Revised Common Lectionary (Complementary)
ਸਿਆਣਪ ਅਤੇ ਮੂਰੱਖਤਾ
9 ਸਿਆਣਪ ਨੇ ਆਪਣਾ ਘਰ ਉਸਾਰਿਆ। ਉਸ ਨੇ ਇਸਦੇ ਸੱਤ ਥੰਮਾਂ [a] ਨੂੰ ਘੜਿਆ। 2 ਉਸ ਨੇ ਆਪਣਾ ਮਾਸ ਤਿਆਰ ਕੀਤਾ, ਆਪਣੀ ਮੈਅ ਮਿਲਾਈ ਅਤੇ ਆਪਣਾ ਮੇਜ ਤਿਆਰ ਕੀਤਾ। 3 ਉਸ ਨੇ ਆਪਣੇ ਨੌਕਰਾਂ ਨੂੰ ਬਾਹਰ ਭੇਜ ਦਿੱਤਾ ਅਤੇ ਸ਼ਹਿਰ ਦੀ ਪਹਾੜੀ ਤੋਂ ਪੁਕਾਰਦੀ ਹੈ: 4 “ਸਿੱਧੇ-ਸਾਧੇ ਲੋਕ ਇੱਥੇ ਇਕੱਠੇ ਹੋ ਜਾਣ”, ਉਹ ਉਨ੍ਹਾਂ ਵੱਲ ਮੁਖਾਤਬ ਹੁੰਦੀ ਹੈ ਜਿੰਨ੍ਹਾਂ ਨੂੰ ਸਮਝ ਦੀ ਕਮੀ ਹੈ, 5 “ਆਓ, ਤੇ ਮੇਰੀ ਸਿਆਣਪ ਦਾ ਭੋਜਨ ਛਕੋ। ਤੇ ਉਸ ਮੈਅ ਨੂੰ ਵੀ ਛਕੋ ਜੋ ਮੈਂ ਤਿਆਰ ਕੀਤੀ ਹੈ। 6 ਆਪਣੇ ਮੂਰਖ ਦੋਸਤਾਂ ਨੂੰ ਪਿੱਛੇ ਛੱਡ ਦਿਓ, ਫ਼ੇਰ ਤੁਸੀਂ ਜਿਉਂਗੇ, ਮਿਹਨਤ ਨਾਲ ਸਮਝਦਾਰੀ ਦੇ ਰਾਹ ਤੇ ਚੱਲੋ।”
9 ਯਹੋਵਾਹ ਦੇ ਪਵਿੱਤਰ ਲੋਕਾਂ ਨੂੰ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ।
ਪਰਮੇਸ਼ੁਰ ਦੇ ਚੇਲਿਆਂ ਲਈ ਹੋਰ ਸੁਰੱਖਿਆ ਦਾ ਸਥਾਨ ਨਹੀਂ।
10 ਕਮਜ਼ੋਰ ਅਤੇ ਭੁੱਖੇ ਲੋਕ ਤਕੜੇ ਹੋ ਜਾਣਗੇ।
ਪਰ ਉਹ ਲੋਕ ਜਿਹੜੇ ਮਦਦ ਲਈ ਪਰਮੇਸ਼ੁਰ ਵੱਲ ਜਾਂਦੇ ਹਨ ਹਰ ਚੰਗੀ ਵਸਤੂ ਹਾਸਲ ਕਰਨਗੇ।
11 ਬੱਚਿਉ ਮੇਰੀ ਗੱਲ ਸੁਣੋ।
ਅਤੇ ਮੈਂ ਤੁਹਾਨੂੰ ਯਹੋਵਾਹ ਦੀ ਇੱਜ਼ਤ ਕਰਨੀ ਸਿੱਖਾਵਾਂਗਾ।
12 ਜੇ ਕੋਈ ਬੰਦਾ ਆਪਣੀ ਜਿੰਦ ਨੂੰ ਪਿਆਰ ਕਰਦਾ ਹੈ
ਅਤੇ ਚੰਗੀ ਅਤੇ ਲੰਮੀ ਜ਼ਿੰਦਗੀ ਰਹਿਣਾ ਚਾਹੁੰਦਾ ਹੈ।
13 ਤਾਂ ਉਸ ਬੰਦੇ ਨੂੰ ਚਾਹੀਦਾ ਕਿ ਉਹ ਬਿਲਕੁਲ ਵੀ ਮੰਦੀਆਂ ਗੱਲਾਂ ਨਾ ਆਖੇ
ਅਤੇ ਉਹ ਬੰਦਾ ਬਿਲਕੁਲ ਵੀ ਝੂਠ ਨਾ ਬੋਲੇ।
14 ਮੰਦੇ ਕੰਮ ਕਰਨੇ ਛੱਡੋ। ਨੇਕ ਕੰਮ ਕਰੋ, ਅਮਨ ਵਾਸਤੇ ਕੰਮ ਕਰੋ।
ਸ਼ਾਂਤੀ ਦੇ ਪਿੱਛੇ ਭੱਜੋ ਜਦੋਂ ਤੱਕ ਇਸ ਨੂੰ ਫ਼ੜ ਨਾ ਲਵੋਂ।
15 ਇਸ ਲਈ ਇਸ ਗੱਲੋਂ ਬਹੁਤ ਸਾਵੱਧਾਨ ਰਹੋ ਕਿ ਤੁਸੀਂ ਕਿਵੇਂ ਜਿਉਂਦੇ ਹੋ। ਗਿਆਨਹੀਣ ਬੰਦਿਆਂ ਦੇ ਢੰਗ ਵਾਂਗ ਨਾ ਜੀਓ। ਸਗੋਂ ਗਿਆਨਵਾਨ ਬਣਕੇ ਜੀਓ। 16 ਮੇਰਾ ਭਾਵ ਇਹ ਹੈ ਕਿ ਤੁਹਾਨੂੰ ਆਪਣੇ ਹਰ ਮੌਕੇ ਨੂੰ ਚੰਗੇ ਕੰਮ ਲਈ ਵਰਤਣਾ ਚਾਹੀਦਾ ਹੈ ਕਿਉਂਕਿ ਇਹ ਸਮੇਂ ਭ੍ਰਿਸ਼ਟ ਹਨ। 17 ਇਸ ਲਈ ਮੂਰੱਖਤਾ ਦਾ ਜੀਵਨ ਨਾ ਜੀਵੋ। ਪਰ ਉਹ ਗੱਲਾਂ ਸਿੱਖੋ ਜਿਹੜੀਆਂ ਪ੍ਰਭੂ ਤੁਹਾਡੇ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ। 18 ਮੈਅ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ ਹੋਵੇ। 19 ਇੱਕ ਦੂਸਰੇ ਨਾਲ ਭਜਨਾਂ, ਸ਼ਬਦਾਂ ਅਤੇ ਆਤਮਕ ਗੀਤਾਂ ਨਾਲ ਬੋਲੋ। ਆਪਣੇ ਦਿਲਾਂ ਵਿੱਚ ਪ੍ਰਭੂ ਲਈ ਗਾਓ ਅਤੇ ਸੰਗੀਤ ਛੇੜੋ। 20 ਹਰ ਚੀਜ਼ ਲਈ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ, ਉਸਦਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਤੇ ਧੰਨਵਾਦ ਕਰੋ।
51 ਮੈਂ ਜਿਉਂਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਹ ਰੋਟੀ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਦੁਨੀਆਂ ਦੇ ਲੋਕਾਂ ਨੂੰ ਜੀਵਨ ਮਿਲ ਸੱਕੇ।”
52 ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਲਈ ਕਿਵੇਂ ਦੇ ਸੱਕਦਾ ਹੈ?”
53 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਤੁਹਾਡੇ ਵਿੱਚ ਸੱਚਾ ਜੀਵਨ ਨਹੀਂ ਹੋਵੇਗਾ। 54 ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਅਖੀਰਲੇ ਦਿਨ ਜਿਉਂਦਾ ਉੱਠਾਵਾਂਗਾ। 55 ਮੇਰਾ ਸਰੀਰ ਸੱਚਾ ਭੋਜਨ ਹੈ ਅਤੇ ਮੇਰਾ ਲਹੂ ਅਸਲੀ ਪੀਣ ਦੀ ਵਸਤੂ ਹੈ। 56 ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਨਿਵਾਸ ਕਰਦਾ ਅਤੇ ਮੈਂ ਉਸ ਵਿੱਚ ਨਿਵਾਸ ਕਰਦਾ ਹਾਂ।
57 “ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਵਾਂਗਾ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜਿਉਂਵੇਗਾ। 58 ਮੈਂ ਉਸ ਰੋਟੀ ਵਰਗਾ ਨਹੀਂ ਹਾਂ ਜਿਹੜੀ ਸਾਡੇ ਪੁਰਖਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਵੀ ਜੀਵੇਗਾ।”
2010 by World Bible Translation Center