Revised Common Lectionary (Complementary)
ਦਾਊਦ ਦਾ ਇੱਕ ਗੀਤ ਇਹ ਲਿਖਿਆ ਹੈ, ਜਦੋਂ ਦਾਊਦ ਨੇ ਅਬੀਮਲਕ ਅੱਗੇ ਪਾਗਲ ਵਿਅਕਤੀ ਹੋਣ ਦਾ ਦਿਖਾਵਾ ਕੀਤਾ ਅਤੇ ਉਸ ਨੂੰ ਛੱਡ ਦਿੱਤਾ।
34 ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ।
ਉਸਦੀ ਉਸਤਤਿ ਹਰ ਵੇਲੇ ਮੇਰੇ ਬੁੱਲ੍ਹਾਂ ਉੱਤੇ ਹੈ।
2 ਨਿਮ੍ਰ ਲੋਕੋ, ਸੁਣੋ ਅਤੇ ਆਨੰਦ ਮਾਣੋ।
ਮੇਰੀ ਰੂਹ ਯਹੋਵਾਹ ਬਾਰੇ ਮਾਣ ਕਰਦੀ ਹੈ।
3 ਮੇਰੇ ਸੰਗ ਪਰਮੇਸ਼ੁਰ ਦੀ ਉਸਤਤਿ ਕਰੋ।
ਆਉ ਉਸ ਦੇ ਨਾਂ ਦਾ ਆਦਰ ਕਰੀਏ।
4 ਮੈਂ ਮਦਦ ਲਈ ਪਰਮੇਸ਼ੁਰ ਵੱਲ ਗਿਆ, ਅਤੇ ਉਸ ਨੇ ਮੇਰੀ ਗੱਲ ਸੁਣੀ।
ਉਸ ਨੇ ਮੈਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਤੋਂ ਬਚਾਇਆ ਜਿਨ੍ਹਾਂ ਤੋਂ ਮੈਂ ਭੈਭੀਤ ਹਾਂ।
5 ਮਦਦ ਲਈ, ਪਰਮੇਸ਼ੁਰ ਵੱਲ ਤੱਕੋ।
ਤੁਸੀਂ ਪ੍ਰਵਾਨ ਹੋਵੋਂਗੇ, ਸ਼ਰਮਸਾਰ ਨਾ ਹੋਵੋ।
6 ਇਸ ਗਰੀਬ ਬੰਦੇ ਨੇ ਯਹੋਵਾਹ ਨੂੰ ਮਦਦ ਲਈ ਪੁਕਾਰਿਆ।
ਅਤੇ ਯਹੋਵਾਹ ਨੇ ਮੈਨੂੰ ਸੁਣਿਆ।
ਉਸ ਨੇ ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਇਆ।
7 ਯਹੋਵਾਹ ਦਾ ਦੂਤ ਉਸ ਦੇ ਚੇਲਿਆਂ ਦੀ ਰੱਖਵਾਲੀ ਕਰਦਾ ਹੈ।
ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ।
8 ਯਹੋਵਾਹ ਨੂੰ ਚਖੋ ਅਤੇ ਦੇਖੋ ਉਹ ਕਿੰਨਾ ਚੰਗਾ ਹੈ।
ਜੋ ਬੰਦਾ ਯਹੋਵਾਹ ਉੱਤੇ ਨਿਰਭਰ ਹੁੰਦਾ ਸੱਚਮੁੱਚ ਖੁਸ਼ ਹੁੰਦਾ ਹੈ।
ਪਾਤਸ਼ਾਹ ਦਾਊਦ ਦੀ ਮੌਤ
2 ਦਾਊਦ ਦਾ ਅੰਤ ਨੇੜੇ ਆਇਆ ਤਾਂ ਉਸ ਨੇ ਸੁਲੇਮਾਨ ਨੂੰ ਆਪਣੇ ਕੋਲ ਬੁਲਾ ਕੇ ਕਿਹਾ, 2 “ਹਰ ਇਨਸਾਨ ਦੀ ਤਰ੍ਹਾਂ, ਮੈਂ ਵੀ ਮਰਨ ਹੀ ਵਾਲਾ ਹਾਂ। ਪਰ ਤੂੰ ਤਕੜਾ ਹੋ ਰਿਹਾ ਹੈ ਅਤੇ ਆਦਮੀ ਬਣ ਰਿਹਾ ਹੈ। 3 ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਮੰਨ ਅਤੇ ਉਸ ਦੇ ਕਹੇ ਅਨੁਸਾਰ ਕਰ। ਉਸ ਦੀਆਂ ਸਭ ਬਿਧੀਆਂ, ਹੁਕਮਾਂ, ਨਿਆਵਾਂ ਅਤੇ ਸਾਖੀਆਂ ਨੂੰ ਮੰਨ ਜਿਵੇਂ ਕਿ ਉਹ ਮੂਸਾ ਦੀ ਬਿਵਸਥਾ ਵਿੱਚ ਲਿਖੇ ਹੋਏ ਹਨ। ਜੇਕਰ ਤੂੰ ਇਉਂ ਕਰੇਂਗਾ, ਜੋ ਕੁਝ ਵੀ ਤੂੰ ਕਰੇਂਗਾ ਜਾਂ ਜਿੱਥੇ ਵੀ ਤੂੰ ਜਾਵੇਂਗਾ, ਤੂੰ ਸਫ਼ਲ ਹੋਵੇਂਗਾ। 4 ਜੇਕਰ ਤੂੰ ਯਹੋਵਾਹ ਨੂੰ ਮੰਨੇਗਾ, ਤਾਂ ਯਹੋਵਾਹ ਮੇਰੇ ਬਾਰੇ ਕੀਤੇ ਇਸ ਇਕਰਾਰ ਨੂੰ ਨਿਭਾਵੇਗਾ: ਯਹੋਵਾਹ ਨੇ ਆਖਿਆ, ‘ਜੇਕਰ ਤੇਰੇ ਪੁੱਤਰ ਮੇਰੀਆਂ ਬਿਧੀਆਂ ਨੂੰ ਇਮਾਨਦਾਰੀ ਅਤੇ ਤਹੇ ਦਿਲੋਂ ਮੰਨਣਗੇ, ਤੇਰੇ ਘਰਾਣੇ ਵਿੱਚੋਂ ਇੱਕ ਆਦਮੀ ਹਮੇਸ਼ਾ ਇਸਰਾਏਲ ਉੱਪਰ ਰਾਜ ਕਰੇਗਾ।’”
5 ਦਾਊਦ ਨੇ ਇਹ ਵੀ ਕਿਹਾ, “ਤੂੰ ਇਹ ਵੀ ਜਾਣਦਾ ਹੈਂ ਕਿ ਸਰੂਯਾਹ ਦੇ ਪੁੱਤਰ ਯੋਆਬ ਨੇ ਮੇਰੇ ਨਾਲ ਕੀ ਕੀਤਾ ਅਤੇ ਉਸ ਨੇ ਇਸਰਾਏਲ ਦੀ ਫ਼ੌਜ ਦੇ ਦੋਹਾਂ ਸੈਨਾਪਤੀਆਂ, ਨੇਰ ਦੇ ਪੁੱਤਰ ਅਬਨੇਰ ਅਤੇ ਯਬਰ ਦੇ ਪੁੱਤਰ ਅਮਾਸਾ ਨਾਲ ਕੀ ਕੀਤਾ ਸੀ ਯਾਦ ਕਰ, ਉਸ ਨੇ ਬਦਲਾ ਲੈਣ ਲਈ ਸਾਂਤੀ ਦੇ ਸਮੇਂ ਉਨ੍ਹਾਂ ਨੂੰ ਮਾਰ ਦਿੱਤਾ। ਉਨ੍ਹਾਂ ਦੇ ਖੂਨ ਦੇ ਧੱਬੇ ਉਸਦੀ ਤਲਵਾਰ, ਉਸਦੀ ਪੇਟੀ ਅਤੇ ਉਸ ਦੇ ਬੂਟਾਂ ਉੱਤੇ ਹਨ। ਮੈਨੂੰ ਉਸ ਨੂੰ ਸਜ਼ਾ ਦੇਣੀ ਚਾਹੀਦੀ ਸੀ। 6 ਪਰ ਹੁਣ, ਤੂੰ ਪਾਤਸ਼ਾਹ ਹੈਂ, ਇਸ ਲਈ ਤੈਨੂੰ ਉਸ ਨੂੰ ਓਵੇਂ ਹੀ ਸਜ਼ਾ ਦੇਣੀ ਚਾਹੀਦੀ ਹੈ ਜਿਵੇਂ ਤੂੰ ਠੀਕ ਸਮਝੇਂ। ਪਰ ਤੈਨੂੰ ਪ੍ਰਪੱਕ ਹੋਣਾ ਚਾਹੀਦਾ ਕਿ ਉਹ ਮਾਰਿਆ ਗਿਆ। ਉਸ ਨੂੰ ਉਸ ਦੇ ਬੁੱਢਾਪੇ ਵਿੱਚ ਸ਼ਾਂਤੀ ਨਾਲ ਨਾ ਮਰਨ ਦੇਵੀਂ।
7 “ਗਿਲਆਦ ਦੇ ਬਰਜ਼ਿੱਲਈ ਦੇ ਬੱਚਿਆਂ ਉੱਪਰ ਦਯਾਲੂ ਰਹੀਂ, ਉਨ੍ਹਾਂ ਨੂੰ ਆਪਣੇ ਮਿੱਤਰ ਬਣਨ ਦੇ ਅਤੇ ਤੇਰੇ ਨਾਲ ਤੇਰੇ ਮੇਜ਼ ਤੇ ਖਾਣ ਦੇਵੀਂ ਉਨ੍ਹਾਂ ਨੇ ਮੇਰੀ ਉਸ ਵਕਤ ਮਦਦ ਕੀਤੀ ਸੀ ਜਦੋਂ ਮੈਂ ਤੇਰੇ ਭਰਾ ਅਬਸ਼ਾਲੋਮ ਤੋਂ ਬਚ ਰਿਹਾ ਸੀ।
8 “ਇਹ ਯਾਦ ਰੱਖੀਂ ਕਿ ਗੇਰਾ ਦਾ ਪੁੱਤਰ ਸ਼ਿਮਈ ਅਜੇ ਵੀ ਇੱਥੇ ਆਸੇ-ਪਾਸੇ ਹੀ ਹੈ। ਉਹ ਬਹੁਰੀਮ ਅਤੇ ਬਿਨਯਾਮੀਨ ਪਰਿਵਾਰ-ਸਮੂਹ ਤੋਂ ਹੈ। ਤੈਨੂੰ ਪਤਾ ਹੋਣਾ ਚਾਹੀਦਾ ਕਿ ਜਿਸ ਦਿਨ ਮੈਂ ਮਹਨਇਮ ਤੋਂ ਭਜਿਆ ਸੀ, ਉਸ ਨੇ ਮੈਨੂੰ ਬਹੁਤ ਬੁਰੀ ਤਰ੍ਹਾਂ ਬੇਇੱਜ਼ਤ ਕੀਤਾ ਸੀ। ਫ਼ਿਰ ਉਹ ਮੈਨੂੰ ਯਰਦਨ ਨਦੀ ਤੇ ਮਿਲਣ ਲਈ ਆਇਆ ਸੀ। ਪਰ ਮੈਂ ਉਸ ਨਾਲ ਯਹੋਵਾਹ ਦਾ ਇਕਰਾਰ ਕੀਤਾ ਸੀ ਕਿ ਮੈਂ ਉਸ ਨੂੰ ਮਾਰਾਂਗਾ ਨਹੀਂ। 9 ਪਰ ਹੁਣ ਉਸ ਨੂੰ ਬਿਨਾ ਸਜ਼ਾ ਦਿੱਤੇ ਨਾ ਜਾਣ ਦੇਵੀਂ। ਤੂੰ ਇੱਕ ਸਿਆਣਾ ਆਦਮੀ ਹੈਂ ਅਤੇ ਤੂੰ ਜਾਣਦਾ ਕਿ ਉਸ ਨਾਲ ਕੀ ਕੀਤਾ ਜਾਣਾ ਚਾਹੀਦਾ। ਪਰ ਉਸ ਨੂੰ ਉਸ ਦੇ ਬੁੱਢਾਪੇ ਵਿੱਚ ਸਾਂਤੀ ਨਾਲ ਨਾ ਮਰਨ ਦੇਵੀਂ।”
ਜੋ ਤੁਹਾਨੂੰ ਚਾਹੀਦਾ ਹੈ ਪਰਮੇਸ਼ੁਰ ਕੋਲੋਂ ਮੰਗਣਾ ਜਾਰੀ ਰੱਖੋ(A)
7 “ਜੇਕਰ ਤੁਸੀਂ ਮੰਗਦੇ ਰਹੋਂਗੇ ਤਾਂ, ਤੁਸੀਂ ਪ੍ਰਾਪਤ ਕਰ ਲਵੋਂਗੇ। ਲੱਭੋ, ਤਾਂ ਲੱਭੇਗਾ। ਖੜਕਾਓ, ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਵੇਗਾ। 8 ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂੰਢਣ ਵਾਲੇ ਨੂੰ ਲੱਭਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
9 “ਤੁਹਾਡੇ ਵਿੱਚੋਂ ਕਿਹੜਾ ਐਸਾ ਹੈ, ਕਿ ਜਦੋਂ ਉਸਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇਗਾ? 10 ਜੇਕਰ ਉਹ ਇੱਕ ਮੱਛੀ ਮੰਗੇ, ਤਾਂ ਕੀ ਤੁਸੀਂ ਉਸ ਨੂੰ ਸੱਪ ਦੇਵੋਂਗੇ? 11 ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, ਮੰਗਣ ਵਾਲਿਆਂ ਨੂੰ, ਕਿੰਨੀਆਂ ਵੱਧ ਚੰਗੀਆਂ ਦਾਤਾਂ ਦੇਵੇਗਾ?
2010 by World Bible Translation Center