Revised Common Lectionary (Complementary)
ਯਹੋਸ਼ੁਆ ਦੀ ਅਲਵਿਦਾ
24 ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੀ ਸ਼ਕਮ ਵਿਖੇ ਇਕੱਤ੍ਰਤਾ ਬੁਲਾਈ। ਫ਼ੇਰ ਯਹੋਸ਼ੁਆ ਨੇ ਬਜ਼ੁਰਗ ਆਗੁਆਂ, ਪਰਿਵਾਰਾਂ ਦੇ ਮੁਖੀਆਂ, ਜੱਜਾਂ ਅਤੇ ਇਸਰਾਏਲ ਦੇ ਅਧਿਕਾਰੀਆਂ ਅਤੇ ਹਾਕਮਾਂ ਅਤੇ ਜੱਜਾਂ ਨੂੰ ਬੁਲਾਇਆ। ਇਹ ਸਾਰੇ ਆਦਮੀ ਪਰਮੇਸ਼ੁਰ ਦੇ ਸਨਮੁੱਖ ਖਲੋ ਗਏ।
2 ਫ਼ੇਰ ਯਹੋਸ਼ੁਆ ਨੇ ਸਾਰੇ ਲੋਕਾਂ ਨਾਲ ਗੱਲ ਕੀਤੀ ਅਤੇ ਆਖਿਆ, “ਮੈਂ ਤੁਹਾਨੂੰ ਉਹੋ ਕੁਝ ਦੱਸ ਰਿਹਾ ਹਾਂ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਤੁਹਾਨੂੰ ਆਖਦਾ ਹੈ: ‘ਬਹੁਤ ਸਮਾਂ ਪਹਿਲਾਂ, ਤੁਹਾਡੇ ਪੁਰਖੇ ਤੇਰਹ, ਅਬਰਾਹਾਮ ਅਤੇ ਨਾਹੋਰ ਦੇ ਪਿਤਾ ਸਮੇਤ ਫ਼ਰਾਤ ਨਦੀ ਦੇ ਪਰਲੇ ਕੰਢੇ ਰਹਿੰਦੇ ਸਨ। ਉਨ੍ਹਾਂ ਨੇ ਹੋਰਨਾ ਦੇਵਤਿਆਂ ਦੀ ਉਪਾਸਨਾ ਕੀਤੀ।
14 ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, “ਹੁਣ ਤੁਸੀਂ ਯਹੋਵਾਹ ਦੇ ਸ਼ਬਦ ਸੁਣ ਲਈ ਹਨ। ਇਸ ਲਈ ਤੁਹਾਨੂੰ ਯਹੋਵਾਹ ਦਾ ਆਦਰ ਜ਼ਰੂਰ ਕਰਨਾ ਚਾਹੀਦਾ ਹੈ ਅਤੇ ਉਸਦੀ ਸੱਚੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਝੂਠੇ ਦੇਵਤਿਆਂ ਨੂੰ ਸੁੱਟ ਦਿਉ ਜਿਨ੍ਹਾਂ ਦੀ ਤੁਹਾਡੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ। ਇਹ ਗੱਲ ਅਜਿਹੀ ਸੀ ਜਿਹੜੀ ਬਹੁਤ ਸਮਾਂ ਪਹਿਲਾਂ ਮਿਸਰ ਵਿੱਚ ਫ਼ਰਾਤ ਨਦੀ ਦੇ ਪਰਲੇ ਕੰਢੇ ਵਾਪਰੀ ਸੀ। ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਸੇਵਾ ਹੀ ਕਰਨੀ ਚਾਹੀਦੀ ਹੈ।
15 “ਪਰ ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਸੇਵਾ ਹੀ ਕਰਨੀ ਚਾਹੀਦੀ ਹੈ ਸ਼ਾਇਦ ਤੁਸੀਂ ਯਹੋਵਾਹ ਦੀ ਸੇਵਾ ਨਹੀਂ ਕਰਨਾ ਚਾਹੁੰਦੇ। ਤੁਹਾਨੂੰ ਅੱਜ ਆਪਣੇ ਲਈ ਅਵੱਸ਼ ਚੋਣ ਕਰਨੀ ਚਾਹੀਦੀ ਹੈ। ਅੱਜ ਤੁਹਾਨੂੰ ਇਹ ਨਿਆਂ ਕਰਨਾ ਪਵੇਗਾ ਕਿ ਤੁਸੀਂ ਕਿਸਦੀ ਸੇਵਾ ਕਰੋਂਗੇ। ਕੀ ਤੁਸੀਂ ਉਨ੍ਹਾਂ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਹਾਡੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ ਜਦੋਂ ਉਹ ਫ਼ਰਾਤ ਨਦੀ ਦੇ ਪਰਲੇ ਪਾਸੇ ਰਹਿੰਦੇ ਸਨ? ਜਾਂ ਕੀ ਤੁਸੀਂ ਅਮੋਰੀ ਲੋਕਾਂ ਦੇ ਦੇਵਤਿਆਂ ਦੀ ਸੇਵਾ ਕਰੋਂਗੇ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਸਨ? ਤੁਹਾਨੂੰ ਇਹ ਚੋਣ ਖੁਦ ਕਰਨੀ ਪਵੇਗੀ। ਪਰ ਜਿੱਥੇ ਤੱਕ ਮੇਰਾ ਅਤੇ ਮੇਰੇ ਪਰਿਵਾਰ ਦਾ ਸੰਬੰਧ ਹੈ, ਅਸੀਂ ਤਾਂ ਯਹੋਵਾਹ ਦੀ ਸੇਵਾ ਕਰਾਂਗੇ!”
16 ਫ਼ੇਰ ਲੋਕਾਂ ਨੇ ਉੱਤਰ ਦਿੱਤਾ, “ਅਸੀਂ ਕਦੇ ਵੀ ਯਹੋਵਾਹ ਦੇ ਪਿੱਛੇ ਲੱਗਣ ਤੋਂ ਨਹੀਂ ਹਟਾਂਗੇ। ਅਸੀਂ ਕਦੇ ਵੀ ਹੋਰਨਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਾਂਗੇ! 17 ਅਸੀਂ ਜਾਣਦੇ ਹਾਂ ਕਿ ਇਹ ਯਹੋਵਾਹ ਪਰਮੇਸ਼ੁਰ ਹੀ ਸੀ ਜਿਸਨੇ ਸਾਡੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਸੀ। ਅਸੀਂ ਉਸ ਧਰਤੀ ਉੱਤੇ ਗੁਲਾਮ ਸਾਂ। ਪਰ ਯਹੋਵਾਹ ਨੇ ਉੱਥੇ ਸਾਡੇ ਲਈ ਮਹਾਨ ਗੱਲਾਂ ਕੀਤੀਆਂ। ਉਹ ਸਾਨੂੰ ਉਸ ਧਰਤੀ ਤੋਂ ਬਾਹਰ ਲੈ ਆਇਆ ਅਤੇ ਜਦੋਂ ਹੋਰਨਾਂ ਧਰਤੀਆਂ ਵਿੱਚੋਂ ਲੰਘ ਰਹੇ ਸਾਂ ਉਸ ਨੇ ਸਾਡੀ ਰੱਖਿਆ ਕੀਤੀ। 18 ਯਹੋਵਾਹ ਨੇ ਇਨ੍ਹਾਂ ਧਰਤੀ ਵਿੱਚ ਰਹਿਣ ਵਾਲੇ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕੀਤੀ। ਯਹੋਵਾਹ ਨੇ ਅਮੋਰੀ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕੀਤੀ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਸਨ ਜਿੱਥੇ ਅਸੀਂ ਹੁਣ ਹਾਂ। ਇਸ ਲਈ ਅਸੀਂ ਯਹੋਵਾਹ ਦੀ ਸੇਵਾ ਕਰਦੇ ਰਹਾਂਗੇ। ਕਿਉਂਕਿ ਉਹ ਸਾਡਾ ਪਰਮੇਸ਼ੁਰ ਹੈ।”
15 ਯਹੋਵਾਹ ਨੇਕ ਬੰਦਿਆਂ ਦੀ ਰੱਖਿਆ ਕਰਦਾ ਹੈ।
ਉਹ ਉਨ੍ਹਾਂ ਦੀਆਂ ਪ੍ਰਾਰਥਨਾ ਸੁਣਦਾ ਹੈ।
16 ਪਰ ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਮੰਦੇ ਕੰਮ ਕਰਦੇ ਹਨ।
ਉਹ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੰਦਾ ਹੈ।
17 ਯਹੋਵਾਹ ਅੱਗੇ ਪ੍ਰਾਰਥਨਾ ਕਰੋ ਅਤੇ ਉਹ ਸੁਣ ਲਵੇਗਾ।
ਉਹ ਤੁਹਾਨੂੰ ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਵੇਗਾ।
18 ਜਦੋਂ ਕੁਝ ਲੋਕ ਮੂਸੀਬਤਾਂ ਵਿੱਚ ਹੁੰਦੇ ਹਨ, ਤਾਂ ਉਹ ਗੁਮਾਨ ਕਰਨਾ ਛੱਡ ਦਿੰਦੇ ਹਨ।
ਯਹੋਵਾਹ ਉਨ੍ਹਾਂ ਨਿਮਾਣੇ ਲੋਕਾਂ ਦੇ ਨੇੜੇ ਹੁੰਦਾ ਹੈ। ਉਹ ਉਨ੍ਹਾਂ ਨੂੰ ਬਚਾਵੇਗਾ।
19 ਹੋ ਸੱਕਦਾ ਨੇਕ ਬੰਦਿਆਂ ਨੂੰ ਔਕੜਾਂ ਆਉਣ।
ਪਰ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੀ ਹਰ ਔਕੜ ਤੋਂ ਬਚਾਵੇਗਾ।
20 ਯਹੋਵਾਹ ਉਨ੍ਹਾਂ ਦੀਆਂ ਸਾਰੀਆਂ ਹੱਡੀਆਂ ਦੀ ਰੱਖਿਆ ਕਰੇਗਾ।
ਉਨ੍ਹਾਂ ਦੀ ਕੋਈ ਵੀ ਹੱਡੀ ਨਹੀਂ ਟੁੱਟੇਗੀ।
21 ਪਰ ਮੁਸੀਬਤਾਂ ਮੰਦੇ ਲੋਕਾਂ ਨੂੰ ਮਾਰ ਦੇਣਗੀਆਂ।
ਨੇਕ ਲੋਕਾਂ ਦੇ ਸਾਰੇ ਦੁਸ਼ਮਣ ਤਬਾਹ ਹੋ ਜਾਣਗੇ।
22 ਯਹੋਵਾਹ ਆਪਣੇ ਸੇਵਕ ਦੀਆਂ ਰੂਹਾਂ ਬਚਾਉਂਦਾ ਹੈ।
ਉਹ ਲੋਕ ਉਸ ਉੱਤੇ ਨਿਰਭਰ ਕਰਦੇ ਹਨ।
ਉਹ ਉਨ੍ਹਾਂ ਨੂੰ ਤਬਾਹ ਨਹੀਂ ਹੋਣ ਦੇਵੇਗਾ।
ਪਰਮੇਸ਼ੁਰ ਦੀ ਢਾਲ ਪਹਿਨ ਲਵੋ
10 ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ। 11 ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲੜ ਸੱਕੋ। 12 ਸਾਡੀ ਲੜਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲੜ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹੜੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲੜ ਰਹੇ ਹਾਂ। 13 ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸੱਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲੜਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ।
14 ਇਸ ਲਈ ਮਜ਼ਬੂਤੀ ਨਾਲ ਖਲੋਵੋ ਅਤੇ ਆਪਣੀ ਕਮਰ ਦੁਆਲੇ ਸੱਚ ਦੀ ਪੇਟੀ ਬੰਨ੍ਹ ਲਵੋ। ਅਤੇ ਆਪਣੀ ਛਾਤੀ ਉੱਤੇ ਸਹੀ ਜੀਵਨ ਦੀ ਰੱਖਿਆ ਪਾ ਲਵੋ। 15 ਸ਼ਾਂਤੀ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਆਪਣੇ ਪੈਰਾਂ ਵਿੱਚ ਰਜ਼ਾਮੰਦੀ ਦੀ ਜੁੱਤੀ ਪਾ ਲਵੋ। ਜਿਸ ਨਾਲ ਤੁਸੀਂ ਮਜਬੂਤੀ ਨਾਲ ਖਲੋ ਸੱਕਦੇ ਹੋ। 16 ਅਤੇ ਵਿਸ਼ਵਾਸ ਦੀ ਢਾਲ ਦਾ ਵੀ ਇਸਤੇਮਾਲ ਕਰੋ। ਇਸ ਨਾਲ, ਤੁਸੀਂ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਰੋਕ ਸੱਕਦੇ ਹੋ। 17 ਪਰਮੇਸ਼ੁਰ ਦੀ ਮੁਕਤੀ ਦਾ ਟੋਪ ਪ੍ਰਾਪਤ ਕਰੋ। ਅਤੇ ਆਤਮਾ ਦੀ ਤਲਵਾਰ ਫ਼ੜ ਲਵੋ। ਉਹ ਤਲਵਾਰ ਪਰਮੇਸ਼ੁਰ ਦੀ ਸਿੱਖਿਆ ਹੈ। 18 ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ।
19 ਮੇਰੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਜਦੋਂ ਮੈਂ ਬੋਲਾਂ ਪਰਮੇਸ਼ੁਰ ਮੈਨੂੰ ਸ਼ਬਦ ਪ੍ਰਦਾਨ ਕਰੇ। ਤਾਂ ਕਿ ਮੈਂ ਬਿਨਾ ਕਿਸੇ ਡਰ ਦੇ ਖੁਸ਼ਖਬਰੀ ਦੇ ਗੁਪਤ ਸੱਚ ਬਾਰੇ ਦੱਸ ਸੱਕਾਂ। 20 ਮੈਨੂੰ ਉਸ ਖੁਸ਼ਖਬਰੀ ਬਾਰੇ ਬੋਲਣ ਦਾ ਕੰਮ ਸੌਂਪਿਆ ਗਿਆ ਹੈ। ਇਹੀ ਗੱਲ ਮੈਂ ਹੁਣ ਇੱਥੇ ਇਸ ਕੈਦ ਵਿੱਚ ਕਰ ਰਿਹਾ ਹਾਂ। ਮੇਰੇ ਲਈ ਪ੍ਰਾਰਥਨਾ ਕਰੋ ਕਿ ਮੈਂ ਲੋਕਾਂ ਵਿੱਚ ਇਸ ਖੁਸ਼ਖਬਰੀ ਦਾ ਪ੍ਰਚਾਰ ਬਿਨਾ ਡਰ ਤੋਂ ਕਰ ਸੱਕਾਂ ਜਿਸ ਢੰਗ ਨਾਲ ਮੈਨੂੰ ਕਰਨਾ ਚਾਹੀਦਾ ਹੈ।
56 ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਨਿਵਾਸ ਕਰਦਾ ਅਤੇ ਮੈਂ ਉਸ ਵਿੱਚ ਨਿਵਾਸ ਕਰਦਾ ਹਾਂ।
57 “ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਵਾਂਗਾ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜਿਉਂਵੇਗਾ। 58 ਮੈਂ ਉਸ ਰੋਟੀ ਵਰਗਾ ਨਹੀਂ ਹਾਂ ਜਿਹੜੀ ਸਾਡੇ ਪੁਰਖਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਵੀ ਜੀਵੇਗਾ।”
59 ਜਦੋਂ ਯਿਸੂ ਕਫਰਨਾਹੂਮ ਦੇ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇ ਰਿਹਾ ਸੀ ਉਸ ਨੇ ਇਹ ਸਭ ਗੱਲਾਂ ਆਖੀਆਂ।
ਬਹੁਤ ਸਾਰੇ ਚੇਲਿਆਂ ਦਾ ਯਿਸੂ ਨੂੰ ਛੱਡ ਜਾਣਾ
60 ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣੀਆ ਅਤੇ ਆਖਿਆ, “ਇਹ ਉਪਦੇਸ਼ ਇੰਨਾ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸੱਕਦਾ ਹੈ?”
61 ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜ-ਬੁੜਾ ਰਹੇ ਸਨ ਇਸ ਲਈ ਉਸ ਨੇ ਆਖਿਆ, “ਕੀ ਇਹ ਉਪਦੇਸ਼ ਤੁਹਾਨੂੰ ਪਰੇਸ਼ਾਨ ਕਰਦਾ ਹੈ? 62 ਤਾਂ ਕੀ ਤੁਸੀਂ ਉਦੋਂ ਹੋਰ ਵੀ ਵੱਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਥੇ ਵਾਪਸ ਜਾਂਦਿਆਂ ਵੇਖੋਂਗੇ, ਜਿੱਥੇੋਂ ਉਹ ਆਇਆ ਸੀ? 63 ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਦੱਸੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ। 64 ਪਰ ਤੁਹਾਡੇ ਵਿੱਚੋਂ ਕੁਝ ਯਕੀਨ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਮੁੜ ਪਵੇਗਾ। 65 ਯਿਸੂ ਨੇ ਕਿਹਾ, “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ‘ਕਿ ਜਦੋਂ ਤੱਕ ਪਿਤਾ ਇੱਕ ਵਿਅਕਤੀ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ ਉਹ ਮੇਰੇ ਕੋਲ ਨਹੀਂ ਆ ਸੱਕਦਾ।’”
66 ਇਸੇ ਕਾਰਣ, ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸਦਾ ਅਨੁਸਰਣ ਨਾ ਕੀਤਾ।
67 ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਆਖਿਆ, “ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ?”
68 ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਕੋਲ ਜਾਈਏ? ਤੇਰੇ ਕੋਲ ਸ਼ਬਦ ਹਨ ਜੋ ਸਦੀਪਕ ਜੀਵਨ ਦਿੰਦੇ ਹਨ। 69 ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੂੰ ਪਰਮੇਸ਼ੁਰ ਵੱਲੋਂ ਪਵਿੱਤਰ ਪੁਰੱਖ ਹੈਂ।”
2010 by World Bible Translation Center