Revised Common Lectionary (Complementary)
ਨਿਰਦੇਸ਼ਕ ਲਈ: ਯਹੋਵਾਹ ਦੇ ਸੇਵਕ ਦਾਊਦ ਦਾ ਇੱਕ ਗੀਤ।
36 ਮੰਦਾ ਆਦਮੀ ਬਹੁਤ ਹੀ ਮੰਦਾ ਕਰਦਾ ਹੈ ਜਦੋਂ ਉਹ ਆਪਣੇ-ਆਪ ਨੂੰ ਆਖਦਾ,
ਮੈਂ ਨਹੀਂ ਡਰਾਂਗਾ ਅਤੇ ਪਰਮੇਸ਼ੁਰ ਦਾ ਆਦਰ ਨਹੀਂ ਕਰਾਂਗਾ।
2 ਉਹ ਆਦਮੀ ਆਪਣੇ-ਆਪ ਨੂੰ ਝੂਠ ਆਖਦਾ।
ਉਹ ਆਪਣੇ ਪਾਪਾਂ ਨੂੰ ਨਹੀਂ ਵੇਖਦਾ,
ਇਸੇ ਲਈ ਉਹ ਮੁਆਫ਼ੀ ਨਹੀਂ ਮੰਗਦਾ।
3 ਉਸ ਦੇ ਸ਼ਬਦ ਨਿਰਾਰਥਕ ਝੂਠ ਹਨ।
ਉਹ ਸਿਆਣਾ ਨਹੀਂ ਬਣਦਾ ਜਾਂ ਉਹ ਚੰਗਿਆਈ ਕਰਨਾ ਨਹੀਂ ਸਿੱਖਿਆ।
4 ਰਾਤ ਵੇਲੇ, ਉਹ ਫ਼ਜ਼ੂਲ ਦੀਆਂ ਵਿਉਂਤਾਂ ਬਣਾਉਂਦਾ ਹੈ।
ਉਹ ਜਾਗਦਾ ਅਤੇ ਕੁਝ ਵੀ ਚੰਗਾ ਨਹੀਂ ਕਰਦਾ।
ਪਰ ਉਹ ਬਦੀ ਕਰਨ ਤੋਂ ਇਨਕਾਰ ਨਹੀਂ ਕਰਦਾ।
5 ਯਹੋਵਾਹ, ਤੁਹਾਡਾ ਸੱਚਾ ਪਿਆਰ ਆਕਾਸ਼ ਨਾਲੋਂ ਉੱਚੇਰਾ ਹੈ।
ਤੁਹਾਡੀ ਵਫ਼ਾਦਾਰੀ ਬੱਦਲਾਂ ਤੋਂ ਉਚੇਰੀ ਹੈ।
6 ਯਹੋਵਾਹ, ਤੁਹਾਡੀ ਨੇਕੀ ਸਭ ਤੋਂ ਉੱਚੇ ਪਰਬਤ ਨਾਲੋਂ ਉਚੇਰੀ ਹੈ।
ਤੁਹਾਡੀ ਨਿਰਪੱਖਤਾ ਸਾਗਰਾਂ ਤੋਂ ਡੂੰਘੀ ਹੈ।
ਯਹੋਵਾਹ, ਤੁਸੀਂ ਆਦਮੀ ਅਤੇ ਜਾਨਵਰ ਦੀ ਰੱਖਿਆ ਕਰਦੇ ਹੋ।
7 ਤੁਹਾਡੀ ਪਿਆਰ ਭਰੀ ਦਯਾ ਨਾਲੋਂ ਕੁਝ ਵੀ ਅਨਮੋਲ ਨਹੀਂ।
ਲੋਕ ਅਤੇ ਦੂਤ ਤੁਹਾਡੇ ਵੱਲ ਸੁਰੱਖਿਆ ਲਈ ਆਉਂਦੇ ਹਨ।
8 ਯਹੋਵਾਹ, ਉਹ ਤੁਹਾਡੇ ਘਰ ਵਿੱਚਲੀਆਂ ਸ਼ੁਭ ਚੀਜ਼ਾਂ ਪਾਸੋਂ ਨਵੀਂ ਸ਼ਕਤੀ ਹਾਸਲ ਕਰਦੇ ਹਨ।
ਤੁਸੀਂ ਉਨ੍ਹਾਂ ਨੂੰ ਆਪਣੀ ਅਦਭੁਤ ਨਦੀ ਦਾ ਨੀਰ ਪੀਣ ਦਿੰਦੇ ਹਨ।
9 ਯਹੋਵਾਹ, ਜੀਵਨ ਦਾ ਚਸ਼ਮਾ ਤੁਹਾਡੇ ਵੱਲੋਂ ਵੱਗਦਾ ਹੈ।
ਤੁਹਾਡੇ ਚਾਨਣ ਵਿੱਚ, ਅਸੀਂ ਚਾਨਣ ਦੇਖਦੇ ਹਾਂ।
10 ਯਹੋਵਾਹ, ਉਨ੍ਹਾਂ ਲੋਕਾਂ ਨੂੰ ਪਿਆਰ ਕਰੀ ਜਾਉ।
ਜਿਹੜੇ ਸੱਚਮੁੱਚ ਤੁਹਾਨੂੰ ਜਾਣਦੇ ਹਨ।
ਅਤੇ ਉਨ੍ਹਾਂ ਲੋਕਾਂ ਲਈ ਸ਼ੁਭ ਗੱਲਾਂ ਕਰੋ ਜਿਹੜੇ ਤੁਹਾਡੇ ਵੱਲ ਸੱਚੇ ਹਨ।
11 ਹੇ ਯਹੋਵਾਹ, ਮੈਨੂੰ ਗੁਮਾਨੀ ਲੋਕਾਂ ਦੇ ਜਾਲ ਵਿੱਚ ਨਾ ਫ਼ਸਣ ਦਿਉ।
ਮੈਂ ਦੁਸ਼ਟ ਲੋਕਾਂ ਦੁਆਰਾ ਨਾ ਫ਼ੜਿਆ ਜਾਵਾਂ।
12 ਉਨ੍ਹਾਂ ਦੀਆਂ ਕਬਰਾਂ ਉੱਤੇ ਇਹ ਲਿਖੋ:
“ਬਦਕਾਰ ਲੋਕ ਇੱਥੇ ਡਿੱਗੇ ਸਨ।
ਉਹ ਕੁਚਲੇ ਗਏ।
ਉਹ ਫ਼ੇਰ ਕਦੀ ਵੀ ਨਹੀਂ ਖਲੋ ਸੱਕਣਗੇ।”
ਯੂਸੁਫ਼ ਫ਼ਿਰਊਨ ਲਈ ਜ਼ਮੀਨ ਖਰੀਦਦਾ ਹੈ
13 ਅਕਾਲ ਦਾ ਸਮਾਂ ਹੋਰ ਵੀ ਮਾੜਾ ਹੋ ਗਿਆ। ਦੇਸ਼ ਵਿੱਚ ਕਿਧਰੇ ਵੀ ਅਨਾਜ ਨਹੀਂ ਸੀ। ਮਿਸਰ ਅਤੇ ਕਨਾਨ ਇਸ ਮੰਦੇ ਸਮੇਂ ਕਾਰਣ ਬਹੁਤ ਗਰੀਬ ਹੋ ਗਏ। 14 ਦੇਸ਼ ਦੇ ਲੋਕਾਂ ਨੇ ਹੋਰ ਅਨਾਜ ਖਰੀਦਿਆ। ਯੂਸੁਫ਼ ਨੇ ਪੈਸਾ ਬਚਾਇਆ ਅਤੇ ਇਸ ਨੂੰ ਫ਼ਿਰਊਨ ਦੇ ਘਰ ਲੈ ਆਇਆ। 15 ਕੁਝ ਸਮੇਂ ਬਾਦ, ਮਿਸਰ ਅਤੇ ਕਨਾਨ ਦੇ ਲੋਕਾਂ ਕੋਲ ਕੋਈ ਪੈਸਾ ਨਹੀਂ ਬਚਿਆ। ਉਨ੍ਹਾਂ ਨੇ ਸਾਰਾ ਪੈਸਾ ਅਨਾਜ ਖਰੀਦਣ ਉੱਤੇ ਖਰਚ ਕਰ ਦਿੱਤਾ ਸੀ। ਇਸ ਲਈ ਮਿਸਰ ਦੇ ਲੋਕ ਯੂਸੁਫ਼ ਕੋਲ ਗਏ ਅਤੇ ਆਖਣ ਲੱਗੇ, “ਕਿਰਪਾ ਕਰਕੇ ਸਾਨੂੰ ਅਨਾਜ ਦਿਉ। ਸਾਡਾ ਪੈਸਾ ਮੁੱਕ ਗਿਆ ਹੈ। ਜੇ ਅਸੀਂ ਖਾਵਾਂਗੇ ਨਹੀਂ ਤਾਂ ਤੁਹਾਡੇ ਦੇਖਦਿਆਂ-ਦੇਖਦਿਆਂ ਅਸੀਂ ਮਰ ਜਾਵਾਂਗੇ।”
16 ਪਰ ਯੂਸੁਫ਼ ਨੇ ਆਖਿਆ, “ਮੈਨੂੰ ਆਪਣੇ ਪਸ਼ੂ ਦੇ ਦਿਉ ਅਤੇ ਮੈਂ ਤੁਹਾਨੂੰ ਅਨਾਜ ਦੇ ਦੇਵਾਂਗਾ।” 17 ਇਸ ਲਈ ਲੋਕਾਂ ਨੇ ਆਪਣੇ ਪਸ਼ੂਆਂ ਅਤੇ ਘੋੜਿਆਂ ਅਤੇ ਹੋਰ ਸਾਰੇ ਜਾਨਵਰਾਂ ਬਦਲੇ ਅਨਾਜ ਖਰੀਦ ਲਿਆ। ਅਤੇ ਉਸ ਸਾਲ, ਯੂਸੁਫ਼ ਨੇ ਉਨ੍ਹਾਂ ਦੇ ਪਸ਼ੂ ਲੈ ਲਈ ਅਤੇ ਉਨ੍ਹਾਂ ਨੂੰ ਅਨਾਜ ਦੇ ਦਿੱਤਾ।
18 ਪਰ ਅਗਲੇ ਵਰ੍ਹੇ, ਲੋਕਾਂ ਕੋਲ ਅਨਾਜ ਖਰੀਦਣ ਲਈ ਨਾ ਤਾਂ ਕੋਈ ਪਸ਼ੂ ਬੱਚਿਆਂ ਅਤੇ ਨਾ ਹੀ ਕੁਝ ਹੋਰ। ਇਸ ਲਈ ਲੋਕ ਯੂਸੁਫ਼ ਕੋਲ ਗਏ ਅਤੇ ਆਖਿਆ, “ਤੁਹਾਨੂੰ ਪਤਾ ਹੈ ਕਿ ਸਾਡੇ ਕੋਲ ਕੋਈ ਪੈਸਾ ਨਹੀਂ ਬਚਿਆ। ਅਤੇ ਸਾਡੇ ਸਾਰੇ ਪਸ਼ੂ ਵੀ ਹੁਣ ਤੁਹਾਡੇ ਹਨ। ਇਸ ਲਈ ਸਾਡੇ ਕੋਲ ਹੁਣ ਕੁਝ ਨਹੀਂ ਬੱਚਿਆਂ-ਸਿਰਫ਼ ਉਹੀ ਹੈ ਜੋ ਤੁਸੀਂ ਦੇਖਦੇ ਹੋ-ਸਾਡੇ ਸ਼ਰੀਰ ਅਤੇ ਸਾਡੀ ਜ਼ਮੀਨ। 19 ਅਵਸ਼ ਹੀ ਅਸੀਂ ਤੁਹਾਡੇ ਦੇਖਦਿਆਂ-ਦੇਖਦਿਆਂ ਮਰ ਜਾਵਾਂਗੇ। ਪਰ ਜੇ ਤੁਸੀਂ ਸਾਨੂੰ ਅਨਾਜ ਦੇ ਦੇਵੋਂਗੇ, ਤਾਂ ਅਸੀਂ ਫ਼ਿਰਊਨ ਨੂੰ ਜ਼ਮੀਨ ਦੇ ਦਿਆਂਗੇ ਅਤੇ ਅਸੀਂ ਉਸ ਦੇ ਗੁਲਾਮ ਬਣ ਜਾਵਾਂਗੇ। ਸਾਨੂੰ ਬੀਜ ਦੇਵੋ ਤਾਂ ਜੋ ਅਸੀਂ ਪੌਦੇ ਲਾ ਸੱਕੀਏ। ਫ਼ੇਰ ਅਸੀਂ ਜਿਉਂਦੇ ਰਹਾਂਗੇ, ਮਰਾਂਗੇ ਨਹੀਂ। ਅਤੇ ਅਸੀਂ ਆਪਣੇ ਲਈ ਫ਼ੇਰ ਅਨਾਜ ਉਗਾਵਾਂਗੇ।”
20 ਇਸ ਲਈ ਯੂਸੁਫ਼ ਨੇ ਫ਼ਿਰਊਨ ਲਈ ਮਿਸਰ ਦੀ ਸਾਰੀ ਜ਼ਮੀਨ ਖਰੀਦ ਲਈ। ਮਿਸਰ ਦੇ ਸਾਰੇ ਲੋਕਾਂ ਨੇ ਯੂਸੁਫ਼ ਨੂੰ ਆਪਣੇ ਸਾਰੇ ਖੇਤ ਵੇਚ ਦਿੱਤੇ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਕਿਉਂ ਜੋ ਉਹ ਬਹੁਤ ਭੁੱਖੇ ਸਨ। 21 ਅਤੇ ਸਾਰੇ ਲੋਕ ਫ਼ਿਰਊਨ ਦੇ ਗੁਲਾਮ ਹੋ ਗਏ। ਮਿਸਰ ਵਿੱਚ ਹਰ ਥਾਂ ਲੋਕ ਫ਼ਿਰਊਨ ਦੇ ਗੁਲਾਮ ਸਨ। 22 ਸਿਰਫ਼ ਉਹੀ ਜ਼ਮੀਨ ਜਿਹੜੀ ਯੂਸੁਫ਼ ਨੇ ਨਹੀਂ ਖਰੀਦੀ ਸੀ ਉਹ ਜਾਜਕਾਂ ਦੀ ਜ਼ਮੀਨ ਸੀ। ਜਾਜਕਾਂ ਨੂੰ ਆਪਣੀ ਜ਼ਮੀਨ ਵੇਚਣ ਦੀ ਲੋੜ ਨਹੀਂ ਸੀ ਕਿਉਂਕਿ ਫ਼ਿਰਊਨ ਉਨ੍ਹਾਂ ਨੂੰ ਉਨ੍ਹਾਂ ਦੇ ਕੰਮ ਦੀ ਉਜਰਤ ਦਿੰਦਾ ਸੀ। ਇਸ ਲਈ ਉਹ ਇਸ ਪੈਸੇ ਨਾਲ ਖਾਣ ਲਈ ਅਨਾਜ ਖਰੀਦਦੇ ਸਨ।
23 ਯੂਸੁਫ਼ ਨੇ ਲੋਕਾਂ ਨੂੰ ਆਖਿਆ, “ਹੁਣ ਮੈਂ ਤੁਹਾਨੂੰ ਅਤੇ ਤੁਹਾਡੀ ਜ਼ਮੀਨ ਨੂੰ ਫ਼ਿਰਊਨ ਲਈ ਖਰੀਦ ਲਿਆ ਹੈ। ਇਸ ਲਈ ਮੈਂ ਤੁਹਾਨੂੰ ਬੀਜ਼ ਦਿਆਂਗਾ, ਅਤੇ ਤੁਸੀਂ ਆਪਣੇ ਖੇਤਾਂ ਵਿੱਚ ਬਿਜਾਈ ਕਰ ਸੱਕਦੇ ਹੋ। 24 ਵਾਢੀਆਂ ਵੇਲੇ, ਤੁਹਾਨੂੰ ਆਪਣੀਆਂ ਫ਼ਸਲਾਂ ਦਾ ਪੰਜਵਾਂ ਹਿੱਸਾ ਫ਼ਿਰਊਨ ਨੂੰ ਦੇਣਾ ਪਵੇਗਾ। ਪੰਜਾਂ ਵਿੱਚੋਂ ਚਾਰ ਹਿੱਸੇ ਤੁਸੀਂ ਆਪਣੇ ਲਈ ਰੱਖ ਸੱਕਦੇ ਹੋ। ਤੁਸੀਂ ਬੀਜਾਂ ਨੂੰ ਅਨਾਜ ਲਈ ਅਤੇ ਅਗਲੇ ਵਰ੍ਹੇ ਦੀ ਬਿਜਾਈ ਲਈ ਰੱਖ ਸੱਕਦੇ ਹੋ। ਹੁਣ ਤੁਸੀਂ ਆਪਣੇ ਪਰਿਵਾਰਾਂ ਅਤੇ ਆਪਣੇ ਬੱਚਿਆਂ ਦੀ ਪਰਵਰਿਸ਼ ਕਰ ਸੱਕਦੇ ਹੋ।”
25 ਲੋਕਾਂ ਨੇ ਆਖ਼ਿਆ, “ਤੁਸੀਂ ਸਾਡੀਆਂ ਜਾਨਾ ਬਚਾਈਆਂ ਹਨ। ਜੇਕਰ ਇਹ ਤੁਹਾਨੂੰ ਮੰਜ਼ੂਰ ਹੋਵੇ, ਅਸੀਂ ਫ਼ਿਰਊਨ ਦੇ ਗੁਲਾਮ ਰਹਾਂਗੇ।”
26 ਇਸ ਲਈ ਯੂਸੁਫ਼ ਨੇ ਦੇਸ਼ ਵਿੱਚ ਇੱਕ ਕਾਨੂੰਨ ਬਣਾ ਦਿੱਤਾ। ਅਤੇ ਉਹ ਕਾਨੂੰਨ ਅੱਜ ਵੀ ਜਾਰੀ ਹੈ। ਕਾਨੂੰਨ ਆਖਦਾ ਹੈ ਕਿ ਧਰਤੀ ਦੀ ਉਪਜ ਦਾ ਪੰਜਵਾਂ ਹਿੱਸਾ ਫ਼ਿਰਊਨ ਦਾ ਹੈ। ਸਾਰੀ ਜ਼ਮੀਨ ਫ਼ਿਰਊਨ ਦੀ ਹੈ। ਉਹੀ ਜ਼ਮੀਨ ਜਿਹੜੀ ਉਸਦੀ ਨਹੀਂ ਹੈ ਉਹ ਜਾਜਕਾਂ ਦੀ ਜ਼ਮੀਨ ਹੈ।
ਯਿਸੂ ਨੇ ਯਹੂਦੀ ਆਗੂਆਂ ਨੂੰ ਖ਼ਬਰਦਾਰ ਕੀਤਾ(A)
14 ਚੇਲਿਆਂ ਕੋਲ ਬੇੜੀ ਵਿੱਚ ਸਿਰਫ਼ ਇੱਕੋ ਹੀ ਰੋਟੀ ਸੀ, ਚੇਲੇ ਆਪਣੇ ਨਾਲ ਰੋਟੀ ਲਿਆਉਣੀ ਭੁੱਲ ਗਏ ਸਨ। 15 ਯਿਸੂ ਨੇ ਉਨ੍ਹਾਂ ਨੂੰ ਖ਼ਬਰਦਾਰ ਕੀਤਾ ਅਤੇ ਆਖਿਆ, “ਸਾਵੱਧਾਨ ਰਹੋ ਅਤੇ ਆਪਣੇ-ਆਪ ਨੂੰ ਫ਼ਰੀਸੀਆਂ ਦੇ ਖਮੀਰ ਅਤੇ ਹੇਰੋਦੇਸ ਦੇ ਖਮੀਰ ਤੋਂ ਬਚਾਓ!”
16 ਚੇਲਿਆਂ ਨੇ ਆਪਸ ਵਿੱਚ ਇਸ ਗੱਲ ਤੇ ਵਿੱਚਾਰ ਕੀਤਾ ਅਤੇ ਕਿਹਾ, “ਉਸਨੇ ਇਹ ਇਸ ਲਈ ਆਖਿਆ ਹੈ ਕਿਉਂਕਿ ਸਾਡੇ ਕੋਲ ਰੋਟੀ ਨਹੀਂ ਹੈ।”
17 ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਗੱਲ ਕਰ ਰਹੇ ਹਨ। ਇਸੇ ਲਈ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਵਿੱਚਾਰ ਕਿਉਂ ਕਰ ਰਹੇ ਹੋ ਕਿ ਸਾਡੇ ਕੋਲ ਰੋਟੀ ਨਹੀਂ ਹੈ? ਕੀ ਤੁਸੀਂ ਅਜੇ ਵੀ ਵੇਖ ਸਮਝ ਨਹੀਂ ਸੱਕਦੇ? ਕੀ ਤੁਸੀਂ ਇਹ ਸਮਝਣ ਦੇ ਸਮਰੱਥ ਨਹੀਂ? 18 ਕੀ ਤੁਸੀਂ ਆਪਣੀਆਂ ਅੱਖਾਂ ਨਾਲ ਨਹੀਂ ਵੇਖ ਸੱਕਦੇ? ਕੀ ਤੁਸੀਂ ਆਪਣੇ ਕੰਨਾਂ ਨਾਲ ਨਹੀਂ ਸੁਣ ਸੱਕਦੇ? ਕੀ ਤੁਹਾਨੂੰ ਯਾਦ ਨਹੀਂ ਜਦੋਂ ਸਾਡੇ ਖਾਣ ਨੂੰ ਕੁਝ ਨਹੀਂ ਸੀ ਤਾਂ ਮੈਂ ਕੀ ਕੀਤਾ ਸੀ। 19 ਮੈਂ ਪੰਜ ਰੋਟੀਆਂ ਨੂੰ ਪੰਜ-ਹਜ਼ਾਰ ਲੋਕਾਂ ਵਿੱਚ ਵੰਡਿਆ ਸੀ। ਕੀ ਤੁਹਾਨੂੰ ਯਾਦ ਹੈ, ਲੋਕਾਂ ਨੂੰ ਖੁਆਉਣ ਤੋਂ ਬਾਅਦ ਬਚੇ ਹੋਏ ਭੋਜਨ ਦੇ ਟੁਕੜਿਆਂ ਦੀਆਂ ਤੁਸੀਂ ਕਿੰਨੀਆਂ ਟੋਕਰੀਆਂ ਭਰੀਆਂ ਸਨ?”
ਚੇਲਿਆਂ ਨੇ ਜਵਾਬ ਦਿੱਤਾ, “ਅਸੀਂ ਬਾਰ੍ਹਾਂ, ਟੋਕਰੀਆਂ ਭਰੀਆਂ ਸਨ।”
20 “ਅਤੇ ਯਾਦ ਕਰੋ ਜਦੋਂ ਮੈਂ ਸੱਤ ਰੋਟੀਆਂ ਨੂੰ ਵੰਡਕੇ ਚਾਰ ਹਜ਼ਾਰ ਲੋਕਾਂ ਵਿੱਚ ਵੰਡਿਆ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਦੇ ਟੁਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਸਨ?”
ਚੇਲਿਆਂ ਨੇ ਉੱਤਰ ਦਿੱਤਾ, “ਅਸੀਂ ਸੱਤ ਟੋਕਰੀਆਂ ਭਰੀਆਂ ਸਨ।”
21 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਹਾਨੂੰ ਯਾਦ ਹੈ ਮੈਂ ਜੋ ਕੁਝ ਕੀਤਾ ਸੀ, ਪਰ ਕੀ ਫ਼ੇਰ ਵੀ ਤੁਸੀਂ ਨਹੀਂ ਸਮਝਦੇ?”
2010 by World Bible Translation Center