ਸਨ। ਜਦੋਂ ਹਾਰੂਨ ਗੱਲ ਕਰ ਰਿਹਾ ਸੀ, ਸਾਰੇ ਲੋਕ ਮੁੜੇ ਅਤੇ ਮਾਰੂਥਲ ਵੱਲ ਦੇਖਣ ਲੱਗੇ। ਅਤੇ ਉਨ੍ਹਾਂ ਨੂੰ ਯਹੋਵਾਹ ਦਾ ਪਰਤਾਪ ਇੱਕ ਬੱਦਲ ਵਿੱਚ ਦਿਖਾਈ ਦਿੱਤਾ।
11 ਯਹੋਵਾਹ ਨੇ ਮੂਸਾ ਨੂੰ ਆਖਿਆ, 12 “ਮੈਂ ਇਸਰਾਏਲ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਲਈਆਂ ਹਨ। ਇਸ ਲਈ ਉਨ੍ਹਾਂ ਨੂੰ ਆਖੋ, ‘ਅੱਜ ਤੁਸੀਂ ਮਾਸ ਖਾਵੋਂਗੇ। ਅਤੇ ਸਵੇਰ ਨੂੰ ਤੁਸੀਂ ਸਾਰੀ ਲੋੜੀਂਦੀ ਰੋਟੀ ਖਾਵੋਂਗੇ। ਫ਼ੇਰ ਤੁਸੀਂ ਜਾਣ ਜਾਵੋਂਗੇ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਵਿੱਚ ਭਰੋਸਾ ਕਰ ਸੱਕਦੇ ਹੋ।’”
13 ਉਸ ਰਾਤ ਨੂੰ ਕੋਇਲਾਂ ਡੇਰੇ ਦੇ ਚਾਰ ਚੁਫ਼ੇਰੇ ਆਈਆਂ। ਲੋਕਾਂ ਨੇ ਮਾਸ ਲਈ ਇਹ ਪੰਛੀ ਫ਼ੜ ਲਈ। ਅਤੇ ਸਵੇਰੇ ਡੇਰੇ ਦੇ ਨੇੜੇ ਧਰਤੀ ਉੱਤੇ ਸਵੇਰ ਦੀ ਤ੍ਰੇਲ ਪਈ ਸੀ। 14 ਜਦੋਂ ਤ੍ਰੇਲ ਸੁੱਕ ਗਈ ਤਾਂ ਧਰਤੀ ਉੱਤੇ ਕੋਰੇ ਦੀਆਂ ਪਤਲੀਆਂ ਪਰਤਾਂ ਵਰਗੀ ਕੋਈ ਚੀਜ਼ ਪਈ ਸੀ। 15 ਇਸਰਾਏਲ ਦੇ ਲੋਕਾਂ ਨੇ ਇਸ ਨੂੰ ਦੇਖਿਆ ਅਤੇ ਇੱਕ ਦੂਜੇ ਨੂੰ ਪੁੱਛਣ ਲੱਗੇ, “ਇਹ ਕੀ ਹੈ? [a]” ਉਹ ਇਹ ਸਵਾਲ ਪੁੱਛ ਰਹੇ ਸਨ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਇਹ ਕੀ ਸੀ। ਇਸ ਲਈ ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇਹੀ ਉਹ ਭੋਜਨ ਹੈ ਜੋ ਯਹੋਵਾਹ ਤੁਹਾਨੂੰ ਖਾਣ ਲਈ ਦੇ ਰਿਹਾ ਹੈ।
23-24 ਪਰ ਫ਼ੇਰ ਪਰਮੇਸ਼ੁਰ ਨੇ ਉੱਤਲੇ ਬੱਦਲਾਂ ਨੂੰ ਖੋਲ੍ਹ ਦਿੱਤਾ
ਅਤੇ ਉਨ੍ਹਾਂ ਉੱਪਰ ਉਨ੍ਹਾਂ ਦੇ ਭੋਜਨ ਲਈ ਮੰਨ ਦੀ ਵਰੱਖਾ ਹੋਈ।
ਇੰਝ ਜਾਪਦਾ ਸੀ ਜਿਵੇਂ ਆਕਾਸ਼ ਸੀ ਜਿਵੇਂ ਅਕਾਸ਼ ਵਿੱਚਲੇ ਦਰ ਖੁਲ੍ਹ ਗਏ ਹੋਣ
ਅਤੇ ਅਕਾਸ਼ ਦੇ ਗੋਦਾਮ ਵਿੱਚੋਂ ਅਨਾਜ ਹੇਠਾਂ ਵਰ੍ਹ ਪਿਆ ਹੋਵੇ।
25 ਲੋਕਾਂ ਨੇ ਫ਼ਰਿਸ਼ਤਿਆਂ ਵਾਲਾ ਭੋਜਨ ਖਾਧਾ।
ਪਰਮੇਸ਼ੁਰ ਨੇ ਉਨ੍ਹਾਂ ਨੂੰ ਸੰਤੁਸ਼ਟ ਕਰਨ ਲਈ ਚੋਖਾ ਭੋਜਨ ਭੇਜਿਆ ਸੀ।
26 ਪਰਮੇਸ਼ੁਰ ਨੇ ਪੂਰੇ ਦੀ ਤੇਜ਼ ਹਵਾ ਭੇਜੀ
ਅਤੇ ਬਟੇਰੇ ਵਰਖਾ ਦੀ ਤਰ੍ਹਾਂ ਵਰਸਣ ਲਗੇ।
27 ਪਰਮੇਸ਼ੁਰ ਨੇ ਤੇਮਾਨ ਵੱਲੋਂ ਹਵਾ ਵਗਾਈ
ਅਤੇ ਨੀਲਾ ਅਕਾਸ਼ ਕਾਲਾ ਹੋ ਗਿਆ ਕਿਉਂਕਿ ਉੱਥੇ ਪੰਛੀਆਂ ਦੀ ਬਹੁਤਾਇਤ ਸੀ।
28 ਪੰਛੀ ਠੀਕ ਖੈਮੇ ਦੇ ਵਿੱਚਕਾਰ
ਅਤੇ ਉਨ੍ਹਾਂ ਦੇ ਤੰਬੂਆਂ ਦੇ ਆਲੇ-ਦੁਆਲੇ ਡਿੱਗੇ।
29 ਉੱਥੇ ਉਨ੍ਹਾਂ ਦੇ ਖਾਣ ਲਈ ਕਾਫ਼ੀ ਸੀ ਪਰ ਉਨ੍ਹਾਂ ਦੀ ਖਾਣ ਦੀ ਲਾਲਸਾ ਉਨ੍ਹਾਂ ਤੋਂ ਪਾਪ ਕਰਾਉਣ ਦਾ ਕਾਰਣ ਬਣੀ।
ਪਰਮੇਸ਼ੁਰ ਉਨ੍ਹਾਂ ਲਈ ਉਹ ਲਿਆਇਆ ਜਿਸਦੀ ਉਨ੍ਹਾਂ ਨੇ ਇੱਛਾ ਕੀਤੀ ਸੀ।
ਸਰੀਰ ਦੀ ਏਕਤਾ
4 ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਪ੍ਰਭੂ ਨਾਲ ਸੰਬੰਧਿਤ ਹਾਂ। ਅਤੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕਾਂ ਵਜੋਂ ਚੁਣਿਆ। ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਵਾਂਗ ਰਹਿਣ ਲਈ ਬੇਨਤੀ ਕਰਦਾ ਹਾਂ। 2 ਹਮੇਸ਼ਾ ਨਿਮ੍ਰ ਅਤੇ ਕੋਮਲ ਬਣੋ ਧੀਰਜ ਰੱਖੋ ਅਤੇ ਇੱਕ ਦੂਸਰੇ ਨਾਲ ਪ੍ਰੇਮ ਅਤੇ ਸ਼ਾਂਤੀ ਨਾਲ ਜੁੜੇ ਰਹੋ। 3 ਤੁਸੀਂ ਇੱਕ ਦੂਜੇ ਨਾਲ ਆਤਮਾ ਰਾਹੀਂ ਸ਼ਾਂਤੀ ਨਾਲ ਜੁੜੇ ਹੋਏ ਹੋ। ਇਸ ਢੰਗ ਨਾਲ ਜੁੜੇ ਰਹਿਣ ਲਈ ਹਰ ਸੰਭਵ ਜਤਨ ਕਰੋ। ਕਾਸ਼ ਤੁਸੀਂ ਸ਼ਾਂਤੀ ਦੇ ਬੰਧਨ ਦੁਆਰਾ ਸੰਯੁਕਤ ਰਹੋ। 4 ਇੱਕ ਸਰੀਰ ਹੈ ਤੇ ਇੱਕ ਹੀ ਆਤਮਾ ਹੈ। ਅਤੇ ਪਰਮੇਸ਼ੁਰ ਨੇ ਤੁਹਾਨੂੰ ਇੱਕ ਹੀ ਉਮੀਦ ਰੱਖਣ ਦਾ ਸੱਦਾ ਦਿੱਤਾ ਹੈ। 5 ਇੱਕ ਪ੍ਰਭੂ ਹੈ, ਇੱਕ ਵਿਸ਼ਵਾਸ ਅਤੇ ਇੱਕ ਹੀ ਬਪਤਿਸਮਾ। 6 ਉੱਥੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ, ਜੋ ਸਾਰੀਆਂ ਚੀਜ਼ਾਂ ਦਾ ਪਿਤਾ ਹੈ। ਉਹ ਹਰ ਚੀਜ਼ ਤੇ ਹਕੂਮਤ ਕਰਦਾ ਹੈ। ਉਹ ਹਰ ਜਗ਼੍ਹਾ ਹੈ ਅਤੇ ਹਰ ਚੀਜ਼ ਅੰਦਰ ਹੈ।
7 ਮਸੀਹ ਨੇ ਸਾਡੇ ਵਿੱਚੋਂ ਹਰ ਇੱਕ ਨੂੰ ਇੱਕ ਵਿਸ਼ੇਸ਼ ਦਾਤ ਦਿੱਤੀ ਹੈ। ਹਰ ਵਿਅਕਤੀ ਨੂੰ ਉਹ ਮਿਲਿਆ ਜੋ ਮਸੀਹ ਉਸ ਨੂੰ ਦੇਣਾ ਚਾਹੁੰਦਾ ਸੀ। 8 ਇਸੇ ਲਈ, ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ:
“ਜਦੋਂ ਉਹ ਉੱਪਰ ਅਕਾਸ਼ ਵਿੱਚ ਗਿਆ,
ਉਸ ਨੇ ਕੈਦੀਆਂ ਨੂੰ ਆਪਣੇ ਨਾਲ ਲਿਆ,
ਅਤੇ ਲੋਕਾਂ ਨੂੰ ਦਾਤਾਂ ਦਿੱਤੀਆਂ।” (A)
9 ਜਦੋਂ ਇਹ ਆਖਦਾ ਹੈ, “ਉਹ ਉੱਚਾ ਗਿਆ,” ਇਸਦਾ ਕੀ ਅਰਥ ਹੈ? ਇਸਦਾ ਅਰਥ ਹੈ ਕਿ ਪਹਿਲਾਂ ਉਹ ਧਰਤੀ ਉੱਤੇ ਥੱਲੇ ਆਇਆ। 10 ਇਸ ਲਈ ਮਸੀਹ ਹੀ ਹੈ ਜੋ ਹੇਠਾ ਆਇਆ, ਅਤੇ ਉਹੀ ਹੈ ਜਿਹੜਾ ਉੱਪਰ ਗਿਆ। ਉਹ ਸਾਰੇ ਅਕਾਸ਼ਾਂ ਨਾਲੋਂ ਉੱਪਰ ਗਿਆ। ਮਸੀਹ ਨੇ ਅਜਿਹਾ ਹਰ ਚੀਜ਼ ਨੂੰ ਆਪਣੇ ਨਾਲ ਭਰਪੂਰ ਕਰਨ ਲਈ ਕੀਤਾ। 11 ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ। 12 ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸਰੀਰ ਨੂੰ ਮਜ਼ਬੂਤ ਬਣਾਇਆ ਜਾ ਸੱਕੇ। 13 ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁੱਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵੱਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ।
14 ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸ ਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ। 15 ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵੱਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸਰੀਰ ਹਾਂ। 16 ਸਮੁੱਚਾ ਸਰੀਰ ਮਸੀਹ ਉੱਪਰ ਨਿਰਭਰ ਹੈ। ਅਤੇ ਸਰੀਰ ਦੇ ਸਾਰੇ ਅੰਗ ਜੁੜੇ ਹੋਏ ਅਤੇ ਇਕੱਠੇ ਹਨ। ਸਰੀਰ ਦਾ ਹਰ ਅੰਗ ਆਪਣਾ ਕੰਮ ਕਰਦਾ ਹੈ। ਅਤੇ ਇਸ ਤਰ੍ਹਾਂ ਸੰਪੂਰਣ ਸਰੀਰ ਵੱਧਦਾ ਹੈ ਅਤੇ ਪ੍ਰੇਮ ਵਿੱਚ ਮਜ਼ਬੂਤ ਹੁੰਦਾ ਹੈ।
24 ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫਰਨਾਹੂਮ ਨੂੰ ਆ ਗਏ।
ਯਿਸੂ ਜੀਵਨ ਦੀ ਰੋਟੀ
25 ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਰਲੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ, ਤੁਸੀਂ ਇੱਥੇ ਕਦੋਂ ਆਏ?”
26 ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਕਰਿਸ਼ਮੇ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂ ਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ। 27 ਨਾਸ਼ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”
28 ਭੀੜ ਨੇ ਪੁੱਛਿਆ, “ਉਹ ਕਿਹੜੀਆਂ ਕਰਨੀਆਂ ਹਨ ਜਿਹੜੀਆਂ ਪਰਮੇਸ਼ੁਰ ਸਾਥੋਂ ਕਰਨ ਦੀ ਆਸ ਰੱਖਦਾ ਹੈ?”
29 ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਥੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਵਿੱਚ ਵਿਸ਼ਵਾਸ ਕਰੋ।”
30 ਭੀੜ ਨੇ ਪੁੱਛਿਆ, “ਤੂੰ ਕਿਹੜਾ ਕਰਿਸ਼ਮਾ ਕਰੇਂਗਾ ਕਿ ਅਸੀਂ ਵੇਖ ਸੱਕੀਏ ਅਤੇ ਵਿਸ਼ਵਾਸ ਕਰ ਸੱਕੀਏ? ਤੂੰ ਕੀ ਕਰਨ ਵਾਲਾ ਹੈ? 31 ਸਾਡੇ ਪੂਰਵਜਾਂ ਨੇ ਉਜਾੜ ਵਿੱਚ ਮੰਨ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ‘ਉਸਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।’” [a]
32 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਮੂਸਾ ਨਹੀਂ ਸੀ ਜਿਸਨੇ ਤੁਹਾਨੂੰ ਸਵਰਗ ਵੱਲੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗ ਤੋਂ ਸੱਚੀ ਰੋਟੀ ਦਿੰਦਾ ਹੈ। 33 ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸੁਰਗਾਂ ਤੋਂ ਉੱਤਰਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”
34 ਲੋਕਾਂ ਨੇ ਆਖਿਆ, “ਪ੍ਰਭੂ, ਉਹ ਰੋਟੀ ਸਾਨੂੰ ਹਮੇਸ਼ਾ ਦੇਵੀਂ।”
35 ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।
2010 by World Bible Translation Center