Revised Common Lectionary (Complementary)
ਪੰਜਵਾਂ ਭਾਗ
(ਜ਼ਬੂਰ 107-150)
107 ਯਹੋਵਾਹ ਦਾ ਉਸਤਤਿ ਕਰੋ ਕਿਉਂਕਿ ਉਹ ਸ਼ੁਭ ਹੈ।
ਉਸਦਾ ਪਿਆਰ ਸਦੀਵੀ ਹੈ।
2 ਹਰ ਵਿਅਕਤੀ ਨੂੰ ਜਿਸ ਨੂੰ ਯਹੋਵਾਹ ਨੇ ਬਚਾਇਆ ਹੈ ਇਹੀ ਗੱਲ ਆਖਣੀ ਚਾਹੀਦੀ ਹੈ।
ਯਹੋਵਾਹ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਤੋਂ ਬਚਾਇਆ।
3 ਯਹੋਵਾਹ ਨੇ ਆਪਣੇ ਲੋਕਾਂ ਨੂੰ ਬਹੁਤ ਸਾਰੇ ਭਿੰਨ-ਭਿੰਨ ਦੇਸ਼ਾਂ ਵਿੱਚੋਂ ਇਕੱਠਿਆ ਕੀਤਾ।
ਉਹ ਉਨ੍ਹਾਂ ਨੂੰ ਪੂਰਬ, ਪੱਛਮ, ਉੱਤਰ ਅਤੇ ਦੱਖਣ ਵਿੱਚੋਂ ਲਿਆਇਆ।
33 ਪਰਮੇਸ਼ੁਰ ਨੇ ਨਦੀਆਂ ਨੂੰ ਮਾਰੂਥਲ ਵਿੱਚ ਬਦਲ ਦਿੱਤਾ ਸੀ।
ਪਰਮੇਸ਼ੁਰ ਨੇ ਚਸ਼ਮਿਆਂ ਨੂੰ ਵਗਣ ਤੋਂ ਰੋਕ ਦਿੱਤਾ ਸੀ।
34 ਪਰਮੇਸ਼ੁਰ ਨੇ ਉਪਜਾਊ ਧਰਤੀ ਨੂੰ ਬਦਲ ਦਿੱਤਾ ਸੀ ਅਤੇ ਇਹ ਕਲਰੀ ਵਿਰਾਨ ਧਰਤੀ ਹੋ ਗਈ ਸੀ।
ਕਿਉਂ? ਉਨ੍ਹਾਂ ਮੰਦੇ ਲੋਕਾਂ ਦੇ ਕਾਰਣ ਜਿਹੜੇ ਉਸ ਥਾਵੇਂ ਰਹਿੰਦੇ ਸਨ।
35 ਪਰਮੇਸ਼ੁਰ ਨੇ ਮਾਰੂਥਲ ਦੀ ਧਰਤੀ ਨੂੰ ਬਦਲ ਦਿੱਤਾ ਅਤੇ ਇਹ ਪਾਣੀ ਦੇ ਤਲਾਵਾਂ ਵਾਲੀ ਧਰਤੀ ਬਣ ਗਈ।
ਪਰਮੇਸ਼ੁਰ ਨੇ ਖੁਸ਼ਕ ਧਰਤੀ ਵਿੱਚੋਂ ਪਾਣੀ ਦੇ ਚਸ਼ਮੇ ਵਗਾ ਦਿੱਤੇ।
36 ਪਰਮੇਸ਼ੁਰ ਨੇ ਭੁੱਖੇ ਲੋਕਾਂ ਦੀ ਉਸ ਚੰਗੀ ਧਰਤੀ ਵੱਲ ਅਗਵਾਈ ਕੀਤੀ
ਅਤੇ ਉਨ੍ਹਾਂ ਨੇ ਰਹਿਣ ਲਈ ਸ਼ਹਿਰ ਬਣਾ ਲਿਆ।
37 ਉਨ੍ਹਾਂ ਲੋਕਾਂ ਨੇ ਆਪਣੇ ਖੇਤਾਂ ਵਿੱਚ ਬੀਜ ਬੀਜੇ।
ਉਨ੍ਹਾਂ ਨੇ ਖੇਤਾਂ ਵਿੱਚ ਅੰਗੂਰ ਦੇ ਪੌਦੇ ਲਾਏ ਅਤੇ ਉਨ੍ਹਾਂ ਨੇ ਚੰਗੀ ਫ਼ਸਲ ਪ੍ਰਾਪਤ ਕੀਤੀ।
38 ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਅਸੀਸ ਦਿੱਤੀ ਉਨ੍ਹਾਂ ਦੇ ਪਰਿਵਾਰ ਵੱਧਣ ਫ਼ੁਲਣ।
ਉਨ੍ਹਾਂ ਕੋਲ ਬਹੁਤ ਸਾਰੇ ਪਸ਼ੂ ਸਨ।
39 ਹਾਦਸਿਆਂ ਅਤੇ ਮੁਸੀਬਤਾਂ ਕਾਰਣ
ਉਨ੍ਹਾਂ ਦੇ ਪਰਿਵਾਰ ਛੋਟੇ ਅਤੇ ਕਮਜ਼ੋਰ ਸਨ।
40 ਪਰਮੇਸ਼ੁਰ ਨੇ ਉਨ੍ਹਾਂ ਦੇ ਆਗੂਆਂ ਨੂੰ ਸ਼ਰਮਸਾਰ ਕੀਤਾ ਅਤੇ ਨਮੋਸ਼ੀ ਦਿੱਤੀ।
ਪਰਮੇਸ਼ੁਰ ਨੇ ਉਨ੍ਹਾਂ ਨੂੰ ਮਾਰੂਥਲ ਵਿੱਚ ਅਵਾਰਾ ਭਟਕਣ ਦਿੱਤਾ ਜਿੱਥੇ ਕੋਈ ਰਾਹ ਨਹੀਂ ਸਨ।
41 ਪਰ ਪਰਮੇਸ਼ੁਰ ਨੇ ਉਨ੍ਹਾਂ ਗਰੀਬ ਲੋਕਾਂ ਨੂੰ ਫ਼ੇਰ ਉਨ੍ਹਾਂ ਦੇ ਦੁੱਖਾਂ ਵਿੱਚੋਂ ਕੱਢ ਲਿਆ।
ਅਤੇ ਹੁਣ ਉਨ੍ਹਾਂ ਦੇ ਪਰਿਵਾਰ ਭੇਡਾਂ ਦੇ ਵੱਡੇ ਇੱਜੜ ਵਾਂਗ ਹਨ।
42-43 ਨੇਕ ਆਦਮੀ ਇਹ ਗੱਲ ਵੇਖਦੇ ਹਨ ਅਤੇ ਉਹ ਪ੍ਰਸੰਨ ਹਨ।
ਪਰ ਮੰਦੇ ਲੋਕੀ ਵੀ ਇਸ ਨੂੰ ਦੇਖਦੇ ਹਨ ਅਤੇ ਉਨ੍ਹਾਂ ਨੂੰ ਨਹੀਂ ਪਤਾ ਕਿ ਉਹ ਕੀ ਆਖਣ।
ਪਰਮੇਸ਼ੁਰ ਉਹ ਭੋਜਨ ਦਿੰਦਾ ਹੈ ਜੋ ਸੱਚਮੁੱਚ ਸੰਤੁਸ਼ਟ ਕਰਦਾ ਹੈ
55 “ਤੁਸੀਂ ਸਾਰੇ, ਪਿਆਸੇ ਲੋਕੋ,
ਆਓ ਪਾਣੀ ਪੀਵੋ!
ਫ਼ਿਕਰ ਨਾ ਕਰੋ ਜੇ ਪੈਸਾ ਨਹੀਂ ਹੈ ਤੁਹਾਡੇ ਕੋਲ।
ਆਓ, ਖਾਵੋ ਪੀਵੋ ਜਦੋਂ ਤੱਕ ਤੁਸੀਂ ਰੱਜ ਨਹੀਂ ਜਾਂਦੇ!
ਤੁਹਾਨੂੰ ਪੈਸੇ ਦੀ ਲੋੜ ਨਹੀਂ, ਰੱਜ ਕੇ ਖਾਵੋ ਪੀਵੋ।
ਭੋਜਨ ਤੇ ਮੈਅ ਦਾ ਕੋਈ ਮੁੱਲ ਨਹੀਂ!
2 ਪੈਸੇ ਨੂੰ ਓਸ ਚੀਜ਼ ਉੱਤੇ ਕਿਉਂ ਜ਼ਾਇਆ ਕਰਦੇ ਹੋ ਜਿਹੜੀ ਅਸਲੀ ਭੋਜਨ ਨਹੀਂ ਹੈ।
ਉਸ ਸ਼ੈਅ ਲਈ ਕਿਉਂ ਮਿਹਨਤ ਕਰਦੇ ਹੋ ਜਿਹੜੀ ਸੱਚਮੁੱਚ ਤੁਹਾਨੂੰ ਸੰਤੁਸ਼ਟ ਨਹੀਂ ਕਰਦੀ?
ਮੇਰੀ ਗੱਲ ਨੂੰ ਧਿਆਨ ਨਾਲ ਸੁਣੋ, ਤੇ ਤੁਸੀਂ ਚੰਗਾ ਭੋਜਨ ਖਾਵੋਂਗੇ।
ਤੁਸੀਂ ਉਸ ਭੋਜਨ ਦਾ ਆਨੰਦ ਮਾਣੋਗੇ ਜਿਹੜਾ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ।
3 ਉਨ੍ਹਾਂ ਗੱਲਾਂ ਨੂੰ ਗੌਰ ਨਾਲ ਸੁਣੋ ਜੋ ਮੈਂ ਆਖਦਾ ਹਾਂ।
ਮੇਰੀ ਗੱਲ ਸੁਣੋ ਤਾਂ ਜੋ ਤੁਹਾਡੀਆਂ ਰੂਹਾਂ ਜਿਉਂ ਸੱਕਣ।
ਮੇਰੇ ਕੋਲ ਆਓ ਤੇ ਮੈਂ ਤੁਹਾਡੇ ਨਾਲ ਇੱਕ ਇਕਰਾਰਨਾਮਾ ਕਰਾਂਗਾ, ਜਿਹੜਾ ਸਦਾ-ਸਦਾ ਰਹੇਗਾ।
ਇਹ ਉਹੋ ਜਿਹਾ ਇਕਰਾਰਨਾਮਾ ਹੋਵੇਗਾ ਜਿਹੜਾ ਮੈਂ ਦਾਊਦ ਨਾਲ ਕੀਤਾ ਸੀ।
ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਸ ਨੂੰ ਪਿਆਰ ਕਰਾਂਗਾ ਅਤੇ ਸਦਾ ਲਈ ਉਸਦਾ ਵਫ਼ਾਦਾਰ ਹੋਵਾਂਗਾ।
ਤੇ ਤੁਸੀਂ ਉਸ ਇਕਰਾਰ ਉੱਤੇ ਯਕੀਨ ਕਰ ਸੱਕਦੇ ਹੋ।
4 ਮੈਂ ਸਾਰੀਆਂ ਕੌਮਾਂ ਵਾਸਤੇ ਦਾਊਦ ਨੂੰ ਆਪਣੀ ਸ਼ਕਤੀ ਦਾ ਗਵਾਹ ਬਣਾਇਆ ਸੀ।
ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਉਹ ਹਾਕਮ ਅਤੇ ਬਹੁਤ ਸਾਰੀਆਂ ਕੌਮਾਂ ਦਾ ਨੇਤਾ ਬਣ ਜਾਵੇਗਾ।”
5 ਇਹ ਕੌਮਾਂ ਉਨ੍ਹਾਂ ਥਾਵਾਂ ਦੀਆਂ ਹਨ,
ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ ਪਰ ਤੁਸੀਂ ਉਨ੍ਹਾਂ ਕੌਮਾਂ ਨੂੰ ਸੱਦਾ ਦਿਓਗੇ।
ਉਹ ਕੌਮਾਂ ਤੁਹਾਨੂੰ ਨਹੀਂ ਜਾਣਦੀਆਂ
ਪਰ ਉਹ ਤੁਹਾਡੇ ਵੱਲ ਭੱਜਦੀਆਂ ਆਉਣਗੀਆਂ।
ਅਜਿਹਾ ਵਾਪਰੇਗਾ ਕਿਉਂ ਕਿ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਰਜ਼ਾ ਹੈ।
ਇਹ ਇਸ ਲਈ ਵਾਪਰੇਗਾ ਕਿਉਂ ਕਿ ਇਸਰਾਏਲ ਦੇ ਪਵਿੱਤਰ ਪੁਰੱਖ ਨੇ ਤੁਹਾਨੂੰ ਆਦਰ ਅਤੇ ਪਰਤਾਪ ਦਿੱਤਾ ਹੈ।
6 ਇਸ ਲਈ ਤੁਹਾਨੂੰ ਯਹੋਵਾਹ ਵੱਲ ਤੱਕਣਾ ਚਾਹੀਦਾ ਹੈ
ਇਸਤੋਂ ਪਹਿਲਾਂ ਕਿ ਇਸ ਲਈ ਬਹੁਤ ਦੇਰ ਹੋ ਜਾਵੇ।
ਤੁਹਾਨੂੰ ਹੁਣੇ ਹੀ,
ਉਸ ਨੂੰ ਸੱਦਾ ਦੇਣਾ ਚਾਹੀਦਾ ਜਦੋਂ ਕਿ ਉਹ ਨੇੜੇ ਹੈ।
7 ਮੰਦੇ ਲੋਕਾਂ ਨੂੰ ਬਦੀ ਦੇ ਜੀਵਨ ਛੱਡ ਦੇਣੇ ਚਾਹੀਦੇ ਹਨ।
ਉਨ੍ਹਾਂ ਨੂੰ ਮੰਦੇ ਵਿੱਚਾਰ ਸੋਚਣੇ ਛੱਡ ਦੇਣੇ ਚਾਹੀਦੇ ਨੇ।
ਉਨ੍ਹਾਂ ਨੂੰ ਯਹੋਵਾਹ ਵੱਲ ਇੱਕ ਵਾਰੀ ਫ਼ੇਰ ਪਰਤ ਆਉਣਾ ਚਾਹੀਦਾ ਹੈ
ਤਦ ਹੀ ਯਹੋਵਾਹ ਉਨ੍ਹਾਂ ਨੂੰ ਸੱਕੂਨ ਪਹੁੰਚਾਵੇਗਾ।
ਉਨ੍ਹਾਂ ਲੋਕਾਂ ਨੂੰ ਯਹੋਵਾਹ ਵੱਲ ਆਉਣਾ ਚਾਹੀਦਾ ਹੈ
ਕਿਉਂ ਕਿ ਅਸਾਡਾ ਯਹੋਵਾਹ ਬਖਸ਼ਣਹਾਰ ਹੈ।
ਲੋਕ ਪਰਮੇਸ਼ੁਰ ਨੂੰ ਨਹੀਂ ਸਮਝ ਸੱਕਦੇ
8 ਯਹੋਵਾਹ ਆਖਦਾ ਹੈ, “ਤੁਹਾਡੇ ਵਿੱਚਾਰ ਮੇਰੇ ਵਿੱਚਾਰਾਂ ਵਰਗੇ ਨਹੀਂ ਹਨ।
ਤੁਹਾਡੇ ਰਸਤੇ ਮੇਰੇ ਰਸਤਿਆਂ ਵਰਗੇ ਨਹੀਂ ਹਨ।
9 ਅਕਾਸ਼ ਧਰਤੀ ਨਾਲੋਂ ਉਚੇਰੇ ਹਨ।
ਇਸੇ ਤਰ੍ਹਾਂ ਹੀ ਮੇਰੇ ਰਾਹ ਤੁਹਾਡੇ ਰਾਹਾਂ ਨਾਲੋਂ ਉਚੇਰੇ ਹਨ।
ਅਤੇ ਮੇਰੇ ਵਿੱਚਾਰ ਤੁਹਾਡੇ ਵਿੱਚਾਰਾਂ ਨਾਲੋਂ ਉਚੇਰੇ ਹਨ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।
ਯਿਸੂ ਦਾ ਚਾਰ ਹਜ਼ਾਰ ਤੋਂ ਵੱਧੀਕ ਨੂੰ ਭੋਜਨ ਕਰਾਉਣਾ(A)
8 ਉਨ੍ਹਾਂ ਦਿਨਾਂ ਵਿੱਚ ਹੀ, ਯਿਸੂ ਦੇ ਦੁਆਲੇ ਬਹੁਤ ਸਾਰੇ ਲੋਕ ਫ਼ੇਰ ਇਕੱਠੇ ਹੋਏ। ਤੇ ਉਨ੍ਹਾਂ ਕੋਲ ਖਾਣ ਲਈ ਕੁਝ ਨਹੀਂ ਸੀ। ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, 2 “ਮੈਨੂੰ ਇਨ੍ਹਾਂ ਲੋਕਾਂ ਤੇ ਤਰਸ ਆਉਂਦਾ ਹੈ ਕਿਉਂਕਿ ਇਹ ਪਿੱਛਲੇ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ ਅਤੇ ਹੁਣ ਇਨ੍ਹਾਂ ਕੋਲ ਖਾਣ ਨੂੰ ਕੁਝ ਵੀ ਨਹੀਂ ਹੈ। 3 ਜੇਕਰ ਮੈਂ ਇਨ੍ਹਾਂ ਨੂੰ ਭੁੱਖਿਆਂ ਭੇਜਦਾ ਹਾਂ। ਇਹ ਰਾਹ ਵਿੱਚ ਹੀ ਬੇਹੋਸ਼ ਹੋ ਜਾਣਗੇ। ਕੁਝ ਲੋਕ ਇਨ੍ਹਾਂ ਵਿੱਚੋਂ ਇੱਥੋਂ ਕਾਫ਼ੀ ਦੂਰ ਰਹਿੰਦੇ ਹਨ।”
4 ਯਿਸੂ ਦੇ ਚੇਲਿਆਂ ਨੇ ਆਖਿਆ, “ਪਰ ਅਸੀਂ ਇੱਥੇ ਕਿਸੇ ਵੀ ਸ਼ਹਿਰ ਤੋਂ ਬਹੁਤ ਦੂਰ ਹਾਂ ਅਤੇ ਅਸੀਂ ਇਸ ਲਈ ਇੰਨੇ ਸਾਰੇ ਲੋਕਾਂ ਲਈ ਖਾਣ ਦਾ ਇੰਤਜ਼ਾਮ ਕਿੱਥੋਂ ਕਰ ਸੱਕਦੇ ਹਾਂ?”
5 ਫ਼ੇਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?”
ਚੇਲਿਆਂ ਨੇ ਕਿਹਾ, “ਸਾਡੇ ਕੋਲ ਸਿਰਫ਼ ਸੱਤ ਰੋਟੀਆਂ ਹਨ।”
6 ਯਿਸੂ ਨੇ ਲੋਕਾਂ ਨੂੰ ਜ਼ਮੀਨ ਤੇ ਬੈਠਣ ਲਈ ਕਿਹਾ। ਉਸ ਨੇ ਸੱਤ ਰੋਟੀਆਂ ਲੈ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਉਨ੍ਹਾਂ ਨੂੰ ਕਿਹਾ ਕਿ ਇਹ ਰੋਟੀਆਂ ਇਕੱਠੀ ਹੋਈ ਭੀੜ ਨੂੰ ਵੰਡ ਦੇਵੋ। ਚੇਲਿਆਂ ਨੇ ਉਵੇਂ ਕੀਤਾ ਜਿਵੇਂ ਉਸ ਨੇ ਆਖਿਆ ਸੀ। 7 ਚੇਲਿਆਂ ਕੋਲ ਕੁਝ ਛੋਟੀਆਂ ਮੱਛੀਆਂ ਵੀ ਸਨ ਅਤੇ ਉਸ ਨੇ ਮੱਛੀ ਵੀ ਲਈ ਅਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਅਤੇ ਉਸ ਨੇ ਉਨ੍ਹਾਂ ਨੂੰ ਮੱਛੀਆਂ ਵੀ ਲੋਕਾਂ ਵਿੱਚ ਵੰਡਣ ਲਈ ਕਿਹਾ।
8 ਸਭ ਲੋਕਾਂ ਨੇ ਢਿੱਡ ਭਰਕੇ ਖਾਧਾ। ਇਸਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਭੋਜਨ ਦੇ ਟੁਕੜਿਆਂ ਨਾਲ ਸੱਤ ਟੋਕਰੇ ਭਰੇ। 9 ਤਕਰੀਬਨ ਚਾਰ ਹਜ਼ਾਰ ਲੋਕਾਂ ਨੇ ਭੋਜਨ ਕੀਤਾ, ਜਦੋਂ ਉਹ ਖਾ ਚੁੱਕੇ ਤਾਂ ਯਿਸੂ ਨੇ ਉਨ੍ਹਾਂ ਨੂੰ ਘਰ ਜਾਣ ਨੂੰ ਕਿਹਾ। 10 ਤਦ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਚੜ੍ਹ੍ਹ ਗਿਆ ਅਤੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।
2010 by World Bible Translation Center