Print Page Options
Previous Prev Day Next DayNext

Revised Common Lectionary (Complementary)

Daily Bible readings that follow the church liturgical year, with thematically matched Old and New Testament readings.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 119:97-104

ਮੀਮ

97 ਆਹਾ, ਮੈਂ ਤੁਹਾਡੀਆਂ ਸਿੱਖਿਆਵਾਂ ਨੂੰ ਪਿਆਰ ਕਰਦਾ ਹਾਂ, ਯਹੋਵਾਹ।
    ਮੈਂ ਹਰ ਵੇਲੇ ਉਨ੍ਹਾਂ ਦੀਆਂ ਗੱਲਾਂ ਕਰਦਾ ਹਾਂ।
98 ਯਹੋਵਾਹ, ਤੁਹਾਡੇ ਹੁਕਮਾਂ ਨੇ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਵੱਧੇਰੇ ਸਿਆਣਾ ਬਣਾ ਦਿੱਤਾ ਹੈ।
    ਤੁਹਾਡਾ ਨੇਮ ਸਦਾ ਮੇਰੇ ਨਾਲ ਹੈ।
99 ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਸਿਆਣਾ ਹਾਂ।
    ਕਿਉਂਕਿ ਮੈਂ ਤੁਹਾਡੇ ਕਰਾਰ ਦਾ ਅਧਿਐਨ ਕਰਦਾ ਹਾਂ।
100 ਮੈਂ ਬਜ਼ੁਰਗ ਆਗੂਆਂ ਨਾਲੋਂ ਵੱਧੇਰੇ ਸਮਝਦਾ ਹਾਂ।
    ਕਿਉਂਕਿ ਮੈਂ ਤੁਹਾਡੇ ਆਦੇਸ਼ ਨਿਭਾਉਂਦਾ ਹਾਂ।
101 ਤੁਸੀਂ ਮੇਰੇ ਚੁੱਕੇ ਹਰ ਕਦਮ ਵਿੱਚ ਮੈਨੂੰ ਗਲਤ ਰਾਹ ਤੋਂ ਦੂਰ ਰੱਖਦੇ ਹੋ।
    ਹੇ ਪਰਮੇਸ਼ੁਰ, ਇਸੇ ਲਈ, ਮੈਂ ਉਹ ਕਰ ਸੱਕਦਾ ਜੋ ਤੁਸੀਂ ਆਖਦੇ ਹੋ।
102 ਹੇ ਯਹੋਵਾਹ, ਤੁਸੀਂ ਮੇਰੇ ਗੁਰੂ ਹੋ,
    ਇਸ ਲਈ ਮੈਂ ਤੁਹਾਡੇ ਫ਼ੈਸਲਿਆ ਨੂੰ ਮੰਨਣਾ ਜਾਰੀ ਰੱਖਾਂਗਾ।
103 ਤੁਹਾਡੇ ਸ਼ਬਦ ਮੇਰੇ ਮੂੰਹ ਵਿੱਚਲੇ ਸ਼ਹਿਦ ਨਾਲੋਂ ਵੀ ਮਿੱਠੇ ਹਨ।
104 ਤੁਹਾਡੀਆਂ ਸਿੱਖਿਆਵਾਂ ਮੈਨੂੰ ਸਿਆਣਾ ਬਣਾਉਂਦੀਆਂ ਹਨ।
    ਇਸ ਲਈ ਮੈਂ ਝੂਠੀਆਂ ਸਿੱਖਿਆਵਾ ਨੂੰ ਨਫ਼ਰਤ ਕਰਦਾ ਹਾਂ।

ਨਹਮਯਾਹ 9:1-15

ਇਸਰਾਏਲੀਆਂ ਨੇ ਆਪਣੇ ਪਾਪਾਂ ਦਾ ਇਕਰਾਰ ਕੀਤਾ

ਫਿਰ ਉਸੇ ਮਹੀਨੇ ਦੇ 24ਵੇਂ ਦਿਨ, ਸਾਰੇ ਇਸਰਾਏਲੀ ਵਰਤ ਰੱਖਣ ਲਈ ਇੱਕਸਾਬ ਇਕੱਠੇ ਹੋਏ। ਆਪਣਾ ਸੋਗ ਪ੍ਰਗਟਾਉਣ ਲਈ ਉਨ੍ਹਾਂ ਨੇ ਸੋਗ ਵਾਲੇ ਕੱਪੜੇ ਪਾਏ ਅਤੇ ਆਪਣੇ ਸਿਰਾਂ ਤੇ ਧੂੜ ਪਾ ਲਈ। ਉਹ ਜਿਹੜੇ ਸੱਚੇ ਇਸਰਾਏਲੀ ਸਨ, ਉਨ੍ਹਾਂ ਨੇ ਆਪਣੇ-ਆਪ ਨੂੰ ਵਿਦੇਸ਼ੀਆਂ ਤੋਂ ਅੱਡ ਕਰ ਲਿਆ। ਉਹ ਖੜ੍ਹੇ ਹੋਏ ਅਤੇ ਆਪਣੇ ਪੁਰਖਿਆਂ ਦੀਆਂ ਦੁਸ਼ਟਤਾਵਾਂ ਨੂੰ ਕਬੂਲ ਕੀਤਾ। ਉੱਥੇ ਤਕਰੀਬਨ ਉਹ ਤਿੰਨ ਘਂਟੇ ਖੜੋਤੇ ਰਹੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਬਾ ਦੀ ਪੋਥੀ ਨੂੰ ਪੜ੍ਹਿਆ। ਫਿਰ ਹੋਰ ਤਿੰਨਾਂ ਘਂਟਿਆਂ ਲਈ, ਉਨ੍ਹਾਂ ਨੇ ਆਪਣੇ ਕੀਤੇ ਪਾਪਾਂ ਦਾ ਇਕਰਾਰ ਕੀਤਾ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਝੁਕ ਕੇ ਉਸ ਦੀ ਉਪਾਸਨਾ ਕੀਤੀ।

ਫ਼ੇਰ ਯੇਸ਼ੂਆ, ਬਾਨਈ, ਕਦਮੀਏਲ, ਸ਼ਬਨਯਾਹ, ਬੁਂਨੀ, ਸ਼ੇਰੇਬਯਾਹ, ਬਾਨੀ, ਅਤੇ ਕਨਾਨੀ ਲੇਵੀਆਂ ਦੀਆਂ ਪੌੜੀਆਂ ਤੇ ਖਲੋ ਗਏ। ਇਹ ਸਾਰੇ ਉੱਚੀ ਆਵਾਜ਼ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਰੋਏ। ਫੇਰ ਲੇਵੀਆਂ, ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਬਹਯਾਹ ਨੇ ਆਖਿਆ, ਉੱਠੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਸੀਸ ਦਿਓ! ਪਰਮੇਸ਼ੁਰ ਹਮੇਸ਼ਾ ਰਿਹਾ ਅਤੇ ਹਮੇਸ਼ਾ ਲਈ ਰਹੇਗਾ।

“ਤੇਰੇ ਪਰਤਾਪਮਈ ਨਾਮ ਦੀ ਉਸਤਤ ਹੋਵੇ।
    ਤੇਰਾ ਨਾਂ ਸਾਰੀਆਂ ਅਸੀਸਾਂ ਅਤੇ ਸਾਰੀਆਂ ਉਸਤਤਾਂ ਤੋਂ ਉਚੇਰਾ ਹੋਵੇ।
ਸਿਰਫ਼ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ!
    ਇੱਕ ਤੂੰ ਹੀ ਪਰਮੇਸ਼ੁਰ ਹੈ।
ਤੂੰ ਹੀ ਅਕਾਸ਼ਾਂ, ਉੱਚੇ ਅਕਾਸ਼ਾਂ
    ਅਤੇ ਉਨ੍ਹਾਂ ਵਿੱਚਲੀਆਂ ਸਭ ਵਸਤਾਂ ਸਾਜੀਆਂ ਹਨ।
ਤੂੰ ਹੀ ਧਰਤੀ ਤੇ ਉਸ ਉਤ੍ਤਲੀਆਂ
    ਜੀਵਿਤ ਸਭ ਚੀਜ਼ਾਂ ਨੂੰ ਸਾਜਿਆ ਤੂੰ ਹੀ
ਸਮੁੰਦਰਾਂ ਤੇ ਉਨ੍ਹਾਂ ਵਿੱਚ ਰਹਿੰਦੀਆਂ ਚੀਜ਼ਾਂ ਦਾ ਯਹੋਵਾਹ ਹੈਂ।
ਤੂੰ ਸਭ ਨੂੰ ਜੀਵਨ ਦਿੰਦਾ ਹੈਂ ਅਤੇ
    ਅਕਾਸ਼ ਵਿੱਚਲਾ ਸਭ ਕੁਝ ਝੁਕ ਕੇ ਤੇਰੀ ਉਪਾਸਨਾ ਕਰਦਾ ਹੈ।
ਤੂੰ ਹੀ ਯਹੋਵਾਹ ਪਰਮੇਸ਼ੁਰ ਹੈ
    ਜਿਸ ਨੇ ਅਬਰਾਮ ਨੂੰ ਚੁਣਿਆ,
ਤੂੰ ਹੀ ਉਸ ਨੂੰ ਕਸਦੀਆਂ ਦੇ ਊਰ ਵਿੱਚੋਂ ਬਾਹਰ ਲਿਆਂਦਾ
    ਤੇ ਫਿਰ ਉਸ ਦਾ ਨਾਉ ਅਬਰਾਹਾਮ ਰੱਖਿਆ।
ਤੂੰ ਵੇਖਿਆ ਕਿ ਉਹ ਤੇਰੇ ਨਾਲ ਵਫ਼ਾਦਾਰ ਸੀ
    ਅਤੇ ਇਸ ਲਈ ਤੂੰ ਉਸ ਨਾਲ ਇਕਰਾਰਨਾਮਾ ਕੀਤਾ
ਤੂੰ ਉਸ ਨੂੰ ਕਨਾਨੀਆਂ ਹਿੱਤੀਆਂ ਅਤੇ
    ਅੰਮੋਰੀਆਂ ਫਰਿਜ਼ੀਆਂ ਯ੍ਯਬੂਸੀਆਂ ਅਤੇ ਗਿਰਗਾਸ਼ੀਆਂ ਦੀ ਧਰਤੀ ਦੇਣ ਦਾ ਇਕਰਾਰ ਕੀਤਾ।
ਤੂੰ ਉਹ ਧਰਤੀ ਅਬਰਾਹਾਮ ਦੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ
    ਤੇ ਉਸ ਇਕਰਾਰ ਨੂੰ ਨਿਭਾਇਆ। ਕਿਉਂ ਕਿ ਤੂੰ ਧਰਮੀ ਹੈਂ।
ਤੂੰ ਸਾਡੇ ਪੁਰਖਿਆਂ ਨੂੰ ਮਿਸਰ ਵਿੱਚ ਦੁੱਖੀ ਵੇਖਿਆ
    ਤੂੰ ਉਨ੍ਹਾਂ ਨੂੰ ਲਾਲ ਸਾਗਰ ਤੋਂ ਤੇਰੀ ਮਦਦ ਲਈ ਪੁਕਾਰ ਦਿਆਂ ਸੁਣਿਆ।
10 ਤੂੰ ਫ਼ਿਰਊਨ ਨਾਲ ਅਤੇ ਉਸ ਦੇ ਸਾਰੇ ਨੌਕਰਾਂ
    ਅਤੇ ਉਸ ਦੇ ਲੋਕਾਂ ਨਾਲ ਅਜੂਬੇ ਅਤੇ ਕਰਿਸ਼ਮੇ ਕੀਤੇ।
ਤੂੰ ਜਾਣਦਾ ਸੀ ਕਿ ਮਿਸਰੀਆਂ ਨੇ ਸਾਡੇ
    ਪੁਰਖਿਆਂ ਵੱਲ ਬਦਤਮੀਜ਼ੀ ਦਾ ਵਿਖਾਵਾ ਕੀਤਾ।
ਪਰ ਤੂੰ ਆਪਣੇ ਲਈ ਇੱਕ ਪਰਤਿਸ਼ਠਾ
    ਬਣਾਈ ਜੋ ਅੱਜ ਤਾਈਂ ਜਾਰੀ ਹੈ।
11 ਤੂੰ ਲਾਲ ਸਾਗਰ ਨੂੰ ਉਨ੍ਹਾਂ ਸਾਹਮਣੇ ਦੋ ਹਿਸਿਆਂ ਵਿੱਚ ਵੰਡ ਦਿੱਤਾ
    ਅਤੇ ਉਹ ਸਾਗਰ ਵਿੱਚਲੀ ਸੁੱਕੀ ਧਰਤੀ ਤੋਂ ਦੀ ਲੰਘ ਗਏ।
ਤੂੰ ਮਿਸਰੀ ਫ਼ੌਜ ਨੂੰ ਜਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਸੀ ਡੂੰਘਾਈਆਂ ਵਿੱਚ ਫ਼ਸਾ ਦਿੱਤਾ,
    ਜਿਵੇਂ ਕਿ ਕਰੋਧਵਾਨ ਸਮੁੰਦਰ ਵਿੱਚ ਇੱਕ ਪੱਥਰ ਹੋਵੇ।
12 ਦਿਨ ਵੇਲੇ ਤੂੰ ਬੱਦਲ ਦੇ ਥੰਮ ਦੁਆਰਾ ਅਤੇ
    ਰਾਤ ਵੇਲੇ ਅੱਗ ਦੇ ਥੰਮ ਦੁਆਰਾ ਉਨ੍ਹਾਂ ਦੀ ਅਗਵਾਈ ਕੀਤੀ
ਤੇ ਉਸ ਰਾਹ ਤੇ ਰੋਸ਼ਨੀ ਚਮਕੀ ਜਿੱਥੇ ਦੀ ਉਹ ਗਏ।
13 ਫ਼ੇਰ ਤੂੰ ਸੀਨਈ ਪਹਾੜੀ ਤੇ ਉੱਤਰਿਆ।
    ਤੂੰ ਅਕਾਸ਼ ਤੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ
ਅਤੇ ਉਨ੍ਹਾਂ ਨੂੰ ਚੰਗੇ ਨਿਆਉਂ ਅਤੇ ਸੱਚੀਆਂ ਬਿਵਸਬਾਂ
    ਅਤੇ ਚੰਗੀਆਂ ਬਿਧੀਆਂ ਅਤੇ ਹੁਕਮ ਦਿੱਤੇ।
14 ਤੂੰ ਉਨ੍ਹਾਂ ਨੂੰ ਆਪਣੇ ਆਰਾਮ ਦੇ ਵਿਸ਼ੇਸ਼ ਦਿਨ ਤੋਂ ਜਾਣੂ ਕਰਵਾਇਆ।
    ਤੂੰ ਉਨ੍ਹਾਂ ਨੂੰ ਹੁਕਮ, ਬਿਧੀਆਂ
    ਅਤੇ ਬਿਵਸਬਾਂ ਮੂਸਾ ਆਪਣੇ ਸੇਵਕ ਰਾਹੀਂ ਦਿੱਤੀਆਂ।
15 ਉਹ ਭੁੱਖੇ ਸਨ,
    ਇਸ ਲਈ ਤੂੰ ਉਨ੍ਹਾਂ ਨੂੰ ਅਕਾਸ਼ ਤੋਂ ਭੋਜਨ ਦਿੱਤਾ।
ਉਹ ਪਿਆਸੇ ਸਨ
    ਤੂੰ ਉਨ੍ਹਾਂ ਨੂੰ ਚੱਟਾਨ ਤੋਂ ਪਾਣੀ ਦਿੱਤਾ
ਤੇ ਉਨ੍ਹਾਂ ਨੂੰ ਤੂੰ ਆਖਿਆ,
    ‘ਆਓ ਤੇ ਇਸ ਧਰਤੀ ਤੇ ਕਬਜਾ ਕਰ ਲਵੋ!’
ਤੂੰ ਉਨ੍ਹਾਂ ਨੂੰ ਇਹ ਜ਼ਮੀਨ ਦੇਣ ਦੀ ਸੌਂਹ ਖਾਧੀ ਸੀ।

ਅਫ਼ਸੀਆਂ ਨੂੰ 5:21-6:9

ਪਤਨੀਆਂ ਅਤੇ ਪਤੀਆਂ

21 ਇੱਕ ਦੂਸਰੇ ਦੀ ਗੱਲ ਮੰਨਣ ਲਈ ਸਦਾ ਤਿਆਰ ਰਹੋ। ਅਜਿਹਾ ਇਸ ਲਈ ਕਰੋ ਕਿਉਂ ਜੋ ਤੁਸੀਂ ਮਸੀਹ ਦਾ ਆਦਰ ਕਰਦੇ ਹੋ।

22 ਪਤਨੀਓ, ਆਪਣੇ ਪਤੀਆਂ ਦੇ ਅਧਿਕਾਰਾਂ ਹੇਠਾਂ ਉਵੇਂ ਹੀ ਰਹੋ ਜਿਵੇਂ ਕਿ ਤੁਸੀਂ ਪ੍ਰਭੂ ਦੇ ਅਧਿਕਾਰ ਹੇਠਾਂ ਹੋ। 23 ਪਤੀ ਪਤਨੀ ਦਾ ਮੁਖੀਆ ਹੈ, ਜਿਵੇਂ ਕਿ ਮਸੀਹ ਕਲੀਸਿਯਾ ਦਾ ਮੁਖੀਆ ਹੈ। ਕਲੀਸਿਯਾ ਮਸੀਹ ਦਾ ਸਰੀਰ ਹੈ। ਮਸੀਹ ਸਰੀਰ ਦਾ ਰੱਖਿਅਕ ਹੈ। 24 ਕਲੀਸਿਯਾ ਮਸੀਹ ਦੇ ਅਧਿਕਾਰ ਹੇਠਾਂ ਹੈ। ਇਸ ਲਈ ਪਤਨੀਓ ਤੁਹਾਡੇ ਬਾਰੇ ਵੀ ਇਵੇਂ ਹੀ ਹੈ। ਤੁਹਾਨੂੰ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧਿਕਾਰ ਹੇਠਾਂ ਹੋਣਾ ਚਾਹੀਦਾ ਹੈ।

25 ਪਤੀਓ, ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ। 26 ਉਹ ਕਲੀਸਿਯਾ ਨੂੰ ਆਪਣੀ ਸੇਵਾ ਵਾਸਤੇ ਸ਼ੁੱਧ ਬਨਾਉਣ ਲਈ ਮਰਿਆ ਸੀ। ਪਰ ਪਹਿਲਾਂ ਮਸੀਹ ਨੇ ਕਲੀਸਿਯਾ ਨੂੰ ਖੁਸ਼ਖਬਰੀ ਰਾਹੀਂ ਪਾਣੀ ਨਾਲ ਧੋਕੇ ਸਾਫ਼ ਕੀਤਾ। 27 ਮਸੀਹ ਮਰਿਆ ਤਾਂ ਜੋ ਉਹ ਕਲੀਸਿਯਾ ਨੂੰ ਆਪਣੇ ਆਪ ਲਈ ਇੱਕ ਵਹੁਟੀ ਵਾਂਗ ਮਹਿਮਾ ਨਾਲ ਸਮਰਪਿਤ ਕਰ ਸੱਕੇ ਜੋ ਮਹਿਮਾ (ਸੁੰਦਰਤਾ) ਨਾਲ ਭਰਪੂਰ ਹੈ। ਉਹ ਮਰਿਆ ਤਾਂ ਜੋ ਕਲੀਸਿਯਾ ਪਵਿੱਤਰ ਅਤੇ ਦੋਸ਼ ਰਹਿਤ ਹੋ ਸੱਕੇ ਅਤੇ ਬਦੀ ਤੋਂ ਬਿਨਾ ਹੋ ਸੱਕੇ ਜਾਂ ਪਾਪ ਜਾਂ ਹੋਰ ਕਿਸੇ ਵੀ ਗੱਲ ਤੋਂ ਜੋ ਗਲਤ ਹੈ।

28 ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ। ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ। 29 ਕਿਉਂ ਕਿ ਕਦੇ ਵੀ ਕਿਸੇ ਨੇ ਆਪਣੇ ਖੁਦ ਦੇ ਸਰੀਰ ਨੂੰ ਨਫ਼ਰਤ ਨਹੀਂ ਕੀਤੀ। ਹਰ ਕੋਈ ਆਪਣੇ ਸਰੀਰ ਦਾ ਪੋਸ਼ਣ ਕਰਦਾ ਹੈ ਅਤੇ ਇਸਦਾ ਚੰਗਾ ਖਿਆਲ ਰੱਖਦਾ ਹੈ। ਅਤੇ ਇਹੀ ਗੱਲ ਹੈ ਜਿਹੜੀ ਮਸੀਹ ਨੇ ਕਲੀਸਿਯਾ ਲਈ ਕੀਤੀ, 30 ਕਿਉਂ ਕਿ ਅਸੀਂ ਉਸ ਦੇ ਸਰੀਰ ਦੇ ਅੰਗ ਹਾਂ। 31 ਪੋਥੀਆਂ ਆਖਦੀਆਂ ਹਨ, “ਇਸ ਲਈ ਆਦਮੀ ਆਪਣੇ ਮਾਤਾ ਪਿਤਾ ਨੂੰ ਛੱਡ ਦੇਵੇਗਾ ਅਤੇ ਆਪਣੀ ਪਤਨੀ ਨਾਲ ਮਿਲ ਜਾਏਗਾ। ਇਸੇ ਤਰ੍ਹਾਂ, ਉਹ ਦੋਵੇਂ ਇੱਕ ਬਣ ਜਾਣਗੇ।” [a] 32 ਇਹ ਗੁਪਤ ਸੱਚ ਬਹੁਤ ਮਹੱਤਵਪੂਰਣ ਹੈ। ਮੈਂ ਮਸੀਹ ਅਤੇ ਕਲੀਸਿਯਾ ਬਾਰੇ ਗੱਲ ਕਰ ਰਿਹਾ ਹਾਂ। 33 ਪਰ ਇਹ ਤੁਹਾਡੇ ਵਿੱਚੋਂ ਹਰ ਇੱਕ ਉੱਤੇ ਲਾਗੂ ਹੁੰਦਾ ਹੈ; ਤੁਹਾਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ ਅਤੇ ਇੱਕ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ।

ਬੱਚੇ ਅਤੇ ਮਾਪੇ

ਬਚਿਓ, ਤੁਹਾਨੂੰ ਆਪਣੇ ਮਾਪਿਆਂ ਦੀ ਆਗਿਆ ਦੀ ਪਾਲਣਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਪ੍ਰਭੂ ਤੁਹਾਥੋਂ ਚਾਹੁੰਦਾ ਹੈ। ਇਹੀ ਗੱਲ ਕਰਨ ਲਈ ਸਹੀ ਹੈ। ਹੁਕਮ ਆਖਦਾ ਹੈ, “ਤੁਹਾਨੂੰ ਆਪਣੇ ਮਾਤਾ ਅਤੇ ਪਿਤਾ ਨੂੰ ਸਤਿਕਾਰਨਾ ਚਾਹੀਦਾ ਹੈ।” [b] ਇਹ ਪਹਿਲਾ ਹੁਕਮ ਹੈ ਜਿਸਦੇ ਨਾਲ ਇੱਕ ਆਉਂਦਾ ਹੋਇਆ ਵਾਦਾ ਹੈ। ਉਹ ਵਾਇਦਾ ਹੈ; “ਫ਼ੇਰ ਤੁਹਾਡੇ ਲਈ ਸਭ ਕੁਝ ਚੰਗਾ ਹੋਵੇਗਾ। ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਬਿਤਾਓਗੇ।” [c]

ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ।

ਗੁਲਾਮ ਅਤੇ ਮਾਲਕ

ਗੁਲਾਮੋ, ਧਰਤੀ ਉੱਤੇ ਆਪਣੇ ਮਾਲਕਾਂ ਦੀ ਆਗਿਆ ਮੰਨੋ। ਆਦਰ ਅਤੇ ਡਰ ਨਾਲ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਕਰੋ। ਅਤੇ ਇਹ ਗੱਲ ਸੱਚੇ ਦਿਲੋਂ ਕਰੋ ਜਿਵੇਂ ਤੁਸੀਂ ਮਸੀਹ ਦੀ ਆਗਿਆ ਦਾ ਪਾਲਣ ਕਰਦੇ ਹੋ। ਜਦੋਂ ਤੁਹਾਡੇ ਮਾਲਕ ਤੁਹਾਨੂੰ ਦੇਖ ਰਹੇ ਹੁੰਦੇ ਹਨ। ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਤੋਂ ਕਿਤੇ ਵੱਧੇਰੇ ਸੰਤੁਸ਼ਟ ਕਰਨਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀ ਸੇਵਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਤੁਸੀਂ ਮਸੀਹ ਦੀ ਸੇਵਾ ਕਰਦੇ ਹੋ। ਤੁਹਾਨੂੰ ਆਪਣੇ ਪੂਰੇ ਦਿਲੋਂ ਉਹੀ ਕਰਨਾ ਚਾਹੀਦਾ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ। ਆਪਣਾ ਕੰਮ ਕਰੋ ਅਤੇ ਇਸਦੇ ਕਰਨ ਵਿੱਚ ਖੁਸ਼ੀ ਮਹਿਸੂਸ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਕਿ ਤੁਸੀਂ ਪ੍ਰਭੂ ਦੀ ਸੇਵਾ ਕਰ ਰਹੇ ਹੋ ਅਤੇ ਨਾ ਕਿ ਜਿਵੇਂ ਤੁਸੀਂ ਮਨੁੱਖਾਂ ਦੀ ਸੇਵਾ ਕਰ ਰਹੇ ਹੋ। ਯਾਦ ਰੱਖੋ ਕਿ ਪ੍ਰਭੂ ਹਰ ਉਸ ਵਿਅਕਤੀ ਨੂੰ ਫ਼ਲ ਦੇਵੇਗਾ ਜੋ ਚੰਗੀਆਂ ਕਰਨੀਆਂ ਕਰਦਾ ਹੈ। ਹਰ ਵਿਅਕਤੀ ਨੂੰ ਉਸ ਦੀਆਂ ਚੰਗੀਆਂ ਕਰਨੀਆਂ ਲਈ, ਲਿਹਾਜ ਕੀਤੇ ਬਿਨਾ ਕਿ ਉਹ ਇੱਕ ਗੁਲਾਮ ਹੈ ਜਾ ਅਜ਼ਾਦ ਆਦਮੀ, ਫ਼ਲ ਦਿੱਤਾ ਜਾਏਗਾ।

ਮਾਲਕੋ, ਇਸੇ ਤਰ੍ਹਾਂ ਹੀ ਤੁਸੀਂ ਆਪਣੇ ਗੁਲਾਮਾਂ ਨਾਲ ਚੰਗਾ ਸਲੂਕ ਕਰੋ। ਉਨ੍ਹਾਂ ਨੂੰ ਡਰਾਉਣ ਧਮਕਾਉਣ ਵਾਲੀਆਂ ਗੱਲਾਂ ਨਾ ਆਖੋ। ਤੁਸੀਂ ਜਾਣਦੇ ਹੋ ਕਿ ਤੁਹਾਡਾ ਮਾਲਕ ਅਤੇ ਉਨ੍ਹਾਂ ਦਾ ਮਾਲਕ ਇੱਕੋ ਹੀ ਹੈ ਜੋ ਸਵਰਗ ਵਿੱਚ ਹੈ। ਅਤੇ ਉਸ ਦੇ ਵਾਸਤੇ ਹਰ ਕੋਈ ਬਰਾਬਰ ਹੈ।

Punjabi Bible: Easy-to-Read Version (ERV-PA)

2010 by World Bible Translation Center