Revised Common Lectionary (Complementary)
106 ਯਹੋਵਾਹ ਦੀ ਉਸਤਤਿ ਕਰੋ
ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਸ਼ੁਭ ਹੈ।
ਪਰਮੇਸ਼ੁਰ ਦਾ ਪਿਆਰ ਸਦੀਵੀ ਹੈ।
2 ਅਸਲ ਵਿੱਚ ਕੋਈ ਵੀ ਬਿਆਨ ਨਹੀਂ ਕਰ ਸੱਕਦਾ
ਕਿ ਯਹੋਵਾਹ ਕਿੰਨਾ ਵੱਡਾ ਹੈ।
3 ਜਿਹੜੇ ਲੋਕ ਪਰਮੇਸ਼ੁਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ ਉਹ ਖੁਸ਼ ਹਨ।
ਉਹ ਲੋਕ ਹਰ ਵੇਲੇ ਨੇਕੀ ਕਰਦੇ ਰਹਿੰਦੇ ਹਨ।
4 ਯਹੋਵਾਹ, ਜਦੋਂ ਤੁਸੀਂ ਆਪਣੇ ਬੰਦਿਆਂ ਉੱਤੇ ਮਿਹਰਬਾਨ ਹੋਵੋਂ ਮੈਨੂੰ ਵੀ ਚੇਤੇ ਰੱਖਣਾ।
ਮੈਨੂੰ ਚੇਤੇ ਰੱਖਣਾ ਅਤੇ ਬਚਾਉਣਾ ਵੀ।
5 ਯਹੋਵਾਹ, ਮੈਨੂੰ ਉਹ ਚੰਗੀਆਂ ਚੀਜ਼ਾਂ ਸਾਂਝੀਆਂ ਕਰਨ ਦਿਉ
ਜਿਹੜੀਆਂ ਤੁਸੀਂ ਆਪਣੇ ਚੋਣਵੇਂ ਲੋਕਾਂ ਨੂੰ ਦਿੰਦੇ ਹੋ।
ਮੈਨੂੰ ਵੀ ਤੁਹਾਡੀ ਕੌਮ ਨਾਲ ਖੁਸ਼ੀ ਮਨਾਉਣ ਦਿਉ।
ਮੈਨੂੰ ਉਸਤਤਿ ਵਿੱਚ ਤੁਹਾਡੇ ਲੋਕਾਂ ਨਾਲ ਸ਼ਾਮਿਲ ਹੋਣ ਦਿਉ।
6 ਅਸੀਂ ਉਵੇਂ ਹੀ ਪਾਪ ਕੀਤਾ ਜਿਵੇਂ ਸਾਡੇ ਪੁਰਖਿਆਂ ਨੇ ਪਾਪ ਕੀਤਾ ਸੀ।
ਅਸੀਂ ਗਲਤ ਸਾਂ, ਅਸੀਂ ਮਿਸਰ ਵਿੱਚ ਮੰਦੀਆਂ ਗੱਲਾਂ ਕੀਤੀਆਂ।
13 ਪਰ ਸਾਡੇ ਪੁਰਖਿਆਂ ਨੇ ਉਨ੍ਹਾਂ ਗੱਲਾਂ ਨੂੰ ਛੇਤੀ ਹੀ ਭੁਲਾ ਦਿੱਤਾ ਜੋ ਪਰਮੇਸ਼ੁਰ ਨੇ ਕੀਤੀਆਂ ਸਨ।
ਉਨ੍ਹਾਂ ਨੇ ਪਰਮੇਸ਼ੁਰ ਦਾ ਮਸ਼ਵਰਾ ਨਹੀਂ ਸੁਣਿਆ।
14 ਮਾਰੂਥਲ ਵਿੱਚ ਸਾਡੇ ਪੁਰਖਿਆਂ ਨੂੰ ਬਹੁਤ ਭੁੱਖ ਲਗੀ
ਅਤੇ ਉਨ੍ਹਾਂ ਨੇ ਬੀਆਬਾਨ ਵਿੱਚ ਪਰਮੇਸ਼ੁਰ ਦੀ ਪਰੱਖ ਕੀਤੀ।
15 ਪਰ ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਉਹ ਚੀਜ਼ਾਂ ਦਿੱਤੀਆਂ ਜੋ ਉਨ੍ਹਾਂ ਨੇ ਮੰਗੀਆਂ ਸਨ।
ਪਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਇੱਕ ਭਿਆਨਕ ਬਿਮਾਰੀ ਵੀ ਦਿੱਤੀ।
16 ਲੋਕ ਮੂਸਾ ਨਾਲ ਈਰਖਾ ਕਰਨ ਲੱਗੇ।
ਉਹ ਯਹੋਵਾਹ ਦੇ ਪਵਿੱਤਰ ਜਾਜਕ ਹਾਰੂਨ ਨਾਲ ਈਰਖਾਲੂ ਹੋ ਗਏ।
17 ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਈਰਖਾਲੂ ਲੋਕਾਂ ਨੂੰ ਸਜ਼ਾ ਦਿੱਤੀ।
ਧਰਤੀ ਤਿੜਕ ਗਈ ਅਤੇ ਉਸ ਨੇ ਦਾਥਾਨ ਨੂੰ ਨਿਗਲ ਲਿਆ।
ਤਾਂ ਇੱਕ ਵਾਰੀ ਫ਼ੇਰ, ਧਰਤੀ ਖੁਲ੍ਹੀ ਅਤੇ ਅਬੀਰਾਮ ਦੇ ਸਮੂਹ ਨੂੰ ਨਿਗਲ ਲਿਆ।
18 ਫ਼ੇਰ ਅੱਗ ਨੇ ਲੋਕਾਂ ਦੀ ਉਸ ਭੀੜ ਨੂੰ ਸਾੜ ਸੁੱਟਿਆ।
ਉਸ ਅੱਗ ਨੇ ਮੰਦੇ ਲੋਕਾਂ ਨੂੰ ਸਾੜ ਦਿੱਤਾ।
19 ਉਨ੍ਹਾਂ ਲੋਕਾਂ ਨੇ ਹੋਰੇਬ ਪਰਬਤ ਉੱਤੇ ਇੱਕ ਸੋਨੇ ਦਾ ਵੱਛਾ ਬਣਾਇਆ।
ਉਨ੍ਹਾਂ ਨੇ ਇੱਕ ਬੁੱਤ ਦੀ ਉਪਾਸਨਾ ਕੀਤੀ।
20 ਉਨ੍ਹਾਂ ਲੋਕਾਂ ਨੇ ਆਪਣੇ ਮਹਿਮਾਮਈ ਪਰਮੇਸ਼ੁਰ ਨੂੰ
ਘਾਹ ਖਾਣੇ ਬਲਦ ਦੀ ਮੂਰਤ ਬਦਲੇ ਵਟਾ ਦਿੱਤਾ।
21 ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਬਚਾਇਆ।
ਪਰ ਉਹ ਪੂਰੀ ਤਰ੍ਹਾਂ ਉਸ ਬਾਰੇ ਭੁੱਲ ਗਏ।
ਉਹ ਉਸ ਪਰਮੇਸ਼ੁਰ ਬਾਰੇ ਭੁੱਲ ਗਏ ਜਿਸਨੇ ਮਿਸਰ ਵਿੱਚ ਕਰਿਸ਼ਮੇ ਕੀਤੇ ਸਨ।
22 ਪਰਮੇਸ਼ੁਰ ਨੇ ਹੈਮ ਦੇ ਦੇਸ਼ ਵਿੱਚ ਕਰਿਸ਼ਮੇ ਕੀਤੇ ਸਨ,
ਲਾਲ ਸਾਗਰ ਦੇ ਨੇੜੇ ਪਰਮੇਸ਼ੁਰ ਦੀਆਂ ਕਰਨੀਆਂ ਭਰਮ ਭਰੀਆਂ ਸਨ।
23 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਤਬਾਹ ਕਰਨਾ ਚਾਹੁੰਦਾ ਸੀ।
ਪਰ ਉਸ ਦੇ ਚੁਣੇ ਹੋਏ ਬੰਦੇ, ਮੂਸਾ ਨੇ ਉਸ ਨੂੰ ਰੋਕ ਦਿੱਤਾ।
ਪਰਮੇਸ਼ੁਰ ਬਹੁਤ ਕਹਿਰਵਾਨ ਸੀ, ਪਰ ਮੂਸਾ ਨੇ ਉਸਦਾ ਰਾਹ ਰੋਕ ਲਿਆ।
ਇਸ ਲਈ ਪਰਮੇਸ਼ੁਰ ਨੇ ਲੋਕਾਂ ਨੂੰ ਤਬਾਹ ਨਹੀਂ ਕੀਤਾ।
47 ਸਾਡੇ ਯਹੋਵਾਹ ਪਰਮੇਸ਼ੁਰ ਨੇ ਸਾਨੂੰ ਬਚਾ ਲਿਆ।
ਪਰਮੇਸ਼ੁਰ ਨੇ ਸਾਨੂੰ ਉਨ੍ਹਾਂ ਪਰਾਈਆਂ ਕੌਮਾਂ ਤੋਂ ਵਾਪਸ ਲਿਆਂਦਾ
ਤਾਂ ਜੋ ਅਸੀਂ ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰ ਸੱਕੀਏ।
ਤਾਂ ਜੋ ਅਸੀਂ ਉਸਦੀ ਉਸਤਤਿ ਗਾ ਸੱਕੀਏ।
48 ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੂੰ ਅਸੀਸ ਦੇਵੋ।
ਪਰਮੇਸ਼ੁਰ ਸਦਾ ਰਿਹਾ ਅਤੇ ਸਦਾ ਹੀ ਉਹ ਰਹੇਗਾ।
ਅਤੇ ਸਮੂਹ ਲੋਕਾਂ ਨੇ ਆਖਿਆ, “ਆਮੀਨ!”
ਯਹੋਵਾਹ ਦੀ ਉਸਤਤਿ ਕਰੋ।
9 ਪਰ ਤੁਹਾਨੂੰ ਬਹੁਤ ਹੋਸ਼ਿਆਰ ਰਹਿਣਾ ਚਾਹੀਦਾ ਹੈ। ਇਸ ਬਾਰੇ ਨਿਸ਼ਚੈ ਕਰੋ ਕਿ ਜਦੋਂ ਤੀਕ ਤੁਸੀਂ ਜਿਉਂਦੇ ਹੋ ਕਦੇ ਵੀ ਉਹ ਗੱਲਾਂ ਨਾ ਭੁੱਲੋ ਜਿਹੜੀਆਂ ਤੁਸੀਂ ਦੇਖੀਆਂ ਹਨ। ਤੁਹਾਨੂੰ ਇਹ ਗੱਲਾਂ ਆਪਣੇ ਪੁੱਤ-ਪੋਤਰਿਆਂ ਨੂੰ ਵੀ ਸਿੱਖਾਉਣੀਆਂ ਚਾਹੀਦੀਆਂ ਹਨ। 10 ਉਹ ਦਿਨ ਚੇਤੇ ਕਰੋ ਜਦੋਂ ਤੁਸੀਂ ਹੋਰੇਬ ਪਰਬਤ ਉੱਤੇ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਖੜ੍ਹੇ ਹੋਏ ਸੀ। ਯਹੋਵਾਹ ਨੇ ਮੈਨੂੰ ਆਖਿਆ ਸੀ, ‘ਲੋਕਾਂ ਨੂੰ ਇਕੱਠਿਆਂ ਕਰੋ ਉਹ ਗੱਲਾਂ ਸੁਣਨ ਲਈ ਜੋ ਮੈਂ ਆਖਦਾ ਹਾਂ। ਫ਼ੇਰ ਉਹ ਜਦੋਂ ਤੱਕ ਜਿਉਂਦੇ ਹਨ ਮੇਰੀ ਇੱਜ਼ਤ ਕਰਨੀ ਸਿੱਖ ਜਾਣਗੇ। ਅਤੇ ਉਹ ਇਹ ਗੱਲਾਂ ਆਪਣੇ ਬੱਚਿਆਂ ਨੂੰ ਸਿੱਖਾਉਣਾਗੇ।’ 11 ਤੁਸੀਂ ਨੇੜੇ ਆਏ ਅਤੇ ਪਰਬਤ ਦੇ ਕਦਮਾਂ ਵਿੱਚ ਖਲੋ ਗਏ। ਪਰਬਤ ਅਕਾਸ਼ ਨੂੰ ਛੂੰਹਦਾ, ਅੱਗ ਨਾਲ ਸੜਨ ਲੱਗਾ। ਓੱਥੇ ਕਾਲੇ ਬੋਲੇ ਬੱਦਲ ਸਨ ਅਤੇ ਹਨੇਰਾ ਸੀ। 12 ਫ਼ੇਰ ਯਹੋਵਾਹ ਨੇ ਤੁਹਾਡੇ ਨਾਲ ਅੱਗ ਵਿੱਚੋਂ ਗੱਲ ਕੀਤੀ। ਤੁਸੀਂ ਕਿਸੇ ਦੇ ਬੋਲਣ ਦੀ ਅਵਾਜ਼ ਸੁਣੀ, ਪਰ ਤੁਹਾਨੂੰ ਕੋਈ ਆਕਾਰ ਨਜ਼ਰ ਨਹੀਂ ਆਇਆ। ਓੱਥੇ ਸਿਰਫ਼ ਆਵਾਜ਼ ਹੀ ਸੀ। 13 ਯਹੋਵਾਹ ਨੇ ਤੁਹਾਨੂੰ ਆਪਣਾ ਇਕਰਾਰਨਾਮਾ ਦੱਸਿਆ। ਉਸ ਨੇ ਤੁਹਾਨੂੰ ਦਸ ਹੁਕਮ ਦਿੱਤੇ ਅਤੇ ਇਨ੍ਹਾਂ ਉੱਤੇ ਚੱਲਣ ਦਾ ਹੁਕਮ ਦਿੱਤਾ। ਉਸ ਇਨ੍ਹਾਂ ਹੁਕਮਾਂ ਨੂੰ ਦੋ ਪੱਥਰ-ਸ਼ਿਲਾਵਾਂ ਉੱਤੇ ਲਿਖਿਆ। 14 ਉਸ ਸਮੇਂ, ਯਹੋਵਾਹ ਨੇ ਮੈਨੂੰ ਵੀ ਆਦੇਸ਼ ਦਿੱਤਾ ਕਿ ਤੁਹਾਨੂੰ ਉਨ੍ਹਾਂ ਦੂਸਰੇ ਕਾਨੂੰਨਾ ਅਤੇ ਬਿਧੀਆਂ ਦੀ ਸਿੱਖਿਆ ਵੀ ਦੇਵਾ ਜਿਨ੍ਹਾਂ ਉੱਤੇ ਤੁਹਾਨੂੰ ਉਸ ਧਰਤੀ ਉੱਤੇ ਜਾਕੇ ਚੱਲਣਾ ਚਾਹੀਦਾ ਹੈ ਜੋ ਤੁਸੀਂ ਹਾਸਿਲ ਕਰਨ ਜਾ ਰਹੇ ਹੋ।
ਮਸੀਹ ਯਿਸੂ ਦੇ ਚੰਗੇ ਸੇਵਕ ਬਣੋ
6 ਇਹ ਗੱਲਾਂ ਓਥੋਂ ਦੇ ਭਰਾਵਾਂ ਅਤੇ ਭੈਣਾਂ ਨੂੰ ਦੱਸੋ। ਇਹ ਸਾਬਤ ਕਰ ਦੇਵੇਗਾ ਕਿ ਤੁਸੀਂ ਮਸੀਹ ਯਿਸੂ ਦੇ ਸੱਚੇ ਸੇਵਕ ਹੋ। ਤੁਸੀਂ ਸਾਬਤ ਕਰ ਦੇਵੋਂਗੇ ਕਿ ਤੁਸੀਂ ਵਿਸ਼ਵਾਸ ਦੇ ਬਚਨਾਂ ਦੁਆਰਾ ਅਤੇ ਉਨ੍ਹਾਂ ਸੱਚੇ ਉਪਦੇਸ਼ਾਂ ਦੁਆਰਾ, ਜਿਨ੍ਹਾਂ ਦਾ ਤੁਸੀਂ ਅਨੁਸਰਣ ਕੀਤਾ ਹੈ ਤਕੜੇ ਬਣ ਗਏ ਹੋ। 7 ਲੋਕ ਮੂਰਖ ਕਹਾਣੀਆਂ ਸੁਣਾਉਂਦੇ ਹਨ ਜਿਨ੍ਹਾਂ ਦਾ ਪਰਮੇਸ਼ੁਰ ਦੇ ਸੱਚ ਨਾਲ ਕੋਈ ਮੇਲ ਨਹੀਂ। ਉਨ੍ਹਾਂ ਕਹਾਣੀਆਂ ਦੇ ਅਨੁਸਾਰ ਨਾ ਚੱਲੋ। ਪਰ ਆਪਣੇ ਆਪ ਨੂੰ ਪਰਮੇਸ਼ੁਰ ਦੇ ਸੱਚੇ ਸੇਵਕ ਹੋਣ ਵਜੋਂ ਤਿਆਰ ਕਰੋ। 8 ਤੁਹਾਡੀ ਸਰੀਰਿਕ ਕਸਰਤ ਕਿਸੇ ਗੱਲੋਂ ਤੁਹਾਡੀ ਸਹਾਇਤਾ ਕਰਦੀ ਹੈ। ਪਰ ਪਰਮੇਸ਼ੁਰ ਦੀ ਸੇਵਾ ਤੁਹਾਡੀ ਹਰ ਤਰੀਕੇ ਨਾਲ ਸਹਾਇਤਾ ਕਰਦੀ ਹੈ। ਪਰਮੇਸ਼ੁਰ ਦੀ ਸੇਵਾ ਤੁਹਾਡੀ ਵਰਤਮਾਨ ਜ਼ਿੰਦਗੀ ਅਤੇ ਭਵਿੱਖ ਦੀ ਜ਼ਿਦਗੀ ਲਈ ਵੀ ਅਸੀਸਾਂ ਦਾ ਵਾਅਦਾ ਕਰਦੀ ਹੈ। 9 ਜੋ ਮੈਂ ਆਖ ਰਿਹਾਂ ਉਹ ਸੱਚ ਹੈ ਅਤੇ ਤੁਹਾਨੂੰ ਇਸ ਨੂੰ ਪੂਰੀ ਤਰ੍ਹਾਂ ਪ੍ਰਵਾਨ ਕਰ ਲੈਣਾ ਚਾਹੀਦਾ ਹੈ। 10 ਇਹੀ ਕਾਰਣ ਹੈ ਕਿ ਅਸੀਂ ਕੰਮ ਕਰਦੇ ਹਾਂ ਅਤੇ ਸੰਘਰਸ਼ ਕਰਦੇ ਹਾਂ; ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਵਿੱਚ ਆਸ ਰੱਖਦੇ ਹਾਂ। ਉਹ ਸਮੂਹ ਲੋਕਾਂ ਦਾ ਮੁਕਤੀਦਾਤਾ ਹੈ। ਖਾਸ ਤੌਰ ਤੇ ਜਿਹੜੇ ਲੋਕ ਉਸ ਵਿੱਚ ਨਿਹਚਾ ਰੱਖਦੇ ਹਨ।
11 ਹੁਕਮ ਦਿਉ ਅਤੇ ਇਨ੍ਹਾਂ ਗੱਲਾਂ ਦੇ ਉਪਦੇਸ਼ ਦਿਉ। 12 ਤੁਸੀਂ ਨੌਜਵਾਨ ਹੋ ਪਰ ਕਿਸੇ ਨੂੰ ਇਸ ਤਰ੍ਹਾਂ ਦਾ ਵਰਤਾਓ ਨਾ ਕਰਨ ਦਿਉ ਜਿਵੇਂ ਤੁਸੀਂ ਮਹੱਤਵਪੂਰਣ ਨਹੀਂ ਹੋ। ਉਨ੍ਹਾਂ ਲਈ ਆਪਣੇ ਭਾਸ਼ਣ ਵਿੱਚ, ਆਪਣੇ ਜ਼ਿੰਦਗੀ ਦੇ ਢੰਗ ਵਿੱਚ, ਆਪਣੇ ਪ੍ਰੇਮ ਵਿੱਚ, ਆਪਣੀ ਨਿਹਚਾ ਵਿੱਚ ਅਤੇ ਆਪਣੇ ਪਵਿੱਤਰ ਜੀਵਨ ਵਿੱਚ ਇੱਕ ਉਦਾਹਰਣ ਬਣੋ।
13 ਲੋਕਾਂ ਨੂੰ ਪੋਥੀ ਦਾ ਪਾਠ ਸੁਣਾਉਂਦੇ ਰਹੋ, ਉਨ੍ਹਾਂ ਨੂੰ ਮਜਬੂਤ ਬਣਾਉ, ਅਤੇ ਉਪਦੇਸ਼ ਦਿਉ। ਜਦੋਂ ਤੱਕ ਮੈਂ ਆਉਂਦਾ ਨਹੀਂ ਇਹ ਗੱਲਾਂ ਕਰੋ। 14 ਜਿਹੜੀ ਦਾਤ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰਨੀ ਚੇਤੇ ਰੱਖੋ। ਇਹ ਦਾਤ ਤੁਹਾਨੂੰ ਅਗੰਮੀ ਵਾਕ ਦੁਆਰਾ ਦਿੱਤੀ ਗਈ ਸੀ, ਜਦੋਂ ਬਜ਼ੁਰਗਾਂ ਨੇ ਤੁਹਾਡੇ ਉੱਤੇ ਆਪਣਾ ਹੱਥ ਰੱਖਿਆ ਸੀ। 15 ਇਹ ਗੱਲਾਂ ਕਰਦੇ ਰਹੋ। ਇਨ੍ਹਾਂ ਗੱਲਾਂ ਨੂੰ ਕਰਨ ਲਈ ਆਪਣਾ ਜੀਵਨ ਅਰਪਨ ਕਰ ਦਿਉ। ਫ਼ੇਰ ਸਾਰੇ ਲੋਕ ਵੇਖ ਸੱਕਣਗੇ ਕਿ ਤੁਹਾਡਾ ਆਤਮਕ ਜੀਵਨ ਪ੍ਰਗਤੀ ਕਰ ਰਿਹਾ ਹੈ। 16 ਆਪਣੇ ਜੀਵਨ ਅਤੇ ਉਪਦੇਸ਼ਾਂ ਵੱਲ ਧਿਆਨ ਦਿਉ। ਉਪਦੇਸ਼ ਦੇਣਾ ਅਤੇ ਸਹੀ ਢੰਗ ਨਾਲ ਰਹਿਣਾ ਜਾਰੀ ਰੱਖੋ। ਫ਼ੇਰ ਤੁਸੀਂ ਆਪਣੇ ਆਪ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਸੱਕਦੇ ਹੋਂ, ਜਿਹੜੇ ਤੁਹਾਡੇ ਉਪਦੇਸ਼ ਸੁਣਦੇ ਹਨ।
2010 by World Bible Translation Center