Revised Common Lectionary (Complementary)
ਪਰਮੇਸ਼ੁਰ ਦਾ ਸੇਵਕ ਸੱਚਮੁੱਚ ਪਰਮੇਸ਼ੁਰ ਉੱਤੇ ਨਿਰਭਰ ਕਰਦਾ ਹੈ
4 ਮੇਰੇ ਪ੍ਰਭੂ, ਯਹੋਵਾਹ ਨੇ ਮੈਨੂੰ ਸਿੱਖਿਆ ਦ੍ਦੇਣ ਦੀ ਯੋਗਤਾ ਦਿੱਤੀ ਸੀ। ਇਸ ਲਈ ਮੈਂ ਇਨ੍ਹਾਂ ਉਦਾਸ ਲੋਕਾਂ ਨੂੰ ਸਿੱਖਿਆ ਦਿਂਦ੍ਦਾ ਹਾਂ। ਉਹ ਹਰ ਸਵੇਰ ਮੈਨੂੰ ਜਗਾਉਂਦਾ ਹੈ ਅਤੇ ਮੈਨੂੰ ਇੱਕ ਚੇਲੇ ਵਾਂਗ ਸਿੱਖਿਆ ਦਿਂਦ੍ਦਾ ਹੈ। 5 ਮੇਰਾ ਪ੍ਰਭੂ, ਯਹੋਵਾਹ ਸਿੱਖਣ ਵਿੱਚ ਮੇਰੀ ਸਹਾਇਤਾ ਕਰਦਾ ਹੈ, ਅਤੇ ਮੈਂ ਉਸ ਦੇ ਵਿਰੁੱਧ ਨਹੀਂ ਹੋਇਆ ਹਾਂ। ਮੈਂ ਉਸ ਦੇ ਪਿੱਛੇ ਲੱਗਣ ਤੋਂ ਨਹੀਂ ਹਟਾਂਗਾ। 6 ਮੈਂ ਉਨ੍ਹਾਂ ਲੋਕਾਂ ਦੀ ਮਾਰ ਝੱਲਾਂਗਾ। ਮੈਂ ਉਨ੍ਹਾਂ ਵੱਲੋਂ ਆਪਣੀ ਦਾੜੀ ਦੇ ਵਾਲਾਂ ਨੂੰ ਪੁਟ੍ਟਵਾ ਲਵਾਂਗਾ। ਜਦੋਂ ਉਹ ਮੈਨੂੰ ਬੁਰਾ ਭਲਾ ਆਖਣਗੇ ਅਤੇ ਮੇਰੇ ਮੂੰਹ ਉੱਤੇ ਬੁਕੱਣਗੇ ਤਾਂ ਵੀ ਮੈਂ ਆਪਣਾ ਮੂੰਹ ਨਹੀਂ ਛੁਪਾਵਾਂਗਾ। 7 ਮੇਰਾ ਮਾਲਿਕ ਯਹੋਵਾਹ ਮੇਰੀ ਸਹਾਇਤਾ ਕਰੇਗਾ। ਇਸ ਲਈ ਜਿਹੜਾ ਉਹ ਮੈਨੂੰ ਮੰਦਾ ਬੋਲਣਗੇ, ਉਸਦਾ ਮੇਰੇ ਉੱਤੇ ਕੋਈ ਅਸਰ ਨਹੀਂ ਹੋਵੇਗਾ। ਮੈਂ ਮਜ਼ਬੂਤ ਬਣਾਂਗਾ। ਮੈਂ ਜਾਣਦਾ ਹਾਂ ਕਿ ਮੈਂ ਨਿਰਾਸ਼ ਨਹੀਂ ਹੋਵਾਂਗਾ।
8 ਯਹੋਵਾਹ ਮੇਰੇ ਨਾਲ ਹੈ। ਉਹ ਦਰਸਾਉਂਦਾ ਹੈ ਕਿ ਮੈਂ ਨਿਰਦੋਸ਼ ਹਾਂ। ਇਸ ਲਈ ਕੋਈ ਵੀ ਬੰਦਾ ਮੈਨੂੰ ਦੋਸ਼ੀ ਨਹੀਂ ਦਰਸਾ ਸੱਕੇਗਾ। ਜੇ ਕੋਈ ਮੈਨੂੰ ਗਲਤ ਸਾਬਤ ਕਰਨ ਦੀ ਕੋਸ਼ਿਸ਼ ਕਰਨਾ ਚਾਹੁੰਦਾ ਹੈ ਉਸ ਬੰਦੇ ਨੂੰ ਚਾਹੀਦਾ ਹੈ ਕਿ ਉਹ ਮੇਰੇ ਕੋਲ ਆਵੇ, ਅਤੇ ਅਸੀਂ ਮੁਕੱਦਮਾ ਲੜਾਂਗੇ। 9 ਪਰ ਦੇਖੋ, ਮੇਰਾ ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ। ਇਸ ਲਈ ਕੋਈ ਵੀ ਬੰਦਾ ਮੈਨੂੰ ਬੁਰਾ ਨਹੀਂ ਸਿੱਧ ਕਰ ਸੱਕਦਾ। ਉਹ ਸਾਰੇ ਲੋਕ ਪੁਰਾਣੇ ਅਤੇ ਬੇਕਾਰ ਕੱਪੜਿਆਂ ਵਾਂਗ ਹੋ ਜਾਣਗੇ। ਉਨ੍ਹਾਂ ਨੂੰ ਕੀੜੇ ਖਾ ਲੈਣਗੇ।
116 ਮੈਂ ਇਸ ਨੂੰ ਪਸੰਦ ਕਰਦਾ ਹਾਂ
ਜਦੋਂ ਯਹੋਵਾਹ ਮੇਰੀਆਂ ਪ੍ਰਾਰਥਨਾ ਸੁਣਦਾ ਹੈ।
2 ਮੈਂ ਇਸ ਨੂੰ ਪਸੰਦ ਕਰਦਾ ਹਾਂ
ਜਦੋਂ ਸਹਾਇਤਾ ਲਈ ਉਹ ਮੇਰੀ ਪੁਕਾਰ ਨੂੰ ਸੁਣਦਾ ਹੈ।
3 ਮੈਂ ਤਾਂ ਮਰ ਹੀ ਚੱਲਿਆ ਸਾਂ।
ਮੌਤ ਦੇ ਰੱਸੇ ਮੇਰੇ ਦੁਆਲੇ ਤਣ ਗਏ ਸਨ।
ਕਬਰ ਹੌਲੀ-ਹੌਲੀ ਮੇਰੇ ਨਜ਼ਦੀਕ ਆ ਰਹੀ ਸੀ।
ਮੈਂ ਡਰਿਆ ਹੋਇਆ ਅਤੇ ਫ਼ਿਕਰਮੰਦ ਸਾਂ।
4 ਫ਼ੇਰ ਮੈਂ ਯਹੋਵਾਹ ਦਾ ਨਾਮ ਪੁਕਾਰਿਆ।
ਮੈਂ ਆਖਿਆ, “ਯਹੋਵਾਹ, ਮੈਨੂੰ ਬਚਾਉ!”
5 ਯਹੋਵਾਹ ਸ਼ੁਭ ਅਤੇ ਦਯਾਵਾਨ ਹੈ।
ਪਰਮੇਸ਼ੁਰ ਮਿਹਰਬਾਨ ਹੈ।
6 ਯਹੋਵਾਹ ਬੇਸਹਾਰਿਆਂ ਦਾ ਧਿਆਨ ਰੱਖਦਾ ਹੈ।
ਮੈਂ ਨਿਆਸਰਾ ਸਾਂ ਅਤੇ ਯਹੋਵਾਹ ਨੇ ਮੈਨੂੰ ਬਚਾ ਲਿਆ।
7 ਹੇ ਮੇਰੀ ਆਤਮਾ, ਸ਼ਾਂਤ ਹੋ ਜਾ!
ਯਹੋਵਾਹ ਤੇਰਾ ਧਿਆਨ ਰੱਖ ਰਿਹਾ ਹੈ।
8 ਹੇ ਪਰਮੇਸ਼ੁਰ, ਤੁਸੀਂ ਮੇਰੀ ਆਤਮਾ ਨੂੰ ਮੌਤ ਕੋਲੋਂ ਬਚਾਇਆ।
ਤੁਸੀਂ ਮੇਰੇ ਅਥਰੂ ਰੋਕੋ।
ਤੁਸੀਂ ਮੈਨੂੰ ਡਿੱਗਣ ਤੋਂ ਬਚਾਇਆ।
9 ਮੈਂ ਜਿਉਂਦਿਆ ਦੇ ਦੇਸ਼ ਵਿੱਚ ਯਹੋਵਾਹ ਦੀ ਸੇਵਾ ਕਰਦਾ ਰਹਾਂਗਾ।
ਆਪਣੇ ਕਥਨ ਉੱਪਰ ਕਾਬੂ ਰੱਖੋ
3 ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਬਹੁਤਿਆਂ ਨੂੰ ਉਪਦੇਸ਼ਕ ਬਣਨ ਦੀ ਇੱਛਾ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਜਿਹੜਾ ਵਿਅਕਤੀ ਉਪਦੇਸ਼ ਦਿੰਦਾ ਹੈ ਉਸਦਾ ਨਿਆਂ ਹੋਰ ਵੀ ਕਠੋਰਤਾ ਨਾਲ ਹੋਵੇਗਾ।
2 ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ।
3 ਅਸੀਂ ਘੋੜਿਆਂ ਦੇ ਮੂੰਹ ਵਿੱਚ ਲਗਾਮਾਂ ਪਾਉਂਦੇ ਹਾਂ ਤਾਂ ਕਿ ਘੋੜਾਂ ਸਾਡਾ ਕਹਿਣਾ ਸੁਣੇ ਅਤੇ ਮੰਨੇ ਉਨ੍ਹਾਂ ਦੇ ਮੂੰਹਾਂ ਵਿੱਚ ਇਨ੍ਹਾਂ ਲਗਾਮਾਂ ਰਾਹੀਂ ਅਸੀਂ ਉਨ੍ਹਾਂ ਦੇ ਪੂਰੇ ਸਰੀਰ ਨੂੰ ਕਾਬੂ ਕਰ ਸੱਕਦੇ ਹਾਂ। 4 ਜਹਾਜ਼, ਬਾਰੇ ਵੀ ਇਵੇਂ ਹੀ ਹੈ। ਇੱਕ ਜਹਾਜ਼ ਬਹੁਤ ਵੱਡਾ ਹੁੰਦਾ ਹੈ ਅਤੇ ਤੇਜ਼ ਹਵਾਵਾਂ ਦੀ ਸਹਾਇਤਾ ਨਾਲ ਚਲਾਇਆ ਜਾਂਦਾ ਹੈ। ਪਰ ਬਹੁਤ ਛੋਟਾ ਜਿਹਾ ਇੱਕ ਪਤਵਾਰ ਉਸ ਵੱਡੇ ਜਹਾਜ਼ ਨੂੰ ਕਾਬੂ ਵਿੱਚ ਰੱਖਦਾ ਹੈ। ਜਿਹੜਾ ਵਿਅਕਤੀ ਉਸ ਪਤਵਾਰ ਨੂੰ ਕਾਬੂ ਵਿੱਚ ਰੱਖਦਾ ਹੈ ਉਹੀ ਨਿਰਨਾ ਕਰਦਾ ਹੈ ਕਿ ਜਹਾਜ਼ ਕਿਧਰ ਜਾਵੇਗਾ। ਜਹਾਜ਼ ਉਧਰ ਹੀ ਜਾਂਦਾ ਜਿਧਰ ਉਹ ਵਿਅਕਤੀ ਚਾਹੁੰਦਾ ਹੈ। 5 ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸੱਕਦੀ ਹੈ।
ਜੰਗਲ ਦੀ ਭਿਆਨਕ ਅੱਗ ਇੱਕ ਨਿੱਕੀ ਜਿਹੀ ਚੰਗਿਆਰੀ ਨਾਲ ਭੜਕ ਸੱਕਦੀ ਹੈ। 6 ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸਰੀਰ ਦੇ ਅੰਗਾਂ ਵਿੱਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹੜੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ।
7 ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸੱਪਾਂ ਅਤੇ ਮੱਛੀਆਂ ਨੂੰ ਸਿੱਧਾ ਸੱਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿੱਧਾਇਆ ਹੋਇਆ ਹੈ। 8 ਪਰ ਕੋਈ ਵੀ ਵਿਅਕਤੀ ਆਪਣੀ ਜੀਭ ਨੂੰ ਕਾਬੂ ਨਹੀਂ ਕਰ ਸੱਕਦਾ। ਇਹ ਜੰਗਲੀ ਅਤੇ ਬਦ ਹੈ। ਇਹ ਜਹਿਰ ਨਾਲ ਭਰੀ ਹੋਈ ਹੈ ਜਿਹੜੀ ਲੋਕਾਂ ਨੂੰ ਮਾਰ ਸੱਕਦੀ ਹੈ। 9 ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸ ਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ। 10 ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ। 11 ਕੀ ਮਿੱਠਾ ਅਤੇ ਲੂਣਾ ਪਾਣੀ ਇੱਕੋ ਸਮੇਂ ਝਰਨੇ ਤੋਂ ਫ਼ੁੱਟਦਾ ਹੈ? ਨਹੀਂ। 12 ਮੇਰੇ ਭਰਾਵੋ ਅਤੇ ਭੈਣੋ ਕੀ ਅੰਜੀਰ ਦੇ ਪੇੜ ਉੱਤੇ ਜੈਤੂਨ ਦੇ ਫ਼ਲ ਉਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਜੈਤੂਨ ਦੇ ਫ਼ਲ ਉੱਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਅੰਜੀਰ ਦੇ ਫ਼ਲ ਉੱਗ ਸੱਕਦਾ ਹੈ? ਨਹੀਂ। ਅਤੇ ਲੂਣੇ ਪਾਣੀ ਨਾਲ ਭਰਿਆ ਖੂਹ ਮਿੱਠਾ ਪਾਣੀ ਨਹੀਂ ਦੇ ਸੱਕਦਾ।
ਪਤਰਸ ਨੇ ਕਿਹਾ ਯਿਸੂ ਹੀ ਮਸੀਹ ਹੈ(A)
27 ਯਿਸੂ ਅਤੇ ਉਸ ਦੇ ਚੇਲੇ ਉਨ੍ਹਾਂ ਨਗਰਾਂ ਵਿੱਚ ਗਏ ਜੋ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਸਨ। ਜਦੋਂ ਉਹ ਰਸਤੇ ਵਿੱਚ ਸਨ ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਮੈਂ ਕੌਣ ਹਾਂ?”
28 ਚੇਲਿਆਂ ਨੇ ਆਖਿਆ, “ਕੁਝ ਲੋਕ ਆਖਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ ਤੇ ਕੁਝ ਆਖਦੇ ਹਨ ਤੂੰ ਏਲੀਯਾਹ ਹੈਂ। ਅਤੇ ਕੁਝ ਆਖਦੇ ਹਨ ਕਿ ਤੂੰ ਨਬੀਆਂ ਵਿੱਚੋਂ ਹੈ।”
29 ਤਾਂ ਯਿਸੂ ਨੇ ਆਖਿਆ, “ਤੁਸੀਂ ਕੀ ਕਿਹਾ ਕਿ ਮੈਂ ਕੌਣ ਹਾਂ?”
ਪਤਰਸ ਨੇ ਜਵਾਬ ਦਿੱਤਾ, “ਤੂੰ ਮਸੀਹ ਹੈਂ।”
30 ਫ਼ਿਰ ਉਸ ਨੇ ਚੇਲਿਆਂ ਨੂੰ ਕੜੀ ਚਿਤਾਵਨੀ ਦਿੱਤੀ, “ਕਿਸੇ ਨੂੰ ਵੀ ਮੇਰੇ ਬਾਰੇ ਕੁਝ ਨਾ ਦਸਿਓ।”
ਯਿਸੂ ਕਹਿੰਦਾ ਉਸ ਨੂੰ ਮਰਨਾ ਚਾਹੀਦਾ(B)
31 ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ ਕਿ ਕਿਵੇਂ ਮਨੁੱਖ ਦੇ ਪੁੱਤਰ ਨੂੰ ਬਹੁਤ ਸਾਰੀਆਂ ਤਕਲੀਫ਼ਾਂ ਰਾਹੀਂ ਗੁਜ਼ਰਨਾ ਪਵੇਗਾ। ਉਸ ਨੇ ਇਹ ਵੀ ਆਖਿਆ ਕਿ ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਮਨੁੱਖ ਦੇ ਪੁੱਤਰ ਨੂੰ ਨਾਮੰਜ਼ੂਰ ਕਰਨਗੇ। ਅਤੇ ਯਿਸੂ ਨੇ ਇਹ ਵੀ ਆਖਿਆ ਕਿ ਮਨੁੱਖ ਦਾ ਪੁੱਤਰ ਮਾਰਿਆ ਜਾਵੇਗਾ। ਮਰਨ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉੱਠੇਗਾ। 32 ਜੋ ਕੁਝ ਵੀ ਵਾਪਰਨ ਵਾਲਾ ਸੀ। ਯਿਸੂ ਨੇ ਉਹ ਸਭ ਕੁਝ ਆਪਣੇ ਚੇਲਿਆਂ ਨੂੰ ਦੱਸ ਦਿੱਤਾ।
ਉਸ ਨੇ ਕੋਈ ਵੀ ਭੇਦ ਨਾ ਰੱਖਿਆ। ਤਦ ਪਤਰਸ ਉਸ ਨੂੰ ਇੱਕ ਪਾਸੇ ਲੈਜਾ ਕੇ ਉਸਦੀਆਂ ਕਹੀਆਂ ਗੱਲਾਂ ਕਾਰਣ ਉਸ ਨੂੰ ਝਿੜਕਣ ਲੱਗਾ। 33 ਪਰ ਯਿਸੂ ਨੇ ਮੂੰਹ ਫ਼ੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਤੱਕਿਆ। ਤਦ ਉਸ ਨੇ ਪਤਰਸ ਨੂੰ ਨਿੰਦਿਆ ਅਤੇ ਉਸ ਨੂੰ ਕਿਹਾ, “ਮੇਰੇ ਤੋਂ ਦੂਰ ਚੱਲਿਆ ਜਾ ਸ਼ੈਤਾਨ। ਤੇਰੀ ਸੋਚਣੀ ਮਨੁੱਖਾਂ ਵਰਗੀ ਹੈ ਨਾ ਕਿ ਪਰਮੇਸ਼ੁਰ ਵਰਗੀ।”
34 ਤਦ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਸਨ। ਉਸ ਨੇ ਉਨ੍ਹਾਂ ਨੂੰ ਕਿਹਾ, “ਜੇ ਕੋਈ ਮੇਰੇ ਪਿੱਛੇ ਚੱਲਣਾ ਚਾਹੁੰਦਾ ਹੈ, ਉਸ ਨੂੰ ਉਹ ਛੱਡਣਾ ਪਵੇਗਾ ਜੋ ਉਹ ਚਾਹੁੰਦਾ ਹੈ ਅਤੇ ਉਹ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। 35 ਕਿਉਂਕਿ ਜੇਕਰ ਕੋਈ ਮਨੁੱਖ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਉਸ ਨੂੰ ਗੁਆ ਲਵੇਗਾ। ਪਰ ਜੇਕਰ ਕੋਈ ਮਨੁੱਖ ਮੇਰੇ ਲਈ ਅਤੇ ਖੁਸ਼ਖਬਰੀ ਲਈ ਆਪਣੀ ਜਾਨ ਵਾਰੇਗਾ, ਉਹ ਉਸ ਨੂੰ ਬਚਾ ਲਵੇਗਾ। 36 ਪਰ ਕੀ ਫ਼ਾਇਦਾ ਜੇਕਰ ਕੋਈ ਵਿਅਕਤੀ ਸਾਰੀ ਦੁਨੀਆਂ ਨੂੰ ਪਾ ਲਵੇ ਪਰ ਆਪਣੀ ਜਾਨ ਗੁਆ ਲਵੇ? 37 ਕਿਉਂਕਿ ਇੱਕ ਮਨੁੱਖ ਆਪਣੀ ਜਾਨ ਦੇ ਮੋੜੇ ਦੀ ਕੀ ਕੀਮਤ ਤਾਰ ਸੱਕਦਾ ਹੈ? 38 ਕਿਉਂਕਿ ਜੋ ਮਨੁੱਖ ਇਸ ਪੀੜ੍ਹੀ ਵਿੱਚ ਜੀਅ ਰਹੇ ਹਨ ਉਹ ਬੜੀ ਬੁਰੀ ਅਤੇ ਪਾਪ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ। ਜੇਕਰ ਕੋਈ ਮੇਰੇ ਅਤੇ ਮੇਰੇ ਉਪਦੇਸ਼ ਬਾਰੇ ਸ਼ਰਮਿੰਦਗੀ ਮਹਿਸੂਸ ਕਰਦਾ ਹੈ ਤਾਂ, ਮੈਂ ਵੀ ਉਦੋਂ ਉਸ ਵਿਅਕਤੀ ਤੋਂ ਸ਼ਰਮਾਵਾਂਗਾ ਜਦੋਂ ਮੈਂ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਸਣੇ ਆਵਾਂਗਾ।”
2010 by World Bible Translation Center