Revised Common Lectionary (Complementary)
ਦਾਊਦ ਦਾ ਇੱਕ ਗੀਤ।
15 ਹੇ ਯਹੋਵਾਹ, ਤੇਰੇ ਪਵਿੱਤਰ ਤੰਬੂ ਵਿੱਚ ਕੌਣ ਠਹਿਰ ਸੱਕਦਾ ਹੈ?
ਤੇਰੇ ਪਵਿੱਤਰ ਪਰਬਤ ਉੱਤੇ ਕੌਣ ਠਹਿਰ ਸੱਕਦਾ ਹੈ?
2 ਸਿਰਫ਼ ਉਹੀ ਲੋਕ ਜਿਹੜੇ ਸ਼ੁੱਧ ਜੀਵਨ ਜਿਉਂਦੇ ਅਤੇ ਮਦਦ ਦਾ ਅਮਲ ਦਰਸਾਵੇ,
ਅਤੇ ਜਿਹੜੇ ਦਿਲੋਂ ਅਤੇ ਮਨੋਂ ਸੱਚ ਬੋਲਦੇ ਹਨ।
3 ਉਹ ਬੰਦਾ ਜਿਹੜਾ ਕਦੇ ਵੀ ਹੋਰਾਂ ਵਿਅਕਤੀਆਂ ਬਾਰੇ ਮੰਦਾ ਨਹੀਂ ਬੋਲਦਾ।
ਉਹ ਬੰਦਾ ਜਿਹੜਾ ਕਦੀ ਵੀ ਆਪਣੇ ਗੁਆਂਢੀਆਂ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ।
ਉਹ ਕਦੀ ਵੀ ਆਪਣੇ ਪਰਿਵਾਰ ਦੀਆਂ ਬੇਸ਼ਰਮੀ ਦੀਆਂ ਗੱਲਾਂ ਨਹੀਂ ਦੱਸਦਾ।
4 ਉਹ ਵਿਅਕਤੀ ਉਨ੍ਹਾਂ ਦੀ ਇੱਜ਼ਤ ਨਹੀਂ ਕਰਦਾ
ਜਿਹੜੇ ਪਰਮੇਸ਼ੁਰ ਨੂੰ ਨਫ਼ਰਤ ਕਰਦੇ ਹਨ।
ਪਰ ਉਹ ਉਨ੍ਹਾਂ ਸਾਰਿਆਂ ਦੀ ਇੱਜ਼ਤ ਕਰਦਾ ਹੈ
ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ।
ਜੇ ਉਹ ਆਪਣੇ ਗੁਆਂਢੀ ਨਾਲ ਵਾਅਦਾ ਕਰਦਾ ਹੈ ਤਾਂ ਉਹ ਉਸ ਨੂੰ ਪੂਰਾ ਕਰਦਾ [a] ਹੈ।
5 ਜੇ ਉਹ ਕਿਸੇ ਨੂੰ ਪੈਸੇ ਦਿੰਦਾ ਹੈ
ਉਹ ਉਸ ਪੈਸੇ ਉੱਤੇ ਸੂਦ ਨਹੀਂ ਵਸੂਲਦਾ।
ਉਹ ਬੇਗੁਨਾਹਾਂ ਨੂੰ ਨੁਕਸਾਨ ਪਹੁੰਚਾਉਣ ਲਈ ਪੈਸੇ ਨਹੀਂ ਲੈਂਦਾ।
ਜੇਕਰ ਇੱਕ ਵਿਅਕਤੀ ਇੱਕ ਚੰਗੇ ਮਨੁੱਖ ਵਾਂਗੂ ਰਹਿੰਦਾ ਹੈ,
ਫ਼ੇਰ ਉਹ ਹਮੇਸ਼ਾ ਪਰਮੇਸ਼ੁਰ ਦੇ ਨੇੜੇ ਹੋਵੇਗਾ। [b]
15 ਫ਼ੇਰ ਮੂਸਾ ਪਰਬਤ ਤੋਂ ਹੇਠਾਂ ਚੱਲਾ ਗਿਆ। ਮੂਸਾ ਕੋਲ ਪੱਥਰ ਦੀਆਂ ਦੋ ਤਖਤੀਆਂ ਸਨ ਜਿਨ੍ਹਾਂ ਉੱਤੇ ਇਕਰਾਰਨਾਮਾ ਲਿਖਿਆ ਹੋਇਆ ਸੀ। ਉਹ ਹੁਕਮ ਉਨ੍ਹਾਂ ਪੱਥਰਾਂ ਦੇ ਦੋਹੀ ਪਾਸੀਂ, ਸਿਧੇ ਅਤੇ ਪੁਠੇ ਪਾਸੇ, ਲਿਖੇ ਹੋਏ ਸਨ। 16 ਪਰਮੇਸ਼ੁਰ ਨੇ ਖੁਦ ਉਹ ਤਖਤੀਆਂ ਬਣਾਈਆਂ ਸਨ ਅਤੇ ਉਸ ਨੇ ਖੁਦ, ਉਹ ਹੁਕਮ ਉਨ੍ਹਾਂ ਤਖਤੀਆਂ ਉੱਪਰ ਲਿਖੇ ਸਨ।
17 ਪਰਬਤ ਤੋਂ ਹੇਠਾਂ ਉੱਤਰਦੇ ਸਮੇਂ ਮੂਸਾ ਨੇ ਡੇਰੇ ਵਿੱਚ ਦਾਅਵਤ ਦਾ ਸ਼ੋਰ ਸੁਣਿਆ। ਯਹੋਸ਼ੁਆ ਨੇ ਮੂਸਾ ਨੂੰ ਆਖਿਆ, “ਹੇਠਾਂ ਡੇਰੇ ਵਿੱਚੋਂ ਲੜਾਈ ਦੀਆਂ ਅਵਾਜ਼ਾਂ ਆ ਰਹੀਆਂ ਲੱਗਦੀਆਂ ਹਨ।”
18 ਮੂਸਾ ਨੇ ਜਵਾਬ ਦਿੱਤਾ, “ਇਹ ਕਿਸੇ ਫ਼ੌਜ ਦੇ ਜਿੱਤ ਦੇ ਨਾਹਰਿਆਂ ਦਾ ਸ਼ੋਰ ਨਹੀਂ। ਪਰ ਇਹ ਕਿਸੇ ਫ਼ੌਜ ਦੇ ਹਾਰ ਜਾਣ ਦੀਆਂ ਚੀਕਾਂ ਦਾ ਸ਼ੋਰ ਨਹੀਂ। ਜਿਹੜਾ ਸ਼ੋਰ ਮੈਂ ਸੁਣ ਰਿਹਾ ਹਾਂ ਉਹ ਸੰਗੀਤ ਦਾ ਸ਼ੋਰ ਹੈ।”
19 ਮੂਸਾ ਡੇਰੇ ਕੋਲ ਆਇਆ। ਉਸ ਨੇ ਸੋਨੇ ਦਾ ਵਛਾ ਦੇਖਿਆ, ਅਤੇ ਉਸ ਨੇ ਲੋਕਾਂ ਨੂੰ ਨੱਚਦਿਆਂ ਦੇਖਿਆ। ਮੂਸਾ ਬਹੁਤ ਕਰੋਧ ਵਿੱਚ ਆ ਗਿਆ, ਅਤੇ ਉਸ ਨੇ ਪੱਥਰ ਦੀਆਂ ਤਖਤੀਆਂ ਜ਼ਮੀਨ ਉੱਤੇ ਸੁੱਟ ਦਿੱਤੀਆ। ਤਖਤੀਆਂ ਪਰਬਤ ਦੇ ਹੇਠਾਂ ਟੋਟੇ-ਟੋਟੇ ਹੋ ਗਈਆਂ। 20 ਫ਼ੇਰ ਮੂਸਾ ਨੇ ਉਹ ਵਛਾ ਤਬਾਹ ਕਰ ਦਿੱਤਾ ਜੋ ਲੋਕਾਂ ਨੇ ਬਣਾਇਆ ਸੀ। ਉਸ ਨੇ ਇਸ ਨੂੰ ਅੱਗ ਵਿੱਚ ਪਿਘਲਾ ਦਿੱਤਾ। ਫ਼ੇਰ ਉਸ ਨੇ ਸੋਨੇ ਨੂੰ ਪੀਹ ਕੇ ਧੂੜ ਬਣਾ ਦਿੱਤਾ। ਅਤੇ ਉਸ ਨੇ ਇਸ ਧੂੜ ਨੂੰ ਪਾਣੀ ਵਿੱਚ ਸੁੱਟ ਦਿੱਤਾ। ਉਸ ਨੇ ਇਸਰਾਏਲ ਦੇ ਲੋਕਾਂ ਨੂੰ ਇਹ ਪਾਣੀ ਪੀਣ ਜਾਣ ਲਈ ਮਜ਼ਬੂਰ ਕੀਤਾ।
21 ਮੂਸਾ ਨੇ ਹਾਰੂਨ ਨੂੰ ਆਖਿਆ, “ਇਨ੍ਹਾਂ ਲੋਕਾਂ ਨੇ ਤੇਰੇ ਨਾਲ ਕੀਤਾ ਹੈ? ਤੂੰ ਇਨ੍ਹਾ ਦੀ ਅਜਿਹਾ ਮੰਦਾ ਪਾਪ ਕਰਨ ਵਿੱਚ ਅਗਵਾਈ ਕਿਉਂ ਕੀਤੀ?”
22 ਹਾਰੂਨ ਨੇ ਜਵਾਬ ਦਿੱਤਾ, “ਨਾਰਾਜ਼ ਨਾ ਹੋਵੋ ਹਜ਼ੂਰ। ਤੁਸੀਂ ਜਾਣਦੇ ਹੋ ਇਹ ਲੋਕ ਹਮੇਸ਼ਾ ਗਲਤ ਗੱਲਾਂ ਕਰਨ ਲਈ ਤਿਆਰ ਰਹਿੰਦੇ ਹਨ। 23 ਲੋਕਾਂ ਨੇ ਮੈਨੂੰ ਆਖਿਆ ਸੀ, ‘ਮੂਸਾ ਸਾਨੂੰ ਮਿਸਰ ਵਿੱਚੋਂ ਬਾਹਰ ਲਿਆਇਆ। ਪਰ ਸਾਨੂੰ ਨਹੀਂ ਪਤਾ ਕਿ ਉਸ ਨਾਲ ਕੀ ਵਾਪਰਿਆ ਹੈ। ਇਸ ਲਈ ਸਾਡੀ ਅਗਵਾਈ ਲਈ ਕੋਈ ਦੇਵਤੇ ਬਣਾਕੇ ਦਿਉ।’ 24 ਇਸ ਲਈ ਮੈਂ ਲੋਕਾਂ ਨੂੰ ਆਖਿਆ, ‘ਜੇ ਤੁਹਾਡੇ ਪਾਸ ਸੋਨੇ ਦੀਆਂ ਵਾਲੀਆਂ ਹਨ, ਤਾਂ ਮੈਨੂੰ ਦਿਉ।’ ਲੋਕਾਂ ਨੇ ਮੈਨੂੰ ਆਪਣਾ ਸੋਨਾ ਦੇ ਦਿੱਤਾ। ਮੈਂ ਸੋਨੇ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਅੱਗ ਵਿੱਚੋਂ ਇੱਕ ਵਛਾ ਬਾਹਰ ਨਿਕਲ ਆਇਆ।”
25 ਮੂਸਾ ਨੇ ਦੇਖਿਆ ਕਿ ਹਾਰੂਨ ਨੇ ਲੋਕਾਂ ਨੂੰ ਬੇਕਾਬੂ ਹੋਣ ਦਿੱਤਾ। ਲੋਕੀ ਜੰਗਲੀ ਵਿਹਾਰ ਕਰ ਰਹੇ ਸਨ ਅਤੇ ਉਨ੍ਹਾਂ ਦੇ ਦੁਸ਼ਮਣ ਦੇਖ ਸੱਕਦੇ ਸਨ ਕਿ ਉਹ ਮੂਰੱਖਾਂ ਵਰਗਾ ਵਿਹਾਰ ਕਰ ਰਹੇ ਸਨ। 26 ਇਸ ਲਈ ਮੂਸਾ ਡੇਰੇ ਦੇ ਮੁੱਖ ਦਰਵਾਜ਼ੇ ਉੱਤੇ ਖੜ੍ਹਾ ਹੋ ਗਿਆ। ਮੂਸਾ ਨੇ ਆਖਿਆ, “ਜਿਹੜਾ ਵੀ ਬੰਦਾ ਯਹੋਆਹ ਦੇ ਪਿੱਛੇ ਲੱਗਣਾ ਚਾਹੁੰਦਾ ਹੈ ਉਹ ਮੇਰੇ ਕੋਲ ਆ ਜਾਵੇ।” ਅਤੇ ਲੇਵੀ ਦੇ ਪਰਿਵਾਰ ਦੇ ਸਾਰੇ ਲੋਕ ਮੂਸਾ ਵੱਲ ਦੌੜੇ।
27 ਫ਼ੇਰ ਮੂਸਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਦੱਸਾਂਗਾ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਕੀ ਆਖਦਾ ਹੈ; ‘ਹਰੇਕ ਆਦਮੀ ਨੂੰ ਆਪਣੀ ਤਲਵਾਰ ਫ਼ੜ ਲੈਣੀ ਚਾਹੀਦੀ ਹੈ ਅਤੇ ਡੇਰੇ ਦੇ ਇੱਕ ਸਿਰੇ ਤੋਂ ਦੂਸਰੇ ਸਿਰੇ ਤੱਕ ਜਾਣਾ ਚਾਹੀਦਾ ਹੈ। ਤੁਹਾਨੂੰ ਇਨ੍ਹਾਂ ਲੋਕਾਂ ਨੂੰ ਜ਼ਰੂਰ ਸਜ਼ਾ ਦੇਣੀ ਚਾਹੀਦੀ ਹੈ, ਭਾਵੇਂ ਹਰ ਬੰਦੇ ਨੂੰ ਆਪਣਾ ਭਰਾ ਆਪਣੇ ਦੋਸਤਾਂ ਅਤੇ ਗੁਆਂਢੀਆਂ ਨੂੰ ਕਤਲ ਕਰਨਾ ਪਵੇ।’”
28 ਲੇਵੀ ਦੇ ਪਰਿਵਾਰ ਦੇ ਆਦਮੀਆਂ ਨੇ ਮੂਸਾ ਦੀ ਗੱਲ ਮੰਨ ਲਈ। ਉਸ ਦਿਨ ਇਸਰਾਏਲ ਦੇ ਤਕਰੀਬਨ 3,000 ਲੋਕ ਮਾਰੇ ਗਏ। 29 ਫ਼ੇਰ ਮੂਸਾ ਨੇ ਆਖਿਆ, “ਅੱਜ ਆਪਣੇ ਆਪ ਨੂੰ ਯਹੋਵਾਹ ਦੀ ਸੇਵਾ ਲਈ ਤਿਆਰ ਕਰੋ, ਭਾਵੇਂ ਇਸਦਾ ਭਾਵ ਤੁਹਾਡੇ ਖੁਦ ਦੇ ਭਰਾ ਜਾਂ ਤੁਹਾਡੇ ਪੁੱਤਰ ਦੇ ਖਿਲਾਫ਼ ਲੜਨਾ ਹੀ ਕਿਉਂ ਨਾ ਹੋਵੇ ਤਾਂ ਜੋ ਯਹੋਵਾਹ ਅੱਜ ਤੁਹਾਨੂੰ ਅਸੀਸ ਦੇ ਸੱਕੇ।”
30 ਅਗਲੀ ਸਵੇਰ, ਉਸ ਨੇ ਲੋਕਾਂ ਨੂੰ ਆਖਿਆ, “ਤੁਸੀਂ ਇਹ ਭਿਆਨਕ ਪਾਪ ਕੀਤਾ ਹੈ। ਪਰ ਹੁਣ ਮੈਂ ਯਹੋਵਾਹ ਕੋਲ ਉੱਪਰ ਜਾਵਾਂਗਾ, ਮੇਰੇ ਲਈ ਤੁਹਾਡੇ ਪਾਪਾਂ ਖਾਤਰ ਪਰਾਸਚਿਤ ਕਰਨਾ ਸੰਭਵ ਹੋ ਸੱਕਦਾ ਹੈ।” 31 ਇਸ ਲਈ ਮੂਸਾ ਯਹੋਵਾਹ ਕੋਲ ਵਾਪਸ ਚੱਲਾ ਗਿਆ ਅਤੇ ਆਖਿਆ, “ਕਿਰਪਾ ਕਰਕੇ ਸੁਣੋ। ਇਨ੍ਹਾਂ ਲੋਕਾਂ ਨੇ ਬਹੁਤ ਵੱਡਾ ਪਾਪ ਕੀਤਾ ਸੀ ਅਤੇ ਸੋਨੇ ਦਾ ਦੇਵਤਾ ਬਣਾਇਆ। 32 ਹੁਣ, ਉਨ੍ਹਾਂ ਨੂੰ ਇਸ ਪਾਪ ਦੀ ਮਾਫ਼ੀ ਦੇ ਦਿਉ। ਜੇ ਤੁਸੀਂ ਮਾਫ਼ ਨਹੀਂ ਕਰੋਂਗੇ, ਤਾਂ ਮੇਰਾ ਨਾਮ ਉਸ ਪੁਸਤਕ ਵਿੱਚੋਂ ਮਿਟਾ ਦਿਉ ਜਿਹੜੀ ਤੁਸੀਂ ਲਿਖੀ ਹੈ।”
33 ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਸਿਰਫ਼ ਉਹੀ ਲੋਕ ਜਿਨ੍ਹਾਂ ਨੂੰ ਮੈਂ ਆਪਣੀ ਪੁਸਤਕ ਵਿੱਚੋਂ ਮਿਟਾ ਦਿੰਦਾ ਹਾਂ ਉਹ ਅਜਿਹੇ ਹਨ ਜਿਹੜੇ ਮੇਰੇ ਖਿਲਾਫ਼ ਪਾਪ ਕਰਦੇ ਹਨ। 34 ਇਸ ਲਈ ਹੁਣ, ਹੇਠਾਂ ਜਾ ਅਤੇ ਲੋਕਾਂ ਦੀ ਉਧਰ ਅਗਵਾਈ ਕਰ ਜਿਧਰ ਮੈਂ ਤੈਨੂੰ ਆਖਦਾ ਹਾਂ। ਮੇਰਾ ਦੂਤ ਤੇਰੇ ਅੱਗੇ-ਅੱਗੇ ਜਾਵੇਗਾ ਅਤੇ ਤੇਰੀ ਅਗਵਾਈ ਕਰੇਗਾ ਜਦੋਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਦਾ ਸਮਾਂ ਆਵੇਗਾ। ਜਿਨ੍ਹਾਂ ਨੇ ਪਾਪ ਕੀਤਾ ਸੀ, ਤਾਂ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ।” 35 ਇਸ ਤਰ੍ਹਾਂ ਯਹੋਵਾਹ ਨੇ ਲੋਕਾਂ ਵੱਲ ਇੱਕ ਭਿਆਨਕ ਬਿਮਾਰੀ ਭੇਜੀ। ਉਸ ਨੇ ਅਜਿਹਾ ਇਸ ਵਾਸਤੇ ਕੀਤਾ ਕਿਉਂਕਿ ਉਨ੍ਹਾਂ ਨੇ ਹਾਰੂਨ ਨੂੰ ਸੋਨੇ ਦਾ ਵਛਾ ਬਨਾਉਣ ਲਈ ਆਖਿਆ ਸੀ।
ਅਸਲੀ ਦੌਲਤ
9 ਜੇਕਰ ਕੋਈ ਸ਼ਰਧਾਲੂ ਗਰੀਬ ਹੈ, ਤਾਂ ਉਸ ਨੂੰ ਇਸ ਬਾਰੇ ਮਾਨ ਕਰਨ ਦਿਉ। ਕਿਉਂਕਿ ਪਰਮੇਸ਼ੁਰ ਨੇ ਉਸ ਨੂੰ ਆਤਮਕ ਤੌਰ ਤੇ ਅਮੀਰ ਬਣਾਇਆ ਹੈ। 10 ਜੇਕਰ ਕੋਈ ਸ਼ਰਧਾਲੂ ਅਮੀਰ ਹੈ, ਤਾਂ ਉਸ ਨੂੰ ਘਮੰਡ ਕਰਨ ਦਿਉ ਕਿਉਂਕਿ ਪਰਮੇਸ਼ੁਰ ਨੇ ਉਸ ਨੂੰ ਦਰਸ਼ਾਇਆ ਹੈ ਕਿ ਉਹ ਆਤਮਕ ਤੌਰ ਤੇ ਗਰੀਬ ਹੈ। ਇੱਕ ਅਮੀਰ ਆਦਮੀ ਜੰਗਲੀ ਫ਼ੁੱਲ ਵਾਂਗ ਅਲੋਪ ਹੋ ਜਾਵੇਗਾ। 11 ਸੂਰਜ ਚੜ੍ਹ੍ਹਦਾ ਹੈ ਤੇ ਪਲ-ਪਲ ਗਰਮ ਹੁੰਦਾ ਜਾਂਦਾ ਹੈ। ਸੂਰਜ ਦੀ ਗਰਮੀ ਪੌਦੇ ਨੂੰ ਬਹੁਤ ਸੁਕਾ ਦਿੰਦੀ ਹੈ। ਫ਼ੁੱਲ ਝੜ ਜਾਂਦਾ ਹੈ। ਫ਼ੁੱਲ ਬਹੁਤ ਖੂਬਸੂਰਤ ਸੀ ਪਰ ਹੁਣ ਇਹ ਮੁਰਦਾ ਹੈ। ਅਮੀਰ ਆਦਮੀ ਨਾਲ ਵੀ ਇਵੇਂ ਹੀ ਹੁੰਦਾ ਹੈ। ਜਦੋਂ ਹਾਲੇ ਉਹ ਆਪਣੇ ਕਾਰੋਬਾਰ ਲਈ ਵਿਉਂਤਾ ਹੀ ਬਣਾ ਰਿਹਾ ਹੋਵੇਗਾ, ਉਹ ਮਰ ਜਾਵੇਗਾ।
ਪਰਤਾਵਾ ਪਰਮੇਸ਼ੁਰ ਵੱਲੋਂ ਨਹੀਂ ਆਉਂਦਾ
12 ਜਦੋਂ ਕਿਸ ਵਿਅਕਤੀ ਦੀ ਨਿਹਚਾ ਪਰੱਖੀ ਜਾਂਦੀ ਹੈ, ਤੇ ਫ਼ੇਰ ਉਹ ਮਜਬੂਤ ਬਣਿਆ ਰਹਿੰਦਾ ਹੈ, ਤਾਂ ਉਸ ਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਜਦੋਂ ਉਸ ਨੇ ਆਪਣਾ ਵਿਸ਼ਵਾਸ ਸਾਬਤ ਕਰ ਦਿੱਤਾ ਹੈ, ਉਹ ਪਰਮੇਸ਼ੁਰ ਪਾਸੋਂ ਸਦੀਪਕ ਜੀਵਨ ਦਾ ਤਾਜ ਪ੍ਰਾਪਤ ਕਰੇਗਾ। ਪਰਮੇਸ਼ੁਰ ਨੇ ਇਸ ਗੱਲ ਦਾ ਵਾਅਦਾ ਉਨ੍ਹਾਂ ਸਮੂਹ ਲੋਕਾਂ ਨੂੰ ਦਿੱਤਾ ਹੈ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ। 13 ਜਦੋਂ ਕਿਸੇ ਵਿਅਕਤੀ ਨੂੰ ਪਰਤਾਇਆ ਜਾਂਦਾ ਹੈ ਤਾਂ ਉਸ ਨੂੰ ਇਹ ਨਹੀਂ ਆਖਣਾ ਚਾਹੀਦਾ, “ਪਰਮੇਸ਼ੁਰ ਮੈਨੂੰ ਪਰਤਾਉਂਦਾ ਹੈ।” ਬਦੀ ਪਰਮੇਸ਼ੁਰ ਨੂੰ ਨਹੀਂ ਪਰਤਾ ਸੱਕਦੀ। ਅਤੇ ਪਰਮੇਸ਼ੁਰ ਖੁਦ ਕਿਸੇ ਨੂੰ ਨਹੀਂ ਲਲਚਾਉਂਦਾ। 14 ਉਹ ਮੰਦੀਆਂ ਗੱਲਾਂ ਜਿਨ੍ਹਾਂ ਦੀ ਕੋਈ ਵਿਅਕਤੀ ਕਾਮਨਾ ਕਰਦਾ ਹੈ, ਉਹੀ ਹਨ ਜੋ ਉਸ ਨੂੰ ਪਰਤਾਉਂਦੀਆਂ ਹਨ। ਉਸ ਦੀਆਂ ਆਪਣੀਆਂ ਦੁਸ਼ਟ ਇੱਛਾਵਾਂ ਉਸ ਨੂੰ ਦੂਰ ਲੈ ਜਾਂਦੀਆਂ ਹਨ ਅਤੇ ਉਸ ਨੂੰ ਵਰਗਲਾਉਣਗੀਆਂ। 15 ਇਹੀ ਕਾਮਨਾ ਪਾਪ ਪੈਦਾ ਕਰਦੀ ਹੈ। ਅਤੇ ਜਦੋਂ ਪਾਪ ਪੂਰੀ ਤਰ੍ਹਾਂ ਹੋ ਜਾਂਦਾ ਹੈ ਤਾਂ ਇਹ ਮੌਤ ਲਿਆਉਂਦਾ ਹੈ।
16 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਇਸ ਗੱਲੋਂ ਮੂਰਖ ਨਾ ਬਣੋ।
2010 by World Bible Translation Center