Revised Common Lectionary (Complementary)
ਨਿਰਦੇਸ਼ਕ ਲਈ: ਸਾਜ਼ਾਂ ਨਾਲ। ਦਾਊਦ ਦਾ ਮਸੱਕੀਲ, ਉਦੋਂ ਦੀ ਲਿਖੀ ਹੋਈ, ਜਦੋਂ ਜ਼ਿਫ਼ੀਆਂ ਸ਼ਾਊਲ ਕੋਲ ਆਇਆ ਅਤੇ ਆਖਿਆ, “ਸਾਡਾ ਖਿਆਲ ਹੈ ਕਿ ਦਾਊਦ ਆਪਣੇ-ਆਪ ਨੂੰ ਸਾਡੇ ਲੋਕਾਂ ਦਰਮਿਆਨ ਲੁਕੋ ਰਿਹਾ ਹੈ।”
54 ਹੇ ਪਰਮੇਸ਼ੁਰ, ਆਪਣੀ ਤਾਕਤ ਵਰਤੋਂ ਅਤੇ ਮੈਨੂੰ ਬਚਾਵੋ।
ਆਪਣੀ ਅਸੀਸ ਦੀ ਸ਼ਕਤੀ ਦੀ ਵਰਤੋਂ ਕਰਕੇ ਮੈਨੂੰ ਮੁਕਤ ਕਰੋ।
2 ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣੋ,
ਉਹ ਗੱਲਾਂ ਸੁਣੋ ਜੋ ਮੈਂ ਆਖਦਾ ਹਾਂ।
3 ਉਹ ਅਜਨਬੀ ਜਿਹੜੇ ਪਰਮੇਸ਼ੁਰ ਦੀ ਉਪਾਸਨਾ ਵੀ ਨਹੀਂ ਕਰਦੇ ਮੇਰੇ ਖਿਲਾਫ਼ ਹੋ ਗਏ ਹਨ।
ਉਹ ਤਕੜੇ ਆਦਮੀ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।
4 ਦੇਖੋ, ਮੇਰਾ ਪਰਮੇਸ਼ੁਰ ਮੇਰੀ ਸਹਾਇਤਾ ਕਰੇਗਾ।
ਮੇਰਾ ਮਾਲਕ ਮੈਨੂੰ ਸਹਾਰਾ ਦੇਣ ਵਾਲਿਆਂ ਵਿੱਚੋਂ ਇੱਕ ਹੈ।
5 ਮੇਰਾ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜਿਹੜੇ ਮੇਰੇ ਖਿਲਾਫ਼ ਹੋ ਗਏ ਹਨ।
ਪਰਮੇਸ਼ੁਰ ਮੇਰੇ ਨਾਲ ਵਫ਼ਾ ਕਰੇਗਾ, ਅਤੇ ਉਹ ਉਨ੍ਹਾਂ ਲੋਕਾਂ ਨੂੰ ਬਰਬਾਦ ਕਰ ਦੇਵੇਗਾ।
6 ਹੇ ਪਰਮੇਸ਼ੁਰ, ਮੈਂ ਤੁਹਾਨੂੰ ਆਪਣੀ ਮਰਜ਼ੀ ਨਾਲ ਸੁਗਾਤਾਂ ਭੇਟ ਕਰਾਂਗਾ।
ਹੇ ਯਹੋਵਾਹ, ਮੈਂ ਤੇਰੇ ਚੰਗੇ ਨਾਮ ਦੀ ਉਸਤਤਿ ਕਰਾਂਗਾ।
7 ਕਿਉਂਕਿ ਤੁਸੀਂ ਹੀ ਮੈਨੂੰ ਮੇਰੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਇਆ।
ਮੈਂ ਆਪਣਿਆ ਵੈਰੀਆਂ ਨੂੰ ਹਾਰਦਿਆਂ ਦੇਖਿਆ।
24 ਤਦ ਸਿਦਕੀਯਾਹ ਨਬੀ ਮੀਕਾਯਾਹ ਨੂੰ ਮਿਲਿਆ। ਉਸ ਨੇ ਮੀਕਾਯਾਹ ਦੇ ਚਿਹਰੇ ਤੇ ਥਪੜ ਮਾਰਿਆ ਅਤੇ ਕਿਹਾ, “ਕੀ ਤੂੰ ਮੰਨਦਾ ਹੈਂ ਕਿ ਯਹੋਵਾਹ ਦੇ ਆਤਮੇ ਨੇ ਮੈਨੂੰ ਛੱਡ ਦਿੱਤਾ ਅਤੇ ਤੇਰੇ ਰਾਹੀਂ ਗੱਲ ਕਰ ਰਿਹਾ ਹੈ?”
25 ਮੀਕਾਯਾਹ ਨੇ ਆਖਿਆ, “ਹੁਣੇ ਜਦੋਂ ਬਿਪਤਾ ਆਵੇਗੀ, ਉਸ ਵਕਤ ਤੂੰ ਆਪਣਾ ਆਪ ਇੱਕ ਕੋਠੜੀ ਵਿੱਚ ਛੁਪਾਉਂਦਾ ਫ਼ਿਰੇਂਗਾ, ਤਾਂ ਤੂੰ ਜਾਣ ਜਾਵੇਂਗਾ ਕਿ ਜੋ ਮੈਂ ਕਿਹਾ ਉਹ ਸੱਚ ਸੀ।”
26 ਤਦ ਅਹਾਬ ਪਾਤਸ਼ਾਹ ਨੇ ਆਪਣੇ ਇੱਕ ਅਫ਼ਸਰ ਨੂੰ ਮੀਕਾਯਾਹ ਨੂੰ ਗਿਰਫ਼ਤਾਰ ਕਰਨ ਦਾ ਹੁਕਮ ਦਿੱਤਾ ਅਤੇ ਕਿਹਾ, “ਮੀਕਾਯਾਹ ਨੂੰ ਫ਼ੜਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾਹ। 27 ਅਤੇ ਕਹਿ ਕਿ ਪਾਤਸ਼ਾਹ ਇਹ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੀਕ ਇਸ ਨੂੰ ਕੈਦ ਵਿੱਚ ਰੱਖੇ ਅਤੇ ਇਸ ਨੂੰ ਰੁੱਖ ਰੋਟੀ ਤੇ ਪਾਣੀ ਹੀ ਦੇਵੋ।”
28 ਮੀਕਾਯਾਹ ਉੱਚੀ ਆਵਾਜ਼ ’ਚ ਬੋਲਿਆ, “ਹੇ ਲੋਕੋ! ਤੁਸੀਂ ਸਾਰੇ ਜੋ ਮੈਂ ਆਖ ਰਿਹਾ ਹਾਂ ਸੁਣ ਲਵੋ! ਅਹਾਬ ਪਾਤਸ਼ਾਹ! ਜੇਕਰ ਤੂੰ ਉਸ ਜੰਗ ਵਿੱਚੋਂ ਜਿਉਂਦਾ ਮੁੜ ਆਇਆ ਤਾਂ ਸਮਝੀ ਯਹੋਵਾਹ ਦੀ ਆਤਮਾ ਮੇਰੇ ਮੂੰਹੋ ਨਹੀਂ ਸੀ ਬੋਲੀ ਤੇ ਮੈਂ ਝੂਠ ਆਖਿਆ ਸੀ।”
ਰਾਮੋਥ ਗਿਲਆਦ ਚ ਲੜਾਈ
29 ਤਦ ਅਹਾਬ ਪਾਤਸ਼ਾਹ ਅਤੇ ਯਹੋਸ਼ਾਫ਼ਾਟ ਰਾਮੋਥ ਵਿੱਚ ਅਰਾਮ ਦੀ ਸੈਨਾ ਦੇ ਖਿਲਾਫ਼ ਲੜਨ ਲਈ ਗਏ। ਇਹ ਥਾਂ ਗਿਲਆਦ ਦੇ ਇਲਾਕੇ ਵਿੱਚ ਸੀ। 30 ਅਹਾਬ ਨੇ ਯਹੋਸ਼ਾਫ਼ਾਟ ਨੂੰ ਕਿਹਾ, “ਮੈਂ ਆਪਣਾ ਭੇਸ ਵਟਾਅ ਕੇ ਲੜਾਈ ਵਿੱਚ ਜਾਵਾਂਗਾ, ਪਰ ਤੂੰ ਆਪਣੇ ਵਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਅ ਕੇ ਲੜਾਈ ਵਿੱਚ ਗਿਆ।”
31 ਅਰਾਮ ਦੇ ਰਾਜਾ ਨੇ ਆਪਣੇ ਰੱਥਾਂ ਦੇ 32 ਸਰਦਾਰਾਂ ਨੂੰ ਹੁਕਮ ਦਿੱਤਾ ਕਿ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹਰ ਕਿਸੇ ਛੋਟੇ-ਵੱਡੇ ਨਾਲ ਨਾ ਲੜਨਾ। ਸਿਰਫ਼ ਉਸ ਨੂੰ ਹੀ ਜਾਨੋ ਮਾਰ ਮੁਕਾਉਣਾ ਹੈ। 32 ਤਾਂ ਲੜਾਈ ਦੌਰਾਨ ਇਨ੍ਹਾਂ ਸਰਦਾਰਾਂ ਨੇ ਜਦੋਂ ਯਹੋਸ਼ਾਫ਼ਾਟ ਰਾਜੇ ਨੂੰ ਵੇਖਿਆ, ਤਾਂ ਉਨਹਾਂ ਸੋਚਿਆ ਕਿ ਇਹੀ ਇਸਰਾਏਲ ਦਾ ਪਾਤਸ਼ਾਹ ਹੈ, ਤਾਂ ਉਹ ਉਸ ਨੂੰ ਮਾਰਨ ਲਈ ਦੌੜੇ ਤਾਂ ਯਹੋਸ਼ਾਫ਼ਾਟ ਨੇ ਦੁਹਾਈ ਦਿੱਤੀ। 33 ਸਰਦਾਰਾਂ ਨੇ ਵੇਖਿਆ ਕਿ ਉਹ ਅਹਾਬ ਪਾਤਸ਼ਾਹ ਨਹੀਂ ਹੈ, ਤਾਂ ਉਨ੍ਹਾਂ ਉਸ ਨੂੰ ਨਾ ਮਾਰਿਆ।
34 ਪਰ ਸਿਪਾਹੀਆਂ ਵਿੱਚੋਂ ਇੱਕ ਨੇ ਬਿਨਾ ਕਿਸੇ ਤੇ ਨਿਸ਼ਾਨਾ ਲਾਇਆਂ ਹਵਾ ਵਿੱਚ ਤੀਰ ਛੱਡਿਆ, ਪਰ ਉਸਦਾ ਤੀਰ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਉਸ ਜਗ੍ਹਾ ਤੇ ਜਾ ਲੱਗਿਆ ਜਿੱਥੇ ਕਵਚ ਨੇ ਉਸ ਨੂੰ ਨਹੀਂ ਕਜਿਆ ਹੋਇਆ ਸੀ। ਤਾਂ ਅਹਾਬ ਨੇ ਆਪਣੇ ਸਾਰਥੀ ਨੂੰ ਕਿਹਾ, “ਮੈਨੂੰ ਤੀਰ ਲੱਗ ਗਿਆ ਹੈ। ਮੈਨੂੰ ਇਥੋਂ ਬਾਹਰ ਲੈ ਚੱਲ, ਸਾਨੂੰ ਇੱਥੋਂ ਦੂਰ ਚੱਲੇ ਜਾਣਾ ਚਾਹੀਦਾ ਹੈ।”
35 ਉਸ ਦਿਨ ਲੜਾਈ ਵੱਧ ਗਈ ਅਤੇ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰੱਥ ਵਿੱਚ ਹੀ ਥੰਮਿਆ ਰਿਹਾ ਅਤੇ ਅਰਾਮ ਦੀ ਸੈਨਾ ਵੱਲ ਵੇਖਦਾ ਰਿਹਾ, ਉਸਦਾ ਲਹੂ ਵਗ-ਵਗ ਕੇ ਰੱਥ ਦਾ ਤੱਲਵਾਂ ਹਿੱਸਾ ਭਰ ਗਿਆ ਅਤੇ ਸ਼ਾਮ ਹੋਣ ਤੱਕ ਪਾਤਸ਼ਾਹ ਮਰ ਗਿਆ। 36 ਸ਼ਾਮ ਦੇ ਵੇਲੇ ਦਲ ਵਿੱਚ ਇਹ ਹੋਕਾ ਫ਼ਿਰ ਗਿਆ ਕਿ ਇਸਰਾਏਲ ਦਾ ਹਰ ਮਨੁੱਖ ਆਪੋ-ਆਪਣੇ ਸ਼ਹਿਰ ਅਤੇ ਦੇਸ ਨੂੰ ਤੁਰ ਜਾਵੇ।
37 ਇਉਂ ਅਹਾਬ ਪਾਤਸ਼ਾਹ ਦੀ ਮੌਤ ਹੋਈ ਤੇ ਕੁਝ ਲੋਕ ਉਸਦੀ ਲਾਸ਼ ਸਾਮਰਿਯਾ ਨੂੰ ਲੈ ਆਏ ਅਤੇ ਉਸ ਨੂੰ ਉੱਥੇ ਦਫ਼ਨਾਇਆ ਗਿਆ। 38 ਆਦਮੀਆਂ ਨੇ ਅਹਾਬ ਦੇ ਰੱਥ ਨੂੰ ਸਾਮਰਿਯਾ ’ਚ ਇੱਕ ਪਾਣੀ ਦੇ ਤਲਾਅ ’ਚ ਧੋਤਾ। ਜਿੱਥੇ ਵੇਸਵਾਵਾਂ ਆਕੇ ਨਹਾਉਂਦੀ ਹੁੰਦੀਆਂ ਸਨ ਅਤੇ ਉਸ ਰੱਥ ਵਿੱਚੋਂ ਕੁਤਿਆਂ ਨੇ ਆਕੇ ਉਸਦਾ ਲਹੂ ਚੱਟਿਆ। ਅਤੇ ਇਹ ਸਭ ਕੁਝ ਯਹੋਵਾਹ ਦੇ ਫ਼ੁਰਮਾਣ ਅਨੁਸਾਰ ਹੀ ਵਾਪਰਿਆ।
39 ਜਿੰਨੀ ਦੇਰ ਅਹਾਬ ਪਾਤਸ਼ਾਹ ਨੇ ਰਾਜ ਕੀਤਾ, ਉਸ ਦੇ ਇਹ ਕਾਰਨਾਮੇ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ। ਅਤੇ ਉਹ ਕਿਤਾਬ ਪਾਤਸ਼ਾਹ ਦੇ ਹਾਥੀ ਦੰਦ ਦੇ ਘਰ ਜੋ ਉਸ ਨੇ ਬਣਵਾਇਆ ਸੀ, ਅਤੇ ਉਹ ਸ਼ਹਿਰ ਜੋ ਉਸ ਨੇ ਉਸਾਰੇ ਸਨ ਸਭ ਕੁਝ ਬਾਰੇ ਦੱਸਦੀ ਹੈ। 40 ਅਹਾਬ ਆਪਣੀ ਮੌਤ ਤੋਂ ਬਾਅਦ ਆਪਣੇ ਪੁਰਖਿਆਂ ਨਾਲ ਹੀ ਦਫ਼ਨਾਇਆ ਗਿਆ।
25 ਮੇਰੇ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਗੁਪਤ ਸੱਚ ਨੂੰ ਸਮਝੋ। ਇਹ ਸੱਚ ਤੁਹਾਨੂੰ ਇਹ ਤੱਥ ਸਮਝਣ ਵਿੱਚ ਮਦਦ ਕਰੇਗਾ ਕਿ ਤੁਹਾਨੂੰ ਸਭ ਕੁਝ ਨਹੀਂ ਪਤਾ। ਸੱਚ ਇਹ ਹੈ; ਇਸਰਾਏਲੀਆਂ ਦਾ ਇੱਕ ਹਿੱਸਾ ਕਠੋਰ ਬਣਾ ਦਿੱਤਾ ਗਿਆ ਹੈ। ਪਰ ਉਹ ਉਦੋਂ ਬਦਲੇਗਾ ਜਦੋਂ ਕਾਫ਼ੀ ਸਾਰੇ ਗੈਰ ਯਹੂਦੀ ਪਰਮੇਸ਼ੁਰ ਕੋਲ ਆ ਜਾਣਗੇ। 26 ਇੰਝ ਹੀ ਸਾਰੇ ਇਸਰਾਏਲੀ ਬਚਾਏ ਜਾਣਗੇ, ਇਹ ਪੋਥੀਆਂ ਵਿੱਚ ਕਿਹਾ ਗਿਆ ਹੈ:
“ਮੁਕਤੀਦਾਤਾ ਸੀਯੋਨ ਤੋਂ ਆਵੇਗਾ।
ਉਹ ਯਾਕੂਬ ਦੇ ਪਰਿਵਾਰ ਦੀਆਂ ਸਾਰੀਆਂ ਬੁਰਿਆਈਆਂ ਬਾਹਰ ਕੱਢ ਸੁੱਟੇਗਾ।
27 ਅਤੇ ਮੈਂ ਇਹ ਇਕਰਾਰਨਾਮਾ ਉਨ੍ਹਾਂ ਲੋਕਾਂ ਨਾਲ ਬਣਾਵਾਂਗਾ,
ਜਦੋਂ ਮੈਂ ਉਨ੍ਹਾਂ ਦੇ ਪਾਪ ਕੱਢ ਦੇਵਾਂਗਾ।” (A)
28 ਯਹੂਦੀਆਂ ਨੇ ਖੁਸ਼ਖਬਰੀ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਉਹ ਪਰਮੇਸ਼ੁਰ ਦੇ ਵੈਰੀ ਹੋ ਗਏ। ਇਹ ਤੁਹਾਡੇ ਨਾਲ ਗੈਰ ਯਹੂਦੀਆਂ ਨੂੰ ਮਦਦ ਕਰਨ ਲਈ ਵਾਪਰਿਆ। ਪਰ ਯਹੂਦੀ ਪਰਮੇਸ਼ੁਰ ਦੁਆਰਾ ਚੁਣੇ ਹੋਏ ਲੋਕ ਹਨ। ਇਸ ਲਈ ਪਰਮੇਸ਼ੁਰ ਉਨ੍ਹਾਂ ਨੂੰ ਆਪਣੇ ਉਨ੍ਹਾਂ ਵਾਇਦਿਆ ਖਾਤਰ ਪ੍ਰੇਮ ਕਰਦਾ ਹੈ ਜੋ ਉਸ ਨੇ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਕੀਤੇ ਸਨ। 29 ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਆਪਣਾ ਮਨ ਕਦੀ ਨਹੀਂ ਬਦਲੇਗਾ ਜਿਨ੍ਹਾਂ ਨੂੰ ਉਹ ਸੱਦਦਾ ਹੈ ਤੇ ਜੋ ਦਾਤਾਂ ਉਹ ਉਨ੍ਹਾਂ ਨੂੰ ਦਿੰਦਾ ਹੈ। 30 ਇੱਕ ਸਮੇਂ ਤੁਸੀਂ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕੀਤਾ, ਪਰ ਹੁਣ ਤੁਹਾਨੂੰ ਮਿਹਰ ਪ੍ਰਾਪਤ ਹੋਈ ਹੈ, ਕਿਉਂਕਿ ਉਨ੍ਹਾਂ ਲੋਕਾਂ ਨੇ ਆਗਿਆ ਮੰਨਣ ਤੋਂ ਇਨਕਾਰ ਕਰ ਦਿੱਤਾ। 31 ਅਤੇ ਹੁਣ, ਯਹੂਦੀ ਆਗਿਆ ਮੰਨਣ ਤੋਂ ਇਨਕਾਰ ਕਰਦੇ ਹਨ ਕਿਉਂਕਿ ਪਰਮੇਸ਼ੁਰ ਨੇ ਤੁਹਾਡੇ ਤੇ ਮਿਹਰ ਦਰਸਾਈ, ਪਰ ਇਹ ਇਸ ਲਈ ਵਾਪਰਿਆ ਤਾਂ ਕਿ ਉਹ ਵੀ ਪਰਮੇਸ਼ੁਰ ਪਾਸੋਂ ਮਿਹਰ ਪ੍ਰਾਪਤ ਕਰ ਸੱਕਣ। 32 ਪਰਮੇਸ਼ੁਰ ਨੇ ਉਨ੍ਹਾਂ ਸਭਨਾਂ ਲੋਕਾਂ ਨੂੰ ਇਕੱਠਿਆਂ ਕਰ ਲਿਆ ਹੈ, ਜਿਨ੍ਹਾਂ ਨੇ ਉਸਦੀ ਆਗਿਆ ਮੰਨਣ ਤੋਂ ਇਨਕਾਰ ਕੀਤਾ, ਤਾਂ ਕਿ ਪਰਮੇਸ਼ੁਰ ਉਨ੍ਹਾਂ ਸਭਨਾਂ ਲੋਕਾਂ ਉੱਤੇ ਆਪਣੀ ਮਿਹਰ ਦਰਸਾ ਸੱਕੇ।
2010 by World Bible Translation Center