Print Page Options
Previous Prev Day Next DayNext

Revised Common Lectionary (Complementary)

Daily Bible readings that follow the church liturgical year, with thematically matched Old and New Testament readings.
Duration: 1245 days
Punjabi Bible: Easy-to-Read Version (ERV-PA)
Version
ਯਸਾਯਾਹ 38:10-20

10 ਮੈਂ ਆਪਣੇ-ਆਪ ਨੂੰ ਆਖਿਆ ਕਿ ਮੈਂ ਬਿਰਧ ਅਵਸਥਾ ਤੱਕ ਜੀਆਂਗਾ।
    ਪਰ ਫ਼ੇਰ ਮੇਰਾ ਵੇਲਾ ਸੀ ਸ਼ਿਓਲ ਦੇ ਦਰਾਂ ਵਿੱਚ ਜਾਣ ਦਾ।
    ਹੁਣ ਮੈਂ ਆਪਣਾ ਸਾਰਾ ਸਮਾਂ ਓੱਥੇ ਹੀ ਗੁਜ਼ਾਰਾਂਗਾ।
11 ਇਸ ਲਈ ਮੈਂ ਆਖਿਆ, “ਮੈਂ ਯਹੋਵਾਹ ਯਾਹ ਨੂੰ ਜਿਉਂਦਿਆਂ ਦੀ ਦੁਨੀਆਂ ਵਿੱਚ ਦੋਬਾਰਾ ਨਹੀਂ ਦੇਖਾਂਗਾ।
    ਮੈਂ ਧਰਤੀ ਉੱਤੇ ਜਿਉਂਦੇ ਬੰਦਿਆਂ ਨੂੰ ਨਹੀਂ ਦੇਖਾਂਗਾ।
12 ਮੇਰਾ ਘਰ, ਮੇਰਾ ਆਜੜੀ ਵਾਲਾ ਤੰਬੂ ਪੁਟਿਆ ਜ੍ਜਾ ਰਿਹਾ ਹੈ ਤੇ ਮੇਰੇ ਕੋਲੋਂ ਖੋਹਿਆ ਜਾ ਰਿਹਾ ਹੈ।
    ਮੈਂ ਉਸ ਕੱਪੜੇ ਵਾਂਗ ਖਤਮ ਹੋ ਗਿਆ ਹਾਂ ਜਿਸ ਨੂੰ ਕੋਈ ਬੰਦਾ ਖੱਡੀ ਉੱਤੋਂ ਕੱਟ ਕੇ ਲਪੇਟ ਲੈਂਦਾ ਹੈ।
    ਤੁਸਾਂ ਇੰਨੀ ਛੇਤੀ ਮੇਰੀ ਜ਼ਿੰਦਗੀ ਨੂੰ ਖਤਮ ਕਰ ਦਿੱਤਾ ਹੈ!
13 ਸਾਰੀ ਰਾਤ ਮੈਂ ਸ਼ੇਰ ਵਾਂਗ ਉੱਚੀ ਰੋਦਾ ਰਿਹਾ।
    ਪਰ ਮੇਰੀਆਂ ਉਮੀਦਾਂ ਕੁਚਲੀਆਂ ਗਈਆਂ ਸਨ ਜਿਵੇਂ ਕੋਈ ਸ਼ੇਰ ਹੱਡੀਆਂ ਚਬਾਂਦਾ ਹੈ।
    ਤੁਸਾਂ ਇੰਨੀ ਛੇਤੀ ਮੇਰੀ ਜ਼ਿੰਦਗੀ ਨੂੰ ਖਤਮ ਕਰ ਦਿੱਤਾ ਹੈ!
14 ਮੈਂ ਇੱਕ ਘੁੱਗੀ ਵਾਂਗਰਾਂ ਰੋਇਆ।
    ਮੈਂ ਇੱਕ ਪੰਛੀ ਵਾਂਗਰਾਂ ਰੋਇਆ।
ਮੇਰੀਆਂ ਅੱਖਾਂ ਬਕੱ ਗਈਆਂ
    ਪਰ ਮੈਂ ਅਕਾਸ਼ਾਂ ਵੱਲ ਦੇਖਦਾ ਰਿਹਾ।
ਮੇਰੇ ਪ੍ਰਭੂ, ਮੈਂ ਇੰਨਾ ਹਾਰਿਆ ਹੋਇਆ ਹਾਂ।
    ਮੇਰੀ ਸਹਾਇਤਾ ਲਈ ਇਕਰਾਰ ਕਰੋ।”
15 ਮੈਂ ਕੀ ਆਖ ਸੱਕਦਾ ਹਾਂ?
    ਮੇਰੇ ਸੁਆਮੀ ਨੇ ਦੱਸਿਆ ਕਿ ਕੀ ਵਾਪਰੇਗਾ
    ਅਤੇ ਮੇਰਾ ਸੁਆਮੀ ਉਸ ਨੂੰ ਵਾਪਰਨ ਦੇਵੇਗਾ।
ਮੇਰੀ ਰੂਹ ਅੰਦਰ ਇਹੀ ਮੁਸੀਬਤਾਂ ਸਨ।
    ਇਸ ਲਈ ਹੁਣ ਮੈਂ ਸਾਰੀ ਜ਼ਿੰਦਗੀ ਨਿਮਾਣਾ ਹੋਵਾਂਗਾ।
16 ਮੇਰੇ ਸੁਆਮੀ, ਮੇਰੀ ਰੂਹ ਨੂੰ ਜਿਉਂਦਾ ਰਹਿਣ ਲਈ ਫ਼ਿਰ ਇਸ ਮੁਸ਼ਕਿਲ ਸਮੇਂ ਨੂੰ ਵਰਤੋਂ।
    ਮੇਰੇ ਆਤਮੇ ਦੀ, ਫ਼ੇਰ ਇੱਕ ਵਾਰੀ ਤਕੜਾ ਅਤੇ ਸਿਹਤਮੰਦ ਹੋਣ ਦੀ ਸਹਾਇਤਾ ਕਰੋ।
ਠੀਕ ਹੋਣ ਵਿੱਚ ਮੇਰੀ ਸਹਾਇਤਾ ਕਰੋ!
    ਫ਼ੇਰ ਜਿਉਣ ਵਿੱਚ ਮੇਰੀ ਸਹਾਇਤਾ ਕਰੋ!

17 ਦੇਖੋ, ਮੇਰੀਆਂ ਮੁਸੀਬਤਾਂ ਮੁੱਕ ਗਈਆਂ ਹਨ!
    ਹੁਣ ਮੈਂ ਅਮਨ ਵਿੱਚ ਹਾਂ।
ਤੂੰ ਮੈਨੂੰ ਬਹੁਤ ਪਿਆਰ ਕਰਦਾ ਹੈਂ।
    ਤੂੰ ਮੈਨੂੰ ਕਬਰ ਅੰਦਰ ਨਹੀਂ ਸੜਨ ਦਿੱਤਾ।
ਤੂੰ ਮੇਰੇ ਸਾਰੇ ਪਾਪ ਬਖਸ਼ ਦਿੱਤੇ।
    ਤੂੰ ਮੇਰੇ ਪਾਪਾਂ ਨੂੰ ਦੂਰ ਸੁੱਟ ਦਿੱਤਾ।
18 ਮੁਰਦਾ ਲੋਕ ਤੇਰੀ ਉਸਤਤ ਦੇ ਗੀਤ ਨਹੀਂ ਗਾਉਂਦੇ।
    ਸ਼ਿਓਲ ਵਿੱਚਲੇ ਲੋਕ ਤੇਰੀ ਉਸਤਤ ਨਹੀਂ ਕਰਦੇ।
ਮੁਰਦੇ ਤੇਰੀ ਸਹਾਇਤਾ ਦੀ ਆਸ ਨਹੀਂ ਰੱਖਦੇ।
    ਉਹ ਧਰਤੀ ਦੀ ਮੋਰੀ ਅੰਦਰ ਚੱਲੇ ਜਾਂਦੇ ਨੇ ਤੇ ਉਹ ਮੁੜ ਕਦੇ ਵੀ ਨਹੀਂ ਬੋਲਦੇ।
19 ਜਿਹੜੇ ਬੰਦੇ ਜਿਉਂਦੇ ਨੇ ਜਿਵੇਂ ਅੱਜ ਮੈਂ ਹਾਂ ਓਹੀ ਲੋਕ ਤੇਰੀ ਉਸਤਤ ਕਰਦੇ ਨੇ।
    ਇੱਕ ਪਿਤਾ ਨੂੰ ਆਪਣੇ ਬੱਚਿਆਂ ਨੂੰ ਦੱਸ ਦੇਣਾ ਚਾਹੀਦਾ ਹੈ
    ਕਿ ਤੁਹਾਡੇ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ।
20 ਇਸ ਲਈ ਮੈਂ ਆਖਦਾ ਹਾਂ: “ਮੈਨੂੰ ਯਹੋਵਾਹ ਨੇ ਬਚਾਇਆ।
    ਇਸ ਲਈ ਅਸੀਂ ਸਾਰੀ ਜ਼ਿੰਦਗੀ ਯਹੋਵਾਹ ਦੇ ਮੰਦਰ ਵਿੱਚ ਗੀਤ ਗਾਵਾਂਗੇ।”

ਯਹੋਸ਼ੁਆ 6:1-21

ਯਰੀਹੋ ਉੱਤੇ ਕਬਜ਼ਾ

ਯਰੀਹੋ ਸ਼ਹਿਰ ਬੰਦ ਸੀ। ਸ਼ਹਿਰ ਦੇ ਲੋਕ ਭੈਭੀਤ ਸਨ ਕਿਉਂਕਿ ਇਸਰਾਏਲ ਦੇ ਲੋਕ ਨੇੜੇ ਸਨ। ਕੋਈ ਵੀ ਸ਼ਹਿਰ ਦੇ ਅੰਦਰ ਨਹੀਂ ਸੀ ਜਾਂਦਾ ਅਤੇ ਨਾ ਹੀ ਬਾਹਰ ਜਾਂਦਾ ਸੀ।

ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਦੇਖੋ, ਮੈਂ ਤੁਹਾਨੂੰ ਯਰੀਹੋ ਸ਼ਹਿਰ ਨੂੰ ਹਰਾਉਣ ਦੀ ਇਜਾਜ਼ਤ ਦਿਆਂਗਾ। ਤੁਸੀਂ ਸ਼ਹਿਰ ਦੇ ਰਾਜੇ ਅਤੇ ਸਾਰੇ ਲੜਾਕੂਆਂ ਨੂੰ ਹਰਾ ਦੇਵੋਂਗੇ। ਹਰ ਰੋਜ਼ ਇੱਕ ਵਾਰੀ ਸ਼ਹਿਰ ਦੇ ਆਲੇ-ਦੁਆਲੇ ਆਪਣੀ ਫ਼ੌਜ ਨਾਲ ਮਾਰਚ ਕਰੋ। ਛੇ ਦਿਨਾ ਤੱਕ ਇਵੇਂ ਹੀ ਕਰੋ। ਜਾਜਕਾਂ ਨੂੰ ਪਵਿੱਤਰ ਸੰਦੂਕ ਚੁੱਕਣ ਲਈ ਆਖੋ ਜਾਜਕਾਂ ਵਿੱਚੋਂ ਸੱਤ ਜਣਿਆ ਨੂੰ ਭੇਡੂਆਂ ਦੇ ਸਿੰਗਾ ਤੋਂ ਬਣੀਆਂ ਤੁਰ੍ਹੀਆਂ ਲਿਆਉਣ ਲਈ ਆਖੋ ਅਤੇ ਉਹ ਪਵਿੱਤਰ ਸੰਦੂਕ ਦੇ ਸਾਹਮਣੇ ਮਾਰਚ ਕਰਨ। ਸੱਤਵੇਂ ਦਿਨ ਸ਼ਹਿਰ ਦੇ ਗਿਰਦ ਸੱਤ ਵਾਰੀ ਮਾਰਚ ਕਰੋ। ਸੱਤਵੇਂ ਦਿਨ ਜਾਜਕਾਂ ਨੂੰ ਉਦੋਂ ਤੁਰ੍ਹੀਆਂ ਵਜਾਉਣ ਲਈ ਆਖੋ ਜਦੋਂ ਉਹ ਮਾਰਚ ਕਰ ਰਹੇ ਹੋਣ। ਜਾਜਕ ਤੁਰ੍ਹੀਆਂ ਨਾਲ ਬਹੁਤ ਉੱਚਾ ਸ਼ੋਰ ਪੈਦਾ ਕਰਨਗੇ। ਜਦੋਂ ਤੁਸੀਂ ਉਹ ਸ਼ੋਰ ਸੁਣੋ ਤਾਂ ਸਾਰੇ ਲੋਕਾਂ ਨੂੰ ਸ਼ੋਰ ਮਚਾਉਣਾ ਸ਼ੁਰੂ ਕਰਨ ਲਈ ਆਖੋ। ਜਦੋਂ ਤੁਸੀਂ ਇਵੇਂ ਕਰੋਂਗੇ, ਤਾਂ ਸ਼ਹਿਰ ਦੀਆਂ ਕੰਧਾਂ ਢਹਿ ਜਾਣਗੀਆਂ ਅਤੇ ਤੁਹਾਡੇ ਲੋਕ ਸ਼ਹਿਰ ਵਿੱਚ ਸਿਧੇ ਹੀ ਪ੍ਰਵੇਸ਼ ਕਰਨ ਦੇ ਯੋਗ ਹੋ ਜਾਣਗੇ।”

ਯਰੀਹੋ ਦੇ ਖਿਲਾਫ ਲੜਾਈ

ਇਸ ਲਈ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਾਜਕਾਂ ਨੂੰ ਇਕੱਠਿਆ ਕੀਤਾ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕੋ। ਅਤੇ ਸੱਤ ਜਾਜਕਾਂ ਨੂੰ ਤੁਰ੍ਹੀਆਂ ਚੁੱਕ ਕੇ ਅਤੇ ਸੰਦੂਕ ਦੇ ਅੱਗੇ ਮਾਰਚ ਕਰਨ ਲਈ ਆਖੋ।”

ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਹੁਕਮ ਦਿੱਤਾ, “ਹੁਣ, ਜਾਓ! ਸ਼ਹਿਰ ਦੇ ਇਰਦ-ਗਿਰਦ ਮਾਰਚ ਕਰੋ। ਹਥਿਆਰ ਬੰਦ ਸਿਪਾਹੀ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਨਗੇ।”

ਜਦੋਂ ਯਹੋਸ਼ੁਆ ਨੇ ਉਨ੍ਹਾਂ ਨੂੰ ਇਹ ਸਭ ਕੁਝ ਦੱਸਿਆ, ਸੱਤ ਜਾਜਕ ਭੇਡੂ ਦੇ ਸਿੰਗ ਵਜਾਉਂਦੇ ਹੋਏ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਨ ਲੱਗ ਪਏ। ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕਣ ਵਾਲੇ ਜਾਜਕ ਉਨ੍ਹਾਂ ਦੇ ਪਿੱਛੇ ਗਏ। ਹਥਿਆਰ ਬੰਦ ਸਿਪਾਹੀ ਜਿਹੜੇ ਜਾਜਕਾਂ ਦੇ ਅੱਗੇ ਮਾਰਚ ਕਰ ਰਹੇ ਸਨ ਤੁਰ੍ਹੀਆਂ ਵਜਾ ਰਹੇ ਸਨ ਅਤੇ ਬਾਕੀ ਦੇ ਆਦਮੀ ਪਵਿੱਤਰ ਸੰਦੂਕ ਦੇ ਪਿੱਛੇ ਤੁਰ ਪਏ। ਇਸ ਤਰ੍ਹਾਂ, ਉਹ ਮਾਰਚ ਕਰਦੇ ਅਤੇ ਭੇਡੂ ਦੇ ਸਿੰਗ ਵਜਾਉਂਦੇ ਹੋਏ ਸ਼ਹਿਰ ਦੇ ਗਿਰਦ ਘੁੰਮੇ। 10 ਯਹੋਸ਼ੁਆ ਨੇ ਲੋਕਾਂ ਨੂੰ ਜੰਗ ਦਾ ਨਾਹਰਾ ਨਾ ਮਾਰਨ ਲਈ ਆਖਿਆ ਹੋਇਆ ਸੀ। ਉਸ ਨੇ ਆਖਿਆ, “ਸ਼ੋਰ ਨਾ ਮਚਾਉ। ਉਦੋਂ ਤੱਕ ਇੱਕ ਸ਼ਬਦ ਨਹੀਂ ਬੋਲਣਾ ਜਦੋਂ ਤੱਕ ਮੈਂ ਆਖਦਾ ਨਹੀਂ। ਫ਼ੇਰ ਤੁਸੀਂ ਸ਼ੋਰ ਮਚਾ ਸੱਕੋਂਗੇ!”

11 ਇਸ ਲਈ ਯਹੋਸ਼ੁਆ ਨੇ ਜਾਜਕਾਂ ਕੋਲੋਂ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਇੱਕ ਵਾਰੀ ਸ਼ਹਿਰ ਦੇ ਗਿਰਦ ਘੁਮਾਇਆ ਫ਼ੇਰ ਉਸ ਡੇਰੇ ਤੇ ਵਾਪਸ ਚੱਲੇ ਗਏ ਅਤੇ ਰਾਤ ਉੱਥੇ ਹੀ ਬਿਤਾਈ।

12 ਅਗਲੀ ਸਵੇਰ, ਸੁਵਖਤੇ ਹੀ ਯਹੋਸ਼ੁਆ ਉੱਠ ਖੜ੍ਹਾ ਹੋਇਆ। ਜਾਜਕਾਂ ਨੇ ਯਹੋਵਾਹ ਦਾ ਪਵਿੱਤਰ ਸੰਦੂਕ ਫ਼ੇਰ ਚੁੱਕ ਲਿਆ। 13 ਅਤੇ ਸੱਤ ਜਾਜਕਾਂ ਨੇ ਸੱਤ ਤੁਰ੍ਹੀਆਂ ਚੁੱਕ ਲਈਆਂ। ਉਹ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਦੇ ਹੋਏ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਤੁਰ ਰਹੇ ਸਨ। ਹਥਿਆਰ ਬੰਦ ਸਿਪਾਹੀ ਉਨ੍ਹਾਂ ਦੇ ਅੱਗੇ ਮਾਰਚ ਕਰ ਰਹੇ ਸਨ। ਬਾਕੀ ਦੇ ਲੋਕ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਪਿੱਛੇ ਮਾਰਚ ਕਰ ਰਹੇ ਸਨ। ਉਹ ਮਾਰਚ ਕਰਦੇ ਹੋਏ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਸ਼ਹਿਰ ਦੇ ਆਲੇ-ਦੁਆਲੇ ਗਏ। 14 ਇਸ ਲਈ ਦੂਸਰੇ ਦਿਨ ਵੀ ਉਨ੍ਹਾਂ ਸਾਰਿਆਂ ਨੇ ਇੱਕ ਵਾਰੀ ਸ਼ਹਿਰ ਦੇ ਆਲੇ-ਦੁਆਲੇ ਮਾਰਚ ਕੀਤੀ। ਅਤੇ ਫ਼ੇਰ ਉਹ ਡੇਰੇ ਵੱਲ ਵਾਪਸ ਚੱਲੇ ਗਏ। ਉਨ੍ਹਾਂ ਨੇ ਛੇ ਦਿਨਾ ਤੱਕ ਹਰ ਰੋਜ਼ ਇਹੀ ਕੁਝ ਕਰਨਾ ਜਾਰੀ ਰੱਖਿਆ।

15 ਸੱਤਵੇਂ ਦਿਨ ਉਹ ਸਰਘੀ ਵੇਲੇ ਉੱਠ ਖਲੋਤੇ। ਅਤੇ ਉਨ੍ਹਾਂ ਨੇ ਸ਼ਹਿਰ ਦੇ ਆਲੇ-ਦੁਆਲੇ ਸੱਤ ਵਾਰੀ ਮਾਰਚ ਕੀਤੀ। ਉਨ੍ਹਾਂ ਨੇ ਉਸੇ ਤਰ੍ਹਾਂ ਨਾਲ ਮਾਰਚ ਕੀਤੀ ਜਿਵੇਂ ਇਸ ਤੋਂ ਪਹਿਲਾਂ ਦੇ ਦਿਨਾਂ ਵਿੱਚ ਕੀਤਾ ਸੀ, ਪਰ ਉਸ ਦਿਨ ਉਨ੍ਹਾਂ ਨੇ ਸ਼ਹਿਰ ਦੇ ਦੁਆਲੇ ਸੱਤ ਵਾਰੀ ਮਾਰਚ ਕੀਤੀ। 16 ਜਦੋਂ ਉਨ੍ਹਾਂ ਨੇ ਸ਼ਹਿਰ ਦਾ ਸੱਤਵਾਂ ਚੱਕਰ ਕੱਢਿਆ ਤਾਂ ਜਾਜਕਾਂ ਨੇ ਆਪਣੀਆਂ ਤੁਰ੍ਹੀਆਂ ਵਜਾਈਆਂ। ਉਸ ਵੇਲੇ ਯਹੋਸ਼ੁਆ ਨੇ ਆਦੇਸ਼ ਦਿੱਤਾ: “ਹੁਣ, ਸ਼ੋਰ ਮਚਾਉ! ਯਹੋਵਾਹ ਤੁਹਾਨੂੰ ਇਹ ਸ਼ਹਿਰ ਦੇ ਰਿਹਾ ਹੈ! 17 ਇਹ ਸ਼ਹਿਰ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਹੈ। [a] ਸਿਰਫ਼ ਵੇਸਵਾ ਰਾਹਾਬ ਅਤੇ ਉਸ ਦੇ ਘਰ ਦੇ ਸਾਰੇ ਆਦਮੀ ਜਿਉਂਦੇ ਬਚਣਗੇ। ਇਨ੍ਹਾਂ ਲੋਕਾਂ ਨੂੰ ਬਿਲਕੁਲ ਨਾ ਮਾਰਿਆ ਜਾਵੇ ਕਿਉਂਕਿ ਰਾਹਾਬ ਨੇ ਦੋ ਜਸੂਸਾਂ ਦੀ ਸਹਾਇਤਾ ਕੀਤੀ ਸੀ। 18 ਅਤੇ ਇਹ ਵੀ ਯਾਦ ਰੱਖੋ ਸਾਨੂੰ ਹੋਰ ਹਰ ਚੀਜ਼ ਜ਼ਰੂਰ ਤਬਾਹ ਕਰ ਦੇਣੀ ਚਾਹੀਦੀ ਹੈ। ਉਹ ਚੀਜ਼ਾਂ ਨਹੀਂ ਚੁੱਕਣੀਆਂ। ਜੇ ਤੁਸੀਂ ਉਹ ਚੀਜ਼ਾਂ ਚੁੱਕ ਲਵੋਂਗੇ ਅਤੇ ਉਨ੍ਹਾਂ ਨੂੰ ਡੇਰੇ ਵਿੱਚ ਲੈ ਆਵੋਂਗੇ ਤਾਂ ਤੁਹਾਨੂੰ ਖੁਦ ਨੂੰ ਵੀ ਤਬਾਹ ਕਰ ਦਿੱਤਾ ਜਾਵੇਗਾ। ਅਤੇ ਤੁਸੀਂ ਇਸਰਾਏਲ ਦੇ ਸਮੂਹ ਲੋਕਾਂ ਲਈ ਮੁਸੀਬਤ ਦਾ ਕਾਰਣ ਬਣੋਗੇ। 19 ਸਾਰੀਆਂ ਚਾਂਦੀ ਅਤੇ ਸੋਨੇ ਅਤੇ ਪਿੱਤਲ ਅਤੇ ਲੋਹੇ ਦੀਆਂ ਚੀਜ਼ਾਂ ਯਹੋਵਾਹ ਦੀਆਂ ਹਨ। ਉਨ੍ਹਾਂ ਚੀਜ਼ਾਂ ਨੂੰ ਅਵੱਸ਼ ਯਹੋਵਾਹ ਦੇ ਤੋਸ਼ੇਖਾਨੇ ਵਿੱਚ ਰੱਖਿਆ ਜਾਣਾ ਚਾਹੀਦਾ ਹੈ।”

20 ਜਾਜਕਾਂ ਨੇ ਤੁਰ੍ਹੀਆਂ ਵਜਾਈਆਂ। ਲੋਕਾਂ ਨੇ ਤੁਰ੍ਹੀਆਂ ਦੀ ਆਵਾਜ਼ ਸੁਣੀ ਅਤੇ ਸ਼ੋਰ ਮਚਾਉਣ ਲੱਗੇ। ਕੰਧਾਂ ਢਹਿ ਗਈਆਂ ਅਤੇ ਲੋਕ ਸਿਧੇ ਸ਼ਹਿਰ ਵੱਲ ਦੌੜੇ। ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਉਸ ਸ਼ਹਿਰ ਨੂੰ ਹਰਾ ਦਿੱਤਾ। 21 ਲੋਕਾਂ ਨੇ ਸ਼ਹਿਰ ਦੀ ਹਰ ਚੀਜ਼ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਨੇ ਉੱਥੋਂ ਦੀ ਹਰ ਜਾਨਦਾਰ ਸ਼ੈਅ ਤਬਾਹ ਕਰ ਦਿੱਤੀ। ਉਨ੍ਹਾਂ ਨੇ ਜਵਾਨ ਆਦਮੀਆਂ ਅਤੇ ਬੁੱਢਿਆਂ ਨੂੰ ਜਵਾਨ ਔਰਤਾ ਅਤੇ ਬੁੱਢੀਆਂ ਔਰਤਾਂ ਨੂੰ, ਜਾਨਵਰਾ, ਭੇਡਾਂ ਅਤੇ ਗਧਿਆ ਨੂੰ ਮਾਰ ਮੁਕਾਇਆ।

ਇਬਰਾਨੀਆਂ ਨੂੰ 11:29-12:2

29 ਅਤੇ ਉਹ ਲੋਕ ਜਿਨ੍ਹਾਂ ਦੀ ਮੂਸਾ ਨੇ ਅਗਵਾਈ ਕੀਤੀ ਸੀ ਸਾਰੇ ਲਾਲ ਸਮੁੰਦਰ ਵਿੱਚੋਂ ਸੁੱਕੀ ਧਰਤੀ ਉਤੋਂ ਲੰਘ ਗਏ। ਉਹ ਅਜਿਹਾ ਕਰਨ ਦੇ ਯੋਗ ਇਸ ਲਈ ਹੋ ਸੱਕੇ ਕਿਉਂਕਿ ਉਨ੍ਹਾਂ ਨੂੰ ਨਿਹਚਾ ਸੀ। ਮਿਸਰੀਆਂ ਨੇ ਵੀ ਸਮੁੰਦਰ ਵਿੱਚੋਂ ਗੁਜ਼ਰਨਾ ਚਾਹਿਆ ਪਰ ਉਹ ਸਾਰੇ ਡੁੱਬ ਮਰੇ।

30 ਅਤੇ ਯਰੀਹੋ ਦੀਆਂ ਕੰਧਾਂ ਪਰਮੇਸ਼ੁਰ ਦੇ ਲੋਕਾਂ ਦੇ ਵਿਸ਼ਵਾਸ ਕਾਰਣ ਢੱਠ ਗਈਆਂ। ਲੋਕਾਂ ਨੇ ਯਰੀਹੋ ਦੀਆਂ ਕੰਧਾਂ ਦੁਆਲੇ ਸੱਤ ਦਿਨ ਤੱਕ ਮਾਰਚ ਕੀਤੀ ਅਤੇ ਕੰਧਾਂ ਢੱਠ ਗਈਆਂ।

31 ਅਤੇ ਵੇਸਵਾ ਰਹਾਬ ਨੇ ਇਜ਼ਰਾਏਲੀ ਜਾਸੂਸਾਂ ਦਾ ਸੁਆਗਤ ਕੀਤਾ ਅਤੇ ਮਿੱਤਰਾਂ ਵਾਂਗ ਉਨ੍ਹਾਂ ਦੀ ਸਹਾਇਤਾ ਕੀਤੀ। ਅਤੇ ਆਪਣੀ ਨਿਹਚਾ ਕਾਰਣ ਉਹ ਉਨ੍ਹਾਂ ਹੋਰ ਲੋਕਾਂ ਨਾਲ ਮਾਰੀ ਨਹੀਂ ਗਈ ਜਿਨ੍ਹਾਂ ਨੇ ਆਗਿਆ ਨਹੀਂ ਮੰਨੀ।

32 ਕੀ ਮੇਰੇ ਵੱਲੋਂ ਤੁਹਾਨੂੰ ਹੋਰ ਉਦਾਹਰਣਾਂ ਦੇਣ ਦੀ ਲੋੜ ਹੈ? ਤੁਹਾਨੂੰ ਗਿਦਾਊਨ, ਬਾਰਕ, ਸਮਸੂਨ, ਯਿਫ਼ਤਾ, ਦਾਊਦ, ਸਮੂਏਲ ਅਤੇ ਨਬੀਆਂ ਬਾਰੇ ਦੱਸਣ ਲਈ ਮੇਰੇ ਕੋਲ ਘੱਟ ਸਮਾਂ ਹੈ। 33 ਇਨ੍ਹਾਂ ਸਾਰੇ ਲੋਕਾਂ ਨੂੰ ਵਿਸ਼ਵਾਸ ਸੀ। ਉਨ੍ਹਾਂ ਨੇ ਆਪਣੇ ਵਿਸ਼ਵਾਸ ਨਾਲ ਹਕੂਮਤਾਂ ਨੂੰ ਹਰਾ ਦਿੱਤਾ। ਉਨ੍ਹਾਂ ਨੇ ਉਹੀ ਕੀਤਾ ਜੋ ਸਹੀ ਸੀ ਅਤੇ ਉਹ ਚੀਜ਼ਾਂ ਪ੍ਰਾਪਤ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ। ਉਨ੍ਹਾਂ ਵਿੱਚੋਂ ਕਈਆਂ ਨੇ ਆਪਣੀ ਨਿਹਚਾ ਦੁਆਰਾ ਸ਼ੇਰਾਂ ਨੂੰ ਮੂੰਹ ਬੰਦ ਕਰ ਦਿੱਤੇ। 34 ਕੁਝ ਲੋਕਾਂ ਨੇ ਭਿਆਨਕ ਅੱਗਾਂ ਬੁਝਾ ਦਿੱਤੀਆਂ ਅਤੇ ਦੂਸਰੇ ਤਲਵਾਰਾਂ ਨਾਲ ਮਾਰੇ ਜਾਣ ਤੋਂ ਬਚ ਗਏ। ਉਨ੍ਹਾਂ ਨੇ ਇਹ ਸਭ ਆਪਣੀ ਨਿਹਚਾ ਦੇ ਕਾਰਣ ਕੀਤਾ। ਜਿਹੜੇ ਲੋਕ ਕਮਜ਼ੋਰ ਸਨ ਉਹ ਨਿਹਚਾ ਦੁਆਰਾ ਬਲਵਾਨ ਬਣਾਏ ਗਏ ਸਨ। ਉਹ ਜੰਗ ਵਿੱਚ ਸ਼ਕਤੀਸ਼ਾਲੀ ਬਣ ਗਏ ਅਤੇ ਦੁਸ਼ਮਣ ਦੀਆਂ ਫ਼ੌਜਾਂ ਨੂੰ ਬਾਹਰ ਭਜਾ ਦਿੱਤਾ। 35 ਜਿਹੜੇ ਲੋਕ ਮਾਰੇ ਗਏ ਉਹ ਉਨ੍ਹਾਂ ਦੀ ਮੌਤ ਤੋਂ ਜਿਵਾਲੇ ਗਏ, ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਔਰਤਾਂ ਦੇ ਹਵਾਲੇ ਕਰ ਦਿੱਤੇ ਗਏ। ਹੋਰਨਾਂ ਲੋਕਾਂ ਨੂੰ ਤਸੀਹੇ ਦਿੱਤੇ ਗਏ ਅਤੇ ਉਨ੍ਹਾਂ ਨੇ ਆਪਣੀ ਰਿਹਾਈ ਪ੍ਰਾਪਤ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਨ੍ਹਾਂ ਨੂੰ ਮੌਤ ਤੋਂ ਜੀਵਨ ਵੱਲ ਜਿਵਾਲ ਕੇ ਬਿਹਤਰ ਜੀਵਨ ਪ੍ਰਾਪਤ ਹੋ ਸੱਕੇ। 36 ਕੁਝ ਲੋਕਾਂ ਦਾ ਮਜ਼ਾਕ ਉਡਾਇਆ ਗਿਆ ਅਤੇ ਕੋੜਿਆਂ ਨਾਲ ਮਾਰੇ ਗਏ। ਹੋਰਨਾਂ ਲੋਕਾਂ ਨੂੰ ਬੰਨ੍ਹ ਕੇ ਕੈਦ ਵਿੱਚ ਸੁੱਟ ਦਿੱਤਾ ਗਿਆ। 37 ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੱਤਾ ਗਿਆ ਅਤੇ ਦੋ ਟੋਟਿਆਂ ਵਿੱਚ ਵੰਡ ਦਿੱਤਾ ਗਿਆ। ਉਨ੍ਹਾਂ ਨੂੰ ਤਲਵਾਰ ਰਾਹੀਂ ਕਤਲ ਕਰ ਦਿੱਤਾ ਗਿਆ। ਕੁਝ ਲੋਕਾਂ ਨੇ ਭੇਡਾਂ ਅਤੇ ਬੱਕਰੀਆਂ ਦੀਆਂ ਖਲਾਂ ਪਾ ਲਈਆਂ ਅਤੇ ਭਟਕਣ ਲੱਗੇ। ਉਹ ਗਰੀਬ, ਸਤਾਏ ਹੋਏ, ਅਤੇ ਹੋਰਾਂ ਦੁਆਰਾ ਬਦਸਲੂਕੀ ਕੀਤੀ ਹੋਏ ਸਨ। 38 ਇਨ੍ਹਾਂ ਮਹਾਨ ਲੋਕਾਂ ਲਈ ਦੁਨੀਆਂ ਕਾਫ਼ੀ ਨਹੀਂ ਸੀ। ਇਹ ਲੋਕ ਮਾਰੂਥਲਾਂ ਅਤੇ ਪਰਬਤਾਂ ਵਿੱਚ ਭਟਕਦੇ ਰਹੇ ਅਤੇ ਗੁਫ਼ਾਵਾਂ ਅਤੇ ਧਰਤੀ ਦੇ ਘੁਰਨਿਆਂ ਵਿੱਚ ਰਹਿੰਦੇ ਰਹੇ।

39 ਇਹ ਸਾਰੇ ਲੋਕ ਆਪਣੀ ਨਿਹਚਾ ਲਈ ਮਸ਼ਹੂਰ ਹੋ ਗਏ। ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਉਹ ਪ੍ਰਾਪਤ ਨਹੀਂ ਕੀਤਾ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ। 40 ਪਰਮੇਸ਼ੁਰ ਨੇ ਸਾਨੂੰ ਕੁਝ ਬਿਹਤਰ ਦੇਣ ਦੀ ਵਿਉਂਤ ਬਣਾਈ। ਉਹ ਇਨ੍ਹਾਂ ਲੋਕਾਂ ਨੂੰ ਸਾਡੇ ਸਮੇਤ ਸੰਪੂਰਣ ਬਨਾਉਣਾ ਸੀ।

ਸਾਨੂੰ ਯਿਸੂ ਦੀ ਮਿਸਾਲ ਤੇ ਚੱਲਣਾ ਚਾਹੀਦਾ

12 ਸਾਡੇ ਆਲੇ-ਦੁਆਲੇ ਬਹੁਤ ਸਾਰੇ ਨਿਹਚਾਵਾਨ ਲੋਕ ਹਨ। ਉਨ੍ਹਾਂ ਦੀਆਂ ਜ਼ਿੰਦਗੀਆਂ ਸਾਨੂੰ ਦਸੱਦੀਆਂ ਹਨ ਕਿ ਨਿਹਚਾ ਦਾ ਕੀ ਅਰਥ ਹੈ। ਇਸ ਲਈ ਸਾਨੂੰ ਉਨ੍ਹਾਂ ਵਰਗਾ ਹੋਣਾ ਚਾਹੀਦਾ ਹੈ। ਸਾਨੂੰ ਵੀ ਉਹ ਦੌੜ ਲਾਉਣੀ ਚਾਹੀਦੀ ਹੈ ਜਿਹੜੀ ਸਾਡੇ ਸਾਹਮਣੇ ਹੈ ਅਤੇ ਕਦੇ ਵੀ ਕੋਸ਼ਿਸ਼ ਕਰਨੀ ਨਹੀਂ ਛੱਡਣੀ ਚਾਹੀਦੀ। ਸਾਨੂੰ ਆਪਣੇ ਜੀਵਨ ਵਿੱਚੋਂ ਉਹ ਹਰ ਚੀਜ਼ ਜਿਹੜੀ ਸਾਨੂੰ ਰੋਕਦੀ ਹੋਵੇ ਦੂਰ ਕਰ ਦੇਣੀ ਚਾਹੀਦੀ ਹੈ। ਸਾਨੂੰ ਉਸ ਪਾਪ ਨੂੰ ਵੀ ਦੂਰ ਸੁੱਟ ਦੇਣਾ ਚਾਹੀਦਾ ਹੈ ਜਿਹੜਾ ਸਾਨੂੰ ਆਸਾਨੀ ਨਾਲ ਫ਼ੜ ਲੈਂਦਾ ਹੈ। ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸ ਨੂੰ ਸੰਪੂਰਣ ਕਰਦਾ ਹੈ। ਉਸ ਨੇ ਸਲੀਬ ਉੱਤੇ ਮੌਤ ਦਾ ਸਾਹਮਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝੱਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸ ਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹੜਾ ਪਰਮੇਸ਼ੁਰ ਨੇ ਉਸ ਦੇ ਸਾਹਮਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ।

Punjabi Bible: Easy-to-Read Version (ERV-PA)

2010 by World Bible Translation Center