Revised Common Lectionary (Complementary)
ਦਾਊਦ ਦਾ ਇੱਕ ਗੀਤ ਇਹ ਲਿਖਿਆ ਹੈ, ਜਦੋਂ ਦਾਊਦ ਨੇ ਅਬੀਮਲਕ ਅੱਗੇ ਪਾਗਲ ਵਿਅਕਤੀ ਹੋਣ ਦਾ ਦਿਖਾਵਾ ਕੀਤਾ ਅਤੇ ਉਸ ਨੂੰ ਛੱਡ ਦਿੱਤਾ।
34 ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ।
ਉਸਦੀ ਉਸਤਤਿ ਹਰ ਵੇਲੇ ਮੇਰੇ ਬੁੱਲ੍ਹਾਂ ਉੱਤੇ ਹੈ।
2 ਨਿਮ੍ਰ ਲੋਕੋ, ਸੁਣੋ ਅਤੇ ਆਨੰਦ ਮਾਣੋ।
ਮੇਰੀ ਰੂਹ ਯਹੋਵਾਹ ਬਾਰੇ ਮਾਣ ਕਰਦੀ ਹੈ।
3 ਮੇਰੇ ਸੰਗ ਪਰਮੇਸ਼ੁਰ ਦੀ ਉਸਤਤਿ ਕਰੋ।
ਆਉ ਉਸ ਦੇ ਨਾਂ ਦਾ ਆਦਰ ਕਰੀਏ।
4 ਮੈਂ ਮਦਦ ਲਈ ਪਰਮੇਸ਼ੁਰ ਵੱਲ ਗਿਆ, ਅਤੇ ਉਸ ਨੇ ਮੇਰੀ ਗੱਲ ਸੁਣੀ।
ਉਸ ਨੇ ਮੈਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਤੋਂ ਬਚਾਇਆ ਜਿਨ੍ਹਾਂ ਤੋਂ ਮੈਂ ਭੈਭੀਤ ਹਾਂ।
5 ਮਦਦ ਲਈ, ਪਰਮੇਸ਼ੁਰ ਵੱਲ ਤੱਕੋ।
ਤੁਸੀਂ ਪ੍ਰਵਾਨ ਹੋਵੋਂਗੇ, ਸ਼ਰਮਸਾਰ ਨਾ ਹੋਵੋ।
6 ਇਸ ਗਰੀਬ ਬੰਦੇ ਨੇ ਯਹੋਵਾਹ ਨੂੰ ਮਦਦ ਲਈ ਪੁਕਾਰਿਆ।
ਅਤੇ ਯਹੋਵਾਹ ਨੇ ਮੈਨੂੰ ਸੁਣਿਆ।
ਉਸ ਨੇ ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਇਆ।
7 ਯਹੋਵਾਹ ਦਾ ਦੂਤ ਉਸ ਦੇ ਚੇਲਿਆਂ ਦੀ ਰੱਖਵਾਲੀ ਕਰਦਾ ਹੈ।
ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ।
8 ਯਹੋਵਾਹ ਨੂੰ ਚਖੋ ਅਤੇ ਦੇਖੋ ਉਹ ਕਿੰਨਾ ਚੰਗਾ ਹੈ।
ਜੋ ਬੰਦਾ ਯਹੋਵਾਹ ਉੱਤੇ ਨਿਰਭਰ ਹੁੰਦਾ ਸੱਚਮੁੱਚ ਖੁਸ਼ ਹੁੰਦਾ ਹੈ।
20 ਤਦ ਸ਼ਾਊਲ ਉਸੇ ਵੇਲੇ ਧਰਤੀ ਉੱਪਰ ਲੰਮਾ ਹੋਕੇ ਡਿੱਗ ਪਿਆ ਅਤੇ ਸਮੂਏਲ ਦੀਆਂ ਗੱਲਾਂ ਨਾਲ ਬੜਾ ਡਰ ਗਿਆ ਅਤੇ ਉਸ ਵਿੱਚ ਕੁਝ ਸਾਹ ਸੱਤ ਨਾ ਬੱਚਿਆਂ ਕਿਉਂਕਿ ਉਸ ਨੇ ਉਸ ਸਾਰਾ ਦਿਨ ਅਤੇ ਰਾਤ ਰੋਟੀ ਨਹੀਂ ਖਾਧੀ ਸੀ।
21 ਤਦ ਉਹ ਔਰਤ ਸ਼ਾਊਲ ਕੋਲ ਆਈ। ਉਸ ਵੇਖਿਆ ਕਿ ਸ਼ਾਊਲ ਤਾਂ ਸੱਚਮੁੱਚ ਬਹੁਤ ਡਰਿਆ ਹੋਇਆ ਹੈ ਤਾਂ ਉਸ ਨੇ ਕਿਹਾ, “ਵੇਖ! ਮੈਂ ਤੇਰੀ ਸੇਵਕ ਦਾਸੀ ਹਾਂ। ਮੈਂ ਤੇਰਾ ਹੁਕਮ ਮੰਨਿਆ। ਮੈਂ ਆਪਣੀ ਜਾਨ ਖਤਰੇ ਵਿੱਚ ਪਾਕੇ ਜੋ ਤੂੰ ਕਿਹਾ ਮੈਂ ਕੀਤਾ। 22 ਹੁਣ ਕਿਰਪਾ ਕਰਕੇ ਮੇਰੀ ਗੱਲ ਧਿਆਨ ਨਾਲ ਸੁਣ, ਹੁਣ ਮੈਂ ਤੈਨੂੰ ਕੁਝ ਰੋਟੀ ਦਿੰਦਾ ਹਾਂ ਤੂੰ ਖਾ ਲੈ, ਫ਼ਿਰ ਤੇਰੇ ਵਿੱਚ ਤਾਕਤ ਆ ਜਾਵੇਗੀ ਤਾਂ ਤੂੰ ਆਪਣੇ ਰਾਹ ਪੈ ਜਾਵੀਂ।”
23 ਪਰ ਸ਼ਾਊਲ ਨੇ ਕੁਝ ਖਾਣ ਤੋਂ ਇਨਕਾਰ ਕਰ ਦਿੱਤਾ।
ਸ਼ਾਊਲ ਦੇ ਅਫ਼ਸਰਾਂ ਨੇ ਵੀ ਉਸ ਔਰਤ ਨਾਲ ਮਿਲਕੇ ਉਸ ਨੂੰ ਖਾਣ ਲਈ ਬੇਨਤੀ ਕੀਤੀ। ਅਖੀਰ ਸ਼ਾਊਲ ਨੇ ਉਨ੍ਹਾਂ ਦਾ ਕਿਹਾ ਮੰਨ ਲਿਆ। ਉਹ ਭੁੰਜਿਓਁ ਉੱਠ ਕੇ ਮੰਜੇ ਉੱਤੇ ਬੈਠ ਗਿਆ। 24 ਉਸ ਔਰਤ ਕੋਲ ਘਰ ਵਿੱਚ ਇੱਕ ਮੋਟਾ ਵੱਛਾ ਸੀ। ਉਸ ਨੇ ਫ਼ਟਾਫ਼ਟ ਉਸ ਨੂੰ ਵੱਢਿਆ। ਉਸ ਨੇ ਕੁਝ ਆਟਾ ਲੈ ਕੇ ਗੁੰਨ੍ਹਕੇ ਉਸ ਨੂੰ ਹੱਥਾਂ ਵਿੱਚ ਦਬਾਕੇ ਬਿਨਾ ਖਮੀਰ ਦੇ ਹੀ ਉਸ ਦੀਆਂ ਰੋਟੀਆਂ ਪਕਾਕੇ ਬਣਾਈਆਂ। 25 ਉਸ ਔਰਤ ਨੇ ਸ਼ਾਊਲ ਅਤੇ ਉਸ ਦੇ ਅਫ਼ਸਰਾਂ ਅੱਗੇ ਖਾਣਾ ਪਰੋਸਿਆ। ਉਨ੍ਹਾਂ ਸਭਨਾਂ ਨੇ ਭੋਜਨ ਕੀਤਾ ਅਤੇ ਅਗਲੀ ਸਵੇਰ ਉਹ ਉੱਠੇ ਅਤੇ ਉੱਥੋਂ ਚੱਲੇ ਗਏ।
15 ਸਾਡੇ ਵਿੱਚੋਂ ਜੋ ਆਪਣੇ ਨਿਹਚਾ ਵਿੱਚ ਤਕੜੇ ਹਨ, ਕਮਜ਼ੋਰਾਂ ਦੀ ਮਦਦ ਕਰਨ। ਸਾਨੂੰ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਮਜ਼ੋਰੀਆਂ ਦੂਰ ਕਰਨ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਆਪ ਨੂੰ ਪ੍ਰਸੰਨ ਨਹੀਂ ਕਰਨਾ ਚਾਹੀਦਾ। 2 ਸਾਡੇ ਵਿੱਚੋਂ ਹਰ ਇੱਕ ਨੂੰ ਦੂਜਿਆਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ। ਸਾਨੂੰ ਇਹ, ਉਨ੍ਹਾਂ ਦੀ ਨਿਹਚਾ ਮਜ਼ਬੂਤ ਕਰਨ ਵਿੱਚ ਸਹਾਇਤਾ ਕਰਨ ਲਈ ਕਰਨਾ ਚਾਹੀਦਾ ਹੈ। 3 ਇੱਥੋਂ ਤੱਕ ਕਿ ਮਸੀਹ ਨੇ ਕਦੇ ਵੀ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਨਹੀਂ ਜੀਵਿਆ। ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, “ਉਨ੍ਹਾਂ ਦੀ ਬੇਇੱਜ਼ਤੀ, ਜਿਨ੍ਹਾਂ ਨੇ ਤੁਹਾਨੂੰ ਬੇਇੱਜ਼ਤ ਕੀਤਾ ਸੀ ਮੇਰੇ ਤੇ ਡਿੱਗੀ ਹੈ।” [a]
4 ਸਭ ਕੁਝ ਜੋ ਅਤੀਤ ਵਿੱਚ ਲਿਖਿਆ ਗਿਆ ਸੀ ਸਾਨੂੰ ਸਿੱਖਾਉਣ ਖਾਤਰ ਲਿਖਿਆ ਸੀ। ਇਹ ਗੱਲਾਂ ਇਸ ਲਈ ਲਿਖੀਆਂ ਗਈਆਂ ਸਨ ਤਾਂ ਜੋ ਅਸੀਂ ਆਸ ਰੱਖ ਸੱਕੀਏ। ਅਤੇ ਉਹ ਆਸ ਧੀਰਜ ਤੋਂ ਆਉਂਦੀ ਹੈ ਅਤੇ ਉਹ ਤਾਕਤ ਜੋ ਪੋਥੀਆਂ ਸਾਨੂੰ ਦਿੰਦੀਆਂ ਹਨ। 5 ਧੀਰਜ ਅਤੇ ਤਾਕਤ ਪਰਮੇਸ਼ੁਰ ਤੋਂ ਆਉਂਦੀ ਹੈ ਤਾਂ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੁਹਾਨੂੰ ਉਸੇ ਢੰਗ ਨਾਲ ਇੱਕ ਹੋਣ ਵਿੱਚ ਸਹਾਇਤਾ ਕਰੇਗਾ ਜਿਵੇਂ ਮਸੀਹ ਯਿਸੂ ਚਾਹੁੰਦਾ ਹੈ। 6 ਫ਼ਿਰ ਤੁਸੀਂ ਸਭ ਇਕੱਠੇ ਹੋ ਜਾਵੋਂਗੇ ਅਤੇ ਤੁਸੀਂ ਇੱਕ ਮੂੰਹ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਪਿਤਾ ਦੀ ਉਸਤਤਿ ਕਰੋਂਗੇ।
2010 by World Bible Translation Center