Revised Common Lectionary (Complementary)
ਮੂਸਾ ਲੋਕਾਂ ਨੂੰ ਪਰਮੇਸ਼ੁਰ ਦੇ ਨੇਮਾਂ ਦਾ ਪਾਲਣ ਕਰਨ ਲਈ ਆਖਦਾ ਹੈ
4 “ਹੁਣ ਇਸਰਾਏਲ, ਉਨ੍ਹਾਂ ਬਿਧੀਆਂ ਅਤੇ ਹੁਕਮਾਂ ਬਾਰੇ ਸੁਣ ਜੋ ਮੈਂ ਤੈਨੂੰ ਸਿੱਖਾਉਣ ਜਾ ਰਿਹਾ ਹਾਂ। ਇਨ੍ਹਾਂ ਨੂੰ ਮੰਨ ਅਤੇ ਤੂੰ ਜੀਵਿਤ ਰਹੇਂਗਾ। ਫ਼ੇਰ ਤੁਸੀਂ ਜਾਕੇ ਉਸ ਧਰਤੀ ਨੂੰ ਹਾਸਿਲ ਕਰ ਸੱਕੇਂਗਾ ਜਿਹੜੀ ਯਹੋਵਾਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਤੈਨੂੰ ਦੇ ਰਿਹਾ ਹੈ। 2 ਤੁਹਾਨੂੰ ਉਨ੍ਹਾਂ ਗੱਲਾਂ ਵਿੱਚ ਕੋਈ ਵਾਧਾ ਨਹੀਂ ਕਰਨਾ ਚਾਹੀਦਾ ਜਿਨ੍ਹਾਂ ਦਾ ਮੈਂ ਤੁਹਾਨੂੰ ਆਦੇਸ਼ ਦਿੰਦਾ ਹਾਂ। ਅਤੇ ਤੁਹਾਨੂੰ ਕੋਈ ਚੀਜ਼ ਘੱਟ ਵੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦੇਸ਼ਾਂ ਦੀ ਅਵੱਸ਼ ਪਾਲਣਾ ਕਰਨੀ ਚਾਹੀਦੀ ਹੈ ਜੋ ਮੈਂ ਤੁਹਾਨੂੰ ਦਿੱਤੇ ਹਨ।
6 ਇਨ੍ਹਾਂ ਬਿਧੀਆਂ ਦੀ ਪਾਲਣਾ ਧਿਆਨ ਨਾਲ ਕਰੋ। ਇਹ ਗੱਲਾਂ ਹੋਰਨਾ ਦੇਸ਼ਾਂ ਦੇ ਲੋਕਾਂ ਨੂੰ ਦਰਸਾਉਣਗੀਆਂ ਕਿ ਤੁਸੀਂ ਸਿਆਣੇ ਅਤੇ ਸਮਝਦਾਰ ਹੋ। ਉਨ੍ਹਾਂ ਦੇਸਾਂ ਦੇ ਲੋਕ ਇਨ੍ਹਾਂ ਬਿਧੀਆਂ ਬਾਰੇ ਸੁਨਣਗੇ ਅਤੇ ਆਖਣਗੇ, ‘ਇਸ ਮਹਾਨ ਦੇਸ਼ ਦੇ ਲੋਕ, ਸੱਚ ਮੁੱਚ ਸਿਆਣੇ ਅਤੇ ਸਮਝਦਾਰ ਹਨ।’
7 “ਯਹੋਵਾਹ, ਸਾਡਾ ਪਰਮੇਸ਼ੁਰ, ਨੇੜੇ ਹੀ ਹੁੰਦਾ ਹੈ ਜਦੋਂ ਅਸੀਂ ਉਸ ਨੂੰ ਸਹਾਇਤਾ ਲਈ ਪੁਕਾਰਦੇ ਹਾਂ। ਕਿਸੇ ਵੀ ਹੋਰ ਦੇਸ਼ ਕੋਲ ਅਜਿਹਾ ਪਰਮੇਸ਼ੁਰ ਨਹੀਂ ਹੈ! 8 ਅਤੇ ਕੋਈ ਵੀ ਹੋਰ ਕੌਮ ਇੰਨੀ ਮਹਾਨ ਨਹੀਂ ਕਿ ਉਸ ਦੇ ਕੋਲ ਇੰਨੇ ਚੰਗੇ ਅਤੇ ਨੇਮ ਹੋਣ ਜਿਨ੍ਹਾਂ ਦੀ ਸਿੱਖਿਆ ਮੈਂ ਤੁਹਾਨੂੰ ਅੱਜ ਦਿੰਦਾ ਹਾਂ। 9 ਪਰ ਤੁਹਾਨੂੰ ਬਹੁਤ ਹੋਸ਼ਿਆਰ ਰਹਿਣਾ ਚਾਹੀਦਾ ਹੈ। ਇਸ ਬਾਰੇ ਨਿਸ਼ਚੈ ਕਰੋ ਕਿ ਜਦੋਂ ਤੀਕ ਤੁਸੀਂ ਜਿਉਂਦੇ ਹੋ ਕਦੇ ਵੀ ਉਹ ਗੱਲਾਂ ਨਾ ਭੁੱਲੋ ਜਿਹੜੀਆਂ ਤੁਸੀਂ ਦੇਖੀਆਂ ਹਨ। ਤੁਹਾਨੂੰ ਇਹ ਗੱਲਾਂ ਆਪਣੇ ਪੁੱਤ-ਪੋਤਰਿਆਂ ਨੂੰ ਵੀ ਸਿੱਖਾਉਣੀਆਂ ਚਾਹੀਦੀਆਂ ਹਨ।
ਦਾਊਦ ਦਾ ਇੱਕ ਗੀਤ।
15 ਹੇ ਯਹੋਵਾਹ, ਤੇਰੇ ਪਵਿੱਤਰ ਤੰਬੂ ਵਿੱਚ ਕੌਣ ਠਹਿਰ ਸੱਕਦਾ ਹੈ?
ਤੇਰੇ ਪਵਿੱਤਰ ਪਰਬਤ ਉੱਤੇ ਕੌਣ ਠਹਿਰ ਸੱਕਦਾ ਹੈ?
2 ਸਿਰਫ਼ ਉਹੀ ਲੋਕ ਜਿਹੜੇ ਸ਼ੁੱਧ ਜੀਵਨ ਜਿਉਂਦੇ ਅਤੇ ਮਦਦ ਦਾ ਅਮਲ ਦਰਸਾਵੇ,
ਅਤੇ ਜਿਹੜੇ ਦਿਲੋਂ ਅਤੇ ਮਨੋਂ ਸੱਚ ਬੋਲਦੇ ਹਨ।
3 ਉਹ ਬੰਦਾ ਜਿਹੜਾ ਕਦੇ ਵੀ ਹੋਰਾਂ ਵਿਅਕਤੀਆਂ ਬਾਰੇ ਮੰਦਾ ਨਹੀਂ ਬੋਲਦਾ।
ਉਹ ਬੰਦਾ ਜਿਹੜਾ ਕਦੀ ਵੀ ਆਪਣੇ ਗੁਆਂਢੀਆਂ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ।
ਉਹ ਕਦੀ ਵੀ ਆਪਣੇ ਪਰਿਵਾਰ ਦੀਆਂ ਬੇਸ਼ਰਮੀ ਦੀਆਂ ਗੱਲਾਂ ਨਹੀਂ ਦੱਸਦਾ।
4 ਉਹ ਵਿਅਕਤੀ ਉਨ੍ਹਾਂ ਦੀ ਇੱਜ਼ਤ ਨਹੀਂ ਕਰਦਾ
ਜਿਹੜੇ ਪਰਮੇਸ਼ੁਰ ਨੂੰ ਨਫ਼ਰਤ ਕਰਦੇ ਹਨ।
ਪਰ ਉਹ ਉਨ੍ਹਾਂ ਸਾਰਿਆਂ ਦੀ ਇੱਜ਼ਤ ਕਰਦਾ ਹੈ
ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ।
ਜੇ ਉਹ ਆਪਣੇ ਗੁਆਂਢੀ ਨਾਲ ਵਾਅਦਾ ਕਰਦਾ ਹੈ ਤਾਂ ਉਹ ਉਸ ਨੂੰ ਪੂਰਾ ਕਰਦਾ [a] ਹੈ।
5 ਜੇ ਉਹ ਕਿਸੇ ਨੂੰ ਪੈਸੇ ਦਿੰਦਾ ਹੈ
ਉਹ ਉਸ ਪੈਸੇ ਉੱਤੇ ਸੂਦ ਨਹੀਂ ਵਸੂਲਦਾ।
ਉਹ ਬੇਗੁਨਾਹਾਂ ਨੂੰ ਨੁਕਸਾਨ ਪਹੁੰਚਾਉਣ ਲਈ ਪੈਸੇ ਨਹੀਂ ਲੈਂਦਾ।
ਜੇਕਰ ਇੱਕ ਵਿਅਕਤੀ ਇੱਕ ਚੰਗੇ ਮਨੁੱਖ ਵਾਂਗੂ ਰਹਿੰਦਾ ਹੈ,
ਫ਼ੇਰ ਉਹ ਹਮੇਸ਼ਾ ਪਰਮੇਸ਼ੁਰ ਦੇ ਨੇੜੇ ਹੋਵੇਗਾ। [b]
17 ਹਰ ਚੰਗੀ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। ਅਤੇ ਹਰ ਸੰਪੂਰਣ ਦਾਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਇਹ ਸਾਰੀਆਂ ਚੰਗੀਆਂ ਦਾਤਾਂ ਪਿਤਾ ਵੱਲੋਂ ਆਉਂਦੀਆਂ ਹਨ ਜਿਸਨੇ ਅਕਾਸ਼ ਵਿੱਚਲੀਆਂ ਸਮੂਹ ਰੋਸ਼ਨੀਆਂ ਬਣਾਈਆਂ ਹਨ। ਪਰ ਪਰਮੇਸ਼ੁਰ ਇਨ੍ਹਾਂ ਰੋਸ਼ਨੀਆਂ ਵਾਂਗ ਕਦੇ ਵੀ ਤਬਦੀਲ ਨਹੀਂ ਹੁੰਦਾ। ਉਹ ਸਦਾ ਇੱਕੋ ਜਿਹਾ ਹੀ ਰਹਿੰਦਾ ਹੈ। 18 ਪਰਮੇਸ਼ੁਰ ਨੇ ਸਾਨੂੰ ਸੱਚ ਦੇ ਸ਼ਬਦ ਰਾਹੀਂ ਜੀਵਨ ਦੇਣ ਦਾ ਨਿਰਨਾ ਕੀਤਾ। ਉਹ ਚਾਹੁੰਦਾ ਕਿ ਅਸੀਂ ਉਸ ਦੀਆਂ ਸਾਜੀਆਂ ਹੋਈਆਂ ਸਮੂਹ ਚੀਜ਼ਾਂ ਵਿੱਚ ਸਭ ਤੋਂ ਮਹੱਤਵਪੂਰਣ ਹੋਈਏ।
ਸੁਣਨਾ ਅਤੇ ਮੰਨਣਾ
19 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਹਮੇਸ਼ਾ ਬੋਲਣ ਨਾਲੋਂ ਸੁਣਨ ਦੇ ਵੱਧੇਰੇ ਇੱਛੁਕ ਬਣੋ। ਛੇਤੀ ਹੀ ਗੁੱਸੇ ਵਿੱਚ ਨਾ ਆਓ। 20 ਕਿਸੇ ਵਿਅਕਤੀ ਦਾ ਗੁੱਸਾ ਉਸ ਨੂੰ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਸਹੀ ਜੀਵਨ ਜਿਉਣ ਵਿੱਚ ਮਦਦ ਨਹੀਂ ਕਰਦਾ। 21 ਇਸ ਲਈ ਆਪਣੇ ਜੀਵਨ ਵਿੱਚੋਂ ਹਰ ਬਦੀ ਨੂੰ ਕੱਢ ਦਿਉ ਅਤੇ ਹਰ ਉਹ ਮੰਦੀ ਗੱਲ ਜਿਹੜੀ ਤੁਸੀਂ ਕਰਦੇ ਹੋ। ਨਿਮਾਣੇ ਬਣੋ ਅਤੇ ਪਰਮੇਸ਼ੁਰ ਦੇ ਉਸ ਉਪਦੇਸ਼ ਨੰ ਪ੍ਰਵਾਨ ਕਰੋ ਜਿਹੜਾ ਤੁਹਾਡੇ ਹਿਰਦੇ ਵਿੱਚ ਬੀਜਿਆ ਗਿਆ ਹੈ। ਇਹ ਉਪਦੇਸ਼ ਤੁਹਾਨੂੰ ਬਚਾ ਸੱਕਦਾ ਹੈ।
22 ਉਹੀ ਕਰੋ ਜੋ ਪਰਮੇਸ਼ੁਰ ਦੀ ਸਿੱਖਿਆ ਆਖਦੀ ਹੈ। ਸਿਰਫ਼ ਸੁਣੋ ਹੀ ਨਾ ਅਤੇ ਅਮਲ ਵੀ ਕਰੋ। ਕਿਉਂ? ਕਿਉਂਕਿ ਜਦੋਂ ਤੁਸੀਂ ਬੈਠੇ ਬੈਠੇ ਸੁਣਦੇ ਹੀ ਰਹਿੰਦੇ ਹੋ ਤਾਂ ਤੁਸੀਂ ਆਪਣੇ ਆਪ ਨੂੰ ਮੂਰਖ ਬਣਾ ਰਹੇ ਹੁੰਦੇ ਹੋ। 23 ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸੁਣਦਾ ਹੈ ਤੇ ਅਮਲ ਨਹੀਂ ਕਰਦਾ ਤਾਂ ਉਹ ਇਸ ਤਰ੍ਹਾਂ ਦਾ ਹੈ; ਉਹ ਉਸ ਬੰਦੇ ਵਰਗਾ ਹੈ ਜਿਹੜਾ ਸ਼ੀਸ਼ੇ ਵਿੱਚ ਆਪਣਾ ਚਿਹਰਾ ਦੇਖਦਾ ਹੈ। 24 ਉਹ ਵਿਅਕਤੀ ਆਪਣੇ ਆਪ ਨੂੰ ਦੇਖਦਾ ਹੈ, ਫ਼ੇਰ ਤੁਰ ਜਾਂਦਾ ਹੈ ਅਤੇ ਛੇਤੀ ਹੀ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਦਿੱਸਦਾ ਸੀ। 25 ਪਰ ਇੱਕ ਆਦਮੀ ਜਿਹੜਾ ਸੱਚ ਮੁੱਚ ਖੁਸ਼ ਹੈ, ਉਹੀ ਹੈ ਜਿਹੜਾ ਪਰਮੇਸ਼ੁਰ ਦੇ ਪਰੀਪੂਰਣ ਨੇਮ ਨੂੰ ਪੜ੍ਹਦਾ ਹੈ ਜੋ ਲੋਕਾਂ ਨੂੰ ਅਜ਼ਾਦ ਕਰਦਾ ਹੈ। ਉਹ ਇਸ ਨੂੰ ਪੜ੍ਹਦਾ ਹੀ ਰਹਿੰਦਾ ਹੈ। ਉਹ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਧਿਆਨ ਨਾਲ ਬਿਨਾ ਭੁਲਾਇਆਂ ਸੁਣਦਾ ਹੈ, ਕਿ ਉਸ ਨੇ ਕੀ ਸੁਣਿਆ। ਫ਼ੇਰ ਉਹ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ। ਉਸ ਦੁਆਰਾ, ਉਹ ਸੱਚ ਮੁੱਚ ਖੁਸ਼ ਹੈ।
ਪਰਮੇਸ਼ੁਰ ਦੀ ਉਪਾਸਨਾ ਦਾ ਸਹੀ ਢੰਗ
26 ਭਾਵੇ ਕੋਈ ਵਿਅਕਤੀ ਇਹ ਸੋਚਦਾ ਹੋਵੇ ਕਿ ਉਹ ਧਰਮੀ ਹੈ ਪਰ ਜੇਕਰ ਉਹ ਉਹੀ ਗੱਲਾਂ ਆਖਦਾ ਜੋ ਉਸ ਨੂੰ ਨਹੀਂ ਆਖਣੀਆਂ ਚਾਹੀਦੀਆਂ ਤਾਂ ਉਹ ਆਦਮੀ ਆਪਣੇ ਆਪ ਨੂੰ ਮੂਰਖ ਬਣਾਉਂਦਾ ਹੈ। ਉਸ ਦੇ ਧਰਮ ਦਾ ਕੀ ਅਰਥ ਨਹੀਂ ਹੈ। 27 ਜਿਸ ਤਰ੍ਹਾਂ ਦਾ ਧਰਮ ਪਰਮੇਸ਼ੁਰ ਨੂੰ ਚਾਹੀਦਾ ਹੈ ਉਹ ਇਹ ਹੈ; ਉਨ੍ਹਾਂ ਯਤੀਮਾਂ ਅਤੇ ਵਿਧਵਾਵਾਂ ਦੀ ਪਰਵਰਿਸ਼ ਕਰਨਾ ਜਿਨ੍ਹਾਂ ਨੂੰ ਸਹਾਇਤਾ ਦੀ ਲੋੜ ਹੈ, ਅਤੇ ਆਪਣੇ ਆਪ ਨੂੰ ਦੁਨਿਆਵੀ ਪ੍ਰਭਾਵ ਤੋਂ ਮੁਕਤ ਰੱਖਣਾ। ਇਹੀ ਉਹ ਧਰਮ ਹੈ ਜਿਸ ਨੂੰ ਪਰਮੇਸ਼ੁਰ ਸ਼ੁੱਧ ਅਤੇ ਪਵਿੱਤਰ ਕਬੂਲਦਾ ਹੈ।
ਪਰਮੇਸ਼ੁਰ ਦੇ ਨੇਮ ਅਤੇ ਮਨੁੱਖਾਂ ਦੀਆਂ ਬਣਾਈਆਂ ਰੀਤਾਂ(A)
7 ਕੁਝ ਫ਼ਰੀਸੀ ਅਤੇ ਕਈ ਨੇਮ ਦੇ ਉਪਦੇਸ਼ਕ ਯਰੂਸ਼ਲਮ ਤੋਂ ਆਏ ਅਤੇ ਯਿਸੂ ਦੇ ਗਿਰਦ ਇਕੱਠੇ ਹੋ ਗਏ। 2 ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਵੇਖਿਆ ਕਿ ਯਿਸੂ ਦੇ ਕੁਝ ਚੇਲੇ ਅਣ-ਧੋਤੇ ਹੱਥਾਂ ਨਾਲ ਹੀ ਰੋਟੀ ਖਾਂਦੇ ਸਨ। 3 ਫ਼ਰੀਸੀ ਅਤੇ ਯਹੂਦੀ ਆਪਣੇ ਵਡੇਰਿਆਂ ਦੀ ਰੀਤ ਦੇ ਅਨੁਸਾਰ ਜਦੋਂ ਤੱਕ ਹੱਥਾਂ ਨੂੰ ਖਾਸ ਤਰ੍ਹਾਂ ਨਾ ਧੋ ਲੈਣ ਉਹ ਰੋਟੀ ਨਹੀਂ ਖਾਂਦੇ ਸਨ। 4 ਅਤੇ ਜੇਕਰ ਯਹੂਦੀ ਕੁਝ ਵੀ ਬਜਾਰੋਂ ਲਿਆਉਦੇ, ਉਹ ਉਦੋਂ ਤੱਕ ਨਹੀਂ ਖਾਂਦੇ ਸਨ ਜਦ ਤੱਕ ਉਹ ਉਨ੍ਹਾਂ ਨੂੰ ਰਸਮੀ ਤਰੀਕੇ ਨਾਲ ਨਾ ਧੋ ਲੈਣ। ਉਸੇ ਤਰ੍ਹਾਂ ਹੀ ਹੋਰ ਵੀ ਰੀਤਾਂ ਸਨ ਜੋ ਉਹ ਨਿਭਾਉਂਦੇ ਸਨ। ਉਦਾਹਰਣ ਲਈ, ਪਿਆਲੇ, ਘੜਿਆਂ ਅਤੇ ਹੋਰ ਬਰਤਨਾਂ ਨੂੰ ਧੋਣਾ।
5 ਤਦ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਸ ਨੂੰ ਪੁੱਛਿਆ, “ਜੋ ਰੀਤਾਂ ਸਾਡੇ ਵਡੇਰਿਆਂ ਨੇ ਸਾਨੂੰ ਦਿੱਤੀਆਂ ਹਨ ਤੇਰੇ ਚੇਲੇ ਉਨ੍ਹਾਂ ਦੀ ਪਾਲਣਾ ਕਿਉਂ ਨਹੀਂ ਕਰਦੇ? ਤੇਰੇ ਚੇਲੇ ਅਣ-ਧੋਤੇ ਹੱਥਾਂ ਨਾਲ ਰੋਟੀ ਕਿਉਂ ਖਾਂਦੇ ਹਨ?”
6 ਯਿਸੂ ਨੇ ਆਖਿਆ, “ਤੁਸੀਂ ਸਭ ਕਪਟੀ ਹੋ। ਤੁਹਾਡੇ ਬਾਰੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ। ਜਿਵੇਂ ਕਿ ਲਿਖਿਆ ਹੈ,
‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ,
ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।
7 ਉਨ੍ਹਾਂ ਦਾ ਮੱਥਾ ਟੇਕਣਾ ਮੇਰੇ ਕਿਸੇ ਕੰਮ ਦਾ ਨਹੀਂ।
ਉਹ ਸਿਰਫ਼ ਮਨੁੱਖਾਂ ਦੇ ਬਣਾਏ ਕਨੂੰਨਾਂ ਦੇ ਉਪਦੇਸ਼ ਕਿਉਂ ਦਿੰਦੇ ਹਨ।’ (B)
8 ਤੁਸੀਂ, ਲੋਕਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੀ ਖਾਤਿਰ ਪਰਮੇਸ਼ੁਰ ਦੇ ਹੁਕਮਾਂ ਨੂੰ ਟਾਲ ਦਿੰਦੇ ਹੋ।”
14 ਯਿਸੂ ਨੇ ਲੋਕਾਂ ਨੂੰ ਫ਼ੇਰ ਆਪਣੇ ਕੋਲ ਬੁਲਾਕੇ ਆਖਿਆ, “ਤੁਹਾਡੇ ਵਿੱਚੋਂ ਹਰ ਕੋਈ ਮੈਨੂੰ ਧਿਆਨ ਨਾਲ ਸੁਣੇ ਅਤੇ ਸਮਝੇ। 15 ਅਜਿਹਾ ਕੁਝ ਵੀ ਨਹੀਂ ਜਿਹੜਾ ਮਨੁੱਖ ਵਿੱਚ ਬਾਹਰੋਂ ਪ੍ਰਵੇਸ਼ ਕਰਦਾ ਹੈ ਅਤੇ ਉਸ ਨੂੰ ਦੂਸ਼ਿਤ ਕਰਦਾ ਹੈ। ਪਰ ਜਿਹੜੀਆਂ ਗੱਲਾਂ ਉਸ ਵਿਅਕਤੀ ਦੇ ਅੰਦਰੋਂ ਨਿਕਲਦੀਆਂ ਹਨ, ਉਹੀ ਉਸ ਨੂੰ ਦੂਸ਼ਿਤ ਕਰਦੀਆਂ ਹਨ।”
21 ਕਿਉਂਕਿ ਇਹੋ ਜਿਹੀਆਂ ਮੰਦੀਆਂ ਗੱਲਾਂ ਮਨੁੱਖ ਦੇ ਦਿਲ ਵਿੱਚੋਂ ਆਉਂਦੀਆਂ ਹਨ ਬੁਰੇ ਵਿੱਚਾਰ, ਜਿਨਸੀ ਪਾਪ, ਚੋਰੀਆਂ, ਕਤਲ, 22 ਵਿਭਚਾਰ, ਸੁਆਰਥਪੁਣਾ, ਬੁਰਾ ਵਿਉਹਾਰ, ਪਾਪੀ ਗੱਲਾਂ, ਧੋਖਾ, ਈਰਖਾ, ਲੋਕਾਂ ਬਾਰੇ ਬੁਰਾ-ਭਲਾ ਕਹਿਣਾ, ਹੰਕਾਰੀ ਬੋਲ ਅਤੇ ਮੂਰੱਖਤਾਈ। 23 ਇਹ ਸਭ ਬੁਰੀਆਂ ਗੱਲਾਂ ਵਿਅਕਤੀ ਦੇ ਅੰਦਰੋਂ ਬਾਹਰ ਨਿਕਲਦੀਆਂ ਹਨ ਅਤੇ ਇਹ ਗੱਲਾਂ ਉਸ ਨੂੰ ਅਸ਼ੁੱਧ ਬਣਾਉਂਦੀਆਂ ਹਨ।”
2010 by World Bible Translation Center