Revised Common Lectionary (Complementary)
10 ਮੈਂ ਆਪਣੇ-ਆਪ ਨੂੰ ਆਖਿਆ ਕਿ ਮੈਂ ਬਿਰਧ ਅਵਸਥਾ ਤੱਕ ਜੀਆਂਗਾ।
ਪਰ ਫ਼ੇਰ ਮੇਰਾ ਵੇਲਾ ਸੀ ਸ਼ਿਓਲ ਦੇ ਦਰਾਂ ਵਿੱਚ ਜਾਣ ਦਾ।
ਹੁਣ ਮੈਂ ਆਪਣਾ ਸਾਰਾ ਸਮਾਂ ਓੱਥੇ ਹੀ ਗੁਜ਼ਾਰਾਂਗਾ।
11 ਇਸ ਲਈ ਮੈਂ ਆਖਿਆ, “ਮੈਂ ਯਹੋਵਾਹ ਯਾਹ ਨੂੰ ਜਿਉਂਦਿਆਂ ਦੀ ਦੁਨੀਆਂ ਵਿੱਚ ਦੋਬਾਰਾ ਨਹੀਂ ਦੇਖਾਂਗਾ।
ਮੈਂ ਧਰਤੀ ਉੱਤੇ ਜਿਉਂਦੇ ਬੰਦਿਆਂ ਨੂੰ ਨਹੀਂ ਦੇਖਾਂਗਾ।
12 ਮੇਰਾ ਘਰ, ਮੇਰਾ ਆਜੜੀ ਵਾਲਾ ਤੰਬੂ ਪੁਟਿਆ ਜ੍ਜਾ ਰਿਹਾ ਹੈ ਤੇ ਮੇਰੇ ਕੋਲੋਂ ਖੋਹਿਆ ਜਾ ਰਿਹਾ ਹੈ।
ਮੈਂ ਉਸ ਕੱਪੜੇ ਵਾਂਗ ਖਤਮ ਹੋ ਗਿਆ ਹਾਂ ਜਿਸ ਨੂੰ ਕੋਈ ਬੰਦਾ ਖੱਡੀ ਉੱਤੋਂ ਕੱਟ ਕੇ ਲਪੇਟ ਲੈਂਦਾ ਹੈ।
ਤੁਸਾਂ ਇੰਨੀ ਛੇਤੀ ਮੇਰੀ ਜ਼ਿੰਦਗੀ ਨੂੰ ਖਤਮ ਕਰ ਦਿੱਤਾ ਹੈ!
13 ਸਾਰੀ ਰਾਤ ਮੈਂ ਸ਼ੇਰ ਵਾਂਗ ਉੱਚੀ ਰੋਦਾ ਰਿਹਾ।
ਪਰ ਮੇਰੀਆਂ ਉਮੀਦਾਂ ਕੁਚਲੀਆਂ ਗਈਆਂ ਸਨ ਜਿਵੇਂ ਕੋਈ ਸ਼ੇਰ ਹੱਡੀਆਂ ਚਬਾਂਦਾ ਹੈ।
ਤੁਸਾਂ ਇੰਨੀ ਛੇਤੀ ਮੇਰੀ ਜ਼ਿੰਦਗੀ ਨੂੰ ਖਤਮ ਕਰ ਦਿੱਤਾ ਹੈ!
14 ਮੈਂ ਇੱਕ ਘੁੱਗੀ ਵਾਂਗਰਾਂ ਰੋਇਆ।
ਮੈਂ ਇੱਕ ਪੰਛੀ ਵਾਂਗਰਾਂ ਰੋਇਆ।
ਮੇਰੀਆਂ ਅੱਖਾਂ ਬਕੱ ਗਈਆਂ
ਪਰ ਮੈਂ ਅਕਾਸ਼ਾਂ ਵੱਲ ਦੇਖਦਾ ਰਿਹਾ।
ਮੇਰੇ ਪ੍ਰਭੂ, ਮੈਂ ਇੰਨਾ ਹਾਰਿਆ ਹੋਇਆ ਹਾਂ।
ਮੇਰੀ ਸਹਾਇਤਾ ਲਈ ਇਕਰਾਰ ਕਰੋ।”
15 ਮੈਂ ਕੀ ਆਖ ਸੱਕਦਾ ਹਾਂ?
ਮੇਰੇ ਸੁਆਮੀ ਨੇ ਦੱਸਿਆ ਕਿ ਕੀ ਵਾਪਰੇਗਾ
ਅਤੇ ਮੇਰਾ ਸੁਆਮੀ ਉਸ ਨੂੰ ਵਾਪਰਨ ਦੇਵੇਗਾ।
ਮੇਰੀ ਰੂਹ ਅੰਦਰ ਇਹੀ ਮੁਸੀਬਤਾਂ ਸਨ।
ਇਸ ਲਈ ਹੁਣ ਮੈਂ ਸਾਰੀ ਜ਼ਿੰਦਗੀ ਨਿਮਾਣਾ ਹੋਵਾਂਗਾ।
16 ਮੇਰੇ ਸੁਆਮੀ, ਮੇਰੀ ਰੂਹ ਨੂੰ ਜਿਉਂਦਾ ਰਹਿਣ ਲਈ ਫ਼ਿਰ ਇਸ ਮੁਸ਼ਕਿਲ ਸਮੇਂ ਨੂੰ ਵਰਤੋਂ।
ਮੇਰੇ ਆਤਮੇ ਦੀ, ਫ਼ੇਰ ਇੱਕ ਵਾਰੀ ਤਕੜਾ ਅਤੇ ਸਿਹਤਮੰਦ ਹੋਣ ਦੀ ਸਹਾਇਤਾ ਕਰੋ।
ਠੀਕ ਹੋਣ ਵਿੱਚ ਮੇਰੀ ਸਹਾਇਤਾ ਕਰੋ!
ਫ਼ੇਰ ਜਿਉਣ ਵਿੱਚ ਮੇਰੀ ਸਹਾਇਤਾ ਕਰੋ!
17 ਦੇਖੋ, ਮੇਰੀਆਂ ਮੁਸੀਬਤਾਂ ਮੁੱਕ ਗਈਆਂ ਹਨ!
ਹੁਣ ਮੈਂ ਅਮਨ ਵਿੱਚ ਹਾਂ।
ਤੂੰ ਮੈਨੂੰ ਬਹੁਤ ਪਿਆਰ ਕਰਦਾ ਹੈਂ।
ਤੂੰ ਮੈਨੂੰ ਕਬਰ ਅੰਦਰ ਨਹੀਂ ਸੜਨ ਦਿੱਤਾ।
ਤੂੰ ਮੇਰੇ ਸਾਰੇ ਪਾਪ ਬਖਸ਼ ਦਿੱਤੇ।
ਤੂੰ ਮੇਰੇ ਪਾਪਾਂ ਨੂੰ ਦੂਰ ਸੁੱਟ ਦਿੱਤਾ।
18 ਮੁਰਦਾ ਲੋਕ ਤੇਰੀ ਉਸਤਤ ਦੇ ਗੀਤ ਨਹੀਂ ਗਾਉਂਦੇ।
ਸ਼ਿਓਲ ਵਿੱਚਲੇ ਲੋਕ ਤੇਰੀ ਉਸਤਤ ਨਹੀਂ ਕਰਦੇ।
ਮੁਰਦੇ ਤੇਰੀ ਸਹਾਇਤਾ ਦੀ ਆਸ ਨਹੀਂ ਰੱਖਦੇ।
ਉਹ ਧਰਤੀ ਦੀ ਮੋਰੀ ਅੰਦਰ ਚੱਲੇ ਜਾਂਦੇ ਨੇ ਤੇ ਉਹ ਮੁੜ ਕਦੇ ਵੀ ਨਹੀਂ ਬੋਲਦੇ।
19 ਜਿਹੜੇ ਬੰਦੇ ਜਿਉਂਦੇ ਨੇ ਜਿਵੇਂ ਅੱਜ ਮੈਂ ਹਾਂ ਓਹੀ ਲੋਕ ਤੇਰੀ ਉਸਤਤ ਕਰਦੇ ਨੇ।
ਇੱਕ ਪਿਤਾ ਨੂੰ ਆਪਣੇ ਬੱਚਿਆਂ ਨੂੰ ਦੱਸ ਦੇਣਾ ਚਾਹੀਦਾ ਹੈ
ਕਿ ਤੁਹਾਡੇ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ।
20 ਇਸ ਲਈ ਮੈਂ ਆਖਦਾ ਹਾਂ: “ਮੈਨੂੰ ਯਹੋਵਾਹ ਨੇ ਬਚਾਇਆ।
ਇਸ ਲਈ ਅਸੀਂ ਸਾਰੀ ਜ਼ਿੰਦਗੀ ਯਹੋਵਾਹ ਦੇ ਮੰਦਰ ਵਿੱਚ ਗੀਤ ਗਾਵਾਂਗੇ।”
9 ਫ਼ੇਰ ਫ਼ਲਿਸਤੀ ਲੋਕ ਯਹੂਦਾਹ ਦੀ ਧਰਤੀ ਉੱਤੇ ਗਏ। ਉਹ ਲੇਹੀ ਨਾਮ ਦੇ ਇੱਕ ਸਥਾਨ ਉੱਤੇ ਰੁਕ ਗਏ। ਉਨ੍ਹਾਂ ਦੀ ਫ਼ੌਜ ਨੇ ਉੱਥੇ ਡੇਰਾ ਲਾ ਲਿਆ (ਅਤੇ ਜੰਗ ਦੀ ਤਿਆਰੀ ਕਰਨ ਲੱਗੀ।) 10 ਯਹੂਦਾਹ ਦੇ ਪਰਿਵਾਰ-ਸਮੂਹ ਦੇ ਆਦਮੀਆਂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਫ਼ਲਿਸਤੀ ਲੋਕ ਇੱਥੇ ਸਾਡੇ ਨਾਲ ਲੜਨ ਲਈ ਕਿਉਂ ਆਏ ਹੋ?”
ਉਸ ਨੇ ਜਵਾਬ ਦਿੱਤਾ, “ਅਸੀਂ ਸਮਸੂਨ ਨੂੰ ਫ਼ੜਨ ਆਏ ਹਾਂ। ਅਸੀਂ ਉਸ ਨੂੰ ਆਪਣਾ ਕੈਦੀ ਬਨਾਉਣਾ ਚਾਹੁੰਦੇ ਹਾਂ। ਅਸੀਂ ਉਸ ਨੂੰ ਉਨ੍ਹਾਂ ਗੱਲਾਂ ਦੀ ਸਜ਼ਾ ਦੇਣੀ ਚਾਹੁੰਦੇ ਹਾਂ ਜਿਹੜੀਆਂ ਉਸ ਨੇ ਸਾਡੇ ਲੋਕਾਂ ਨਾਲ ਕੀਤੀਆਂ ਹਨ।”
11 ਫ਼ੇਰ ਯਹੂਦਾਹ ਦੇ ਪਰਿਵਾਰ-ਸਮੂਹ ਦੇ 3,000 ਆਦਮੀ ਸਮਸੂਨ ਕੋਲ ਗਏ। ਉਹ ਏਟਾਮ ਦੀ ਚੱਟਾਨ ਨੇੜੇ ਦੀ ਗੁਫ਼ਾ ਕੋਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਤੂੰ ਸਾਡੇ ਨਾਲ ਕੀ ਕੀਤਾ ਹੈ? ਕੀ ਤੈਨੂੰ ਨਹੀਂ ਪਤਾ ਕਿ ਫ਼ਲਿਸਤੀ ਲੋਕ ਸਾਡੇ ਉੱਤੇ ਹਕੂਮਤ ਕਰਦੇ ਹਨ?”
ਸਮਸੂਨ ਨੇ ਜਵਾਬ ਦਿੱਤਾ, “ਮੈਂ ਸਿਰਫ਼ ਉਨ੍ਹਾਂ ਨੂੰ ਉਨ੍ਹਾਂ ਦੇ ਕੰਮਾਂ ਲਈ ਸਜ਼ਾ ਦਿੱਤੀ ਹੈ ਜਿਹੜੇ ਉਨ੍ਹਾਂ ਨੇ ਮੇਰੇ ਨਾਲ ਕੀਤੇ ਹਨ।”
12 ਫ਼ੇਰ ਉਨ੍ਹਾਂ ਨੇ ਸਮਸੂਨ ਨੂੰ ਆਖਿਆ, “ਅਸੀਂ ਤੈਨੂੰ ਬੰਨ੍ਹਣ ਲਈ ਆਏ ਹਾਂ। ਅਸੀਂ ਤੈਨੂੰ ਫ਼ਲਿਸਤੀ ਲੋਕਾਂ ਦੇ ਹਵਾਲੇ ਕਰ ਦਿਆਂਗੇ।”
ਸਮਸੂਨ ਨੇ ਯਹੂਦਾਹ ਦੇ ਬੰਦਿਆਂ ਨੂੰ ਆਖਿਆ, “ਇਕਰਾਰ ਕਰੋ ਕਿ ਤੁਸੀਂ ਖੁਦ ਮੈਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਂਗੇ।”
13 ਫ਼ੇਰ ਯਹੂਦਾਹ ਦੇ ਬੰਦਿਆਂ ਨੇ ਆਖਿਆ, “ਸਾਨੂੰ ਮਨਜ਼ੂਰ ਹੈ। ਅਸੀਂ ਬਸ ਤੈਨੂੰ ਬੰਨ੍ਹਾਂਗੇ ਅਤੇ ਤੈਨੂੰ ਫ਼ਲਿਸਤੀ ਲੋਕਾਂ ਦੇ ਹਵਾਲੇ ਕਰ ਦਿਆਂਗੇ। ਅਸੀਂ ਇਕਰਾਰ ਕਰਦੇ ਹਾਂ ਕਿ ਅਸੀਂ ਤੈਨੂੰ ਨਹੀਂ ਮਾਰਾਂਗੇ।” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਦੋ ਨਵੇਂ ਰੱਸਿਆਂ ਨਾਲ ਬੰਨ੍ਹ ਦਿੱਤਾ। ਉਹ ਉਸ ਨੂੰ ਗੁਫ਼ਾ ਵਿੱਚੋਂ ਬਾਹਰ ਲੈ ਆਏ।
14 ਜਦੋਂ ਸਮਸੂਨ ਲਹੀ ਨਾਮ ਦੇ ਸਥਾਨ ਉੱਤੇ ਅੱਪੜਿਆ, ਫ਼ਲਿਸਤੀ ਲੋਕ ਉਸ ਨੂੰ ਮਿਲਣ ਲਈ ਆਏ। ਉਹ ਖੁਸ਼ੀ ਨਾਲ ਚੀਕਾਂ ਮਾਰ ਰਹੇ ਸਨ। ਫ਼ੇਰ ਯਹੋਵਾਹ ਆਤਮਾ ਵੱਡੀ ਤਾਕਤ ਨਾਲ ਸਮਸੂਨ ਵਿੱਚ ਆ ਗਿਆ। ਸਮਸੂਨ ਨੇ ਰੱਸੇ ਤੋੜ ਦਿੱਤੇ। ਰੱਸੇ ਸੜੀਆਂ ਹੋਈਆਂ ਕਮਜ਼ੋਰ ਰਸੀਆਂ ਵਰਗੇ ਜਾਪਦੇ ਸਨ। ਰੱਸੇ ਉਸ ਦੇ ਬਾਜੂਆਂ ਤੋਂ ਇਸ ਤਰ੍ਹਾਂ ਡਿੱਗ ਪਏ ਜਿਵੇਂ ਉਹ ਪਿਘਲ ਗਏ ਹੋਣ। 15 ਸਮਸੂਨ ਨੂੰ ਇੱਕ ਮਰੇ ਹੋਏ ਖੋਤੇ ਦਾ ਜਬੜਾ ਮਿਲ ਗਿਆ। ਉਸ ਨੇ ਜਬੜੇ ਦੀ ਹੱਡੀ ਫ਼ੜੀ ਅਤੇ 1,000 ਫ਼ਲਿਸਤੀ ਲੋਕਾਂ ਨੂੰ ਇਸਦੇ ਨਾਲ ਮਾਰ ਦਿੱਤਾ।
16 ਫ਼ੇਰ ਸਮਸੂਨ ਨੇ ਆਖਿਆ,
“ਇੱਕ ਖੋਤੇ ਦੇ ਜਬੜੇ ਦੀ ਹੱਡੀ ਨਾਲ
ਮੈਂ 1,000 ਬੰਦਿਆਂ ਨੂੰ ਮਾਰ ਦਿੱਤਾ,
ਇੱਕ ਖੋਤੇ ਦੇ ਜਬੜੇ ਦੀ ਹੱਡੀ ਨਾਲ
ਮੈਂ ਉਨ੍ਹਾਂ ਦੀ ਇੱਕ ਵੱਡੀ ਢੇਰੀ ਲਾ ਦਿੱਤੀ ਹੈ।”
17 ਜਦੋਂ ਸਮਸੂਨ ਬੋਲ ਹਟਿਆ, ਉਸ ਨੇ ਜਬੜੇ ਦੀ ਹੱਡੀ ਹੇਠਾਂ ਸੁੱਟ ਦਿੱਤੀ। ਇਸ ਲਈ ਉਸਦਾ ਨਾਮ ਰਾਮਥ ਲਹੀ ਰੱਖਿਆ ਗਿਆ।
18 ਸਮਸੂਨ ਬਹੁਤ ਪਿਆਸਾ ਸੀ। ਇਸ ਲਈ ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਕਿਤੀ। ਉਸ ਨੇ ਆਖਿਆ, “ਮੈਂ ਤੁਹਾਡਾ ਸੇਵਕ ਹਾਂ। ਤੁਸੀਂ ਮੈਨੂੰ ਇਹ ਮਹਾਨ ਜਿੱਤ ਬਖਸ਼ੀ ਹੈ। ਮਿਹਰ ਕਰਕੇ ਹੁਣ ਮੈਨੂੰ ਪਿਆਸਾ ਨਾ ਮਰਨ ਦਿਉ। ਮਿਹਰ ਕਰਕੇ ਮੈਨੂੰ ਉਨ੍ਹਾਂ ਲੋਕਾਂ ਦੇ ਹੱਥ ਨਾ ਪੈਣ ਦਿਉ ਜਿਨ੍ਹਾਂ ਦੀ ਸੁੰਨਤ ਵੀ ਨਹੀਂ ਹੋਈ!”
19 ਲਹੀ ਵਿਖੇ ਧਰਤੀ ਵਿੱਚ ਇੱਕ ਸੁਰਾਖ ਹੈ। ਪਰਮੇਸ਼ੁਰ ਨੇ ਉਸ ਸੁਰਾਖ ਨੂੰ ਪਾੜਕੇ ਖੋਲ੍ਹ ਦਿੱਤਾ, ਅਤੇ ਪਾਣੀ ਬਾਹਰ ਨਿਕਲ ਆਇਆ। ਸਮਸੂਨ ਨੇ ਪਾਣੀ ਪੀਤਾ ਅਤੇ ਬਿਹਤਰ ਮਹਿਸੂਸ ਕੀਤਾ। ਉਸ ਨੇ ਆਪਣੇ-ਆਪ ਨੂੰ ਫ਼ੇਰ ਸ਼ਕਤੀਸ਼ਾਲੀ ਮਹਿਸੂਸ ਕੀਤਾ। ਇਸ ਲਈ ਉਸ ਨੇ ਪਾਣੀ ਦੇ ਉਸ ਚਸ਼ਮੇ ਨੂੰ ਏਨ ਹੱਕੋਰੇ ਨਾਮ ਦਿੱਤਾ। ਉਹ ਹਾਲੇ ਵੀ ਲਹੀ ਦੇ ਸ਼ਹਿਰ ਵਿੱਚ ਹੈ।
20 ਇਸ ਲਈ ਸਮਸੂਨ ਇਸਰਾਏਲ ਦੇ ਲੋਕਾਂ ਦਾ 20 ਸਾਲ ਤੱਕ ਨਿਆਂਕਾਰ ਰਿਹਾ। ਇਹ ਗੱਲ ਫ਼ਲਿਸਤੀਨ ਲੋਕਾਂ ਦੇ ਵੇਲੇ ਦੀ ਹੈ।
ਯਿਸੂ ਦਾ ਬਿਮਾਰ ਬੱਚੇ ਨੂੰ ਠੀਕ ਕਰਨਾ(A)
14 ਜਦ ਯਿਸੂ ਅਤੇ ਉਸ ਦੇ ਚੇਲੇ ਭੀੜ ਕੋਲ ਵਾਪਸ ਪਰਤੇ ਤਾਂ ਇੱਕ ਮਨੁੱਖ ਉਸ ਦੇ ਕੋਲ ਆਇਆ ਅਤੇ ਉਸ ਅੱਗੇ ਗੋਡੇ ਨਿਵਾਕੇ ਬੋਲਿਆ, 15 ਪ੍ਰਭੂ ਜੀ, “ਮੇਰੇ ਪੁੱਤਰ ਉੱਤੇ ਦਯਾ ਕਰੋ ਕਿਉਂਕਿ ਉਹ ਮਿਰਗੀ ਦੇ ਮਾਰੇ ਬਹੁਤ ਦੁੱਖ ਪਾਉਂਦਾ ਹੈ। ਉਹ ਤਾਂ ਬਹੁਤ ਵਾਰੀ ਅੱਗ ਵਿੱਚ ਜਾਂ ਪਾਣੀ ਵਿੱਚ ਡਿੱਗ ਪੈਂਦਾ ਹੈ। 16 ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸੱਕੇ।”
17 ਤਦ ਯਿਸੂ ਨੇ ਉੱਤਰ ਦਿੱਤਾ, “ਤੁਹਾਨੂੰ ਵਿਸ਼ਵਾਸ ਨਹੀਂ ਹੈ। ਤੁਹਾਡਾ ਜੀਵਨ ਢੰਗ ਗਲਤ ਹੈ। ਕਿੰਨਾ ਚਿਰ ਮੈਨੂੰ ਤੁਹਾਡੇ ਨਾਲ ਰਹਿਣਾ ਪਵੇਗਾ? ਕਿੰਨਾ ਚਿਰ ਮੈਂ ਤੁਹਾਡੇ ਨਾਲ ਸਬਰ ਤੋਂ ਕੰਮ ਲਵਾਂਗਾ। ਬੱਚੇ ਨੂੰ ਇੱਥੇ ਲਿਆਓ।” 18 ਤਾਂ ਯਿਸੂ ਨੇ ਬੱਚੇ ਅੰਦਰਲੇ ਭੂਤ ਨੂੰ ਸਖਤੀ ਨਾਲ ਝਿੜਕਿਆ। ਭੂਤ ਬੱਚੇ ਵਿੱਚੋਂ ਬਾਹਰ ਆ ਗਿਆ ਅਤੇ ਉਸੇ ਘੜੀ ਬੱਚਾ ਚੰਗਾ ਹੋ ਗਿਆ।
19 ਫ਼ੇਰ ਜਦੋਂ ਯਿਸੂ ਇੱਕਲਾ ਸੀ ਚੇਲੇ ਉਸ ਕੋਲ ਆਏ ਅਤੇ ਪੁੱਛਿਆ, ਕਿ ਅਸੀਂ ਭੂਤ ਨੂੰ ਕਿਉਂ ਨਾ ਕੱਢ ਸੱਕੇ?
20 ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕੱਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਵੀ ਜੇ ਕਹੋਂਗੇ, ‘ਇੱਥੋਂ ਹੱਟ ਕੇ ਉਸ ਥਾਂ ਚੱਲਾ ਜਾ’, ਤਾਂ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।” 21 [a]
2010 by World Bible Translation Center